Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ  

The body of the five elements is dyed in the Fear of the True One; the mind is filled with the True Light.  

ਪੰਚ ਭੂਤ = ਪੰਜੇ ਤਤ, ਸਾਰਾ ਸਰੀਰ।
ਉਸ ਦਾ ਸਾਰਾ ਸਰੀਰ ਪ੍ਰਭੂ ਦੀ ਯਾਦ ਵਿਚ ਪ੍ਰਭੂ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੀ ਜੋਤਿ ਸਦਾ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ।


ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥  

O Nanak, your demerits shall be forgotten; the Guru shall preserve your honor. ||4||15||  

ਗੁਰਿ = ਗੁਰੂ ਨੇ। ਤਾਹਿ = ਉਸ ਦੀ।੪।
ਹੇ ਨਾਨਕ! ਜਿਸ ਮਨੁੱਖ ਦੀ ਗੁਰੂ ਨੇ ਰਾਖੀ ਕੀਤੀ, ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲੀ, ਵਿਕਾਰ ਉਸ ਤੋਂ ਪਰੇ ਹਟ ਗਏ ॥੪॥੧੫॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ  

O Nanak, the Boat of Truth will ferry you across; contemplate the Guru.  

ਨਾਨਕ = ਹੇ ਨਾਨਕ! ਸਚ = ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ। ਗੁਰ ਵੀਚਾਰਿ = ਗੁਰੂ ਦੀ ਦੱਸੀ ਵਿਚਾਰ ਦੀ ਰਾਹੀਂ, ਗੁਰੂ ਦੇ ਦੱਸੇ ਉਪਦੇਸ਼ ਦਾ ਆਸਰਾ ਲੈ ਕੇ।
ਹੇ ਨਾਨਕ! (ਸੰਸਾਰ ਇਕ ਅਥਾਹ ਸਮੁੰਦਰ ਹੈ) ਜੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਿਮਰਨ ਦੀ ਬੇੜੀ ਬਣਾ ਲਈਏ ਤਾਂ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।


ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ  

Some come, and some go; they are totally filled with egotism.  

ਇਕਿ = ਅਨੇਕਾਂ ਜੀਵ। ਪੂਰ = ਬੇਅੰਤ ਜੀਵ, ਬੇੜੀ ਦੇ ਪੂਰਾਂ ਦੇ ਪੂਰ {ਨੋਟ: ਭਰੀ ਬੇੜੀ ਦੇ ਸਾਰੇ ਮੁਸਾਫ਼ਿਰਾਂ ਦੇ ਸਮੂਹ ਨੂੰ 'ਪੂਰ' ਆਖੀਦਾ ਹੈ}। ਭਰੇ ਅਹੰਕਾਰਿ = ਅਹੰਕਾਰ ਨਾਲ ਭਰੇ ਹੋਏ, ਅਹੰਕਾਰੀ।
ਪਰ ਅਨੇਕਾਂ ਹੀ ਅਹੰਕਾਰੀ ਜੀਵ ਹਨ (ਜੋ ਆਪਣੀ ਹੀ ਅਕਲ ਦੇ ਮਾਣ ਵਿਚ ਰਹਿ ਕੇ ਕੁਰਾਹੇ ਪੈ ਕੇ) ਜੰਮਦੇ ਹਨ ਤੇ ਮਰਦੇ ਹਨ (ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ)


ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥  

Through stubborn-mindedness, the intellect is drowned; one who becomes Gurmukh and truthful is saved. ||1||  

ਮਨ ਹਠਿ = ਮਨ ਦੇ ਹਠ ਵਿਚ। ਮਨ ਹਠਿ ਮਤੀ = ਹਠੀ ਮੱਤ ਨਾਲ, ਆਪਣੀ ਅਕਲ ਦੇ ਹਠ ਤੇ ਤੁਰਿਆਂ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦਾ ਆਸਰਾ ਲੈਂਦਾ ਹੈ। ਤਾਰਿ = ਤਾਰੈ, ਤਾਰ ਲੈਂਦਾ ਹੈ।੧।
ਆਪਣੀ ਅਕਲ ਦੇ ਹਠ ਤੇ ਤੁਰਿਆਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬੀਦਾ ਹੀ ਹੈ। ਜੋ ਮਨੁੱਖ ਗੁਰੂ ਦੇ ਰਾਹ ਉਤੇ ਤੁਰਦਾ ਹੈ ਉਸ ਨੂੰ ਪਰਮਾਤਮਾ ਪਾਰ ਲੰਘਾ ਲੈਂਦਾ ਹੈ ॥੧॥


ਗੁਰ ਬਿਨੁ ਕਿਉ ਤਰੀਐ ਸੁਖੁ ਹੋਇ  

Without the Guru, how can anyone swim across to find peace?  

ਕਿਉ ਤਰੀਐ = ਨਹੀਂ ਤਰਿਆ ਜਾ ਸਕਦਾ।
ਗੁਰੂ ਦੀ ਸਰਨ ਤੋਂ ਬਿਨਾ ਨਾਹ ਹੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ, ਨਾਹ ਹੀ ਆਤਮਕ ਅਨੰਦ ਮਿਲਦਾ ਹੈ।


ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਦੂਜਾ ਕੋਇ ॥੧॥ ਰਹਾਉ  

As it pleases You, Lord, You save me. There is no other for me at all. ||1||Pause||  

xxx
(ਇਸ ਵਾਸਤੇ, ਹੇ ਮਨ! ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ ਕਿ ਹੇ ਪ੍ਰਭੂ!) ਜਿਵੇਂ ਹੋ ਸਕੇ ਤੂੰ ਮੈਨੂੰ (ਗੁਰੂ ਦੀ ਸਰਨ ਵਿਚ) ਰੱਖ, (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ) ਮੈਨੂੰ ਕੋਈ ਹੋਰ (ਆਸਰਾ) ਨਹੀਂ ਸੁੱਝਦਾ ॥੧॥ ਰਹਾਉ॥


ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ  

In front of me, I see the jungle burning; behind me, I see green plants sprouting.  

ਆਗੈ = ਸਾਹਮਣੇ ਪਾਸੇ। ਡਉ = ਜੰਗਲ ਦੀ ਅੱਗ। ਡਉ ਜਲੈ = ਮਸਾਣਾਂ ਦੀ ਅੱਗ ਬਲ ਰਹੀ ਹੈ, ਬੇਅੰਤ ਜੀਵ ਮਰ ਰਹੇ ਹਨ। ਹਰਿਓ ਅੰਗੂਰ = ਹਰੇ ਨਵੇਂ ਨਵੇਂ ਕੋਮਲ ਬੂਟੇ, ਜੰਮਦੇ ਬਾਲ।
(ਜਗਤ ਇਕ ਜੰਗਲ ਸਮਾਨ ਹੈ ਜਿਸ ਵਿਚ ਅੱਗੇ ਅੱਗੇ ਤਾਂ ਅੱਗ ਲਗੀ ਹੋਈ ਹੈ, ਜੋ ਪਲੇ ਹੋਏ ਵੱਡੇ ਵੱਡੇ ਰੁੱਖਾਂ ਨੂੰ ਸਾੜਦੀ ਜਾਂਦੀ ਹੈ; ਤੇ ਪਿੱਛੇ ਪਿੱਛੇ ਨਵੇਂ ਕੋਮਲ ਬੂਟੇ ਉੱਗਦੇ ਜਾ ਰਹੇ ਹਨ), ਪਿੱਛੇ ਪਿੱਛੇ ਨਵੇਂ ਕੋਮਲ ਬਾਲ ਜੰਮਦੇ ਆ ਰਹੇ ਹਨ।


ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ  

We shall merge into the One from whom we came. The True One is pervading each and every heart.  

ਜਿਸ ਤੇ = ਜਿਸ ਪਰਮਾਤਮਾ ਤੋਂ। ਸਚੁ = ਸਦਾ-ਥਿਰ ਪ੍ਰਭੂ।
ਜਿਸ ਪਰਮਾਤਮਾ ਤੋਂ ਇਹ ਜਗਤ ਪੈਦਾ ਹੁੰਦਾ ਜਾਂਦਾ ਹੈ, ਉਸੇ (ਦੇ ਹੁਕਮ) ਅਨੁਸਾਰ ਨਾਸ ਭੀ ਹੁੰਦਾ ਰਹਿੰਦਾ ਹੈ ਤੇ ਉਹ ਸਦਾ-ਥਿਰ ਪ੍ਰਭੂ ਹਰੇਕ ਸਰੀਰ ਵਿਚ ਨਕਾ-ਨਕ ਮੌਜੂਦ ਹੈ।


ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥  

He Himself unites us in Union with Himself; the True Mansion of His Presence is close at hand. ||2||  

ਮਿਲਾਵਹੀ = (ਹੇ ਪ੍ਰਭੂ!) ਤੂੰ ਮਿਲਾ ਲੈਂਦਾ ਹੈਂ। ਮਹਲਿ = ਮਹਲ ਵਿਚ।੨।
ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਤੂੰ ਆਪ ਹੀ ਆਪਣੇ ਸਦਾ-ਥਿਰ ਮਹਲ ਵਿਚ ਹਜ਼ੂਰੀ ਵਿਚ ਰੱਖਦਾ ਹੈਂ ॥੨॥


ਸਾਹਿ ਸਾਹਿ ਤੁਝੁ ਸੰਮਲਾ ਕਦੇ ਵਿਸਾਰੇਉ  

With each and every breath, I dwell upon You; I shall never forget You.  

ਸਾਹਿ = ਸਾਹ ਨਾਲ। ਸਾਹਿ ਸਾਹਿ = ਹਰੇਕ ਸਾਹ ਨਾਲ। ਸੰਮਲਾ = ਸੰਮਲਾਂ, ਮੈਂ ਯਾਦ ਕਰਾਂ।
(ਹੇ ਪ੍ਰਭੂ! ਮਿਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਰਹਾਂ, ਤੈਨੂੰ ਕਦੇ ਵੀ ਨਾਹ ਭੁਲਾਵਾਂ।


ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ  

The more the Lord and Master dwells within the mind, the more the Gurmukh drinks in the Ambrosial Nectar.  

ਮਨਿ = ਮਨ ਵਿਚ। ਪੇਉ = ਪੇਉਂ, ਮੈਂ ਪੀਆਂ।
ਜੇ ਮਾਲਕ-ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ-ਜਲ ਪੀਂਦਾ ਰਹਾਂ।


ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥  

Mind and body are Yours; You are my Master. Please rid me of my pride, and let me merge with You. ||3||  

ਧਣੀ = ਮਾਲਕ, ਖਸਮ। ਗਰਬੁ = ਅਹੰਕਾਰ। ਨਿਵਾਰਿ = ਦੂਰ ਕਰ ਕੇ। ਸਮੇਉ = ਸਮਾ ਜਾਵਾਂ, ਲੀਨ ਰਹਾਂ।੩।
(ਹੇ ਪ੍ਰਭੂ! ਮੇਰਾ) ਮਨ (ਮੇਰਾ) ਤਨ ਤੇਰਾ ਹੀ ਦਿਤਾ ਹੋਇਆ ਹੈ, ਤੂੰ ਹੀ (ਮੇਰਾ) ਮਾਲਕ ਹੈਂ। (ਮਿਹਰ ਕਰ, ਮੈਂ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ (ਤੇਰੀ ਯਾਦ ਵਿਚ) ਲੀਨ ਰਹਾਂ ॥੩॥


ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ  

The One who formed this universe created the creation of the three worlds.  

ਜਿਨਿ = ਜਿਸ (ਪ੍ਰਭੂ) ਨੇ। ਤ੍ਰਿਭਵਣੁ = ਤਿੰਨੇ ਭਵਨ। ਆਕਾਰੁ = ਦਿਸੱਦਾ ਜਗਤ।
ਜਿਸ (ਜੋਤਿ-ਸਰੂਪ ਪ੍ਰਭੂ) ਨੇ ਇਹ ਜਗਤ ਪੈਦਾ ਕੀਤਾ ਹੈ, ਇਹ ਤ੍ਰਿਭਵਣੀ ਸਰੂਪ ਬਣਾਇਆ ਹੈ,


ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ  

The Gurmukh knows the Divine Light, while the foolish self-willed manmukh gropes around in the darkness.  

ਚਾਨਣੁ = ਜੋਤਿ-ਰੂਪ ਪ੍ਰਭੂ। ਮੁਗਧੁ = ਮੂਰਖ। ਗੁਬਾਰੁ = ਹਨੇਰਾ।
ਗੁਰੂ ਦੀ ਸਰਨ ਪਿਆਂ ਉਸ ਜੋਤਿ ਨਾਲ ਸਾਂਝ ਬਣਾਈ ਜਾ ਸਕਦੀ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਇਹ ਜੋਤਿ ਨਹੀਂ ਦਿੱਸਦੀ, ਉਸ ਨੂੰ) ਆਤਮਕ ਹਨੇਰਾ ਹੀ ਹਨੇਰਾ ਹੈ।


ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥  

One who sees that Light within each and every heart understands the Essence of the Guru's Teachings. ||4||  

ਨਿਰੰਤਰਿ = {ਨਿਰ-ਅੰਤਰ। ਅੰਤਰ = ਵਿੱਥ} ਵਿੱਥ ਤੋਂ ਬਿਨਾ, ਇਕ-ਰਸ। ਸਾਰੁ = ਅਸਲੀਅਤ।੪।
(ਭਾਵੇਂ) ਰੱਬੀ ਜੋਤਿ ਇਕ-ਰਸ ਹਰੇਕ ਸਰੀਰ ਵਿਚ ਵਿਆਪਕ ਹੈ, (ਪਰ) ਗੁਰੂ ਦੀ ਮੱਤ ਲਿਆਂ ਹੀ (ਇਹ) ਅਸਲੀਅਤ ਸਮਝੀ ਜਾ ਸਕਦੀ ਹੈ ॥੪॥


ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ  

Those who understand are Gurmukh; recognize and applaud them.  

ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਕੀਚੈ = ਕੀਤੀ ਜਾਂਦੀ ਹੈ, ਮਿਲਦੀ ਹੈ।
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਸਰਬ-ਵਿਆਪੀ ਜੋਤਿ ਨਾਲ ਸਾਂਝ ਪਾ ਲਈ, ਉਹਨਾਂ ਨੂੰ ਸ਼ਾਬਾਸ਼ੇ ਮਿਲਦੀ ਹੈ।


ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ  

They meet and merge with the True One. They become the Radiant Manifestation of the Excellence of the True One.  

ਸੇਤੀ = ਨਾਲ। ਸਚੇ ਗੁਣ = ਸਦਾ-ਥਿਰ ਪ੍ਰਭੂ ਦੇ ਗੁਣ। ਨਾਮਿ = ਨਾਮ ਵਿਚ (ਜੁੜ ਕੇ)।
ਉਹ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਗੁਣ ਉਹਨਾਂ ਵਿਚ ਉੱਘੜ ਆਉਂਦੇ ਹਨ।


ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥  

O Nanak, they are contented with the Naam, the Name of the Lord. They offer their bodies and souls to God. ||5||16||  

ਸੰਤੋਖੀਆ = ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਜੀਉ = ਜਿੰਦ। ਪਿੰਡੁ = ਸਰੀਰ। ਪ੍ਰਭ ਪਾਸਿ = ਪ੍ਰਭੂ ਦੇ ਹਵਾਲੇ ਕਰਦੇ (ਹਨ)।੫।
ਹੇ ਨਾਨਕ! ਨਾਮ ਵਿਚ ਜੁੜ ਕੇ ਉਹ ਮਨੁੱਖ ਆਤਮਕ ਸ਼ਾਂਤੀ ਮਾਣਦੇ ਹਨ, ਉਹ ਆਪਣੀ ਜਿੰਦ ਆਪਣਾ ਸਰੀਰ ਪ੍ਰਭੂ ਦੇ ਹਵਾਲੇ ਕਰੀ ਰੱਖਦੇ ਹਨ ॥੫॥੧੬॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ  

Listen, O my mind, my friend, my darling: now is the time to meet the Lord.  

xxx
ਹੇ ਪਿਆਰੇ ਮਿਤ੍ਰ ਮਨ! (ਮੇਰੀ ਸਿੱਖਿਆ) ਸੁਣ। ਪਰਮਾਤਮਾ ਨੂੰ ਮਿਲ, (ਮਿਲਣ ਦਾ) ਇਹ (ਮਨੁੱਖਾ ਜਨਮ ਹੀ) ਵੇਲਾ ਹੈ।


ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ  

As long as there is youth and breath, give this body to Him.  

ਜੋਬਨਿ = ਜੁਆਨੀ ਵਿਚ। ਜਬ ਲਗੁ = ਜਦੋਂ ਤਕ। ਦੇਹ = ਸਰੀਰ।
ਜਦੋਂ ਤਕ ਜੁਆਨੀ ਵਿਚ (ਹਾਂ ਤੇ) ਸਾਹ ਆ ਰਿਹਾ ਹੈ, ਤਦੋਂ ਤਕ ਹੀ ਇਹ ਸਰੀਰ ਕੰਮ ਦੇ ਰਿਹਾ ਹੈ।


ਬਿਨੁ ਗੁਣ ਕਾਮਿ ਆਵਈ ਢਹਿ ਢੇਰੀ ਤਨੁ ਖੇਹ ॥੧॥  

Without virtue, it is useless; the body shall crumble into a pile of dust. ||1||  

ਆਵਈ = ਆਵੈ, ਆਉਂਦਾ। ਢਹਿ = ਢਹਿ ਕੇ। ਢੇਰੀ ਖੇਹੁ = ਖੇਹੁ ਦੀ ਡੇਰੀ।੧।
ਜੇ ਪ੍ਰਭੂ ਦੇ ਗੁਣ (ਆਪਣੇ ਅੰਦਰ) ਨਾਹ ਵਸਾਏ, ਤਾਂ ਇਹ ਸਰੀਰ ਕਿਸ ਕੰਮ? ਇਹ ਤਾਂ ਆਖ਼ਰ ਢਹਿ ਕੇ ਮਿੱਟੀ ਦੀ ਢੇਰੀ ਹੋ ਜਾਇਗਾ ॥੧॥


ਮੇਰੇ ਮਨ ਲੈ ਲਾਹਾ ਘਰਿ ਜਾਹਿ  

O my mind, earn the profit, before you return home.  

ਲਾਹਾ = ਲਾਭ। ਲੈ = ਲੈ ਕੇ। ਘਰਿ = (ਆਪਣੇ) ਘਰ ਵਿਚ।
ਹੇ ਮੇਰੇ ਮਨ! (ਇਥੋਂ ਆਤਮਕ) ਲਾਭ ਖੱਟ ਕੇ (ਆਪਣੇ ਪਰਲੋਕ) ਘਰ ਵਿਚ ਜਾਹ।


ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ  

The Gurmukh praises the Naam, and the fire of egotism is extinguished. ||1||Pause||  

ਨਿਵਰੀ = ਦੂਰ ਹੋ ਜਾਇਗੀ। ਭਾਹਿ = ਅੱਗ।੧।
ਗੁਰੂ ਦੀ ਸਰਨ ਪੈ ਕੇ (ਇਥੇ) ਪ੍ਰਭੂ ਦਾ ਨਾਮ ਸਲਾਹੁਣਾ ਚਾਹੀਦਾ ਹੈ, ਨਾਮ ਦੀ ਬਰਕਤਿ ਨਾਲ ਹਉਮੈ ਦੀ ਅੱਗ (ਅੰਦਰੋਂ) ਮਿਟ ਜਾਂਦੀ ਹੈ (ਇਹ ਅੱਗ ਕਿ ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ-ਬੁੱਝ ਜਾਂਦੀ ਹੈ) ॥੧॥ ਰਹਾਉ॥


ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ  

Again and again, we hear and tell stories; we read and write and understand loads of knowledge,  

ਸੁਣਿ = ਸੁਣ ਕੇ। ਗੰਢਣੁ ਗੰਢੀਐ = ਗਾਂਢਾ ਗੰਢੀਦਾ ਹੈ, ਵਿਅਰਥ ਜਤਨ ਕਰੀਦਾ ਹੈ, ਲੋਕਾਂ ਨੂੰ ਪਤਿਆਣ ਵਾਲਾ ਹੀ ਉੱਦਮ ਕਰੀਦਾ ਹੈ। ਲਿਖਿ = ਲਿਖ ਕੇ। ਬੁਝਹਿ = ਵਿਚਾਰਦੇ ਹਨ। ਭਾਰੁ = ਪੁਸਤਕਾਂ ਦਾ ਭਾਰ, ਬਹੁਤ ਪੁਸਤਕਾਂ। ਅਹਿ = ਦਿਨ। ਨਿਸਿ = ਰਾਤ।
(ਪੜ੍ਹੇ ਹੋਏ ਲੋਕ) ਬੇਅੰਤ ਪੁਸਤਕਾਂ ਲਿਖ ਲਿਖ ਕੇ ਪੜ੍ਹ ਪੜ੍ਹ ਕੇ ਵਿਚਾਰਦੇ ਹਨ, (ਗਿਆਨ ਦੀਆਂ ਗੱਲਾਂ) ਸੁਣ ਸੁਣ ਕੇ (ਲੋਕਾਂ ਦੀਆਂ ਨਜ਼ਰਾਂ ਵਿਚ ਵਿਚਾਰਵਾਨ (ਦਿੱਸਣ ਦਾ) ਵਿਅਰਥ ਜਤਨ ਕਰਦੇ ਹਨ।


ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ  

but still, desires increase day and night, and the disease of egotism fills us with corruption.  

ਅਗਲੀ = ਬਹੁਤ।
ਪਰ ਅੰਤਰ ਆਤਮੇ ਦਿਨ-ਰਾਤ ਬਹੁਤ ਤ੍ਰਿਸ਼ਨਾ (ਵਿਆਪ ਰਹੀ) ਹੈ, ਅੰਦਰ ਹਉਮੈ ਦਾ ਰੋਗ, ਹਉਮੈ ਦਾ ਵਿਕਾਰ (ਕਾਇਮ) ਹੈ।


ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥  

That Carefree Lord cannot be appraised; His Real Value is known only through the Wisdom of the Guru's Teachings. ||2||  

ਅਤੋਲਵਾ = ਜੋ ਤੋਲਿਆ ਨ ਜਾ ਸਕੇ, ਜਿਸ ਦੇ ਬਰਾਬਰ ਦਾ ਲੱਭਿਆ ਨ ਜਾ ਸਕੇ। ਸਾਰੁ = ਸੰਭਾਲ, ਸਮਝ ਲੈ। ਕੀਮਤਿ = ਕਦਰ।੨।
(ਦੂਜੇ ਪਾਸੇ) ਉਹ ਪਰਮਾਤਮਾ (ਇਸ ਚੁੰਚ-ਗਿਆਨਤਾ ਦੀ) ਪਰਵਾਹ ਨਹੀਂ ਕਰਦਾ, (ਸਾਡੇ ਗਿਆਨ) ਉਸ ਨੂੰ ਤੋਲ ਭੀ ਨਹੀਂ ਸਕਦੇ। ਗੁਰੂ ਦੀ ਮੱਤ ਲੈ ਕੇ ਉਸ ਦੀ ਕਦਰ ਸਮਝ ॥੨॥


ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ  

Even if someone has hundreds of thousands of clever mental tricks, and the love and company of hundreds of thousands of people -  

ਕਰੀ = ਕਰੀਂ, ਮੈਂ ਕਰਾਂ। ਸਿਉ = ਨਾਲ।
ਜੇ ਮੈਂ ਲੱਖਾਂ ਚਤੁਰਾਈਆਂ ਕਰਾਂ, ਜੇ ਮੈਂ ਲੱਖਾਂ ਬੰਦਿਆਂ ਨਾਲ ਪ੍ਰੀਤ ਕਰਾਂ, ਮਿਲਾਪ ਪੈਦਾ ਕਰਾਂ,


ਬਿਨੁ ਸੰਗਤਿ ਸਾਧ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ  

still, without the Saadh Sangat, the Company of the Holy, he will not feel satisfied. Without the Name, all suffer in sorrow.  

ਧ੍ਰਾਪੀਆ = ਰੱਜਦਾ, ਤਸੱਲੀ ਹੁੰਦੀ। ਬਿਨੁ ਨਾਵੈ = ਪ੍ਰਭੂ ਦਾ ਨਾਮ ਜਪਣ ਤੋਂ ਬਿਨਾ। ਸੰਤਾਪੁ = ਕਲੇਸ਼।
ਗੁਰੂ ਦੀ ਸੰਗਤ ਕਰਨ ਤੋਂ ਬਿਨਾ ਅੰਦਰਲੀ ਤ੍ਰਿਸ਼ਨਾ ਮੁੱਕਦੀ ਨਹੀਂ। ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਮਾਨਸਕ ਦੁੱਖ ਕਲੇਸ਼ ਬਣਿਆ ਹੀ ਰਹਿੰਦਾ ਹੈ।


ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥  

Chanting the Name of the Lord, O my soul, you shall be emancipated; as Gurmukh, you shall come to understand your own self. ||3||  

ਜੀਅ ਰੇ = ਹੇ ਜਿੰਦੇ! ਚੀਨੈ = ਪਛਾਣਦਾ ਹੈ। ਆਪੁ = ਆਪਣੇ ਆਪ ਨੂੰ।੩।
ਹੇ ਮੇਰੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਹੀ (ਇਸ ਤ੍ਰਿਸ਼ਨਾ ਤੋਂ) ਖ਼ਲਾਸੀ ਹੋ ਸਕਦੀ ਹੈ (ਕਿਉਂਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਜਪਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ ॥੩॥


ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ  

I have sold my body and mind to the Guru, and I have given my mind and head as well.  

ਪਹਿ = ਪਾਸ। ਵੇਚਿਆ = (ਨਾਮ ਦੇ ਵੱਟੇ) ਹਵਾਲੇ ਕਰ ਦਿੱਤਾ। ਨਾਲਿ = ਭੀ।
ਜਿਸ ਮਨੁੱਖ ਨੇ (ਨਾਮ ਦੇ ਵੱਟੇ) ਆਪਣਾ ਤਨ ਤੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦਿੱਤਾ, ਜਿਸ ਨੇ ਮਨ ਹਵਾਲੇ ਕੀਤਾ ਤੇ ਸਿਰ ਵੀ ਹਵਾਲੇ ਕਰ ਦਿੱਤਾ,


ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ  

I was seeking and searching for Him throughout the three worlds; then, as Gurmukh, I sought and found Him.  

ਖੋਜਿ = ਖੋਜ ਕੇ। ਗੁਰਮੁਖਿ = ਗੁਰੂ ਦੀ ਰਾਹੀਂ। ਨਿਹਾਲਿ = ਨਿਹਾਲਿਆ, ਵੇਖ ਲਿਆ।
ਉਸ ਨੇ ਗੁਰੂ ਦੀ ਰਾਹੀਂ ਖੋਜ ਕਰ ਕੇ ਉਸ ਪ੍ਰਭੂ ਨੂੰ (ਆਪਣੇ ਅੰਦਰ ਹੀ) ਵੇਖ ਲਿਆ, ਜਿਸ ਨੂੰ ਲੱਭਣ ਵਾਸਤੇ ਸਾਰਾ ਜਗਤ ਖੋਜ ਭਾਲਿਆ ਸੀ।


ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥  

The True Guru has united me in Union, O Nanak, with that God. ||4||17||  

ਸਤਿਗੁਰਿ = ਸਤਿਗੁਰ ਨੇ। ਮੇਲਿ = (ਆਪਣੇ ਚਰਨਾਂ ਵਿਚ) ਮਿਲਾ ਕੇ।੪।
ਹੇ ਨਾਨਕ! ਸਰਨ ਪਏ ਨੂੰ ਗੁਰੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਅਤੇ ਉਹ ਪ੍ਰਭੂ (ਆਪਣੇ ਅੰਦਰ) ਅੰਗ-ਸੰਗ ਹੀ ਵਿਖਾ ਦਿੱਤਾ ॥੪॥੧੭॥


ਸਿਰੀਰਾਗੁ ਮਹਲਾ  

Siree Raag, First Mehl:  

xxx
xxx


ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ  

I have no anxiety about dying, and no hope of living.  

xxx
(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ।


ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ  

You are the Cherisher of all beings; You keep the account of our breaths and morsels of food.  

ਸਾਸ = ਸਾਹ। ਗਿਰਾਸ = ਗਿਰਾਹੀ, ਖਾਣਾ।
(ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ!) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿਚ (ਤੇਰੀ ਨਜ਼ਰ ਵਿਚ) ਹੈ।


ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥  

You abide within the Gurmukh. As it pleases You, You decide our allotment. ||1||  

ਨਿਰਜਾਸਿ = ਵੇਖਦਾ ਹੈ, ਸੰਭਾਲ ਕਰਦਾ ਹੈ।੧।
(ਹੇ ਪ੍ਰਭੂ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਤੂੰ ਪ੍ਰਗਟ ਹੋ ਜਾਂਦਾ ਹੈਂ, (ਉਸ ਨੂੰ ਇਹ ਯਕੀਨ ਰਹਿੰਦਾ ਹੈ ਕਿ) ਜਿਵੇਂ ਤੇਰੀ ਰਜ਼ਾ ਹੈ ਤਿਵੇਂ ਤੂੰ (ਸਭ ਦੀ) ਸੰਭਾਲ ਕਰਦਾ ਹੈਂ ॥੧॥


ਜੀਅਰੇ ਰਾਮ ਜਪਤ ਮਨੁ ਮਾਨੁ  

O my soul, chant the Name of the Lord; the mind will be pleased and appeased.  

ਜੀਅ ਰੇ = ਹੇ (ਮੇਰੀ) ਜਿੰਦੇ! ਮਾਨੁ = ਮਨਾਓ, ਗਿਝਾਓ।
ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ।


ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ  

The raging fire within is extinguished; the Gurmukh obtains spiritual wisdom. ||1||Pause||  

ਜਲਿ = ਜਲਨ, ਸੜਨ। ਗਿਆਨੁ = ਜਾਣ-ਪਛਾਣ, ਸਾਂਝ।੧।
ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ॥੧॥ ਰਹਾਉ॥


        


© SriGranth.org, a Sri Guru Granth Sahib resource, all rights reserved.
See Acknowledgements & Credits