Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ  

The Hukam of Your Command is the pleasure of Your Will, Lord. To say anything else is far beyond anyone's reach.  

ਤੁਧੁ ਭਾਵਸੀ = ਤੇਰੀ ਰਜ਼ਾ ਵਿਚ ਰਹਿਣਾ। ਹੋਰੁ ਆਖਣੁ = ਹੋਰ ਹੁਕਮ ਕਰਨ ਦਾ ਬਚਨ।
ਪਾਸੋਂ ਆਪਣਾ) ਹੁਕਮ (ਮਨਾਣਾ) ਤੇ (ਹੁਕਮ ਦੇ) ਹੋਰ ਹੋਰ ਬੋਲ ਬੋਲਣੇ (ਤੇ ਇਸ ਵਿਚ ਖ਼ੁਸ਼ੀ ਮਹਿਸੂਸ ਕਰਨੀ ਮੇਰੇ ਵਾਸਤੇ) ਤੇਰੀ ਰਜ਼ਾ ਵਿਚ ਰਾਜ਼ੀ ਰਹਿਣਾ ਹੈ।


ਨਾਨਕ ਸਚਾ ਪਾਤਿਸਾਹੁ ਪੂਛਿ ਕਰੇ ਬੀਚਾਰੁ ॥੪॥  

O Nanak, the True King does not seek advice from anyone else in His decisions. ||4||  

ਪੂਛਿ = ਪੁੱਛ ਕੇ।੪।
ਹੇ ਨਾਨਕ! ਸਦਾ-ਥਿਰ ਪ੍ਰਭੂ ਪਾਤਿਸ਼ਾਹ ਐਸੇ ਜੀਵਨ ਵਾਲੇ ਦੀ ਹੋਰ ਪੁੱਛ-ਵਿਚਾਰ ਨਹੀਂ ਕਰਦਾ (ਭਾਵ, ਉਸ ਦਾ ਜੀਵਨ ਉਸ ਦੀਆਂ ਨਜ਼ਰਾਂ ਬਿਵ ਪਰਵਾਨ ਹੈ) ॥੪॥


ਬਾਬਾ ਹੋਰੁ ਸਉਣਾ ਖੁਸੀ ਖੁਆਰੁ  

O Baba, the pleasure of other sleep is false.  

ਸਉਣਾ = ਦੁਨਿਆਵੀ ਮੌਜਾਂ ਮਾਣਨੀਆਂ।
ਹੇ ਭਾਈ! (ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਖ਼ੁਸ਼ੀ ਛੱਡ ਕੇ) ਹੋਰ ਐਸ਼-ਇਸ਼ਰਤ ਦੀ ਖ਼ੁਸ਼ੀ ਖ਼ੁਆਰ ਕਰਦੀ ਹੈ,


ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥  

By such sleep, the body is ruined, and wickedness and corruption enter into the mind. ||1||Pause||4||7||  

ਜਿਤੁ ਸੁਤੈ = ਜਿਸ ਐਸ਼-ਇਸ਼ਰਤ ਦੀ ਰਾਹੀਂ।
ਕਿਉਂ ਕਿ ਹੋਰ ਹੋਰ ਐਸ਼-ਇਸ਼ਰਤ ਸਰੀਰ ਨੂੰ ਰੋਗੀ ਕਰਦੀ ਹੈ ਤੇ ਮਨ ਵਿਚ ਭੀ ਵਿਕਾਰ ਚੱਲ ਪੈਂਦੇ ਹਨ ॥੧॥ ਰਹਾਉ॥੪॥੭॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ  

With the body of saffron, and the tongue a jewel, and the breath of the body pure fragrant incense;  

ਕੁੰਗੂ = ਕੇਸਰ। ਕਾਂਇਆ = ਸਰੀਰ। ਰਤਨ = (ਭਾਵ) ਪ੍ਰਭੂ ਦੀ ਸਿਫ਼ਤ-ਸਾਲਾਹ। ਲਲਿਤਾ = ਜੀਭ। ਅਗਰਿ = ਊਦ ਦੀ ਲਕੜੀ ਨਾਲ। ਵਾਸੁ = ਸੁਗੰਧੀ। ਤਨਿ = ਸਰੀਰ ਵਿਚ। ਸਾਸੁ = (ਹਰੇਕ) ਸੁਆਸ।
ਜਿਸ ਮਨੁੱਖ ਦਾ ਸਰੀਰ ਕੇਸਰ (ਵਰਗਾ ਸੁੱਧ ਵਿਕਾਰ-ਰਹਿਤ) ਹੋਵੇ, ਜਿਸ ਦੀ ਜੀਭ (ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਜੜੀ ਹੋਵੇ, ਜਿਸ ਦੇ ਸਰੀਰ ਵਿਚ ਹਰੇਕ ਸੁਆਸ ਉਸ ਦੀ ਲਕੜੀ ਦੀ ਸੁਗੰਧੀ ਵਾਲਾ ਹੋਵੇ (ਭਾਵ, ਪ੍ਰਭੂ ਦੇ ਨਾਮ ਦੀ ਯਾਦ ਨਾਲ ਸੁਗੰਧਿਤ ਹੋਵੇ),


ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ  

with the face anointed at the sixty-eight holy places of pilgrimage, and the heart illuminated with wisdom -  

ਅਠਸਠਿ = ਅਠਾਹਠ। ਮੁਖਿ = ਮੂੰਹ ਉੱਤੇ, ਮੱਥੇ ਉੱਤੇ। ਤਿਤੁ ਘਟਿ = ਉਸ ਸਰੀਰ ਵਿਚ, ਉਸ ਮਨੁੱਖ ਦੇ ਅੰਦਰ। ਵਿਗਾਸੁ = ਖਿੜਾਉ।
ਜਿਸ ਮਨੁੱਖ ਦੇ ਮੱਥੇ ਉੱਤੇ ਅਠਾਹਠ ਹੀ ਤੀਰਥਾਂ ਦਾ ਟਿੱਕਾ ਹੋਵੇ (ਭਾਵ, ਜੋ ਪ੍ਰਭੂ ਦਾ ਨਾਮ ਜਪ ਕੇ ਅਠਾਹਠ ਤੀਰਥਾਂ ਨਾਲੋਂ ਵਧੀਕ ਪਵਿਤ੍ਰ ਹੋ ਚੁਕਾ ਹੋਵੇ) ਉਸ ਮਨੁੱਖ ਦੇ ਅੰਦਰ ਮੱਤ ਖਿੜਦੀ ਹੈ।


ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥  

with that wisdom, chant the Praises of the True Name, the Treasure of Excellence. ||1||  

ਓਤੁ ਮਤੀ = ਉਸ ਮੱਤ ਨਾਲ ਹੀ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
ਉਸ ਖਿੜੀ ਹੋਈ ਮੱਤ ਨਾਲ ਹੀ ਸੱਚਾ ਨਾਮ ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ।


ਬਾਬਾ ਹੋਰ ਮਤਿ ਹੋਰ ਹੋਰ  

O Baba, other wisdom is useless and irrelevant.  

ਬਾਬਾ = ਹੇ ਭਾਈ!
ਹੇ ਭਾਈ! ਪ੍ਰਭੂ ਦੇ ਨਾਮ ਤੋਂ ਖੁੰਝੀ ਹੋਈ ਮੱਤ ਹੋਰ ਹੋਰ ਪਾਸੇ ਹੀ ਲੈ ਜਾਂਦੀ ਹੈ।


ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ  

If falsehood is practiced a hundred times, it is still false in its effects. ||1||Pause||  

ਕਮਾਈਐ = ਕਮਾਈ ਕਰੀਏ, ਉੱਦਮ ਕਰੀਏ। ਕੂੜੈ = ਕੂੜ ਨਾਲ।੧।
ਸਿਫ਼ਤ-ਸਾਲਾਹ ਛੱਡ ਕੇ ਜੇ ਹੋਰ ਕਰਮ ਸੈਂਕੜੇ ਵਾਰੀ ਭੀ ਕਰੀਏ (ਤਾਂ ਕੁਝ ਨਹੀਂ ਬਣਦਾ, ਕਿਉਂਕਿ) ਕੂੜਾ ਕਰਮ ਕਰਨ ਨਾਲ ਕੂੜ ਦਾ ਹੀ ਜ਼ੋਰ ਵਧਦਾ ਹੈ ॥੧॥


ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ  

You may be worshipped and adored as a Pir (a spiritual teacher); you may be welcomed by all the world;  

ਪੂਜ = ਪੂਜਾ, ਮਾਣਤਾ। ਸਭੁ = ਸਾਰਾ।
ਜੇ ਕੋਈ ਮਨੁੱਖ ਪੀਰ ਅਖਵਾਣ ਲੱਗ ਪਏ, ਸਾਰਾ ਸੰਸਾਰ ਆ ਕੇ ਉਸ ਦਾ ਦਰਸ਼ਨ ਕਰੇ, ਉਸ ਦੀ ਪੂਜਾ ਹੋਣ ਲੱਗ ਪਏ,


ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ  

you may adopt a lofty name, and be known to have supernatural spiritual powers -  

ਸਿਧੁ = ਜੋਗ-ਸਾਧਨਾਂ ਵਿਚ ਪੁੱਗਿਆ ਹੋਇਆ ਜੋਗੀ।
ਜੇ ਉਹ ਪੁੱਗਿਆ ਹੋਇਆ (ਕਰਾਮਾਤੀ) ਜੋਗੀ ਗਿਣਿਆ ਜਾਣ ਲੱਗ ਪਏ, ਵੱਡੇ ਨਾਮਣੇ ਵਾਲਾ ਸਦਾਣ ਲੱਗ ਪਏ,


ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥  

even so, if you are not accepted in the Court of the Lord, then all this adoration is false. ||2||  

ਸਭਾ = ਸਾਰੀ। ਲੇਖੈ = ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ।੨।
(ਤਾਂ ਭੀ ਇਹ ਸਭ ਕੁਝ ਕਿਸੇ ਅਰਥ ਨਹੀਂ, ਕਿਉਂਕਿ) ਜੇ ਪ੍ਰਭੂ ਦੀ ਹਜ਼ੂਰੀ ਵਿਚ ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਉਸ ਨੂੰ ਇੱਜ਼ਤ ਨਹੀਂ ਮਿਲਦੀ, ਤਾਂ (ਦੁਨੀਆ ਵਿਚ ਹੋਈ) ਸਾਰੀ ਪੂਜਾ ਖ਼ੁਆਰ ਹੀ ਕਰਦੀ ਹੈ ॥੨॥


ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਸਕੈ ਕੋਇ  

No one can overthrow those who have been established by the True Guru.  

ਸਤਿਗੁਰਿ = ਗੁਰੂ ਨੇ। ਥਾਪਿਆ = ਥਾਪਣਾ ਦਿੱਤੀ, ਦਿਲਾਸਾ ਦਿੱਤਾ।
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਸ਼ਾਬਾਸ਼ੇ ਦਿੱਤੀ ਹੈ, ਉਹਨਾਂ ਦੀ ਉਸ ਇੱਜ਼ਤ ਨੂੰ ਕੋਈ ਮਿਟਾ ਨਹੀਂ ਸਕਦਾ।


ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ  

The Treasure of the Naam, the Name of the Lord, is within them, and through the Naam, they are radiant and famous.  

ਨਾਮੋ = ਨਾਮ ਹੀ।
(ਕਿਉਂਕਿ) ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੇ ਅੰਦਰ ਨਾਮ ਹੀ ਉੱਘੜਦਾ ਹੈ।


ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥  

They worship the Naam, and they believe in the Naam. The True One is forever Intact and Unbroken. ||3||  

ਅਖੰਡ = ਇਕ-ਰਸ, ਸਦਾ, ਲਗਾਤਾਰ।੩।
(ਇਹ ਪੱਕਾ ਨਿਯਮ ਜਾਣੋ ਕਿ) ਪ੍ਰਭੂ ਦਾ ਨਾਮ ਹੀ ਪੂਜਿਆ ਜਾਂਦਾ ਹੈ, ਨਾਮ ਹੀ ਸਤਕਾਰਿਆ ਜਾਂਦਾ ਹੈ। ਪ੍ਰਭੂ ਹੀ ਸਦਾ ਇਕ-ਰਸ ਸਦਾ-ਥਿਰ ਰਹਿਣ ਵਾਲਾ ਹੈ ॥੩॥


ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ  

When the body mingles with dust, what happens to the soul?  

ਖੇਹ = ਮਿੱਟੀ। ਜੀਉ = ਜਿੰਦ। ਕੇਹਾ ਹੋਇ = ਭੈੜੀ ਹਾਲਤ ਹੁੰਦੀ ਹੈ।
(ਜਿਨ੍ਹਾਂ ਮਨੁੱਖਾਂ ਨੇ ਕਦੇ ਨਾਮ ਨਾਹ ਜਪਿਆ, ਉਹਨਾਂ ਦਾ ਸਰੀਰ ਜਦੋਂ) ਮਿੱਟੀ ਹੋ ਕੇ ਮਿੱਟੀ ਵਿਚ ਰਲਿਆ, ਤਾਂ (ਨਾਮ-ਹੀਣ) ਜਿੰਦ ਦਾ ਹਾਲ ਭੈੜਾ ਹੀ ਹੁੰਦਾ ਹੈ।


ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ  

All clever tricks are burnt away, and you shall depart crying.  

ਸਭਿ = ਸਾਰੀਆਂ। ਰੋਇ = ਦੁਖੀ ਹੋ ਕੇ।
(ਦੁਨੀਆ ਵਿਚ ਕੀਤੀਆਂ) ਸਾਰੀਆਂ ਚਤੁਰਾਈਆਂ ਸੁਆਹ ਹੋ ਜਾਂਦੀਆਂ ਹਨ, ਜਗਤ ਤੋਂ ਜੀਵ ਦੁਖੀ ਹੋ ਕੇ ਹੀ ਤੁਰਦਾ ਹੈ।


ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥  

O Nanak, those who forget the Naam-what will happen when they go to the Court of the Lord? ||4||8||  

ਨਾਮਿ ਵਿਸਾਰਿਐ = ਜੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਜਾਏ। ਦਰਿ = (ਪ੍ਰਭੂ ਦੇ) ਦਰ ਤੇ। ਕਿਆ ਹੋਇ = ਭੈੜੀ ਹਾਲਤ ਹੀ ਹੁੰਦੀ ਹੈ।੪।
ਹੇ ਨਾਨਕ! ਜੇ ਪ੍ਰਭੂ ਦਾ ਨਾਮ ਭੁਲਾ ਦੇਈਏ, ਤਾਂ ਪ੍ਰਭੂ ਦੇ ਦਰ ਤੇ ਪਹੁੰਚ ਕੇ ਭੈੜਾ ਹਾਲ ਹੀ ਹੁੰਦਾ ਹੈ ॥੪॥੮॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ  

The virtuous wife exudes virtue; the unvirtuous suffer in misery.  

ਗੁਣਵੰਤੀ = ਗੁਣਾਂ ਵਾਲੀ ਜੀਵ-ਇਸਤ੍ਰੀ। ਵੀਥਰੈ = ਵਿਥਾਰ ਕਰਦੀ ਹੈ, ਕਥਨ ਕਰਦੀ ਹੈ। ਝੂਰਿ = ਝੂਰੇ, ਝੂਰਦੀ ਹੈ।
ਜਿਸ ਜੀਵ-ਇਸਤ੍ਰੀ ਨੇ ਆਪਣੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਵਸਾਈ ਹੋਈ ਹੈ ਉਹ ਪ੍ਰਭੂ ਦੇ ਗੁਣਾਂ ਦੀ ਹੀ ਕਥਾ ਵਾਰਤਾ ਕਰਦੀ ਹੈ। ਪਰ ਜਿਸ ਦੇ ਅੰਦਰ (ਮਾਇਆ ਦੇ ਮੋਹ ਦੇ ਕਾਰਨ) ਔਗੁਣ ਹੀ ਔਗੁਣ ਹਨ ਉਹ (ਆਪਣੇ ਹੀ ਔਗੁਣਾਂ ਦੇ ਪ੍ਰਭਾਵ ਹੇਠ) ਸਦਾ ਝੂਰਦੀ ਰਹਿੰਦੀ ਹੈ।


ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ  

If you long for your Husband Lord, O soul-bride, you must know that He is not met by falsehood.  

ਵਰੁ = ਖਸਮ-ਪ੍ਰਭੂ। ਕਾਮਣੀ = ਹੇ ਜੀਵ-ਇਸਤ੍ਰੀ! ਨਹ ਮਿਲੀਐ ਪਿਰ = ਪਿਰ ਨੂੰ ਨਹੀਂ ਮਿਲ ਸਕੀਦਾ। ਕੂਰਿ = ਕੂੜ ਦੀ ਰਾਹੀਂ, ਕੂੜੇ ਮੋਹ ਵਿਚ ਪਏ ਰਿਹਾਂ।
ਹੇ ਜੀਵ-ਇਸਤ੍ਰੀ! ਜੇ ਤੂੰ ਖਸਮ-ਪ੍ਰਭੂ ਨੂੰ ਮਿਲਣਾ ਚਾਹੁੰਦੀ ਹੈਂ, ਤਾਂ (ਚੇਤੇ ਰੱਖ ਕਿ) ਕੂੜੇ ਮੋਹ ਵਿਚ ਫਸੇ ਰਿਹਾਂ ਪਤੀ-ਪ੍ਰਭੂ ਨੂੰ ਨਹੀਂ ਮਿਲ ਸਕਦੀ।


ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥  

No boat or raft can take you to Him. Your Husband Lord is far away. ||1||  

ਤੁਲਹੜਾ = ਤੁਲਹਾ, ਕਾਹੀ ਪਿਲਛੀ ਤੇ ਲੱਕੜਾਂ ਦਾ ਬਣਿਆ ਹੋਇਆ ਆਸਰਾ ਜਿਸ ਉਤੇ ਚੜ੍ਹ ਕੇ ਦਰਿਆ-ਕੰਢੇ ਦੇ ਲੋਕ ਦਰਿਆ ਪਾਰ ਕਰ ਲੈਂਦੇ ਹਨ।੧।
(ਤੂੰ ਤਾਂ ਮੋਹ ਦੇ ਸਮੁੰਦਰ ਵਿਚ ਗੋਤੇ ਖਾ ਰਹੀ ਹੈਂ) ਤੇਰੇ ਪਾਸ ਨਾਹ ਬੇੜੀ ਹੈ, ਨਾਹ ਤੁਲਹਾ ਹੈ, ਇਸ ਤਰ੍ਹਾਂ ਪਤੀ-ਪ੍ਰਭੂ ਨਹੀਂ ਲੱਭ ਸਕਦਾ, (ਕਿਉਂਕਿ) ਉਹ ਤਾਂ (ਇਸ ਸੰਸਾਰ-ਸਮੁੰਦਰ ਤੋਂ ਪਾਰ ਹੈ,) ਦੂਰ ਹੈ ॥੧॥


ਮੇਰੇ ਠਾਕੁਰ ਪੂਰੈ ਤਖਤਿ ਅਡੋਲੁ  

My Lord and Master is Perfect; His Throne is Eternal and Immovable.  

ਮੇਰੇ ਠਾਕੁਰ ਅਡੋਲੁ = ਮੇਰੇ ਠਾਕੁਰ ਦਾ ਅਹਿੱਲ ਟਿਕਾਣਾ। ਤਖਤਿ = ਤਖ਼ਤ ਉੱਤੇ।
ਮੇਰੇ ਪਾਲਣਹਾਰ ਪ੍ਰਭੂ ਦਾ ਅਹਿੱਲ ਟਿਕਾਣਾ ਉਸ ਤਖ਼ਤ ਉੱਤੇ ਹੈ ਜੇਹੜਾ (ਪ੍ਰਭੂ ਵਾਂਗ ਹੀ) ਸੰਪੂਰਨ ਹੈ (ਜਿਸ ਵਿਚ ਕੋਈ ਉਕਾਈ ਨਹੀਂ ਹੈ)।


ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ  

One who attains perfection as Gurmukh, obtains the Immeasurable True Lord. ||1||Pause||  

ਗੁਰਮੁਖਿ ਪੂਰਾ = ਪੂਰਾ ਗੁਰੂ। ਜੇ ਕਰੇ = ਜੇ ਮਿਹਰ ਕਰੇ।੧।
ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਤੋਲ-ਮਾਪ ਦੱਸਿਆ ਨਹੀਂ ਜਾ ਸਕਦਾ। ਪੂਰਾ ਗੁਰੂ ਜੇ ਮਿਹਰ ਕਰੇ, ਤਾਂ ਹੀ ਉਹ ਮਿਲ ਸਕਦਾ ਹੈ ॥੧॥ ਰਹਾਉ॥


ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ  

The Palace of the Lord God is beautiful. Within it are flawless diamonds,  

ਤਿਸੁ ਮਹਿ = ਉਸ (ਹਰਿਮੰਦਰ ਵਿਚ)। ਮਾਣਕ = ਮੋਤੀ।
ਹਰੀ-ਪਰਮਾਤਮਾ (ਮਾਨੋ) ਇਕ ਸੋਹਣਾ ਮੰਦਰ ਹੈ, ਜਿਸ ਵਿਚ ਮਾਣਕ ਲਾਲ ਮੋਤੀ ਤੇ ਚਮਕਦੇ ਹੀਰੇ ਹਨ।


ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ  

gems, rubies and pearls. A fortress of gold surrounds this Source of Nectar.  

ਕੰਚਨ ਕੋਟ = ਸੋਨੇ ਦੇ ਕਿਲ੍ਹੇ। ਰੀਸਾਲ = ਸੁੰਦਰ, ਆਨੰਦ ਦਾ ਘਰ, ਆਨੰਦ ਦੇਣ ਵਾਲੇ।
(ਜਿਸ ਦੇ ਦੁਆਲੇ) ਸੋਨੇ ਦੇ ਸੁੰਦਰ ਆਨੰਦ ਦੇਣ ਵਾਲੇ ਕਿਲ੍ਹੇ ਹਨ।


ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥  

How can I climb up to the Fortress without a ladder? By meditating on the Lord, through the Guru, I am blessed and exalted. ||2||  

ਗੜਿ = ਕਿਲ੍ਹੇ ਉੱਤੇ। ਗੁਰ ਧਿਆਨ = ਗੁਰੂ (ਚਰਨਾਂ) ਦਾ ਧਿਆਨ। ਨਿਹਾਲ = ਵਿਖਾ ਦੇਂਦਾ ਹੈ।੨।
ਪਰ ਉਸ (ਮੰਦਰ-) ਕਿਲ੍ਹੇ ਉਤੇ ਪਉੜੀ ਤੋਂ ਬਿਨਾ ਚੜ੍ਹਿਆ ਨਹੀਂ ਜਾ ਸਕਦਾ। (ਹਾਂ,) ਜੇ ਗੁਰੂ-ਚਰਨਾਂ ਦਾ ਧਿਆਨ ਧਰਿਆ ਜਾਏ, ਜੇ ਪ੍ਰਭੂ-ਚਰਨਾਂ ਦਾ ਧਿਆਨ ਧਰਿਆ ਜਾਏ, ਤਾਂ ਦਰਸਨ ਹੋ ਜਾਂਦਾ ਹੈ ॥੨॥


ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ  

The Guru is the Ladder, the Guru is the Boat, and the Guru is the Raft to take me to the Lord's Name.  

xxx
ਉਸ (ਹਰਿ-ਮੰਦਰ-ਕਿਲ੍ਹੇ ਉੱਤੇ ਚੜ੍ਹਨ ਵਾਸਤੇ) ਗੁਰੂ ਪਉੜੀ ਹੈ, (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਗੁਰੂ ਬੇੜੀ ਹੈ, ਪ੍ਰਭੂ ਦਾ ਨਾਮ (ਦੇਣ ਵਾਲਾ) ਗੁਰੂ ਹੀ ਤੁਲਹਾ ਹੈ।


ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ  

The Guru is the Boat to carry me across the world-ocean; the Guru is the Sacred Shrine of Pilgrimage, the Guru is the Holy River.  

ਸਰੁ = ਤਾਲਾਬ। ਸਾਗਰੁ = ਸਮੁੰਦਰ। ਬੋਹਿਥੋ = ਜਹਾਜ਼।
ਗੁਰੂ ਸਰੋਵਰ ਹੈ, ਗੁਰੂ ਸਮੁੰਦਰ ਹੈ, ਗੁਰੂ ਹੀ ਜਹਾਜ਼ ਹੈ, ਗੁਰੂ ਹੀ ਤੀਰਥ ਹੈ ਤੇ ਦਰੀਆ ਹੈ।


ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥  

If it pleases Him, I bathe in the Pool of Truth, and become radiant and pure. ||3||  

ਤਿਸੁ ਭਾਵੈ = ਉਸ (ਗੁਰੂ) ਨੂੰ ਚੰਗਾ ਲੱਗੇ। ਊਜਲੀ = ਮੱਤ ਉਜਲੀ (ਹੋ ਜਾਂਦੀ ਹੈ)। ਸਤਸਰਿ = ਸਤਸੰਗ ਸਰੋਵਰ ਵਿਚ। ਨਾਵਣ = ਇਸ਼ਨਾਨ ਕਰਨ ਲਈ, ਮਨ ਧੋਣ ਲਈ।੩।
ਜੇ ਪ੍ਰਭੂ ਦੀ ਰਜ਼ਾ ਹੋਵੇ, ਤਾਂ (ਗੁਰੂ ਨੂੰ ਮਿਲ ਕੇ) ਮਨੁੱਖ ਦੀ ਮੱਤ ਸ਼ੁੱਧ ਹੋ ਜਾਂਦੀ ਹੈ (ਕਿਉਂਕਿ) ਮਨੁੱਖ ਸਾਧ ਸੰਗਤ ਸਰੋਵਰ ਵਿਚ (ਮਾਨਸਕ) ਇਸ਼ਨਾਨ ਕਰਨ ਜਾਣ ਲੱਗ ਪੈਂਦਾ ਹੈ ॥੩॥


ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ  

He is called the Most Perfect of the Perfect. He sits upon His Perfect Throne.  

xxx
ਹਰ ਕੋਈ ਆਖਦਾ ਹੈ ਕਿ ਪਰਮਾਤਮਾ ਵਿਚ ਕੋਈ ਉਕਾਈ ਨਹੀਂ ਹੈ, ਉਸ ਦਾ ਨਿਵਾਸ ਭੀ ਐਸੇ ਤਖ਼ਤ ਉੱਤੇ ਹੈ ਜਿਸ ਵਿਚ ਕੋਈ ਘਾਟ ਨਹੀਂ ਹੈ।


ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ  

He looks so Beautiful in His Perfect Place. He fulfills the hopes of the hopeless.  

ਥਾਨਿ = ਥਾਂ ਉੱਤੇ। ਪੂਰੈ = ਪੂਰੀ ਕਰਦਾ ਹੈ। ਆਸ ਨਿਰਾਸ = ਨਿਰਾਸਿਆਂ ਦੀ ਆਸ।
ਉਹ ਪੂਰਾ ਪ੍ਰਭੂ ਸੋਹਣੇ ਉਕਾਈ-ਹੀਣ ਥਾਂ ਤੇ ਬੈਠਾ ਹੈ ਤੇ ਟੁੱਟੇ ਦਿਲਾਂ ਵਾਲੇ ਬੰਦਿਆਂ ਦੀਆਂ ਆਸਾਂ ਪੂਰੀਆਂ ਕਰਦਾ ਹੈ।


ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥  

O Nanak, if one obtains the Perfect Lord, how can his virtues decrease? ||4||9||  

ਕਿਉ ਘਾਟੈ = ਨਹੀਂ ਘਟਦੇ। ਤਾਸ = ਉਸ (ਜੀਵ) ਦੇ।੪।
ਹੇ ਨਾਨਕ! ਉਹ ਪੂਰਨ ਪ੍ਰਭੂ ਜੇ ਮਨੁੱਖ ਨੂੰ ਮਿਲ ਪਏ ਤਾਂ ਉਸ ਦੇ ਗੁਣਾਂ ਵਿਚ ਭੀ ਕਿਵੇਂ ਕੋਈ ਘਾਟ ਆ ਸਕਦੀ ਹੈ? ॥੪॥੯॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ  

Come, my dear sisters and spiritual companions; hug me close in your embrace.  

ਗਲਿ = ਗਲ ਨਾਲ। ਅੰਕਿ = ਅੰਕ ਵਿਚ, ਜੱਫੀ ਵਿਚ। ਭੈਣੇ ਸਹੇਲੜੀਆਹ = ਹੇ ਭੈਣੋ! ਹੇ ਸਹੇਲੀਹੋ!
ਹੇ ਸਤਸੰਗਣ ਭੈਣੋ ਤੇ ਸਹੇਲੀਹੋ! ਆਓ, ਪਿਆਰ ਨਾਲ (ਸਤ-ਸੰਗ ਵਿਚ) ਇਕੱਠੀਆਂ ਹੋਵੀਏ।


ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ  

Let's join together, and tell stories of our All-powerful Husband Lord.  

ਕਰਹ = ਆਓ ਅਸੀਂ ਕਰੀਏ। ਸੰਮ੍ਰਥ = ਸਭ ਤਾਕਤਾਂ ਵਾਲਾ।
ਸਤਸੰਗ ਵਿਚ ਮਿਲ ਕੇ ਉਸ ਖਸਮ-ਪ੍ਰਭੂ ਦੀਆਂ ਗੱਲਾਂ ਕਰੀਏ ਜੋ ਸਾਰੀਆਂ ਤਾਕਤਾਂ ਵਾਲਾ ਹੈ।


ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥  

All Virtues are in our True Lord and Master; we are utterly without virtue. ||1||  

ਸਭਿ = ਸਾਰੇ। ਅਸਾਹ = ਸਾਡੇ ਹੀ।੧।
(ਹੇ ਸਹੇਲੀਹੋ!) ਉਸ ਸਦਾ-ਥਿਰ ਮਾਲਕ ਵਿਚ ਸਾਰੇ ਗੁਣ ਹੀ ਗੁਣ ਹਨ (ਉਸ ਤੋਂ ਵਿੱਛੁੜ ਕੇ ਹੀ) ਸਾਰੇ ਔਗੁਣ ਸਾਡੇ ਵਿਚ ਆ ਜਾਂਦੇ ਹਨ ॥੧॥


ਕਰਤਾ ਸਭੁ ਕੋ ਤੇਰੈ ਜੋਰਿ  

O Creator Lord, all are in Your Power.  

ਕਰਤਾ = ਹੇ ਕਰਤਾਰ! ਸਭੁ ਕੋ = ਹਰੇਕ ਜੀਵ। ਤੇਰੈ ਜੋਰਿ = ਤੇਰੇ ਜ਼ੋਰ ਵਿਚ, ਤੇਰੇ ਹੁਕਮ ਵਿਚ।
ਹੇ ਕਰਤਾਰ! ਹਰੇਕ ਜੀਵ ਤੇਰੇ ਹੁਕਮ ਵਿਚ (ਹੀ ਤੁਰ ਸਕਦਾ ਹੈ)।


ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ  

I dwell upon the One Word of the Shabad. You are mine-what else do I need? ||1||Pause||  

ਏਕੁ ਸਬਦੁ = ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ। ਕਿਆ = ਕੀਹ (ਵਿਗਾੜ ਸਕਦੇ ਹਨ)?੧।
ਜਦੋਂ ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਨੂੰ ਵਿਚਾਰਦਾ ਹੈ (ਤਾਂ ਇਹ ਸਮਝ ਪੈਂਦੀ ਹੈ ਕਿ) ਜਦੋਂ ਤੂੰ (ਸਾਡੇ ਸਿਰ ਉੱਤੇ ਰਾਖਾ) ਹੈਂ, ਤਾਂ ਹੋਰ ਕੋਈ ਸਾਡਾ ਕੀਹ ਵਿਗਾੜ ਸਕਦੇ ਹਨ ॥੧॥ ਰਹਾਉ॥


ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀ  

Go, and ask the happy soul-brides, "By what virtuous qualities do you enjoy your Husband Lord?  

ਜਾਇ = ਜਾ ਕੇ। ਰਾਵਿਆ = ਮਾਣਿਆ, ਮਿਲਾਪ ਹਾਸਲ ਕੀਤਾ। ਗੁਣੀ = ਗੁਣਾਂ ਨਾਲ।
(ਹੇ ਸਤਸੰਗਣ ਭੈਣੋ! ਬੇ-ਸ਼ੱਕ) ਜਾ ਕੇ ਸੁਹਾਗਣ (ਜੀਵ-ਇਸਤ੍ਰੀਆਂ) ਨੂੰ ਪੁੱਛ ਲਵੋ ਕਿ ਤੁਸਾਂ ਕਿਨ੍ਹਾਂ ਗੁਣਾਂ ਦੀ ਰਾਹੀਂ ਪ੍ਰਭੂ-ਮਿਲਾਪ ਹਾਸਲ ਕੀਤਾ ਹੈ?


ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ  

We are adorned with intuitive ease, contentment and sweet words.  

ਸਹਜਿ = ਸਹਜ ਨਾਲ, ਅਡੋਲ ਅਵਸਥਾ ਨਾਲ।
ਉਥੋਂ ਇਹੀ ਪਤਾ ਮਿਲੇਗਾ ਕਿ ਉਹ ਅਡੋਲਤਾ ਨਾਲ ਸੰਤੋਖ ਨਾਲ ਮਿੱਠੇ ਬੋਲਾਂ ਨਾਲ ਸਿੰਗਾਰੀਆਂ ਹੋਈਆਂ ਹਨ (ਤਾਹੀਏਂ ਉਹਨਾਂ ਨੂੰ ਮਿਲ ਪਿਆ)।


ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥  

We meet with our Beloved, the Source of Joy, when we listen to the Word of the Guru's Shabad." ||2||  

ਰੀਸਾਲੂ = ਸੁੰਦਰ ਰਸ ਦਾ ਘਰ, ਆਨੰਦ ਦਾਤਾ।੨।
ਉਹ ਆਨੰਦ-ਦਾਤਾ ਪ੍ਰਭੂ-ਪਤੀ ਤਦੋਂ ਹੀ ਮਿਲਦਾ ਹੈ, ਜਦੋਂ ਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਜਾਏ (ਤੇ ਸੰਤੋਖ ਮਿਠ-ਬੋਲਾ-ਪਨ ਆਦਿਕ ਗੁਣ ਧਾਰੇ ਜਾਣ) ॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits