Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਗਉੜੀ ਛੰਤ ਮਹਲਾ  

Ga▫oṛī cẖẖanṯ mėhlā 1.  

Gauree, Chhant, First Mehl:  

xxx
xxx


ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ  

Suṇ nāh parabẖū jī▫o ekalṛī ban māhe.  

Hear me, O my Dear Husband God - I am all alone in the wilderness.  

ਨਾਹ = ਹੇ ਨਾਥ! ਹੇ ਖਸਮ! ਬਨ = ਸੰਸਾਰ-ਜੰਗਲ। ਮਾਹੇ = ਮਾਹਿ ਵਿਚ।
ਹੇ ਪ੍ਰਭੂ ਖਸਮ ਜੀ! (ਮੇਰੀ ਬੇਨਤੀ) ਸੁਣੋ। (ਤੈਥੋਂ ਬਿਨਾ) ਮੈਂ ਜੀਵ-ਇਸਤ੍ਰੀ ਇਸ ਸੰਸਾਰ-ਜੰਗਲ ਵਿਚ ਇਕੱਲੀ ਹਾਂ।


ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ  

Ki▫o ḏẖīraigī nāh binā parabẖ veparvāhe.  

How can I find comfort without You, O my Carefree Husband God?  

xxx
ਹੇ ਬੇ-ਪ੍ਰਵਾਹ ਪ੍ਰਭੂ! ਤੈਂ ਖਸਮ ਤੋਂ ਬਿਨਾਂ ਮੇਰੀ ਜਿੰਦ ਧੀਰਜ ਨਹੀਂ ਫੜ ਸਕਦੀ।


ਧਨ ਨਾਹ ਬਾਝਹੁ ਰਹਿ ਸਾਕੈ ਬਿਖਮ ਰੈਣਿ ਘਣੇਰੀਆ  

Ḏẖan nāh bājẖahu rėh na sākai bikẖam raiṇ gẖaṇerī▫ā.  

The soul-bride cannot live without her Husband; the night is so painful for her.  

ਧਨ = ਜੀਵ-ਇਸਤ੍ਰੀ। ਬਿਖਮ = ਔਖੀ।
ਜੀਵ-ਇਸਤ੍ਰੀ ਪ੍ਰਭੂ-ਪਤੀ ਤੋਂ ਬਿਨਾ ਰਹਿ ਨਹੀਂ ਸਕਦੀ (ਖਸਮ-ਪ੍ਰਭੂ ਤੋਂ ਬਿਨਾ ਇਸ ਦੀ) ਜ਼ਿੰਦਗੀ ਦੀ ਰਾਤ ਬਹੁਤ ਹੀ ਔਖੀ ਗੁਜ਼ਰਦੀ ਹੈ।


ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ  

Nah nīḏ āvai parem bẖāvai suṇ benanṯī merī▫ā.  

Sleep does not come. I am in love with my Beloved. Please, listen to my prayer!  

ਰੈਣਿ = ਜ਼ਿੰਦਗੀ ਦੀ ਰਾਤ। ਘਣੇਰੀਆ = ਬਹੁਤ।
ਹੇ ਖਸਮ-ਪ੍ਰਭੂ! ਮੇਰੀ ਬੇਨਤੀ ਸੁਣ, ਮੈਨੂੰ ਤੇਰਾ ਪਿਆਰ ਚੰਗਾ ਲੱਗਦਾ ਹੈ (ਤੇਰੇ ਵਿਛੋੜੈ ਵਿਚ) ਮੈਨੂੰ ਸ਼ਾਂਤੀ ਨਹੀਂ ਆ ਸਕਦੀ।


ਬਾਝਹੁ ਪਿਆਰੇ ਕੋਇ ਸਾਰੇ ਏਕਲੜੀ ਕੁਰਲਾਏ  

Bājẖahu pi▫āre ko▫e na sāre ekalṛī kurlā▫e.  

Other than my Beloved, no one cares for me; I cry all alone in the wilderness.  

ਸਾਰੇ = ਸੰਭਾਲਦਾ, ਵਾਤ ਪੁੱਛਦਾ। ਕੁਰਲਾਏ = ਤਰਲੇ ਲੈਂਦੀ ਹੈ, ਕੂਕਦੀ ਹੈ।
ਪਿਆਰੇ ਪ੍ਰਭੂ-ਪਤੀ ਤੋਂ ਬਿਨਾ (ਇਸ ਜਿੰਦ ਦੀ) ਕੋਈ ਭੀ ਵਾਤ ਨਹੀਂ ਪੁੱਛਦਾ। ਇਹ ਇਕੱਲੀ ਹੀ (ਇਸ ਸੰਸਾਰ-ਜੰਗਲ ਵਿਚ) ਕੂਕਦੀ ਹੈ,


ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥  

Nānak sā ḏẖan milai milā▫ī bin parīṯam ḏukẖ pā▫e. ||1||  

O Nanak, the bride meets Him when He causes her to meet Him; without her Beloved, she suffers in pain. ||1||  

ਸਾਧਨ = ਜੀਵ-ਇਸਤ੍ਰੀ ॥੧॥
(ਪਰ) ਹੇ ਨਾਨਕ! ਜੀਵ-ਇਸਤ੍ਰੀ ਤਦੋਂ ਹੀ ਪ੍ਰਭੂ-ਪਤੀ ਨੂੰ ਮਿਲ ਸਕਦੀ ਹੈ, ਜੇ ਇਸ ਨੂੰ ਗੁਰੂ ਮਿਲਾ ਦੇਵੇ, ਨਹੀਂ ਤਾਂ ਪ੍ਰੀਤਮ-ਪ੍ਰਭੂ ਤੋਂ ਬਿਨਾ ਦੁਖ ਹੀ ਦੁਖ ਸਹਾਰਦੀ ਹੈ ॥੧॥


ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ  

Pir cẖẖodi▫aṛī jī▫o kavaṇ milāvai.  

She is separated from her Husband Lord - who can unite her with Him?  

ਪਿਰਿ = ਪਿਰ ਨੇ, ਪਤੀ ਨੇ।
ਹੇ ਸਹੇਲੀਏ! ਜਿਸ ਨੂੰ ਪਤੀ ਨੇ ਵਿਸਾਰ ਦਿੱਤਾ, ਉਸ ਨੂੰ ਹੋਰ ਕੌਣ (ਪਤੀ-ਪ੍ਰਭੂ ਨਾਲ) ਮਿਲਾ ਸਕਦਾ ਹੈ?


ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ  

Ras parem milī jī▫o sabaḏ suhāvai.  

Tasting His Love, she meets Him, through the Beautiful Word of His Shabad.  

ਰਸਿ = ਨਾਮ-ਰਸ ਵਿਚ। ਸੁਹਾਵੈ = ਸੋਭਦੀ ਹੈ।
ਹੇ ਸਹੇਲੀਏ! ਜੇਹੜੀ ਜਿੰਦ-ਵਹੁਟੀ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਨਾਮ-ਰਸ ਵਿਚ ਪ੍ਰਭੂ ਦੇ ਪ੍ਰੇਮ-ਰਸ ਵਿਚ ਜੁੜਦੀ ਹੈ, ਉਹ (ਅੰਤਰ ਆਤਮੇ) ਸੁੰਦਰ ਹੋ ਜਾਂਦੀ ਹੈ।


ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ  

Sabḏe suhāvai ṯā paṯ pāvai ḏīpak ḏeh ujārai.  

Adorned with the Shabad, she obtains her Husband, and her body is illuminated with the lamp of spiritual wisdom.  

ਪਤਿ = ਇੱਜ਼ਤ। ਦੀਪਕ = ਦੀਵਾ। ਦੇਹ = ਸਰੀਰ। ਉਜਾਰੈ = ਚਾਨਣ ਕਰਦਾ ਹੈ।
ਜਦੋਂ ਗੁਰੂ ਦੇ ਸ਼ਬਦ ਦੀ ਰਾਹੀਂ ਜੀਵ-ਇਸਤ੍ਰੀ (ਅੰਤਰ ਆਤਮੇ) ਸੋਹਣੀ ਹੋ ਜਾਂਦੀ ਹੈ, ਤਦੋਂ (ਲੋਕ ਪਰਲੋਕ ਵਿਚ) ਇੱਜ਼ਤ ਖੱਟਦੀ ਹੈ; ਗਿਆਨ ਦਾ ਦੀਵਾ ਇਸ ਦੇ ਸਰੀਰ ਵਿਚ (ਹਿਰਦੇ ਵਿਚ) ਚਾਨਣ ਕਰ ਦੇਂਦਾ ਹੈ।


ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ  

Suṇ sakẖī sahelī sācẖ suhelī sācẖe ke guṇ sārai.  

Listen, O my friends and companions - she who is at peace dwells upon the True Lord and His True Praises.  

ਸਾਚਿ = ਸਦਾ-ਥਿਰ ਪ੍ਰਭੂ ਵਿਚ (ਜੁੜ ਕੇ)।
ਹੇ ਸਹੇਲੀਏ! ਸੁਣ! ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਯਾਦ ਕਰਦੀ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਸੌਖੀ ਹੋ ਜਾਂਦੀ ਹੈ।


ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ  

Saṯgur melī ṯā pir rāvī bigsī amriṯ baṇī.  

Meeting the True Guru, she is ravished and enjoyed by her Husband Lord; she blossoms forth with the Ambrosial Word of His Bani.  

ਰਾਵੀ = ਮਾਣੀ, ਆਪਣੇ ਨਾਲ ਮਿਲਾਈ। ਬਿਗਸੀ = ਖਿੜ ਪਈ, ਪ੍ਰਸੰਨ ਹੋਈ।
ਜਦੋਂ ਸਤਿਗੁਰੂ ਨੇ ਉਸ ਨੂੰ ਆਪਣੇ ਸ਼ਬਦ ਵਿਚ ਜੋੜਿਆ, ਤਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ, ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਬਰਕਤਿ ਨਾਲ ਉਸ ਦਾ ਹਿਰਦਾ ਕੌਲ-ਫੁੱਲ ਖਿੜ ਪੈਂਦਾ ਹੈ।


ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥  

Nānak sā ḏẖan ṯā pir rāve jā ṯis kai man bẖāṇī. ||2||  

O Nanak, the Husband Lord enjoys His bride when she is pleasing to His Mind. ||2||  

ਜਾ = ਜਦੋਂ। ਤਾ = ਤਦੋਂ। ਮਨਿ = ਮਨ ਵਿਚ। ਭਾਣੀ = ਪਿਆਰੀ ਲੱਗੀ ॥੨॥
ਹੇ ਨਾਨਕ! ਜੀਵ-ਇਸਤ੍ਰੀ ਤਦੋਂ ਹੀ ਪ੍ਰਭੂ-ਪਤੀ ਨੂੰ ਮਿਲਦੀ ਹੈ, ਜਦੋਂ (ਗੁਰੂ ਦੇ ਸ਼ਬਦ ਦੀ ਰਾਹੀਂ) ਇਹ ਪ੍ਰਭੂ-ਪਤੀ ਦੇ ਮਨ ਵਿਚ ਪਿਆਰੀ ਲੱਗਦੀ ਹੈ ॥੨॥


ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ  

Mā▫i▫ā mohṇī nīgẖrī▫ā jī▫o kūṛ muṯẖī kūṛi▫āre.  

Fascination with Maya made her homeless; the false are cheated by falsehood.  

ਨੀਘਰੀਆ = ਬੇ-ਘਰ। ਮੁਠੀ = ਮੁੱਠੀ, ਲੁੱਟੀ ਗਈ।
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੂੰ ਮੋਹਣੀ ਮਾਇਆ ਨੇ ਮੋਹ ਲਿਆ, ਜਿਸ ਨੂੰ ਨਾਸਵੰਤ ਪਦਾਰਥਾਂ ਦੇ ਪਿਆਰ ਨੇ ਠੱਗ ਲਿਆ, ਉਹ ਨਾਸਵੰਤ ਪਦਾਰਥਾਂ ਦੇ ਵਣਜ ਵਿਚ ਲੱਗ ਪਈ।


ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ  

Ki▫o kẖūlai gal jevaṛī▫ā jī▫o bin gur aṯ pi▫āre.  

How can the noose around her neck be untied, without the Most Beloved Guru?  

ਜੇਵੜੀਆ = ਫਾਹੀ।
(ਉਸ ਦੇ ਗਲ ਵਿਚ ਮੋਹ ਦੀ ਫਾਹੀ ਪੈ ਜਾਂਦੀ ਹੈ) ਉਸ ਦੇ ਗਲ ਦੀ ਇਹ ਫਾਹੀ ਅਤਿ ਪਿਆਰੇ ਗੁਰੂ (ਦੀ ਸਹਾਇਤਾ) ਤੋਂ ਬਿਨਾ ਖੁਲ੍ਹ ਨਹੀਂ ਸਕਦੀ।


ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ  

Har parīṯ pi▫āre sabaḏ vīcẖāre ṯis hī kā so hovai.  

One who loves the Beloved Lord, and reflects upon the Shabad, belongs to Him.  

ਸਬਦਿ = ਸ਼ਬਦ ਦੀ ਰਾਹੀਂ। ਸੋ = ਉਹ ਜੀਵ।
ਜੇਹੜਾ ਬੰਦਾ ਪ੍ਰਭੂ ਨਾਲ ਪ੍ਰੀਤ ਪਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਨੂੰ ਵਿਚਾਰਦਾ ਹੈ, ਉਹ ਪ੍ਰਭੂ ਦਾ ਸੇਵਕ ਹੋ ਜਾਂਦਾ ਹੈ।


ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ  

Punn ḏān anek nāvaṇ ki▫o anṯar mal ḏẖovai.  

How can giving donations to charities and countless cleansing baths wash off the filth within the heart?  

ਅੰਤਰ ਮਲੁ = ਅੰਦਰ ਦੀ ਮੈਲ।
(ਸਿਮਰਨ ਤੋਂ ਬਿਨਾ ਸਿਫ਼ਤ-ਸਾਲਾਹ ਤੋਂ ਬਿਨਾ) ਅਨੇਕਾਂ ਪੁੰਨ-ਦਾਨ ਕੀਤਿਆਂ ਅਨੇਕਾਂ ਤੀਰਥ-ਇਸ਼ਨਾਨ ਕੀਤਿਆਂ ਕੋਈ ਜੀਵ ਆਪਣੇ ਅੰਦਰ ਦੀ (ਵਿਕਾਰਾਂ ਦੀ) ਮੈਲ ਧੋ ਨਹੀਂ ਸਕਦਾ।


ਨਾਮ ਬਿਨਾ ਗਤਿ ਕੋਇ ਪਾਵੈ ਹਠਿ ਨਿਗ੍ਰਹਿ ਬੇਬਾਣੈ  

Nām binā gaṯ ko▫e na pāvai haṯẖ nigrahi bebāṇai.  

Without the Naam, no one attains salvation. Stubborn self-discipline and living in the wilderness are of no use at all.  

ਗਤਿ = ਉੱਚੀ ਆਤਮਕ ਅਵਸਥਾ। ਹਠਿ = ਹਠ ਨਾਲ। ਨਿਗ੍ਰਹਿ = ਇੰਦ੍ਰੀਆਂ ਨੂੰ ਰੋਕਣ ਨਾਲ। ਬੇਬਾਣੈ = ਜੰਗਲ ਵਿਚ।
ਹਠ ਕਰ ਕੇ ਇੰਦ੍ਰਿਆਂ ਨੂੰ ਰੋਕਣ ਦਾ ਜਤਨ ਕਰ ਕੇ ਜੰਗਲ ਵਿਚ ਜਾ ਬੈਠਣ ਨਾਲ ਕੋਈ ਮਨੁੱਖ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਕਰਦਾ, ਜੇ ਉਹ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ।


ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥  

Nānak sacẖ gẖar sabaḏ siñāpai ḏubiḏẖā mahal kė jāṇai. ||3||  

O Nanak, the home of Truth is attained through the Shabad. How can the Mansion of His Presence be known through duality? ||3||  

ਦੁਬਿਧਾ = ਪ੍ਰਭੂ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ। ਕਿ = ਕੋਣ? ॥੩॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਦਰਬਾਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਛਾਣਿਆ ਜਾ ਸਕਦਾ ਹੈ। ਪ੍ਰਭੂ ਤੋਂ ਬਿਨਾਂ ਕਿਸੇ ਹੋਰ ਆਸਰੇ ਦੀ ਝਾਕ ਨਾਲ ਉਸ ਦਰਬਾਰ ਨੂੰ ਲੱਭਿਆ ਨਹੀਂ ਜਾ ਸਕਦਾ ॥੩॥


ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ  

Ŧerā nām sacẖā jī▫o sabaḏ sacẖā vīcẖāro.  

True is Your Name, O Dear Lord; True is contemplation of Your Shabad.  

ਸਚਾ = ਸਦਾ-ਥਿਰ ਰਹਿਣ ਵਾਲਾ।
ਹੇ ਪ੍ਰਭੂ ਜੀ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਅਟੱਲ ਹੈ, ਤੇਰੇ ਗੁਣਾਂ ਦੀ ਵਿਚਾਰ ਸਦਾ-ਥਿਰ (ਕਰਮ) ਹੈ।


ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ  

Ŧerā mahal sacẖā jī▫o nām sacẖā vāpāro.  

True is the Mansion of Your Presence, O Dear Lord, and True is trade in Your Name.  

xxx
ਹੇ ਪ੍ਰਭੂ! ਤੇਰਾ ਦਰਬਾਰ ਸਦਾ-ਥਿਰ ਹੈ, ਤੇਰਾ ਨਾਮ ਤੇ ਤੇਰੇ ਨਾਮ ਦਾ ਵਪਾਰ ਸਦਾ ਨਾਲ ਨਿਭਣ ਵਾਲਾ ਵਪਾਰ ਹੈ।


ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ  

Nām kā vāpār mīṯẖā bẖagaṯ lāhā anḏino.  

Trade in Your Name is very sweet; the devotees earn this profit night and day.  

ਲਾਹਾ = ਲਾਭ। ਅਨਦਿਨੋ = ਹਰ ਰੋਜ਼।
ਪਰਮਾਤਮਾ ਦੇ ਨਾਮ ਦਾ ਵਪਾਰ ਸੁਆਦਲਾ ਵਪਾਰ ਹੈ, ਭਗਤੀ ਦੇ ਵਪਾਰ ਤੋਂ ਨਫ਼ਾ ਸਦਾ ਵਧਦਾ ਰਹਿੰਦਾ ਹੈ।


ਤਿਸੁ ਬਾਝੁ ਵਖਰੁ ਕੋਇ ਸੂਝੈ ਨਾਮੁ ਲੇਵਹੁ ਖਿਨੁ ਖਿਨੋ  

Ŧis bājẖ vakẖar ko▫e na sūjẖai nām levhu kẖin kẖino.  

Other than this, I can think of no other merchandise. So chant the Naam each and every moment.  

ਵਖਰੁ = ਸੌਦਾ। ਖਿਨੁ ਖਿਨੋ = ਹਰ ਪਲ, ਹਰ ਘੜੀ।
ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਐਸਾ ਸੌਦਾ ਨਹੀਂ ਜੋ ਸਦਾ ਲਾਭ ਹੀ ਲਾਭ ਦੇਵੇ। ਸਦਾ ਖਿਨ ਖਿਨ, ਪਲ ਪਲ ਨਾਮ ਜਪੋ।


ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ  

Parakẖ lekẖā naḏar sācẖī karam pūrai pā▫i▫ā.  

The account is read; by the Grace of the True Lord and good karma, the Perfect Lord is obtained.  

ਪਰਖਿ = ਪਰਖ ਕੇ। ਕਰਮਿ ਪੂਰੈ = ਪੂਰੀ ਬਖ਼ਸ਼ਸ਼ ਨਾਲ।
ਜਿਸ ਮਨੁੱਖ ਨੇ ਨਾਮ-ਵਪਾਰ ਦੇ ਲੇਖੇ ਦੀ ਪਰਖ ਕੀਤੀ, ਉਸ ਉਤੇ ਪ੍ਰਭੂ ਦੀ ਅਟੱਲ ਮਿਹਰ ਦੀ ਨਿਗਾਹ ਹੋਈ, ਪ੍ਰਭੂ ਦੀ ਪੂਰੀ ਮਿਹਰ ਨਾਲ ਉਸ ਨੇ ਨਾਮ-ਵੱਖਰ ਹਾਸਲ ਕਰ ਲਿਆ।


ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥  

Nānak nām mahā ras mīṯẖā gur pūrai sacẖ pā▫i▫ā. ||4||2||  

O Nanak, the Nectar of the Name is so sweet. Through the Perfect True Guru, it is obtained. ||4||2||  

ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ ॥੪॥
ਹੇ ਨਾਨਕ! ਪ੍ਰਭੂ ਦਾ ਨਾਮ ਸਦਾ-ਥਿਰ ਰਹਿਣ ਵਾਲਾ ਤੇ ਬਹੁਤ ਹੀ ਮਿੱਠੇ ਸੁਆਦ ਵਾਲਾ ਪਦਾਰਥ ਹੈ, ਪੂਰੇ ਗੁਰੂ ਦੀ ਰਾਹੀਂ ਇਹ ਪਦਾਰਥ ਮਿਲਦਾ ਹੈ ॥੪॥੨॥


ਰਾਗੁ ਗਉੜੀ ਪੂਰਬੀ ਛੰਤ ਮਹਲਾ  

Rāg ga▫oṛī pūrbī cẖẖanṯ mėhlā 3  

Raag Gauree Poorbee, Chhant, Third Mehl:  

xxx
ਰਾਗ ਗਉੜੀ-ਪੂਰਬੀ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ'।


ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ  

Ik▫oaʼnkār saṯnām karṯā purakẖ gurparsāḏ.  

One Universal Creator God. Truth Is The Name. Creative Being Personified. By Guru's Grace:  

xxx
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ  

Sā ḏẖan bin▫o kare jī▫o har ke guṇ sāre.  

The soul-bride offers her prayers to her Dear Lord; she dwells upon His Glorious Virtues.  

ਸਾਧਨ = ਜੀਵ-ਇਸਤ੍ਰੀ। ਬਿਨਉ = ਬੇਨਤੀ। ਸਾਰੇ = ਸੰਭਾਲਦੀ ਹੈ, ਚੇਤੇ ਕਰਦੀ ਹੈ।
(ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਮਿਲਾਪ ਦੀ ਤਾਂਘ ਪੈਦਾ ਹੁੰਦੀ ਹੈ, ਉਹ) ਜੀਵ-ਇਸਤ੍ਰੀ (ਪ੍ਰਭੂ-ਦਰ ਤੇ) ਬੇਨਤੀ ਕਰਦੀ ਹੈ ਤੇ ਪਰਮਾਤਮਾ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲਦੀ ਹੈ।


ਖਿਨੁ ਪਲੁ ਰਹਿ ਸਕੈ ਜੀਉ ਬਿਨੁ ਹਰਿ ਪਿਆਰੇ  

Kẖin pal rėh na sakai jī▫o bin har pi▫āre.  

She cannot live without her Beloved Lord, for a moment, even for an instant.  

xxx
ਪਿਆਰੇ ਪਰਮਾਤਮਾ (ਦੇ ਦਰਸਨ) ਤੋਂ ਬਿਨਾ ਉਹ ਇਕ ਖਿਨ ਭਰ ਇਕ ਪਲ ਭਰ (ਸ਼ਾਂਤ-ਚਿੱਤ) ਨਹੀਂ ਰਹਿ ਸਕਦੀ।


ਬਿਨੁ ਹਰਿ ਪਿਆਰੇ ਰਹਿ ਸਾਕੈ ਗੁਰ ਬਿਨੁ ਮਹਲੁ ਪਾਈਐ  

Bin har pi▫āre rėh na sākai gur bin mahal na pā▫ī▫ai.  

She cannot live without her Beloved Lord; without the Guru, the Mansion of His Presence is not found.  

ਮਹਲੁ = ਪਰਮਾਤਮਾ ਦਾ ਟਿਕਾਣਾ।
ਪਿਆਰੇ ਪਰਮਾਤਮਾ ਦੇ ਦਰਸਨ ਤੋਂ ਬਿਨਾ ਉਹ (ਸ਼ਾਂਤ-ਚਿੱਤ) ਨਹੀਂ ਰਹਿ ਸਕਦੀ। ਪਰ ਪਰਮਾਤਮਾ ਦਾ ਟਿਕਾਣਾ ਗੁਰੂ ਤੋਂ ਬਿਨਾ ਲੱਭ ਨਹੀਂ ਸਕਦਾ।


ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ  

Jo gur kahai so▫ī par kījai ṯisnā agan bujẖā▫ī▫ai.  

Whatever the Guru says, she should surely do, to extinguish the fire of desire.  

ਪਰੁ ਕੀਜੈ = ਚੰਗੀ ਤਰ੍ਹਾਂ ਕਰਨਾ ਚਾਹੀਦਾ ਹੈ। ਤਿਸਨਾ ਅਗਨਿ = ਤ੍ਰਿਸ਼ਨਾ ਦੀ ਅੱਗ।
ਜੇ ਜੋ ਗੁਰੂ ਸਿੱਖਿਆ ਦੇਂਦਾ ਹੈ ਉਸ ਨੂੰ ਚੰਗੀ ਤਰ੍ਹਾਂ ਕਮਾਇਆ ਜਾਏ ਤਾਂ, (ਮਨ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ।


ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਕੋਈ ਬਿਨੁ ਸੇਵਿਐ ਸੁਖੁ ਪਾਏ  

Har sācẖā so▫ī ṯis bin avar na ko▫ī bin sevi▫ai sukẖ na pā▫e.  

The Lord is True; there is no one except Him. Without serving Him, peace is not found.  

ਸਾਚਾ = ਸਦਾ-ਥਿਰ ਰਹਿਣ ਵਾਲਾ।
ਇੱਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ, ਉਸ ਤੋਂ ਬਿਨਾ (ਜਗਤ ਵਿਚ) ਹੋਰ ਕੋਈ (ਸਦਾ ਨਾਲ ਨਿਭਣ ਵਾਲਾ ਸਾਥੀ) ਨਹੀਂ ਹੈ, ਉਸ ਦੀ ਸਰਨ ਪੈਣ ਤੋਂ ਬਿਨਾ ਜੀਵ-ਇਸਤ੍ਰੀ ਸੁਖ ਨਹੀਂ ਮਾਣ ਸਕਦੀ।


ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥  

Nānak sā ḏẖan milai milā▫ī jis no āp milā▫e. ||1||  

O Nanak, that soul-bride, whom the Lord Himself unites, is united with Him; He Himself merges with her. ||1||  

xxx॥੧॥
ਹੇ ਨਾਨਕ! ਉਹੀ ਜੀਵ-ਇਸਤ੍ਰੀ (ਗੁਰੂ ਦੀ) ਮਿਲਾਈ ਹੋਈ (ਪ੍ਰਭੂ-ਚਰਨਾਂ ਵਿਚ) ਮਿਲ ਸਕਦੀ ਹੈ ਜਿਸ ਨੂੰ ਪ੍ਰਭੂ ਆਪ ਮਿਹਰ (ਕਰ ਕੇ, ਆਪਣੇ ਚਰਨਾਂ ਵਿਚ) ਮਿਲਾ ਲਏ ॥੧॥


ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ  

Ḏẖan raiṇ suhelṛī▫e jī▫o har si▫o cẖiṯ lā▫e.  

The life-night of the soul-bride is blessed and joyful, when she focuses her consciousness on her Dear Lord.  

ਧਨ = ਜੀਵ-ਇਸਤ੍ਰੀ। ਰੈਣਿ = ਰਾਤ। ਸਿਉ = ਨਾਲ।
ਜੇਹੜੀ ਜੀਵ-ਇਸਤ੍ਰੀ ਪਰਮਾਤਮਾ (ਦੇ ਚਰਨਾਂ) ਨਾਲ ਆਪਣਾ ਚਿੱਤ ਜੋੜੀ ਰੱਖਦੀ ਹੈ ਉਸ ਜੀਵ-ਇਸਤ੍ਰੀ ਦੀ (ਜ਼ਿੰਦਗੀ-ਰੂਪ) ਰਾਤ ਸੌਖੀ ਬੀਤਦੀ ਹੈ,


ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ  

Saṯgur seve bẖā▫o kare jī▫o vicẖahu āp gavā▫e.  

She serves the True Guru with love; she eradicates selfishness from within.  

ਭਾਉ = ਪ੍ਰੇਮ। ਕਰੇ = ਕਰਿ, ਕਰ ਕੇ।
ਉਹ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈਂਦੀ ਹੈ ਗੁਰੂ ਨਾਲ ਪ੍ਰੇਮ ਕਰਦੀ ਹੈ ਤੇ ਆਪਣੇ ਅੰਦਰੋਂ ਹਉਮੈ-ਅਹੰਕਾਰ ਦੂਰ ਕਰਦੀ ਹੈ।


ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ  

vicẖahu āp gavā▫e har guṇ gā▫e an▫ḏin lāgā bẖā▫o.  

Eradicating selfishness and conceit from within, and singing the Glorious Praises of the Lord, she is in love with the Lord, night and day.  

ਆਪੁ = ਆਪਾ-ਭਾਵ। ਅਨਦਿਨੁ = ਹਰ ਰੋਜ਼, ਹਰ ਵੇਲੇ। ਭਾਓ = ਭਾਉ, ਪਿਆਰ।
ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦੀ ਹੈ ਤੇ ਪਰਮਾਤਮਾ ਦੇ ਗੁਣ ਸਦਾ ਗਾਂਦੀ ਰਹਿੰਦੀ ਹੈ, ਪ੍ਰਭੂ ਚਰਨਾਂ ਨਾਲ ਉਸ ਦਾ ਹਰ ਵੇਲੇ ਪਿਆਰ ਬਣਿਆ ਰਹਿੰਦਾ ਹੈ।


ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ  

Suṇ sakẖī sahelī jī▫a kī melī gur kai sabaḏ samā▫o.  

Listen, dear friends and companions of the soul - immerse yourselves in the Word of the Guru's Shabad.  

ਜੀਅ ਕੀ ਮੇਲੀ = ਜਿੰਦ ਦਾ ਮੇਲ ਰੱਖਣ ਵਾਲੀ, ਦਿਲੀ ਪਿਆਰ ਵਾਲੀ।
ਮਿਲੇ ਦਿਲ ਵਾਲੀਆਂ (ਸਤ-ਸੰਗੀ) ਸਖੀਆਂ ਸਹੇਲੀਆਂ ਪਾਸੋਂ (ਗੁਰੂ ਦਾ ਸ਼ਬਦ) ਸੁਣ ਕੇ ਗੁਰੂ ਦੇ ਸ਼ਬਦ ਵਿਚ ਉਸ ਦੀ ਲੀਨਤਾ ਹੋਈ ਰਹਿੰਦੀ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits