Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ  

Mā▫i▫ā banḏẖan tikai nāhī kẖin kẖin ḏukẖ sanṯā▫e.  

ਬੰਧਨ = ਬੰਧਨਾਂ ਦੇ ਕਾਰਨ।
ਮਾਇਆ ਦੇ (ਮੋਹ ਦੇ) ਬੰਧਨਾਂ ਦੇ ਕਾਰਨ ਮਨੁੱਖ ਦਾ ਮਨ (ਇੱਕ ਥਾਂ) ਟਿਕਦਾ ਨਹੀਂ, (ਹਰੇਕ ਕਿਸਮ ਦਾ) ਦੁੱਖ ਇਸ ਨੂੰ ਹਰ ਵੇਲੇ ਕਲੇਸ਼ ਦੇਂਦਾ ਹੈ।


ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥੩॥  

Nānak mā▫i▫ā kā ḏukẖ ṯaḏe cẖūkai jā gur sabḏī cẖiṯ lā▫e. ||3||  

ਚੂਕੈ = ਮੁੱਕਦਾ ॥੩॥
ਹੇ ਨਾਨਕ! ਮਾਇਆ ਦੇ ਮੋਹ ਤੋਂ ਪੈਦਾ ਹੋਇਆ ਦੁੱਖ ਤਦੋਂ ਹੀ ਮੁੱਕਦਾ ਹੈ ਜਦੋਂ ਮਨੁੱਖ ਗੁਰੂ ਦੇ ਸ਼ਬਦ ਵਿਚ ਆਪਣਾ ਚਿੱਤ ਜੋੜਦਾ ਹੈ ॥੩॥


ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਵਸਾਏ  

Manmukẖ mugaḏẖ gāvār pirā jī▫o sabaḏ man na vasā▫e.  

ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਮੁਗਧ = ਮੂਰਖ। ਗਾਵਾਰੁ = ਉਜੱਡ। ਮਨਿ = ਮਨ ਵਿਚ।
ਹੇ ਪਿਆਰੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮੂਰਖ ਤੇ ਉਜੱਡ ਹੀ ਰਹਿੰਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਨਹੀਂ ਵਸਾਂਦਾ।


ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ  

Mā▫i▫ā kā bẖaram anḏẖ pirā jī▫o har mārag ki▫o pā▫e.  

ਭ੍ਰਮੁ = ਚੱਕਰ, ਭਟਕਣ। ਅੰਧੁ = ਅੰਨ੍ਹਾ। ਮਾਰਗੁ = ਰਸਤਾ।
ਹੇ ਜਿੰਦੇ! ਮਾਇਆ (ਦੇ ਮੋਹ) ਦਾ ਚੱਕਰ ਉਸ ਨੂੰ (ਸਹੀ ਜੀਵਨ-ਰਾਹ ਵਲੋਂ) ਅੰਨ੍ਹਾ ਕਰ ਦੇਂਦਾ ਹੈ (ਇਸ ਵਾਸਤੇ ਉਹ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਲੱਭ ਨਹੀਂ ਸਕਦਾ।


ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ  

Ki▫o mārag pā▫e bin saṯgur bẖā▫e manmukẖ āp gaṇā▫e.  

ਆਪੁ = ਆਪਣੇ ਆਪ ਨੂੰ। ਗਣਾਏ = ਵੱਡਾ ਜ਼ਾਹਰ ਕਰਦਾ ਹੈ।
ਗੁਰੂ ਦੀ ਮਰਜ਼ੀ ਅਨੁਸਾਰ ਤੁਰਨ ਤੋਂ ਬਿਨਾ ਮਨੁੱਖ ਹਰੀ ਦੇ ਮਿਲਾਪ ਦਾ ਰਸਤਾ ਲੱਭ ਨਹੀਂ ਸਕਦਾ (ਕਿਉਂਕਿ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਆਪਣੇ ਆਪ ਨੂੰ ਵੱਡਾ ਪਰਗਟ ਕਰਦਾ ਹੈ (ਤੇ ਉਸ ਦੇ ਅੰਦਰ ਸੇਵਕ ਵਾਲੀ ਨਿਮ੍ਰਤਾ ਆ ਨਹੀਂ ਸਕਦੀ)।


ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ  

Har ke cẖākar saḏā suhele gur cẖarṇī cẖiṯ lā▫e.  

ਚਾਕਰ = ਸੇਵਕ। ਸੁਹੇਲੇ = ਸੁਖੀ। ਲਾਏ = ਲਾਇ, ਲਾ ਕੇ।
(ਦੂਜੇ ਪਾਸੇ,) ਪਰਮਾਤਮਾ ਦੇ ਸੇਵਕ-ਭਗਤ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਸਦਾ ਸੁੱਖੀ ਰਹਿੰਦੇ ਹਨ।


ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ  

Jis no har jī▫o kare kirpā saḏā har ke guṇ gā▫e.  

ਜਿਸ ਨੋ = ਜਿਸ ਉਤੇ।
(ਪਰ, ਹੇ ਜਿੰਦੇ! ਕਿਸੇ ਦੇ ਵੱਸ ਦੀ ਗੱਲ ਨਹੀਂ) ਜਿਸ ਮਨੁੱਖ ਉਤੇ ਪਰਮਾਤਮਾ ਆਪ ਦਇਆ ਕਰਦਾ ਹੈ, ਉਹੀ ਸਦਾ ਪਰਮਾਤਮਾ ਦੇ ਗੁਣ ਗਾਂਦਾ ਹੈ।


ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥  

Nānak nām raṯan jag lāhā gurmukẖ āp bujẖā▫e. ||4||5||7||  

ਜਗਿ = ਜਗਤ ਵਿਚ। ਲਾਹਾ = ਲਾਭ। ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪਾ ਕੇ। ਆਪਿ = (ਪਰਮਾਤਮਾ) ਆਪ ॥੪॥
ਹੇ ਨਾਨਕ! ਪਰਮਾਤਮਾ ਦਾ ਨਾਮ ਹੀ ਜਗਤ ਵਿਚ (ਅਸਲ) ਖੱਟੀ ਹੈ, ਇਸ ਗੱਲ ਦੀ ਸੂਝ ਪਰਮਾਤਮਾ ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਪਾ ਕੇ ਦੇਂਦਾ ਹੈ ॥੪॥੫॥


ਰਾਗੁ ਗਉੜੀ ਛੰਤ ਮਹਲਾ  

Rāg ga▫oṛī cẖẖanṯ mėhlā 5  

xxx
ਰਾਗ ਗਉੜੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ  

Merai man bairāg bẖa▫i▫ā jī▫o ki▫o ḏekẖā parabẖ ḏāṯe.  

ਮੇਰੈ ਮਨਿ = ਮੇਰੇ ਮਨ ਵਿਚ। ਬੈਰਾਗੁ = ਉਤਸੁਕਤਾ, ਉਤਾਵਲਾ-ਪਨ, ਕਾਹਲੀ। ਦੇਖਾ = ਦੇਖਾਂ, ਮੈਂ ਵੇਖਾਂ। ਪ੍ਰਭ = ਹੇ ਪ੍ਰਭੂ! ਦਾਤੇ = ਹੇ ਦਾਤਾਰ!
(ਤੇਰੇ ਦਰਸਨ ਤੋਂ ਬਿਨਾ) ਮੇਰੇ ਮਨ ਵਿਚ ਕਾਹਲੀ ਪੈ ਰਹੀ ਹੈ, (ਦੱਸ) ਮੈਂ ਤੈਨੂੰ ਕਿਵੇਂ ਵੇਖਾਂ?


ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ  

Mere mīṯ sakẖā har jī▫o gur purakẖ biḏẖāṯe.  

ਸਖਾ = ਸਾਥੀ। ਬਿਧਾਤੇ = ਹੇ ਸਿਰਜਣਹਾਰ!
ਹੇ ਮੇਰੇ ਦਾਤਾਰ ਪ੍ਰਭੂ! ਹੇ ਮੇਰੇ ਮਿੱਤਰ! ਹੇ ਮੇਰੇ ਸਾਥੀ! ਹੇ ਹਰੀ! ਹੇ ਸਭ ਤੋਂ ਵੱਡੇ! ਹੇ ਸਰਬ-ਵਿਆਪਕ! ਹੇ ਸਿਰਜਣਹਾਰ ਜੀਉ!


ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ  

Purkẖo biḏẖāṯā ek sarīḏẖar ki▫o milah ṯujẖai udīṇī▫ā.  

ਸ੍ਰੀ = ਲੱਛਮੀ। ਸ੍ਰੀਧਰੁ = ਲੱਛਮੀ ਦਾ ਆਸਰਾ। ਮਿਲਹ = ਅਸੀਂ ਮਿਲੀਏ। ਉਡੀਣੀਆ = ਵਿਆਕੁਲ।
ਤੂੰ ਸਰਬ-ਵਿਆਪਕ ਹੈਂ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਹੀ ਲੱਛਮੀ-ਪਤੀ ਹੈਂ (ਤੈਥੋਂ ਵਿੱਛੁੜ ਕੇ) ਅਸੀਂ ਵਿਆਕੁਲ ਹੋ ਰਹੀਆਂ ਹਾਂ, (ਦੱਸ,) ਅਸੀਂ ਤੈਨੂੰ ਕਿਵੇਂ ਮਿਲੀਏ?


ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ  

Kar karahi sevā sīs cẖarṇī man ās ḏaras nimāṇī▫ā.  

ਕਰ = ਹੱਥਾਂ ਨਾਲ। ਕਰਹਿ = (ਜੋ) ਕਰਦੀਆਂ ਹਨ। ਆਸ ਦਰਸ = ਦਰਸਨ ਦੀ ਆਸ।
(ਹੇ ਜਿੰਦੇ! ਜੇਹੜੀਆਂ ਜੀਵ-ਇਸਤ੍ਰੀਆਂ) ਮਾਣ ਛੱਡ ਕੇ (ਆਪਣੇ) ਹੱਥਾਂ ਨਾਲ ਸੇਵਾ ਕਰਦੀਆਂ ਹਨ, (ਆਪਣਾ) ਸਿਰ (ਗੁਰੂ ਦੇ) ਚਰਨਾਂ ਉਤੇ ਰੱਖਦੀਆਂ ਹਨ, ਤੇ (ਆਪਣੇ) ਮਨ ਵਿਚ (ਪ੍ਰਭੂ ਦੇ) ਦਰਸਨ ਦੀ ਆਸ ਧਰਦੀਆਂ ਹਨ,


ਸਾਸਿ ਸਾਸਿ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ  

Sās sās na gẖaṛī visrai pal mūraṯ ḏin rāṯe.  

ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਮੂਰਤੁ = ਮੁਹੂਰਤ, ਦੋ ਘੜੀ ਦਾ ਸਮਾ।
ਉਹਨਾਂ ਨੂੰ ਹਰੇਕ ਸਾਹ ਦੇ ਨਾਲ (ਉਹ ਚੇਤੇ ਰਹਿੰਦਾ ਹੈ) ਉਹਨਾਂ ਨੂੰ ਦਿਨ ਰਾਤ (ਕਿਸੇ ਭੀ ਵੇਲੇ) ਇਕ ਘੜੀ ਭਰ, ਇਕ ਪਲ ਭਰ, ਇਕ ਮੁਹੂਰਤ ਭਰ ਉਹ ਪ੍ਰਭੂ ਨਹੀਂ ਭੁੱਲਦਾ।


ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥  

Nānak sāring ji▫o pi▫āse ki▫o milī▫ai parabẖ ḏāṯe. ||1||  

ਸਾਰਿੰਗ = ਪਪੀਹਾ ॥੧॥
ਨਾਨਾਕ ਆਖਦਾ ਹੈ ਕਿ ਹੇ ਦਾਤਾਰ ਪ੍ਰਭੂ! (ਅਸੀਂ ਜੀਵ ਤੈਥੋਂ ਬਿਨਾ) ਤਿਹਾਏ ਪਪੀਹੇ ਵਾਂਗ (ਤੜਪ ਰਹੇ) ਹਾਂ, (ਦੱਸ) ਤੈਨੂੰ ਕਿਵੇਂ ਮਿਲੀਏ? ॥੧॥


ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ  

Ik bin▫o kara▫o jī▫o suṇ kanṯ pi▫āre.  

ਬਿਨਉ = ਬੇਨਤੀ। ਕਰਉ = ਕਰਉਂ, ਮੈਂ ਕਰਦੀ ਹਾਂ। ਕੰਤ = ਹੇ ਕੰਤ!
ਹੇ ਪਿਆਰੇ ਕੰਤ ਜੀਉ! ਸੁਣ, ਮੈਂ ਇਕ ਬੇਨਤੀ ਕਰਦੀ ਹਾਂ।


ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ  

Merā man ṯan mohi lī▫ā jī▫o ḏekẖ cẖalaṯ ṯumāre.  

ਦੇਖਿ = ਵੇਖ ਕੇ। ਚਲਤ = ਚਰਿਤ੍ਰ, ਕੌਤਕ।
ਤੇਰੇ ਕੌਤਕ-ਤਮਾਸ਼ੇ ਵੇਖ ਵੇਖ ਕੇ ਮੈਂ ਠੱਗੀ ਗਈ ਹਾਂ।


ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ  

Cẖalṯā ṯumāre ḏekẖ mohī uḏās ḏẖan ki▫o ḏẖīr▫e.  

ਮੋਹੀ = ਮੈਂ ਠੱਗੀ ਗਈ ਹਾਂ। ਧਨ = ਜੀਵ-ਇਸਤ੍ਰੀ। ਧੀਰਏ = ਧੀਰਜ ਹਾਸਲ ਕਰੇ।
(ਤੇਰੇ ਕੌਤਕ-ਤਮਾਸ਼ਿਆਂ ਨੇ) ਮੇਰਾ ਮਨ ਮੋਹ ਲਿਆ ਹੈ ਮੇਰਾ ਤਨ (ਹਰੇਕ ਇੰਦ੍ਰਾ) ਮੋਹ ਲਿਆ ਹੈ। (ਪਰ ਹੁਣ ਇਹ) ਜੀਵ-ਇਸਤ੍ਰੀ (ਇਹਨਾਂ ਕੌਤਕ-ਤਮਾਸ਼ਿਆਂ ਤੋਂ) ਉਦਾਸ ਹੋ ਗਈ ਹੈ, (ਤੇਰੇ ਮਿਲਾਪ ਤੋਂ ਬਿਨਾ ਇਸ ਨੂੰ) ਧੀਰਜ ਨਹੀਂ ਆਉਂਦੀ।


ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ  

Guṇvanṯ nāh ḏa▫i▫āl bālā sarab guṇ bẖarpūr▫e.  

ਨਾਹ = ਹੇ ਨਾਥ! ਹੇ ਪਤੀ! ਬਾਲਾ = ਸਦਾ ਜਵਾਨ ਰਹਿਣ ਵਾਲਾ।
ਹੇ ਸਭ ਗੁਣਾਂ ਦੇ ਮਾਲਕ ਖਸਮ! ਤੂੰ ਦਇਆ ਦਾ ਘਰ ਹੈਂ, ਤੂੰ ਸਦਾ-ਜਵਾਨ ਹੈਂ, ਤੂੰ ਸਾਰੇ ਗੁਣਾਂ ਨਾਲ ਭਰਪੂਰ ਹੈਂ।


ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ  

Pir ḏos nāhī sukẖah ḏāṯe ha▫o vicẖẖuṛī buri▫āre.  

ਪਿਰ = ਹੇ ਪਤੀ! ਹਉ = ਮੈਂ (ਆਪ)। ਬੁਰਿਆਰੇ = ਮੰਦ-ਕਰਮਣ।
ਹੇ ਸਾਰੇ ਸੁਖਾਂ ਦੇ ਦਾਤੇ ਪਤੀ! (ਤੇਰੇ ਵਿਚ ਕੋਈ) ਦੋਸ ਨਹੀਂ, ਮੈਂ ਮੰਦ-ਕਰਮਣ ਆਪ ਹੀ ਤੈਥੋਂ ਵਿੱਛੁੜੀ ਹੋਈ ਹਾਂ।


ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥  

Binvanṯ Nānak ḏa▫i▫ā ḏẖārahu gẖar āvhu nāh pi▫āre. ||2||  

ਘਰਿ = ਹਿਰਦੇ-ਘਰ ਵਿਚ ॥੨॥
ਨਾਨਾਕ ਆਖਦਾ ਹੈ ਕਿ ਹੇ ਪਿਆਰੇ ਪਤੀ! (ਇਹ ਜੀਵ-ਇਸਤ੍ਰੀ) ਬੇਨਤੀ ਕਰਦੀ ਹੈ, ਤੂੰ ਮਿਹਰ ਕਰ ਤੇ ਇਸ ਦੇ ਹਿਰਦੇ-ਘਰ ਵਿਚ ਆ ਵੱਸ ॥੨॥


ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ  

Ha▫o man arpī sabẖ ṯan arpī arpī sabẖ ḏesā.  

ਹਉ = ਮੈਂ। ਅਰਪੀ = ਅਰਪੀਂ, ਮੈਂ ਭੇਟ ਕਰਦਾ ਹਾਂ। ਸਭਿ = ਸਾਰੇ।
ਮੈਂ ਉਸ ਮਿੱਤਰ ਪਿਆਰੇ ਨੂੰ ਆਪਣਾ ਮਨ ਭੇਟ ਕਰ ਦਿਆਂ, ਆਪਣਾ ਸਰੀਰ (ਹਿਰਦਾ) ਭੇਟ ਕਰ ਦਿਆਂ, (ਇਹ) ਸਾਰੇ ਦੇਸ਼ (ਗਿਆਨ-ਇੰਦ੍ਰੇ) ਵਾਰਨੇ ਕਰ ਦਿਆਂ,


ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ  

Ha▫o sir arpī ṯis mīṯ pi▫āre jo parabẖ ḏe▫e saḏesā.  

ਪ੍ਰਭ ਸਦੇਸਾ = ਪ੍ਰਭੂ (ਦੇ ਮਿਲਾਪ ਦਾ) ਸੁਨੇਹਾ।
ਆਪਣਾ ਸਿਰ ਉਸ ਦੇ ਹਵਾਲੇ ਕਰ ਦਿਆਂ, ਜੇਹੜਾ ਮੈਨੂੰ ਪ੍ਰਭੂ ਨਾਲ ਮਿਲਾਪ ਕਰਾਣ ਵਾਲਾ ਸੁਨੇਹਾ ਦੇਵੇ।


ਅਰਪਿਆ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ  

Arpi▫ā ṯa sīs suthān gur pėh sang parabẖū ḏikẖā▫i▫ā.  

ਸੁਥਾਨਿ = ਸੋਹਣੇ ਥਾਂ ਵਿਚ, ਸਾਧ ਸੰਗਤ ਵਿਚ (ਬੈਠ ਕੇ)। ਪਹਿ = ਪਾਸ।
(ਜਿਸ ਜੀਵ-ਇਸਤ੍ਰੀ ਨੇ) ਸਾਧ ਸੰਗਤ ਦੀ ਬਰਕਤਿ ਨਾਲ ਆਪਣਾ ਸਿਰ ਗੁਰੂ ਦੇ ਹਵਾਲੇ ਕਰ ਦਿੱਤਾ, ਗੁਰੂ ਨੇ ਉਸ ਨੂੰ ਹਿਰਦੇ ਵਿਚ ਹੀ ਵੱਸਦਾ ਪਰਮਾਤਮਾ ਵਿਖਾਲ ਦਿੱਤਾ;


ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ  

Kẖin māhi saglā ḏūkẖ miti▫ā manhu cẖinḏi▫ā pā▫i▫ā.  

ਮਾਹਿ = ਵਿਚ। ਮਨਹੁ ਚਿੰਦਿਆ = ਮਨ ਤੋਂ ਚਿਤਵਿਆ ਹੋਇਆ, ਮਨ-ਇੱਛਤ।
ਇਕ ਖਿਨ ਵਿਚ ਹੀ ਉਸ ਜੀਵ-ਇਸਤ੍ਰੀ ਦਾ ਸਾਰਾ ਹੀ (ਪ੍ਰਭੂ ਤੋਂ ਵਿਛੋੜੇ ਦਾ) ਦੁਖ ਦੂਰ ਹੋ ਗਿਆ, (ਕਿਉਂਕਿ) ਉਸ ਨੂੰ ਮਨ ਦੀ ਮੁਰਾਦ ਮਿਲ ਗਈ।


ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ  

Ḏin raiṇ ralī▫ā karai kāmaṇ mite sagal anḏesā.  

ਰੈਣਿ = ਰਾਤ। ਰਲੀਆ = ਮੌਜਾਂ। ਕਾਮਣਿ = (ਜੀਵ) ਇਸਤ੍ਰੀ। ਅੰਦੇਸਾ = ਚਿੰਤਾ-ਫ਼ਿਕਰ।
ਉਹ ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਵਿਚ ਜੁੜ ਕੇ) ਦਿਨ ਰਾਤ ਆਤਮਕ ਆਨੰਦ ਮਾਣਦੀ ਹੈ, ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ।


ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥  

Binvanṯ Nānak kanṯ mili▫ā loṛ▫ṯe ham jaisā. ||3||  

ਹਮ = ਅਸੀ। ਜੈਸਾ = ਜਿਹੋ ਜਿਹਾ ॥੩॥
ਨਾਨਕ ਬੇਨਤੀ ਕਰਦਾ ਹੈ-(ਜੇਹੜੀ ਜੀਵ-ਇਸਤ੍ਰੀ ਸਾਧ ਸੰਗਤ ਦਾ ਆਸਰਾ ਲੈ ਕੇ ਆਪਣਾ ਆਪ ਗੁਰੂ ਦੇ ਹਵਾਲੇ ਕਰਦੀ ਹੈ ਉਸ ਨੂੰ) ਖਸਮ-ਪ੍ਰਭੂ ਮਿਲ ਪੈਂਦਾ ਹੈ ਤੇ ਉਹ ਖਸਮ-ਪ੍ਰਭੂ ਐਸਾ ਹੈ, ਜਿਹੋ ਜਿਹਾ ਅਸੀਂ ਸਾਰੇ ਜੀਵ (ਸਦਾ) ਢੂੰਡਦੇ ਰਹਿੰਦੇ ਹਾਂ, (ਉਹੀ ਹੈ ਜਿਸ ਨੂੰ ਅਸੀਂ ਸਾਰੇ ਮਿਲਣਾ ਲੋੜਦੇ ਹਾਂ) ॥੩॥


ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ  

Merai man anaḏ bẖa▫i▫ā jī▫o vajī vāḏẖā▫ī.  

ਮਨਿ = ਮਨ ਵਿਚ। ਅਨਦ = ਚਾਉ। ਵਧਾਈ = ਉਹ ਆਤਮਕ ਹਾਲਤ ਜਦੋਂ ਦਿਲ ਵਧਦਾ ਹੈ, ਜਦੋਂ ਦਿਲ ਨੂੰ ਖ਼ੁਸ਼ੀ ਦਾ ਹੁਲਾਰਾ ਆਉਂਦਾ ਹੈ। ਵਜੀ = ਵੱਜੀ, ਜ਼ੋਰਾਂ ਵਿਚ ਆ ਰਹੀ ਹੈ, (ਜਿਵੇਂ ਢੋਲ ਵੱਜਿਆਂ ਹੋਰ ਨਿੱਕੇ ਨਿੱਕੇ ਖੜਾਕ ਮੱਧਮ ਪੈ ਜਾਂਦੇ ਹਨ)।
ਹੇ ਸਹੇਲੀਏ! (ਜਦੋਂ ਦਾ) ਮੇਰੇ ਹਿਰਦੇ-ਘਰ ਵਿਚ ਸੋਹਣਾ ਪਿਆਰਾ ਪ੍ਰਭੂ ਪਤੀ ਆ ਵੱਸਿਆ ਹੈ,


ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ  

Gẖar lāl ā▫i▫ā pi▫ārā sabẖ ṯikẖā bujẖā▫ī.  

ਘਰਿ = ਹਿਰਦੇ-ਘਰ ਵਿਚ। ਤਿਖਾ = ਤ੍ਰੇਹ, ਮਾਇਆ ਦੀ ਤ੍ਰਿਸ਼ਨਾ।
ਮੇਰੀ ਸਾਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ, ਮੇਰੇ ਮਨ ਵਿਚ (ਹੁਣ) ਚਾਉ ਬਣਿਆ ਰਹਿੰਦਾ ਹੈ, ਮੇਰੇ ਅੰਦਰ ਉਹ ਆਤਮਕ ਹਾਲਤ ਪ੍ਰਬਲ ਬਣੀ ਪਈ ਹੈ ਕਿ ਮੇਰਾ ਦਿਲ ਹੁਲਾਰੇ ਲੈ ਰਿਹਾ ਹੈ।


ਮਿਲਿਆ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ  

Mili▫ā ṯa lāl gupāl ṯẖākur sakẖī mangal gā▫i▫ā.  

ਗੁਪਾਲੁ = ਸ੍ਰਿਸ਼ਟੀ ਦਾ ਪਾਲਣਹਾਰ। ਸਖੀ = ਸਖੀਆਂ ਨੇ, ਸਹੇਲੀਆਂ ਨੇ, ਗਿਆਨ-ਇੰਦ੍ਰਿਆਂ ਨੇ। ਮੰਗਲੁ = ਖ਼ੁਸ਼ੀ ਦਾ ਗੀਤ।
(ਜਦੋਂ ਦਾ) ਸੋਹਣਾ ਪਿਆਰਾ ਠਾਕੁਰ ਗੋਪਾਲ ਮੈਨੂੰ ਮਿਲਿਆ ਹੈ, ਮੇਰੀਆਂ ਸਹੇਲੀਆਂ ਨੇ (ਮੇਰੇ ਗਿਆਨ-ਇੰਦ੍ਰਿਆਂ ਨੇ) ਖ਼ੁਸ਼ੀ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ ਹੈ।


ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ  

Sabẖ mīṯ banḏẖap harakẖ upji▫ā ḏūṯ thā▫o gavā▫i▫ā.  

ਬੰਧਪ = ਸਨਬੰਧੀ। ਹਰਖੁ = ਖ਼ੁਸ਼ੀ ਚਾਉ। ਦੂਤ ਥਾਉ = ਦੂਤਾਂ ਦਾ ਥਾਂ, ਕਾਮਾਦਿਕ ਵੈਰੀਆਂ ਦਾ ਨਾਮ-ਨਿਸ਼ਾਨ।
ਮੇਰੇ ਇਹਨਾਂ ਮਿੱਤਰਾਂ ਸਨਬੰਧੀਆਂ ਨੂੰ (ਮੇਰੇ ਗਿਆਨ-ਇੰਦ੍ਰਿਆਂ ਨੂੰ) ਚਾਉ ਚੜ੍ਹਿਆ ਰਹਿੰਦਾ ਹੈ, ਤੇ (ਮੇਰੇ ਅੰਦਰੋਂ) ਕਾਮਾਦਿਕ ਵੈਰੀਆਂ ਦਾ ਨਾਮ-ਨਿਸ਼ਾਨ ਮਿਟ ਗਿਆ ਹੈ।


ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ  

Anhaṯ vāje vajėh gẖar mėh pir sang sej vicẖẖā▫ī.  

ਅਨਹਤ = {अनहत = ਬਿਨਾ ਵਜਾਏ} ਇਕ-ਰਸ, ਲਗਾਤਾਰ। ਵਜਹਿ = ਵੱਜਦੇ ਹਨ। ਸੰਗਿ = ਨਾਲ।
ਮੈਂ ਪ੍ਰਭੂ-ਪਤੀ ਨਾਲ ਸੇਜ ਵਿਛਾ ਲਈ ਹੈ, (ਮੈਂ ਆਪਣੇ ਹਿਰਦੇ ਨੂੰ ਪ੍ਰਭੂ ਦੀ ਯਾਦ ਵਿਚ ਜੋੜ ਦਿੱਤਾ ਹੈ), ਹੁਣ ਮੇਰੇ ਹਿਰਦੇ ਵਿਚ ਬਿਨਾ ਵਜਾਏ ਵਾਜੇ ਵੱਜ ਰਹੇ ਹਨ (ਮੇਰੇ ਹਿਰਦੇ ਵਿਚ ਲਗਾਤਾਰ ਉਹ ਹੁਲਾਰਾ ਬਣਿਆ ਰਹਿੰਦਾ ਹੈ ਜੋ ਵੱਜਦੇ ਵਾਜਿਆਂ ਨੂੰ ਸੁਣ ਕੇ ਅਨੁਭਵ ਕਰੀਦਾ ਹੈ)।


ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥  

Binvanṯ Nānak sahj rahai har mili▫ā kanṯ sukẖ▫ḏā▫ī. ||4||1||  

ਸਹਜਿ = ਆਤਮਕ ਅਡੋਲਤਾ ਵਿਚ। ਸੁਖਦਾਈ = ਸੁਖ ਦੇਣ ਵਾਲਾ ॥੪॥
ਨਾਨਕ ਬੇਨਤੀ ਕਰਦਾ ਹੈ-ਜਿਸ ਜੀਵ-ਇਸਤ੍ਰੀ ਨੂੰ ਸਾਰੇ ਸੁਖਾਂ ਦਾ ਦਾਤਾ ਪ੍ਰਭੂ-ਪਤੀ ਮਿਲ ਪੈਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ ॥੪॥੧॥


        


© SriGranth.org, a Sri Guru Granth Sahib resource, all rights reserved.
See Acknowledgements & Credits