Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ  

Isṯarī purakẖ kām vi▫āpe jī▫o rām nām kī biḏẖ nahī jāṇī.  

ਕਾਮਿ = ਕਾਮ-ਵਾਸਨਾ ਵਿਚ। ਵਿਆਪੇ = ਫਸੇ ਰਹਿੰਦੇ ਹਨ। ਬਿਧਿ = ਜੁਗਤਿ।
(ਮਾਇਆ ਦੇ ਮੋਹ ਦੇ ਪ੍ਰਭਾਵ ਵਿਚ) ਇਸਤ੍ਰੀ ਅਤੇ ਮਰਦ ਕਾਮ-ਵਾਸ਼ਨਾ ਵਿਚ ਫਸੇ ਰਹਿੰਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਦੀ ਜਾਚ ਨਹੀਂ ਸਿੱਖਦੇ।


ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ  

Māṯ piṯā suṯ bẖā▫ī kẖare pi▫āre jī▫o dūb mu▫e bin pāṇī.  

ਸੁਤ = ਪੁੱਤਰ। ਖਰੇ = ਬਹੁਤ। ਡੂਬਿ = ਡੁੱਬ ਕੇ, ਮਾਇਆ-ਮੋਹ ਦੇ ਸਰੋਵਰ ਵਿਚ ਨਕਾ-ਨਕ ਫਸ ਕੇ। ਮੁਏ = ਆਤਮਕ ਮੌਤ ਮਰ ਗਏ।
(ਮਾਇਆ ਦੇ ਮੋਹ ਵਿਚ ਫਸੇ ਜੀਵਾਂ ਨੂੰ ਆਪਣੇ) ਮਾਂ ਪਿਉ ਪੁੱਤਰ, ਭਰਾ (ਹੀ) ਬਹੁਤ ਪਿਆਰੇ ਲੱਗਦੇ ਹਨ, (ਜਿਸ ਸਰੋਵਰ ਵਿਚ) ਪਾਣੀ ਨਹੀਂ, (ਪਾਣੀ ਦੀ ਥਾਂ ਮੋਹ ਹੈ ਉਸ ਵਿਚ) ਡੁੱਬ ਕੇ (ਨਕਾ-ਨਕ ਫਸ ਕੇ) ਆਤਮਕ ਮੌਤ ਸਹੇੜ ਲੈਂਦੇ ਹਨ।


ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ  

Dūb mu▫e bin pāṇī gaṯ nahī jāṇī ha▫umai ḏẖāṯ sansāre.  

ਗਤਿ = ਆਤਮਕ ਜੀਵਨ ਦੀ ਹਾਲਤ। ਧਾਤੁ = ਭਟਕਣਾ। ਸੰਸਾਰੇ = ਸੰਸਾਰਿ, ਸੰਸਾਰ ਵਿਚ।
ਮੋਹ-ਰੂਪੀ ਪਾਣੀ ਵਾਲੇ ਮਾਇਆ-ਸਰ ਵਿਚ ਨਕਾ-ਨਕ ਫਸ ਕੇ ਜੀਵ ਆਤਮਕ ਮੌਤ ਸਹੇੜਦੇ ਹਨ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਰਖਦੇ-ਜਾਚਦੇ। (ਇਸ ਤਰ੍ਹਾਂ) ਸੰਸਾਰ ਵਿਚ (ਜੀਵਾਂ ਨੂੰ) ਹਉਮੈ ਦੀ ਭਟਕਣਾ ਲੱਗੀ ਹੋਈ ਹੈ।


ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ  

Jo ā▫i▫ā so sabẖ ko jāsī ubre gur vīcẖāre.  

ਸਭੁ ਕੋ = ਹਰੇਕ ਜੀਵ। ਜਾਸੀ = ਫਸ ਜਾਇਗਾ। ਉਬਰੇ = ਬਚ ਗਏ।
ਜੇਹੜਾ ਭੀ ਜੀਵ ਜਗਤ ਵਿਚ (ਜਨਮ ਲੈ ਕੇ) ਆਉਂਦਾ ਹੈ ਉਹ (ਇਸ ਭਟਕਣਾ ਵਿਚ) ਫਸਦਾ ਜਾਂਦਾ ਹੈ, (ਇਸ ਵਿਚੋਂ ਉਹੀ) ਬਚਦੇ ਹਨ ਜੋ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਵਸਾਂਦੇ ਹਨ।


ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ  

Gurmukẖ hovai rām nām vakẖāṇai āp ṯarai kul ṯāre.  

ਵਖਾਣੈ = ਉਚਾਰਦਾ ਹੈ।
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦਾ ਨਾਮ ਉਚਾਰਦਾ ਹੈ, ਉਹ ਆਪ (ਇਸ ਮਾਇਆ-ਸਰ ਤੋਂ) ਪਾਰ ਲੰਘ ਜਾਂਦਾ ਹੈ, ਆਪਣੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।


ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥  

Nānak nām vasai gẖat anṯar gurmaṯ mile pi▫āre. ||2||  

ਘਟ = ਹਿਰਦਾ। ਗੁਰਮਤਿ = ਗੁਰੂ ਦੀ ਮੱਤ ਲੈ ਕੇ ॥੨॥
ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਗੁਰੂ ਦੀ ਮੱਤ ਦਾ ਆਸਰਾ ਲੈ ਕੇ ਪਿਆਰੇ ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥


ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ  

Rām nām bin ko thir nāhī jī▫o bājī hai sansārā.  

ਕੋ = ਕੋਈ ਭੀ। ਥਿਰੁ = ਸਦਾ ਕਾਇਮ ਰਹਿਣ ਵਾਲਾ। ਬਾਜੀ = ਖੇਡ।
ਇਹ ਜਗਤ (ਪਰਮਾਤਮਾ ਦੀ ਰਚੀ ਹੋਈ ਇਕ) ਖੇਡ ਹੈ (ਇਸ ਵਿਚ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ।


ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ  

Ḏariṛ bẖagaṯ sacẖī jī▫o rām nām vāpārā.  

ਦ੍ਰਿੜੁ = ਪੱਕੀ ਕਰ ਕੇ ਟਿਕਾ। ਸਚੀ = ਸਦਾ ਕਾਇਮ ਰਹਿਣ ਵਾਲੀ। ਵਾਪਾਰਾ = ਵਣਜ।
ਪਰਮਾਤਮਾ ਦੀ ਭਗਤੀ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਰੱਖ (ਇਹੀ) ਸਦਾ ਰਹਿਣ ਵਾਲੀ (ਚੀਜ਼) ਹੈ, ਪਰਮਾਤਮਾ ਦਾ ਨਾਮ-ਵਣਜ ਹੀ ਸਦਾ ਕਾਇਮ ਰਹਿਣ ਵਾਲਾ ਹੈ।


ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ  

Rām nām vāpārā agam apārā gurmaṯī ḏẖan pā▫ī▫ai.  

ਅਗਮ = ਅਪਹੁੰਚ। ਅਪਾਰਾ = ਬੇਅੰਤ। ਪਾਈਐ = ਹਾਸਲ ਕਰੀਦਾ ਹੈ।
ਅਪਹੁੰਚ ਤੇ ਬੇਅੰਤ ਪਰਮਾਤਮਾ ਦਾ ਨਾਮ-ਵਣਜ ਹੀ ਸਦਾ ਕਾਇਮ ਰਹਿਣ ਵਾਲਾ ਧਨ ਹੈ, ਇਹ ਧਨ ਗੁਰੂ ਦੀ ਮੱਤ ਤੇ ਤੁਰਿਆਂ ਮਿਲਦਾ ਹੈ।


ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ  

Sevā suraṯ bẖagaṯ ih sācẖī vicẖahu āp gavā▫ī▫ai.  

ਆਪੁ = ਆਪਾ-ਭਾਵ।
ਪ੍ਰਭੂ ਦੀ ਸੇਵਾ-ਭਗਤੀ, ਪ੍ਰਭੂ-ਚਰਨਾਂ ਵਿਚ ਸੁਰਤ ਜੋੜਨੀ-ਇਹ ਸਦਾ ਕਾਇਮ ਰਹਿਣ ਵਾਲੀ (ਰਾਸਿ) ਹੈ (ਇਸ ਦੀ ਬਰਕਤਿ ਨਾਲ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਸਕੀਦਾ ਹੈ।


ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ  

Ham maṯ hīṇ mūrakẖ mugaḏẖ anḏẖe saṯgur mārag pā▫e.  

ਮੁਗਧ = ਮੂਰਖ। ਸਤਿਗ ੁਿਰ = ਸਤਿਗੁਰੂ ਨੇ। ਮਾਰਗਿ = ਰਸਤੇ ਉਤੇ।
ਸਾਨੂੰ ਮੱਤ-ਹੀਣਿਆਂ ਨੂੰ, ਮੂਰਖਾਂ ਨੂੰ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਇਆਂ ਨੂੰ ਸਤਿਗੁਰੂ ਨੇ ਹੀ ਜੀਵਨ ਦੇ ਸਹੀ ਰਸਤੇ ਉਤੇ ਪਾਇਆ ਹੈ।


ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥  

Nānak gurmukẖ sabaḏ suhāve an▫ḏin har guṇ gā▫e. ||3||  

ਸੁਹਾਵੇ = ਸੋਹਣੇ ਜੀਵਨ ਵਾਲੇ। ਅਨਦਿਨੁ = ਹਰ ਰੋਜ਼ ॥੩॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਤੇ, ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ॥੩॥


ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ  

Āp karā▫e kare āp jī▫o āpe sabaḏ savāre.  

ਕਰਾਏ = (ਪ੍ਰੇਰਨਾ ਕਰ ਕੇ ਜੀਵਾਂ ਪਾਸੋਂ) ਕਰਾਂਦਾ ਹੈ। ਆਪੇ = ਆਪ ਹੀ। ਸਬਦਿ = ਸ਼ਬਦ ਵਿਚ (ਜੋੜ ਕੇ)। ਸਵਾਰੇ = (ਜੀਵਾਂ ਦੇ ਜੀਵਨ) ਸੋਹਣੇ ਬਣਾਂਦਾ ਹੈ।
(ਪਰ) (ਜੀਵਾਂ ਦੇ ਕੁੱਝ ਵੱਸ ਨਹੀਂ। ਮਾਇਆ-ਸਰ ਵਿਚੋਂ ਡੁੱਬਣ ਤੋਂ ਬਚਾਣ ਵਾਲਾ ਪ੍ਰਭੂ ਆਪ ਹੀ ਹੈ) ਪ੍ਰਭੂ ਆਪ ਹੀ (ਪ੍ਰੇਰਨਾ ਕਰ ਕੇ ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ (ਸਭ ਕੁਝ) ਕਰਦਾ ਹੈ, ਪ੍ਰਭੂ ਆਪ ਹੀ ਗੁਰੂ ਦੇ ਸ਼ਬਦ ਵਿਚ ਜੋੜ ਕੇ (ਜੀਵਾਂ ਦੇ) ਜੀਵਨ ਸੋਹਣੇ ਬਣਾਂਦਾ ਹੈ।


ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ  

Āpe saṯgur āp sabaḏ jī▫o jug jug bẖagaṯ pi▫āre.  

xxx
ਪ੍ਰਭੂ ਆਪ ਹੀ ਸਤਿਗੁਰੂ ਮਿਲਾਂਦਾ ਹੈ, ਆਪ ਹੀ (ਗੁਰੂ ਦਾ) ਸ਼ਬਦ ਬਖ਼ਸ਼ਦਾ ਹੈ, ਤੇ ਆਪ ਹੀ ਹਰੇਕ ਜੁਗ ਵਿਚ ਆਪਣੇ ਭਗਤਾਂ ਨੂੰ ਪਿਆਰ ਕਰਦਾ ਹੈ।


ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ  

Jug jug bẖagaṯ pi▫āre har āp savāre āpe bẖagṯī lā▫e.  

ਜੁਗੁ ਜੁਗੁ = ਹਰੇਕ ਜੁਗ ਵਿਚ।
ਹਰੇਕ ਜੁਗ ਵਿਚ ਹਰੀ ਆਪਣੇ ਭਗਤਾਂ ਨੂੰ ਪਿਆਰ ਕਰਦਾ ਹੈ, ਆਪ ਹੀ ਉਹਨਾਂ ਦੇ ਜੀਵਨ ਸਵਾਰਦਾ ਹੈ, ਆਪ ਹੀ (ਉਹਨਾਂ ਨੂੰ) ਭਗਤੀ ਵਿਚ ਜੋੜਦਾ ਹੈ।


ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ  

Āpe ḏānā āpe bīnā āpe sev karā▫e.  

ਦਾਨਾ = ਸਿਆਣਾ, ਜਾਣਨ ਵਾਲਾ। ਬੀਨਾ = ਪਰਖਣ ਵਾਲਾ।
ਉਹ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਤੇ ਪਛਾਣਨ ਵਾਲਾ ਹੈ, ਉਹ ਆਪ ਹੀ (ਆਪਣੇ ਭਗਤਾਂ ਪਾਸੋਂ ਆਪਣੀ) ਸੇਵਾ-ਭਗਤੀ ਕਰਾਂਦਾ ਹੈ।


ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ  

Āpe guṇḏāṯā avguṇ kāte hirḏai nām vasā▫e.  

ਹਿਰਦੈ = ਹਿਰਦੇ ਵਿਚ।
ਪਰਮਾਤਮਾ ਆਪ ਹੀ (ਆਪਣੇ) ਗੁਣਾਂ ਦੀ ਦਾਤ ਬਖ਼ਸ਼ਦਾ ਹੈ, (ਸਾਡੇ) ਅਉਗਣ ਦੂਰ ਕਰਦਾ ਹੈ, ਤੇ (ਸਾਡੇ) ਹਿਰਦੇ ਵਿਚ (ਆਪਣਾ) ਨਾਮ ਵਸਾਂਦਾ ਹੈ।


ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥  

Nānak saḏ balihārī sacẖe vitahu āpe kare karā▫e. ||4||4||  

ਵਿਟਹੁ = ਤੋਂ ॥੪॥
ਨਾਨਕ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਤੋਂ ਸਦਾ ਸਦਕੇ ਜਾਂਦਾ ਹੈ ਜੋ ਆਪ ਹੀ ਸਭ ਕੁਝ ਕਰਦਾ ਹੈ ਤੇ ਆਪ ਹੀ ਸਭ ਕੁਝ ਕਰਾਂਦਾ ਹੈ ॥੪॥੪॥


ਗਉੜੀ ਮਹਲਾ  

Ga▫oṛī mėhlā 3.  

xxx
xxx


ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ  

Gur kī sevā kar pirā jī▫o har nām ḏẖi▫ā▫e.  

ਪਿਰਾ ਜੀਉ = ਹੇ ਪਿਆਰੇ ਜੀਵ! ਹੇ ਪਿਆਰੀ ਜਿੰਦੇ! ਧਿਆਏ = ਧਿਆਇ, ਯਾਦ ਕਰ।
ਹੇ ਪਿਆਰੀ ਜਿੰਦੇ! ਗੁਰੂ ਦੀ ਸੇਵਾ ਕਰ (ਗੁਰੂ ਦੀ ਸਰਨ ਪਉ, ਅਤੇ) ਪਰਮਾਤਮਾ ਦਾ ਨਾਮ ਸਿਮਰ,


ਮੰਞਹੁ ਦੂਰਿ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ  

Mañahu ḏūr na jāhi pirā jī▫o gẖar baiṯẖi▫ā har pā▫e.  

ਮੰਞਹੁ = ਆਪਣੇ ਆਪ ਵਿਚੋਂ। ਘਰਿ = ਹਿਰਦੇ-ਘਰ ਵਿਚ।
(ਇਸ ਤਰ੍ਹਾਂ) ਤੂੰ ਆਪਣੇ ਆਪ ਵਿਚੋਂ ਦੂਰ ਨਹੀਂ ਜਾਹਿਂਗੀ (ਮਾਇਆ ਦੇ ਮੋਹ ਵਿਚ ਭਟਕਣ ਤੋਂ ਬਚ ਜਾਹਿਂਗੀ)। (ਹੇ ਜਿੰਦੇ!) ਹਿਰਦੇ-ਘਰ ਵਿਚ ਟਿਕੇ ਰਿਹਾਂ ਪਰਮਾਤਮਾ ਮਿਲ ਪੈਂਦਾ ਹੈ।


ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ  

Gẖar baiṯẖi▫ā har pā▫e saḏā cẖiṯ lā▫e sėhje saṯ subẖā▫e.  

ਸਹਜੇ = ਆਤਮਕ ਅਡੋਲਤਾ ਵਿਚ, ਸਹਿਜ। ਸਤਿ ਸੁਭਾਏ = ਸਤਿ ਸੁਭਾਇ, ਸਦਾ-ਥਿਰ ਪ੍ਰਭੂ ਦੇ ਪਿਆਰ ਵਿਚ (ਟਿਕ ਕੇ)।
ਜੇਹੜਾ ਜੀਵ ਆਤਮਕ ਅਡੋਲਤਾ ਵਿਚ ਟਿਕ ਕੇ, ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ ਸਦਾ (ਪ੍ਰਭੂ-ਚਰਨਾਂ ਵਿਚ) ਚਿੱਤ ਜੋੜਦਾ ਹੈ, ਉਹ ਹਿਰਦੇ-ਘਰ ਵਿਚ ਟਿਕਿਆ ਰਹਿ ਕੇ ਪਰਮਾਤਮਾ ਨੂੰ ਲੱਭ ਲੈਂਦਾ ਹੈ।


ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ  

Gur kī sevā kẖarī sukẖālī jis no āp karā▫e.  

ਖਰੀ = ਬਹੁਤ। ਸੁਖਾਲੀ = {सुख-आलय} ਸੁਖ ਦੇਣ ਵਾਲੀ। ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}।
(ਸੋ, ਹੇ ਜਿੰਦੇ!) ਗੁਰੂ ਦੀ ਦੱਸੀ ਸੇਵਾ ਬਹੁਤ ਸੁਖ ਦੇਣ ਵਾਲੀ ਹੈ (ਪਰ ਇਹ ਸੇਵਾ ਉਹੀ ਮਨੁੱਖ ਕਰਦਾ ਹੈ) ਜਿਸ ਪਾਸੋਂ ਪਰਮਾਤਮਾ ਆਪ ਕਰਾਏ (ਜਿਸ ਨੂੰ ਆਪ ਪ੍ਰੇਰਨਾ ਕਰੇ)।


ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ  

Nāmo bīje nāmo jammai nāmo man vasā▫e.  

ਨਾਮੋ = ਨਾਮ ਹੀ। ਮੰਨਿ = ਮਨਿ, ਮਨ ਵਿਚ।
(ਉਹ ਮਨੁੱਖ ਫਿਰ ਆਪਣੇ ਹਿਰਦੇ-ਖੇਤ ਵਿਚ) ਪਰਮਾਤਮਾ ਦਾ ਨਾਮ ਹੀ ਬੀਜਦਾ ਹੈ (ਉਥੇ) ਨਾਮ ਹੀ ਉੱਗਦਾ ਹੈ, ਉਹ ਮਨੁੱਖ ਆਪਣੇ ਮਨ ਵਿਚ ਸਦਾ ਨਾਮ ਹੀ ਵਸਾਈ ਰੱਖਦਾ ਹੈ।


ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥  

Nānak sacẖ nām vadi▫ā▫ī pūrab likẖi▫ā pā▫e. ||1||  

ਸਚਿ = ਸਦਾ-ਥਿਰ ਪ੍ਰਭੂ ਵਿਚ। ਨਾਮਿ = ਨਾਮ ਵਿਚ (ਜੁੜਿਆਂ)। ਪੂਰਬਿ = ਪਹਿਲੇ ਜਨਮ ਵਿਚ ॥੧॥
ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਜੁੜ ਕੇ, ਪ੍ਰਭੂ-ਨਾਮ ਵਿਚ ਟਿਕ ਕੇ (ਮਨੁੱਖ ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ, (ਨਾਮ ਸਿਮਰਨ ਦੀ ਬਰਕਤਿ ਨਾਲ) ਪਹਿਲੇ ਜਨਮ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ ਮਨੁੱਖ ਦੇ ਅੰਦਰ ਉੱਘੜ ਪੈਂਦਾ ਹੈ ॥੧॥


ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ  

Har kā nām mīṯẖā pirā jī▫o jā cẖākẖahi cẖiṯ lā▫e.  

ਜਾ = ਜਦੋਂ। ਚਾਖਹਿ = ਤੂੰ ਚੱਖੇਂਗੀ। ਲਾਏ = ਲਾਇ, ਲਾ ਕੇ।
ਹੇ ਪਿਆਰੀ ਜਿੰਦੇ! ਪਰਮਾਤਮਾ ਦਾ ਨਾਮ ਮਿੱਠਾ ਹੈ (ਪਰ ਇਹ ਤੈਨੂੰ ਤਦੋਂ ਹੀ ਸਮਝ ਆਵੇਗੀ) ਜਦੋਂ ਤੂੰ ਚਿੱਤ ਜੋੜ ਕੇ (ਇਹ ਨਾਮ-ਰਸ) ਚੱਖੇਂਗੀ।


ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ  

Rasnā har ras cẖākẖ muye jī▫o an ras sāḏ gavā▫e.  

ਰਸਨਾ ਮੁਯੇ = ਹੇ ਨਿਕਰਮਣ ਜੀਭ! ਅਨ ਰਸ ਸਾਦ = ਹੋਰਨਾਂ ਰਸਾਂ ਦੇ ਸਵਾਦ। ਗਵਾਏ = ਗਵਾਇ, ਦੂਰ ਕਰ।
ਹੇ ਮੇਰੀ ਨਿਕਰਮਣ ਜੀਭ! ਪਰਮਾਤਮਾ ਦੇ ਨਾਮ ਦਾ ਸੁਆਦ ਚੱਖ, ਤੇ ਹੋਰ ਹੋਰ ਰਸਾਂ ਦੇ ਸੁਆਦ ਛੱਡ ਦੇ।


ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ  

Saḏā har ras pā▫e jā har bẖā▫e rasnā sabaḏ suhā▫e.  

ਹਰਿ ਭਾਏ = ਹਰੀ ਨੂੰ ਪਸੰਦ ਆਵੇ। ਸਬਦਿ = ਸ਼ਬਦ ਵਿਚ।
(ਪਰ ਜੀਭ ਦੇ ਭੀ ਕੀਹ ਵੱਸ?) ਜਦੋਂ ਪਰਮਾਤਮਾ ਨੂੰ ਚੰਗਾ ਲੱਗੇ, ਤਦੋਂ ਜੀਭ ਸਦਾ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦੀ ਹੈ, ਤੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੋਹਣੀ ਹੋ ਜਾਂਦੀ ਹੈ।


ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ  

Nām ḏẖi▫ā▫e saḏā sukẖ pā▫e nām rahai liv lā▫e.  

ਨਾਮਿ = ਨਾਮ ਵਿਚ। ਲਿਵ ਲਾਏ = ਲਿਵ ਲਾਇ, ਲਗਨ ਲਾ ਕੇ।
(ਹੇ ਜਿੰਦੇ!) ਜੇਹੜਾ ਮਨੁੱਖ ਨਾਮ ਸਿਮਰਦਾ ਹੈ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ,


ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ  

Nāme upjai nāme binsai nāme sacẖ samā▫e.  

ਉਪਜੈ = (ਹਰਿ-ਰਸ) ਪੈਦਾ ਹੁੰਦਾ ਹੈ। ਬਿਨਸੇ = (ਅਨ ਰਸ ਸਾਦ) ਮੁੱਕ ਜਾਂਦਾ ਹੈ।
ਨਾਮ ਦੀ ਬਰਕਤਿ ਨਾਲ ਉਸ ਦੇ ਅੰਦਰ (ਨਾਮ-ਰਸ ਦੀ ਤਾਂਘ) ਪੈਦਾ ਹੁੰਦੀ ਹੈ, ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰੋਂ ਹੋਰ ਹੋਰ ਰਸਾਂ ਦੀ ਖਿੱਚ) ਦੂਰ ਹੋ ਜਾਂਦੀ ਹੈ, ਨਾਮ ਸਿਮਰਨ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ।


ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥  

Nānak nām gurmaṯī pā▫ī▫ai āpe la▫e lavā▫e. ||2||  

ਲਏ ਲਵਾਏ = ਲਵਾਇ ਲਏ, ਨਾਮ ਦੀ ਲਗਨ ਪੈਦਾ ਕਰਦਾ ਹੈ ॥੨॥
(ਪਰ) ਹੇ ਨਾਨਕ! ਪਰਮਾਤਮਾ ਦਾ ਨਾਮ ਗੁਰੂ ਦੀ ਮੱਤ ਉਤੇ ਤੁਰਿਆਂ ਮਿਲਦਾ ਹੈ, ਪਰਮਾਤਮਾ ਆਪ ਹੀ ਆਪਣੇ ਨਾਮ ਦੀ ਲਗਨ ਪੈਦਾ ਕਰਦਾ ਹੈ ॥੨॥


ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ  

Ėh vidāṇī cẖākrī pirā jī▫o ḏẖan cẖẖod parḏes siḏẖā▫e.  

ਵਿਡਾਣੀ = ਬਿਗਾਨੀ, ਆਪਣੇ ਅਸਲ ਸਾਥੀ ਪ੍ਰਭੂ ਤੋਂ ਬਿਨਾਂ ਕਿਸੇ ਹੋਰ ਦੀ। ਚਾਕਰੀ = ਨੌਕਰੀ, ਖ਼ੁਸ਼ਾਮਦ। ਧਨ = ਇਸਤ੍ਰੀ, ਜੀਵ-ਇਸਤ੍ਰੀ। ਛੋਡਿ = ਛੱਡ ਕੇ, (ਘਰ) ਛੱਡ ਕੇ (ਅੰਦਰਲਾ ਟਿਕਾਉ) ਛੱਡ ਕੇ। ਪਰਦੇਸਿ = ਪਰਾਏ ਦੇਸ ਵਿਚ, (ਆਤਮਕ ਟਿਕਾਣਾ ਛੱਡ ਕੇ) ਥਾਂ ਥਾਂ।
ਹੇ ਪਿਆਰੀ ਜਿੰਦੇ! (ਜਿਵੇਂ ਇਹ ਬਿਗਾਨੀ ਨੌਕਰੀ ਬੜੀ ਦੁਖਦਾਈ ਹੁੰਦੀ ਹੈ ਕਿ ਮਨੁੱਖ ਆਪਣੀ ਇਸਤ੍ਰੀ ਨੂੰ ਘਰ ਛੱਡ ਕੇ ਪਰਦੇਸ ਵਿਚ ਚਲਾ ਜਾਂਦਾ ਹੈ,


ਦੂਜੈ ਕਿਨੈ ਸੁਖੁ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ  

Ḏūjai kinai sukẖ na pā▫i▫o pirā jī▫o bikẖi▫ā lobẖ lubẖā▫e.  

ਦੂਜੈ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਬਿਖਿਆ = ਮਾਇਆ। ਲੁਭਾਏ = ਫਸਦਾ ਹੈ।
ਤਿਵੇ ਪਰਮਾਤਮਾ ਨੂੰ ਵਿਸਾਰ ਕੇ) ਹੋਰ ਹੋਰ ਖ਼ੁਸ਼ਾਮਦ (ਬੜੀ ਦੁਖਦਾਈ ਹੈ ਕਿਉਂਕਿ) ਜੀਵ-ਇਸਤ੍ਰੀ (ਆਪਣਾ ਅੰਦਰਲਾ ਆਤਮਕ ਟਿਕਾਣਾ) ਛੱਡ ਕੇ ਥਾਂ ਥਾਂ ਬਾਹਰ ਭਟਕਦੀ ਫਿਰਦੀ ਹੈ। ਹੇ ਪਿਆਰੀ ਜਿੰਦੇ! ਮਾਇਆ ਦੇ ਮੋਹ ਵਿਚ ਫਸ ਕੇ ਕਿਸੇ ਨੇ ਕਦੇ ਸੁਖ ਨਹੀਂ ਪਾਇਆ, ਮਨੁੱਖ ਮਾਇਆ ਦੇ ਲੋਭ ਵਿਚ ਫਸ ਜਾਂਦਾ ਹੈ।


ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ  

Bikẖi▫ā lobẖ lubẖā▫e bẖaram bẖulā▫e oh ki▫o kar sukẖ pā▫e.  

ਭਰਮਿ = ਭਟਕਣਾ ਵਿਚ। ਭੁਲਾਏ = ਕੁਰਾਹੇ ਪੈ ਜਾਂਦਾ ਹੈ।
(ਜਦੋਂ ਮਨੁੱਖ) ਮਾਇਆ ਦੇ ਲੋਭ ਵਿਚ ਫਸਦਾ ਹੈ (ਤਦੋਂ ਮਾਇਆ ਦੀ ਖ਼ਾਤਰ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦਾ ਹੈ (ਉਸ ਹਾਲਤ ਵਿਚ ਇਹ) ਸੁਖ ਕਿਵੇਂ ਪਾ ਸਕਦਾ ਹੈ?


ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ  

Cẖākrī vidāṇī kẖarī ḏukẖālī āp vecẖ ḏẖaram gavā▫e.  

ਦੁਖਾਲੀ = ਦੁਖ ਦਾ ਘਰ, ਦੁਖ ਦੇਣ ਵਾਲੀ। ਆਪੁ = ਆਪਣਾ ਆਪ, ਆਪਣਾ ਆਤਮਕ ਜੀਵਨ।
(ਹੇ ਜਿੰਦੇ! ਮਾਇਆ ਦੀ ਖ਼ਾਤਰ ਇਹ ਧਿਰ ਧਿਰ ਦੀ ਖ਼ੁਸ਼ਾਮਦ ਬਹੁਤ ਦੁਖਦਾਈ ਹੈ, ਮਨੁੱਖ ਆਪਣਾ ਆਤਮਕ ਜੀਵਨ (ਮਾਇਆ ਦੇ ਵੱਟੇ) ਵੇਚ ਕੇ ਆਪਣਾ ਕਰਤੱਬ ਛੱਡ ਬੈਠਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits