Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਦਰਿ ਘਰਿ ਢੋਈ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ  

In this world, you shall not find any shelter; in the world hereafter, being false, you shall suffer. ||1||Pause||  

ਢੋਈ = ਆਸਰਾ, ਸਹਾਰਾ।੧।
(ਜੋ ਜੀਵ-ਇਸਤ੍ਰੀ ਪ੍ਰੇਮ ਤੋਂ ਸੱਖਣੀ ਰਹਿ ਕੇ ਹੀ ਧਾਰਮਿਕ ਉੱਦਮ ਕਰਮ ਆਦਿਕ ਕਰੀ ਜਾਂਦੀ ਹੈ, ਪਰ ਉਸ ਦੇ ਅੰਦਰ ਮਾਇਆ-ਮੋਹ ਪ੍ਰਬਲ ਹੈ) ਉਹ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਘਰ ਵਿਚ ਆਸਰਾ ਨਹੀਂ ਲੈ ਸਕਦੀ, (ਕਿਉਂਕਿ) ਝੂਠ (ਭਾਵ, ਮਾਇਆ ਦਾ ਮੋਹ) ਪ੍ਰਭੂ ਦੀ ਹਜ਼ੂਰੀ ਵਿਚ ਦੁਰਕਾਰਿਆ ਹੀ ਜਾਂਦਾ ਹੈ ॥੧॥ ਰਹਾਉ॥


ਆਪਿ ਸੁਜਾਣੁ ਭੁਲਈ ਸਚਾ ਵਡ ਕਿਰਸਾਣੁ  

The True Lord Himself knows all; He makes no mistakes. He is the Great Farmer of the Universe.  

ਸੁਜਾਣੁ = ਸਿਆਣਾ।
(ਕਿਸਾਨ ਆਪਣੇ ਰੋਜ਼ਾਨਾ ਤਜਰਬੇ ਤੋਂ ਜਾਣਦਾ ਹੈ ਕਿ ਬੀ ਬੀਜਣ ਤੋਂ ਪਹਿਲਾਂ ਧਰਤੀ ਨੂੰ ਕਿਵੇਂ ਤਿਆਰ ਕਰਨਾ ਹੈ ਤਾਂ ਕਿ ਫਸਲ ਚੰਗਾ ਲੱਗ ਸਕੇ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਡਾ ਕਿਸਾਨ ਹੈ, ਉਹ (ਬੜਾ) ਸਿਆਣਾ ਕਿਸਾਨ ਹੈ, ਉਹ ਗ਼ਲਤੀ ਨਹੀਂ ਖਾਂਦਾ।


ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ  

First, He prepares the ground, and then He plants the Seed of the True Name.  

ਸਾਧਿ ਕੈ = ਸਾਫ਼ ਕਰ ਕੇ, ਤਿਆਰ ਕਰ ਕੇ। ਦੇ = ਦੇਂਦਾ ਹੈ। ਦਾਣੁ = ਦਾਣਾ, ਕਣ, ਬੀ।
(ਜਿਸ ਹਿਰਦੇ-ਧਰਤੀ ਵਿਚ ਨਾਮ-ਬੀਜ ਬੀਜਣਾ ਹੁੰਦਾ ਹੈ) ਉਹ ਉਸ ਹਿਰਦੇ ਧਰਤੀ ਨੂੰ ਪਹਿਲਾਂ ਚੰਗੀ ਤਰ੍ਹਾਂ ਤਿਆਰ ਕਰਦਾ ਹੈ ਫਿਰ ਉਸ ਵਿਚ ਸੱਚੇ ਨਾਮ ਦਾ ਬੀਜ ਬੀਜਦਾ ਹੈ।


ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥  

The nine treasures are produced from Name of the One Lord. By His Grace, we obtain His Banner and Insignia. ||2||  

ਕਰਮਿ = ਬਖ਼ਸ਼ਸ਼ ਦੀ ਰਾਹੀਂ। ਨੀਸਾਣੁ = ਪਰਵਾਨਾ, ਰਾਹਦਾਰੀ, ਪਰਵਾਨਗੀ।੨।
ਉਥੇ ਨਾਮ ਉੱਗਦਾ ਹੈ, (ਮਾਨੋ) ਨੌ ਖ਼ਜ਼ਾਨੇ ਪੈਦਾ ਹੋ ਜਾਂਦੇ ਹਨ, ਪ੍ਰਭੂ ਦੀ ਮਿਹਰ ਨਾਲ (ਉਸ ਹਿਰਦੇ ਵਿਚ ਕੀਤੀ ਮਿਹਨਤ) ਕਬੂਲ ਪੈਂਦੀ ਹੈ ॥੨॥


ਗੁਰ ਕਉ ਜਾਣਿ ਜਾਣਈ ਕਿਆ ਤਿਸੁ ਚਜੁ ਅਚਾਰੁ  

Some are very knowledgeable, but if they do not know the Guru, then what is the use of their lives?  

ਜਾਣਿ = ਜਾਣ-ਬੁੱਝ ਕੇ। ਚਜੁ ਅਚਾਰੁ = ਰਵਈਆ।
ਜੇਹੜਾ ਮਨੁੱਖ ਜਾਣ ਬੁੱਝ ਕੇ ਗੁਰੂ (ਦੀ ਬਜ਼ੁਰਗੀ) ਨੂੰ ਨਹੀਂ ਸਮਝਦਾ ਉਸ ਦਾ ਸਾਰਾ ਜੀਵਨ-ਢੰਗ ਕੋਝਾ ਹੈ।


ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ  

The blind have forgotten the Naam, the Name of the Lord. The self-willed manmukhs are in utter darkness.  

ਅੰਧੁਲੈ = ਅੰਨ੍ਹੇ ਨੇ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਅੰਧੁ ਗੁਬਾਰੁ = ਉਹ ਅੰਨ੍ਹਾ ਜਿਸ ਦੇ ਸਾਹਮਣੇ ਘੁੱਪ ਹਨੇਰਾ ਹੀ ਹੈ।
(ਆਤਮਕ ਰੌਸ਼ਨੀ ਵਲੋਂ) ਉਸ ਅੰਨ੍ਹੇ ਨੇ ਪ੍ਰਭੂ ਦਾ ਨਾਮ ਵਿਸਾਰਿਆ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਜੀਵਨ-ਪੰਧ ਵਿਚ) ਘੁੱਪ ਹਨੇਰਾ ਹੀ ਹਨੇਰਾ ਰਹਿੰਦਾ ਹੈ।


ਆਵਣੁ ਜਾਣੁ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥  

Their comings and goings in reincarnation do not end; through death and rebirth, they are wasting away. ||3||  

ਨ ਚੁਕਈ = ਨਹੀਂ ਮੁੱਕਦਾ।੩।
ਉਸ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ ਉਹ ਨਿੱਤ ਜੰਮਦਾ ਹੈ ਮਰਦਾ ਹੈ, ਜੰਮਦਾ ਹੈ, ਮਰਦਾ ਹੈ ਤੇ ਖ਼ੁਆਰ ਹੁੰਦਾ ਰਹਿੰਦਾ ਹੈ ॥੩॥


ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ  

The bride may buy sandalwood oil and perfumes, and apply them in great quantities to her hair;  

ਮੋਲਿ = ਮੁੱਲ ਦੇ ਕੇ, ਮੁੱਲ ਨਾਲ। ਅਣਾਇਆ = ਮੰਗਾਇਆ। ਕੁੰਗੂ = ਕੇਸਰ। ਮਾਂਗ = ਕੇਸਾਂ ਦੇ ਵਿਚਕਾਰ ਬਣਾਇਆ ਹੋਇਆ ਚੀਰ।
(ਕਿਸੇ ਇਸਤ੍ਰੀ ਨੇ ਆਪਣੇ ਪਤੀ ਨੂੰ ਪ੍ਰਸੰਨ ਕਰਨ ਲਈ ਆਪਣੇ ਸਰੀਰਕ ਸ਼ਿੰਗਾਰ ਵਾਸਤੇ) ਚੰਦਨ ਮੁੱਲ ਮੰਗਾਇਆ, ਕੇਸਰ ਮੰਗਾਇਆ, ਸਿਰ ਦੇ ਕੇਸਾਂ ਦੇ ਚੀਰ ਸੁੰਦਰ ਬਣਾਣ ਲਈ ਸੰਧੂਰ ਮੰਗਾਇਆ।


ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ  

she may sweeten her breath with betel leaf and camphor,  

ਚੋਆ = ਅਤਰ। ਧਨ = ਇਸਤ੍ਰੀ।
ਅਤਰ ਚੰਦਨ ਤੇ ਹੋਰ ਸੁਗੰਧੀਆਂ ਮੰਗਾਈਆਂ, ਪਾਨ ਮੰਗਾਏ ਤੇ ਕਪੂਰ ਮੰਗਾਇਆ।


ਜੇ ਧਨ ਕੰਤਿ ਭਾਵਈ ਸਭਿ ਅਡੰਬਰ ਕੂੜੁ ॥੪॥  

but if this bride is not pleasing to her Husband Lord, then all these trappings are false. ||4||  

ਕੰਤ ਨ ਭਾਵਈ = ਕੰਤ ਨੂੰ ਚੰਗੀ ਨ ਲੱਗੀ। ਸਭਿ = ਸਾਰੇ।੪।
ਪਰ ਜੇ ਉਹ ਇਸਤ੍ਰੀ ਪਤੀ ਨੂੰ (ਫਿਰ ਭੀ) ਚੰਗੀ ਨ ਲੱਗੀ, ਤਾਂ ਉਸ ਦੇ ਉਹ ਵਿਖਾਵੇ ਦੇ ਸਾਰੇ ਉੱਦਮ ਵਿਅਰਥ ਗਏ (ਇਹੀ ਹਾਲ ਜੀਵ-ਇਸਤ੍ਰੀ ਦਾ ਹੈ, ਪਤੀ-ਪ੍ਰਭੂ ਵਿਖਾਵੇ ਦੇ ਧਾਰਮਿਕ ਉੱਦਮਾਂ ਨਾਲ ਨਹੀਂ ਰੀਝਦਾ) ॥੪॥


ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ  

Her enjoyment of all pleasures is futile, and all her decorations are corrupt.  

ਬਾਦਿ = ਵਿਅਰਥ। ਵਿਕਾਰ = ਬੇਕਾਰ।
ਅਜੇਹੇ ਮਨੁੱਖ ਦੇ ਸਾਰੇ ਸੁੰਦਰ ਪਦਾਰਥ ਵਰਤਣੇ ਵਿਅਰਥ ਚਲੇ ਜਾਂਦੇ ਹਨ (ਕਿਉਂਕਿ ਪਦਾਰਥਾਂ ਨੂੰ ਭੋਗਣ ਵਾਲਾ ਸਰੀਰ ਤਾਂ ਅੰਤ ਸੁਆਹ ਹੋ ਜਾਂਦਾ ਹੈ) ਸਾਰੀਆਂ ਸਰੀਰਕ ਸਜਾਵਟਾਂ ਭੀ ਬੇ-ਕਾਰ ਹੀ ਜਾਂਦੀਆਂ ਹਨ।


ਜਬ ਲਗੁ ਸਬਦਿ ਭੇਦੀਐ ਕਿਉ ਸੋਹੈ ਗੁਰਦੁਆਰਿ  

Until she has been pierced through with the Shabad, how can she look beautiful at Guru's Gate?  

xxx
ਜਦ ਤਕ ਮਨੁੱਖ ਦਾ ਮਨ ਗੁਰੂ ਦੇ ਸ਼ਬਦ (-ਤੀਰ) ਨਾਲ ਵਿੱਝਦਾ ਨਹੀਂ, ਤਦ ਤਕ ਗੁਰੂ ਦੇ ਦਰ ਤੇ ਸੋਭਾ ਨਹੀਂ ਮਿਲਦੀ।


ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥  

O Nanak, blessed is that fortunate bride, who is in love with her Husband Lord. ||5||13||  

ਧਨੁ = ਧੰਨ, ਭਾਗਾਂ ਵਾਲੀ। ਸਹ ਨਾਲਿ = ਖਸਮ ਨਾਲ।੫।
ਹੇ ਨਾਨਕ! ਉਹੀ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਮੁਬਾਰਿਕ ਹਨ ਜਿਨ੍ਹਾਂ ਦਾ ਪ੍ਰਭੂ-ਪਤੀ ਨਾਲ ਪ੍ਰੇਮ ਬਣਿਆ ਰਹਿੰਦਾ ਹੈ ॥੫॥੧੩॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ  

The empty body is dreadful, when the soul goes out from within.  

ਸੁੰਞੀ = ਸੱਖਣੀ, ਉੱਜੜੀ ਹੋਈ। ਦੇਹ = ਕਾਂਇਆਂ, ਸਰੀਰ। ਜਾ = ਜਦੋਂ। ਜੀਉ = ਜਿੰਦ।
ਜਦੋਂ ਜਿੰਦ ਸਰੀਰ ਵਿਚੋਂ ਨਿਕਲ ਜਾਂਦੀ ਹੈ, ਤਾਂ ਇਹ ਸਰੀਰ ਉੱਜੜ ਜਾਂਦਾ ਹੈ, ਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ।


ਭਾਹਿ ਬਲੰਦੀ ਵਿਝਵੀ ਧੂਉ ਨਿਕਸਿਓ ਕਾਇ  

The burning fire of life is extinguished, and the smoke of the breath no longer emerges.  

ਭਾਹਿ = ਅੱਗ (ਜੀਵਨ-ਸੱਤਾ)। ਵਿਝਵੀ = ਬੁੱਝ ਗਈ। ਧੂਉ = ਧੂੰਆਂ (ਸੁਆਸ)।
ਜੇਹੜੀ ਜੀਵਨ-ਅਗਨੀ (ਪਹਿਲਾਂ ਇਸ ਵਿਚ) ਬਲਦੀ ਸੀ ਉਹ ਬੁੱਝ ਜਾਂਦੀ ਹੈ (ਜੀਵਨ-ਸੱਤਿਆ ਮੁੱਕ ਜਾਂਦੀ ਹੈ), ਕੋਈ ਭੀ ਸਾਹ ਨਹੀਂ ਆਉਂਦਾ ਜਾਂਦਾ।


ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥  

The five relatives (the senses) weep and wail painfully, and waste away through the love of duality. ||1||  

ਪੰਚੇ = ਪੰਜੇ ਗਿਆਨ-ਇੰਦ੍ਰੇ। ਦੂਜੈ ਭਾਇ = ਮਾਇਆ ਦੇ ਮੋਹ ਵਿਚ।੧।
(ਅੱਖਾਂ ਕੰਨ ਆਦਿਕ) ਜੇਹੜੇ ਪੰਜ ਗਿਆਨ-ਇੰਦ੍ਰੇ (ਪਰ-ਤਨ ਨਿੰਦਾ ਆਦਿਕ) ਮਾਇਕ ਮੋਹ ਵਿਚ ਹੀ ਨਾਸ ਹੁੰਦੇ ਰਹੇ, ਉਹ ਵੀ ਦੁਖੀ ਹੋ ਹੋ ਕੇ ਰੋਏ (ਭਾਵ, ਨਕਾਰੇ ਹੋ ਜਾਣ ਤੇ ਮਜਬੂਰ ਹੋ ਗਏ) ॥੧॥


ਮੂੜੇ ਰਾਮੁ ਜਪਹੁ ਗੁਣ ਸਾਰਿ  

You fool: chant the Name of the Lord, and preserve your virtue.  

ਸਾਰਿ = ਸੰਭਾਲ ਕੇ, ਚੇਤੇ ਕਰ ਕਰ ਕੇ।
ਹੇ ਮੂਰਖ ਜੀਵ! (ਉਸ ਅੰਤਲੀ ਦਸ਼ਾ ਨੂੰ ਸਾਹਮਣੇ ਲਿਆ ਕੇ) ਪਰਮਾਤਮਾ ਦੇ ਗੁਣ ਚੇਤੇ ਕਰ, ਪ੍ਰਭੂ ਦਾ ਨਾਮ ਜਪ।


ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ  

Egotism and possessiveness are very enticing; egotistical pride has plundered everyone. ||1||Pause||  

ਸਭ = ਸਾਰੀ ਸ੍ਰਿਸ਼ਟੀ। ਮੁਠੀ = ਮੁੱਠੀ, ਠੱਗੀ ਜਾ ਰਹੀ ਹੈ। ਅਹੰਕਾਰਿ = ਅਹੰਕਾਰ ਵਿਚ।੧।
ਸਾਰੀ ਸ੍ਰਿਸ਼ਟੀ (ਗਾਫ਼ਿਲ ਹੋ ਕੇ) ਮੋਹਣੀ ਮਾਇਆ ਦੀ ਮਮਤਾ ਵਿਚ ਹਉਮੈ ਵਿਚ ਤੇ ਅਹੰਕਾਰ ਵਿਚ ਠੱਗੀ ਜਾ ਰਹੀ ਹੈ ॥੧॥ ਰਹਾਉ॥


ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ  

Those who have forgotten the Naam, the Name of the Lord, are attached to affairs of duality.  

ਲਗਿ = ਲੱਗ ਕੇ।
ਜਿਨ੍ਹਾਂ ਬੰਦਿਆਂ ਨੇ ਹੋਰ ਹੋਰ ਨਿਰੀ ਦੁਨੀਆਵੀ ਕਾਰ ਵਿਚ ਲੱਗ ਕੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ,


ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ  

Attached to duality, they putrefy and die; they are filled with the fire of desire within.  

ਦੁਬਿਧਾ = ਦੁਚਿੱਤਾ-ਪਨ, ਮੇਰ-ਤੇਰ। ਪਚਿ = ਖ਼ੁਆਰ ਹੋ ਕੇ। ਮੁਏ = ਆਤਮਕ ਜੀਵਨ ਗਵਾ ਬੈਠੇ।
ਉਹ ਸਦਾ ਮੇਰ-ਤੇਰ ਵਿਚ ਫਸੇ ਰਹੇ, ਉਹਨਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜਕਦੀ ਰਹੀ, ਜਿਸ ਵਿਚ ਖਿੱਝ ਸੜ ਕੇ ਉਹ ਆਤਮਕ ਮੌਤ ਮਰ ਗਏ।


ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥  

Those who are protected by the Guru are saved; all others are cheated and plundered by deceitful worldly affairs. ||2||  

ਗੁਰਿ = ਗੁਰੂ ਨੇ। ਉਬਰੇ = ਬਚ ਗਏ। ਮੁਠੀ = ਠੱਗ ਲਈ। ਠਗਿ = ਠੱਗ ਨੇ।੨।
ਜਿਨ੍ਹਾਂ ਦੀ ਰਾਖੀ ਗੁਰੂ ਨੇ ਕੀਤੀ, ਉਹ ਤ੍ਰਿਸ਼ਨਾ-ਅੱਗ ਤੋਂ ਬੱਚ ਗਏ, ਬਾਕੀ ਸਭਨਾਂ ਨੂੰ ਦੁਨੀਆ ਦੇ ਖੱਲਜਗਣ-ਠੱਗ ਨੇ ਠੱਗ ਲਿਆ ॥੨॥


ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ  

Love dies, and affection vanishes. Hatred and alienation die.  

ਮੁਈ = ਮੁੱਕ ਗਈ।
ਉਸ ਦੀ ਦੁਨੀਆਵੀ ਪ੍ਰੀਤ ਮੁੱਕ ਜਾਂਦੀ ਹੈ ਉਸ ਦਾ ਮਾਇਕ ਪਦਾਰਥਾਂ ਨਾਲ ਪਿਆਰ ਖ਼ਤਮ ਹੋ ਜਾਂਦਾ ਹੈ, ਉਸ ਦਾ ਕਿਸੇ ਨਾਲ ਵੈਰ-ਵਿਰੋਧ ਨਹੀਂ ਰਹਿ ਜਾਂਦਾ।


ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ  

Entanglements end, and egotism dies, along with attachment to Maya, possessiveness and anger.  

ਹਉ = ਹਉਮੈ। ਮਮਤਾ ਮਾਇਆ-ਮਾਇਆ ਦੀ ਮਮਤਾ, ਮਾਇਆ ਜੋੜਨ ਦੀ ਲਾਲਸਾ।
ਉਸ ਦੀ ਮਾਇਆ ਵਾਲੀ ਦੌੜ-ਭੱਜ ਮੁੱਕ ਜਾਂਦੀ ਹੈ, ਹਉਮੈ ਮਰ ਜਾਂਦੀ ਹੈ, ਮਾਇਆ ਦੀ ਮਮਤਾ ਖ਼ਤਮ ਹੋ ਜਾਂਦੀ ਹੈ, ਤੇ ਕ੍ਰੋਧ ਵੀ ਮਰ ਜਾਂਦਾ ਹੈ।


ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥  

Those who receive His Mercy obtain the True One. The Gurmukhs dwell forever in balanced restraint. ||3||  

ਕਰਮਿ = (ਪ੍ਰਭੂ ਦੀ) ਮਿਹਰ ਨਾਲ। ਗੁਰਮੁਖਿ = ਗੁਰੂ ਦੀ ਰਾਹੀਂ। ਨਿਰੋਧੁ = (ਵਿਕਾਰਾਂ ਵਲੋਂ) ਰੋਕ।੩।
ਪਰ ਜੋ ਗੁਰਮੁਖਿ ਗਿਆਨ-ਇੰਦ੍ਰਿਆਂ ਨੂੰ ਸਦਾ ਰੋਕ ਕੇ ਰੱਖਦਾ ਹੈ ਉਸ ਨੂੰ ਪ੍ਰਭੂ ਦੀ ਕ੍ਰਿਪਾ ਨਾਲ ਉਸ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈ ॥੩॥


ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ  

By true actions, the True Lord is met, and the Guru's Teachings are found.  

ਕਾਰੈ = ਕਾਰ ਵਿਚ (ਲੱਗ ਕੇ)। ਪਲੈ ਪਾਇ = ਪ੍ਰਾਪਤੀ ਹੋ ਜਾਏ।
ਜੇਹੜਾ ਮਨੁੱਖ (ਸਿਮਰਨ ਦੀ) ਸਦਾ-ਟਿਕੀ ਰਹਿਣ ਵਾਲੀ ਕਾਰ ਵਿਚ ਲੱਗਾ ਰਹਿੰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ।


ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ  

Then, they are not subject to birth and death; they do not come and go in reincarnation.  

xxx
ਉਹ ਮਨੁੱਖ ਮੁੜ ਮੁੜ ਜੰਮਦਾ ਮਰਦਾ ਨਹੀਂ ਰਹਿੰਦਾ, ਉਹ ਜਨਮ ਮਰਨ ਦੇ ਗੇੜ ਤੋਂ ਬੱਚ ਜਾਂਦਾ ਹੈ।


ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥  

O Nanak, they are respected at the Lord's Gate; they are robed in honor in the Court of the Lord. ||4||14||  

ਦਰਿ = (ਪ੍ਰਭੂ ਦੇ) ਦਰ ਤੇ। ਪਰਧਾਨੁ = ਮੰਨਿਆ-ਪਰਮੰਨਿਆ, ਸੁਰਖ਼ਰੂ। ਪੈਧਾ = ਸਰੋਪਾ ਲੈ ਕੇ।੪।
ਹੇ ਨਾਨਕ! ਉਹ ਮਨੁੱਖ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਸਰੋਪਾ ਲੈ ਕੇ ਜਾਂਦਾ ਹੈ ॥੪॥੧੪॥


ਸਿਰੀਰਾਗੁ ਮਹਲ  

Siree Raag, First Mehl:  

xxx
xxx


ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ  

The body is burnt to ashes; by its love of Maya, the mind is rusted through.  

ਮੋਹਿ = ਮੋਹ ਵਿਚ। ਮਨੂਰੁ = ਸੜਿਆ ਹੋਇਆ ਲੋਹਾ, ਲੋਹੇ ਦੀ ਮੈਲ।
(ਜਿਸ ਨੇ ਨਾਮ ਨਹੀਂ ਸਿਮਰਿਆ, ਉਸ ਦਾ) ਸਰੀਰ (ਵਿਕਾਰਾਂ ਵਿਚ ਹੀ) ਸੜ ਬਲ ਕੇ ਮਿੱਟੀ ਹੋ ਜਾਂਦਾ ਹੈ (ਰੁਲ ਜਾਂਦਾ ਹੈ), ਉਸ ਦਾ ਮਨ ਮਾਇਆ ਦੇ ਮੋਹ ਵਿਚ (ਫਸ ਕੇ, ਮਾਨੋ) ਸੜਿਆ ਹੋਇਆ ਲੋਹਾ ਬਣ ਜਾਂਦਾ ਹੈ।


ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ  

Demerits become one's enemies, and falsehood blows the bugle of attack.  

ਫਿਰਿ = ਫਿਰ ਭੀ। ਲਾਗੂ = ਵੈਰੀ। ਕੂਰਿ = ਕੂੜ ਵਿਚ (ਮਸਤ ਰਹਿ ਕੇ)। ਤੂਰੁ = ਵਾਜਾ (ਵਿਕਾਰਾਂ ਦਾ)।
ਫਿਰ ਵੀ ਵਿਕਾਰ ਉਸ ਦੀ ਖ਼ਲਾਸੀ ਨਹੀਂ ਕਰਦੇ, ਉਹ ਅਜੇ ਵੀ ਕੂੜ ਵਿਚ ਮਸਤ ਰਹਿ ਕੇ (ਮਾਇਆ ਦੇ ਮੋਹ ਦਾ) ਵਾਜਾ ਵਜਾਂਦਾ ਹੈ।


ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥  

Without the Word of the Shabad, people wander lost in reincarnation. Through the love of duality, multitudes have been drowned. ||1||  

ਭਰਮਾਈਐ = ਭਟਕਣਾ ਵਿਚ ਪਿਆ ਰਹਿੰਦਾ ਹੈ। ਦੁਬਿਧਾ = ਦੁਚਿੱਤਾ-ਪਨ। ਪੂਰੁ = ਸਾਰਾ ਪਰਵਾਰ (ਸਾਰੇ ਗਿਆਨ-ਇੰਦ੍ਰੇ)।੧।
ਗੁਰ-ਸ਼ਬਦ ਤੋਂ ਵਾਂਜਿਆਂ ਰਹਿ ਕੇ ਉਹ ਭਟਕਣਾ ਵਿਚ ਪਿਆ ਰਹਿੰਦਾ ਹੈ। ਦੁਬਿਧਾ ਉਸ ਮਨੁੱਖ ਦਾ (ਗਿਆਨ-ਇੰਦ੍ਰਿਆਂ ਦਾ) ਸਾਰਾ ਹੀ ਪਰਵਾਰ (ਮੋਹ ਦੇ ਸਮੁੰਦਰ ਵਿਚ) ਡੋਬ ਦੇਂਦੀ ਹੈ ॥੧॥


ਮਨ ਰੇ ਸਬਦਿ ਤਰਹੁ ਚਿਤੁ ਲਾਇ  

O mind, swim across, by focusing your consciousness on the Shabad.  

ਸਬਦਿ = (ਗੁਰੂ ਦੇ) ਸ਼ਬਦ ਵਿਚ।
ਹੇ (ਮੇਰੇ) ਮਨ! ਗੁਰੂ ਦੇ ਸ਼ਬਦ ਵਿਚ ਚਿੱਤ ਜੋੜ (ਤੇ ਇਸ ਤਰ੍ਹਾਂ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ।


ਜਿਨਿ ਗੁਰਮੁਖਿ ਨਾਮੁ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ  

Those who do not become Gurmukh do not understand the Naam; they die, and continue coming and going in reincarnation. ||1||Pause||  

ਜਿਨਿ = ਜਿਸ (ਮਨੁੱਖ) ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।੧।
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹ ਮਰਦਾ ਹੈ ਜੰਮਦਾ ਹੈ ਜੰਮਦਾ ਹੈ ਮਰਦਾ ਹੈ ॥੧॥ ਰਹਾਉ॥


ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ  

That body is said to be pure, in which the True Name abides.  

ਸੂਚਾ = ਸੁੱਚਾ, ਪਵਿੱਤਰ।
ਜਿਸ ਸਰੀਰ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਟਿਕਿਆ ਰਹਿੰਦਾ ਹੈ ਉਹੀ ਸਰੀਰ ਪਵਿਤ੍ਰ ਅਖਵਾ ਸਕਦਾ ਹੈ।


ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ  

One whose body is imbued with the Fear of the True One, and whose tongue savors Truthfulness,  

ਭੈ = ਨਿਰਮਲ ਡਰ ਵਿਚ, ਅਦਬ ਵਿਚ। ਸਚਿ = ਸਦਾ-ਥਿਰ ਪ੍ਰਭੂ ਦੀ ਯਾਦ ਵਿਚ। ਰਾਤੀ = ਰੰਗੀ ਹੋਈ। ਦੇਹੁਰੀ = ਸੁੰਦਰ ਦੇਹੀ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਸੁਆਉ = ਸੁਆਰਥ, ਮਨੋਰਥ।
ਜੇਹੜਾ ਸੁੰਦਰ ਸਰੀਰ ਪਰਮਾਤਮਾ ਦੇ ਅਦਬ-ਪਿਆਰ ਵਿਚ ਪਰਮਾਤਮਾ ਦੀ ਯਾਦ ਵਿਚ ਰੰਗਿਆ ਰਹਿੰਦਾ ਹੈ, ਜਿਸ ਦੀ ਜੀਭ ਨੂੰ ਸਿਮਰਨ ਹੀ (ਆਪਣੀ ਹਸਤੀ ਦਾ) ਅਸਲ ਮਨੋਰਥ ਜਾਪਦਾ ਹੈ,


ਸਚੀ ਨਦਰਿ ਨਿਹਾਲੀਐ ਬਹੁੜਿ ਪਾਵੈ ਤਾਉ ॥੨॥  

is brought to ecstasy by the True Lord's Glance of Grace. That person does not have to go through the fire of the womb again. ||2||  

ਨਿਹਾਲੀਐ = ਤੱਕਿਆ ਜਾਂਦਾ ਹੈ। ਨ ਪਾਵੈ ਤਾਉ = ਤਾਅ ਨਹੀਂ ਸਹਾਰਦਾ।੨।
ਜਿਸ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਉਹ ਮੁੜ ਮੁੜ (ਚੌਰਾਸੀ ਦੇ ਗੇੜ ਦੀ ਕੁਠਾਲੀ ਵਿਚ ਪੈ ਕੇ) ਤਾਅ (ਸੇਕ) ਨਹੀਂ ਸਹਾਰਦਾ ॥੨॥


ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ  

From the True Lord came the air, and from the air came water.  

ਸਾਚੇ ਤੇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ। ਪਵਨੈ ਤੇ = ਪਵਨ ਤੋਂ।
(ਉਸ ਨੂੰ ਇਹ ਯਕੀਨ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਤੋਂ (ਸੂਖਮ ਤੱਤ) ਪਵਣ ਬਣਿਆ,


ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ  

From water, He created the three worlds; in each and every heart He has infused His Light.  

ਤ੍ਰਿਭਵਣੁ = ਸਾਰਾ ਜਗਤ (ਤਿੰਨੇ ਭਵਨ)। ਸਾਜਿਆ = ਰਚਿਆ ਗਿਆ। ਸਮੋਇ = ਸਮਾਈ ਹੋਈ ਹੈ।
ਪਵਣ ਤੋਂ ਜਲ ਹੋਂਦ ਵਿਚ ਆਇਆ, ਜਲ ਤੋਂ ਸਾਰਾ ਜਗਤ ਰਚਿਆ ਗਿਆ, (ਤੇ, ਇਸ ਰਚੇ ਸੰਸਾਰ ਦੇ) ਹਰੇਕ ਘਟ ਵਿਚ ਪਰਮਾਤਮਾ ਦੀ ਜੋਤਿ ਸਮਾਈ ਹੋਈ ਹੈ।


ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥  

The Immaculate Lord does not become polluted. Attuned to the Shabad, honor is obtained. ||3||  

ਸਬਦਿ ਰਤੇ = ਗੁਰ-ਸ਼ਬਦ ਵਿਚ ਰੰਗੇ ਰਹਿ ਕੇ।੩।
ਗੁਰੂ ਦੇ ਸ਼ਬਦ ਵਿਚ ਰੰਗੇ ਹੋਏ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ਉਹ ਸਦਾ ਪਵਿਤ੍ਰ ਰਹਿੰਦਾ ਹੈ, ਉਸ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ ॥੩॥


ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ  

One whose mind is contented with Truthfulness, is blessed with the Lord's Glance of Grace.  

xxx
ਉਸ ਦਾ ਮਨ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਸੰਤੋਖ ਦਾ ਧਾਰਨੀ ਹੋ ਜਾਂਦਾ ਹੈ, ਉਸ ਉੱਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਕਰੀ ਰੱਖਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits