Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ  

You have so many Creative Powers, Lord; Your Bountiful Blessings are so Great.  

ਕੁਦਰਤੀ = ਕੁਦਰਤਾਂ। ਦਾਤਿ = ਦਾਤਾਂ।
ਹੇ ਪ੍ਰਭੂ! ਤੇਰੀਆਂ ਬੇਅੰਤ ਤਾਕਤਾਂ ਹਨ, ਤੇਰੀਆਂ ਬੇਅੰਤ ਬਖ਼ਸ਼ਸ਼ਾਂ ਹਨ।


ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ  

So many of Your beings and creatures praise You day and night.  

ਕੇਤੇ = ਬੇਅੰਤ।
ਬੇਅੰਤ ਜੀਵ ਦਿਨ ਰਾਤ ਤੇਰੀਆਂ ਸਿਫ਼ਤਾਂ ਕਰ ਰਹੇ ਹਨ।


ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥  

You have so many forms and colors, so many classes, high and low. ||3||  

ਜਾਤਿ ਅਜਾਤਿ = ਉੱਚੀਆਂ ਜਾਤਾਂ ਤੇ ਨੀਵੀਆਂ ਜਾਤਾਂ ਦੇ ਜੀਵ।੩।
ਤੇਰੇ ਬੇਅੰਤ ਹੀ ਰੂਪ ਰੰਗ ਹਨ, ਤੇਰੇ ਪੈਦਾ ਕੀਤੇ ਬੇਅੰਤ ਜੀਵ ਹਨ, ਜੋ ਕੋਈ ਉੱਚੀਆਂ ਤੇ ਕੋਈ ਨੀਵੀਆਂ ਜਾਤਾਂ ਵਿਚ ਹਨ ॥੩॥


ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ  

Meeting the True One, Truth wells up. The truthful are absorbed into the True Lord.  

ਸਾਚਿ = ਸੱਚ ਦੀ ਰਾਹੀਂ, ਸਿਮਰਨ ਦੇ ਰਾਹੀਂ। ਸਚ ਮਹਿ = ਸਦਾ-ਥਿਰ ਪ੍ਰਭੂ ਵਿਚ।
ਜੇ ਮਨੁੱਖ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਰਹੇ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ, ਪਰਮਾਤਮਾ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।


ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ  

Intuitive understanding is obtained and one is welcomed with honor, through the Guru's Word, filled with the Fear of God.  

ਭਉ ਖਾਇ = ਦੁਨੀਆ ਵਾਲਾ ਸਹਮ-ਡਰ ਮੁਕਾ ਲੈਂਦਾ ਹੈ।
ਉਸ ਦੀ ਸੁਰਤ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸ ਨੂੰ ਆਦਰ ਮਿਲਦਾ ਹੈ, ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਸੰਸਾਰਕ ਡਰ ਮੁਕਾ ਲੈਂਦਾ ਹੈ।


ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥  

O Nanak, the True King absorbs us into Himself. ||4||10||  

xxx
ਤੇ ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਉਸ ਨੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ॥੪॥੧੦॥


ਸਿਰੀਰਾਗੁ ਮਹਲਾ  

Siree Raag, First Mehl:  

xxx
ਰਾਗ ਸਿਰੀਰਾਗ ਵਿੱਚ ਗੁਰੂ ਨਾਨਕ ਦੀ ਬਾਣੀ।


ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ  

It all worked out-I was saved, and the egotism within my heart was subdued.  

ਸਰੀ = ਫਬ ਗਈ। ਉਬਰੀ = ਬਚ ਗਈ। ਘਰਾਹੁ = ਘਰ ਤੋਂ, ਹਿਰਦੇ ਵਿਚੋਂ।
(ਮੇਰੇ ਵਾਸਤੇ ਬਹੁਤ) ਚੰਗਾ ਹੋਇਆ ਕਿ ਮੇਰੀ ਜਿੰਦ ਵਿਕਾਰਾਂ ਤੋਂ ਬਚ ਗਈ, ਮੇਰੇ ਹਿਰਦੇ ਵਿਚੋਂ ਹਉਮੈ ਮਰ ਗਈ।


ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ  

The evil energies have been made to serve me, since I placed my faith in the True Guru.  

ਦੂਤ = ਵਿਕਾਰ। ਵੇਸਾਹੁ = ਭਰੋਸਾ, ਦਿਲਾਸਾ।
ਮੈਨੂੰ ਆਪਣੇ ਗੁਰੂ ਦੀ ਥਾਪਣਾ ਮਿਲੀ, ਤੇ ਵਿਕਾਰ (ਮੈਨੂੰ ਖ਼ੁਆਰ ਕਰਨ ਦੇ ਥਾਂ) ਉਲਟੇ ਮੇਰੇ ਵੱਸ ਵਿਚ ਹੋ ਗਏ।


ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥  

I have renounced my useless schemes, by the Grace of the True, Carefree Lord. ||1||  

ਕਲਪ = ਕਲਪਣਾ। ਬਾਦਿ = ਵਿਅਰਥ।੧।
ਸਦਾ-ਥਿਰ ਰਹਿਣ ਵਾਲਾ ਬੇ-ਪਰਵਾਹ ਪ੍ਰਭੂ (ਮੈਨੂੰ ਮਿਲ ਪਿਆ), ਮੈਂ (ਮਾਇਆ-ਮੋਹ ਦੀ) ਵਿਅਰਥ ਕਲਪਣਾ ਛੱਡ ਦਿੱਤੀ ॥੧॥


ਮਨ ਰੇ ਸਚੁ ਮਿਲੈ ਭਉ ਜਾਇ  

O mind, meeting with the True One, fear departs.  

ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।
ਹੇ (ਮੇਰੇ) ਮਨ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ।


ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ  

Without the Fear of God, how can anyone become fearless? Become Gurmukh, and immerse yourself in the Shabad. ||1||Pause||  

ਭੈ ਬਿਨੁ = (ਨਿਰਮਲ) ਡਰ ਤੋਂ ਬਿਨਾ।੧।
ਜਦ ਤਕ ਪਰਮਾਤਮਾ ਦਾ ਡਰ-ਅਦਬ ਮਨ ਵਿਚ ਨਾਹ ਹੋਵੇ, ਮਨੁੱਖ ਦੁਨੀਆ ਦੇ ਡਰਾਂ ਤੋਂ ਬਚ ਹੀ ਨਹੀਂ ਸਕਦਾ (ਤੇ ਪਰਮਾਤਮਾ ਦਾ ਡਰ-ਅਦਬ ਤਦੋਂ ਹੀ ਪੈਦਾ ਹੁੰਦਾ ਹੈ ਜਦੋਂ ਜੀਵ) ਗੁਰੂ ਦੀ ਰਾਹੀਂ ਸ਼ਬਦ ਵਿਚ ਜੁੜਦਾ ਹੈ ॥੧॥ ਰਹਾਉ॥


ਕੇਤਾ ਆਖਣੁ ਆਖੀਐ ਆਖਣਿ ਤੋਟਿ ਹੋਇ  

How can we describe Him with words? There is no end to the descriptions of Him.  

ਕੇਤਾ ਆਖਣੁ ਆਖੀਐ = (ਦੁਨੀਆ ਵਾਲੀ) ਮੰਗ ਕਿਤਨੀ ਹੀ ਮੰਗੀਦੀ ਹੈ
ਮਨੁੱਖ ਦੁਨੀਆ ਵਾਲੀ ਮੰਗ ਕਿਤਨੀ ਹੀ ਮੰਗਦਾ ਰਹਿੰਦਾ ਹੈ, ਮੰਗ ਮੰਗਣ ਵਿਚ ਕਮੀ ਹੁੰਦੀ ਹੀ ਨਹੀਂ (ਭਾਵ, ਦੁਨੀਆਵੀ ਮੰਗ ਮੁੱਕਦੀ ਹੀ ਨਹੀਂ)।


ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ  

There are so many beggars, but He is the only Giver.  

xxx
(ਫਿਰ) ਬੇਅੰਤ ਜੀਵ ਹਨ ਮੰਗਾਂ ਮੰਗਣ ਵਾਲੇ, ਤੇ ਦੇਣ ਵਾਲਾ ਸਿਰਫ਼ ਇਕੋ ਪਰਮਾਤਮਾ ਹੈ (ਪਰ ਇਸ ਮੰਗਣ ਵਿਚ ਸੁਖ ਭੀ ਨਹੀਂ ਹੈ)।


ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥  

He is the Giver of the soul, and the praanaa, the breath of life; when He dwells within the mind, there is peace. ||2||  

ਮਨਿ ਵਸਿਐ = ਜੇ ਮਨ ਵਿਚ ਵੱਸ ਪਏ।੨।
ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿਚ ਵੱਸ ਪਏ, ਤਦੋਂ ਹੀ ਸੁਖ ਹੁੰਦਾ ਹੈ ॥੨॥


ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ  

The world is a drama, staged in a dream. In a moment, the play is played out.  

ਬਾਜੀ = ਖੇਡ। ਖੇਲੁ ਖੇਲਾਇ = ਖੇਡ ਖਿਡਾ ਦੇਂਦਾ ਹੈ, ਖੇਡ ਮੁਕਾ ਦੇਂਦਾ ਹੈ।
ਜਗਤ (ਮਾਨੋ) ਸੁਪਨਾ ਹੈ, ਜਗਤ ਇਕ ਖੇਡ ਬਣੀ ਹੋਈ ਹੈ, ਜੀਵ ਇਕ ਖਿਨ ਵਿਚ (ਜ਼ਿੰਦਗੀ ਦੀ) ਖੇਡ ਖੇਡ ਕੇ ਚਲਾ ਜਾਂਦਾ ਹੈ।


ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ  

Some attain union with the Lord, while others depart in separation.  

ਏਕਸੇ = ਇਕੱਠੇ ਹੋ ਜਾਂਦੇ ਹਨ। ਜਾਇ = ਚਲਾ ਜਾਂਦਾ ਹੈ।
(ਪ੍ਰਭੂ ਦੀ) ਸੰਜੋਗ-ਸੱਤਿਆ ਨਾਲ ਪ੍ਰਾਣੀ ਮਿਲ ਕੇ ਇਕੱਠੇ ਹੁੰਦੇ ਹਨ, ਵਿਜੋਗ-ਸੱਤਿਆ ਅਨੁਸਾਰ ਜੀਵ (ਇਥੋਂ) ਉੱਠ ਕੇ ਤੁਰ ਪੈਂਦਾ ਹੈ।


ਜੋ ਤਿਸੁ ਭਾਣਾ ਸੋ ਥੀਐ ਅਵਰੁ ਕਰਣਾ ਜਾਇ ॥੩॥  

Whatever pleases Him comes to pass; nothing else can be done. ||3||  

xxx
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ, (ਉਸ ਦੇ ਉਲਟ) ਹੋਰ ਕੁਝ ਨਹੀਂ ਕੀਤਾ ਜਾ ਸਕਦਾ ॥੩॥


ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ  

The Gurmukhs purchase the Genuine Article. The True Merchandise is purchased with the True Capital.  

ਵੇਸਾਹੀਐ = ਵਿਹਾਝੀਦੀ ਹੈ। ਵਖਰੁ = ਸੌਦਾ, ਰਾਸ-ਪੂੰਜੀ।
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ ਤੇ ਪੂੰਜੀ ਹੈ (ਜੋ ਵਿਹਾਝਣ ਲਈ ਜੀਵ ਇਥੇ ਆਇਆ ਹੈ) ਇਹ ਸੌਦਾ ਗੁਰੂ ਦੀ ਰਾਹੀਂ ਹੀ ਖ਼ਰੀਦਿਆ ਜਾ ਸਕਦਾ ਹੈ।


ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ  

Those who purchase this True Merchandise through the Perfect Guru are blessed.  

ਸਾਬਾਸਿ = ਪ੍ਰਸੰਨਤਾ, ਆਦਰ।
ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖ਼ਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ।


ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥  

O Nanak, one who stocks this True Merchandise shall recognize and realize the Genuine Article. ||4||11||  

ਪਛਾਣਸੀ = ਪਛਾਣਦਾ ਹੈ, ਕਦਰ ਪਾਂਦਾ ਹੈ।੪।
ਹੇ ਨਾਨਕ! ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਭੀ ਉਹੀ ਜਾਣਦਾ ਹੈ ॥੪॥੧੧॥


ਸਿਰੀਰਾਗੁ ਮਹਲੁ  

Siree Raag, First Mehl:  

xxx
xxx


ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ  

As metal merges with metal, those who chant the Praises of the Lord are absorbed into the Praiseworthy Lord.  

ਫੁਨਿ = ਮੁੜ। ਧਾਤੁ = ਸੋਨਾ ਆਦਿਕ ਧਾਤੂ ਦਾ ਬਣਿਆ ਹੋਇਆ ਗਹਿਣਾ। ਸਿਫਤੀ = ਸਿਫ਼ਤਾਂ ਦਾ ਮਾਲਕ ਪਰਮਾਤਮਾ।
ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਗੁਣਾਂ ਦੇ ਮਾਲਕ ਪ੍ਰਭੂ ਵਿਚ ਮਨੁੱਖ ਇਉਂ ਲੀਨ ਹੋ ਜਾਂਦਾ ਹੈ, ਜਿਵੇਂ (ਸੋਨਾ ਆਦਿਕ ਕਿਸੇ ਧਾਤ ਦਾ ਬਣਿਆ ਹੋਇਆ ਜ਼ੇਵਰ ਢਲ ਕੇ) ਮੁੜ (ਉਸੇ) ਧਾਤ ਨਾਲ ਇੱਕ-ਰੂਪ ਹੋ ਜਾਂਦਾ ਹੈ।


ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ  

Like the poppies, they are dyed in the deep crimson color of Truthfulness.  

ਗੁਲਾਲੁ = ਲਾਲ ਫੁੱਲ। ਗਹਬਰਾ = ਗੂੜ੍ਹਾ। ਸਚਾ = ਸਦਾ ਟਿਕਿਆ ਰਹਿਣ ਵਾਲਾ, ਪੱਕਾ।
(ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਮਨੁੱਖ ਉੱਤੇ ਪੱਕਾ ਗੂੜ੍ਹਾ ਲਾਲ ਰੰਗ ਚੜ੍ਹ ਜਾਂਦਾ ਹੈ (ਮਨੁੱਖ ਦਾ ਚਿਹਰਾ ਚਮਕ ਉਠਦਾ ਹੈ)।


ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥  

Those contented souls who meditate on the Lord with single-minded love, meet the True Lord. ||1||  

ਭਾਇ = ਭਾਉ ਵਿਚ, ਪ੍ਰੇਮ ਵਿਚ। ਏਕੈ ਭਾਇ = ਇਕ-ਰਸ ਪ੍ਰੇਮ ਵਿਚ।੧।
ਪਰ ਉਹ ਸਦਾ-ਥਿਰ ਪ੍ਰਭੂ ਉਹਨਾਂ ਸੰਤੋਖੀ ਜੀਵਨ ਵਾਲਿਆਂ ਨੂੰ ਹੀ ਮਿਲਦਾ ਹੈ ਜੋ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਕਰਦੇ ਉਸ ਇੱਕੋ ਦੇ ਪ੍ਰੇਮ ਵਿਚ ਹੀ (ਮਗਨ ਰਹਿੰਦੇ) ਹਨ ॥੧॥


ਭਾਈ ਰੇ ਸੰਤ ਜਨਾ ਕੀ ਰੇਣੁ  

O Siblings of Destiny, become the dust of the feet of the humble Saints.  

ਰੇਣੁ = ਚਰਨ-ਧੂੜ।
ਹੇ ਭਾਈ! (ਪ੍ਰਭੂ ਦਾ ਦਰਸ਼ਨ ਕਰਨਾ ਹੈ ਤਾਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ।


ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ  

In the Society of the Saints, the Guru is found. He is the Treasure of Liberation, the Source of all good fortune. ||1||Pause||  

ਧੇਣੁ = ਗਾਂ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ।੧।
ਸੰਤ ਜਨਾਂ ਦੀ ਸਭਾ ਵਿਚ (ਸਤਸੰਗ ਵਿਚ) ਗੁਰੂ ਮਿਲਦਾ ਹੈ ਜੋ (ਮਾਨੋ) ਕਾਮਧੇਨ ਹੈ ਜਿਸ ਪਾਸੋਂ ਉਹ ਨਾਮ-ਪਦਾਰਥ ਮਿਲਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ ॥੧॥ ਰਹਾਉ॥


ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ  

Upon that Highest Plane of Sublime Beauty, stands the Mansion of the Lord.  

ਮੁਰਾਰਿ = ਪਰਮਾਤਮਾ।
ਪਰਮਾਤਮਾ (ਦੇ ਰਹਿਣ) ਦਾ ਸੋਹਣਾ ਥਾਂ ਉੱਚਾ ਹੈ, ਉਸ ਦਾ ਮਹਲ (ਸਭ ਤੋਂ) ਉੱਪਰ ਹੈ।


ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ  

By true actions, this human body is obtained, and the door within ourselves which leads to the Mansion of the Beloved, is found.  

ਕਰਣੀ = ਆਚਰਨ। ਦਰੁ ਘਰੁ = ਪ੍ਰਭੂ ਦਾ ਦਰ, ਪ੍ਰਭੂ ਦਾ ਘਰ। ਪਿਆਰਿ = ਪਿਆਰ ਦੀ ਰਾਹੀਂ।
ਉਸ ਦਾ ਦਰ ਉਸ ਦਾ ਘਰ ਮਹਲ ਪਿਆਰ ਦੀ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ।


ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥  

The Gurmukhs train their minds to contemplate the Lord, the Supreme Soul. ||2||  

ਆਤਮ ਰਾਮੁ = ਸਭ ਦੇ ਆਤਮਾ ਵਿਚ ਵਿਆਪਕ ਪ੍ਰਭੂ। ਬੀਚਾਰਿ = ਵਿਚਾਰ ਕੇ। ਆਤਮੁ ਰਾਮੁ ਬੀਚਾਰਿ = ਸਰਬ-ਵਿਆਪੀ ਪ੍ਰਭੂ (ਦੇ ਗੁਣਾਂ) ਨੂੰ ਵਿਚਾਰ ਕੇ।੨।
(ਪਰ ਉੱਚਾ ਆਚਰਨ ਭੀ ਸੌਖੀ ਖੇਡ ਨਹੀਂ, ਮਨ ਵਿਕਾਰਾਂ ਵਲ ਹੀ ਪ੍ਰੇਰਦਾ ਰਹਿੰਦਾ ਹੈ, ਤੇ) ਮਨ ਨੂੰ ਗੁਰੂ ਦੀ ਰਾਹੀਂ ਸਿੱਧੇ ਰਾਹੇ ਪਾਈਦਾ ਹੈ, ਸਰਬ-ਵਿਆਪੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਨਾਲ ਸਮਝਾਈਦਾ ਹੈ ॥੨॥


ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ  

By actions committed under the influence of the three qualities, hope and anxiety are produced.  

ਤ੍ਰਿਬਿਧਿ = ਤਿੰਨ ਕਿਸਮਾਂ ਦੇ, ਮਾਇਆ ਦੇ ਤਿੰਨ ਗੁਣਾਂ (ਰਜੋ, ਸਤੋ, ਤਮੋ) ਵਾਲੇ। ਕਮਾਈਅਹਿ = ਕਮਾਏ ਜਾਂਦੇ ਹਨ, ਕੀਤੇ ਜਾਂਦੇ ਹਨ। ਅੰਦੇਸਾ = ਸਹਸਾ।
(ਦੁਨੀਆ ਵਿਚ ਆਮ ਤੌਰ ਤੇ) ਮਾਇਆ ਦੇ ਤਿੰਨਾਂ ਗੁਣਾਂ ਦੇ ਅਧੀਨ ਰਹਿ ਕੇ ਹੀ ਕਰਮ ਕਰੀਦੇ ਹਨ, ਜਿਸ ਕਰਕੇ ਆਸਾ ਤੇ ਸਂਹਸਿਆਂ ਦਾ ਗੇੜ ਬਣਿਆ ਰਹਿੰਦਾ ਹੈ (ਇਹਨਾਂ ਦੇ ਕਾਰਨ ਮਨ ਵਿਚ ਖਿੱਝ ਬਣਦੀ ਹੈ)।


ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ  

Without the Guru, how can anyone be released from these three qualities? Through intuitive wisdom, we meet with Him and find peace.  

ਤ੍ਰਿਕਟੀ = {ਤ੍ਰਿ = ਤਿੰਨ। ਕੁਟੀ = ਵਿੰਗੀ ਲਕੀਰ} ਤਿੰਨ ਵਿੰਗੀਆਂ ਲਕੀਰਾਂ, ਤ੍ਰਿਊੜੀ, ਖਿੱਝ। ਸਹਜਿ ਮਿਲਿਐ = ਜੇ ਅਡੋਲ ਅਵਸਥਾ ਵਿਚ ਟਿਕੇ ਰਹੀਏ।
ਇਹ ਖਿੱਝ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਨਹੀਂ ਹਟਦੀ (ਗੁਰੂ ਦੀ ਰਾਹੀਂ ਹੀ ਅਡੋਲਤਾ ਪੈਦਾ ਹੁੰਦੀ ਹੈ), ਅਡੋਲਤਾ ਵਿਚ ਟਿਕੇ ਰਿਹਾਂ ਆਤਮਕ ਆਨੰਦ ਮਿਲਦਾ ਹੈ।


ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥  

Within the home of the self, the Mansion of His Presence is realized when He bestows His Glance of Grace and washes away our pollution. ||3||  

ਨਿਜ ਘਰਿ = ਆਪਣੇ ਘਰ ਵਿਚ, ਅਡੋਲ ਅਵਸਥਾ ਵਿਚ ਜਦੋਂ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ।੩।
ਜਦੋਂ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਮਨੁੱਖ (ਆਪਣੇ ਮਨ ਦੀ) ਮੈਲ ਸਾਫ਼ ਕਰਦਾ ਹੈ (ਮਨ ਭਟਕਣੋਂ ਹਟ ਜਾਂਦਾ ਹੈ) ਤੇ ਅਡੋਲਤਾ ਵਿਚ ਪਰਮਾਤਮਾ ਦਾ ਟਿਕਾਣਾ (ਆਪਣੇ ਅੰਦਰ ਹੀ) ਪਛਾਣ ਲਈਦਾ ਹੈ ॥੩॥


ਬਿਨੁ ਗੁਰ ਮੈਲੁ ਉਤਰੈ ਬਿਨੁ ਹਰਿ ਕਿਉ ਘਰ ਵਾਸੁ  

Without the Guru, this pollution is not removed. Without the Lord, how can there be any homecoming?  

ਘਰ ਵਾਸੁ = ਘਰ ਦਾ ਵਸੇਬਾ, ਅਡੋਲ ਅਵਸਥਾ, ਉਹ ਹਾਲਤ ਜਦੋਂ ਮਨ ਬਾਹਰ ਭਟਕਣੋਂ ਰੁਕ ਜਾਂਦਾ ਹੈ।
ਗੁਰੂ ਤੋਂ ਬਿਨਾ ਮਨ ਦੀ ਮੈਲ ਨਹੀਂ ਧੁਪਦੀ, ਪਰਮਾਤਮਾ ਵਿਚ ਜੁੜਨ ਤੋਂ ਬਿਨਾ ਮਾਨਸਕ ਅਡੋਲਤਾ ਨਹੀਂ ਲੱਭਦੀ।


ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ  

Contemplate the One Word of the Shabad, and abandon other hopes.  

ਏਕੋ = ਇਕ (ਰਾਜ਼ਕ ਪ੍ਰਭੂ) ਦਾ।
ਇਕ (ਰਾਜ਼ਕ) ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਵਿਚਾਰਨੀ ਚਾਹੀਦੀ ਹੈ (ਜੋ ਸਿਫ਼ਤ-ਸਾਲਾਹ ਕਰਦਾ ਹੈ ਉਹ) ਹੋਰ ਹੋਰ ਆਸਾਂ ਛੱਡ ਦੇਂਦਾ ਹੈ।


ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥  

O Nanak, I am forever a sacrifice to the one who beholds, and inspires others to behold Him. ||4||12||  

ਦੇਖਿ = ਦੇਖ ਕੇ। ਦਿਖਾਈਐ = ਵਿਖਾਇਆ ਜਾ ਸਕਦਾ ਹੈ। ਜਾਸੁ = ਜਾਂਦਾ ਹਾਂ।੪।
ਹੇ ਨਾਨਕ! ਜਿਹੜਾ ਗੁਰੂ ਆਪ ਪ੍ਰਭੂ ਦਾ ਦਰਸ਼ਨ ਕਰ ਕੇ ਮੈਨੂੰ ਦਰਸ਼ਨ ਕਰਾਉਂਦਾ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ॥੪॥੧੨॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ  

The life of the discarded bride is cursed. She is deceived by the love of duality.  

ਧ੍ਰਿਗੁ = ਫਿਟਕਾਰ-ਯੋਗ। ਦੋਹਾਗਣੀ = ਮੰਦੇ ਭਾਗਾਂ ਵਾਲੀ, ਪਤੀ ਤੋਂ ਵਿੱਛੁੜੀ ਹੋਈ। ਮੁਠੀ = ਮੁੱਠੀ, ਠੱਗੀ ਹੋਈ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਪ੍ਰੇਮ ਵਿਚ।
ਜੇਹੜੀ ਭਾਗ-ਹੀਣ ਜੀਵ-ਇਸਤ੍ਰੀ (ਪ੍ਰਭੂ-ਪਤੀ ਤੋਂ ਬਿਨਾ ਮਾਇਆ ਆਦਿਕ) ਹੋਰ ਦੂਜੇ ਪਿਆਰ ਵਿਚ ਹੀ ਠੱਗੀ ਰਹਿੰਦੀ ਹੈ ਉਸ ਦਾ ਜੀਉਣਾ ਫਿਟਕਾਰ-ਜੋਗ ਹੀ ਹੈ।


ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ  

Like a wall of sand, day and night, she crumbles, and eventually, she breaks down altogether.  

ਕੇਰੀ = ਦੀ। ਅਹਿ = ਦਿਨ। ਨਿਸਿ = ਰਾਤ। ਕਿਰਿ = ਕਿਰ ਕੇ।
ਜਿਵੇਂ ਕੱਲਰ ਦੀ ਕੰਧ (ਸਹਜੇ ਸਹਜੇ) ਕਿਰਦੀ ਰਹਿੰਦੀ ਹੈ, ਤਿਵੇਂ ਉਸ ਦਾ ਆਤਮਕ ਜੀਵਨ ਭੀ ਦਿਨ ਰਾਤ (ਮਾਇਆ ਦੇ ਮੋਹ ਵਿਚ) ਕਿਰ ਕਿਰ ਕੇ ਢਹਿ-ਢੇਰੀ ਹੁੰਦਾ ਜਾਂਦਾ ਹੈ।


ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਜਾਇ ॥੧॥  

Without the Word of the Shabad, peace does not come. Without her Husband Lord, her suffering does not end. ||1||  

xxx
(ਸੁਖ ਦੀ ਖ਼ਾਤਰ ਉਹ ਦੌੜ-ਭੱਜ ਕਰਦੀ ਹੈ, ਪਰ) ਗੁਰੂ ਦੀ ਸਰਨ ਤੋਂ ਬਿਨਾ ਸੁਖ ਨਹੀਂ ਮਿਲ ਸਕਦਾ (ਮਾਇਆ ਦਾ ਮੋਹ ਤਾਂ ਸਗੋਂ ਦੁੱਖ ਹੀ ਦੁੱਖ ਪੈਦਾ ਕਰਦਾ ਹੈ, ਤੇ) ਪਤੀ-ਪ੍ਰਭੂ ਨੂੰ ਮਿਲਣ ਤੋਂ ਬਿਨਾ ਮਾਨਸਕ ਦੁੱਖ ਦੂਰ ਨਹੀਂ ਹੁੰਦਾ ॥੧॥


ਮੁੰਧੇ ਪਿਰ ਬਿਨੁ ਕਿਆ ਸੀਗਾਰੁ  

O soul-bride, without your Husband Lord, what good are your decorations?  

ਮੁੰਧੇ = ਹੇ ਮੂਰਖ!
ਹੇ ਮੂਰਖ ਜੀਵ ਇਸਤ੍ਰੀ! ਜੇ ਪਤੀ ਨ ਮਿਲੇ ਤਾਂ ਸ਼ਿੰਗਾਰ ਕਰਨ ਦਾ ਕੋਈ ਲਾਭ ਨਹੀਂ ਹੁੰਦਾ।


        


© SriGranth.org, a Sri Guru Granth Sahib resource, all rights reserved.
See Acknowledgements & Credits