Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਗਾਵੈ ਕੋ ਵੇਖੈ ਹਾਦਰਾ ਹਦੂਰਿ  

गावै को वेखै हादरा हदूरि ॥  

Gāvai ko vekẖai hāḏrā haḏūr.  

Some sing that He watches over us, face to face, ever-present.  

ਕਈ ਗਾਇਨ ਕਰਦੇ ਹਨ ਕਿ ਉਹ ਸਾਨੂੰ ਐਨ ਪਰਤੱਖ ਹੀ ਦੇਖ ਰਿਹਾ ਹੈ।  

ਹਾਦਰਾ ਹਦੂਰਿ = ਹਾਜ਼ਰ ਨਾਜ਼ਰ, ਸਭ ਥਾਈਂ ਹਾਜ਼ਰ।
ਪਰ ਕੋਈ ਆਖਦਾ ਹੈ, '(ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'।


ਕਥਨਾ ਕਥੀ ਆਵੈ ਤੋਟਿ  

कथना कथी न आवै तोटि ॥  

Kathnā kathī na āvai ṯot.  

There is no shortage of those who preach and teach.  

ਗੋਬਿੰਦ ਦੀਆਂ ਗਿਆਨ ਗੋਸ਼ਟਾਂ ਵਿਚਾਰਨ ਵਾਲਿਆਂ ਪੁਰਸ਼ਾਂ ਦੀ ਕੋਈ ਕਮੀ ਨਹੀਂ।  

ਕਥਨਾ = ਕਹਿਣਾ, ਬਿਆਨ ਕਰਨਾ। ਕਥਨਾ ਤੋਟਿ = ਕਹਿਣ ਦੀ ਟੋਟ, ਗੁਣ ਵਰਣਨ ਕਰਨ ਦਾ ਅੰਤ। ਕਥਿ = ਆਖ ਕੇ। ਕਥਿ ਕਥਿ ਕਥੀ = ਆਖ ਆਖ ਕੇ ਆਖੀ ਹੈ, ਕਥਨਾ ਕਥ ਕਥ ਕੇ ਕਥੀ ਹੈ, ਬੇਅੰਤ ਵਾਰੀ ਪ੍ਰਭੂ ਦੇ ਹੁਕਮ ਦਾ ਵਰਣਨ ਕੀਤਾ ਹੈ।
ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ);


ਕਥਿ ਕਥਿ ਕਥੀ ਕੋਟੀ ਕੋਟਿ ਕੋਟਿ  

कथि कथि कथी कोटी कोटि कोटि ॥  

Kath kath kathī kotī kot kot.  

Millions upon millions offer millions of sermons and stories.  

ਕਰੋੜਾਂ ਹੀ ਬੰਦੇ ਹਰੀ ਬਾਰੇ ਕਰੋੜਾਂ ਉਤੇ ਕਰੋੜਾਂ ਬਿਆਨ ਅਤੇ ਧਰਮ-ਭਾਸ਼ਨ ਦਿੰਦੇ ਹਨ।  

ਕੋਟਿ = ਕ੍ਰੋੜ, ਕ੍ਰੋੜਾਂ ਜੀਵਾਂ ਨੇ। ❀ ਨੋਟ: ਲਫ਼ਜ਼ ਕੋਟਿ, ਕੋਟੁ, ਕੋਟ ਦਾ ਨਿਰਣਾ: (੧) ਕੋਟਿ = ਕ੍ਰੋੜ (ਵਿਸ਼ੇਸ਼ਣ)। ਕੋਟਿ ਕਰਮ ਕਰੈ ਹਉ ਧਾਰੇ। ਸ੍ਰਮੁ ਪਾਵੈ ਸਗਲੇ ਬਿਰਥਾਰੇ।੩।੧੨। (ਸੁਖਮਨੀ)। ਕੋਟਿ ਖਤੇ ਖਿਨ ਬਖਸਨਹਾਰ।੩।੩੦। (ਭੈਰਉ ਮ: ੫)। (੨) ਕੋਟੁ = ਕਿਲ੍ਹਾ (ਨਾਂਵ ਇਕ-ਵਚਨ)। ਲੰਕਾ ਸਾ ਕੋਟੁ ਸਮੁੰਦ ਸੀ ਖਾਈ। (ਆਸਾ ਕਬੀਰ ਜੀ ਏਕੁ ਕੋਟਿ ਪੰਚ ਸਿਕਦਾਰਾ (ਸੂਹੀ ਕਬੀਰ ਜੀ)। (੩) ਕੋਟ = ਕਿਲ੍ਹੇ (ਨਾਂਵ, ਬਹੁ ਵਚਨ)। ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ। (ਸਿਰੀ ਰਾਗ ਮ: ੧)।
ਭਾਵੇਂ ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ।


ਦੇਦਾ ਦੇ ਲੈਦੇ ਥਕਿ ਪਾਹਿ  

देदा दे लैदे थकि पाहि ॥  

Ḏeḏā ḏe laiḏe thak pāhi.  

The Great Giver keeps on giving, while those who receive grow weary of receiving.  

ਦੇਣ ਵਾਲਾ ਦੇਈ ਜਾਂਦਾ ਹੈ ਪਰੰਤੂ ਲੈਣ ਵਾਲੇ ਲੈ ਕੇ ਹਾਰ ਹੁਟ ਜਾਂਦੇ ਹਨ।  

ਦੇਦਾ = ਦੇਂਦਾ, ਦੇਣ ਵਾਲਾ, ਦਾਤਾਰ ਰੱਬ। ਦੇ = (ਸਦਾ) ਦੇਂਦਾ ਹੈ, ਦੇ ਰਿਹਾ ਹੈ। ਲੈਦੇ = ਲੈਂਦੇ, ਲੈਣ ਵਾਲੇ ਜੀਵ। ਥਕਿ ਪਾਹਿ = ਥਕ ਪੈਂਦੇ ਹਨ।
ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।


ਜੁਗਾ ਜੁਗੰਤਰਿ ਖਾਹੀ ਖਾਹਿ  

जुगा जुगंतरि खाही खाहि ॥  

Jugā juganṯar kẖāhī kẖāhi.  

Throughout the ages, consumers consume.  

ਸਮੂਹ ਜੁਗਾਂ ਅੰਦਰ ਖਾਣ ਵਾਲੇ ਉਸ ਦੇ ਪਦਾਰਥਾਂ ਨੂੰ ਖਾਂਦੇ ਹਨ।  

ਜੁਗਾ ਜੁਗੰਤਰਿ = ਜੁਗ ਜੁਗ ਅੰਤਰਿ, ਸਾਰੇ ਜੁਗਾਂ ਵਿਚ ਹੀ, ਸਦਾ ਤੋਂ ਹੀ। ਖਾਹੀ ਖਾਹਿ = ਖਾਂਦੇ ਹੀ ਖਾਂਦੇ ਹਨ, ਵਰਤਦੇ ਚਲੇ ਆ ਰਹੇ ਹਨ।
(ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ।


ਹੁਕਮੀ ਹੁਕਮੁ ਚਲਾਏ ਰਾਹੁ  

हुकमी हुकमु चलाए राहु ॥  

Hukmī hukam cẖalā▫e rāhu.  

The Commander, by His Command, leads us to walk on the Path.  

ਹਾਕਮ, ਆਪਣੇ ਅਮਰ ਦੁਆਰਾ ਆਦਮੀ ਨੂੰ ਆਪਣੇ ਰਸਤੇ ਉਤੇ ਟੋਰਦਾ ਹੈ।  

ਹੁਕਮੀ = ਹੁਕਮ ਦਾ ਮਾਲਕ ਅਕਾਲ ਪੁਰਖ। ਹੁਕਮੀ ਹੁਕਮੁ = ਹੁਕਮ ਵਾਲੇ ਹਰੀ ਦਾ ਹੁਕਮ। ਰਾਹੁ = ਰਸਤਾ, ਸੰਸਾਰ ਦੀ ਕਾਰ।
ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ।


ਨਾਨਕ ਵਿਗਸੈ ਵੇਪਰਵਾਹੁ ॥੩॥  

नानक विगसै वेपरवाहु ॥३॥  

Nānak vigsai veparvāhu. ||3||  

O Nanak, He blossoms forth, Carefree and Untroubled. ||3||  

ਹੇ ਨਾਨਕ! ਬੇ-ਮੁਹਤਾਜ ਮਾਲਕ ਮੌਜ਼ਾ ਮਾਣਦਾ ਹੈ।  

ਨਾਨਕ = ਹੇ ਨਾਨਕ! ਵਿਗਸੈ = ਖਿੜ ਰਿਹਾ ਹੈ, ਪਰਸੰਨ ਹੈ। ਵੇਪਰਵਾਹੁ = ਬੇਫਿਕਰ, ਚਿੰਤਾ ਤੋਂ ਰਹਿਤ।੩।
ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ ॥੩॥


ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ  

साचा साहिबु साचु नाइ भाखिआ भाउ अपारु ॥  

Sācẖā sāhib sācẖ nā▫e bẖākẖi▫ā bẖā▫o apār.  

True is the Master, True is His Name-speak it with infinite love.  

ਸੱਚਾ ਹੈ ਸੁਆਮੀ, ਸੱਚਾ ਹੈ ਉਸਦਾ ਨਾਮ ਅਤੇ ਸਚਿਆਰਾ ਨੇ ਉਸ ਦੇ ਨਾਮ ਨੂੰ ਬੇਅੰਤ ਪਿਆਰ ਨਾਲ ਉਚਾਰਨ ਕੀਤਾ ਹੈ।  

ਸਾਚਾ = ਹੋਂਦ ਵਾਲਾ, ਸਦਾ-ਥਿਰ ਰਹਿਣ ਵਾਲਾ। ਸਾਚੁ = ਸਦਾ-ਥਿਰ ਰਹਿਣ ਵਾਲਾ। ਨਾਇ = ਨਯਾਇ, ਨਿਆਇ, ਇਨਸਾਫ਼, ਨੀਯਮ, ਸੰਸਾਰ ਦੀ ਕਾਰ ਨੂੰ ਚਲਾਉਣ ਵਾਲਾ ਨੀਯਮ। ਭਾਖਿਆ = ਬੋਲੀ। ਭਾਉ = ਪ੍ਰੇਮ। ਅਪਾਰੁ = ਪਾਰ ਤੋਂ ਰਹਿਤ, ਬੇਅੰਤ।
ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।


ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ  

आखहि मंगहि देहि देहि दाति करे दातारु ॥  

Ākẖahi mangahi ḏehi ḏehi ḏāṯ kare ḏāṯār.  

People beg and pray, "Give to us, give to us", and the Great Giver gives His Gifts.  

ਲੋਕੀਂ ਪ੍ਰਾਰਥਨਾ ਤੇ ਯਾਚਨਾ ਕਰਦੇ ਹਨ: "ਸਾਨੂੰ ਖੈਰ ਪਾ, ਸਾਨੂੰ ਖੈਰ ਪਾ", ਤੇ ਦਾਤਾ ਬਖ਼ਸ਼ਿਸ਼ਾਂ ਕਰਦਾ ਹੈ।  

ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ।
ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।


ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ  

फेरि कि अगै रखीऐ जितु दिसै दरबारु ॥  

Fer kė agai rakẖī▫ai jiṯ ḏisai ḏarbār.  

So what offering can we place before Him, by which we might see the Darbaar of His Court?  

ਤਾਂ, ਉਸ ਦੇ ਅਗੇ ਕੀ ਧਰਿਆ ਜਾਵੇ ਜਿਸ ਦੁਆਰਾ ਉਸ ਦੀ ਦਰਗਾਹ ਦਾ ਦਰਸ਼ਨ ਹੋ ਜਾਵੇ?  

ਫੇਰਿ = (ਜੇ ਸਾਰੀਆਂ ਦਾਤਾਂ ਉਹ ਆਪ ਹੀ ਕਰ ਰਿਹਾ ਹੈ ਤਾਂ) ਫਿਰ। ਕਿ = ਕਿਹੜੀ ਭੇਟਾ। ਅਗੈ = ਰੱਬ ਦੇ ਅੱਗੇ। ਰਖੀਐ = ਰੱਖੀ ਜਾਏ, ਅਸੀਂ ਰੱਖੀਏ। ਜਿਤੁ = ਜਿਸ ਭੇਟਾ ਦਾ ਸਦਕਾ। ਦਿਸੈ = ਦਿੱਸ ਪਏ।
(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ?


ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ  

मुहौ कि बोलणु बोलीऐ जितु सुणि धरे पिआरु ॥  

Muhou kė bolaṇ bolī▫ai jiṯ suṇ ḏẖare pi▫ār.  

What words can we speak to evoke His Love?  

ਅਸੀਂ ਆਪਣੇ ਮੁੱਖਾਂ ਤੇ ਕੇਹੜੇ ਬਚਨ ਉਚਾਰਨ ਕਰੀਏ ਜਿੰਨ੍ਹਾਂ ਨੂੰ ਸਰਵਣ ਕਰਕੇ, ਉਹ ਸਾਡੇ ਨਾਲ ਮੁਹੱਬਤ ਕਰਨ ਲੱਗ ਜਾਵੇ?  

ਮੁਹੌ = ਮੂੰਹ ਤੋਂ। ਕਿ ਬੋਲਣੁ = ਕਿਹੜਾ ਬਚਨ? ਜਿਤੁ ਸੁਣਿ = ਜਿਸ ਦੁਆਰਾ ਸੁਣ ਕੇ। ਧਰੇ = ਟਿਕਾ ਦੇਵੇ, ਕਰੇ। ਜਿਤੁ = ਜਿਸ ਬੋਲ ਦੀ ਰਾਹੀਂ।
ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ।


ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ  

अम्रित वेला सचु नाउ वडिआई वीचारु ॥  

Amriṯ velā sacẖ nā▫o vadi▫ā▫ī vīcẖār.  

In the Amrit Vaylaa, the ambrosial hours before dawn, chant the True Name, and contemplate His Glorious Greatness.  

ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ ਅਤੇ ਵਾਹਿਗੁਰੂ ਦੀਆਂ ਬਜ਼ੁਰਗੀਆਂ ਦਾ ਧਿਆਨ ਧਰ।  

ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ।
ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।


ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ  

करमी आवै कपड़ा नदरी मोखु दुआरु ॥  

Karmī āvai kapṛā naḏrī mokẖ ḏu▫ār.  

By the karma of past actions, the robe of this physical body is obtained. By His Grace, the Gate of Liberation is found.  

ਚੰਗੇ ਅਮਲਾਂ ਦੁਆਰਾ ਦੇਹ ਪੁਸ਼ਾਕ ਪਰਾਪਤ ਹੁੰਦੀ ਹੈ ਅਤੇ ਸੁਆਮੀ ਦੀ ਦਯਾ ਦੁਆਰਾ ਮੁਕਤੀ ਦਾ ਦਰਵਾਜਾ।  

ਕਰਮੀ = ਪ੍ਰਭੂ ਦੀ ਮਿਹਰ ਨਾਲ। ਕਰਮ = ਬਖਸ਼ਸ਼, ਮਿਹਰ। (ਜਿਵੇਂ: ਜੇਤੀ ਸਿਰਠਿ ਉਪਾਈ ਵੇਖਾ, ਵਿਣੁ ਕਰਮਾ ਕਿ ਮਿਲੈ ਲਈ ਪਉੜੀ ੯। ਨਾਨਕ ਨਦਰੀ ਕਰਮੀ ਦਾਤਿ। ਪਉੜੀ ੧੪।) ਕਪੜਾ = ਪਟੋਲਾ, ਪ੍ਰੇਮ ਪਟੋਲਾ, ਅਪਾਰ ਭਾਉ-ਰੂਪ ਪਟੋਲਾ, ਪਿਆਰ-ਰੂਪ ਪਟੋਲਾ, ਸਿਫਤਿ-ਸਾਲਾਹ ਦਾ ਕੱਪੜਾ। ਜਿਵੇਂ:"ਸਿਫ਼ਤਿ ਸਰਮ ਕਾ ਕਪੜਾ ਮਾਗਉ"।੪।੭। ਪ੍ਰਭਾਤੀ ਮ: ੧। ਨਦਰੀ = ਰੱਬ ਦੀ ਮਿਹਰ ਦੀ ਨਜ਼ਰ ਨਾਲ। ਮੋਖੁ = ਮੁਕਤੀ, 'ਕੂੜ' ਤੋਂ ਖ਼ਲਾਸੀ। ਦੁਆਰੁ = ਦਰਵਾਜ਼ਾ, ਰੱਬ ਦਾ ਦਰ।
(ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ' ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ 'ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ।


ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥  

नानक एवै जाणीऐ सभु आपे सचिआरु ॥४॥  

Nānak evai jāṇī▫ai sabẖ āpe sacẖiār. ||4||  

O Nanak, know this well: the True One Himself is All. ||4||  

ਇਸ ਤਰ੍ਹਾਂ ਸਮਝ ਲੈ, ਹੇ ਨਾਨਕ! ਕਿ ਸਤਿਪੁਰਖ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ।  

ਏਵੈ = ਇਸ ਤਰ੍ਹਾਂ (ਇਹ ਆਹਰ ਕੀਤਿਆਂ ਤੇ ਅਕਾਲ ਪੁਰਖ ਦੀ ਕਿਰਪਾ-ਦ੍ਰਿਸ਼ਟੀ ਹੋਣ ਨਾਲ)। ਜਾਣੀਐ = ਜਾਣ ਲਈਦਾ ਹੈ, ਅਨੁਭਵ ਕਰ ਲਈਦਾ ਹੈ। ਸਭੁ = ਸਭ ਥਾਈਂ। ਸਚਿਆਰੁ = ਹੋਂਦ ਦਾ ਘਰ, ਹਸਤੀ ਦਾ ਮਾਲਕ।੪।
ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ॥੪॥


ਥਾਪਿਆ ਜਾਇ ਕੀਤਾ ਹੋਇ  

थापिआ न जाइ कीता न होइ ॥  

Thāpi▫ā na jā▫e kīṯā na ho▫e.  

He cannot be established, He cannot be created.  

ਉਹ ਕਿਸੇ ਦਾ ਨਾਂ ਅਸਥਾਪਨ ਕੀਤਾ ਅਤੇ ਨਾਂ ਹੀ ਬਣਾਇਆ ਹੋਇਆ ਹੈ।  

ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ। ਸੰਸਕ੍ਰਿਤ ਧਾਤੂ स्था (ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੇਰਣਾਰਥਕ ਧਾਤੂ (Causative root) ਹੈ स्थापय (ਸਥਾਪਯ), ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'। ਇਸ 'ਪ੍ਰੇਰਣਾਰਥਕ ਧਾਤੂ' ਤੋਂ 'ਨਾਂਵ' ਹੈ स्थापन (ਸਥਾਪਨ), ਜਿਸ ਦਾ ਅਰਥ ਹੈ 'ਪੁੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ। स्थापय (ਸਥਾਪਯ) ਤੋਂ ਪਹਿਲਾਂ ਅਗੇਤਰ उद् (ਉਦ) ਲਗਾਇਆਂ ਇਹ ਬਣ ਜਾਂਦਾ ਹੈ, उत्थापय (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ: ਆਪੇ ਦੇਖਿ ਦਿਖਾਵੈ ਆਪੇ। ਆਪੇ ਥਾਪਿ ਉਥਾਪੇ ਆਪੇ। (ਮ: ੧)। ਕੀਤਾ ਨਾ ਹੋਇ = (ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ।
ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।


ਆਪੇ ਆਪਿ ਨਿਰੰਜਨੁ ਸੋਇ  

आपे आपि निरंजनु सोइ ॥  

Āpe āp niranjan so▫e.  

He Himself is Immaculate and Pure.  

ਉਹ ਪਵਿਤਰ ਪੁਰਖ ਸਾਰਾ ਕੁਛ ਆਪ ਹੀ ਹੈ।  

ਆਪੇ ਆਪਿ = ਨਿਰੋਲ ਆਪ ਹੀ, ਭਾਵ, ਨਾ ਉਸ ਨੂੰ ਕੋਈ ਪੈਦਾ ਕਰਨ ਵਾਲਾ ਤੇ ਨਾ ਹੀ ਬਣਾਉਣ ਵਾਲਾ ਹੈ। ਸੋਇ ਨਿਰੰਜਨੁ = ਅੰਜਨ ਤੋਂ ਰਹਿਤ ਉਹ ਹਰੀ। ਨਿਰੰਜਨ = ਅੰਜਨ ਤੋਂ ਰਹਿਤ, ਮਾਇਆ ਤੋਂ ਰਹਿਤ, ਜੋ ਮਾਇਆ ਤੋਂ ਨਹੀਂ ਬਣਿਆ, ਜਿਸ ਵਿਚ ਮਾਇਆ ਦੀ ਅੰਸ਼ ਨਹੀਂ (ਨਿਰ-ਅੰਜਨ, ਨਿਰ = ਬਿਨਾ। ਅੰਜਨ = ਸੁਰਮਾ, ਕਾਲਖ; ਵਿਕਾਰਾਂ ਦੀ ਅੰਸ਼, ਮਾਇਆ ਦਾ ਪਰਭਾਵ ਨਹੀਂ ਹੈ।) ਉਹ, ਜਿਸ ਉੱਤੇ ਮਾਇਆ ਦਾ ਪਰਭਾਵ ਨਹੀਂ ਹੈ।
ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ।


ਜਿਨਿ ਸੇਵਿਆ ਤਿਨਿ ਪਾਇਆ ਮਾਨੁ  

जिनि सेविआ तिनि पाइआ मानु ॥  

Jin sevi▫ā ṯin pā▫i▫ā mān.  

Those who serve Him are honored.  

ਜਿਨ੍ਹਾਂ ਨੇ ਉਸ ਦੀ ਟਹਿਲ ਸੇਵਾ ਕਮਾਈ, ਉਨ੍ਹਾਂ ਨੂੰ ਇਜ਼ਤ ਪਰਾਪਤ ਹੋਈ।  

ਜਿਨਿ = ਜਿਸ ਮਨੁੱਖ ਨੇ। ਤਿਨਿ = ਉਸ ਮਨੁੱਖ ਨੇ। ਮਾਨੁ = ਆਦਰ, ਵਡਿਆਈ।
ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।


ਨਾਨਕ ਗਾਵੀਐ ਗੁਣੀ ਨਿਧਾਨੁ  

नानक गावीऐ गुणी निधानु ॥  

Nānak gāvī▫ai guṇī niḏẖān.  

O Nanak, sing of the Lord, the Treasure of Excellence.  

ਹੇ ਨਾਨਕ! ਉਸ ਦੀ ਸਿਫ਼ਤ ਸ਼ਲਾਘਾ ਗਾਇਨ ਕਰ ਜੋ ਉਤਕ੍ਰਿਸ਼ਟਰਾਈਆਂ ਦਾ ਖ਼ਜ਼ਾਨਾ ਹੈ।  

ਗੁਣੀ ਨਿਧਾਨੁ = ਗੁਣਾਂ ਦੇ ਖ਼ਜ਼ਾਨੇ ਨੂੰ। ਗਾਵੀਐ = ਸਿਫ਼ਤ-ਸਾਲਾਹ ਕਰੀਏ।
ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ।


ਗਾਵੀਐ ਸੁਣੀਐ ਮਨਿ ਰਖੀਐ ਭਾਉ  

गावीऐ सुणीऐ मनि रखीऐ भाउ ॥  

Gāvī▫ai suṇī▫ai man rakẖī▫ai bẖā▫o.  

Sing, and listen, and let your mind be filled with love.  

ਪ੍ਰਭੂ ਦੀ ਪ੍ਰੀਤ ਨੂੰ ਆਪਣੇ ਦਿਲ ਅੰਦਰ ਟਿਕਾ ਕੇ ਉਸ ਦੀ ਕੀਰਤੀ ਗਾਇਨ ਤੇ ਸਰਵਣ ਕਰ।  

ਮਨਿ = ਮਨ ਵਿੱਚ। ਰਖੀਐ = ਟਿਕਾਈਏ। ਭਾਉ = ਰੱਬ ਦਾ ਪਿਆਰ।
(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।


ਦੁਖੁ ਪਰਹਰਿ ਸੁਖੁ ਘਰਿ ਲੈ ਜਾਇ  

दुखु परहरि सुखु घरि लै जाइ ॥  

Ḏukẖ parhar sukẖ gẖar lai jā▫e.  

Your pain shall be sent far away, and peace shall come to your home.  

ਇਸ ਤਰ੍ਹਾਂ ਤੇਰੀ ਤਕਲੀਫ ਦੂਰ ਹੋ ਜਾਵੇਗੀ ਅਤੇ ਤੂੰ ਖੁਸ਼ੀ ਆਪਣੇ ਗ੍ਰਹਿ ਨੂੰ ਲੈ ਜਾਵੇਂਗਾ।  

ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ। ਘਰਿ = ਹਿਰਦੇ ਵਿੱਚ। ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ।
(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।


ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ  

गुरमुखि नादं गुरमुखि वेदं गुरमुखि रहिआ समाई ॥  

Gurmukẖ nāḏaʼn gurmukẖ veḏaʼn gurmukẖ rahi▫ā samā▫ī.  

The Guru's Word is the Sound-current of the Naad; the Guru's Word is the Wisdom of the Vedas; the Guru's Word is all-pervading.  

ਗੁਰਬਾਣੀ ਰੱਬੀ ਕਲਾਮ ਹੈ, ਗੁਰਬਾਨੀ ਸਾਹਿਬ ਦਾ ਗਿਆਨ ਅਤੇ ਗੁਰਬਾਣੀ ਰਾਹੀਂ ਹੀ ਸੁਆਮੀ ਨੂੰ ਸਾਰੇ ਵਿਆਪਕ ਅਨੁਭਵ ਕੀਤਾ ਜਾਂਦਾ ਹੈ।  

ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ। ਨਾਦੰ = ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ। ਵੇਦੰ = ਗਿਆਨ। ਰਹਿਆ ਸਮਾਈ = ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ।
(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ।


ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ  

गुरु ईसरु गुरु गोरखु बरमा गुरु पारबती माई ॥  

Gur īsar gur gorakẖ barmā gur pārbaṯī mā▫ī.  

The Guru is Shiva, the Guru is Vishnu and Brahma; the Guru is Paarvati and Lakhshmi.  

ਗੁਰੂ ਸ਼ਿਵ ਹੈ, ਗੁਰੂ ਹੀ ਵਿਸ਼ਨੂੰ ਤੇ ਬ੍ਰਹਮਾਂ, ਗੁਰੂ ਹੀ ਸ਼ਿਵ ਦੀ ਪਤਨੀ-ਪਾਰਬਤੀ, ਵਿਸ਼ਨੂੰ ਦੀ ਪਤਨੀ ਲਖਸ਼ਮੀ ਅਤੇ ਬ੍ਰਹਮਾ ਦੀ ਪਤਨੀ-ਸੁਰਸਵਤੀ ਹੈ।  

ਈਸਰੁ = ਸ਼ਿਵ। ਬਰਮਾ = ਬ੍ਰਹਮਾ। ਪਾਰਬਤੀ ਮਾਈ = ਮਾਈ ਪਾਰਬਤੀ।
ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।


ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਜਾਈ  

जे हउ जाणा आखा नाही कहणा कथनु न जाई ॥  

Je ha▫o jāṇā ākẖā nāhī kahṇā kathan na jā▫ī.  

Even knowing God, I cannot describe Him; He cannot be described in words.  

ਭਾਵੇਂ ਮੈਂ ਵਾਹਿਗੁਰੂ ਨੂੰ ਜਾਣਦਾ ਹਾਂ, ਮੈਂ ਉਸ ਨੂੰ ਵਰਣਨ ਨਹੀਂ ਕਰ ਸਕਦਾ। ਬਚਨਾ ਦੁਆਰਾ ਉਹ ਬਿਆਨ ਨਹੀਂ ਕੀਤਾ ਜਾ ਸਕਦਾ।  

ਹਉ = ਮੈਂ। ਜਾਣਾ = ਸਮਝ ਲਵਾਂ, ਅਨੁਭਵ ਕਰ ਲਵਾਂ। ਆਖਾ ਨਾਹੀ = ਮੈਂ ਉਸ ਦਾ ਵਰਣਨ ਨਹੀਂ ਕਰ ਸਕਦਾ। ਕਹਣਾ… ਜਾਈ = ਕਥਨ, ਕਹਿਆ ਨਹੀਂ ਜਾ ਸਕਦਾ।
ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ।


ਗੁਰਾ ਇਕ ਦੇਹਿ ਬੁਝਾਈ  

गुरा इक देहि बुझाई ॥  

Gurā ik ḏehi bujẖā▫ī.  

The Guru has given me this one understanding:  

ਗੁਰੂ ਨੇ ਮੈਨੂੰ ਇਕ ਚੀਜ਼ ਸਮਝਾ ਦਿਤੀ ਹੈ।  

ਗੁਰਾ = ਹੇ ਸਤਿਗੁਰੂ! ਇਕ ਬੁਝਾਈ = ਇਕ ਸਮਝ।
(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ,


ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਜਾਈ ॥੫॥  

सभना जीआ का इकु दाता सो मै विसरि न जाई ॥५॥  

Sabẖnā jī▫ā kā ik ḏāṯā so mai visar na jā▫ī. ||5||  

there is only the One, the Giver of all souls. May I never forget Him! ||5||  

ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁਲੇ।  

ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫ਼ਜ਼ 'ਇਕੁ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ)।
ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥


ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ  

तीरथि नावा जे तिसु भावा विणु भाणे कि नाइ करी ॥  

Ŧirath nāvā je ṯis bẖāvā viṇ bẖāṇe kė nā▫e karī.  

If I am pleasing to Him, then that is my pilgrimage and cleansing bath. Without pleasing Him, what good are ritual cleansings?  

ਜੇਕਰ ਮੈਂ ਉਸਨੂੰ ਚੰਗਾ ਲੱਗ ਜਾਵਾਂ ਤਾਂ ਇਹੀ ਮੇਰਾ ਧਰਮ ਅਸਥਾਨ ਤੇ ਨ੍ਹਾਉਣਾ ਹੈ। ਉਸਨੂੰ ਚੰਗਾ ਲੱਗਣ ਦੇ ਬਿਨਾ ਇਸ਼ਨਾਨ ਦਾ ਕੀ ਲਾਭ ਹੈ?  

ਤੀਰਥਿ = ਤੀਰਥ ਉੱਤੇ। ਨਾਵਾ = ਮੈਂ ਇਸ਼ਨਾਨ ਕਰਾਂ। ਤਿਸੁ = ਉਸ ਰੱਬ ਨੂੰ। ਭਾਵਾ = ਮੈਂ ਚੰਗਾ ਲੱਗਾਂ। ਵਿਣੁ ਭਾਣੇ = ਰੱਬ ਨੂੰ ਚੰਗਾ ਲੱਗਣ ਤੋਂ ਬਿਨਾ, ਜੇ ਰੱਬ ਦੀ ਨਜ਼ਰ ਵਿਚ ਕਬੂਲ ਨਾ ਹੋਇਆ। ਕਿ ਨਾਇ ਕਰੀ = ਨ੍ਹਾਇ ਕੇ ਮੈਂ ਕੀਹ ਕਰਾਂ?
ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ?


ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ  

जेती सिरठि उपाई वेखा विणु करमा कि मिलै लई ॥  

Jeṯī siraṯẖ upā▫ī vekẖā viṇ karmā kė milai la▫ī.  

I gaze upon all the created beings: without the karma of good actions, what are they given to receive?  

ਸਮੂਹ ਸਾਜੇ ਹੋਏ ਜੀਵਾਂ ਨੂੰ ਜਿਹੜੇ ਮੈਂ ਤਕਦਾ ਹਾਂ, ਸ਼ੁਭ ਅਮਲਾਂ ਬਾਝੋਂ ਉਨ੍ਹਾਂ ਨੂੰ ਕੀ ਮਿਲਦਾ ਹੈ, ਅਤੇ ਉਹ ਕੀ ਲੈਂਦੇ ਹਨ?  

ਜੇਤੀ = ਜਿਤਨੀ। ਸਿਰਠੀ = ਸ੍ਰਿਸ਼ਟੀ, ਦੁਨੀਆ। ਉਪਾਈ = ਪੈਦਾ ਕੀਤੀ ਹੋਈ। ਵੇਖਾ = ਮੈਂ ਵੇਖਦਾ ਹਾਂ। ਵਿਣੁ ਕਰਮਾ = ਪ੍ਰਭੂ ਦੀ ਮੇਹਰ ਤੋਂ ਬਿਨਾ; ਜਿਵੇਂ: 'ਵਿਣੁ ਕਰਮਾ ਕਿਛੁ ਪਾਈਐ ਨਾਹੀ, ਜੇ ਬਹੁ ਤੇਰਾ ਧਾਵੈ'। (ਤਿਲੰਗੁ ਮਹਲਾ ੧)। ਕਿ ਮਿਲੈ = ਕੀਹ ਮਿਲਦਾ ਹੈ? ਕੁਝ ਨਹੀਂ ਮਿਲਦਾ। ਕਿ ਲਈ = ਕੀਹ ਕੋਈ ਲੈ ਸਕਦਾ ਹੈ?
ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।


ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ  

मति विचि रतन जवाहर माणिक जे इक गुर की सिख सुणी ॥  

Maṯ vicẖ raṯan javāhar māṇik je ik gur kī sikẖ suṇī.  

Within the mind are gems, jewels and rubies, if you listen to the Guru's Teachings, even once.  

ਮਨ ਅੰਦਰ ਹੀਰੇ ਜਵਾਹਰ ਤੇ ਲਾਲ ਹਨ, ਜੇਕਰ ਤੂੰ ਗੁਰਾਂ ਦੀ ਇਕ ਭੀ ਸਿਖਿਆ ਸਰਵਣ ਕਰਕੇ ਅਮਲ ਕਰ ਲਵੇਂ।  

ਮਤਿ ਵਿਚਿ = (ਮਨੁੱਖ ਦੀ) ਬੁੱਧ ਦੇ ਅੰਦਰ ਹੀ। ਮਾਣਿਕ = ਮੌਤੀ। ਇਕ ਸਿਖ = ਇਕ ਸਿੱਖਿਆ। ਸੁਣੀ = ਸੁਣੀਏ, ਸੁਣੀ ਜਾਏ।
ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ)।


ਗੁਰਾ ਇਕ ਦੇਹਿ ਬੁਝਾਈ  

गुरा इक देहि बुझाई ॥  

Gurā ik ḏehi bujẖā▫ī.  

The Guru has given me this one understanding:  

ਗੁਰੂ ਨੇ ਮੈਨੂੰ ਇਕ ਗਲ ਸਮਝਾ ਦਿਤੀ ਹੈ।  

xxx
(ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ,


ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਜਾਈ ॥੬॥  

सभना जीआ का इकु दाता सो मै विसरि न जाई ॥६॥  

Sabẖnā jī▫ā kā ik ḏāṯā so mai visar na jā▫ī. ||6||  

there is only the One, the Giver of all souls. May I never forget Him! ||6||  

ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁੱਲੇ।  

xxx
ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੬॥


ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ  

जे जुग चारे आरजा होर दसूणी होइ ॥  

Je jug cẖāre ārjā hor ḏasūṇī ho▫e.  

Even if you could live throughout the four ages, or even ten times more,  

ਭਾਵੇਂ ਇਨਸਾਨ ਦੀ ਉਮਰ ਚਾਰ ਜੁਗਾਂ ਦੀ ਹੋਵੇ ਅਤੇ ਦਸ ਗੁਣਾ ਵਧੇਰੇ ਭੀ ਹੋ ਜਾਏ।  

ਜੁਗ ਚਾਰੇ = ਚਹੁੰ ਜੁਗਾਂ ਜਿਤਨੀ। ਆਰਜਾ = ਉਮਰ। ਦਸੂਣੀ = ਦਸ ਗੁਣੀ।
ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ) ਹੋ ਜਾਏ,


ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ  

नवा खंडा विचि जाणीऐ नालि चलै सभु कोइ ॥  

Navā kẖanda vicẖ jāṇī▫ai nāl cẖalai sabẖ ko▫e.  

and even if you were known throughout the nine continents and followed by all,  

ਭਾਵੇਂ ਉਹ ਨਵਾਂ ਹੀ ਮਹਾਦੀਪਾਂ ਅੰਦਰਿ ਪ੍ਰਸਿਧ ਹੋਵੇ ਅਤੇ ਸਾਰੇ ਉਸ ਦੇ (ਮਗਰ ਲੱਗਦੇ ਜਾਂ ਨਾਲ ਟੁਰਦੇ) ਹੋਣ,  

ਨਵਾ ਖੰਡਾ ਵਿਚਿ = ਭਾਵ, ਸਾਰੀ ਸ੍ਰਿਸ਼ਟੀ ਵਿਚ। ਜਾਣੀਐ = ਜਾਣਿਆ ਜਾਏ, ਪਰਗਟ ਹੋ ਜਾਏ। ਸਭੁ ਕੋਇ = ਹਰੇਕ ਮਨੁੱਖ। ਨਾਲਿ ਚਲੈ = ਨਾਲ ਹੋ ਕੇ ਤੁਰੇ, ਹਮਾਇਤੀ ਹੋਵੇ, ਪੱਖ ਕਰੇ।
ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।


ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ  

चंगा नाउ रखाइ कै जसु कीरति जगि लेइ ॥  

Cẖanga nā▫o rakẖā▫e kai jas kīraṯ jag le▫e.  

with a good name and reputation, with praise and fame throughout the world-  

ਤੇ ਭਾਵੇਂ ਉਹ ਸਰੇਸ਼ਟ ਨਾਮ ਰਖਵਾ ਲਵੇ ਅਤੇ ਸੰਸਾਰ ਅੰਦਰ ਉਪਮਾ ਤੇ ਸ਼ੋਭਾ ਪਰਾਪਤ ਕਰ ਲਵੇ।  

ਚੰਗਾ… ਕੈ = ਚੰਗੀ ਨਾਮਵਰੀ ਖੱਟ ਕੇ, ਚੰਗੇ ਨਾਮਣੇ ਵਾਲਾ ਹੋ ਕੇ। ਜਸੁ = ਸ਼ੋਭਾ। ਕੀਰਤਿ = ਸ਼ੋਭਾ। ਜਗਿ = ਜਗਤ ਵਿਚ। ਲੇਇ = ਲਏ, ਖੱਟੇ।
ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ,


ਜੇ ਤਿਸੁ ਨਦਰਿ ਆਵਈ ਵਾਤ ਪੁਛੈ ਕੇ  

जे तिसु नदरि न आवई त वात न पुछै के ॥  

Je ṯis naḏar na āvī ṯa vāṯ na pucẖẖai ke.  

still, if the Lord does not bless you with His Glance of Grace, then who cares? What is the use?  

ਜੇਕਰ ਉਹ ਉਸ ਦੀ ਦਯਾ ਦ੍ਰਿਸ਼ਟੀ ਦਾ ਪਾਤਰ ਨਹੀਂ, ਤਦ, ਉਸ ਦੀ ਕੋਈ ਪਰਵਾਹ ਨਹੀਂ ਕਰੇਗਾ,  

ਤਿਸੁ = ਅਕਾਲ ਪੁਰਖ ਦੀ। ਨਦਰਿ = ਕਿਰਪਾ-ਦ੍ਰਿਸ਼ਟੀ ਵਿਚ। ਨ ਆਵਈ = ਨਹੀਂ ਆ ਸਕਦਾ। ਵਾਤ = ਖ਼ਬਰ, ਸੁਰਤ। ਨ ਕੇ = ਕੋਈ ਮਨੁੱਖ ਨਹੀਂ।
(ਪਰ) ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ)।


ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ  

कीटा अंदरि कीटु करि दोसी दोसु धरे ॥  

Kītā anḏar kīt kar ḏosī ḏos ḏẖare.  

Among worms, you would be considered a lowly worm, and even contemptible sinners would hold you in contempt.  

ਉਹ ਕੀੜਿਆਂ ਵਿੱਚ ਨੀਚ ਮਕੌੜਾ ਗਿਣਿਆ ਜਾਂਦਾ ਹੈ ਅਤੇ ਪਾਂਬਰ ਭੀ ਉਸ ਉਤੇ ਦੁਸ਼ਨ ਲਾਉਂਦੇ ਹਨ।  

ਕੀਟੁ = ਕੀੜਾ। ਕਰਿ = ਕਰ ਕੇ, ਬਣਾ ਕੇ, ਠਹਿਰ ਕੇ। ਦੋਸੁ ਧਰੇ = ਦੋਸੁ ਲਾਉਂਦਾ। ਕੀਟਾ ਅੰਦਰਿ ਕੀਟੁ = ਕੀੜਿਆਂ ਵਿਚ ਕੀੜਾ, ਮਮੂਲੀ ਜਿਹਾ ਕੀੜਾ।
(ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ" ਆਸਾ ਮ: ੧) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ।


ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ  

नानक निरगुणि गुणु करे गुणवंतिआ गुणु दे ॥  

Nānak nirguṇ guṇ kare guṇvanṯi▫ā guṇ ḏe.  

O Nanak, God blesses the unworthy with virtue, and bestows virtue on the virtuous.  

ਹੇ ਨਾਨਕ! ਵਾਹਿਗੁਰੂ ਨੇਕੀ-ਬਿਹੁਨਾ ਨੂੰ ਨੇਕੀ ਬਖਸ਼ਦਾ ਹੈ ਅਤੇ ਪਵਿੱਤਰ ਆਤਮਾਵਾਂ ਨੂੰ ਪਵਿਤ੍ਰਤਾਈ ਪ੍ਰਦਾਨ ਕਰਦਾ ਹੈ।  

ਨਿਰਗੁਣਿ = ਗੁਣ-ਹੀਨ ਮਨੁੱਖ ਵਿਚ। ਗੁਣਵੰਤਿਆ = ਗੁਣੀ ਮਨੁੱਖਾਂ ਨੂੰ। ਕਰੇ = ਪੈਦਾ ਕਰਦਾ ਹੈ। ਦੇ = ਦੇਂਦਾ ਹੈ।
ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ।


ਤੇਹਾ ਕੋਇ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥  

तेहा कोइ न सुझई जि तिसु गुणु कोइ करे ॥७॥  

Ŧehā ko▫e na sujẖ▫ī jė ṯis guṇ ko▫e kare. ||7||  

No one can even imagine anyone who can bestow virtue upon Him. ||7||  

ਮੈਂ ਕਿਸੇ ਇਹੋ ਜੇਹੇ ਦਾ ਖਿਆਲ ਨਹੀਂ ਕਰ ਸਕਦਾ ਜਿਹੜਾ ਉਸ ਉਤੇ ਕੋਈ ਮਿਹਰਬਾਨੀ ਕਰ ਸਕਦਾ ਹੋਵੇ।  

ਤੇਹਾ = ਇਹੋ ਜਿਹਾ। ਨ ਸੁਝਈ = ਨਹੀਂ ਲੱਭਦਾ। ਜਿ = ਜਿਹੜਾ। ਤਿਸੁ = ਉਸ ਨਿਰਗੁਣ ਨੂੰ।
ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ॥੭॥


ਸੁਣਿਐ ਸਿਧ ਪੀਰ ਸੁਰਿ ਨਾਥ  

सुणिऐ सिध पीर सुरि नाथ ॥  

Suṇi▫ai siḏẖ pīr sur nāth.  

Listening-the Siddhas, the spiritual teachers, the heroic warriors, the yogic masters.  

ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਪੂਰਨ ਪੁਰਸ਼ ਧਾਰਮਕ ਆਗੂ, ਰੂਹਾਨੀ ਯੋਧਾ ਅਤੇ ਵੱਡਾ ਯੋਗੀ ਹੋ ਜਾਂਦਾ ਹੈ।  

ਸੁਣਿਐ = ਸੁਣਿਆਂ, ਸੁਣਨ ਨਾਲ, ਜੇ ਨਾਮ ਵਿਚ ਸੁਰਤ ਜੋੜੀ ਜਾਏ। ਸਿਧ = ਉਹ ਜੋਗੀ ਜਿਨ੍ਹਾਂ ਦੀ ਘਾਲ ਕਮਾਈ ਸਫਲ ਹੋ ਚੁਕੀ ਹੈ। ਸੁਰਿ = ਦੇਵਤੇ।
ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਸਾਧਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ


ਸੁਣਿਐ ਧਰਤਿ ਧਵਲ ਆਕਾਸ  

सुणिऐ धरति धवल आकास ॥  

Suṇi▫ai ḏẖaraṯ ḏẖaval ākās.  

Listening-the earth, its support and the Akaashic ethers.  

ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਨੂੰ ਧਰਤੀ, ਇਸ ਦੇ ਚੁੱਕਣ ਵਾਲੇ ਕਲਪਤ ਬਲਦ ਅਤੇ ਅਸਮਾਨ ਦੀ ਅਸਲੀਅਤ ਦਾ ਪਤਾ ਲੱਗ ਜਾਂਦਾ ਹੈ।  

ਧਵਲ = ਬੌਲਦ, ਧਰਤੀ ਦਾ ਆਸਰਾ।
ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ,


ਸੁਣਿਐ ਦੀਪ ਲੋਅ ਪਾਤਾਲ  

सुणिऐ दीप लोअ पाताल ॥  

Suṇi▫ai ḏīp lo▫a pāṯāl.  

Listening-the oceans, the lands of the world and the nether regions of the underworld.  

ਸਾਈਂ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਆਦਮੀ ਨੂੰ ਮਹਾ-ਦੀਪਾਂ, ਪੁਰੀਆਂ ਅਤੇ ਹੇਠਲਿਆਂ ਲੋਆਂ ਦੀ ਗਿਆਤ ਹੋ ਜਾਂਦੀ ਹੈ।  

ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ।
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।


ਸੁਣਿਐ ਪੋਹਿ ਸਕੈ ਕਾਲੁ  

सुणिऐ पोहि न सकै कालु ॥  

Suṇi▫ai pohi na sakai kāl.  

Listening-Death cannot even touch you.  

ਰੱਬ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਮੌਤ ਪ੍ਰਾਨੀ ਲਾਗੇ ਨਹੀਂ ਲੱਗ ਲਗਦੀ (ਅਜ਼ਾਬ ਨਹੀਂ ਦੇ ਸਕਦੀ)।  

ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ।
ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਨੂੰ ਕਾਲ ਵੀ ਨਹੀਂ ਪੋਂਹਦਾ (ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ)।


ਨਾਨਕ ਭਗਤਾ ਸਦਾ ਵਿਗਾਸੁ  

नानक भगता सदा विगासु ॥  

Nānak bẖagṯā saḏā vigās.  

O Nanak, the devotees are forever in bliss.  

ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ।  

ਵਿਗਾਸੁ = ਖਿੜਾਉ, ਉਮਾਹ, ਖ਼ੁਸ਼ੀ।
ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,


ਸੁਣਿਐ ਦੂਖ ਪਾਪ ਕਾ ਨਾਸੁ ॥੮॥  

सुणिऐ दूख पाप का नासु ॥८॥  

Suṇi▫ai ḏūkẖ pāp kā nās. ||8||  

Listening-pain and sin are erased. ||8||  

ਮਾਲਕ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਕਸ਼ਟ ਤੇ ਕਸਮਲ ਤਬਾਹ ਥੀ ਵੰਞਦੇ (ਤਬਾਹ ਹੋ ਜਾਂਦੇ) ਹਨ।  

xxx
(ਕਿੳਂਕਿ) ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੮॥


ਸੁਣਿਐ ਈਸਰੁ ਬਰਮਾ ਇੰਦੁ  

सुणिऐ ईसरु बरमा इंदु ॥  

Suṇi▫ai īsar barmā inḏ.  

Listening-Shiva, Brahma and Indra.  

ਸਾਹਿਬ ਦੇ ਨਾਮ ਨੂੰ ਸੁਣਨ ਦੁਆਰਾ ਮੌਤ ਦੇ ਦੇਵਤੇ, ਉਤਪੁਤੀ ਦੇ ਦੇਵਤੇ ਅਤੇ ਮੀਂਹ ਦੇ ਦੇਵਤੇ ਦੀ ਪਦਵੀ ਪਰਾਪਤ ਹੋ ਜਾਂਦੀ ਹੈ।  

ਈਸਰੁ = ਸ਼ਿਵ। ਇੰਦੁ = ਇੰਦਰ ਦੇਵਤਾ।
ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਦਾ ਸਦਕਾ ਸਾਧਾਰਨ ਮਨੁੱਖ ਸ਼ਿਵ, ਬ੍ਰਹਮਾ ਤੇ ਇੰਦਰ ਦੀ ਪਦਵੀ 'ਤੇ ਅੱਪੜ ਜਾਂਦਾ ਹੈ,


ਸੁਣਿਐ ਮੁਖਿ ਸਾਲਾਹਣ ਮੰਦੁ  

सुणिऐ मुखि सालाहण मंदु ॥  

Suṇi▫ai mukẖ sālāhaṇ manḏ.  

Listening-even foul-mouthed people praise Him.  

ਰਬ ਦਾ ਨਾਮ ਸੁਣਨ ਦੁਆਰਾ ਬਦਕਾਰ ਭੀ ਆਪਣੇ ਮੂੰਹ ਨਾਲ ਸਾਈਂ ਦੀ ਸਿਫ਼ਤ ਗਾਇਨ ਕਰਨ ਲੱਗ ਜਾਂਦੇ ਹਨ।  

ਮੁਖਿ = ਮੂੰਹ ਨਾਲ, ਮੂੰਹੋਂ। ਸਾਲਾਹਣ = ਸਿਫ਼ਤ-ਸਾਲਾਹਾਂ, ਰੱਬ ਦੀਆਂ ਵਡਿਆਈਆਂ। ਮੰਦੁ = ਭੈੜਾ ਮਨੁੱਖ।
ਮੰਦਾ ਮਨੁੱਖ ਭੀ ਮੂੰਹੋਂ ਰੱਬ ਦੀਆਂ ਸਿਫ਼ਤਾਂ ਕਰਨ ਲੱਗ ਪੈਂਦਾ ਹੈ,


ਸੁਣਿਐ ਜੋਗ ਜੁਗਤਿ ਤਨਿ ਭੇਦ  

सुणिऐ जोग जुगति तनि भेद ॥  

Suṇi▫ai jog jugaṯ ṯan bẖeḏ.  

Listening-the technology of Yoga and the secrets of the body.  

ਹਰੀ ਦਾ ਨਾਮ ਸੁਣਨ ਦੁਆਰਾ ਜੀਵ ਸਾਹਿਬ ਨਾਲ ਜੁੜਨ ਦੇ ਰਸਤੇ ਅਤੇ ਸਰੀਰ ਦੇ ਭੇਤਾਂ ਨੂੰ ਜਾਣ ਲੈਂਦਾ ਹੈ।  

ਜੋਗ ਜੁਗਤਿ = ਜੋਗ ਦੀ ਜੁਗਤੀ, ਜੋਗ ਦੇ ਸਾਧਨ। ਤਨਿ = ਸਰੀਰ ਵਿਚ ਦੇ। ਭੇਦ = ਗੱਲਾਂ।
(ਸਾਧਾਰਨ ਬੁੱਧ ਵਾਲੇ ਨੂੰ ਭੀ) ਸਰੀਰ ਵਿਚ ਦੀਆਂ ਗੁੱਝੀਆਂ ਗੱਲਾਂ, (ਭਾਵ, ਅੱਖਾਂ, ਕੰਨ, ਜੀਭ ਆਦਿਕ ਇੰਦਰੀਆਂ ਦੇ ਚਾਲਿਆਂ ਤੇ ਵਿਕਾਰ ਆਦਿਕਾਂ ਵੱਲ ਦੌੜ-ਭੱਜ) ਦੇ ਭੇਦ ਦਾ ਪਤਾ ਲੱਗ ਜਾਂਦਾ ਹੈ,


ਸੁਣਿਐ ਸਾਸਤ ਸਿਮ੍ਰਿਤਿ ਵੇਦ  

सुणिऐ सासत सिम्रिति वेद ॥  

Suṇi▫ai sāsaṯ simriṯ veḏ.  

Listening-the Shaastras, the Simritees and the Vedas.  

ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਚੌਹਾਂ ਹੀ ਧਾਰਮਿਕ ਗ੍ਰੰਥਾਂ, ਛੇ ਫਲਸਫੇ ਦਿਆਂ ਗ੍ਰੰਥਾਂ ਅਤੇ ਸਤਾਈ ਕਰਮਕਾਂਡੀ ਪੁਸਤਕਾਂ ਦੀ ਗਿਆਤ ਪਰਾਪਤ ਹੋ ਜਾਂਦੀ ਹੈ।  

xxx
ਪ੍ਰਭੂ-ਮੇਲ ਦੀ ਜੁਗਤੀ ਦੀ ਸਮਝ ਪੈ ਜਾਂਦੀ ਹੈ, ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦੀ ਸਮਝ ਪੈ ਜਾਂਦੀ ਹੈ (ਭਾਵ, ਧਾਰਮਿਕ ਪੁਸਤਕਾਂ ਦਾ ਅਸਲ ਉੱਚਾ ਨਿਸ਼ਾਨਾ ਤਦੋਂ ਸਮਝ ਪੈਂਦਾ ਹੈ ਜਦੋਂ ਅਸੀਂ ਨਾਮ ਵਿਚ ਸੁਰਤ ਜੋੜਦੇ ਹਾਂ, ਨਹੀਂ ਤਾਂ ਨਿਰੇ ਲਫ਼ਜ਼ਾਂ ਨੂੰ ਹੀ ਪੜ੍ਹ ਛਡਦੇ ਹਾਂ, ਉਸ ਅਸਲੀ ਜਜ਼ਬੇ ਵਿਚ ਨਹੀਂ ਪਹੁੰਚਦੇ, ਜਿਸ ਜਜ਼ਬੇ ਵਿਚ ਅਪੜ ਕੇ ਉਹ ਧਾਰਮਿਕ ਪੁਸਤਕਾਂ ਉਚਾਰੀਆਂ ਹੁੰਦੀਆਂ ਹਨ)


ਨਾਨਕ ਭਗਤਾ ਸਦਾ ਵਿਗਾਸੁ  

नानक भगता सदा विगासु ॥  

Nānak bẖagṯā saḏā vigās.  

O Nanak, the devotees are forever in bliss.  

ਸਦੀਵ ਸੁਪ੍ਰਸੰਨ ਹਨ ਸਾਧੂ, ਹੇ ਨਾਨਕ!  

xxx
ਹੇ ਨਾਨਕ! (ਨਾਮ ਨਾਲ ਪ੍ਰੀਤ ਕਰਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ;


        


© SriGranth.org, a Sri Guru Granth Sahib resource, all rights reserved.
See Acknowledgements & Credits