Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਚੇਤੈ ਲਿਵ ਲਾਇ  

इहु जनमु पदारथु पाइ कै हरि नामु न चेतै लिव लाइ ॥  

Ih janam paḏārath pā▫e kai har nām na cẖeṯai liv lā▫e.  

The blessing of this human life has been obtained, but still, people do not lovingly focus their thoughts on the Name of the Lord.  

ਪ੍ਰਾਣੀ ਨੂੰ ਮਨੁਖੀ ਜੀਵਨ ਦੀ ਇਹ ਦੌਲਤ ਪਰਾਪਤ ਹੋਈ ਹੈ। ਉਹ ਗੂੜ੍ਹੇ ਹਿੱਤ ਨਾਲ ਵਾਹਿਗੁਰੂ ਦੇ ਨਾਮ ਦਾ ਚਿੰਤਨ ਨਹੀਂ ਕਰਦਾ।  

ਪਦਾਰਥੁ = ਕੀਮਤੀ ਚੀਜ਼। ਲਿਵ ਲਾਇ = ਸੁਰਤ ਜੋੜ ਕੇ।
ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ (ਮੂਰਖ ਮਨੁੱਖ) ਸੁਰਤ ਜੋੜ ਕੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ।


ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਪਾਇ  

पगि खिसिऐ रहणा नही आगै ठउरु न पाइ ॥  

Pag kẖisi▫ai rahṇā nahī āgai ṯẖa▫ur na pā▫e.  

Their feet slip, and they cannot stay here any longer. And in the next world, they find no place of rest at all.  

ਜਦ ਪੈਰ ਤਿਲ੍ਹਕ ਜਾਂਦਾ ਹੈ, ਉਹ ਠਹਿਰ ਨਹੀਂ ਸਕਦਾ। ਪਰਲੋਕ ਵਿੱਚ ਉਸ ਨੂੰ ਕੋਈ ਆਰਾਮ ਦੀ ਥਾਂ ਨਹੀਂ ਮਿਲਦੀ।  

ਪਗਿ ਖਿਸਿਐ = ਜਦੋਂ ਪੈਰ ਖਿਸਕ ਗਿਆ। ਠਉਰੁ = ਥਾਂ, ਆਸਰਾ।
ਪਰ ਜਦੋਂ ਪੈਰ ਤਿਲਕ ਗਿਆ (ਜਦੋਂ ਸਰੀਰ ਢਹਿ ਪਿਆ) ਇੱਥੇ ਜਗਤ ਵਿਚ ਟਿਕਿਆ ਨਹੀਂ ਜਾ ਸਕੇਗਾ (ਨਾਮ ਤੋਂ ਸਖਣੇ ਰਹਿਣ ਕਰਕੇ) ਅਗਾਂਹ ਦਰਗਾਹ ਵਿਚ ਭੀ ਥਾਂ ਨਹੀਂ ਮਿਲਦਾ।


ਓਹ ਵੇਲਾ ਹਥਿ ਆਵਈ ਅੰਤਿ ਗਇਆ ਪਛੁਤਾਇ  

ओह वेला हथि न आवई अंति गइआ पछुताइ ॥  

Oh velā hath na āvī anṯ ga▫i▫ā pacẖẖuṯā▫e.  

This opportunity shall not come again. In the end, they depart, regretting and repenting.  

ਜੋ ਸਮਾਂ ਇਕ ਵਾਰੀ ਵੰਞਾਇਆ ਗਿਆ, ਉਹ ਮੁੜ ਕੇ ਹੱਥ ਨਹੀਂ ਲੱਗਦਾ ਅਤੇ ਓੜਕ ਨੂੰ ਪਸਚਾਤਾਪ ਕਰਦਾ ਹੋਇਆ ਬੰਦਾ ਟੁਰ ਜਾਂਦਾ ਹੈ।  

ਹਥਿ = ਹੱਥ ਵਿਚ। ਆਵਈ = ਆਵਏ, ਆਵੈ, ਆਉਂਦਾ। ਅੰਤਿ = ਆਖ਼ਰ।
(ਮੌਤ ਆਇਆਂ) ਸਿਮਰਨ ਦਾ ਸਮਾ ਮਿਲ ਨਹੀਂ ਸਕਦਾ। ਆਖ਼ਰ (ਮੂਰਖ ਜੀਵ) ਪਛੁਤਾਂਦਾ ਜਾਂਦਾ ਹੈ।


ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥  

जिसु नदरि करे सो उबरै हरि सेती लिव लाइ ॥४॥  

Jis naḏar kare so ubrai har seṯī liv lā▫e. ||4||  

Those whom the Lord blesses with His Glance of Grace are saved; they are lovingly attuned to the Lord. ||4||  

ਜਿਸ ਉਤੇ ਵਾਹਿਗੁਰੂ ਆਪਣੀ ਰਹਿਮਤ ਦੀ ਨਿਗ੍ਹਾ ਧਾਰਦਾ ਹੈ, ਉਹ ਉਸ ਨਾਲ ਪ੍ਰੀਤ ਪਾ ਕੇ ਪਾਰ ਉਤਰ ਜਾਂਦਾ ਹੈ।  

ਜਿਸੁ = ਜਿਸ (ਮਨੁੱਖ) ਉਤੇ। ਉਬਰੈ = ਬਚ ਜਾਂਦਾ ਹੈ। ਸੇਤੀ = ਨਾਲ।੪।
ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਜ਼ਰ ਕਰਦਾ ਹੈ ਉਹ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜ ਕੇ (ਮਾਇਆ ਕਸੁੰਭੇ ਦੇ ਮੋਹ ਤੋਂ) ਬਚ ਜਾਂਦਾ ਹੈ ॥੪॥


ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਪਾਇ  

देखा देखी सभ करे मनमुखि बूझ न पाइ ॥  

Ḏekẖā ḏekẖī sabẖ kare manmukẖ būjẖ na pā▫e.  

They all show off and pretend, but the self-willed manmukhs do not understand.  

ਰੀਸੋ ਰੀਸ ਸਾਰੇ ਜਣੇ ਕਰਦੇ ਹਨ, ਅਤੇ ਆਪ-ਹੁਦਰਿਆਂ ਨੂੰ ਸਮਝ ਨਹੀਂ ਪੈਂਦੀ।  

ਦੇਖਾ ਦੇਖੀ = ਹੋਰਨਾਂ ਨੂੰ ਕਰਦਿਆਂ ਵੇਖ ਕੇ, ਵਿਖਾਵੇ ਦੀ ਖ਼ਾਤਰ। ਬੂਝ = ਸਮਝ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈ, ਉਸ ਨੂੰ ਸਹੀ ਜੀਵਨ ਜੀਊਣ ਦੀ ਸਮਝ ਨਹੀਂ ਆਉਂਦੀ।


ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ  

जिन गुरमुखि हिरदा सुधु है सेव पई तिन थाइ ॥  

Jin gurmukẖ hirḏā suḏẖ hai sev pa▫ī ṯin thā▫e.  

Those Gurmukhs who are pure of heart-their service is accepted.  

ਜਿਨ੍ਹਾਂ ਸੱਚੇ ਗੁਰ-ਸਿੱਖਾਂ ਦੇ ਦਿਲ ਪਵਿੱਤਰ ਹਨ, ਉਨ੍ਹਾਂ ਦੀ ਚਾਕਰੀ ਕਬੂਲ ਪੈ ਜਾਂਦੀ ਹੈ।  

ਪਈ ਥਾਇ = ਥਾਂ-ਸਿਰ ਪਈ, ਕਬੂਲ ਹੋ ਜਾਂਦੀ ਹੈ।
(ਪਰ) ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵ੍ਰਿਤ ਹੋ ਜਾਂਦਾ ਹੈ, ਉਹਨਾਂ ਦੀ ਘਾਲ-ਕਮਾਈ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੀ ਹੈ।


ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ  

हरि गुण गावहि हरि नित पड़हि हरि गुण गाइ समाइ ॥  

Har guṇ gāvahi har niṯ paṛėh har guṇ gā▫e samā▫e.  

They sing the Glorious Praise of the Lord; they read about the Lord each day. Singing the Praise of the Lord, they merge in absorption.  

ਉਹ ਵਾਹਿਗੁਰੂ ਦਾ ਜੱਸ ਗਾਇਨ ਕਰਦੇ ਹਨ, ਵਾਹਿਗੁਰੂ ਦੇ ਬਾਰੇ ਹੀ ਹਰ ਰੋਜ਼ ਪੜ੍ਹਦੇ ਹਨ ਤੇ ਵਾਹਿਗੁਰੂ ਦੀ ਕੀਰਤੀ ਅਲਾਪ ਕੇ ਉਸ ਵਿੱਚ ਲੀਨ ਹੋ ਜਾਂਦੇ ਹਨ।  

ਸਮਾਇ = ਲੀਨ ਹੋ ਕੇ।
ਉਹ ਮਨੁੱਖ ਹਰੀ ਦੇ ਗੁਣ ਗਾ ਕੇ ਹਰੀ ਦੇ ਚਰਨਾਂ ਵਿਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ।


ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥  

नानक तिन की बाणी सदा सचु है जि नामि रहे लिव लाइ ॥५॥४॥३७॥  

Nānak ṯin kī baṇī saḏā sacẖ hai jė nām rahe liv lā▫e. ||5||4||37||  

O Nanak, the words of those who are lovingly attuned to the Naam are true forever. ||5||4||37||  

ਹੈ ਨਾਨਕ! ਸਦੀਵ ਹੀ ਸੱਚਾ ਹੈ ਉਨ੍ਹਾਂ ਦਾ ਬਚਨ ਜੋ ਸੁਆਮੀ ਦੇ ਨਾਮ ਦੇ ਪਿਆਰ ਨਾਲ ਜੁੜੇ ਰਹਿੰਦੇ ਹਨ।  

ਬਾਣੀ ਸਚੁ ਹੈ = ਪਰਮਾਤਮਾ ਦਾ ਸਿਮਰਨ ਹੀ (ਉਹਨਾਂ ਦੀ) ਬਾਣੀ ਹੈ, ਸਦਾ ਸਿਫ਼ਤ-ਸਾਲਾਹ ਹੀ ਕਰਦੇ ਹਨ।੫।
ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖਦੇ ਹਨ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਹੀ ਉਹਨਾਂ ਦੀ ਜੀਭ ਤੇ ਸਦਾ ਚੜ੍ਹੀ ਰਹਿੰਦੀ ਹੈ ॥੫॥੪॥੩੭॥


ਸਿਰੀਰਾਗੁ ਮਹਲਾ  

सिरीरागु महला ३ ॥  

Sirīrāg mėhlā 3.  

Siree Raag, Third Mehl:  

ਸਿਰੀ ਰਾਗ, ਤੀਜੀ ਪਾਤਸ਼ਾਹੀ।  

xxx
xxx


ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ  

जिनी इक मनि नामु धिआइआ गुरमती वीचारि ॥  

Jinī ik man nām ḏẖi▫ā▫i▫ā gurmaṯī vīcẖār.  

Those who meditate single-mindedly on the Naam, and contemplate the Teachings of the Guru,  

ਜੋ ਇਕ ਚਿੱਤ ਹਰੀ ਨਾਮ ਦਾ ਚਿੰਤਨ ਕਰਦੇ ਹਨ ਅਤੇ ਗੁਰਾਂ ਦੇ ਉਪਦੇਸ਼ ਨੂੰ ਸੋਚਦੇ ਵਿਚਾਰਦੇ ਹਨ।  

ਮਨਿ = ਮਨ ਨਾਲ। ਇਕ ਮਨਿ = ਇਕ ਮਨ ਨਾਲ, ਇਕਾਗ੍ਰ ਹੋ ਕੇ। ਵੀਚਾਰਿ = (ਨਾਮ ਨੂੰ) ਵਿਚਾਰ ਕੇ, ਸੋਚ = ਮੰਡਲ ਵਿਚ ਟਿਕਾ ਕੇ।
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮੱਤ ਦੀ ਰਾਹੀਂ (ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਕੇ ਨਾਮ ਨੂੰ ਇਕਾਗ੍ਰ ਮਨ ਨਾਲ ਸਿਮਰਿਆ ਹੈ,


ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ  

तिन के मुख सद उजले तितु सचै दरबारि ॥  

Ŧin ke mukẖ saḏ ujle ṯiṯ sacẖai ḏarbār.  

their faces are forever radiant in the Court of the True Lord.  

ਉਨ੍ਹਾਂ ਦੇ ਚਿਹਰੇ ਉਸ ਸਾਹਿਬ ਦੀ ਸੱਚੀ ਦਰਗਾਹ ਵਿੱਚ ਹਮੇਸ਼ਾਂ ਰੋਸ਼ਨ ਹੁੰਦੇ ਹਨ।  

ਸਦ = ਸਦਾ। ਉਜਲੇ = ਸਾਫ਼, ਸੋਹਣੇ। ਤਿਤੁ = ਉਸ ਵਿਚ। ਤਿਤੁ ਸਚੈ ਦਰਬਾਰਿ = ਉਸ ਸਦਾ-ਥਿਰ ਦਰਬਾਰ ਵਿਚ।
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰਬਾਰ ਵਿਚ ਉਹ ਸਦਾ ਸੁਰਖ਼ਰੂ ਹੁੰਦੇ ਹਨ।


ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥  

ओइ अम्रितु पीवहि सदा सदा सचै नामि पिआरि ॥१॥  

O▫e amriṯ pīvėh saḏā saḏā sacẖai nām pi▫ār. ||1||  

They drink in the Ambrosial Nectar forever and ever, and they love the True Name. ||1||  

ਹਮੇਸ਼ਾਂ ਤੇ ਸਦੀਵ ਹੀ ਉਹ ਆਬਿ-ਹਿਯਾਤ ਪਾਨ ਕਰਦੇ ਹਨ ਅਤੇ ਸਤਿਨਾਮ ਨਾਲ ਨੇਹੁ ਗੰਢਦੇ ਹਨ।  

ਓਇ = ਉਹ ਬੰਦੇ {ਬਹੁ-ਵਚਨ}। ਨਾਮਿ ਪਿਆਰਿ = ਨਾਮ ਵਿਚ ਪਿਆਰ ਦੀ ਰਾਹੀਂ।੧।
ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ॥੧॥


ਭਾਈ ਰੇ ਗੁਰਮੁਖਿ ਸਦਾ ਪਤਿ ਹੋਇ  

भाई रे गुरमुखि सदा पति होइ ॥  

Bẖā▫ī re gurmukẖ saḏā paṯ ho▫e.  

O Siblings of Destiny, the Gurmukhs are honored forever.  

ਹੇ ਵੀਰ! ਗੁਰੂ-ਸਮਰਪਣ ਨੂੰ ਹਮੇਸ਼ਾਂ ਹੀ ਇੱਜ਼ਤ ਮਿਲਦੀ ਹੈ।  

ਗੁਰਮੁਖਿ = ਗੁਰੂ ਦੀ ਸਰਨ ਪਿਆਂ। ਪਤਿ = ਇੱਜ਼ਤ।
ਹੇ ਭਾਈ! ਗੁਰੂ ਦੀ ਸਰਨ ਪਿਆਂ ਸਦਾ ਇੱਜ਼ਤ ਮਿਲਦੀ ਹੈ।


ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ  

हरि हरि सदा धिआईऐ मलु हउमै कढै धोइ ॥१॥ रहाउ ॥  

Har har saḏā ḏẖi▫ā▫ī▫ai mal ha▫umai kadẖai ḏẖo▫e. ||1|| rahā▫o.  

They meditate forever on the Lord, Har, Har, and they wash off the filth of egotism. ||1||Pause||  

ਉਹ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰਦੇ ਹਨ ਅਤੇ ਹੰਕਾਰ ਦੀ ਗੰਦਗੀ ਨੂੰ ਧੋ ਕੇ ਦੂਰ ਕਰ ਦਿੰਦੇ ਹਨ। ਠਹਿਰਾਉ।  

ਧੋਇ = ਧੋ ਕੇ।੧।
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। (ਗੁਰੂ ਮਨੁੱਖ ਦੇ ਮਨ ਵਿਚੋਂ) ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ ॥੧॥ ਰਹਾਉ॥


ਮਨਮੁਖ ਨਾਮੁ ਜਾਣਨੀ ਵਿਣੁ ਨਾਵੈ ਪਤਿ ਜਾਇ  

मनमुख नामु न जाणनी विणु नावै पति जाइ ॥  

Manmukẖ nām na jāṇnī viṇ nāvai paṯ jā▫e.  

The self-willed manmukhs do not know the Naam. Without the Name, they lose their honor.  

ਖੁਦ-ਪਸੰਦ ਨਾਮ ਨੂੰ ਨਹੀਂ ਜਾਣਦੇ ਅਤੇ ਨਾਮ ਦੇ ਬਾਝੋਂ ਉਹ ਆਪਣੀ ਇੱਜ਼ਤ ਗੁਆ ਲੈਂਦੇ ਹਨ।  

ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਜਾਣਨੀ = ਜਾਣਨਿ, ਜਾਣਦੇ। ਵਿਣੁ = ਬਿਨੁ। ਵਿਣੁ ਨਾਵੈ = ਨਾਮ ਤੋਂ ਬਿਨਾ। ਜਾਇ = ਚਲੀ ਜਾਂਦੀ ਹੈ।
(ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦੇ। ਨਾਮ ਤੋਂ ਬਿਨਾ ਉਹਨਾਂ ਦੀ ਇੱਜ਼ਤ ਚਲੀ ਜਾਂਦੀ ਹੈ।


ਸਬਦੈ ਸਾਦੁ ਆਇਓ ਲਾਗੇ ਦੂਜੈ ਭਾਇ  

सबदै सादु न आइओ लागे दूजै भाइ ॥  

Sabḏai sāḏ na ā▫i▫o lāge ḏūjai bẖā▫e.  

They do not savor the Taste of the Shabad; they are attached to the love of duality.  

ਉਹ ਹਰੀ ਨਾਮ ਦਾ ਸੁਆਦ ਨਹੀਂ ਲੈਂਦੇ ਅਤੇ ਦਵੈਤ-ਭਾਵ ਨਾਲ ਜੁੜੇ ਹੋਏ ਹਨ।  

ਸਬਦੈ ਸਾਦੁ = ਸ਼ਬਦ ਦਾ ਸੁਆਦ। ਭਾਇ = ਪਿਆਰ ਵਿਚ। ਭਾਉ = ਪਿਆਰ।
ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, (ਇਸ ਵਾਸਤੇ) ਉਹ (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ ਪਿਆਰ ਵਿਚ ਮਸਤ ਰਹਿੰਦੇ ਹਨ।


ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥  

विसटा के कीड़े पवहि विचि विसटा से विसटा माहि समाइ ॥२॥  

vistā ke kīṛe pavėh vicẖ vistā se vistā māhi samā▫e. ||2||  

They are worms in the filth of manure. They fall into manure, and into manure they are absorbed. ||2||  

ਉਹ ਗੰਦਗੀ ਦੇ ਕੀੜੇ ਹਨ, ਗੰਦਗੀ ਵਿੱਚ ਡਿਗਦੇ ਹਨ ਅਤੇ ਗੰਦਗੀ ਵਿੱਚ ਗ਼ਰਕ ਹੋ ਜਾਂਦੇ ਹਨ।  

ਵਿਸਟਾ = ਗੰਦ, ਗੂੰਹ। ਸਮਾਇ = ਸਮਾ ਕੇ, ਰਚ ਕੇ।੨।
ਉਹ ਬੰਦੇ (ਵਿਕਾਰਾਂ ਦੇ) ਗੰਦ ਵਿਚ ਲੀਨ ਰਹਿ ਕੇ ਗੰਦ ਦੇ ਕੀੜਿਆਂ ਵਾਂਗ (ਵਿਕਾਰਾਂ ਦੇ) ਗੰਦ ਵਿਚ ਹੀ ਪਏ ਰਹਿੰਦੇ ਹਨ ॥੨॥


ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ  

तिन का जनमु सफलु है जो चलहि सतगुर भाइ ॥  

Ŧin kā janam safal hai jo cẖalėh saṯgur bẖā▫e.  

Fruitful are the lives of those who walk in harmony with the Will of the True Guru.  

ਫਲਦਾਇਕ ਹੈ ਉਨ੍ਹਾਂ ਦੀ ਜ਼ਿੰਦਗੀ, ਜਿਹੜੇ ਸੱਚੇ ਗੁਰਾਂ ਦੀ ਰਜ਼ਾ ਅਨੁਸਾਰ ਟੁਰਦੇ ਹਨ।  

ਸਫਲੁ = ਕਾਮਯਾਬ। ਭਾਇ = ਪ੍ਰੇਮ ਵਿਚ, ਅਨੁਸਾਰ।
ਜੇਹੜੇ ਮਨੁੱਖ ਗੁਰੂ ਦੇ ਪ੍ਰੇਮ ਵਿਚ ਜੀਵਨ ਬਿਤੀਤ ਕਰਦੇ ਹਨ ਉਹਨਾਂ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ,


ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ  

कुलु उधारहि आपणा धंनु जणेदी माइ ॥  

Kul uḏẖārėh āpṇā ḏẖan jaṇeḏī mā▫e.  

Their families are saved; blessed are the mothers who gave birth to them.  

ਉਹ ਆਪਣੇ ਪਰਵਾਰ ਨੂੰ ਬਚਾਅ ਲੈਂਦੇ ਹਨ। ਮੁਬਾਰਕ ਹੈ ਉਨ੍ਹਾਂ ਦੀ ਮਾਤਾ ਜਿਸ ਨੇ ਉਨ੍ਹਾਂ ਨੂੰ ਜਨਮ ਦਿੱਤਾ ਸੀ।  

ਕੁਲੁ = ਖ਼ਾਨਦਾਨ। ਧੰਨੁ = ਭਾਗਾਂ ਵਾਲੀ। ਜਣੇਦੀ ਮਾਇ = ਜੰਮਣ ਵਾਲੀ ਮਾਂ।
ਉਹ ਆਪਣਾ ਸਾਰਾ ਖ਼ਾਨਦਾਨ (ਹੀ ਵਿਕਾਰਾਂ ਤੋਂ) ਬਚਾ ਲੈਂਦੇ ਹਨ, ਉਹਨਾਂ ਦੀ ਜੰਮਣ ਵਾਲੀ ਮਾਂ ਸੋਭਾ ਖੱਟਦੀ ਹੈ।


ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥  

हरि हरि नामु धिआईऐ जिस नउ किरपा करे रजाइ ॥३॥  

Har har nām ḏẖi▫ā▫ī▫ai jis na▫o kirpā kare rajā▫e. ||3||  

By His Will He grants His Grace; those who are so blessed, meditate on the Name of the Lord, Har, Har. ||3||  

ਜਿਸ ਉਤੇ ਰਜ਼ਾ ਦਾ ਮਾਲਕ ਮਿਹਰ ਧਾਰਦਾ ਹੈ, ਉਹ ਵਾਹਿਗੁਰੂ ਸੁਆਮੀ ਦੇ ਨਾਮ ਦਾ ਜਾਪ ਕਰਦਾ ਹੈ।  

ਧਿਆਈਐ = ਸਿਮਰਨਾ ਚਾਹੀਦਾ ਹੈ। ਨਉ = ਨੂੰ। ਰਜਾਇ = ਮਰਜ਼ੀ ਨਾਲ।੩।
(ਇਸ ਵਾਸਤੇ,) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਨਾਮ ਸਿਮਰਦਾ ਹੈ) ਜਿਸ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ ॥੩॥


ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ  

जिनी गुरमुखि नामु धिआइआ विचहु आपु गवाइ ॥  

Jinī gurmukẖ nām ḏẖi▫ā▫i▫ā vicẖahu āp gavā▫e.  

The Gurmukhs meditate on the Naam; they eradicate selfishness and conceit from within.  

ਗੁਰੂ-ਸਮਰਪਣ ਜੋ ਹਰੀ ਨਾਮ ਨੂੰ ਸਿਮਰਦੇ ਹਨ ਅਤੇ ਸਵੈ-ਹੰਗਤਾ ਨੂੰ ਆਪਣੇ ਅੰਦਰੋਂ ਦੂਰ ਕਰਦੇ ਹਨ।  

ਆਪੁ = ਆਪਾ-ਭਾਵ, ਹਉਮੈ। ਗਵਾਇ = ਦੂਰ ਕਰ ਕੇ।
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ,


ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ  

ओइ अंदरहु बाहरहु निरमले सचे सचि समाइ ॥  

O▫e anḏrahu bāhrahu nirmale sacẖe sacẖ samā▫e.  

They are pure, inwardly and outwardly; they merge into the Truest of the True.  

ਉਹ ਅੰਦਰੋਂ ਤੇ ਬਾਹਰੋਂ ਸ਼ੁੱਧ ਹਨ ਅਤੇ ਸੱਚਿਆਂ ਦੇ ਪਰਮ-ਸਚਿਆਰ ਅੰਦਰ ਲੀਨ ਹੋ ਜਾਂਦੇ ਹਨ।  

ਸਚਿ = ਸਦਾ-ਥਿਰ ਪ੍ਰਭੂ ਵਿਚ। ਸਮਾਇ = ਲੀਨ ਹੋ ਕੇ।
ਉਹ ਬੰਦੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸੇ ਦਾ ਰੂਪ ਬਣ ਕੇ ਅੰਦਰੋਂ ਬਾਹਰੋਂ ਪਵਿਤ੍ਰ ਹੋ ਜਾਂਦੇ ਹਨ (ਭਾਵ, ਉਹਨਾਂ ਦਾ ਆਤਮਕ ਜੀਵਨ ਪਵਿਤ੍ਰ ਹੋ ਜਾਂਦਾ ਹੈ, ਤੇ ਉਹ ਖ਼ਲਕਤ ਨਾਲ ਭੀ ਵਰਤਣ-ਵਿਹਾਰ ਸੁਚੱਜਾ ਰੱਖਦੇ ਹਨ)।


ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥  

नानक आए से परवाणु हहि जिन गुरमती हरि धिआइ ॥४॥५॥३८॥  

Nānak ā▫e se parvāṇ hėh jin gurmaṯī har ḏẖi▫ā▫e. ||4||5||38||  

O Nanak, blessed is the coming of those who follow the Guru's Teachings and meditate on the Lord. ||4||5||38||  

ਨਾਨਕ! ਪਰਮਾਣੀਕ ਹੈ ਆਗਮਨ ਉਨ੍ਹਾਂ ਦਾ, ਜੋ ਗੁਰਾਂ ਦੀ ਸਿੱਖ-ਮੱਤ ਦੁਆਰਾ ਵਾਹਿਗੁਰੂ ਦਾ ਅਰਾਧਨ ਕਰਦੇ ਹਨ।  

ਪਰਵਾਣੁ = ਕਬੂਲ। ਹਹਿ = ਹਨ {'ਹੈ' ਤੋਂ ਬਹੁ-ਵਚਨ}।੪।
ਹੇ ਨਾਨਕ! ਜਗਤ ਵਿਚ ਆਏ (ਜੰਮੇ) ਉਹੀ ਬੰਦੇ ਕਬੂਲ ਹਨ ਜਿਨ੍ਹਾਂ ਨੇ ਗੁਰੂ ਦੀ ਮੱਤ ਲੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ॥੪॥੫॥੩੮॥


ਸਿਰੀਰਾਗੁ ਮਹਲਾ  

सिरीरागु महला ३ ॥  

Sirīrāg mėhlā 3.  

Siree Raag, Third Mehl:  

ਸਿਰੀ ਰਾਗ, ਤੀਜੀ ਪਾਤਸ਼ਾਹੀ।  

xxx
xxx


ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ  

हरि भगता हरि धनु रासि है गुर पूछि करहि वापारु ॥  

Har bẖagṯā har ḏẖan rās hai gur pūcẖẖ karahi vāpār.  

The devotees of the Lord have the Wealth and Capital of the Lord; with Guru's Advice, they carry on their trade.  

ਵਾਹਿਗੁਰੂ ਦੇ ਸੰਤਾਂ ਦੀ ਦੌਲਤ ਤੇ ਵਖਰ ਵਾਹਿਗੁਰੂ ਹੈ ਤੇ ਗੁਰਾਂ ਦੇ ਸਲਾਹ-ਮਸ਼ਵਰੇ ਨਾਲ ਉਹ ਵਣਜ ਕਰਦੇ ਹਨ।  

ਹਰਿ ਧਨੁ = ਪਰਮਾਤਮਾ (ਦਾ ਨਾਮ-ਰੂਪ) ਧਨ। ਰਾਸਿ = ਸਰਮਾਇਆ, ਪੂੰਜੀ। ਗੁਰ ਪੂਛਿ = ਗੁਰੂ ਦੀ ਸਿੱਖਿਆ ਲੈ ਕੇ।
ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਪਾਸ ਪਰਮਾਤਮਾ ਦਾ ਨਾਮ ਹੀ ਧਨ ਹੈ ਨਾਮ ਹੀ ਸਰਮਾਇਆ ਹੈ, ਉਹ ਆਪਣੇ ਗੁਰੂ ਦੀ ਸਿੱਖਿਆ ਲੈ ਕੇ (ਨਾਮ ਦਾ ਹੀ) ਵਣਜ ਕਰਦੇ ਹਨ।


ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ  

हरि नामु सलाहनि सदा सदा वखरु हरि नामु अधारु ॥  

Har nām salāhan saḏā saḏā vakẖar har nām aḏẖār.  

They praise the Name of the Lord forever and ever. The Name of the Lord is their Merchandise and Support.  

ਉਹ ਹਮੇਸ਼ਾਂ ਹਮੇਸ਼ਾਂ ਹੀ ਰੱਬ ਦੇ ਨਾਮ ਦੀ ਸਿਫ਼ਤ ਸ਼ਲਾਘਾ ਕਰਦੇ ਹਨ। ਪਰਮੇਸ਼ਰ ਦਾ ਨਾਮ ਉਨ੍ਹਾਂ ਦੀ ਸੁਦਾਗਰੀ ਦਾ ਮਾਲ ਤੇ ਆਸਰਾ ਹੈ।  

ਸਲਾਹਨਿ = ਸਲਾਹੁੰਦੇ ਹਨ। ਵਖਰੁ = ਸੌਦਾ। ਅਧਾਰੁ = ਆਸਰਾ।
ਭਗਤ-ਜਨ ਸਦਾ ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਪਰਮਾਤਮਾ ਦਾ ਨਾਮ-ਵੱਖਰ ਹੀ ਉਹਨਾਂ ਦੇ ਜੀਵਨ ਦਾ ਆਸਰਾ ਹੈ।


ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥  

गुरि पूरै हरि नामु द्रिड़ाइआ हरि भगता अतुटु भंडारु ॥१॥  

Gur pūrai har nām driṛ▫ā▫i▫ā har bẖagṯā aṯut bẖandār. ||1||  

The Perfect Guru has implanted the Name of the Lord into the Lord's devotees; it is an Inexhaustible Treasure. ||1||  

ਪੂਰਨ ਗੁਰਾਂ ਨੇ ਸਾਈਂ ਦੇ ਸ਼ਰਧਾਲੂਆਂ ਦੇ ਦਿਲਾਂ ਅੰਦਰ ਰੱਬ ਦਾ ਨਾਮ ਅਮੁੱਕ ਖ਼ਜ਼ਾਨੇ ਵਜੋ ਪੱਕਾ ਕੀਤਾ ਹੈ।  

ਗੁਰਿ = ਗੁਰੂ ਨੇ। ਅਤੁਟੁ = ਨਾਹ ਮੁੱਕਣ ਵਾਲਾ। ਭੰਡਾਰ = ਖ਼ਜ਼ਾਨਾ।੧।
ਪੂਰੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਉਹਨਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ, ਪਰਮਾਤਮਾ ਦਾ ਨਾਮ ਹੀ ਉਹਨਾਂ ਪਾਸ ਅਮੁੱਕ ਖ਼ਜ਼ਾਨਾ ਹੈ ॥੧॥


ਭਾਈ ਰੇ ਇਸੁ ਮਨ ਕਉ ਸਮਝਾਇ  

भाई रे इसु मन कउ समझाइ ॥  

Bẖā▫ī re is man ka▫o samjẖā▫e.  

O Siblings of Destiny, instruct your minds in this way.  

ਹੈ ਵੀਰ! ਏਸ ਆਪਣੇ ਮਨੂਏ ਨੂੰ ਸਿੱਖ-ਮੱਤ ਦੇਹ।  

ਕਉ = ਨੂੰ। ਏ ਮਨ = ਹੇ ਮਨ!
ਹੇ ਭਾਈ! (ਆਪਣੇ) ਇਸ ਮਨ ਨੂੰ ਸਮਝਾ (ਤੇ ਆਖ ਕਿ)


ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ  

ए मन आलसु किआ करहि गुरमुखि नामु धिआइ ॥१॥ रहाउ ॥  

Ė man ālas ki▫ā karahi gurmukẖ nām ḏẖi▫ā▫e. ||1|| rahā▫o.  

O mind, why are you so lazy? Become Gurmukh, and meditate on the Naam. ||1||Pause||  

ਹੇ ਮੇਰੀ ਜਿੰਦੜੀਏ! ਤੂੰ ਸੁਸਤੀ ਕਿਉਂ ਕਰਦੀ ਹੈ? ਗੁਰਾਂ ਦੇ ਉਪਦੇਸ਼ ਤਾਬੇ ਸੁਆਮੀ ਦੇ ਨਾਮ ਦਾ ਸਿਮਰਨ ਕਰ। ਠਹਿਰਾਉ।  

ਗੁਰਮੁਖਿ = ਗੁਰੂ ਦੀ ਸਰਨ ਪੈ ਕੇ।੧।
ਹੇ ਮਨ! ਕਿਉਂ ਆਲਸ ਕਰਦਾ ਹੈਂ? ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਸਿਮਰ ॥੧॥ ਰਹਾਉ॥


ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ  

हरि भगति हरि का पिआरु है जे गुरमुखि करे बीचारु ॥  

Har bẖagaṯ har kā pi▫ār hai je gurmukẖ kare bīcẖār.  

Devotion to the Lord is love for the Lord. The Gurmukh reflects deeply and contemplates.  

ਵਾਹਿਗੁਰੂ ਦੀ ਅਨੁਰਾਗੀ-ਸੇਵਾ ਵਾਹਿਗੁਰੂ ਨਾਲ ਪ੍ਰੀਤ ਪਾਉਣਾ ਹੈ। ਜੇਕਰ ਪਵਿੱਤਰ ਪੁਰਸ਼ ਗਹੁ ਨਾਲ ਸੋਚੇ, (ਤਾਂ ਉਹ ਇਸ ਗੱਲ ਨੂੰ ਸਮਝ ਲਵੇਗਾ।)।  

xxx
ਜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਦੀ ਦਿੱਤੀ ਸਿੱਖਿਆ ਦੀ) ਵਿਚਾਰ ਕਰਦਾ ਰਹੇ ਤਾਂ ਉਸ ਦੇ ਅੰਦਰ ਪਰਮਾਤਮਾ ਦੀ ਭਗਤੀ ਵੱਸ ਪੈਂਦੀ ਹੈ, ਪਰਮਾਤਮਾ ਦਾ ਪਿਆਰ ਟਿਕ ਜਾਂਦਾ ਹੈ।


ਪਾਖੰਡਿ ਭਗਤਿ ਹੋਵਈ ਦੁਬਿਧਾ ਬੋਲੁ ਖੁਆਰੁ  

पाखंडि भगति न होवई दुबिधा बोलु खुआरु ॥  

Pakẖand bẖagaṯ na hova▫ī ḏubiḏẖā bol kẖu▫ār.  

Hypocrisy is not devotion-speaking words of duality leads only to misery.  

ਦੰਭ ਦੁਆਰਾ ਸਾਹਿਬ ਦੀ ਉਪਾਸ਼ਨਾ ਨਹੀਂ ਹੁੰਦੀ। ਦਵੈਤ-ਭਾਵ ਦੇ ਸ਼ਬਦ ਆਦਮੀ ਨੂੰ ਅਵਾਜਾਰ ਕਰ ਦਿੰਦੇ ਹਨ।  

ਪਾਖੰਡਿ = ਪਖੰਡ ਦੀ ਰਾਹੀਂ, ਵਿਖਾਵੇ ਨਾਲ। ਹੋਵਈ = ਹੋਵਏ, ਹੋਵੈ, ਹੁੰਦੀ। ਦੁਬਿਧਾ = ਦੁ-ਕਿਸਮਾ। ਦੁਬਿਧਾ ਬੋਲੁ = ਦੁ-ਕਿਸਮਾ ਬੋਲ, ਪਖੰਡ ਦਾ ਬਚਨ।
ਪਰ ਪਖੰਡ ਕੀਤਿਆਂ ਭਗਤੀ ਨਹੀਂ ਹੋ ਸਕਦੀ, ਪਖੰਡ ਦਾ ਬੋਲ ਖ਼ੁਆਰ ਹੀ ਕਰਦਾ ਹੈ।


ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥  

सो जनु रलाइआ ना रलै जिसु अंतरि बिबेक बीचारु ॥२॥  

So jan ralā▫i▫ā nā ralai jis anṯar bibek bīcẖār. ||2||  

Those humble beings who are filled with keen understanding and meditative contemplation-even though they intermingle with others, they remain distinct. ||2||  

ਜਿਸ ਇਨਸਾਨ ਦੇ ਦਿਲ ਅੰਦਰ ਪ੍ਰਬੀਨ ਸਮਝ ਤੇ ਸੋਚ-ਵਿਚਾਰ ਹੈ, ਉਹ ਮਿਲਾਉਣ ਦੁਆਰਾ (ਅਧਰਮੀਆਂ ਨਾਲ) ਨਹੀਂ ਮਿਲਦਾ।  

ਬਿਬੇਕ = ਪਰਖ। ਬਿਬੇਕ ਬੀਚਾਰੁ = ਪਰਖ ਕਰਨ ਦੀ ਸੋਚ।੨।
ਜਿਸ ਮਨੁੱਖ ਦੇ ਅੰਦਰ (ਖੋਟੇ ਖਰੇ ਦੇ) ਪਰਖਣ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਮਨੁੱਖ (ਪਖੰਡੀਆਂ ਵਿਚ) ਰਲਾਇਆਂ ਰਲ ਨਹੀਂ ਸਕਦਾ ॥੨॥


ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ  

सो सेवकु हरि आखीऐ जो हरि राखै उरि धारि ॥  

So sevak har ākẖī▫ai jo har rākẖai ur ḏẖār.  

Those who keep the Lord enshrined within their hearts are said to be the servants of the Lord.  

ਉਹ ਵਾਹਿਗੁਰੂ ਦਾ ਟਹਿਲੂਆ ਕਹਿਆ ਜਾਂਦਾ ਹੈ, ਜੋ ਵਾਹਿਗੁਰੂ ਨੂੰ ਆਪਣੇ ਦਿਲ ਨਾਲ ਲਾਈ ਰਖਦਾ ਹੈ।  

ਉਰਿ = ਹਿਰਦੇ ਵਿਚ। ਧਾਰਿ = ਟਿਕਾ ਕੇ।
ਉਹੀ ਮਨੁੱਖ ਪਰਮਾਤਮਾ ਦਾ ਸੇਵਕ ਆਖਿਆ ਜਾ ਸਕਦਾ ਹੈ, ਜੇਹੜਾ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ।


ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ  

मनु तनु सउपे आगै धरे हउमै विचहु मारि ॥  

Man ṯan sa▫upe āgai ḏẖare ha▫umai vicẖahu mār.  

Placing mind and body in offering before the Lord, they conquer and eradicate egotism from within.  

ਆਪਣੀ ਆਤਮਾ ਤੇ ਦੇਹ ਨੂੰ ਸਮਰਪਣ ਕਰਕੇ, ਉਹ ਉਨ੍ਹਾਂ ਨੂੰ ਸਾਹਿਬ ਦੇ ਮੂਹਰੇ ਰੱਖ ਦਿੰਦਾ ਹੈ ਅਤੇ ਆਪਣੇ ਅੰਦਰੋ ਹੰਕਾਰ ਦੀ ਜੜ੍ਹ ਪੁੱਟ ਸੁੱਟਦਾ ਹੈ।  

ਸਉਪੇ = ਭੇਟਾ ਕਰੇ। ਵਿਚਹੁ = (ਆਪਣੇ) ਅੰਦਰੋਂ।
ਜੇਹੜਾ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਂਦਾ ਹੈ ਪਰਮਾਤਮਾ ਦੇ ਅੱਗੇ ਰੱਖ ਦੇਂਦਾ ਹੈ।


ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਆਵੈ ਹਾਰਿ ॥੩॥  

धनु गुरमुखि सो परवाणु है जि कदे न आवै हारि ॥३॥  

Ḏẖan gurmukẖ so parvāṇ hai jė kaḏe na āvai hār. ||3||  

Blessed and acclaimed is that Gurmukh, who shall never be defeated. ||3||  

ਮੁਬਾਰਕ ਤੇ ਮਕਬੂਲ ਹੈ ਉਹ ਪਵਿੱਤਰ ਪੁਰਸ਼ ਜੋ ਕਦਾਚਿਤ ਸ਼ਿਕਸਤ ਨਹੀਂ ਖਾਂਦਾ।  

ਧਨੁ = ਭਾਗਾਂ ਵਾਲਾ। ਜੇ = ਜੇਹੜਾ {❀ ਨੋਟ: ਲਫ਼ਜ਼ 'ਜਿ' ਅਤੇ 'ਜੇ' ਵਿਚ ਫ਼ਰਕ ਚੇਤੇ ਰੱਖਣ ਜੋਗ ਹੈ}।੩।
ਜੇਹੜਾ ਮਨੁੱਖ (ਵਿਕਾਰਾਂ ਦੇ ਟਾਕਰੇ ਤੇ ਮਨੁੱਖ ਜਨਮ ਦੀ ਬਾਜ਼ੀ) ਕਦੇ ਹਾਰ ਕੇ ਨਹੀਂ ਆਉਂਦਾ, ਗੁਰੂ ਦੇ ਸਨਮੁਖ ਹੋਇਆ ਉਹ ਮਨੁੱਖ ਭਾਗਾਂ ਵਾਲਾ ਹੈ, ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈਂਦਾ ਹੈ ॥੩॥


ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਜਾਇ  

करमि मिलै ता पाईऐ विणु करमै पाइआ न जाइ ॥  

Karam milai ṯā pā▫ī▫ai viṇ karmai pā▫i▫ā na jā▫e.  

Those who receive His Grace find Him. Without His Grace, He cannot be found.  

ਜੇਕਰ ਪ੍ਰਾਣੀ ਉਸ ਦੀ ਮਿਹਰ ਦਾ ਪਾਤ੍ਰ ਹੋ ਜਾਵੇ ਕੇਵਲ ਤਦ ਹੀ (ਉਹ ਪ੍ਰਭੁ) ਪਰਾਪਤ ਹੁੰਦਾ ਹੈ। ਉਸ ਦੀ ਮਿਹਰ ਦੇ ਬਗੈਰ (ਉਹ) ਪਾਇਆ ਨਹੀਂ ਜਾ ਸਕਦਾ।  

ਕਰਮਿ = (ਪਰਮਾਤਮਾ ਦੀ) ਮਿਹਰ ਨਾਲ। ਵਿਣੁ ਕਰਮੈ = ਮਿਹਰ ਤੋਂ ਬਿਨਾ।
ਪਰਮਾਤਮਾ (ਮਨੁੱਖ ਨੂੰ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, ਮਿਹਰ ਤੋਂ ਬਿਨਾ ਉਹ ਪ੍ਰਾਪਤ ਨਹੀਂ ਹੋ ਸਕਦਾ।


        


© SriGranth.org, a Sri Guru Granth Sahib resource, all rights reserved.
See Acknowledgements & Credits