Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਉਲਟਿ ਭਈ ਸੁਖ ਸਹਜਿ ਸਮਾਧਿ  

Ulat bẖa▫ī sukẖ sahj samāḏẖ.  

They have been transformed into the peaceful, tranquil concentration of Samaadhi.  

ਉਲਟਿ = ਪਲਟ ਕੇ। ਭਈ = ਹੋ ਗਏ ਹਨ। ਸਹਜਿ = ਸਹਜ ਵਿਚ, ਅਡੋਲ ਅਵਸਥਾ ਵਿਚ, ਪ੍ਰਭੂ ਦੇ ਨਾਮ-ਰਸ ਵਿਚ। ਸਮਾਧਿ = ਸਮਾਧੀ ਲਾਈ ਰੱਖਣ ਦੇ ਕਾਰਨ, ਜੁੜੇ ਰਹਿਣ ਕਰਕੇ।
ਪ੍ਰਭੂ ਦੇ ਨਾਮ-ਰਸ ਵਿਚ ਜੁੜੇ ਰਹਿਣ ਕਰਕੇ ਉਹ ਸਾਰੇ ਪਲਟ ਕੇ ਸੁਖ ਬਣ ਗਏ ਹਨ।


ਆਪੁ ਪਛਾਨੈ ਆਪੈ ਆਪ  

Āp pacẖẖānai āpai āp.  

When someone understands his own self,  

ਆਪੁ = ਆਪਣੇ ਆਪ ਨੂੰ। ਆਪੈ ਆਪ = ਪ੍ਰਭੂ ਹੀ ਪ੍ਰਭੂ (ਦਿੱਸ ਰਿਹਾ ਹੈ)।
(ਮੇਰੇ ਮਨ ਨੇ) ਆਪਣੇ ਅਸਲ ਸਰੂਪ ਨੂੰ ਪਛਾਣ ਲਿਆ ਹੈ (ਹੁਣ ਇਸ ਨੂੰ) ਪ੍ਰਭੂ ਹੀ ਪ੍ਰਭੂ ਦਿੱਸ ਰਿਹਾ ਹੈ;


ਰੋਗੁ ਬਿਆਪੈ ਤੀਨੌ ਤਾਪ ॥੨॥  

Rog na bi▫āpai ṯīnou ṯāp. ||2||  

he no longer suffers from illness and the three fevers. ||2||  

ਨ ਬਿਆਪੈ = ਪੋਹ ਨਹੀਂ ਸਕਦਾ, ਆਪਣਾ ਦਬਾਅ ਨਹੀਂ ਪਾ ਸਕਦਾ ॥੨॥
ਰੋਗ ਤੇ ਤਿੰਨੇ ਤਾਪ (ਹੁਣ) ਪੋਹ ਨਹੀਂ ਸਕਦੇ ॥੨॥


ਅਬ ਮਨੁ ਉਲਟਿ ਸਨਾਤਨੁ ਹੂਆ  

Ab man ulat sanāṯan hū▫ā.  

My mind has now been restored to its original purity.  

ਉਲਟਿ = ਆਪਣੇ ਪਹਿਲੇ ਸੁਭਾ ਵਲੋਂ ਹਟ ਕੇ, ਵਿਕਾਰਾਂ ਵਾਲੀ ਵਾਦੀ ਛੱਡ ਕੇ। ਸਨਾਤਨੁ = ਪੁਰਾਣਾ, ਪੁਰਾਤਨ, ਮੁੱਢਲਾ, ਜੋ ਇਹ ਪਹਿਲਾਂ ਪਹਿਲ ਸੀ; (ਭਾਵ, ਆਪਣੇ ਅਸਲੇ ਦਾ ਰੂਪ, ਪ੍ਰਭੂ ਦਾ ਰੂਪ)।
ਹੁਣ ਮੇਰਾ ਮਨ (ਆਪਣੇ ਪਹਿਲੇ ਵਿਕਾਰਾਂ ਵਾਲੇ ਸੁਭਾਉ ਵਲੋਂ) ਹਟ ਕੇ ਪ੍ਰਭੂ ਦਾ ਰੂਪ ਹੋ ਗਿਆ ਹੈ;


ਤਬ ਜਾਨਿਆ ਜਬ ਜੀਵਤ ਮੂਆ  

Ŧab jāni▫ā jab jīvaṯ mū▫ā.  

When I became dead while yet alive, only then did I come to know the Lord.  

ਜਾਨਿਆ = ਸਮਝ ਪਈ ਹੈ। ਜੀਵਤ ਮੂਆ = ਜੀਉਂਦਾ ਹੀ ਮਰ ਗਿਆ, ਦੁਨੀਆ ਵਿਚ ਵੱਸਦਾ ਹੋਇਆ ਭੀ ਦੁਨੀਆ ਵਲੋਂ ਨਿਰ-ਚਾਹ ਹੋ ਗਿਆ ਹਾਂ, ਲੀਨ ਹੋ ਗਿਆ ਹਾਂ, ਮਸਤ ਹਾਂ।
(ਇਸ ਗੱਲ ਦੀ) ਤਦੋਂ ਸਮਝ ਆਈ ਹੈ ਜਦੋਂ (ਇਹ ਮਨ) ਮਾਇਆ ਵਿਚ ਵਿਚਰਦਾ ਹੋਇਆ ਭੀ ਮਾਇਆ ਦੇ ਮੋਹ ਤੋਂ ਉੱਚਾ ਹੋ ਗਿਆ ਹੈ।


ਕਹੁ ਕਬੀਰ ਸੁਖਿ ਸਹਜਿ ਸਮਾਵਉ  

Kaho Kabīr sukẖ sahj samāva▫o.  

Says Kabeer, I am now immersed in intuitive peace and poise.  

xxx
ਹੇ ਕਬੀਰ! (ਹੁਣ ਬੇਸ਼ੱਕ) ਆਖ-ਮੈਂ ਆਤਮਕ ਅਨੰਦ ਵਿਚ ਅਡੋਲ ਅਵਸਥਾ ਵਿਚ ਜੁੜਿਆ ਹੋਇਆ ਹਾਂ।


ਆਪਿ ਡਰਉ ਅਵਰ ਡਰਾਵਉ ॥੩॥੧੭॥  

Āp na dara▫o na avar darāva▫o. ||3||17||  

I do not fear anyone, and I do not strike fear into anyone else. ||3||17||  

ਡਰਉ = ਡਰਦਾ ਹਾਂ। ਅਵਰ = ਹੋਰਨਾਂ ਨੂੰ ॥੩॥੧੭॥
ਨਾਹ ਮੈਂ ਆਪ ਕਿਸੇ ਹੋਰ ਪਾਸੋਂ ਡਰਦਾ ਹਾਂ ਅਤੇ ਨਾਹ ਹੀ ਹੋਰਨਾਂ ਨੂੰ ਡਰਾਉਂਦਾ ਹਾਂ ॥੩॥੧੭॥


ਗਉੜੀ ਕਬੀਰ ਜੀ  

Ga▫oṛī Kabīr jī.  

Gauree, Kabeer Jee:  

xxx
XXX


ਪਿੰਡਿ ਮੂਐ ਜੀਉ ਕਿਹ ਘਰਿ ਜਾਤਾ  

Pind mū▫ai jī▫o kih gẖar jāṯā.  

When the body dies, where does the soul go?  

ਪਿੰਡ = ਸਰੀਰ, ਸਰੀਰ ਦਾ ਮੋਹ, ਦੇਹ-ਅੱਧਿਆਸ। ਪਿੰਡਿ ਮੂਐ = ਸਰੀਰ ਦੇ ਮੋਇਆਂ, ਸਰੀਰ ਦਾ ਮੋਹ ਮੋਇਆਂ, ਦੇਹ-ਅੱਧਿਆਸ ਦੂਰ ਹੋਇਆਂ। ਜੀਉ = ਆਤਮਾ। ਕਿਹ ਘਰਿ = ਕਿਸ ਘਰ ਵਿਚ, ਕਿੱਥੇ?
(ਪ੍ਰਸ਼ਨ:) ਸਰੀਰ ਦਾ ਮੋਹ ਦੂਰ ਹੋਇਆਂ ਆਤਮਾ ਕਿੱਥੇ ਟਿਕਦਾ ਹੈ? (ਭਾਵ, ਪਹਿਲਾਂ ਤਾਂ ਜੀਵ ਆਪਣੇ ਸਰੀਰ ਦੇ ਮੋਹ ਕਰਕੇ ਮਾਇਆ ਵਿਚ ਮਸਤ ਰਹਿੰਦਾ ਹੈ, ਜਦੋਂ ਇਹ ਮੋਹ ਦੂਰ ਹੋ ਜਾਏ, ਤਦੋਂ ਜੀਵ ਦੀ ਸੁਰਤ ਕਿੱਥੇ ਜੁੜੀ ਰਹਿੰਦੀ ਹੈ?)।


ਸਬਦਿ ਅਤੀਤਿ ਅਨਾਹਦਿ ਰਾਤਾ  

Sabaḏ aṯīṯ anāhaḏ rāṯā.  

It is absorbed into the untouched, unstruck melody of the Word of the Shabad.  

ਸਬਦਿ = (ਗੁਰੂ ਦੇ) ਸ਼ਬਦ ਦੁਆਰਾ, ਸ਼ਬਦ ਦੀ ਬਰਕਤਿ ਨਾਲ। ਅਤੀਤਿ = ਅਤੀਤ ਵਿਚ, ਉਸ ਪ੍ਰਭੂ ਵਿਚ ਜੋ ਅਤੀਤ ਹੈ ਜੋ ਮਾਇਆ ਦੇ ਬੰਧਨਾਂ ਤੋਂ ਪਰੇ ਹੈ। ਅਨਾਹਦਿ = ਅਨਾਹਦ ਵਿਚ, ਬੇਅੰਤ ਪ੍ਰਭੂ ਵਿਚ। ਰਾਤਾ = ਰੱਤਾ ਰਹਿੰਦਾ ਹੈ, ਮਸਤ ਰਹਿੰਦਾ ਹੈ।
(ਉੱਤਰ:) (ਤਦੋਂ ਆਤਮਾ) ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ਜੋ ਮਾਇਆ ਦੇ ਬੰਧਨਾਂ ਤੋ ਪਰੇ ਹੈ ਤੇ ਬੇਅੰਤ ਹੈ।


ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ  

Jin rām jāni▫ā ṯinėh pacẖẖāni▫ā.  

Only one who knows the Lord realizes Him.  

ਜਿਨਿ = ਜਿਸ ਮਨੁੱਖ ਨੇ। ਤਿਨਹਿ = ਉਸੇ (ਮਨੁੱਖ) ਨੇ।
(ਪਰ) ਜਿਸ ਮਨੁੱਖ ਨੇ ਪ੍ਰਭੂ ਨੂੰ (ਆਪਣੇ ਅੰਦਰ) ਜਾਣਿਆ ਹੈ ਉਸ ਨੇ ਹੀ ਉਸ ਨੂੰ ਪਛਾਣਿਆ ਹੈ,


ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥  

Ji▫o gūnge sākar man māni▫ā. ||1||  

The mind is satisfied and satiated, like the mute who eats the sugar candy and just smiles, without speaking. ||1||  

ਗੂੰਗੇ ਮਨੁ = ਗੁੰਗੇ ਦਾ ਮਨ ॥੧॥
ਜਿਵੇਂ ਗੁੰਗੇ ਦਾ ਮਨ ਸ਼ੱਕਰ ਵਿਚ ਪਤੀਜਦਾ ਹੈ (ਕੋਈ ਹੋਰ ਉਸ ਸੁਆਦ ਨੂੰ ਨਹੀਂ ਸਮਝਦਾ, ਕਿਸੇ ਹੋਰ ਨੂੰ ਉਹ ਸਮਝਾ ਨਹੀਂ ਸਕਦਾ) ॥੧॥


ਐਸਾ ਗਿਆਨੁ ਕਥੈ ਬਨਵਾਰੀ  

Aisā gi▫ān kathai banvārī.  

Such is the spiritual wisdom which the Lord has imparted.  

ਕਥੈ = ਦੱਸ ਸਕਦਾ ਹੈ। ਬਨਵਾਰੀ = ਜਗਤ-ਰੂਪ ਬਨ ਦਾ ਮਾਲਕ ਪ੍ਰਭੂ (ਆਪ ਹੀ ਆਪਣੀ ਕਿਰਪਾ ਕਰ ਕੇ)।
ਇਹੋ ਜਿਹਾ ਗਿਆਨ ਪ੍ਰਭੂ ਆਪ ਹੀ ਪਰਗਟ ਕਰਦਾ ਹੈ (ਭਾਵ, ਪ੍ਰਭੂ ਨਾਲ ਮਿਲਾਪ ਵਾਲਾ ਇਹ ਸੁਆਦ ਪ੍ਰਭੂ ਆਪ ਹੀ ਬਖ਼ਸ਼ਦਾ ਹੈ)


ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ  

Man re pavan ḏariṛ sukẖman nārī. ||1|| rahā▫o.  

O mind, hold your breath steady within the central channel of the Sushmanaa. ||1||Pause||  

ਮਨ ਰੇ = ਹੇ ਮਨ! ਪਵਨ ਦ੍ਰਿੜੁ = ਸੁਆਸਾਂ ਨੂੰ ਸਾਂਭ (ਭਾਵ, ਸੁਆਸਾਂ ਨੂੰ ਖ਼ਾਲੀ ਨਾਹ ਜਾਣ ਦੇ) ਸੁਆਸ ਸੁਆਸ ਨਾਮ ਜਪ। ਸੁਖਮਨ ਨਾਰੀ = (ਇਹੀ ਹੈ) ਸੁਖਮਨਾ ਨਾੜੀ (ਦਾ ਅੱਭਿਆਸ) {ਪ੍ਰਾਣਾਯਾਮ ਕਰਨ ਵਾਲੇ ਜੋਗੀ ਤਾਂ ਖੱਬੀ ਨਾਸ ਦੇ ਰਸਤੇ ਸੁਆਸ ਉਤਾਂਹ ਖਿੱਚ ਕੇ ਦੋਹਾਂ ਭਰਵੱਟਿਆਂ ਦੇ ਵਿਚਕਾਰ ਮੱਥੇ ਵਿਚ ਸੁਖਮਨ ਨਾੜੀ ਵਿਚ ਟਿਕਾਂਦੇ ਹਨ। ਤੇ, ਫਿਰ ਸੱਜੀ ਨਾਸ ਦੇ ਰਸਤੇ ਉਤਾਰ ਦੇਂਦੇ ਹਨ। ਕਬੀਰ ਜੀ ਇਸ ਸਾਧਨ ਦੇ ਥਾਂ ਗੁਰੂ ਦੀ ਸ਼ਰਨ ਪੈ ਕੇ ਸੁਆਸ ਸੁਆਸ ਨਾਮ ਜਪਣ ਦੀ ਹਿਦਾਇਤ ਕਰਦੇ ਹਨ} ॥੧॥ ਰਹਾਉ ॥
(ਤਾਂ ਤੇ) ਹੇ ਮਨ! ਸੁਆਸ ਸੁਆਸ ਨਾਮ ਜਪ, ਇਹੀ ਹੈ ਸੁਖਮਨਾ ਨਾੜੀ ਦਾ ਅੱਭਿਆਸ ॥੧॥ ਰਹਾਉ ॥


ਸੋ ਗੁਰੁ ਕਰਹੁ ਜਿ ਬਹੁਰਿ ਕਰਨਾ  

So gur karahu jė bahur na karnā.  

Adopt such a Guru, that you shall not have to adopt another again.  

ਕਰਹੁ = ਧਾਰਨ ਕਰੋ। ਜਿ = ਕਿ। ਬਹੁਰਿ = ਫੇਰ, ਦੂਜੀ ਵਾਰ।
ਇਹੋ ਜਿਹਾ ਗੁਰੂ ਧਾਰਨ ਕਰੋ ਕਿ ਦੂਜੀ ਵਾਰੀ ਗੁਰੂ ਧਾਰਨ ਦੀ ਲੋੜ ਹੀ ਨਾਹ ਰਹੇ; (ਭਾਵ, ਪੂਰੇ ਗੁਰੂ ਦੀ ਚਰਨੀਂ ਲੱਗੋ);


ਸੋ ਪਦੁ ਰਵਹੁ ਜਿ ਬਹੁਰਿ ਰਵਨਾ  

So paḏ ravhu jė bahur na ravnā.  

Dwell in such a state, that you shall never have to dwell in any other.  

ਪਦੁ = ਦਰਜਾ, ਟਿਕਾਣਾ। ਰਮਹੁ = ਮਾਣੋ। ਨ ਰਵਨਾ = ਮਾਣਨ ਦੀ ਲੋੜ ਨਾਹ ਰਹੇ।
ਉਸ ਟਿਕਾਣੇ ਦਾ ਆਨੰਦ ਮਾਣੋ ਕਿ ਕਿਸੇ ਹੋਰ ਸੁਆਦ ਦੇ ਮਾਣਨ ਦੀ ਚਾਹ ਹੀ ਨਾਹ ਰਹੇ।


ਸੋ ਧਿਆਨੁ ਧਰਹੁ ਜਿ ਬਹੁਰਿ ਧਰਨਾ  

So ḏẖi▫ān ḏẖarahu jė bahur na ḏẖarnā.  

Embrace such a meditation, that you shall never have to embrace any other.  

xxx
ਇਹੋ ਜਿਹੀ ਬਿਰਤੀ ਜੋੜੋ ਕਿ ਫਿਰ (ਹੋਰਥੇ) ਜੋੜਨ ਦੀ ਲੋੜ ਨਾਹ ਰਹੇ;


ਐਸੇ ਮਰਹੁ ਜਿ ਬਹੁਰਿ ਮਰਨਾ ॥੨॥  

Aise marahu jė bahur na marnā. ||2||  

Die in such a way, that you shall never have to die again. ||2||  

xxx ॥੨॥
ਇਸ ਤਰ੍ਹਾਂ ਮਰੋ (ਭਾਵ, ਆਪਾ-ਭਾਵ ਦੂਰ ਕਰੋ ਕਿ) ਫਿਰ (ਜਨਮ) ਮਰਨ ਵਿਚ ਪੈਣਾ ਹੀ ਨਾਹ ਪਏ ॥੨॥


ਉਲਟੀ ਗੰਗਾ ਜਮੁਨ ਮਿਲਾਵਉ  

Ultī gangā jamun milāva▫o.  

Turn your breath away from the left channel, and away from the right channel, and unite them in the central channel of the Sushmanaa.  

ਉਲਟੀ = ਉਲਟਾਈ ਹੈ, ਮਨ ਦੀ ਬਿਰਤੀ ਦੁਨੀਆ ਵਲੋਂ ਪਰਤਾਈ ਹੈ। ਗੰਗਾ ਜਮੁਨ ਮਿਲਾਵਉ = (ਇਸ ਤਰ੍ਹਾਂ) ਮੈਂ ਗੰਗਾ ਤੇ ਜਮਨਾ ਨੂੰ ਮਿਲਾ ਰਿਹਾ ਹਾਂ (ਭਾਵ, ਜੋ ਸੰਗਮ ਮੈਂ ਆਪਣੇ ਅੰਦਰ ਬਣਾਇਆ ਹੋਇਆ ਹੈ ਉਥੇ ਤ੍ਰਿਬੇਣੀ ਵਾਲਾ ਪਾਣੀ ਨਹੀਂ ਹੈ)।
ਮੈਂ ਆਪਣੇ ਮਨ ਦੀ ਬਿਰਤੀ ਪਰਤਾ ਦਿੱਤੀ ਹੈ (ਇਸ ਤਰ੍ਹਾਂ) ਮੈਂ ਗੰਗਾ ਤੇ ਜਮਨਾ ਨੂੰ ਮਿਲਾ ਰਿਹਾ ਹਾਂ। (ਭਾਵ, ਆਪਣੇ ਅੰਦਰ ਤ੍ਰਿਬੇਣੀ ਦਾ ਸੰਗਮ ਬਣਾ ਰਿਹਾ ਹਾਂ);


ਬਿਨੁ ਜਲ ਸੰਗਮ ਮਨ ਮਹਿ ਨ੍ਹ੍ਹਾਵਉ  

Bin jal sangam man mėh nĥāva▫o.  

At their confluence within your mind, take your bath there without water.  

ਨ੍ਹ੍ਹਾਵਉ = ਮੈਂ ਨ੍ਹਾ ਰਿਹਾ ਹਾਂ, ਇਸ਼ਨਾਨ ਕਰ ਰਿਹਾ ਹਾਂ {ਨੋਟ: ਅੱਖਰ 'ਨ' ਦੇ ਹੇਠਾਂ ਅੱਧਾ 'ਹ' ਹੈ}।
(ਇਸ ਉੱਦਮ ਨਾਲ) ਮੈਂ ਉਸ ਮਨ-ਰੂਪ (ਤ੍ਰਿਬੇਣੀ-) ਸੰਗਮ ਵਿਚ ਇਸ਼ਨਾਨ ਕਰ ਰਿਹਾ ਹਾਂ ਜਿੱਥੇ (ਗੰਗਾ, ਜਮਨਾ, ਸਰਸ੍ਵਤੀ ਵਾਲਾ) ਜਲ ਨਹੀਂ ਹੈ।


ਲੋਚਾ ਸਮਸਰਿ ਇਹੁ ਬਿਉਹਾਰਾ  

Locẖā samsar ih bi▫uhārā.  

To look upon all with an impartial eye - let this be your daily occupation.  

ਲੋਚਾ = ਅੱਖਾਂ ਨਾਲ। ਸਮਸਰਿ = ਇਕੋ ਜਿਹਾ (ਸਭ ਨੂੰ ਵੇਖਦਾ ਹਾਂ)। ਬਿਉਹਾਰਾ = ਵਰਤਣ, ਵਰਤਾਰਾ, ਅਮਲ।
(ਹੁਣ ਮੈਂ) ਇਹਨਾਂ ਅੱਖਾਂ ਨਾਲ (ਸਭ ਨੂੰ) ਇਕੋ ਜਿਹਾ ਵੇਖ ਰਿਹਾ ਹਾਂ-ਇਹ ਮੇਰੀ ਵਰਤਣ ਹੈ।


ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥  

Ŧaṯ bīcẖār ki▫ā avar bīcẖārā. ||3||  

Contemplate this essence of reality - what else is there to contemplate? ||3||  

ਤਤੁ = ਅਸਲੀਅਤ, ਪਰਮਾਤਮਾ। ਬੀਚਾਰਿ = ਸਿਮਰ ਕੇ। ਅਵਰਿ = ਹੋਰ। ਬੀਚਾਰਾ = ਵਿਚਾਰਾਂ, ਸੋਚਾਂ ॥੩॥
ਇੱਕ ਪ੍ਰਭੂ ਨੂੰ ਸਿਮਰ ਕੇ ਮੈਨੂੰ ਹੁਣ ਹੋਰ ਵਿਚਾਰਾਂ ਦੀ ਲੋੜ ਨਹੀਂ ਰਹੀ ॥੩॥


ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ  

Ap ṯej bā▫e parithmī ākāsā.  

Water, fire, wind, earth and ether -  

ਅਪੁ = ਜਲ। ਤੇਜੁ = ਅੱਗ। ਬਾਇ = ਹਵਾ।
ਜਿਵੇਂ ਪਾਣੀ, ਅੱਗ, ਹਵਾ, ਧਰਤੀ ਤੇ ਅਕਾਸ਼ (ਭਾਵ, ਇਹਨਾਂ ਤੱਤਾਂ ਦੇ ਸੀਤਲਤਾ ਆਦਿਕ ਸ਼ੁਭ ਗੁਣਾਂ ਵਾਂਗ ਮੈਂ ਭੀ ਸ਼ੁਭ ਗੁਣ ਧਾਰਨ ਕੀਤੇ ਹਨ)।


ਐਸੀ ਰਹਤ ਰਹਉ ਹਰਿ ਪਾਸਾ  

Aisī rahaṯ raha▫o har pāsā.  

adopt such a way of life and you shall be close to the Lord.  

ਐਸੀ = ਇਹੋ ਜਿਹੀ। ਰਹਤ = ਰਹਣੀ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ। ਰਹਉ = ਮੈਂ ਰਹਿੰਦਾ ਹਾਂ। ਹਰਿ ਪਾਸਾ = ਹਰੀ ਦੇ ਪਾਸ, ਪ੍ਰਭੂ ਦੇ ਚਰਨਾਂ ਵਿਚ ਜੁੜ ਕੇ।
ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮੈਂ ਇਸ ਤਰ੍ਹਾਂ ਦੀ ਰਹਿਣੀ ਰਹਿ ਰਿਹਾ ਹਾਂ।


ਕਹੈ ਕਬੀਰ ਨਿਰੰਜਨ ਧਿਆਵਉ  

Kahai Kabīr niranjan ḏẖi▫āva▫o.  

Says Kabeer, meditate on the Immaculate Lord.  

ਧਿਆਵਉ = ਮੈਂ ਸਿਮਰ ਰਿਹਾ ਹਾਂ।
ਕਬੀਰ ਆਖਦਾ ਹੈ-ਮੈਂ ਮਾਇਆ ਤੋਂ ਰਹਿਤ ਪ੍ਰਭੂ ਨੂੰ ਸਿਮਰ ਰਿਹਾ ਹਾਂ,


ਤਿਤੁ ਘਰਿ ਜਾਉ ਜਿ ਬਹੁਰਿ ਆਵਉ ॥੪॥੧੮॥  

Ŧiṯ gẖar jā▫o jė bahur na āva▫o. ||4||18||  

Go to that home, which you shall never have to leave. ||4||18||  

ਤਿਤੁ ਘਰਿ = ਉਸ ਘਰ ਵਿਚ। ਜਾਉ = ਮੈਂ ਚਲਾ ਗਿਆ ਹਾਂ, ਅੱਪੜ ਗਿਆ ਹਾਂ। ਜਿ = ਕਿ। ਨ ਆਵਉ = ਨਹੀਂ ਆਵਾਂਗਾ, ਆਉਣਾ ਨਹੀਂ ਪਵੇਗਾ ॥੪॥੧੮॥
ਸਿਮਰਨ ਕਰਕੇ) ਉਸ ਘਰ (ਸਹਿਜ ਅਵਸਥਾ) ਵਿਚ ਅੱਪੜ ਗਿਆ ਹਾਂ ਕਿ ਫਿਰ (ਪਰਤ ਕੇ ਉਥੋਂ) ਆਉਣਾ ਨਹੀਂ ਪਏਗਾ ॥੪॥੧੮॥


ਗਉੜੀ ਕਬੀਰ ਜੀ ਤਿਪਦੇ  

Ga▫oṛī Kabīr jī ṯipḏe.  

Gauree, Kabeer Jee, Ti-Padas:  

xxx
XXX


ਕੰਚਨ ਸਿਉ ਪਾਈਐ ਨਹੀ ਤੋਲਿ  

Kancẖan si▫o pā▫ī▫ai nahī ṯol.  

He cannot be obtained by offering your weight in gold.  

ਕੰਚਨ ਸਿਉ = ਸੋਨੇ ਨਾਲ, ਸੋਨਾ ਦੇ ਕੇ, ਸੋਨ ਦੇ ਵੱਟੇ। ਪਾਈਐ ਨਹੀ = ਨਹੀਂ ਮਿਲਦਾ। ਤੋਲਿ = ਸਾਵਾਂ ਤੋਲ ਕੇ।
ਸੋਨਾ ਸਾਵਾਂ ਤੋਲ ਕੇ ਵੱਟੇ ਵਿਚ ਦਿੱਤਿਆਂ ਰੱਬ ਨਹੀਂ ਮਿਲਦਾ।


ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥  

Man ḏe rām lī▫ā hai mol. ||1||  

But I have bought the Lord by giving my mind to Him. ||1||  

ਦੇ = ਦੇ ਕੇ। ਮੋਲਿ = ਮੁੱਲ ਦੇ ਥਾਂ, ਮੁੱਲ ਵਜੋਂ ॥੧॥
ਮੈਂ ਤਾਂ ਮੁੱਲ ਵਜੋਂ ਆਪਣਾ ਮਨ ਦੇ ਕੇ ਰੱਬ ਲੱਭਾ ਹੈ ॥੧॥


ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ  

Ab mohi rām apunā kar jāni▫ā.  

Now I recognize that He is my Lord.  

ਮੋਹਿ = ਮੈਂ। ਅਪੁਨਾ ਕਰਿ = ਨਿਸ਼ਚੇ ਨਾਲ ਆਪਣਾ।
ਹੁਣ ਤਾਂ ਮੈਨੂੰ ਯਕੀਨ ਆ ਗਿਆ ਹੋਇਆ ਹੈ ਕਿ ਰੱਬ ਮੇਰਾ ਆਪਣਾ ਹੀ ਹੈ;


ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ  

Sahj subẖā▫e merā man māni▫ā. ||1|| rahā▫o.  

My mind is intuitively pleased with Him. ||1||Pause||  

ਸਹਜ ਸੁਭਾਇ = ਸੁਤੇ ਹੀ, ਬਿਨਾ ਯਤਨ ਕਰਨ ਦੇ। ਮਾਨਿਆ = ਪਤੀਜ ਗਿਆ ਹੈ ॥੧॥ ਰਹਾਉ ॥
ਸੁਤੇ ਹੀ ਮੇਰੇ ਮਨ ਵਿਚ ਇਹ ਗੰਢ ਬੱਝ ਗਈ ਹੋਈ ਹੈ ॥੧॥ ਰਹਾਉ ॥


ਬ੍ਰਹਮੈ ਕਥਿ ਕਥਿ ਅੰਤੁ ਪਾਇਆ  

Barahmai kath kath anṯ na pā▫i▫ā.  

Brahma spoke of Him continually, but could not find His limit.  

ਬ੍ਰਹਮੈ = ਬ੍ਰਹਮਾ ਨੇ। ਕਥਿ ਕਥਿ = ਬਿਆਨ ਕਰ ਕਰ ਕੇ, ਗੁਣ ਵਰਨਣ ਕਰ ਕਰ ਕੇ।
ਜਿਸ ਰੱਬ ਦੇ ਗੁਣ ਦੱਸ ਦੱਸ ਕੇ ਬ੍ਰਹਮਾ ਨੇ (ਭੀ) ਅੰਤ ਨਾਹ ਪਾਇਆ,


ਰਾਮ ਭਗਤਿ ਬੈਠੇ ਘਰਿ ਆਇਆ ॥੨॥  

Rām bẖagaṯ baiṯẖe gẖar ā▫i▫ā. ||2||  

Because of my devotion to the Lord, He has come to sit within the home of my inner being. ||2||  

ਭਗਤਿ = ਭਗਤੀ (ਕਰਨ ਦੇ ਕਾਰਨ)। ਬੈਠੇ = ਬੈਠਿਆਂ ਹੀ, ਸਹਜਿ-ਸੁਭਾਇ ਹੀ, ਕੋਈ ਜਤਨ ਕਰਨ ਤੋਂ ਬਿਨਾ ਹੀ। ਘਰਿ = ਘਰ ਵਿਚ, ਹਿਰਦੇ ਵਿਚ ॥੨॥
ਉਹ ਰੱਬ ਮੇਰੇ ਭਜਨ ਦੇ ਕਾਰਨ ਸਹਜਿ-ਸੁਭਾਇ ਹੀ ਮੈਨੂੰ ਮੇਰੇ ਹਿਰਦੇ ਵਿਚ ਆ ਕੇ ਮਿਲ ਪਿਆ ਹੈ ॥੨॥


ਕਹੁ ਕਬੀਰ ਚੰਚਲ ਮਤਿ ਤਿਆਗੀ  

Kaho Kabīr cẖancẖal maṯ ṯi▫āgī.  

Says Kabeer, I have renounced my restless intellect.  

ਚੰਚਲ = ਛੋਹਰ-ਛਿੰਨੀ। ਮਤਿ = ਅਕਲ, ਬੁੱਧੀ। ਤਿਆਗੀ = ਛੱਡ ਦਿੱਤੀ ਹੈ।
ਹੇ ਕਬੀਰ! (ਹੁਣ) ਆਖ-ਮੈਂ ਛੋਹਰ-ਛਿੰਨਾ ਸੁਭਾਉ ਛੱਡ ਦਿੱਤਾ ਹੈ,


ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥  

Keval rām bẖagaṯ nij bẖāgī. ||3||1||19||  

It is my destiny to worship the Lord alone. ||3||1||19||  

ਕੇਵਲ = ਨਿਰੀ। ਨਿਜ ਭਾਗੀ = ਮੇਰੇ ਹਿੱਸੇ ਆਈ ਹੈ ॥੩॥੧॥੧੯॥
(ਹੁਣ ਤਾਂ) ਨਿਰੀ ਰੱਬ ਦੀ ਭਗਤੀ ਹੀ ਮੇਰੇ ਹਿੱਸੇ ਆਈ ਹੋਈ ਹੈ ॥੩॥੧॥੧੯॥


ਗਉੜੀ ਕਬੀਰ ਜੀ  

Ga▫oṛī Kabīr jī.  

Gauree, Kabeer Jee:  

xxx
XXX


ਜਿਹ ਮਰਨੈ ਸਭੁ ਜਗਤੁ ਤਰਾਸਿਆ  

Jih marnai sabẖ jagaṯ ṯarāsi▫ā.  

That death which terrifies the entire world -  

ਜਿਹ ਮਰਨੈ = ਜਿਸ ਮੌਤ ਨੇ। ਤਰਾਸਿਆ = ਡਰਾ ਦਿੱਤਾ ਹੈ।
ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ,


ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥  

So marnā gur sabaḏ pargāsi▫ā. ||1||  

the nature of that death has been revealed to me, through the Word of the Guru's Shabad. ||1||  

ਗੁਰ ਸਬਦਿ = ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ। ਪ੍ਰਗਾਸਿਆ = ਪਰਗਟ ਹੋ ਗਿਆ ਹੈ, ਉਸ ਦਾ ਅਸਲੀ ਰੂਪ ਦਿੱਸ ਪਿਆ ਹੈ, ਮਲੂਮ ਹੋ ਗਿਆ ਹੈ ਕਿ ਅਸਲ ਵਿਚ ਇਹ ਕੀਹ ਹੈ ॥੧॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ ॥੧॥


ਅਬ ਕੈਸੇ ਮਰਉ ਮਰਨਿ ਮਨੁ ਮਾਨਿਆ  

Ab kaise mara▫o maran man māni▫ā.  

Now, how shall I die? My mind has already accepted death.  

ਮਰਉ = ਮੈਂ ਮਰਾਂ, ਜਨਮ ਮਰਨ ਵਿਚ ਪਵਾਂ। ਮਰਨਿ = ਮਰਨ ਵਿਚ, ਮੌਤ ਵਿਚ, ਸੰਸਾਰਕ ਮੋਹ ਦੀ ਮੌਤ ਵਿਚ, ਆਪਾ-ਭਾਵ ਦੀ ਮੌਤ ਵਿਚ।
ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ।


ਮਰਿ ਮਰਿ ਜਾਤੇ ਜਿਨ ਰਾਮੁ ਜਾਨਿਆ ॥੧॥ ਰਹਾਉ  

Mar mar jāṯe jin rām na jāni▫ā. ||1|| rahā▫o.  

Those who do not know the Lord, die over and over again, and then depart. ||1||Pause||  

ਮਰਿ ਮਰਿ ਜਾਤੇ = ਸਦਾ ਮਰਦੇ-ਖਪਦੇ ਹਨ ॥੧॥ ਰਹਾਉ ॥
(ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ॥੧॥ ਰਹਾਉ ॥


ਮਰਨੋ ਮਰਨੁ ਕਹੈ ਸਭੁ ਕੋਈ  

Marno maran kahai sabẖ ko▫ī.  

Everyone says, "I will die, I will die".  

ਮਰਨੋ ਮਰਨੁ = ਮੌਤ ਆ ਜਾਣੀ ਹੈ, ਮਰ ਜਾਣਾ ਹੈ। ਸਭੁ ਕੋਈ = ਹਰੇਕ ਜੀਵ।
(ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ),


ਸਹਜੇ ਮਰੈ ਅਮਰੁ ਹੋਇ ਸੋਈ ॥੨॥  

Sėhje marai amar ho▫e so▫ī. ||2||  

But he alone becomes immortal, who dies with intuitive understanding. ||2||  

ਸਹਜੇ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਥਿਰ-ਚਿੱਤ ਹੋ ਕੇ। ਮਰੈ = ਮਰਦਾ ਹੈ, ਮਾਇਆ ਵਲੋਂ ਮਰਦਾ ਹੈ, ਦੁਨੀਆ ਦੀਆਂ ਖ਼ਾਹਸ਼ਾਂ ਵਲੋਂ ਬੇਪਰਵਾਹ ਹੋ ਜਾਂਦਾ ਹੈ। ਅਮਰੁ = ਮਰਨ ਤੋਂ ਰਹਿਤ, ਸਦਾ ਜ਼ਿੰਦਾ। ਸੋਈ = ਉਹ ਮਨੁੱਖ ॥੨॥
(ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ॥੨॥


ਕਹੁ ਕਬੀਰ ਮਨਿ ਭਇਆ ਅਨੰਦਾ  

Kaho Kabīr man bẖa▫i▫ā ananḏā.  

Says Kabeer, my mind is filled with bliss;  

ਮਨਿ = ਮਨ ਵਿਚ। ਭਇਆ = ਹੋਇਆ ਹੈ, ਉਪਜਿਆ ਹੈ, ਪੈਦਾ ਹੋ ਗਿਆ ਹੈ। ਅਨੰਦਾ = ਖ਼ੁਸ਼ੀ, ਖਿੜਾਉ।
ਹੇ ਕਬੀਰ! ਆਖ-(ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ,


ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥  

Ga▫i▫ā bẖaram rahi▫ā parmānanḏā. ||3||20||  

my doubts have been eliminated, and I am in ecstasy. ||3||20||  

ਭਰਮੁ = ਭੁਲੇਖਾ, ਸ਼ੱਕ। ਰਹਿਆ = ਬਾਕੀ ਰਹਿ ਗਿਆ ਹੈ, ਟਿਕ ਗਿਆ ਹੈ। ਪਰਮਾਨੰਦਾ = ਪਰਮ ਅਨੰਦ, ਪਰਮ ਸੁਖ, ਵੱਡੀ ਤੋਂ ਵੱਡੀ ਖ਼ੁਸ਼ੀ ॥੩॥੨੦॥
ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ ॥੩॥੨੦॥


ਗਉੜੀ ਕਬੀਰ ਜੀ  

Ga▫oṛī Kabīr jī.  

Gauree, Kabeer Jee:  

xxx
XXX


ਕਤ ਨਹੀ ਠਉਰ ਮੂਲੁ ਕਤ ਲਾਵਉ  

Kaṯ nahī ṯẖa▫ur mūl kaṯ lāva▫o.  

There is no special place where the soul aches; where should I apply the ointment?  

ਕਤ = ਕਿਤੇ। ਠਉਰ = ਥਾਂ। ਮੂਲੁ = ਜੜ੍ਹੀ ਬੂਟੀ, ਦਵਾਈ। ਕਤ = ਕਿੱਥੇ? ਲਾਵਉ = ਮੈਂ ਲਾਵਾਂ।
ਭਾਲ ਕਰਦਿਆਂ ਭੀ ਸਰੀਰ ਵਿਚ ਕਿਤੇ (ਅਜਿਹੀ ਖ਼ਾਸ) ਥਾਂ ਮੈਨੂੰ ਨਹੀਂ ਲੱਭੀ (ਜਿੱਥੇ ਬਿਰਹੋਂ ਦੀ ਪੀੜ ਦੱਸੀ ਜਾ ਸਕੇ);


ਖੋਜਤ ਤਨ ਮਹਿ ਠਉਰ ਪਾਵਉ ॥੧॥  

Kẖojaṯ ṯan mėh ṯẖa▫ur na pāva▫o. ||1||  

I have searched the body, but I have not found such a place. ||1||  

ਖੋਜਤ = ਭਾਲ ਕਰ ਕਰ ਕੇ। ਤਨ ਮਹਿ = ਸਰੀਰ ਵਿਚ। ਨ ਪਾਵਉ = ਮੈਂ ਨਹੀਂ ਲੱਭ ਸਕਦਾ ॥੧॥
(ਸਰੀਰ ਵਿਚ) ਕਿਤੇ (ਅਜਿਹਾ) ਥਾਂ ਨਹੀਂ ਹੈ, (ਤਾਂ ਫਿਰ) ਮੈਂ ਦਵਾਈ ਕਿੱਥੇ ਵਰਤਾਂ? (ਭਾਵ, ਕੋਈ ਬਾਹਰਲੀ ਦਵਾਈ ਪ੍ਰਭੂ ਤੋਂ ਵਿਛੋੜੇ ਦਾ ਦੁੱਖ ਦੂਰ ਕਰਨ ਦੇ ਸਮਰੱਥ ਨਹੀਂ ਹੈ) ॥੧॥


ਲਾਗੀ ਹੋਇ ਸੁ ਜਾਨੈ ਪੀਰ  

Lāgī ho▫e so jānai pīr.  

He alone knows it, who feels the pain of such love;  

ਸੁ = ਉਹ ਮਨੁੱਖ। ਲਾਗੀ ਹੋਇ = (ਜਿਸ ਨੂੰ) ਲੱਗੀ ਹੋਈ ਹੋਵੇ। ਪੀਰ = ਪੀੜ।
ਜਿਸ ਨੂੰ (ਪ੍ਰਭੂ ਭਗਤੀ ਦੇ ਤੀਰਾਂ ਦੇ ਲੱਗੇ ਹੋਏ ਜ਼ਖ਼ਮ ਦੀ) ਦਰਦ ਹੋ ਰਹੀ ਹੋਵੇ ਉਹੀ ਜਾਣਦਾ ਹੈ (ਕਿ ਇਹ ਪੀੜ ਕਿਹੋ ਜਿਹੀ ਹੁੰਦੀ ਹੈ),


ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ  

Rām bẖagaṯ anī▫āle ṯīr. ||1|| rahā▫o.  

the arrows of the Lord's devotional worship are so sharp! ||1||Pause||  

ਰਾਮ ਭਗਤਿ = ਪ੍ਰਭੂ ਦੀ ਭਗਤੀ। ਅਨੀਆਲੇ = ਅਣੀਆਂ ਵਾਲੇ, ਤ੍ਰਿਖੇ ॥੧॥ ਰਹਾਉ ॥
ਪ੍ਰਭੂ ਦੀ ਭਗਤੀ ਅਣੀਆਂ ਵਾਲੇ (ਅਜਿਹੇ) ਤੀਰ ਹਨ ॥੧॥ ਰਹਾਉ ॥


ਏਕ ਭਾਇ ਦੇਖਉ ਸਭ ਨਾਰੀ  

Ėk bẖā▫e ḏekẖ▫a▫u sabẖ nārī.  

I look upon all His soul-brides with an impartial eye;  

ਏਕ ਭਾਇ = ਇਕ (ਪ੍ਰਭੂ) ਦੇ ਪਿਆਰ ਵਿਚ {ਭਾਉ = ਪਿਆਰ। ਭਾਇ = ਪਿਆਰ ਵਿਚ}। ਦੇਖਉ = ਮੈਂ ਵੇਖਦਾ ਹਾਂ। ਸਭ ਨਾਰੀ = ਸਾਰੀਆਂ ਜੀਵ-ਇਸਤ੍ਰੀਆਂ।
ਮੈਂ ਸਾਰੀਆਂ ਜੀਵ-ਇਸਤ੍ਰੀਆਂ ਨੂੰ ਇੱਕ ਪ੍ਰਭੂ ਦੇ ਪਿਆਰ ਵਿਚ ਵੇਖ ਰਿਹਾ ਹਾਂ,


ਕਿਆ ਜਾਨਉ ਸਹ ਕਉਨ ਪਿਆਰੀ ॥੨॥  

Ki▫ā jān▫o sah ka▫un pi▫ārī. ||2||  

how can I know which ones are dear to the Husband Lord? ||2||  

ਕਿਆ ਜਾਨਉ = ਮੈਂ ਕੀਹ ਜਾਣਾ, ਮੈਨੂੰ ਕੀਹ ਪਤਾ? ਸਹ ਪਿਆਰੀ = ਪਤੀ ਦੀ ਪਿਆਰੀ ॥੨॥
(ਪਰ) ਮੈਂ ਕੀਹ ਜਾਣਾਂ ਕਿ ਕਿਹੜੀ (ਜੀਵ-ਇਸਤ੍ਰੀ) ਪ੍ਰਭੂ-ਪਤੀ ਦੀ ਪਿਆਰੀ ਹੈ ॥੨॥


ਕਹੁ ਕਬੀਰ ਜਾ ਕੈ ਮਸਤਕਿ ਭਾਗੁ  

Kaho Kabīr jā kai masṯak bẖāg.  

Says Kabeer, one who has such destiny inscribed upon her forehead -  

ਜਾ ਕੈ ਮਸਤਕਿ = ਜਿਸ ਦੇ ਮੱਥੇ ਉੱਤੇ। ਭਾਗੁ = ਚੰਗੇ ਲੇਖ।
ਹੇ ਕਬੀਰ! ਆਖ-ਜਿਸ (ਜਗਿਆਸੂ) ਜੀਵ-ਇਸਤ੍ਰੀ ਦੇ ਮੱਥੇ ਤੇ ਚੰਗੇ ਲੇਖ ਹਨ (ਜਿਸ ਦੇ ਭਾਗ ਚੰਗੇ ਹਨ),


ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥  

Sabẖ parhar ṯā ka▫o milai suhāg. ||3||21||  

her Husband Lord turns all others away, and meets with her. ||3||21||  

ਤਾ ਕਉ = ਉਸ ਜੀਵ-ਇਸਤ੍ਰੀ ਨੂੰ। ਸਭ ਪਰਹਰਿ = ਸਾਰੀਆਂ ਨੂੰ ਛੱਡ ਕੇ। ਸੁਹਾਗੁ = ਪਤੀ ਪਰਮਾਤਮਾ ॥੩॥੨੧॥
ਪਤੀ-ਪ੍ਰਭੂ ਹੋਰ ਸਾਰੀਆਂ ਨੂੰ ਛੱਡ ਕੇ ਉਸ ਨੂੰ ਆ ਮਿਲਦਾ ਹੈ (ਭਾਵ, ਹੋਰਨਾਂ ਨਾਲੋਂ ਵਧੀਕ ਉਸ ਨਾਲ ਪਿਆਰ ਕਰਦਾ ਹੈ ਤੇ ਉਸ ਦਾ ਬਿਰਹੋਂ ਦਾ ਦੁੱਖ ਦੂਰ ਹੋ ਜਾਂਦਾ ਹੈ) ॥੩॥੨੧॥


ਗਉੜੀ ਕਬੀਰ ਜੀ  

Ga▫oṛī Kabīr jī.  

Gauree, Kabeer Jee:  

xxx
XXX


        


© SriGranth.org, a Sri Guru Granth Sahib resource, all rights reserved.
See Acknowledgements & Credits