Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਮੋਹਨ ਲਾਲ ਅਨੂਪ ਸਰਬ ਸਾਧਾਰੀਆ  

Mohan lāl anūp sarab sāḏẖārī▫ā.  

The Fascinating and Beauteous Beloved is the Giver of support to all.  

ਮੋਹਨ = ਹੇ (ਮਨ ਨੂੰ) ਮੋਹਣ ਵਾਲੇ ਪ੍ਰਭੂ! ਅਨੂਪ = ਹੇ ਸੁੰਦਰ! ਸਰਬ ਸਾਧਾਰੀਆ = ਹੇ ਸਭ ਦੇ ਆਸਰੇ!
ਹੇ ਮਨ ਨੂੰ ਮੋਹ ਲੈਣ ਵਾਲੇ ਸੋਹਣੇ ਲਾਲ! ਹੇ ਸਭ ਜੀਵਾਂ ਦੇ ਆਸਰੇ ਪ੍ਰਭੂ!


ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥  

Gur niv niv lāga▫o pā▫e ḏeh ḏikẖārī▫ā. ||3||  

I bow low and fall at the Feet of the Guru; if only I could see the Lord! ||3||  

ਨਿਵਿ = ਨਿਊਂ ਕੇ। ਲਾਗਉ = ਲਾਗਉਂ, ਮੈਂ ਲੱਗਦਾ ਹਾਂ। ਗੁਰ ਪਾਇ = ਗੁਰੂ ਦੇ ਪੈਰੀਂ। ਦੇਹੁ ਦਿਖਾਰੀਆ = ਦਿਖਾਰਿ ਦੇਹੁ ॥੩॥
ਮੈਂ ਨਿਊਂ ਨਿਊਂ ਕੇ ਗੁਰੂ ਦੀ ਪੈਰੀਂ ਲੱਗਦਾ ਹਾਂ (ਤੇ ਗੁਰੂ ਅੱਗੇ ਬੇਨਤੀ ਕਰਦਾ ਹਾਂ ਕਿ ਮੈਨੂੰ ਤੇਰਾ) ਦਰਸਨ ਕਰਾ ਦੇਵੇ ॥੩॥


ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ  

Mai kī▫e miṯar anek ikas balihārī▫ā.  

I have made many friends, but I am a sacrifice to the One alone.  

ਇਕਸੁ = ਇੱਕ ਤੋਂ।
ਮੈਂ ਅਨੇਕਾਂ ਸਾਕ-ਸਨਬੰਧੀਆਂ ਨੂੰ ਆਪਣਾ ਮਿੱਤਰ ਬਣਾਇਆ (ਪਰ ਕਿਸੇ ਨਾਲ ਭੀ ਤੋੜ ਦਾ ਸਾਥ ਨਹੀਂ ਨਿਭਦਾ, ਹੁਣ ਮੈਂ) ਇਕ ਪਰਮਾਤਮਾ ਤੋਂ ਹੀ ਕੁਰਬਾਨ ਜਾਂਦਾ ਹਾਂ (ਉਹੀ ਨਾਲ ਨਿਭਣ ਵਾਲਾ ਸਾਥੀ ਹੈ)।


ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥  

Sabẖ guṇ kis hī nāhi har pūr bẖandārī▫ā. ||4||  

No one has all virtues; the Lord alone is filled to overflowing with them. ||4||  

ਕਿਸ ਹੀ = {ਲਫ਼ਜ਼ 'ਕਿਸੁ' ਦਾ ੁ ਲਫ਼ਜ਼ 'ਹੀ' ਦੇ ਕਾਰਨ ਉੱਡ ਗਿਆ ਹੈ}। ਪੂਰ = ਭਰੇ ਹੋਏ। ਭੰਡਾਰੀਆ = ਖ਼ਜ਼ਾਨੇ ॥੪॥
ਸਾਰੇ ਗੁਣ (ਭੀ) ਹੋਰ ਕਿਸੇ ਵਿਚ ਨਹੀਂ ਹਨ, ਇਕ ਪਰਮਾਤਮਾ ਹੀ ਭਰੇ ਖ਼ਜ਼ਾਨਿਆਂ ਵਾਲਾ ਹੈ ॥੪॥


ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ  

Cẖahu ḏis japī▫ai nā▫o sūkẖ savārī▫ā.  

His Name is chanted in the four directions; those who chant it are embellished with peace.  

ਚਹੁ ਦਿਸਿ = ਚੌਹੀਂ ਪਾਸੀਂ। ਦਿਸ = ਪਾਸਾ। ਸੂਖਿ = ਸੁਖ ਵਿਚ।
(ਹੇ ਪ੍ਰਭੂ!) ਚੌਹੀਂ ਪਾਸੀਂ ਤੇਰਾ ਹੀ ਨਾਮ ਜਪਿਆ ਜਾ ਰਿਹਾ ਹੈ, (ਜੇਹੜਾ ਮਨੁੱਖ ਜਪਦਾ ਹੈ ਉਹ) ਸੁਖ-ਆਨੰਦ ਵਿਚ (ਰਹਿੰਦਾ ਹੈ ਉਸ ਦਾ ਜੀਵਨ) ਸੰਵਰ ਜਾਂਦਾ ਹੈ।


ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥  

Mai āhī oṛ ṯuhār Nānak balihārī▫ā. ||5||  

I seek Your Protection; Nanak is a sacrifice to You. ||5||  

ਆਹੀ = ਚਾਹੀ ਹੈ। ਓੜਿ = ਓਟ, ਆਸਰਾ। ਤੁਹਾਰਿ = ਤੁਹਾਰੀ, ਤੇਰੀ ॥੫॥
(ਹੇ ਪ੍ਰਭੂ!) ਮੈਂ ਤੇਰਾ ਆਸਰਾ ਤੱਕਿਆ ਹੈ। ਨਾਨਾਕ ਆਖਦਾ ਹੈ ਕਿ ਮੈਂ ਤੈਥੋਂ ਸਦਕੇ ਹਾਂ ॥੫॥


ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ  

Gur kādẖi▫o bẖujā pasār moh kūpārī▫ā.  

The Guru reached out to me, and gave me His Arm; He lifted me up, out of the pit of emotional attachment.  

ਗੁਰਿ = ਗੁਰੂ ਨੇ। ਭੁਜਾ = ਬਾਂਹ। ਪਸਾਰਿ = ਖਿਲਾਰ ਕੇ। ਕੂਪ = ਖੂਹ।
ਗੁਰੂ ਨੇ ਮੈਨੂੰ ਬਾਂਹ ਖਿਲਾਰ ਕੇ ਮੋਹ ਦੇ ਖੂਹ ਵਿਚੋਂ ਕੱਢ ਲਿਆ ਹੈ।


ਮੈ ਜੀਤਿਓ ਜਨਮੁ ਅਪਾਰੁ ਬਹੁਰਿ ਹਾਰੀਆ ॥੬॥  

Mai jīṯi▫o janam apār bahur na hārī▫ā. ||6||  

I have won the incomparable life, and I shall not lose it again. ||6||  

ਬਹੁਰਿ = ਮੁੜ ॥੬॥
(ਉਸ ਦੀ ਬਰਕਤਿ ਨਾਲ) ਮੈਂ ਕੀਮਤੀ ਮਨੁੱਖਾ ਜਨਮ (ਦੀ ਬਾਜ਼ੀ) ਜਿੱਤ ਲਈ ਹੈ, ਮੁੜ ਮੈਂ (ਮੋਹ ਦੇ ਟਾਕਰੇ ਤੇ) ਬਾਜ਼ੀ ਨਹੀਂ ਹਾਰਾਂਗਾ ॥੬॥


ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ  

Mai pā▫i▫o sarab niḏẖān akath kathārī▫ā.  

I have obtained the treasure of all; His Speech is unspoken and subtle.  

ਸਰਬ ਨਿਧਾਨੁ = ਸਾਰੇ ਗੁਣਾਂ ਦਾ ਖ਼ਜ਼ਾਨਾ। ਅਕਥੁ = ਜਿਸ ਨੂੰ ਬਿਆਨ ਨਾਹ ਕੀਤਾ ਜਾ ਸਕੇ।
(ਗੁਰੂ ਦੀ ਕਿਰਪਾ ਨਾਲ) ਮੈਂ ਸਾਰੇ ਗੁਣਾਂ ਦਾ ਖ਼ਜ਼ਾਨਾ ਉਹ ਪਰਮਾਤਮਾ ਲੱਭ ਲਿਆ ਹੈ, ਜਿਸ ਦੀਆਂ ਸਿਫ਼ਤ-ਸਾਲਾਹ ਦੀਆਂ ਕਹਾਣੀਆਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ।


ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥  

Har ḏargėh sobẖāvanṯ bāh ludārī▫ā. ||7||  

In the Court of the Lord, I am honored and glorified; I swing my arms in joy. ||7||  

ਬਾਹ ਲੁਡਾਰੀਆ = ਬਾਹ ਹੁਲਾਰਦੇ ਹਨ ॥੭॥
(ਜੇਹੜੇ ਮਨੁੱਖ ਸਰਬ-ਨਿਧਾਨ ਪ੍ਰਭੂ ਨੂੰ ਮਿਲ ਪੈਂਦੇ ਹਨ) ਉਹ ਉਸ ਦੀ ਦਰਗਾਹ ਵਿਚ ਸੋਭਾ ਹਾਸਲ ਕਰ ਲੈਂਦੇ ਹਨ, ਉਹ ਉਥੇ ਬਾਂਹ ਹੁਲਾਰ ਕੇ ਤੁਰਦੇ ਹਨ (ਮੌਜ-ਆਨੰਦ ਵਿਚ ਰਹਿੰਦੇ ਹਨ) ॥੭॥


ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ  

Jan Nānak laḏẖā raṯan amol āpārī▫ā.  

Servant Nanak has received the invaluable and incomparable jewel.  

ਅਮੋਲੁ = ਜਿਸ ਦਾ ਮੁੱਲ ਨਾਹ ਪਾਇਆ ਜਾ ਸਕੇ। ਅਪਾਰੀਆ = ਬੇਅੰਤ।
ਹੇ ਦਾਸ ਨਾਨਕ! (ਜਿਨ੍ਹਾਂ ਨੇ ਗੁਰੂ ਦਾ ਪੱਲਾ ਫੜਿਆ ਉਹਨਾਂ ਨੇ) ਪਰਮਾਤਮਾ ਦਾ ਬੇਅੰਤ ਕੀਮਤੀ ਨਾਮ-ਰਤਨ ਹਾਸਲ ਕਰ ਲਿਆ।


ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥  

Gur sevā bẖa▫ojal ṯarī▫ai kaha▫o pukārī▫ā. ||8||12||  

Serving the Guru, I cross over the terrifying world-ocean; I proclaim this loudly to all. ||8||12||  

ਭਉਜਲੁ = ਸੰਸਾਰ-ਸਮੁੰਦਰ। ਤਰੀਐ = ਤਰਿਆ ਜਾ ਸਕਦਾ ਹੈ। ਕਹਉ = ਕਹਉਂ, ਮੈਂ ਆਖਦਾ ਹਾਂ। ਪੁਕਾਰੀਆ = ਪੁਕਾਰ ਕੇ ॥੮॥
ਮੈਂ ਪੁਕਾਰ ਕੇ ਆਖਦਾ ਹਾਂ ਕਿ ਗੁਰੂ ਦੀ ਸਰਨ ਪਿਆਂ ਸੰਸਾਰ-ਸਮੁੰਦਰ ਤੋਂ (ਬੇ-ਦਾਗ਼ ਰਹਿ ਕੇ) ਪਾਰ ਲੰਘ ਜਾਈਦਾ ਹੈ ॥੮॥੧੨॥


ਗਉੜੀ ਮਹਲਾ  

Ga▫oṛī mėhlā 5  

Gauree, Fifth Mehl:  

xxx
ਰਾਗ ਗਉੜੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਨਾਰਾਇਣ ਹਰਿ ਰੰਗ ਰੰਗੋ  

Nārā▫iṇ har rang rango.  

Dye yourself in the color of the Lord's Love.  

ਰੰਗੋ = ਰੰਗਹੁ, ਰੰਗ ਚਾੜ੍ਹੋ ।
ਹਰੀ-ਪਰਮਾਤਮਾ ਦੇ ਪਿਆਰ-ਰੰਗ ਵਿਚ ਆਪਣੇ ਮਨ ਨੂੰ ਰੰਗ।


ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ  

Jap jihvā har ek mango. ||1|| rahā▫o.  

Chant the Name of the One Lord with your tongue, and ask for Him alone. ||1||Pause||  

xxx॥੧॥
ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪ, ਹਰੀ ਦੇ ਦਰ ਤੋਂ ਉਸ ਦਾ ਨਾਮ ਮੰਗ ॥੧॥ ਰਹਾਉ॥


ਤਜਿ ਹਉਮੈ ਗੁਰ ਗਿਆਨ ਭਜੋ  

Ŧaj ha▫umai gur gi▫ān bẖajo.  

Renounce your ego, and dwell upon the spiritual wisdom of the Guru.  

ਤਜਿ = ਤਜ ਕੇ। ਭਜੋ = ਭਜਹੁ, ਯਾਦ ਕਰੋ।
ਗੁਰੂ ਦੇ ਬਖ਼ਸ਼ੇ ਗਿਆਨ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ ਦਾ ਨਾਮ ਸਿਮਰ।


ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥  

Mil sangaṯ ḏẖur karam likẖi▫o. ||1||  

Those who have such pre-ordained destiny, join the Sangat, the Holy Congregation. ||1||  

ਮਿਲਿ = ਮਿਲ ਕੇ। ਧੁਰਿ = ਪ੍ਰਭੂ ਦੀ ਦਰਗਾਹ ਤੋਂ। ਕਰਮ = ਬਖ਼ਸ਼ਸ਼ ॥੧॥
ਜਿਸ ਮਨੁੱਖ ਦੇ ਮੱਥੇ ਉਤੇ ਧੁਰ ਦਰਗਾਹੋਂ ਬਖ਼ਸ਼ਸ਼ ਦਾ ਲੇਖ ਲਿਖਿਆ ਜਾਂਦਾ ਹੈ, ਉਹ ਸਾਧ ਸੰਗਤ ਵਿਚ ਮਿਲ ਕੇ (ਹਉਮੈ ਦੂਰ ਕਰਦਾ ਹੈ ਤੇ ਹਰਿ-ਨਾਮ ਜਪਦਾ ਹੈ) ॥੧॥


ਜੋ ਦੀਸੈ ਸੋ ਸੰਗਿ ਗਇਓ  

Jo ḏīsai so sang na ga▫i▫o.  

Whatever you see, shall not go with you.  

ਸੰਗਿ = ਨਾਲ।
(ਜਗਤ ਵਿਚ ਅੱਖੀਂ) ਜੋ ਕੁਝ ਦਿੱਸ ਰਿਹਾ ਹੈ, ਇਹ ਕਿਸੇ ਦੇ ਭੀ ਨਾਲ ਨਹੀਂ ਜਾਂਦਾ,


ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥  

Sākaṯ mūṛ lage pacẖ mu▫i▫o. ||2||  

The foolish, faithless cynics are attached - they waste away and die. ||2||  

ਸਾਕਤੁ = ਰੱਬ ਨਾਲੋਂ ਟੁੱਟਾ ਹੋਇਆ ਮਨੁੱਖ। ਲਗੇ = ਲਗਿ, ਲੱਗ ਕੇ। ਪਚਿ = ਖ਼ੁਆਰ ਹੋ ਕੇ ॥੨॥
ਪਰ ਮੂਰਖ ਮਾਇਆ-ਵੇੜ੍ਹਿਆ ਮਨੁੱਖ (ਇਸ ਦਿੱਸਦੇ ਪਿਆਰ ਵਿਚ) ਲੱਗ ਕੇ ਖ਼ੁਆਰ ਹੋ ਕੇ ਆਤਮਕ ਮੌਤ ਸਹੇੜਦਾ ਹੈ ॥੨॥


ਮੋਹਨ ਨਾਮੁ ਸਦਾ ਰਵਿ ਰਹਿਓ  

Mohan nām saḏā rav rahi▫o.  

The Name of the Fascinating Lord is all-pervading forever.  

ਮੋਹਨ ਨਾਮੁ = ਮੋਹਨ ਦਾ ਨਾਮ। ਰਵਿ ਰਹਿਓ = ਵਿਆਪਕ ਹੈ, ਹਰ ਥਾਂ ਮੌਜੂਦ ਹੈ।
ਮੋਹਨ-ਪ੍ਰਭੂ ਦਾ ਨਾਮ, ਜੋ ਸਦਾ ਹਰ ਥਾਂ ਵਿਆਪ ਰਿਹਾ ਹੈ,


ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥  

Kot maḏẖe kinai gurmukẖ lahi▫o. ||3||  

Among millions, how rare is that Gurmukh who attains the Name. ||3||  

ਲਹਿਓ = ਲੱਭਾ ॥੩॥
ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪ੍ਰਾਪਤ ਕੀਤਾ ਹੈ ॥੩॥


ਹਰਿ ਸੰਤਨ ਕਰਿ ਨਮੋ ਨਮੋ  

Har sanṯan kar namo namo.  

Greet the Lord's Saints humbly, with deep respect.  

ਨਮੋ = ਨਮਸਕਾਰ।
ਪਰਮਾਤਮਾ ਦੇ ਸੇਵਕ ਸੰਤ ਜਨਾਂ ਨੂੰ ਸਦਾ ਸਦਾ ਨਮਸਕਾਰ ਕਰਦਾ ਰਹੁ,


ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥  

Na▫o niḏẖ pāvahi aṯul sukẖo. ||4||  

You shall obtain the nine treasures, and receive infinite peace. ||4||  

ਪਾਵਹਿ = ਤੂੰ ਪਾਏਂਗਾ। ਨਉ ਨਿਧਿ = (ਧਰਤੀ ਦੇ ਸਾਰੇ ਹੀ) ਨੌ ਖ਼ਜ਼ਾਨੇ ॥੪॥
ਤੂੰ ਬੇਅੰਤ ਸੁਖ ਪਾਏਂਗਾ, ਤੈਨੂੰ ਉਹ ਨਾਮ ਮਿਲ ਜਾਏਗਾ ਜੋ, ਮਾਨੋ, ਧਰਤੀ ਦੇ ਨੌ ਹੀ ਖ਼ਜ਼ਾਨੇ ਹੈ ॥੪॥


ਨੈਨ ਅਲੋਵਉ ਸਾਧ ਜਨੋ  

Nain alova▫o sāḏẖ jano.  

With your eyes, behold the holy people;  

ਅਲੋਵਉ = ਮੈਂ ਵੇਖਦਾ ਹਾਂ, ਅਲੋਵਉਂ।
ਹੇ ਸਾਧ ਜਨੋ! (ਮੇਰੀ ਤਾਂ ਇਹੀ ਅਰਦਾਸ ਹੈ ਕਿ) ਮੈਂ ਆਪਣੀਆਂ ਅੱਖਾਂ ਨਾਲ (ਉਹਨਾਂ ਦਾ) ਦਰਸਨ ਕਰਦਾ ਰਹਾਂ (ਜੋ ਨਾਮ ਜਪਦੇ ਹਨ।)


ਹਿਰਦੈ ਗਾਵਹੁ ਨਾਮ ਨਿਧੋ ॥੫॥  

Hirḏai gāvhu nām niḏẖo. ||5||  

in your heart, sing the treasure of the Naam. ||5||  

ਨਿਧੋ = ਨਿਧਿ, ਖ਼ਜ਼ਾਨਾ ॥੫॥
ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਗਾਂਦੇ ਰਹੋ ਜੋ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ ॥੫॥


ਕਾਮ ਕ੍ਰੋਧ ਲੋਭੁ ਮੋਹੁ ਤਜੋ  

Kām kroḏẖ lobẖ moh ṯajo.  

Abandon sexual desire, anger, greed and emotional attachment.  

ਤਜੋ = ਤਿਆਗੋ।
(ਆਪਣੇ ਮਨ ਵਿਚੋਂ) ਕਾਮ, ਕ੍ਰੋਧ, ਲੋਭ ਤੇ ਮੋਹ ਦੂਰ ਕਰੋ।


ਜਨਮ ਮਰਨ ਦੁਹੁ ਤੇ ਰਹਿਓ ॥੬॥  

Janam maran ḏuhu ṯe rahi▫o. ||6||  

Thus you shall be rid of both birth and death. ||6||  

ਦੁਹੁ ਤੇ = ਦੋਹਾਂ ਤੋਂ। ਰਹਿਓ = ਬਚ ਜਾਂਦਾ ਹੈ ॥੬॥
(ਜੇਹੜਾ ਮਨੁੱਖ ਇਹਨਾਂ ਵਿਕਾਰਾਂ ਨੂੰ ਮਿਟਾਂਦਾ ਹੈ) ਉਹ ਜਨਮ ਅਤੇ ਮਰਨ ਦੋਹਾਂ (ਦੇ ਗੇੜ) ਤੋਂ ਬਚ ਜਾਂਦਾ ਹੈ ॥੬॥


ਦੂਖੁ ਅੰਧੇਰਾ ਘਰ ਤੇ ਮਿਟਿਓ  

Ḏūkẖ anḏẖerā gẖar ṯe miti▫o.  

Pain and darkness shall depart from your home,  

ਘਰਿ ਤੇ = ਹਿਰਦੇ-ਘਰ ਤੋਂ।
ਉਸ ਦੇ ਹਿਰਦੇ-ਘਰ ਵਿਚੋਂ ਦੁਖ ਤੇ ਹਨੇਰਾ ਮਿਟ ਜਾਂਦਾ ਹੈ,


ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥  

Gur gi▫ān ḏariṛā▫i▫o ḏīp bali▫o. ||7||  

when the Guru implants spiritual wisdom within you, and lights that lamp. ||7||  

ਗੁਰਿ = ਗੁਰੂ ਨੇ। ਦ੍ਰਿੜਾਇਓ = ਪੱਕਾ ਕਰ ਦਿੱਤਾ। ਦੀਪ = ਦੀਵਾ ॥੭॥
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪੱਕੀ ਕਰ ਦਿੱਤੀ। ਉਸ ਦੇ ਅੰਦਰ (ਆਤਮਕ ਸੂਝ ਦਾ) ਦੀਵਾ ਜਗ ਪੈਂਦਾ ਹੈ ॥੭॥


ਜਿਨਿ ਸੇਵਿਆ ਸੋ ਪਾਰਿ ਪਰਿਓ  

Jin sevi▫ā so pār pari▫o.  

One who serves the Lord crosses over to the other side.  

ਜਿਨਿ = ਜਿਸ (ਮਨੁੱਖ) ਨੇ।
ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਕੀਤਾ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।


ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥  

Jan Nānak gurmukẖ jagaṯ ṯari▫o. ||8||1||13||  

O servant Nanak, the Gurmukh saves the world. ||8||1||13||  

ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੮॥
ਹੇ ਦਾਸ ਨਾਨਕ! ਗੁਰੂ ਦੀ ਸਰਨ ਪੈ ਕੇ ਜਗਤ (ਸੰਸਾਰ-ਸਮੁੰਦਰ ਨੂੰ) ਤਰ ਜਾਂਦਾ ਹੈ ॥੮॥੧॥੧੩॥


ਮਹਲਾ ਗਉੜੀ  

Mėhlā 5 ga▫oṛī.  

Fifth Mehl, Gauree:  

xxx
xxx


ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ  

Har har gur gur karaṯ bẖaram ga▫e.  

Dwelling upon the Lord, Har, Har, and the Guru, the Guru, my doubts have been dispelled.  

ਕਰਤੁ = ਕਰਦਿਆਂ, ਜਪਦਿਆਂ। ਭਰਮ = ਸਭ ਭਟਕਣਾਂ।
ਪਰਮਾਤਮਾ ਦਾ ਨਾਮ ਸਿਮਰਦਿਆਂ, ਗੁਰੂ ਗੁਰੂ ਕਰਦਿਆਂ ਮੇਰੇ ਮਨ ਦੀਆਂ ਸਾਰੀਆਂ ਭਟਕਣਾਂ ਦੂਰ ਹੋ ਗਈਆਂ ਹਨ,


ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ  

Merai man sabẖ sukẖ pā▫i▫o. ||1|| rahā▫o.  

My mind has obtained all comforts. ||1||Pause||  

ਮੇਰੈ ਮਨਿ = ਮੇਰੇ ਮਨ ਨੇ। ਸਭਿ = ਸਾਰੇ ॥੧॥
ਤੇ ਮੇਰੇ ਮਨ ਨੇ ਸਾਰੇ ਹੀ ਸੁਖ ਪ੍ਰਾਪਤ ਕਰ ਲਏ ਹਨ ॥੧॥ ਰਹਾਉ॥


ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥  

Balṯo jalṯo ṯa▫uki▫ā gur cẖanḏan sīṯlā▫i▫o. ||1||  

I was burning, on fire, and the Guru poured water on me; He is cooling and soothing, like the sandalwood tree. ||1||  

ਬਲਤੋ = ਬਲਦਾ। ਤਉਕਿਆ = ਛਿਣਕਿਆ। ਗੁਰ ਚੰਦਨੁ = ਗੁਰੂ ਦਾ ਸ਼ਬਦ-ਚੰਦਨ ॥੧॥
(ਮਨ ਵਿਕਾਰਾਂ ਵਿਚ) ਸੜ ਰਿਹਾ ਸੀ, ਬਲ ਰਿਹਾ ਸੀ, (ਜਦੋਂ) ਗੁਰੂ ਦਾ ਸ਼ਬਦ-ਚੰਦਨ (ਘਸਾ ਕੇ ਇਸ ਤੇ) ਛਿਣਕਿਆ ਤਾਂ ਇਹ ਮਨ ਠੰਢਾ-ਠਾਰ ਹੋ ਗਿਆ ॥੧॥


ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥  

Agi▫ān anḏẖerā mit ga▫i▫ā gur gi▫ān ḏīpā▫i▫o. ||2||  

The darkness of ignorance has been dispelled; the Guru has lit the lamp of spiritual wisdom. ||2||  

ਦੀਪਾਇਓ = ਜਗ ਪਿਆ, ਰੌਸ਼ਨ ਹੋ ਗਿਆ ॥੨॥
ਜਦੋਂ ਗੁਰੂ ਦਾ ਬਖ਼ਸ਼ਿਆ ਗਿਆਨ (ਮਨ ਵਿਚ) ਰੌਸ਼ਨ ਹੋਇਆ ਤਾਂ (ਮਨ ਵਿਚੋਂ) ਅਗਿਆਨ ਦਾ ਹਨੇਰਾ ਦੂਰ ਹੋ ਗਿਆ ॥੨॥


ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥  

Pāvak sāgar gahro cẖar sanṯan nāv ṯarā▫i▫o. ||3||  

The ocean of fire is so deep; the Saints have crossed over, in the boat of the Lord's Name. ||3||  

ਪਾਵਕੁ = ਅੱਗ। ਸਾਗਰੁ = ਸਮੁੰਦਰ। ਗਹਰੋ = ਡੂੰਘਾ। ਚਰਿ = ਚੜ੍ਹ ਕੇ। ਨਾਵ = ਬੇੜੀ ॥੩॥
ਇਹ ਡੂੰਘਾ ਸੰਸਾਰ-ਸਮੁੰਦਰ (ਵਿਕਾਰਾਂ ਦੀ ਤਪਸ਼ ਨਾਲ) ਅੱਗ (ਹੀ ਅੱਗ ਬਣਿਆ ਪਿਆ ਸੀ) ਮੈਂ ਸਾਧ-ਸੰਗਤ-ਬੇੜੀ ਵਿਚ ਚੜ੍ਹ ਕੇ ਇਸ ਤੋਂ ਪਾਰ ਲੰਘ ਆਇਆ ਹਾਂ ॥੩॥


ਨਾ ਹਮ ਕਰਮ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥  

Nā ham karam na ḏẖaram sucẖ parabẖ gėh bẖujā āpā▫i▫o. ||4||  

I have no good karma; I have no Dharmic faith or purity. But God has taken me by the arm, and made me His own. ||4||  

ਸੁਚ = ਪਵਿਤ੍ਰਤਾ। ਪ੍ਰਭਿ = ਪ੍ਰਭੂ ਨੇ। ਗਹਿ = ਫੜ ਕੇ। ਭੁਜਾ = ਬਾਂਹ। ਆਪਾਇਓ = ਆਪਣਾ ਬਣਾ ਲਿਆ ॥੪॥
ਮੇਰੇ ਪਾਸ ਨਾਹ ਕੋਈ ਕਰਮ ਨਾਹ ਧਰਮ ਨਾਹ ਪਵਿਤ੍ਰਤਾ (ਆਦਿਕ ਰਾਸ-ਪੂੰਜੀ) ਸੀ, ਪ੍ਰਭੂ ਨੇ ਮੇਰੀ ਬਾਂਹ ਫੜ ਕੇ (ਆਪ ਹੀ ਮੈਨੂੰ) ਆਪਣਾ (ਦਾਸ) ਬਣਾ ਲਿਆ ਹੈ ॥੪॥


ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥  

Bẖa▫o kẖandan ḏukẖ bẖanjno bẖagaṯ vacẖẖal har nā▫i▫o. ||5||  

The Destroyer of fear, the Dispeller of pain, the Lover of His Saints - these are the Names of the Lord. ||5||  

ਭਉ ਖੰਡਨੁ = ਡਰ ਨਾਸ ਕਰਨ ਵਾਲਾ। ਭਗਤਿ ਵਛਲ ਹਰਿ ਨਾਇਓ = ਭਗਤੀ ਨਾਲ ਪਿਆਰ ਕਰਨ ਵਾਲੇ ਹਰੀ ਦਾ ਨਾਮ ॥੫॥
ਭਗਤੀ ਨਾਲ ਪਿਆਰ ਕਰਨ ਵਾਲੇ ਹਰੀ ਦਾ ਉਹ ਨਾਮ ਜੋ ਹਰੇਕ ਕਿਸਮ ਦਾ ਡਰ ਤੇ ਦੁੱਖ ਨਾਸ ਕਰਨ ਦੇ ਸਮਰੱਥ ਹੈ (ਮੈਨੂੰ ਉਸ ਦੀ ਆਪਣੀ ਮਿਹਰ ਨਾਲ ਹੀ ਮਿਲ ਗਿਆ ਹੈ) ॥੫॥


ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥  

Anāthah nāth kirpāl ḏīn sammrith sanṯ otā▫i▫o. ||6||  

He is the Master of the masterless, Merciful to the meek, All-powerful, the Support of His Saints. ||6||  

ਸੰਮ੍ਰਿਥ = ਸਭ ਤਾਕਤਾਂ ਦਾ ਮਾਲਕ। ਓਟਾਇਓ = ਆਸਰਾ ॥੬॥
ਹੇ ਅਨਾਥਾਂ ਦੇ ਨਾਥ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸੰਤਾਂ ਦੇ ਸਹਾਰੇ! ਹੇ ਪ੍ਰਭੂ ਪਾਤਿਸ਼ਾਹ! ॥੬॥


ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥  

Nirgunī▫āre kī benṯī ḏeh ḏaras har rā▫i▫o. ||7||  

I am worthless - I offer this prayer, O my Lord King: "Please, grant me the Blessed Vision of Your Darshan." ||7||  

ਹਰਿ ਰਾਇਓ = ਹੇ ਪ੍ਰਭੂ ਪਾਤਸ਼ਾਹ ॥੭॥
ਮੇਰੀ ਗੁਣ-ਹੀਨ ਦੀ ਬੇਨਤੀ ਸੁਣ, ਮੈਨੂੰ ਆਪਣਾ ਦਰਸਨ ਦੇਹ ॥੭॥


ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥  

Nānak saran ṯuhārī ṯẖākur sevak ḏu▫ārai ā▫i▫o. ||8||2||14||  

Nanak has come to Your Sanctuary, O my Lord and Master; Your servant has come to Your Door. ||8||2||14||  

ਠਾਕੁਰ = ਹੇ ਠਾਕੁਰ ॥੮॥
ਨਾਨਕ ਆਖਦਾ ਹੈ ਕਿ ਹੇ ਠਾਕੁਰ! ਮੈਂ ਤੇਰਾ ਸੇਵਕ ਤੇਰੀ ਸਰਨ ਆਇਆ ਹਾਂ, ਤੇਰੇ ਦਰ ਤੇ ਆਇਆ ਹਾਂ ॥੮॥੨॥੧੪॥


        


© SriGranth.org, a Sri Guru Granth Sahib resource, all rights reserved.
See Acknowledgements & Credits