Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਤਿਸ ਕਾ ਨਾਮੁ ਸਤਿ ਰਾਮਦਾਸੁ  

his name is truly Ram Das, the Lord's servant.  

ਸਤਿ = {सत्य = true, real, genuine.} ਅਸਲੀ। ਰਾਮਦਾਸੁ = ਰਾਮ ਦਾ ਦਾਸ, ਪ੍ਰਭੂ ਦਾ ਸੇਵਕ।
ਉਸ ਮਨੁੱਖ ਦਾ ਨਾਮ ਅਸਲੀ (ਅਰਥਾਂ ਵਿਚ) 'ਰਾਮਦਾਸੁ' (ਪ੍ਰਭੂ ਦਾ ਸੇਵਕ) ਹੈ;


ਆਤਮ ਰਾਮੁ ਤਿਸੁ ਨਦਰੀ ਆਇਆ  

He comes to have the Vision of the Lord, the Supreme Soul.  

ਆਤਮ ਰਾਮੁ = ਸਭ ਵਿਚ ਵਿਆਪਕ ਪ੍ਰਭੂ।
ਉਸ ਨੂੰ ਸਰਬ-ਵਿਆਪੀ ਪ੍ਰਭੂ ਦਿੱਸ ਪੈਂਦਾ ਹੈ,


ਦਾਸ ਦਸੰਤਣ ਭਾਇ ਤਿਨਿ ਪਾਇਆ  

Deeming himself to be the slave of the Lord's slaves, he obtains it.  

ਭਾਇ = ਭਾਵਨਾ ਨਾਲ, ਸੁਭਾਉ ਦੀ ਰਾਹੀਂ। ਦਾਸ ਦਸੰਤਣ ਭਾਇ = ਦਾਸਾਂ ਦਾ ਦਾਸ ਹੋਣ ਦੀ ਭਾਵਨਾ ਨਾਲ। ਤਿਨਿ = ਉਸ (ਮਨੁੱਖ) ਨੇ।
ਦਾਸਾਂ ਦਾ ਦਾਸ ਹੋਣ ਦੇ ਸੁਭਾਉ ਨਾਲ ਉਸ ਨੇ ਪ੍ਰਭੂ ਨੂੰ ਲੱਭਾ ਹੈ।


ਸਦਾ ਨਿਕਟਿ ਨਿਕਟਿ ਹਰਿ ਜਾਨੁ  

He knows the Lord to be Ever-present, close at hand.  

ਨਿਕਟਿ = ਨੇੜੇ। ਜਾਨੁ = (ਜੋ) ਜਾਣਦਾ ਹੈ।
ਜੋ (ਮਨੁੱਖ) ਸਦਾ ਪ੍ਰਭੂ ਨੂੰ ਨੇੜੇ ਜਾਣਦਾ ਹੈ,


ਸੋ ਦਾਸੁ ਦਰਗਹ ਪਰਵਾਨੁ  

Such a servant is honored in the Court of the Lord.  

xxx
ਉਹ ਸੇਵਕ ਦਰਗਾਹ ਵਿਚ ਕਬੂਲ ਹੁੰਦਾ ਹੈ।


ਅਪੁਨੇ ਦਾਸ ਕਉ ਆਪਿ ਕਿਰਪਾ ਕਰੈ  

To His servant, He Himself shows His Mercy.  

xxx
ਪ੍ਰਭੂ ਉਸ ਸੇਵਕ ਉਤੇ ਆਪ ਮੇਹਰ ਕਰਦਾ ਹੈ,


ਤਿਸੁ ਦਾਸ ਕਉ ਸਭ ਸੋਝੀ ਪਰੈ  

Such a servant understands everything.  

ਸੋਝੀ = ਸਮਝ। ਪਰੈ = ਪੜੈ, ਪੈਂਦੀ ਹੈ।
ਤੇ ਉਸ ਸੇਵਕ ਨੂੰ ਸਾਰੀ ਸਮਝ ਆ ਜਾਂਦੀ ਹੈ।


ਸਗਲ ਸੰਗਿ ਆਤਮ ਉਦਾਸੁ  

Amidst all, his soul is unattached.  

ਆਤਮ ਉਦਾਸੁ = ਅੰਦਰੋਂ ਨਿਰਮੋਹ।
ਸਾਰੇ ਪਰਵਾਰ ਵਿਚ (ਰਹਿੰਦਾ ਹੋਇਆ ਭੀ) ਉਹ ਅੰਦਰੋਂ ਨਿਰਮੋਹ ਹੁੰਦਾ ਹੈ;


ਐਸੀ ਜੁਗਤਿ ਨਾਨਕ ਰਾਮਦਾਸੁ ॥੬॥  

Such is the way, O Nanak, of the Lord's servant. ||6||  

xxx॥੬॥
ਹੇ ਨਾਨਕ! ਇਹੋ ਜਿਹੀ (ਜੀਵਨ-) ਜੁਗਤੀ ਨਾਲ ਉਹ (ਅਸਲੀ) "ਰਾਮਦਾਸ" (ਰਾਮ ਦਾ ਦਾਸ ਬਣ ਜਾਂਦਾ ਹੈ) ॥੬॥


ਪ੍ਰਭ ਕੀ ਆਗਿਆ ਆਤਮ ਹਿਤਾਵੈ  

One who, in his soul, loves the Will of God,  

ਆਗਿਆ = ਹੁਕਮ, ਰਜ਼ਾ। ਆਤਮ = ਆਪਣੇ ਅੰਦਰ। ਹਿਤਾਵੈ = ਹਿਤ ਵਾਲੀ ਜਾਣੇ, ਮਿੱਠੀ ਕਰ ਕੇ ਮੰਨੇ।
ਜੋ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਮਨ ਵਿਚ ਮਿੱਠੀ ਕਰ ਕੇ ਮੰਨਦਾ ਹੈ,


ਜੀਵਨ ਮੁਕਤਿ ਸੋਊ ਕਹਾਵੈ  

is said to be Jivan Mukta - liberated while yet alive.  

ਜੀਵਨ ਮੁਕਤਿ = (ਉਹ ਮਨੁੱਖ ਜਿਸ ਨੂੰ) ਜੀਊਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਮਿਲ ਗਈ ਹੈ।
ਉਹੀ ਜੀਊਂਦਾ ਮੁਕਤ ਅਖਵਾਉਂਦਾ ਹੈ;


ਤੈਸਾ ਹਰਖੁ ਤੈਸਾ ਉਸੁ ਸੋਗੁ  

As is joy, so is sorrow to him.  

ਹਰਖੁ = ਖ਼ੁਸ਼ੀ। ਸੋਗੁ = ਗਮੀ।
ਉਸ ਨੂੰ ਖ਼ੁਸ਼ੀ ਤੇ ਗ਼ਮੀ ਇਕੋ ਜਿਹੀ ਹੈ,


ਸਦਾ ਅਨੰਦੁ ਤਹ ਨਹੀ ਬਿਓਗੁ  

He is in eternal bliss, and is not separated from God.  

ਬਿਓਗੁ = ਵਿਛੋੜਾ।
ਉਸ ਨੂੰ ਸਦਾ ਆਨੰਦ ਹੈ (ਕਿਉਂਕਿ) ਓਥੇ (ਭਾਵ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਤੋਂ) ਵਿਛੋੜਾ ਨਹੀਂ ਹੈ।


ਤੈਸਾ ਸੁਵਰਨੁ ਤੈਸੀ ਉਸੁ ਮਾਟੀ  

As is gold, so is dust to him.  

ਸੁਵਰਨੁ = ਸੋਨਾ।
ਸੋਨਾ ਤੇ ਮਿੱਟੀ (ਭੀ ਉਸ ਮਨੁੱਖ ਵਾਸਤੇ) ਬਰਾਬਰ ਹੈ (ਭਾਵ, ਸੋਨਾ ਵੇਖ ਕੇ ਉਹ ਲੋਭ ਵਿਚ ਨਹੀਂ ਫਸਦਾ),


ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ  

As is ambrosial nectar, so is bitter poison to him.  

ਬਿਖੁ = ਵਿਹੁ, ਜ਼ਹਰ। ਖਾਟੀ = ਕੌੜੀ, ਹਾਨੀਕਾਰਕ (ਸੰ. कटु)।
ਅੰਮ੍ਰਿਤ ਤੇ ਕਉੜੀ ਵਿਹੁ ਭੀ ਉਸ ਲਈ ਇਕ ਜੈਸੀ ਹੈ।


ਤੈਸਾ ਮਾਨੁ ਤੈਸਾ ਅਭਿਮਾਨੁ  

As is honor, so is dishonor.  

ਮਾਨੁ = ਆਦਰ।
(ਕਿਸੇ ਵਲੋਂ) ਆਦਰ (ਦਾ ਵਰਤਾਉ ਹੋਵੇ) ਜਾਂ ਅਹੰਕਾਰ (ਦਾ) (ਉਸ ਮਨੁੱਖ ਵਾਸਤੇ) ਇਕ ਸਮਾਨ ਹੈ,


ਤੈਸਾ ਰੰਕੁ ਤੈਸਾ ਰਾਜਾਨੁ  

As is the beggar, so is the king.  

ਰੰਕੁ = ਕੰਗਾਲ।
ਕੰਗਾਲ ਤੇ ਸ਼ਹਨਸ਼ਾਹ ਭੀ ਉਸ ਦੀ ਨਜ਼ਰ ਵਿਚ ਬਰਾਬਰ ਹੈ।


ਜੋ ਵਰਤਾਏ ਸਾਈ ਜੁਗਤਿ  

Whatever God ordains, that is his way.  

ਜੁਗਤਿ = ਰਾਹ, ਰਸਤਾ, ਤਰੀਕਾ।
ਜੋ (ਰਜ਼ਾ ਪ੍ਰਭੂ) ਵਰਤਾਉਂਦਾ ਹੈ, ਉਹੀ (ਉਸ ਵਾਸਤੇ) ਜ਼ਿੰਦਗੀ ਦਾ ਗਾਡੀ-ਰਾਹ ਹੈ;


ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥  

O Nanak, that being is known as Jivan Mukta. ||7||  

xxx॥੭॥
ਹੇ ਨਾਨਕ! ਉਹ ਮਨੁੱਖ ਜੀਊਂਦਾ ਮੁਕਤ ਕਿਹਾ ਜਾ ਸਕਦਾ ਹੈ ॥੭॥


ਪਾਰਬ੍ਰਹਮ ਕੇ ਸਗਲੇ ਠਾਉ  

All places belong to the Supreme Lord God.  

ਸਗਲੇ = ਸਾਰੇ। ਠਾਉ = ਥਾਂ।
ਸਾਰੇ ਥਾਂ (ਸਰੀਰ-ਰੂਪ ਘਰ) ਅਕਾਲ ਪੁਰਖ ਦੇ ਹੀ ਹਨ,


ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ  

According to the homes in which they are placed, so are His creatures named.  

ਜਿਤੁ = ਜਿਸ ਵਿਚ। ਜਿਤੁ ਘਰਿ = ਜਿਸ ਘਰ ਵਿਚ। ਤਿਨ = ਉਹਨਾਂ ਦਾ।
ਜਿਸ ਜਿਸ ਥਾਂ ਜੀਵਾਂ ਨੂੰ ਰੱਖਦਾ ਹੈ, ਉਹੋ ਜਿਹਾ ਉਹਨਾਂ ਦਾ ਨਾਉਂ (ਪੈ ਜਾਂਦਾ ਹੈ)।


ਆਪੇ ਕਰਨ ਕਰਾਵਨ ਜੋਗੁ  

He Himself is the Doer, the Cause of causes.  

ਜੋਗੁ = ਸਮਰੱਥ, ਤਾਕਤ ਵਾਲਾ।
ਪ੍ਰਭੂ ਆਪ ਹੀ (ਸਭ ਕੁਝ) ਕਰਨ ਦੀ (ਤੇ ਜੀਵਾਂ ਪਾਸੋਂ) ਕਰਾਉਣ ਦੀ ਤਾਕਤ ਰੱਖਦਾ ਹੈ,


ਪ੍ਰਭ ਭਾਵੈ ਸੋਈ ਫੁਨਿ ਹੋਗੁ  

Whatever pleases God, ultimately comes to pass.  

ਪ੍ਰਭ ਭਾਵੈ = (ਜੋ ਕੁਝ) ਪ੍ਰਭੂ ਨੂੰ ਭਾਉਂਦਾ ਹੈ। ਫੁਨਿ = ਫੇਰ, ਮੁੜ। ਹੋਗੁ = ਹੋਵੇਗਾ।
ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ।


ਪਸਰਿਓ ਆਪਿ ਹੋਇ ਅਨਤ ਤਰੰਗ  

He Himself is All-pervading, in endless waves.  

ਪਸਰਿਓ = ਖਿਲਰਿਆ ਹੋਇਆ ਹੈ, ਵਿਆਪਕ ਹੈ। ਅਨਤ = ਅਨੰਤ, ਬੇਅੰਤ। ਤਰੰਗ = ਲਹਿਰਾਂ। ਹੋਇ ਅਨਤ ਤਰੰਗ = ਬੇਅੰਤ ਲਹਿਰਾਂ ਹੋ ਕੇ।
(ਜ਼ਿੰਦਗੀ ਦੀਆਂ) ਬੇਅੰਤ ਲਹਿਰਾਂ ਬਣ ਕੇ (ਅਕਾਲ ਪੁਰਖ) ਆਪ ਸਭ ਥਾਈਂ ਮੌਜੂਦ ਹੈ,


ਲਖੇ ਜਾਹਿ ਪਾਰਬ੍ਰਹਮ ਕੇ ਰੰਗ  

The playful sport of the Supreme Lord God cannot be known.  

ਲਖੇ ਨ ਜਾਹਿ = ਬਿਆਨ ਨਹੀਂ ਕੀਤੇ ਜਾ ਸਕਦੇ। ਰੰਗ = ਤਮਾਸ਼ੇ, ਖੇਲ।
ਅਕਾਲ ਪੁਰਖ ਦੇ ਖੇਲ ਬਿਆਨ ਨਹੀਂ ਕੀਤੇ ਜਾ ਸਕਦੇ।


ਜੈਸੀ ਮਤਿ ਦੇਇ ਤੈਸਾ ਪਰਗਾਸ  

As the understanding is given, so is one enlightened.  

ਪਰਗਾਸ = ਚਾਨਣ, ਜ਼ਹੂਰ।
ਜਿਹੋ ਜਿਹੀ ਅਕਲ ਦੇਂਦਾ ਹੈ, ਉਹੋ ਜਿਹਾ ਜ਼ਹੂਰ (ਜੀਵ ਦੇ ਅੰਦਰ) ਹੁੰਦਾ ਹੈ;


ਪਾਰਬ੍ਰਹਮੁ ਕਰਤਾ ਅਬਿਨਾਸ  

The Supreme Lord God, the Creator, is eternal and everlasting.  

ਅਬਿਨਾਸ = ਨਾਸ-ਰਹਿਤ।
ਅਕਾਲ ਪੁਰਖ (ਆਪ ਸਭ ਕੁਝ) ਕਰਨ ਵਾਲਾ ਹੈ ਤੇ ਕਦੇ ਮਰਦਾ ਨਹੀਂ।


ਸਦਾ ਸਦਾ ਸਦਾ ਦਇਆਲ  

Forever, forever and ever, He is merciful.  

xxx
ਪ੍ਰਭੂ ਸਦਾ ਮੇਹਰ ਕਰਨ ਵਾਲਾ ਹੈ,


ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥  

Remembering Him, remembering Him in meditation, O Nanak, one is blessed with ecstasy. ||8||9||  

ਭਏ ਨਿਹਾਲ = (ਜੀਵ) ਨਿਹਾਲ ਹੋ ਜਾਂਦੇ ਹਨ। {ਸੰ. निहारिन् = 1. Diffusive, spreading wide (as fragrance), 2. Fragrant} ਸੁਗੰਧੀ ਦੇਣ ਵਾਲੇ, ਖਿੜੇ ਹੋਏ (ਫੁੱਲ ਵਾਂਗ) ॥੮॥
ਹੇ ਨਾਨਕ! (ਜੀਵ ਉਸ ਨੂੰ) ਸਦਾ ਸਿਮਰ ਕੇ (ਫੁੱਲ ਵਾਂਗ) ਖਿੜੇ ਰਹਿੰਦੇ ਹਨ ॥੮॥੯॥


ਸਲੋਕੁ  

Shalok:  

xxx
xxx


ਉਸਤਤਿ ਕਰਹਿ ਅਨੇਕ ਜਨ ਅੰਤੁ ਪਾਰਾਵਾਰ  

Many people praise the Lord. He has no end or limitation.  

ਉਸਤਤਿ = ਵਡਿਆਈ। ਕਰਹਿ = ਕਰਦੇ ਹਨ। ਅੰਤੁ ਨ ਪਾਰਾਵਾਰ = ਪਾਰ ਅਵਾਰ ਦਾ ਅੰਤ ਨ, ਪਾਰਲੇ ਉਰਲੇ ਬੰਨੇ ਦਾ ਅੰਤ ਨਹੀਂ, (ਗੁਣਾਂ ਦੇ) ਪਾਰਲੇ ਉਰਲੇ ਬੰਨੇ ਦਾ ਅਖ਼ੀਰ ਨਹੀਂ (ਲੱਭਦਾ)।
ਅਨੇਕਾਂ ਬੰਦੇ ਪ੍ਰਭੂ ਦੇ ਗੁਣਾਂ ਦਾ ਜ਼ਿਕਰ ਕਰਦੇ ਹਨ, ਪਰ ਉਹਨਾਂ ਗੁਣਾਂ ਦਾ ਹੱਦ-ਬੰਨਾ ਨਹੀਂ ਲੱਭਦਾ।


ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥  

O Nanak, God created the creation, with its many ways and various species. ||1||  

ਪ੍ਰਭਿ = ਪ੍ਰਭੂ ਨੇ। ਰਚਨਾ = ਸ੍ਰਿਸ਼ਟੀ; ਜਗਤ ਦੀ ਬਣਤਰ। ਬਹੁ ਬਿਧਿ = ਕਈ ਤਰੀਕਿਆਂ ਨਾਲ। ਪ੍ਰਕਾਰ = ਕਿਸਮ। ਬਿਧਿ = ਤਰੀਕਾ ॥੧॥
ਹੇ ਨਾਨਕ! (ਇਹੀ ਸਾਰੀ) ਸ੍ਰਿਸ਼ਟੀ (ਉਸ) ਪ੍ਰਭੂ ਨੇ ਕਈ ਕਿਸਮਾਂ ਦੀ ਕਈ ਤਰੀਕਿਆਂ ਨਾਲ ਬਣਾਈ ਹੈ ॥੧॥


ਅਸਟਪਦੀ  

Ashtapadee:  

xxx
xxx


ਕਈ ਕੋਟਿ ਹੋਏ ਪੂਜਾਰੀ  

Many millions are His devotees.  

ਕੋਟਿ = ਕਰੋੜ।
(ਪ੍ਰਭੂ ਦੀ ਇਸ ਰਚੀ ਹੋਈ ਦੁਨੀਆ ਵਿਚ) ਕਈ ਕਰੋੜਾਂ ਪ੍ਰਾਣੀ ਪੁਜਾਰੀ ਹਨ,


ਕਈ ਕੋਟਿ ਆਚਾਰ ਬਿਉਹਾਰੀ  

Many millions perform religious rituals and worldly duties.  

ਆਚਾਰ ਬਿਉਹਾਰੀ = ਧਾਰਮਿਕ ਰੀਤਾਂ ਰਸਮਾਂ ਕਰਨ ਵਾਲੇ।
ਅਤੇ ਕਈ ਕਰੋੜਾਂ ਧਾਰਮਿਕ ਰੀਤਾਂ ਰਸਮਾਂ ਕਰਨ ਵਾਲੇ ਹਨ;


ਕਈ ਕੋਟਿ ਭਏ ਤੀਰਥ ਵਾਸੀ  

Many millions become dwellers at sacred shrines of pilgrimage.  

ਵਾਸੀ = ਵੱਸਣ ਵਾਲੇ।
ਕਈ ਕਰੋੜਾਂ (ਬੰਦੇ) ਤੀਰਥਾਂ ਦੇ ਵਸਨੀਕ ਹਨ,


ਕਈ ਕੋਟਿ ਬਨ ਭ੍ਰਮਹਿ ਉਦਾਸੀ  

Many millions wander as renunciates in the wilderness.  

ਬਨ = ਜੰਗਲਾਂ ਵਿਚ। ਭ੍ਰਮਹਿ = ਫਿਰਦੇ ਹਨ। ਉਦਾਸੀ = ਜਗਤ ਵਲੋਂ ਉਪਰਾਮ ਹੋ ਕੇ।
ਅਤੇ ਕਈ ਕਰੋੜਾਂ (ਜਗਤ ਵਲੋਂ) ਉਪਰਾਮ ਹੋ ਕੇ ਜੰਗਲਾਂ ਵਿਚ ਫਿਰਦੇ ਹਨ;


ਕਈ ਕੋਟਿ ਬੇਦ ਕੇ ਸ੍ਰੋਤੇ  

Many millions listen to the Vedas.  

ਸ੍ਰੋਤੇ = ਸੁਣਨ ਵਾਲੇ।
ਕਈ ਕਰੋੜਾਂ ਜੀਵ ਵੇਦਾਂ ਦੇ ਸੁਣਨ ਵਾਲੇ ਹਨ,


ਕਈ ਕੋਟਿ ਤਪੀਸੁਰ ਹੋਤੇ  

Many millions become austere penitents.  

ਤਪੀਸੁਰ = ਤਪੀ ਈਸੁਰ, ਵੱਡੇ ਵੱਡੇ ਤਪੀਏ।
ਅਤੇ ਕਈ ਕਰੋੜਾਂ ਵੱਡੇ ਵੱਡੇ ਤਪੀਏ ਬਣੇ ਹੋਏ ਹਨ;


ਕਈ ਕੋਟਿ ਆਤਮ ਧਿਆਨੁ ਧਾਰਹਿ  

Many millions enshrine meditation within their souls.  

ਆਤਮ = ਮਨ ਵਿਚ। ਧਿਆਨੁ ਧਾਰਹਿ = ਸੁਰਤ ਜੋੜਦੇ ਹਨ।
ਕਈ ਕਰੋੜਾਂ (ਮਨੁੱਖ) ਆਪਣੇ ਅੰਦਰ ਸੁਰਤ ਜੋੜ ਰਹੇ ਹਨ,


ਕਈ ਕੋਟਿ ਕਬਿ ਕਾਬਿ ਬੀਚਾਰਹਿ  

Many millions of poets contemplate Him through poetry.  

ਕਬਿ = ਕਵਿ, ਕਵੀ। ਕਾਬਿ = ਕਾਵ੍ਯ, ਕਵਿਤਾ, ਕਵੀਆਂ ਦੀਆਂ ਰਚਨਾਂ। ਬੀਚਾਰਹਿ = ਵਿਚਾਰਦੇ ਹਨ।
ਅਤੇ ਕਈ ਕਰੋੜਾਂ (ਮਨੁੱਖ) ਕਵੀਆਂ ਦੀਆਂ ਰਚੀਆਂ ਕਵਿਤਾ ਵਿਚਾਰਦੇ ਹਨ;


ਕਈ ਕੋਟਿ ਨਵਤਨ ਨਾਮ ਧਿਆਵਹਿ  

Many millions meditate on His eternally new Naam.  

ਨਵਤਨ = ਨਵਾਂ।
ਕਈ ਕਰੋੜਾਂ ਬੰਦੇ (ਪ੍ਰਭੂ ਦਾ) ਨਿੱਤ ਨਵਾਂ ਨਾਮ ਸਿਮਰਦੇ ਹਨ,


ਨਾਨਕ ਕਰਤੇ ਕਾ ਅੰਤੁ ਪਾਵਹਿ ॥੧॥  

O Nanak, none can find the limits of the Creator. ||1||  

xxx॥੧॥
(ਪਰ) ਹੇ ਨਾਨਕ! ਉਸ ਕਰਤਾਰ ਦਾ ਕੋਈ ਭੀ ਅੰਤ ਨਹੀਂ ਪਾ ਸਕਦੇ ॥੧॥


ਕਈ ਕੋਟਿ ਭਏ ਅਭਿਮਾਨੀ  

Many millions become self-centered.  

ਅਭਿਮਾਨੀ = ਅਹੰਕਾਰੀ।
(ਇਸ ਜਗਤ-ਰਚਨਾ ਵਿਚ) ਕਰੋੜਾਂ ਅਹੰਕਾਰੀ ਜੀਵ ਹਨ,


ਕਈ ਕੋਟਿ ਅੰਧ ਅਗਿਆਨੀ  

Many millions are blinded by ignorance.  

ਅੰਧ = ਅੰਨ੍ਹੇ। ਅਗਿਆਨੀ = ਜਾਹਿਲ, ਮੂੜ੍ਹ। ਅੰਧ ਅਗਿਆਨੀ = ਮਹਾ ਮੂਰਖ।
ਅਤੇ ਕਰੋੜਾਂ ਹੀ ਬੰਦੇ ਪੁੱਜ ਕੇ ਜਾਹਿਲ ਹਨ;


ਕਈ ਕੋਟਿ ਕਿਰਪਨ ਕਠੋਰ  

Many millions are stone-hearted misers.  

ਕਿਰਪਨ = ਕੰਜੂਸ। ਕਠੋਰ = ਸਖ਼ਤ-ਦਿਲ।
ਕਰੋੜਾਂ (ਮਨੁੱਖ) ਸ਼ੂਮ ਤੇ ਪੱਥਰ-ਦਿਲ ਹਨ,


ਕਈ ਕੋਟਿ ਅਭਿਗ ਆਤਮ ਨਿਕੋਰ  

Many millions are heartless, with dry, withered souls.  

ਅਭਿਗ = ਨਾਹ ਭਿੱਜਣ ਵਾਲੇ, ਨਾਹ ਨਰਮ ਹੋਣ ਵਾਲੇ। ਨਿਕੋਰ = ਨਿਰੇ ਕੋਰੇ, ਬੜੇ ਰੁੱਖੇ।
ਅਤੇ ਕਈ ਕਰੋੜ ਅੰਦਰੋਂ ਮਹਾ ਕੋਰੇ ਹਨ ਜੋ (ਕਿਸੇ ਦਾ ਦੁੱਖ ਤੱਕ ਕੇ ਭੀ ਕਦੇ) ਪਸੀਜਦੇ ਨਹੀਂ;


ਕਈ ਕੋਟਿ ਪਰ ਦਰਬ ਕਉ ਹਿਰਹਿ  

Many millions steal the wealth of others.  

ਦਰਬ = ਧਨ। ਪਰ = ਪਰਾਇਆ, ਬਿਗਾਨਾ। ਹਿਰਹਿ = ਚੁਰਾਉਂਦੇ ਹਨ।
ਕਰੋੜਾਂ ਬੰਦੇ ਦੂਜਿਆਂ ਦਾ ਧਨ ਚੁਰਾਉਂਦੇ ਹਨ,


ਕਈ ਕੋਟਿ ਪਰ ਦੂਖਨਾ ਕਰਹਿ  

Many millions slander others.  

ਦੂਖਨਾ = ਨਿੰਦਿਆ।
ਅਤੇ ਕਰੋੜਾਂ ਹੀ ਦੂਜਿਆਂ ਦੀ ਨਿੰਦਿਆ ਕਰਦੇ ਹਨ;


ਕਈ ਕੋਟਿ ਮਾਇਆ ਸ੍ਰਮ ਮਾਹਿ  

Many millions struggle in Maya.  

ਸ੍ਰਮ = ਮੇਹਨਤ। ਮਾਇਆ = ਧਨ-ਪਦਾਰਥ।
ਕਰੋੜਾਂ (ਮਨੁੱਖ) ਧਨ ਪਦਾਰਥ ਦੀ (ਖ਼ਾਤਰ) ਮੇਹਨਤ ਵਿਚ ਜੁੱਟੇ ਹੋਏ ਹਨ,


ਕਈ ਕੋਟਿ ਪਰਦੇਸ ਭ੍ਰਮਾਹਿ  

Many millions wander in foreign lands.  

ਭ੍ਰਮਾਹਿ = ਭ੍ਰਮਹਿ, ਫਿਰਦੇ ਹਨ।
ਅਤੇ ਕਈ ਕਰੋੜ ਦੂਜੇ ਦੇਸ਼ਾਂ ਵਿਚ ਭਟਕ ਰਹੇ ਹਨ;


ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ  

Whatever God attaches them to - with that they are engaged.  

ਜਿਤੁ = ਜਿਸ (ਕੰਮ ਵਿਚ)। ਤਿਤੁ = ਉਸ (ਆਹਰ) ਵਿਚ।
(ਹੇ ਪ੍ਰਭੂ!) ਜਿਸ ਜਿਸ ਆਹਰੇ ਤੂੰ ਲਾਉਂਦਾ ਹੈਂ ਉਸ ਉਸ ਆਹਰ ਵਿਚ ਜੀਵ ਲੱਗੇ ਹੋਏ ਹਨ।


ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥  

O Nanak, the Creator alone knows the workings of His creation. ||2||  

xxx॥੨॥
ਹੇ ਨਾਨਕ! ਕਰਤਾਰ ਦੀ ਰਚਨਾ (ਦਾ ਭੇਤ) ਕਰਤਾਰ ਹੀ ਜਾਣਦਾ ਹੈ ॥੨॥


ਕਈ ਕੋਟਿ ਸਿਧ ਜਤੀ ਜੋਗੀ  

Many millions are Siddhas, celibates and Yogis.  

ਸਿਧ = ਪੁੱਗਿਆ ਹੋਇਆ ਜੋਗੀ। ਜਤੀ = ਉਹ ਮਨੁੱਖ ਜਿਸ ਨੇ ਕਾਮ ਨੂੰ ਵੱਸ ਵਿਚ ਰੱਖਿਆ ਹੋਇਆ ਹੈ।
(ਇਸ ਸ੍ਰਿਸ਼ਟਿ-ਰਚਨਾ ਵਿਚ) ਕਰੋੜਾਂ ਪੁੱਗੇ ਹੋਏ, ਤੇ ਕਾਮ ਨੂੰ ਵੱਸ ਵਿਚ ਰੱਖਣ ਵਾਲੇ ਜੋਗੀ ਹਨ,


ਕਈ ਕੋਟਿ ਰਾਜੇ ਰਸ ਭੋਗੀ  

Many millions are kings, enjoying worldly pleasures.  

ਰਸ ਭੋਗੀ = ਸੁਆਦਲੇ ਪਦਾਰਥਾਂ ਨੂੰ ਮਾਣਨ ਵਾਲੇ।
ਅਤੇ ਕਰੋੜਾਂ ਹੀ ਮੌਜਾਂ ਮਾਣਨ ਵਾਲੇ ਰਾਜੇ ਹਨ;


ਕਈ ਕੋਟਿ ਪੰਖੀ ਸਰਪ ਉਪਾਏ  

Many millions of birds and snakes have been created.  

ਉਪਾਏ = ਪੈਦਾ ਕੀਤੇ।
ਕਰੋੜਾਂ ਪੰਛੀ ਤੇ ਸੱਪ (ਪ੍ਰਭੂ ਨੇ) ਪੈਦਾ ਕੀਤੇ ਹਨ,


ਕਈ ਕੋਟਿ ਪਾਥਰ ਬਿਰਖ ਨਿਪਜਾਏ  

Many millions of stones and trees have been produced.  

ਬਿਰਖ = ਰੁੱਖ। ਨਿਪਜਾਏ = ਉਗਾਏ।
ਅਤੇ ਕਰੋੜਾਂ ਹੀ ਪੱਥਰ ਤੇ ਰੁੱਖ ਉਗਾਏ ਹਨ;


ਕਈ ਕੋਟਿ ਪਵਣ ਪਾਣੀ ਬੈਸੰਤਰ  

Many millions are the winds, waters and fires.  

ਬੈਸੰਤਰ = ਅੱਗ।
ਕਰੋੜਾਂ ਹਵਾ ਪਾਣੀ ਤੇ ਅੱਗਾਂ ਹਨ,


ਕਈ ਕੋਟਿ ਦੇਸ ਭੂ ਮੰਡਲ  

Many millions are the countries and realms of the world.  

ਭੂ = ਧਰਤੀ। ਭੂ ਮੰਡਲ = ਧਰਤੀ ਦੇ ਚੱਕ੍ਰ।
ਕਰੋੜਾਂ ਦੇਸ ਤੇ ਧਰਤੀਆਂ ਦੇ ਚੱਕ੍ਰ ਹਨ;


ਕਈ ਕੋਟਿ ਸਸੀਅਰ ਸੂਰ ਨਖ੍ਯ੍ਯਤ੍ਰ  

Many millions are the moons, suns and stars.  

ਸਸੀਅਰ = (ਸੰ. शशिधर) ਚੰਦ੍ਰਮਾ। ਸੂਰ = ਸੂਰਜ। ਨਖ੍ਯ੍ਯਤ੍ਰ = ਤਾਰੇ।
ਕਈ ਕਰੋੜਾਂ ਚੰਦ੍ਰਮਾਂ, ਸੂਰਜ ਤੇ ਤਾਰੇ ਹਨ,


        


© SriGranth.org, a Sri Guru Granth Sahib resource, all rights reserved.
See Acknowledgements & Credits