Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ  

I am a sacrifice to those who hear and chant the True Name.  

ਵਖਾਣਹਿ = ਉਚਾਰਦੇ ਹਨ। ਜੇਤੜੇ = ਜੋ ਜੋ ਮਨੁੱਖ। ਹਉ = ਮੈਂ।
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜੋ ਪ੍ਰਭੂ ਦਾ ਨਾਮ ਸੁਣਦੇ ਤੇ ਉਚਾਰਦੇ ਹਨ।


ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥  

Only one who obtains a room in the Mansion of the Lord's Presence is deemed to be truly intoxicated. ||2||  

ਖੀਵਾ = ਮਸਤ। ਮਹਲੀ = ਪਰਮਾਤਮਾ ਦੀ ਹਜ਼ੂਰੀ ਵਿਚ।੨।
ਮਨ ਨੂੰ ਤਦੋਂ ਹੀ ਮਸਤ ਹੋਇਆ ਜਾਣੋ, ਜਦੋਂ ਇਹ ਪ੍ਰਭੂ ਦੀ ਯਾਦ ਵਿਚ ਟਿਕ ਜਾਏ (ਤੇ, ਮਨ ਟਿਕਦਾ ਹੈ ਸਿਮਰਨ ਦੀ ਬਰਕਤਿ ਨਾਲ) ॥੨॥


ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ  

Bathe in the waters of Goodness and apply the scented oil of Truth to your body,  

ਨਾਉ = ਪ੍ਰਭੂ ਦਾ ਨਾਮ। ਨੀਰੁ = (ਇਸ਼ਨਾਨ ਵਾਸਤੇ) ਪਾਣੀ। ਚੰਗਿਆਈਆ = ਪ੍ਰਭੂ ਦੇ ਗੁਣ, ਸਿਫ਼ਤ-ਸਾਲਾਹ। ਸਤੁ = ਉੱਚਾ ਆਚਰਨ। ਪਰਮਲੁ = ਸੁਗੰਧੀ। ਤਨਿ = ਤਨ ਉੱਤੇ, ਤਨ ਵਿਚ। ਵਾਸੁ = ਸੁਗੰਧੀ।
ਪ੍ਰਭੂ ਦਾ ਨਾਮ ਤੇ ਸਿਫ਼ਤ-ਸਾਲਾਹ ਹੀ (ਮੂੰਹ ਉਜਲਾ ਕਰਨ ਲਈ) ਪਾਣੀ ਹੈ, ਤੇ (ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਬਣਿਆ ਹੋਇਆ) ਸੁੱਚਾ ਆਚਰਨ ਸਰੀਰ ਉਤੇ ਲਾਣ ਲਈ ਸੁਗੰਧੀ ਹੈ।


ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ  

and your face shall become radiant. This is the gift of 100,000 gifts.  

ਉਜਲਾ = ਰੌਸ਼ਨ, ਸਾਫ਼-ਸੁਥਰਾ।
ਪਰਮਾਤਮਾ ਦਾ ਨਾਮ ਤੇ ਸਿਫ਼ਤ-ਸਾਲਾਹ ਹੋਰ ਸਭ ਦਾਤਾਂ ਨਾਲੋਂ ਵਧੀਆ ਦਾਤ ਹੈ, ਸਿਫ਼ਤ-ਸਾਲਾਹ ਨਾਲ ਹੀ ਮਨੁੱਖ ਦਾ ਮੂੰਹ ਸੋਹਣਾ ਲੱਗਦਾ ਹੈ।


ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥  

Tell your troubles to the One who is the Source of all comfort. ||3||  

ਆਖੀਅਹਿ = ਆਖੇ ਜਾਂਦੇ ਹਨ।੩।
ਦੁੱਖਾਂ ਦੀ (ਨਿਵਿਰਤੀ) ਤੇ ਸੁੱਖਾਂ ਦੀ (ਪ੍ਰਾਪਤੀ) ਦੀ ਅਰਜ਼ੋਈ ਪਰਮਾਤਮਾ ਅੱਗੇ ਹੀ ਕਰਨੀ ਚਾਹੀਦੀ ਹੈ ॥੩॥


ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ  

How can you forget the One who created your soul, and the praanaa, the breath of life?  

ਮਨਹੁ = ਮਨ ਤੋਂ। ਜੀਅ = ਜਿੰਦ। ਪਰਾਣ = ਸਾਹ। ਜੀਅ ਪਰਾਣ = ਜਿੰਦ-ਜਾਨ।
ਜਿਸ ਪ੍ਰਭੂ ਦੀ ਬਖ਼ਸ਼ੀ ਹੋਈ ਇਹ ਜਿੰਦ-ਜਾਨ ਹੈ, ਉਸ ਨੂੰ ਕਦੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ।


ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ  

Without Him, all that we wear and eat is impure.  

ਜੇਤਾ = ਜਿਤਨਾ ਭੀ, ਸਾਰਾ ਹੀ।
ਪ੍ਰਭੂ ਨੂੰ ਵਿਸਾਰਿਆਂ ਖਾਣ ਪਹਿਨਣ ਦਾ ਸਾਰਾ ਹੀ ਉੱਦਮ ਮਨ ਨੂੰ ਹੋਰ ਹੋਰ ਮਲੀਨ ਕਰਦਾ ਹੈ,


ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥  

Everything else is false. Whatever pleases Your Will is acceptable. ||4||5||  

ਕੂੜੀਆ = ਕੂੜ ਵਿਚ ਫਸਾਣ ਵਾਲੀਆਂ, ਜਗਤ ਦੇ ਮੋਹ ਵਿਚ ਫਸਾਣ ਵਾਲੀਆਂ। ਪਰਵਾਣੁ = ਸੁਚੱਜੀ, ਚੰਗੀ, ਕਬੂਲ ਕਰਨ-ਯੋਗ।੪।
(ਕਿਉਂਕਿ) ਹੋਰ ਸਾਰੀਆਂ ਗੱਲਾਂ (ਮਨ ਨੂੰ) ਨਾਸਵੰਤ ਸੰਸਾਰ ਦੇ ਮੋਹ ਵਿਚ ਫਸਾਂਦੀਆਂ ਹਨ। (ਹੇ ਪ੍ਰਭੂ!) ਉਹੀ ਉੱਦਮ ਸੁਚੱਜਾ ਹੈ ਜੋ ਤੇਰੇ ਨਾਲ ਪ੍ਰੀਤ ਬਣਾਂਦਾ ਹੈ ॥੪॥੫॥


ਸਿਰੀਰਾਗੁ ਮਹਲੁ  

Siree Raag, First Mehl:  

xxx
xxx


ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ  

Burn emotional attachment, and grind it into ink. Transform your intelligence into the purest of paper.  

ਜਾਲਿ = ਸਾੜ ਕੇ। ਘਸਿ = ਘਸਾ ਕੇ। ਮਸੁ = ਸਿਆਹੀ {ਇਹ ਲਫ਼ਜ਼ ਇਸਤ੍ਰੀ-ਲਿੰਗ ਹੈ ਤੇ ਸਦਾ (ੁ) ਅੰਤ ਹੁੰਦਾ ਹੈ}। ਸਾਰੁ = ਵਧੀਆ।
(ਮਾਇਆ ਦਾ) ਮੋਹ ਸਾੜ ਕੇ (ਉਸ ਨੂੰ) ਘਸਾ ਕੇ ਸਿਆਹੀ ਬਣਾ ਤੇ (ਆਪਣੀ) ਅਕਲ ਨੂੰ ਸੋਹਣਾ ਕਾਗ਼ਜ਼ ਬਣਾ।


ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ  

Make the love of the Lord your pen, and let your consciousness be the scribe. Then, seek the Guru's Instructions, and record these deliberations.  

ਭਾਉ = ਪ੍ਰੇਮ। ਪੁਛਿ = ਪੁੱਛ ਕੇ।
ਪ੍ਰੇਮ ਨੂੰ ਕਲਮ, ਤੇ ਆਪਣੇ ਮਨ ਨੂੰ ਲਿਖਾਰੀ ਬਣਾ। ਗੁਰੂ ਦੀ ਸਿਖਿਆ ਲੈ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਨੀ ਲਿਖ।


ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਪਾਰਾਵਾਰੁ ॥੧॥  

Write the Praises of the Naam, the Name of the Lord; write over and over again that He has no end or limitation. ||1||  

ਪਾਰਾਵਾਰ = ਪਾਰ-ਅਵਾਰ, ਪਾਰਲਾ ਉਰਲਾ ਬੰਨਾ।੧।
ਪ੍ਰਭੂ ਦਾ ਨਾਮ ਲਿਖ, ਪ੍ਰਭੂ ਦੀ ਸਿਫ਼ਤ-ਸਾਲਾਹ ਲਿਖ, ਇਹ ਲਿਖ ਕਿ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ-ਉਰਲਾ ਬੰਨਾ ਨਹੀਂ ਲੱਭ ਸਕਦਾ ॥੧॥


ਬਾਬਾ ਏਹੁ ਲੇਖਾ ਲਿਖਿ ਜਾਣੁ  

O Baba, write such an account,  

ਲਿਖਿ ਜਾਣੁ = ਲਿਖਣ ਦੀ ਜਾਚ ਸਿੱਖ।
ਹੇ ਭਾਈ! ਇਹ ਲੇਖਾ ਲਿਖਣ ਦੀ ਜਾਚ ਸਿੱਖ।


ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ  

that when it is asked for, it will bring the Mark of Truth. ||1||Pause||  

ਨੀਸਾਣੁ = ਰਾਹਦਾਰੀ, ਪਰਵਾਨਾ।੧।
ਜਿਸ ਥਾਂ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ, ਉਥੇ ਇਹ ਲੇਖਾ ਸੱਚੀ ਰਾਹਦਾਰੀ ਬਣਦਾ ਹੈ ॥੧॥ ਰਹਾਉ॥


ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ  

There, where greatness, eternal peace and everlasting joy are bestowed,  

ਮਿਲਹਿ = ਮਿਲਦੀਆਂ ਹਨ। ਸਦ = ਸਦਾ।
ਜਿੱਥੇ ਉਹਨਾਂ ਨੂੰ ਵਡਿਆਈਆਂ ਮਿਲਦੀਆਂ ਹਨ, ਉਹਨਾਂ ਨੂੰ ਸਦਾ ਦੀਆਂ ਖੁਸ਼ੀਆਂ ਤੇ ਆਤਮ ਹੁਲਾਰੇ ਮਿਲਦੇ ਹਨ।


ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ  

the faces of those whose minds are attuned to the True Name are anointed with the Mark of Grace.  

ਤਿਨ ਮੁਖਿ = ਉਹਨਾਂ ਬੰਦਿਆਂ ਦੇ ਮੂੰਹ ਉੱਤੇ। ਨਿਕਲਹਿ = ਲੱਗਦੇ ਹਨ। ਮਨਿ = ਮਨ ਵਿਚ।
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਪ੍ਰਭੂ ਦਾ) ਸਦਾ-ਥਿਰ ਨਾਮ ਵੱਸਦਾ ਹੈ (ਲੇਖਾ ਮੰਗਣ ਵਾਲੇ ਥਾਂ) ਉਹਨਾਂ ਦੇ ਮੂੰਹ ਉਤੇ ਟਿੱਕੇ ਲੱਗਦੇ ਹਨ,


ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥  

If one receives God's Grace, then such honors are received, and not by mere words. ||2||  

ਕਰਮਿ = (ਪਰਮਾਤਮਾ ਦੀ) ਮਿਹਰ ਨਾਲ। ਗਲੀ ਵਾਉ ਦੁਆਉ = ਹਵਾਈ ਫ਼ਜ਼ੂਲ ਗੱਲਾਂ ਨਾਲ।੨।
ਪਰ ਪ੍ਰਭੂ ਦਾ ਨਾਮ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ, ਹਵਾਈ ਫ਼ਜ਼ੂਲ ਗੱਲਾਂ ਨਾਲ ਨਹੀਂ ਮਿਲਦਾ ॥੨॥


ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ  

Some come, and some arise and depart. They give themselves lofty names.  

ਇਕਿ = ਕਈ ਜੀਵ। ਰਖੀਅਹਿ = ਰੱਖੇ ਜਾਂਦੇ ਹਨ। ਨਾਵ = ਨਾਮ {'ਨਾਉ' ਤੋਂ ਬਹੁ-ਵਚਨ}। ਸਲਾਰ = ਸਰਦਾਰ।
(ਸੰਸਾਰ ਵਿਚ) ਬੇਅੰਤ ਜੀਵ ਆਉਂਦੇ ਹਨ (ਤੇ ਜੀਵਨ-ਸਫ਼ਰ ਮੁਕਾ ਕੇ ਇਥੋਂ) ਕੂਚ ਕਰ ਜਾਂਦੇ ਹਨ, (ਕਈਆਂ ਦੇ) ਸਰਦਾਰ (ਆਦਿਕ ਵੱਡੇ ਵੱਡੇ) ਨਾਮ ਰੱਖੀਦੇ ਹਨ।


ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ  

Some are born beggars, and some hold vast courts.  

ਇਕਨਾ = ਕਈਆਂ ਦੇ।
ਕਈ (ਜਗਤ ਵਿਚ) ਮੰਗਤੇ ਹੀ ਜੰਮੇ, ਕਈਆਂ ਦੇ ਵੱਡੇ ਵੱਡੇ ਦਰਬਾਰ ਲੱਗਦੇ ਹਨ।


ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥  

Going to the world hereafter, everyone shall realize that without the Name, it is all useless. ||3||  

ਅਗੈ = ਪਰਮਾਤਮਾ ਦੀ ਹਜ਼ੂਰੀ ਵਿਚ। ਜਾਣੀਐ = ਪਤਾ ਲਗਦਾ ਹੈ। ਵੇਕਾਰ = ਵਿਅਰਥ।੩।
(ਪਰ ਦਰਬਾਰਾਂ ਵਾਲੇ ਸਰਦਾਰ ਹੋਣ ਚਾਹੇ ਕੰਗਾਲ ਹੋਣ) ਜੀਵਨ-ਸਫ਼ਰ ਮੁਕਾਇਆਂ ਸਮਝ ਆਉਂਦੀ ਹੈ ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਭ) ਜੀਵਨ ਵਿਅਰਥ (ਗੰਵਾ ਜਾਂਦੇ ਹਨ) ॥੩॥


ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ  

I am terrified by the Fear of You, God. Bothered and bewildered, my body is wasting away.  

ਭੈ ਤੇਰੈ = ਤੈਥੋਂ ਭਉ ਕੀਤਿਆਂ, ਤੈਥੋਂ ਦੂਰ ਦੂਰ ਰਿਹਾਂ। ਅਗਲਾ = ਬਹੁਤਾ। ਖਪਿ = ਖਪ ਕੇ, ਖਿੱਝ ਕੇ। ਦੇਹ = ਸਰੀਰ।
(ਹੇ ਪ੍ਰਭੂ!) ਤੈਥੋਂ ਦੂਰ ਦੂਰ ਰਿਹਾਂ ਸੰਸਾਰ ਦਾ ਤੌਖ਼ਲਾ ਬਹੁਤ ਵਿਆਪਦਾ ਹੈ, (ਇਸ ਤੌਖ਼ਲੇ ਵਿਚ) ਖਿੱਝ ਖਿੱਝ ਕੇ ਸਰੀਰ ਭੀ ਢਹਿੰਦਾ ਜਾਂਦਾ ਹੈ,


ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ  

Those who are known as sultans and emperors shall be reduced to dust in the end.  

xxx
(ਤੇਰੀ ਯਾਦ ਤੋਂ ਬਿਨਾ ਮਾਇਆ ਦਾ ਭੀ ਕੀਹ ਮਾਣ?) ਜਿਨ੍ਹਾਂ ਦੇ ਨਾਮ ਖ਼ਾਨ ਸੁਲਤਾਨ ਕਰ ਕੇ ਵੱਜਦੇ ਹਨ ਸਭ (ਇਥੇ ਹੀ) ਮਿੱਟੀ ਵਿਚ ਮਿਲ ਜਾਂਦੇ ਹਨ।


ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥  

O Nanak, arising and departing, all false attachments are cut away. ||4||6||  

ਉਠੀ ਚਲਿਆ = ਉਠ ਤੁਰਨ ਵੇਲੇ, ਉਠ ਤੁਰਿਆਂ। ਸਭਿ ਕੂੜੇ ਨੇਹ = ਸਾਰੇ ਝੂਠੇ ਮੋਹ-ਪਿਆਰ।੪। ❀ ਨੋਟ: ਇਥੇ ਲਫ਼ਜ਼ 'ਮਹਲਾ' ਦੇ ਥਾਂ ਲਫ਼ਜ਼ 'ਮਹਲੁ' ਹੈ। ਜੇ ਲਫ਼ਜ਼ 'ਮਹਲਾ' ਦਾ ਉਚਾਰਨ 'ਮਹੱਲਾ' ਕਰੀਏ, ਤਾਂ ਲਫ਼ਜ਼ 'ਮਹਲੁ' ਦਾ ਉਚਾਰਨ ਮਹੱਲ ਕਰਨਾ ਪਏਗਾ; ਤੇ 'ਮਹੱਲਾ' ਅਤੇ 'ਮਹਲੁ' ਦੇ ਅਰਥ ਵਿਚ ਫ਼ਰਕ ਪ੍ਰਤੱਖ ਹੈ। ਸੋ, ਠੀਕ ਉਚਾਰਨ ਲਫ਼ਜ਼ 'ਬਹਰਾ' 'ਗਹਲਾ' ਵਾਂਗ ਹੈ।
ਹੇ ਨਾਨਕ! ਜਗਤ ਤੋਂ ਤੁਰਨ ਵੇਲੇ ਸਾਰੇ ਝੂਠੇ ਮੋਹ-ਪਿਆਰ ਮੁੱਕ ਜਾਂਦੇ ਹਨ ॥੪॥੬॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ  

Believing, all tastes are sweet. Hearing, the salty flavors are tasted;  

ਸਭਿ = ਸਾਰੇ। ਰਸ = ਸੁਆਦ। ਮੰਨਿਐ = ਜੇ (ਮਨ) ਮੰਨ ਜਾਏ। ਸੁਣਿਐ = ਜੇ ਸੁਣ ਲਏ, ਜੇ ਸੁਰਤ ਜੁੜ ਜਾਏ। ਸਾਲੋਣੇ = ਲੂਣ ਵਾਲੇ।
ਜੇ ਮਨ ਪ੍ਰਭੂ ਦੀ ਯਾਦ ਵਿਚ ਪਰਚ ਜਾਏ, ਤਾਂ ਇਸ ਨੂੰ (ਦੁਨੀਆ ਦੇ) ਸਾਰੇ ਮਿੱਠੇ ਸੁਆਦ ਵਾਲੇ ਪਦਾਰਥ ਸਮਝੋ। ਜੇ ਸੁਰਤ ਹਰੀ ਦੇ ਨਾਮ ਵਿਚ ਜੁੜਨ ਲੱਗ ਪਏ, ਤਾਂ ਇਸ ਨੂੰ ਲੂਣ ਵਾਲੇ ਪਦਾਰਥ ਜਾਣੋ।


ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ  

chanting with one's mouth, the spicy flavors are savored. All these spices have been made from the Sound-current of the Naad.  

ਖਟ ਤੁਰਸੀ = ਖੱਟੇ ਤੁਰਸ਼। ਮੁਖਿ = ਮੂੰਹ ਨਾਲ। ਮਾਰਣ = ਮਸਾਲੇ। ਨਾਦ = ਰਾਗੁ, ਕੀਰਤਨ।
ਮੂੰਹ ਨਾਲ ਪ੍ਰਭੂ ਦਾ ਨਾਮ ਉਚਾਰਨਾ ਖੱਟੇ ਸੁਆਦ ਵਾਲੇ ਪਦਾਰਥ ਸਮਝੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਕੀਰਤਨ ਮਸਾਲੇ ਜਾਣੋ।


ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥  

The thirty-six flavors of ambrosial nectar are in the Love of the One Lord; they are tasted only by one who is blessed by His Glance of Grace. ||1||  

ਭਾਉ = ਪ੍ਰੇਮ।੧।
ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ। (ਪਰ ਇਹ ਉੱਚੀ ਦਾਤ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ ॥੧॥


ਬਾਬਾ ਹੋਰੁ ਖਾਣਾ ਖੁਸੀ ਖੁਆਰੁ  

O Baba, the pleasures of other foods are false.  

ਬਾਬਾ = ਹੇ ਭਾਈ! ਖੁਆਰ = ਜ਼ਲੀਲ।
ਹੇ ਭਾਈ! ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ,


ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ  

Eating them, the body is ruined, and wickedness and corruption enter into the mind. ||1||Pause||  

ਜਿਤੁ = ਜਿਸ ਦੀ ਰਾਹੀਂ। ਜਿਤੁ ਖਾਧੈ = ਜਿਸ ਖਾਧੇ (ਪਦਾਰਥ) ਨਾਲ। ਪੀੜੀਐ = ਔਖਾ ਹੁੰਦਾ ਹੈ। ਚਲਹਿ = ਚੱਲ ਪੈਂਦੇ ਹਨ।੧।
ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ ॥੧॥ ਰਹਾਉ॥


ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ  

My mind is imbued with the Lord's Love; it is dyed a deep crimson. Truth and charity are my white clothes.  

ਰਤਾ = ਰੰਗਿਆ ਹੋਇਆ। ਸੁਪੇਦੀ = ਚਿੱਟਾ ਕੱਪੜਾ। ਸਤੁ = ਦਾਨ।
ਪ੍ਰਭੂ-ਪ੍ਰੀਤ ਵਿਚ ਮਨ ਰੰਗਿਆ ਜਾਏ, ਇਹ ਲਾਲ ਪੁਸ਼ਾਕ (ਸਮਾਨ) ਹੈ, ਦਾਨ ਪੁੰਨ ਕਰਨਾ (ਲੋੜਵੰਦਿਆਂ ਦੀ ਸੇਵਾ ਕਰਨੀ) ਇਹ ਚਿੱਟੀ ਪੁਸ਼ਾਕ ਸਮਝੋ।


ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ  

The blackness of sin is erased by my wearing of blue clothes, and meditation on the Lord's Lotus Feet is my robe of honor.  

ਨੀਲੀ = ਨੀਲੀ ਪੁਸ਼ਾਕ। ਸਿਆਹੀ = ਮਨ ਦੀ ਕਾਲਖ। ਕਦਾ ਕਰਣੀ = ਕੱਟ ਦੇਣੀ। ਪਹਿਰਣੁ = ਜਾਮਾ, ਚੋਗਾ।
ਆਪਣੇ ਮਨ ਵਿਚੋਂ ਕਾਲਖ਼ ਕੱਟ ਦੇਣੀ ਨੀਲੇ ਰੰਗ ਦੀ ਪੁਸ਼ਾਕ ਜਾਣੋ। ਪ੍ਰਭੂ-ਚਰਨਾਂ ਦਾ ਧਿਆਨ ਚੋਗਾ ਹੈ।


ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥  

Contentment is my cummerbund, Your Name is my wealth and youth. ||2||  

ਕਮਰ = ਲੱਕ। ਕਮਰ ਬੰਦੁ = ਲੱਕ ਦਾ ਪਟਕਾ।੨।
ਹੇ ਪ੍ਰਭੂ! ਸੰਤੋਖ ਨੂੰ ਮੈਂ ਆਪਣੇ ਲੱਕ ਦਾ ਪਟਕਾ ਬਣਾਇਆ ਹੈ, ਤੇਰਾ ਨਾਮ ਹੀ ਮੇਰਾ ਧਨ ਹੈ ਮੇਰੀ ਜੁਆਨੀ ਹੈ ॥੨॥


ਬਾਬਾ ਹੋਰੁ ਪੈਨਣੁ ਖੁਸੀ ਖੁਆਰੁ  

O Baba, the pleasures of other clothes are false.  

xxx
ਹੇ ਭਾਈ! ਇਹੋ ਜਿਹਾ ਪਹਿਨਣ ਦਾ ਸ਼ੌਂਕ ਤੇ ਚਾਉ ਖ਼ੁਆਰ ਕਰਦਾ ਹੈ,


ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ  

Wearing them, the body is ruined, and wickedness and corruption enter into the mind. ||1||Pause||  

xxx
ਜਿਸ ਪਹਿਨਣ ਨਾਲ ਸਰੀਰ ਦੁਖੀ ਹੋਵੇ, ਤੇ ਮਨ ਵਿਚ ਭੀ ਭੈੜੇ ਖ਼ਿਆਲ ਤੁਰ ਪੈਣ ॥੧॥ ਰਹਾਉ॥


ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ  

The understanding of Your Way, Lord, is horses, saddles and bags of gold for me.  

ਪਾਖਰ = ਕਾਠੀ। ਸਾਖਤਿ = ਦੁਮਚੀ। ਤੇਰੀ ਵਾਟ = ਤੇਰੇ ਚਰਨਾਂ ਤਕ ਅੱਪੜਨ ਦਾ ਰਸਤਾ।
ਹੇ ਪ੍ਰਭੂ! ਤੇਰੇ ਚਰਨਾਂ ਵਿਚ ਜੁੜਨ ਦਾ ਜੀਵਨ-ਰਾਹ ਸਮਝਣਾ (ਮੇਰੇ ਵਾਸਤੇ) ਸੋਨੇ ਦੀ ਦੁਮਚੀ ਵਾਲੇ ਤੇ (ਸੋਹਣੀ) ਕਾਠੀ ਵਾਲੇ ਘੋੜਿਆਂ ਦੀ ਸਵਾਰੀ ਹੈ।


ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ  

The pursuit of virtue is my bow and arrow, my quiver, sword and scabbard.  

ਤਰਕਸ = ਭੱਥਾ, ਤੀਰ ਰੱਖਣ ਵਾਲਾ ਥੈਲਾ। ਸਾਂਗ = ਬਰਛੀ। ਤੇਗਬੰਦ = ਤਲਵਾਰ ਦਾ ਗਾਤ੍ਰਾ। ਧਾਤ = ਦੌੜ-ਭੱਜ, ਜਤਨ। ਪਤਿ = ਇੱਜ਼ਤ। ਕਰਮ = ਬਖ਼ਸ਼ਸ਼।
ਤੇਰੀ ਸਿਫ਼ਤ-ਸਾਲਾਹ ਦਾ ਉੱਦਮ ਕਰਨਾ (ਮੇਰੇ ਵਾਸਤੇ) ਭੱਥੇ ਤੀਰ ਕਮਾਨ ਬਰਛੀ ਤੇ ਤਲਵਾਰ ਦਾ ਗਾਤ੍ਰਾ ਹਨ।


ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥  

To be distinguished with honor is my drum and banner. Your Mercy is my social status. ||3||  

xxx
(ਤੇਰੇ ਦਰ ਤੇ) ਇੱਜ਼ਤ ਨਾਲ ਸੁਰਖ਼ਰੂ ਹੋਣਾ (ਮੇਰੇ ਵਾਸਤੇ) ਵਾਜਾ ਤੇ ਨੇਜਾ ਹਨ, ਤੇਰੀ ਮਿਹਰ (ਦੀ ਨਜ਼ਰ) ਮੇਰੇ ਲਈ ਉੱਚੀ ਕੁਲ ਹੈ ॥੩॥


ਬਾਬਾ ਹੋਰੁ ਚੜਣਾ ਖੁਸੀ ਖੁਆਰੁ  

O Baba, the pleasures of other rides are false.  

xxx
ਹੇ ਭਾਈ! ਉਹ ਘੋੜ-ਸਵਾਰੀ ਤੇ ਉਸ ਦਾ ਚਾਉ ਖ਼ੁਆਰ ਕਰਦਾ ਹੈ,


ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ  

By such rides, the body is ruined, and wickedness and corruption enter into the mind. ||1||Pause||  

xxx
ਜਿਸ ਘੋੜ-ਸਵਾਰੀ ਕਰਨ ਨਾਲ ਸਰੀਰ ਔਖਾ ਹੋਵੇ, ਮਨ ਵਿਚ ਭੀ (ਅਹੰਕਾਰ ਆਦਿਕ ਦੇ) ਕਈ ਵਿਕਾਰ ਪੈਦਾ ਹੋ ਜਾਣ ॥੧॥ ਰਹਾਉ॥


ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ  

The Naam, the Name of the Lord, is the pleasure of houses and mansions. Your Glance of Grace is my family, Lord.  

xxx
(ਦੂਜਿਆਂ ਮਹਲ-ਮਾੜੀਆਂ ਦਾ ਵਸੇਬਾ (ਮੇਰੇ ਵਾਸਤੇ) ਤੇਰਾ ਨਾਮ ਜਪਣ ਤੋਂ ਪੈਦਾ ਹੋਈ ਖ਼ੁਸ਼ੀ ਹੀ ਹੈ। ਤੇਰੀ ਮਿਹਰ ਦੀ ਨਜ਼ਰ ਮੇਰਾ ਕੁਟੰਬ ਹੈ (ਜੋ ਖ਼ੁਸ਼ੀ ਮੈਨੂੰ ਆਪਣਾ ਪਰਵਾਰ ਦੇਖ ਕੇ ਹੁੰਦੀ ਹੈ, ਉਹੀ ਤੇਰੀ ਮਿਹਰ ਦੀ ਨਜ਼ਰ ਵਿਚੋਂ ਮਿਲੇਗੀ)।


        


© SriGranth.org, a Sri Guru Granth Sahib resource, all rights reserved.
See Acknowledgements & Credits