Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਿਰੀਰਾਗੁ ਮਹਲਾ ਘਰੁ  

सिरीरागु महला ३ घरु १ ॥  

Sirīrāg mėhlā 3 gẖar 1.  

Siree Raag, Third Mehl, First House:  

ਸਿਰੀ ਰਾਗ, ਤੀਜੀ ਪਾਤਸ਼ਾਹੀ।  

xxx
xxx


ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ  

जिस ही की सिरकार है तिस ही का सभु कोइ ॥  

Jis hī kī sirkār hai ṯis hī kā sabẖ ko▫e.  

Everyone belongs to the One who rules the Universe.  

ਹਰ ਸ਼ੈ ਉਸੇ ਦੀ ਹੀ ਹੈ, ਜਿਸ ਦਾ ਸਭ ਉਤੇ ਅਧਿਕਾਰ ਹੈ।  

ਸਿਰਕਾਰ = ਰਾਜ। ਸਭੁ ਕੋਇ = ਹਰੇਕ ਜੀਵ।
(ਜਿਸ ਦੇਸ ਵਿਚ) ਜਿਸ (ਬਾਦਸ਼ਾਹ) ਦੀ ਹਕੂਮਤ ਹੋਵੇ (ਉਸ ਦੇਸ ਦਾ) ਹਰੇਕ ਜੀਵ ਉਸੇ (ਬਾਦਸ਼ਾਹ) ਦਾ ਹੋ ਕੇ ਰਹਿੰਦਾ ਹੈ।


ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ  

गुरमुखि कार कमावणी सचु घटि परगटु होइ ॥  

Gurmukẖ kār kamāvṇī sacẖ gẖat pargat ho▫e.  

The Gurmukh practices good deeds, and the truth is revealed in the heart.  

ਸਤਿਪੁਰਖ ਉਸ ਦੇ ਦਿਲ ਅੰਦਰ ਜ਼ਾਹਰ ਹੁੰਦਾ ਹੈ, ਜੋ ਗੁਰਾਂ ਦੀ ਅਗਵਾਈ ਹੇਠ ਚੰਗੇ ਕਰਮ ਕਰਦਾ ਹੈ।  

ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਘਟਿ = ਹਿਰਦੇ ਵਿਚ। ਸੋਇ = ਸੋਭਾ।
(ਇਸੇ ਤਰ੍ਹਾਂ ਜੇ) ਗੁਰੂ ਦੇ ਸਨਮੁਖ ਹੋ ਕੇ ਕਾਰ ਕੀਤੀ ਜਾਏ ਤਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।


ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ  

अंतरि जिस कै सचु वसै सचे सची सोइ ॥  

Anṯar jis kai sacẖ vasai sacẖe sacẖī so▫e.  

True is the reputation of the true, within whom truth abides.  

ਸੱਚੀ ਹੈ ਸ਼ੁਹਰਤ ਸੱਚੇ ਪੁਰਸ਼ ਦੀ, ਜਿਸ ਦੇ ਮਨ ਅੰਦਰ ਸੱਚਾ-ਸੁਆਮੀ ਨਿਵਾਸ ਰਖਦਾ ਹੈ।  

ਸਚੇ ਸੋਇ = ਸੱਚੇ ਦੀ ਸੋਭਾ, ਸਦਾ-ਥਿਰ ਪ੍ਰਭੂ ਦਾ ਰੂਪ ਹੋ ਚੁਕੇ ਬੰਦੇ ਦੀ ਸੋਭਾ।
(ਤੇ ਗੁਰੂ ਦੇ ਸਨਮੁਖ ਹੋ ਕੇ) ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਏ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਤੇ ਉਹ ਸਦਾ-ਥਿਰ ਸੋਭਾ ਪਾਂਦਾ ਹੈ।


ਸਚਿ ਮਿਲੇ ਸੇ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥  

सचि मिले से न विछुड़हि तिन निज घरि वासा होइ ॥१॥  

Sacẖ mile se na vicẖẖuṛėh ṯin nij gẖar vāsā ho▫e. ||1||  

Those who meet the True Lord are not separated again; they come to dwell in the home of the self deep within. ||1||  

ਜੋ ਸਤਿਪੁਰਖ ਨੂੰ ਭੇਟ ਲੈਂਦੇ ਹਨ, ਉਹ ਮੁੜ ਕੇ ਵੱਖਰੇਂ ਨਹੀਂ ਹੁੰਦੇ। ਉਹ ਆਪਦੇ ਨਿਜ ਦੇ ਗ੍ਰਿਹ ਅੰਦਰ ਵਸੇਬਾ ਪਾ ਲੈਂਦੇ ਹਨ।  

ਸਚਿ = ਸਦਾ-ਥਿਰ ਪ੍ਰਭੂ ਵਿਚ। ਨਿਜ ਘਰਿ = ਆਪਣੇ ਘਰ ਵਿਚ, ਆਪਣੇ ਆਤਮਾ ਵਿਚ (ਭਾਵ, ਬਾਹਰ ਮਾਇਆ ਪਿੱਛੇ ਭਟਕਣਾ ਮੁੱਕ ਜਾਂਦੀ ਹੈ)।੧।
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਉਹ ਉਸ ਤੋਂ ਮੁੜ ਕਦੇ ਵਿੱਛੁੜਦੇ ਨਹੀਂ, ਉਹਨਾਂ ਦਾ ਨਿਵਾਸ ਸਦਾ ਆਪਣੇ ਅੰਤਰ ਆਤਮੇ ਵਿਚ ਰਹਿੰਦਾ ਹੈ ॥੧॥


ਮੇਰੇ ਰਾਮ ਮੈ ਹਰਿ ਬਿਨੁ ਅਵਰੁ ਕੋਇ  

मेरे राम मै हरि बिनु अवरु न कोइ ॥  

Mere rām mai har bin avar na ko▫e.  

O my Lord! Without the Lord, I have no other at all.  

ਹੇ, ਮੇਰੇ ਸਰਬ-ਵਿਆਪਕ ਸੁਆਮੀ! ਮੇਰਾ ਪ੍ਰਭੂ ਤੋਂ ਬਿਨਾਂ ਹੋਰ ਕੋਈ ਨਹੀਂ।  

ਮੈ = ਮੇਰੇ ਵਾਸਤੇ, ਮੇਰਾ।
ਹੇ ਮੇਰੇ ਰਾਮ! ਪ੍ਰਭੂ ਤੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ ਹੈ।


ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ  

सतगुरु सचु प्रभु निरमला सबदि मिलावा होइ ॥१॥ रहाउ ॥  

Saṯgur sacẖ parabẖ nirmalā sabaḏ milāvā ho▫e. ||1|| rahā▫o.  

The True Guru leads us to meet the Immaculate True God through the Word of His Shabad. ||1||Pause||  

ਸਦਾ ਪਵਿੱਤਰ ਸਾਹਿਬ, ਸੱਚੇ ਗੁਰਬਾਂ ਦੇ ਉਪਦੇਸ਼ ਦੁਆਰਾ ਭੇਟਿਆ ਜਾਂਦਾ ਹੈ। ਠਹਿਰਾਉ।  

ਸਬਦਿ = ਸਬਦ ਦੀ ਰਾਹੀਂ।੧।
ਉਸ ਪ੍ਰਭੂ ਦੇ ਨਾਲ ਮਿਲਾਪ ਉਸ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਹੋ ਸਕਦਾ ਹੈ, ਜੋ ਪਵਿਤ੍ਰ ਸਰੂਪ ਹੈ ਤੇ ਜੋ ਸਦਾ-ਥਿਰ ਪ੍ਰਭੂ ਦਾ ਰੂਪ ਹੈ ॥੧॥ ਰਹਾਉ॥


ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ  

सबदि मिलै सो मिलि रहै जिस नउ आपे लए मिलाइ ॥  

Sabaḏ milai so mil rahai jis na▫o āpe la▫e milā▫e.  

One whom the Lord merges into Himself is merged in the Shabad, and remains so merged.  

ਜਿਸ ਨੂੰ ਉਹ ਖੁਦ ਮਿਲਾਉਂਦਾ ਹੈ, ਉਹ ਹਰੀ ਨੂੰ ਮਿਲ ਪੈਦਾ ਹੈ ਅਤੇ ਉਸ ਨਾਲ ਅਭੇਦ ਹੋਇਆ ਰਹਿੰਦਾ ਹੈ।  

ਨਉ = ਨੂੰ। ਆਪੇ = (ਪ੍ਰਭੂ) ਆਪ ਹੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। (ਪਰ ਉਹੀ ਮਨੁੱਖ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਹੀ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ।


ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ  

दूजै भाइ को ना मिलै फिरि फिरि आवै जाइ ॥  

Ḏūjai bẖā▫e ko nā milai fir fir āvai jā▫e.  

No one merges with Him through the love of duality; over and over again, they come and go in reincarnation.  

ਦਵੈਤ-ਭਾਵ ਰਾਹੀਂ ਕੋਈ ਭੀ ਵਾਹਿਗੁਰੂ ਨੂੰ ਨਹੀਂ ਮਿਲਦਾ, ਤੇ ਉਹ ਮੁੜ ਮੁੜ ਕੇ ਆਉਂਦਾ ਤੇ ਜਾਂਦਾ ਰਹਿੰਦਾ ਹੈ।  

ਭਾਇ = ਪਿਆਰ ਵਿਚ। ਦੂਜੈ ਭਾਇ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਆਵੈ ਜਾਇ = ਜੰਮਦਾ ਮਰਦਾ ਹੈ।
(ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ (ਮਾਇਆ ਆਦਿਕ) ਦੇ ਪਿਆਰ ਵਿਚ ਰਿਹਾਂ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ, ਉਹ ਤਾਂ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ।


ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ  

सभ महि इकु वरतदा एको रहिआ समाइ ॥  

Sabẖ mėh ik varaṯḏā eko rahi▫ā samā▫e.  

The One Lord permeates all. The One Lord is pervading everywhere.  

ਇਕ (ਸਾਹਿਬ) ਸਾਰਿਆਂ ਅੰਦਰ ਰਮਿਆ ਹੋਇਆ ਹੈ। (ਉਹ) ਇਕ (ਅਦੁੱਤੀ) ਹਰ ਥਾਂ ਵਿਆਪਕ ਹੋ ਰਿਹਾ ਹੈ।  

ਇਕੁ = ਪਰਮਾਤਮਾ ਹੀ। ਨਾਮਿ = ਨਾਮ ਵਿਚ।
(ਭਾਵੇਂ) ਸਭ ਜੀਵਾਂ ਵਿਚ ਪਰਮਾਤਮਾ ਹੀ ਵੱਸਦਾ ਹੈ, ਤੇ ਹਰ ਥਾਂ ਪਰਮਾਤਮਾ ਹੀ ਮੌਜੂਦ ਹੈ,


ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥  

जिस नउ आपि दइआलु होइ सो गुरमुखि नामि समाइ ॥२॥  

Jis na▫o āp ḏa▫i▫āl ho▫e so gurmukẖ nām samā▫e. ||2||  

That Gurmukh, unto whom the Lord shows His Kindness, is absorbed in the Naam, the Name of the Lord. ||2||  

ਜਿਸ ਤੇ ਵਾਹਿਗੁਰੂ ਖੁਦ ਮਿਹਰਬਾਨ ਹੁੰਦਾ ਹੈ, ਉਹ, ਗੁਰਾਂ ਦੀ ਦਇਆ ਦੁਆਰਾ, ਉਸ ਦੇ ਨਾਮ ਅੰਦਰ ਲੀਨ ਹੋ ਜਾਂਦਾ ਹੈ।  

xxx
ਫਿਰ ਭੀ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਉਸ ਦੇ ਨਾਮ ਵਿਚ ਲੀਨ ਹੁੰਦਾ ਹੈ ਜਿਸ ਉੱਤੇ ਪ੍ਰਭੂ ਆਪ ਦਇਆਵਾਨ ਹੋਵੇ ॥੨॥


ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ  

पड़ि पड़ि पंडित जोतकी वाद करहि बीचारु ॥  

Paṛ paṛ pandiṯ joṯkī vāḏ karahi bīcẖār.  

After all their reading, the Pandits, the religious scholars, and the astrologers argue and debate.  

ਪੜ੍ਹ ਵਾਚ ਕੇ ਵਿਦਵਾਨ ਅਤੇ ਨਜ਼ੂਮੀਏ ਬਖੇਡੇ ਤੇ ਹੁੱਜਤਾਂ ਕਰਦੇ ਹਨ।  

ਜੋਤਕੀ = ਜੋਤਸ਼ੀ। ਵਾਦ = ਝਗੜੇ, ਬਹਸਾਂ। ਵਾਦ ਵੀਚਾਰੁ = ਬਹਸਾਂ ਦੀ ਵਿਚਾਰ।
ਪੰਡਿਤ ਤੇ ਜੋਤਸ਼ੀ ਲੋਕ (ਸ਼ਾਸਤਰ) ਪੜ੍ਹ ਪੜ੍ਹ ਕੇ (ਨਿਰੀਆਂ) ਬਹਸਾਂ ਦਾ ਹੀ ਵਿਚਾਰ ਕਰਦੇ ਹਨ,


ਮਤਿ ਬੁਧਿ ਭਵੀ ਬੁਝਈ ਅੰਤਰਿ ਲੋਭ ਵਿਕਾਰੁ  

मति बुधि भवी न बुझई अंतरि लोभ विकारु ॥  

Maṯ buḏẖ bẖavī na bujẖ▫ī anṯar lobẖ vikār.  

Their intellect and understanding are perverted; they just don't understand. They are filled with greed and corruption.  

ਚੰਦਰਾ ਲਾਲਚ (ਜੀਵਾਂ) ਦੇ ਅੰਦਰ ਵੱਸਦਾ ਹੈ। (ਇਸ ਲਈ ਉਨ੍ਹਾਂ ਦੀ) ਫਿਰੀ ਹੋਈ ਸਮਝ ਅਤੇ ਅਕਲ ਸੁਆਮੀ ਨੂੰ ਨਹੀਂ ਸਿੰਞਾਣਦੀ।  

ਭਵੀ = ਭੋਂ ਜਾਂਦੀ ਹੈ, ਕੁਰਾਹੇ ਪੈ ਜਾਂਦੀ ਹੈ। ਨ ਬੁਝਈ = ਉਹ ਸਮਝਦੇ ਨਹੀਂ ਹਨ।
(ਇਸ ਤਰ੍ਹਾਂ) ਉਹਨਾਂ ਦੀ ਮੱਤ ਉਹਨਾਂ ਦੀ ਅਕਲ ਕੁਰਾਹੇ ਪੈ ਜਾਂਦੀ ਹੈ, ਉਹ (ਜੀਵਨ ਦੇ ਸਹੀ ਰਸਤੇ ਨੂੰ) ਨਹੀਂ ਸਮਝਦੇ ਉਹਨਾਂ ਦੇ ਅੰਦਰ ਲੋਭ ਦਾ ਵਿਕਾਰ (ਪ੍ਰਬਲ ਹੁੰਦਾ) ਹੈ।


ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ  

लख चउरासीह भरमदे भ्रमि भ्रमि होइ खुआरु ॥  

Lakẖ cẖa▫orāsīh bẖaramḏe bẖaram bẖaram ho▫e kẖu▫ār.  

Through 8.4 million incarnations they wander lost and confused; through all their wandering and roaming, they are ruined.  

ਉਹ ਚੁਰਾਸੀ ਲੱਖ ਜੂਨੀਆਂ ਅੰਦਰ ਭੌਦੇਂ ਹਨ ਅਤੇ ਆਪਣੇ ਭਰਮਣ ਤੇ ਭਟਕਣ ਅੰਦਰ ਤਬਾਹ ਹੋ ਜਾਂਦੇ ਹਨ।  

ਭ੍ਰਮਿ = ਭਟਕ ਕੇ। ਹੋਇ ਖੁਆਰੁ = ਖ਼ੁਆਰ ਹੋ ਹੋ ਕੇ। ਪੂਰਬਿ = ਪਹਿਲੇ ਕੀਤੇ ਅਨੁਸਾਰ।
ਉਹ (ਮਾਇਆ ਪਿੱਛੇ) ਭਟਕ ਭਟਕ ਕੇ (ਲੋਭ-ਲਹਰ ਵਿਚ) ਖ਼ੁਆਰ ਹੋ ਹੋ ਕੇ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਰਹਿੰਦੇ ਹਨ।


ਪੂਰਬਿ ਲਿਖਿਆ ਕਮਾਵਣਾ ਕੋਇ ਮੇਟਣਹਾਰੁ ॥੩॥  

पूरबि लिखिआ कमावणा कोइ न मेटणहारु ॥३॥  

Pūrab likẖi▫ā kamāvaṇā ko▫e na metaṇhār. ||3||  

They act according to their pre-ordained destiny, which no one can erase. ||3||  

ਉਹ ਧੁਰ ਦੀ ਲਿਖੀ ਹੋਈ ਲਿਖਤਕਾਰ ਅਨੁਸਾਰ ਕਰਮ ਕਰਦੇ ਹਨ, ਜਿਸ ਨੂੰ ਕੋਈ ਭੀ ਮੇਟਨ ਦੇ ਸਮਰਥ ਨਹੀਂ।  

xxx
ਪਰ ਉਹਨਾਂ ਦੇ ਭੀ ਕੀਹ ਵੱਸ? ਪੂਰਬਲੇ ਜੀਵਨ ਵਿਚ ਕੀਤੇ ਕਰਮਾਂ ਦੇ ਉਕਰੇ ਸੰਸਕਾਰਾਂ ਅਨੁਸਾਰ ਹੀ ਕਮਾਈ ਕਰੀਦੀ ਹੈ, ਕੋਈ (ਆਪਣੇ ਉੱਦਮ ਨਾਲ ਉਹਨਾਂ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ ॥੩॥


ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ  

सतगुर की सेवा गाखड़ी सिरु दीजै आपु गवाइ ॥  

Saṯgur kī sevā gākẖ▫ṛī sir ḏījai āp gavā▫e.  

It is very difficult to serve the True Guru. Surrender your head; give up your selfishness.  

ਸੰਚੇ ਗੁਰਾਂ ਦੀ ਚਾਕਰੀ ਕਠਨ ਹੈ। ਇਹ ਸੀਸ ਭੇਟਾ ਕਰਨ ਅਤੇ ਸਵੈ-ਹੰਗਤਾ ਗਵਾਉਣ ਦੁਆਰਾ ਪਰਾਪਤ ਹੁੰਦਾ ਹੈ।  

ਗਾਖੜੀ = ਔਖੀ, ਕਠਨ। ਦੀਜੈ = ਦੇਣਾ ਪੈਂਦਾ ਹੈ। ਆਪੁ = ਆਪਾ-ਭਾਵ। ਗਵਾਇ = ਗਵਾ ਕੇ, ਦੂਰ ਕਰਕੇ।
(ਇਹ ਸੰਸਕਾਰ ਮਿਟਦੇ ਹਨ ਗੁਰੂ ਦੀ ਸਰਨ ਪਿਆਂ, ਪਰ) ਗੁਰੂ ਦੀ ਦੱਸੀ ਸੇਵਾ ਬੜੀ ਔਖੀ ਹੈ, ਆਪਾ-ਭਾਵ ਗਵਾ ਕੇ ਸਿਰ ਦੇਣਾ ਪੈਂਦਾ ਹੈ।


ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ  

सबदि मिलहि ता हरि मिलै सेवा पवै सभ थाइ ॥  

Sabaḏ milėh ṯā har milai sevā pavai sabẖ thā▫e.  

Realizing the Shabad, one meets with the Lord, and all one's service is accepted.  

ਜੇਕਰ ਬੰਦਾ ਸ਼ਬਦ ਨੂੰ ਪਰਾਪਤ ਹੋ ਜਾਵੇ ਤਦ, ਉਸ ਨੂੰ ਹਰੀ ਮਿਲ ਪੈਦਾ ਹੈ ਅਤੇ ਉਸ ਦੀ ਸਮੂਹ ਘਾਲ ਕਬੂਲ ਪੈ ਜਾਂਦੀ ਹੈ।  

ਥਾਇ ਪਵੈ = ਥਾਂ ਸਿਰ ਪੈਂਦੀ ਹੈ, ਕਬੂਲ ਹੁੰਦੀ ਹੈ।
ਜਦੋਂ ਕੋਈ ਜੀਵ ਗੁਰੂ ਦੇ ਸ਼ਬਦ ਵਿਚ ਜੁੜਦੇ ਹਨ, ਤਾਂ ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੀ ਸੇਵਾ ਕਬੂਲ ਹੋ ਜਾਂਦੀ ਹੈ।


ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ  

पारसि परसिऐ पारसु होइ जोती जोति समाइ ॥  

Pāras parsi▫ai pāras ho▫e joṯī joṯ samā▫e.  

By personally experiencing the Personality of the Guru, one's own personality is uplifted, and one's light merges into the Light.  

ਗੁਰਾਂ ਦੀ ਅਮੋਲਕ (ਵਿਅਕਤੀ) ਨਾਲ ਲੱਗਣ ਦੁਆਰਾ ਜੀਵ ਖੁਦ ਅਮੋਲਕ ਬਣ ਜਾਂਦਾ ਹੈ ਅਤੇ ਉਸ ਦੀ ਰੌਸ਼ਨੀ ਪਰਮ-ਰੋਸ਼ਨੀ ਅੰਦਰ ਲੀਨ ਹੋ ਜਾਂਦਾ ਹੈ।  

ਪਾਰਸਿ ਪਰਸਿਐ = ਜੇ ਪਾਰਸ ਨੂੰ ਛੁਹ ਲਈਏ। ਪਾਰਸਿ = ਪਾਰਸ ਦੀ ਰਾਹੀਂ। ਪਰਸਿਐ = ਪਰਸੇ ਹੋਏ ਦੀ ਰਾਹੀਂ। ਪਾਰਸ = ਉਹ ਪੱਥਰੀ ਜੋ ਸਭ ਧਾਤਾਂ ਨੂੰ ਆਪਣੀ ਛੁਹ ਨਾਲ ਸੋਨਾ ਬਣਾ ਦੇਣ ਵਾਲੀ ਮੰਨੀ ਜਾਂਦੀ ਹੈ। ਜੋਤੀ = ਪਰਮਾਤਮਾ ਦੀ ਜੋਤਿ ਵਿਚ। ਸਮਾਇ = ਲੀਨ ਹੋ ਜਾਂਦੀ ਹੈ।
(ਗੁਰੂ-) ਪਾਰਸ ਨੂੰ ਮਿਲਿਆਂ ਪਾਰਸ ਹੀ ਹੋ ਜਾਈਦਾ ਹੈ। (ਗੁਰੂ ਦੀ ਸਹੈਤਾ ਨਾਲ) ਪਰਮਾਤਮਾ ਦੀ ਜੋਤਿ ਵਿਚ ਮਨੁੱਖ ਦੀ ਜੋਤਿ ਮਿਲ ਜਾਂਦੀ ਹੈ।


ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥  

जिन कउ पूरबि लिखिआ तिन सतगुरु मिलिआ आइ ॥४॥  

Jin ka▫o pūrab likẖi▫ā ṯin saṯgur mili▫ā ā▫e. ||4||  

Those who have such pre-ordained destiny come to meet the True Guru. ||4||  

ਸੱਚਾ ਗੁਰੂ ਉਨ੍ਹਾਂ ਨੂੰ ਆ ਕੇ ਮਿਲ ਪੈਂਦਾ ਹੈ, ਜਿਨ੍ਹਾਂ ਲਈ ਧੁਰੋ ਐਸੀ ਲਿਖਤਾਕਾਰ ਹੁੰਦੀ ਹੈ।  

xxx
ਪਰ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ, ਜਿਹਨਾਂ ਦੇ ਭਾਗਾਂ ਵਿਚ ਧੁਰੋਂ (ਬਖ਼ਸ਼ਸ਼ ਦਾ ਲੇਖ) ਲਿਖਿਆ ਹੋਇਆ ਹੋਵੇ ॥੪॥


ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ  

मन भुखा भुखा मत करहि मत तू करहि पूकार ॥  

Man bẖukẖā bẖukẖā maṯ karahi maṯ ṯū karahi pūkār.  

O mind, don't cry out that you are hungry, always hungry; stop complaining.  

ਹੇ ਮੇਰੀ ਜਿੰਦੜੀਏ! ਆਪਣੇ ਖੁਦਿਆਵੰਤ ਅਤੇ ਭੋਜਨ ਦੀ ਸਾਮਗਰੀ ਤੋਂ ਬਗੈਰ ਹੋਣ ਬਾਰੇ ਪੁਕਾਰ ਨਾਂ ਕਰ ਤੇ ਨਾਂ ਹੀ ਤੂੰ ਇਸ ਬਾਰੇ ਸ਼ਿਕਾਇਤ ਕਰ।  

ਮਨ = ਹੇ ਮਨ! ਮੱਤ ਕਰਹਿ = ਨਾਹ ਕਰੀਂ। ਪੁਕਾਰ = ਸ਼ਿਕੈਤ, ਗਿਲਾ-ਗੁਜ਼ਾਰੀ।
ਹੇ (ਮੇਰੇ) ਮਨ! ਹਰ ਵੇਲੇ ਤ੍ਰਿਸ਼ਨਾ ਦੇ ਅਧੀਨ ਨਾਹ ਟਿਕਿਆ ਰਹੁ, ਤੇ ਗਿਲੇ-ਗੁਜ਼ਾਰੀ ਨਾਹ ਕਰਦਾ ਰਹੁ।


ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ  

लख चउरासीह जिनि सिरी सभसै देइ अधारु ॥  

Lakẖ cẖa▫orāsīh jin sirī sabẖsai ḏe▫e aḏẖār.  

The One who created the 8.4 million species of beings gives sustenance to all.  

ਜਿਸ ਨੇ ਚੁਰਾਸੀ ਲੱਖ ਜੂਨੀਆਂ ਪੈਦਾ ਕੀਤੀਆਂ ਹਨ, ਉਹ ਸਾਰਿਆਂ ਨੂੰ ਅਹਾਰ ਦਿੰਦਾ ਹੈ।  

ਜਿਨਿ = ਜਿਸ (ਪ੍ਰਭੂ) ਨੇ। ਸਿਰੀ = ਪੈਦਾ ਕੀਤੀ ਹੈ। ਸਭਸੈ = ਹਰੇਕ ਜੀਵ ਨੂੰ। ਦੇਇ = ਦੇਂਦਾ ਹੈ। ਅਧਾਰੁ = ਆਸਰਾ, ਰੋਜ਼ੀ।
ਜਿਸ ਪਰਮਾਤਮਾ ਨੇ ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਉਹ ਹਰੇਕ ਜੀਵ ਨੂੰ (ਰੋਜ਼ੀ ਦਾ) ਆਸਰਾ (ਭੀ) ਦੇਂਦਾ ਹੈ।


ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ  

निरभउ सदा दइआलु है सभना करदा सार ॥  

Nirbẖa▫o saḏā ḏa▫i▫āl hai sabẖnā karḏā sār.  

The Fearless Lord is forever Merciful; He takes care of all.  

ਭੈ-ਰਹਿਤ ਪ੍ਰਭੂ ਸਦੀਵ ਹੀ ਮਿਹਰਬਾਨ ਹੈ। ਉਹ ਸਾਰਿਆਂ ਦੀ ਸੰਭਾਲ ਕਰਦਾ ਹੈ।  

ਸਾਰ = ਸੰਭਾਲ।
ਉਹ ਪ੍ਰਭੂ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਦਇਆ ਦਾ ਸੋਮਾ ਹੈ, ਸਭ ਜੀਵਾਂ ਦੀ ਸੰਭਾਲ ਕਰਦਾ ਹੈ।


ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥  

नानक गुरमुखि बुझीऐ पाईऐ मोख दुआरु ॥५॥३॥३६॥  

Nānak gurmukẖ bujẖī▫ai pā▫ī▫ai mokẖ ḏu▫ār. ||5||3||36||  

O Nanak, the Gurmukh understands, and finds the Door of Liberation. ||5||3||36||  

ਹੇ ਨਾਨਕ! ਗੁਰਾਂ ਦੇ ਰਾਹੀਂ ਉਸ ਨੂੰ ਸਮਝਣ ਦੁਆਰਾ, ਇਨਸਾਨ ਮੁਕਤੀ ਦੇ ਦਰਵਾਜ਼ੇ ਨੂੰ ਪਾ ਲੈਂਦਾ ਹੈ।  

ਮੋਖ ਦੁਆਰੁ = ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ।੫।
ਹੇ ਨਾਨਕ! ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ, ਤੇ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਾਹ ਲੱਭਦਾ ਹੈ ॥੫॥੩॥੩੬॥


ਸਿਰੀਰਾਗੁ ਮਹਲਾ  

सिरीरागु महला ३ ॥  

Sirīrāg mėhlā 3.  

Siree Raag, Third Mehl:  

ਸਿਰੀ ਰਾਗ, ਤੀਜੀ ਪਾਤਸ਼ਾਹੀ।  

xxx
xxx


ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ  

जिनी सुणि कै मंनिआ तिना निज घरि वासु ॥  

Jinī suṇ kai mani▫ā ṯinā nij gẖar vās.  

Those who hear and believe, find the home of the self deep within.  

ਜੋ ਹਰੀ ਨਾਮ ਨੂੰ ਸਰਵਣ ਕਰਦੇ ਅਤੇ ਇਸ ਵਿੱਚ ਯਕੀਨ ਰਖਦੇ ਹਨ, ਉਹ ਆਪਣੇ ਨਿਜਦੇ ਗ੍ਰਿਹ ਅੰਦਰ ਨਿਵਾਸ ਪਾ ਲੈਂਦੇ ਹਨ।  

ਨਿਜ ਘਰਿ = ਆਪਣੇ ਘਰ ਵਿਚ, ਅੰਤਰ ਆਤਮੇ।
ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ ਨਾਮ) ਸੁਣ ਕੇ ਮੰਨ ਲਿਆ ਹੈ (ਭਾਵ, ਆਪਣੇ ਮਨ ਨੂੰ ਉਸ ਨਾਮ-ਸਿਮਰਨ ਵਿਚ ਗਿਝਾ ਲਿਆ ਹੈ) ਉਹਨਾਂ ਦਾ ਆਪਣੇ ਅੰਤਰ-ਆਤਮੇ ਨਿਵਾਸ ਬਣਿਆ ਰਹਿੰਦਾ ਹੈ (ਭਾਵ, ਉਹਨਾਂ ਦਾ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ)।


ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ  

गुरमती सालाहि सचु हरि पाइआ गुणतासु ॥  

Gurmaṯī sālāhi sacẖ har pā▫i▫ā guṇṯās.  

Through the Guru's Teachings, they praise the True Lord; they find the Lord, the Treasure of Excellence.  

ਗੁਰਾਂ ਦੇ ਉਪਦੇਸ਼ ਤਾਬੇ ਤੂੰ ਸਤਿਪੁਰਖ ਦੀ ਕੀਰਤੀ ਕਰ। ਇਸ ਤਰ੍ਹਾਂ ਤੂੰ ਸਰੇਸ਼ਟਤਾਈਆਂ ਦੇ ਖ਼ਜ਼ਾਨੇ ਵਾਹਿਗੁਰੂ ਨੂੰ ਪਾ ਲਵੇਗਾ।  

ਸਾਲਾਹਿ = ਸਿਫ਼ਤ-ਸਾਲਾਹ ਕਰ ਕੇ। ਸਚੁ = ਸਦਾ-ਥਿਰ ਪ੍ਰਭੂ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ।
ਗੁਰੂ ਦੀ ਸਿੱਖਿਆ ਅਨੁਸਾਰ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਉਹ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲੈਂਦੇ ਹਨ।


ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ  

सबदि रते से निरमले हउ सद बलिहारै जासु ॥  

Sabaḏ raṯe se nirmale ha▫o saḏ balihārai jās.  

Attuned to the Word of the Shabad, they are immaculate and pure. I am forever a sacrifice to them.  

ਬੇ-ਦਾਗ ਹਨ ਉਹ ਜਿਹੜੇ ਹਰੀ ਨਾਮ ਨਾਲ ਰੰਗੀਜੇ ਹਨ। ਮੈਂ ਉਨ੍ਹਾਂ ਉਤੋਂ ਹਮੇਸ਼ਾਂ ਹੀ ਕੁਰਬਾਨ ਜਾਂਦਾ ਹਾਂ।  

ਹਉ = ਮੈਂ। ਜਾਸੁ = ਜਾਂਦਾ ਹਾਂ।
ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ (ਆਚਰਨ ਵਾਲੇ) ਹੋ ਜਾਂਦੇ ਹਨ। ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।


ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥  

हिरदै जिन कै हरि वसै तितु घटि है परगासु ॥१॥  

Hirḏai jin kai har vasai ṯiṯ gẖat hai pargās. ||1||  

Those people, within whose hearts the Lord abides, are radiant and enlightened. ||1||  

ਰੱਬੀ ਨੂਰ ਉਨ੍ਹਾਂ ਦੇ ਮਨਾਂ ਅੰਦਰ ਚਮਕਦਾ ਹੈ, ਜਿਨ੍ਹਾਂ ਦੇ ਦਿਲਾਂ ਅੰਦਰ ਵਾਹਿਗੁਰੂ ਵੱਸਦਾ ਹੈ।  

ਤਿਤੁ = ਉਸ ਵਿਚ। ਘਰਿ = ਹਿਰਦੇ ਵਿਚ। ਤਿਤੁ ਘਟਿ = (ਉਹਨਾਂ ਦੇ) ਉਸ ਹਿਰਦੇ ਵਿਚ। ਪਰਗਾਸੁ = ਚਾਨਣ।੧।
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, (ਉਹਨਾਂ ਦੇ) ਉਸ ਹਿਰਦੇ ਵਿਚ ਚਾਨਣ ਹੋ ਜਾਂਦਾ ਹੈ (ਭਾਵ, ਸਹੀ ਜੀਵਨ ਜੀਊਣ ਦੀ ਉਹਨਾਂ ਨੂੰ ਸੂਝ ਆ ਜਾਂਦੀ ਹੈ ॥੧॥


ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ  

मन मेरे हरि हरि निरमलु धिआइ ॥  

Man mere har har nirmal ḏẖi▫ā▫e.  

O my mind, meditate on the Immaculate Lord, Har, Har.  

ਹੇ ਮੇਰੀ ਜਿੰਦੜੀਏ! ਸ਼ੁੱਧ ਪ੍ਰਭੂ ਸੁਆਮੀ ਦਾ ਆਰਾਧਨ ਕਰ।  

ਮਨ = ਹੇ ਮਨ!
ਹੇ ਮੇਰੇ ਮਨ! ਪਵਿਤ੍ਰ ਹਰਿ-ਨਾਮ ਸਿਮਰ।


ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ  

धुरि मसतकि जिन कउ लिखिआ से गुरमुखि रहे लिव लाइ ॥१॥ रहाउ ॥  

Ḏẖur masṯak jin ka▫o likẖi▫ā se gurmukẖ rahe liv lā▫e. ||1|| rahā▫o.  

Those whose have such pre-ordained destiny written on their foreheads-those Gurmukhs remain absorbed in the Lord's Love. ||1||Pause||  

ਜਿਨ੍ਹਾਂ ਦੇ ਮੱਥੇ ਉਤੇ ਆਦਿ ਤੋਂ ਐਸੀ ਲਿਖਤਾਕਾਰ ਹੈ; ਗੁਰਾਂ ਦੀ ਦਇਆ ਦੁਆਰਾ ਉਹ ਪ੍ਰਭੂ ਦੀ ਪ੍ਰੀਤ ਅੰਦਰ ਲੀਨ ਰਹਿੰਦੇ ਹਨ। ਠਹਿਰਾਉ।  

ਧੁਰਿ = ਧੁਰੋਂ, ਪ੍ਰਭੂ ਦੀ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਕਉ = ਨੂੰ, ਵਾਸਤੇ। ਸੇ = ਉਹ ਬੰਦੇ।੧।
ਧੁਰੋਂ (ਪਰਮਾਤਮਾ ਦੀ ਹਜ਼ੂਰੀ ਵਿਚੋਂ) ਜਿਨ੍ਹਾਂ ਬੰਦਿਆਂ ਨੂੰ ਆਪਣੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖਿਆ (ਮਿਲ ਜਾਂਦਾ) ਹੈ, ਉਹ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਯਾਦ ਵਿਚ) ਸੁਰਤ ਜੋੜੀ ਰੱਖਦੇ ਹਨ ॥੧॥ ਰਹਾਉ॥


ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ  

हरि संतहु देखहु नदरि करि निकटि वसै भरपूरि ॥  

Har sanṯahu ḏekẖhu naḏar kar nikat vasai bẖarpūr.  

O Saints, see clearly that the Lord is near at hand; He is pervading everywhere.  

ਤੁਸੀਂ ਸਾਧੂਓ, ਗਹੁ ਦੀ ਨਿਗ੍ਹਾ ਨਾਲ ਤੱਕੋ ਕਿ ਵਾਹਿਗੁਰੂ ਨੇੜੇ ਹੀ ਵੰਸਦਾ ਹੈ ਅਤੇ ਹਰ ਥਾਂ ਪਰੀ-ਪੂਰਨ ਹੈ।  

ਨਦਰਿ ਕਰਿ = ਨੀਝ ਲਾ ਕੇ, ਧਿਆਨ ਨਾਲ। ਨਿਕਟਿ = ਨੇੜੇ।
ਹੇ ਪ੍ਰਭੂ ਦੇ ਸੰਤ ਜਨੋ! ਧਿਆਨ ਨਾਲ ਵੇਖੋ, ਪਰਮਾਤਮਾ ਹਰ ਥਾਂ ਵਿਆਪਕ, ਹਰੇਕ ਦੇ ਨੇੜੇ ਵੱਸਦਾ ਹੈ।


ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ  

गुरमति जिनी पछाणिआ से देखहि सदा हदूरि ॥  

Gurmaṯ jinī pacẖẖāṇi▫ā se ḏekẖėh saḏā haḏūr.  

Those who follow the Guru's Teachings realize Him, and see Him Ever-present.  

ਜੋ ਗੁਰਾਂ ਦੇ ਉਪਦੇਸ਼ ਦੁਆਰਾ ਹਰੀ ਨੂੰ ਸਿੰਞਾਣਦੇ ਹਨ, ਉਹ ਉਸ ਨੂੰ ਹਮੇਸ਼ਾਂ ਹਾਜ਼ਰ-ਨਾਜ਼ਰ ਵੇਖਦੇ ਹਨ।  

ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ।
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਮੱਤ ਲੈ ਕੇ ਉਸ ਨੂੰ (ਭਰਪੂਰਿ ਵੱਸਦਾ) ਪਛਾਣ ਲਿਆ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੇਖਦੇ ਹਨ।


ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ  

जिन गुण तिन सद मनि वसै अउगुणवंतिआ दूरि ॥  

Jin guṇ ṯin saḏ man vasai a▫uguṇvanṯi▫ā ḏūr.  

He dwells forever in the minds of the virtuous. He is far removed from those worthless people who lack virtue.  

ਜਿਨ੍ਹਾਂ ਦੇ ਪੱਲੇ ਸਰੇਸ਼ਟਤਾਈ ਹੈ, ਸੁਆਮੀ ਸਦੀਵ ਹੀ ਉਨ੍ਹਾਂ ਦੇ ਚਿੱਤਾਂ ਅੰਦਰ ਰਹਿੰਦਾ ਹੈ। ਉਹ ਉਨ੍ਹਾਂ ਕੋਲੋ ਬਹੁਤ ਦੁਰੇਡੇ ਹੈ, ਜੋ ਪਾਪੀ ਪੁਰਸ਼ ਹਨ।  

ਤਿਨ ਮਨਿ = ਉਹਨਾਂ ਦੇ ਮਨ ਵਿਚ। ਸਦ = ਸਦਾ।
ਜਿਨ੍ਹਾਂ ਮਨੁੱਖਾਂ ਨੇ ਗੁਣ ਗ੍ਰਹਿਣ ਕਰ ਲਏ ਹਨ, ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਦਾ ਹੈ, ਪਰ ਜਿਨ੍ਹਾਂ ਨੇ ਔਗਣ ਵਿਹਾਝੇ ਹੋਏ ਹਨ, ਉਹਨਾਂ ਨੂੰ ਕਿਤੇ ਦੂਰ ਵੱਸਦਾ ਜਾਪਦਾ ਹੈ।


ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥  

मनमुख गुण तै बाहरे बिनु नावै मरदे झूरि ॥२॥  

Manmukẖ guṇ ṯai bāhre bin nāvai marḏe jẖūr. ||2||  

The self-willed manmukhs are totally without virtue. Without the Name, they die in frustration. ||2||  

ਅਧਰਮੀ ਨੇਕੀ ਤੋਂ ਸੱਖਣੇ ਹਨ। ਹਰੀ ਨਾਮ ਤੋਂ ਵਾਝੇ ਹੋਏ ਉਹ ਅਫਸੋਸ ਕਰਦੇ ਹੋਏ ਫ਼ੌਤ ਹੁੰਦੇ ਹਨ।  

ਗੁਣ ਤੇ = ਗੁਣਾਂ ਤੋਂ। ਝੂਰਿ = ਝੁਰ ਝੁਰ ਕੇ। ਮਰਦੇ = ਆਤਮਕ ਮੌਤ ਸਹੇੜਦੇ ਹਨ।੨।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਣਾਂ ਤੋਂ ਸੱਖਣੇ ਰਹਿੰਦੇ ਹਨ, ਉਹ ਪ੍ਰਭੂ ਦੇ ਨਾਮ ਤੋਂ ਬਿਨਾ (ਮਾਇਆ ਦੇ ਝੋਰਿਆਂ ਵਿਚ) ਝੁਰ ਝੁਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ ॥੨॥


ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ  

जिन सबदि गुरू सुणि मंनिआ तिन मनि धिआइआ हरि सोइ ॥  

Jin sabaḏ gurū suṇ mani▫ā ṯin man ḏẖi▫ā▫i▫ā har so▫e.  

Those who hear and believe in the Word of the Guru's Shabad, meditate on the Lord in their minds.  

ਜੋ ਗੁਰਬਾਣੀ ਨੂੰ ਸਰਵਣ ਕਰਕੇ ਉਸ ਉਤੇ ਅਮਲ ਕਰਦੇ ਹਨ, ਉਹ ਉਸ ਹਰੀ ਨੂੰ ਆਪਣੇ ਚਿੱਤ ਅੰਦਰ ਸਿਮਰਦੇ ਹਨ।  

ਸਬਦਿ = ਸ਼ਬਦ ਦੀ ਰਾਹੀਂ। ਸੋਇ = ਉਹ।
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸੁਣ ਕੇ ਮੰਨ ਲਿਆ ਹੈ (ਨਾਮ ਵਿਚ ਆਪਣਾ ਆਪ ਗਿਝਾ ਲਿਆ ਹੈ), ਉਹਨਾਂ ਨੇ ਆਪਣੇ ਮਨ ਵਿਚ ਉਸ ਹਰੀ ਨੂੰ (ਹਰ ਵੇਲੇ) ਸਿਮਰਿਆ ਹੈ।


ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ  

अनदिनु भगती रतिआ मनु तनु निरमलु होइ ॥  

An▫ḏin bẖagṯī raṯi▫ā man ṯan nirmal ho▫e.  

Night and day, they are steeped in devotion; their minds and bodies become pure.  

ਰੈਣ ਦਿਹੁ ਸੁਆਮੀ ਦੇ ਸਿਮਰਨ ਅੰਦਰ ਰੰਗੀਜਣ ਦੁਆਰਾ ਉਨ੍ਹਾਂ ਦੇ ਦਿਲ ਤੇ ਦੇਹਿ ਪਵਿੱਤਰ ਹੋ ਜਾਂਦੇ ਹਨ।  

ਅਨਦਿਨੁ = ਹਰ ਰੋਜ਼।
ਹਰ ਵੇਲੇ ਪ੍ਰਭੂ-ਭਗਤੀ ਵਿਚ ਰੰਗੇ ਹੋਏ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ।


ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ  

कूड़ा रंगु कसु्मभ का बिनसि जाइ दुखु रोइ ॥  

Kūṛā rang kasumbẖ kā binas jā▫e ḏukẖ ro▫e.  

The color of the world is false and weak; when it washes away, people cry out in pain.  

ਝੂਠਾ ਹੈ (ਮਾਇਆ ਦਾ) ਰੰਗ ਜਿਵੇ ਕਸੁੰਭੇ ਦੇ ਫੁੱਲ ਦੀ ਰੰਗਤ ਹੈ। ਜਦ ਇਹ ਅਲੋਪ ਹੋ ਜਾਂਦੀ ਹੈ, ਇਨਸਾਨ ਅੰਦਰ ਰੋਂਦਾ ਹੈ।  

ਕੂੜਾ = ਝੂਠਾ, ਨਾਸਵੰਤ। ਰੋਇ = ਰੋਂਦਾ ਹੈ।੩।
ਕਸੁੰਭੇ ਦਾ ਰੰਗ ਛੇਤੀ ਨਾਸ ਹੋ ਜਾਣ ਵਾਲਾ ਹੈ ਉਹ ਨਾਸ ਹੋ ਜਾਂਦਾ ਹੈ, (ਇਸੇ ਤਰ੍ਹਾਂ ਮਾਇਆ ਦਾ ਸਾਥ ਭੀ ਚਾਰ ਦਿਨਾਂ ਦਾ ਹੈ, ਉਹ ਸਾਥ ਟੁੱਟ ਜਾਂਦਾ ਹੈ, ਤੇ ਉਸ ਦੇ ਮੋਹ ਵਿਚ ਫਸਿਆ ਮਨੁੱਖ ਵਿਛੋੜੇ ਦਾ) ਦੁੱਖ ਦੁਖੀ ਹੋ ਹੋ ਕੇ ਫਰੋਲਦਾ ਹੈ।


ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥  

जिसु अंदरि नाम प्रगासु है ओहु सदा सदा थिरु होइ ॥३॥  

Jis anḏar nām pargās hai oh saḏā saḏā thir ho▫e. ||3||  

Those who have the Radiant Light of the Naam within, become steady and stable, forever and ever. ||3||  

ਜਿਸ ਦੇ ਮਨ ਅੰਦਰ ਰੱਬ ਦੇ ਨਾਮ ਦਾ ਚਾਨਣ ਹੈ। ਉਹ ਹਮੇਸ਼ਾਂ ਤੇ ਸਦੀਵ ਲਈ ਮੁਸਤਕਿਲ ਹੋ ਜਾਂਦਾ ਹੈ।  

xxx
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (-ਰੂਪ) ਚਾਨਣ ਹੈ ਉਹ ਸਦਾ ਅਡੋਲ-ਚਿੱਤ ਰਹਿੰਦਾ ਹੈ ॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits