Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਤਿਗੁਰੁ ਭੇਟੇ ਸੋ ਸੁਖੁ ਪਾਏ  

One who meets the True Guru finds peace.  

ਸਤਿਗੁਰੁ ਭੇਟੇ = (ਜਿਸ ਮਨੁੱਖ ਨੂੰ) ਗੁਰੂ ਮਿਲ ਪਏ।
ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ,


ਹਰਿ ਕਾ ਨਾਮੁ ਮੰਨਿ ਵਸਾਏ  

He enshrines the Name of the Lord in his mind.  

ਮੰਨਿ = ਮਨ ਵਿਚ।
ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ।


ਨਾਨਕ ਨਦਰਿ ਕਰੇ ਸੋ ਪਾਏ  

O Nanak, when the Lord grants His Grace, He is obtained.  

xxx
(ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ।


ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥  

He becomes free of hope and fear, and burns away his ego with the Word of the Shabad. ||2||  

ਅੰਦੇਸੇ = ਚਿੰਤਾ। ਤੇ = ਤੋਂ। ਨਿਹਕੇਵਲੁ = ਅਛੋਹ, ਨਿਰਲੇਪ। ਸਬਦਿ = ਸ਼ਬਦ ਦੁਆਰਾ ॥੨॥
ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ ॥੨॥


ਪਉੜੀ  

Pauree:  

xxx
xxx


ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ  

Your devotees are pleasing to Your Mind, Lord. They look beautiful at Your door, singing Your Praises.  

ਤੇਰੈ ਮਨਿ = ਤੇਰੇ ਮਨ ਵਿਚ। ਦਰਿ = (ਤੇਰੇ) ਦਰਵਾਜ਼ੇ ਉੱਤੇ। ਕੀਰਤਿ = ਸੋਭਾ, ਵਡਿਆਈ।
(ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ।


ਨਾਨਕ ਕਰਮਾ ਬਾਹਰੇ ਦਰਿ ਢੋਅ ਲਹਨ੍ਹ੍ਹੀ ਧਾਵਦੇ  

O Nanak, those who are denied Your Grace, find no shelter at Your Door; they continue wandering.  

ਕਰਮਾ ਬਾਹਰੇ = ਭਾਗ ਹੀਣ। ਢੋਅ = ਆਸਰਾ। ਧਾਵਦੇ = ਭਟਕਦੇ ਫਿਰਦੇ ਹਨ।
ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ,


ਇਕਿ ਮੂਲੁ ਬੁਝਨ੍ਹ੍ਹਿ ਆਪਣਾ ਅਣਹੋਦਾ ਆਪੁ ਗਣਾਇਦੇ  

Some do not understand their origins, and without cause, they display their self-conceit.  

ਇਕਿ = ਕਈ ਜੀਵ। ਮੂਲੁ = ਮੁੱਢ, ਪ੍ਰਭੂ। ਅਣਹੋਦਾ = (ਘਰ ਵਿਚ) ਪਦਾਰਥ ਤੋਂ ਬਿਨਾ ਹੀ। ਆਪੁ = ਆਪਣੇ ਆਪ ਨੂੰ। ਗਣਾਇਦੇ = ਵੱਡਾ ਜਤਲਾਂਦੇ ਹਨ।
(ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ।


ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ  

I am the Lord's minstrel, of low social status; others call themselves high caste.  

ਹਉ = ਮੈਂ। ਢਾਢੀ = ਵਡਿਆਈ ਕਰਨ ਵਾਲਾ, ਵਾਰ ਗਾਉਣ ਵਾਲਾ, ਭੱਟ। ਢਾਢੀ ਕਾ = ਮਾੜਾ ਜਿਹਾ ਢਾਢੀ (ਜਿਵੇਂ ਘਟੁਕਾ = ਨਿੱਕਾ ਜਿਹਾ ਘੜਾ)। ਨੀਚ ਜਾਤਿ = ਨੀਵੀ ਜ਼ਾਤ ਵਾਲਾ। ਹੋਰਿ = ਹੋਰ ਲੋਕ। ਉਤਮ ਜਾਤਿ = ਉੱਚੀ ਜ਼ਾਤ ਵਾਲੇ।
(ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ।


ਤਿਨ੍ਹ੍ਹ ਮੰਗਾ ਜਿ ਤੁਝੈ ਧਿਆਇਦੇ ॥੯॥  

I seek those who meditate on You. ||9||  

xxx॥੯॥
ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ 'ਨਾਮ') ਮੰਗਦਾ ਹਾਂ ॥੯॥


ਸਲੋਕੁ ਮਃ  

Shalok, First Mehl:  

xxx
xxx


ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ  

False is the king, false are the subjects; false is the whole world.  

ਕੂੜੁ = ਛਲ, ਭਰਮ (ਨੋਟ: ਸ਼ਬਦ 'ਕੂੜੁ' ਵਿਸ਼ੇਸ਼ਣ ਨਹੀਂ ਹੈ, 'ਨਾਂਵ' ਹੈ ਅਤੇ ਪੁਲਿੰਗ ਹੈ। ਇਹੀ ਕਾਰਨ ਹੈ ਕਿ 'ਮਾੜੀ', 'ਕਾਇਆ', 'ਬੀਬੀ' ਆਦਿਕ ਇਸਤ੍ਰੀ ਲਿੰਗ ਸ਼ਬਦਾਂ ਨਾਲ ਭੀ ਸ਼ਬਦ 'ਕੂੜੁ' ਪੁਲਿੰਗ ਇਕ-ਵਚਨ ਹੀ ਹੈ)।
ਇਹ ਸਾਰਾ ਜਗਤ ਛਲ ਰੂਪ ਹੈ (ਜਿਵੇਂ ਮਦਾਰੀ ਦਾ ਸਾਰਾ ਤਮਾਸ਼ਾ ਛਲ ਰੂਪ ਹੈ), (ਇਸ ਵਿਚ ਕੋਈ) ਰਾਜਾ (ਹੈ, ਤੇ ਕਈ ਲੋਕ) ਪਰਜਾ (ਹਨ)। ਇਹ ਭੀ (ਮਦਾਰੀ ਦੇ ਰੁਪਏ ਤੇ ਖੋਪੇ ਆਦਿਕ ਵਿਖਾਣ ਵਾਂਗ) ਛਲ ਹੀ ਹਨ।


ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ  

False is the mansion, false are the skyscrapers; false are those who live in them.  

ਮੰਡਪ = ਸ਼ਾਮਿਆਨੇ। ਮਾੜੀ = ਮਹਲ। ਬੈਸਣਹਾਰੁ = (ਮਹਲ ਵਿਚ) ਵੱਸਣ ਵਾਲਾ।
(ਇਸ ਜਗਤ ਵਿਚ ਕਿਤੇ ਇਹਨਾਂ ਰਾਜਿਆਂ ਦੇ) ਸ਼ਾਮਿਆਨੇ ਤੇ ਮਹਲ ਮਾੜੀਆਂ (ਹਨ, ਇਹ) ਭੀ ਛਲ ਰੂਪ ਹਨ, ਤੇ ਇਹਨਾਂ ਵਿਚ ਵੱਸਣ ਵਾਲਾ (ਰਾਜਾ) ਭੀ ਛਲ ਹੀ ਹੈ।


ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨ੍ਹ੍ਹਣਹਾਰੁ  

False is gold, and false is silver; false are those who wear them.  

ਰੁਪਾ = ਚਾਂਦੀ।
ਸੋਨਾ, ਚਾਂਦੀ (ਅਤੇ ਸੋਨੇ ਚਾਂਦੀ ਨੂੰ ਪਹਿਨਣ ਵਾਲੇ ਭੀ) ਭਰਮ ਰੂਪ ਹੀ ਹਨ,


ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ  

False is the body, false are the clothes; false is incomparable beauty.  

ਕਾਇਆ = ਸਰੀਰ। ਅਪਾਰੁ = ਬੇਅੰਤ, ਬਹੁਤ।
ਇਹ ਸਰੀਰਕ ਅਕਾਰ, (ਸੋਹਣੇ ਸੋਹਣੇ) ਕੱਪੜੇ ਅਤੇ (ਸਰੀਰਾਂ ਦਾ) ਬੇਅੰਤ ਸੋਹਣਾ ਰੂਪ ਇਹ ਭੀ ਸਾਰੇ ਛਲ ਹੀ ਹਨ (ਪ੍ਰਭੂ-ਮਦਾਰੀ ਤਮਾਸ਼ੇ ਆਏ ਜੀਵਾਂ ਨੂੰ ਖ਼ੁਸ਼ ਕਰਨ ਵਾਸਤੇ ਵਿਖਾ ਹਿਹਾ ਹੈ)।


ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ  

False is the husband, false is the wife; they mourn and waste away.  

ਮੀਆ = ਖਸਮ, ਪਤੀ। ਬੀਬੀ = ਬੀਵੀ, ਔਰਤ, ਇਸਤ੍ਰੀ। ਖਪਿ = ਖਪ ਕੇ, ਖਚਿਤ ਹੋ ਕੇ। ਖਾਰੁ = ਖੁਆਰ, ਜ਼ਲੀਲ, ਬੇਇੱਜ਼ਤ।
(ਪ੍ਰਭੂ ਨੇ ਕਿਤੇ) ਮਨੁੱਖ (ਬਣਾ ਦਿੱਤੇ ਹਨ, ਕਿਤੇ) ਇਸਤ੍ਰੀਆਂ; ਇਹ ਸਾਰੇ ਭੀ ਛਲ ਰੂਪ ਹਨ, ਜੋ (ਇਸ ਇਸਤ੍ਰੀ ਮਰਦ ਵਾਲੇ ਸੰਬੰਧ-ਰੂਪ ਛਲ ਵਿਚ) ਖਚਿਤ ਹੋ ਕੇ ਖ਼ੁਆਰ ਹੋ ਰਹੇ ਹਨ।


ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ  

The false ones love falsehood, and forget their Creator.  

ਕੂੜਿ = ਕੂੜ ਵਿਚ, ਛਲ ਵਿਚ। ਕੂੜੈ = ਕੂੜੇ ਮਨੁੱਖ ਦਾ, ਛਲ ਵਿਚ ਫਸੇ ਹੋਏ ਜੀਵ ਦਾ।
(ਇਸ ਦ੍ਰਿਸ਼ਟਮਾਨ) ਛਲ ਵਿਚ ਫਸੇ ਹੋਏ ਜੀਵ ਦਾ ਛਲ ਵਿਚ ਮੋਹ ਪੈ ਗਿਆ ਹੈ, ਇਸ ਕਰਕੇ ਇਸ ਨੂੰ ਆਪਣਾ ਪੈਦਾ ਕਰਨ ਵਾਲਾ ਭੁੱਲ ਗਿਆ ਹੈ।


ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ  

With whom should I become friends, if all the world shall pass away?  

ਕੀਚੈ = ਕੀਤੀ ਜਾਏ।
(ਇਸ ਨੂੰ ਯਾਦ ਨਹੀਂ ਰਹਿ ਗਿਆ ਕਿ) ਸਾਰਾ ਜਗਤ ਨਾਸਵੰਤ ਹੈ, ਕਿਸੇ ਨਾਲ ਭੀ ਮੋਹ ਨਹੀਂ ਪਾਣਾ ਚਾਹੀਦਾ।


ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ  

False is sweetness, false is honey; through falsehood, boat-loads of men have drowned.  

ਮਿਠਾ = ਸੁਆਦਲਾ, ਪਿਆਰਾ। ਪੂਰੁ = (ਜ਼ਿੰਦਗੀ-ਰੂਪ ਬੇੜੀ ਹੈ, ਸਾਰੇ ਜੀਵ ਇਸ ਦਾ 'ਪੂਰ' ਹਨ); ਸਾਰੇ ਜੀਵ।
(ਇਹ ਸਾਰਾ ਜਗਤ ਹੈ ਤਾਂ ਛਲ, ਪਰ ਇਹ) ਛਲ (ਸਾਰੇ ਜੀਵਾਂ ਨੂੰ) ਪਿਆਰਾ ਲੱਗ ਰਿਹਾ ਹੈ, ਸ਼ਹਿਦ (ਵਾਂਗ) ਮਿੱਠਾ ਲੱਗਦਾ ਹੈ, ਇਸ ਤਰ੍ਹਾਂ ਇਹ ਛਲ ਸਾਰੇ ਜੀਵਾਂ ਨੂੰ ਡੋਬ ਰਿਹਾ ਹੈ।


ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥  

Nanak speaks this prayer: without You, Lord, everything is totally false. ||1||  

ਨਾਨਕੁ ਵਖਾਣੈ = ਨਾਨਕ ਆਖਦਾ ਹੈ। ਕੂੜੋ ਕੂੜੀ = ਕੂੜ ਹੀ ਕੂੜ, ਛਲ ਹੀ ਛਲ।੧। ❀ ਨੋਟ: ਇਸ ਸਲੋਕ ਵਿਚ ਸ਼ਬਦ 'ਕੂੜੁ', 'ਕੂੜਿ' ਅਤੇ 'ਕੂੜੈ' ਤ੍ਰੈਵੇਂ ਸਮਝਣ-ਜੋਗ ਹਨ। 'ਕੂੜੁ' ਨਾਂਵ (noun) ਹੈ, ਕਰਤਾ ਕਾਰਕ, ਇਕ-ਵਚਨ। 'ਕੂੜਿ' ਸ਼ਬਦ 'ਕੂੜੁ' ਤੋਂ ਅਧਿਕਰਣ ਕਾਰਕ, ਇਕ-ਵਚਨ ਹੈ। 'ਕੂੜੈ' ਸ਼ਬਦ 'ਕੂੜਾ' ਤੋਂ ਸੰਬੰਧ ਕਾਰਕ, ਇਕ-ਵਚਨ ਹੈ। ਚੇਤੇ ਰੱਖਣ ਦੀ ਲੋੜ ਹੈ ਕਿ ਸ਼ਬਦ 'ਕੂੜੈ' ਸ਼ਬਦ 'ਕੂੜਾ' ਤੋਂ ਹੈ, 'ਕੂੜੁ' ਤੋਂ ਨਹੀਂ। ਸ਼ਬਦ 'ਕੂੜਾ' ਸੰਸਕ੍ਰਿਤ ਦੇ ਸ਼ਬਦ ਕੂਟਕ (क्त्र्टक) ਦਾ ਪ੍ਰਾਕ੍ਰਿਤ ਤੇ ਪੰਜਾਬੀ ਰੂਪ ਹੈ, ਜੋ ਵਿਸ਼ੇਸ਼ਣ ਹੈ ਤੇ ਜਿਸ ਦਾ ਅਰਥ ਹੈ 'ਝੂਠਾ, ਛਲ ਵਿਚ ਫਸਿਆ ਹੋਇਆ' ॥੧॥
(ਹੇ ਪ੍ਰਭੂ!) ਨਾਨਕ (ਤੇਰੇ ਅੱਗੇ) ਅਰਜ਼ ਕਰਦਾ ਹੈ ਕਿ ਤੈਥੋਂ ਬਿਨਾ (ਇਹ ਜਗਤ) ਛਲ ਹੈ ॥੧॥


ਮਃ  

First Mehl:  

xxx
xxx


ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ  

One knows the Truth only when the Truth is in his heart.  

ਤਾ ਪਰੁ = ਤਾਂ ਹੀ, ਤਦੋਂ ਹੀ। ਜਾਣੀਐ = ਜਾਣਿਆ ਜਾ ਸਕਦਾ ਹੈ। ਸਚੁ = (ਸ਼ਬਦ 'ਕੂੜੁ' ਦੇ ਉਲਟ ਸ਼ਬਦ 'ਸਚੁ' ਹੈ; 'ਕੂੜੁ' ਦਾ ਅਰਥ ਹੈ 'ਛਲੁ' ਜੋ ਅਸਲੀਅਤ ਤੋਂ ਬਿਨਾ ਹੈ, ਜੋ ਉਤਨਾ ਚਿਰ ਹੀ ਹੈ, ਜਿਤਨਾ ਚਿਰ ਉਸ ਦਾ ਬਣਾਣ ਵਾਲਾ ਉਸ ਦੀ ਹੋਂਦ ਚਾਹੁੰਦਾ ਹੈ। ਇਸ ਦੇ ਉਲਟ 'ਸਚੁ' ਦਾ ਅਰਥ ਹੈ) ਅਸਲੀਅਤ। ਰਿਦੈ = ਹਿਰਦੇ ਵਿਚ। ਸਚਾ = ਅਸਲੀਅਤ ਵਾਲਾ, ਹਰੀ।
(ਜਗਤ ਰੂਪ ਛਲ ਵਲੋਂ ਵਾਸ਼ਨਾ ਪਰਤ ਕੇ, ਜਗਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ ਜਦੋਂ ਉਹ ਅਸਲੀਅਤ ਦਾ ਮਾਲਕ (ਰੱਬ) ਮਨੁੱਖ ਦੇ ਹਿਰਦੇ ਵਿਚ ਟਿਕ ਜਾਏ।


ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ  

The filth of falsehood departs, and the body is washed clean.  

ਕੂੜ ਕੀ ਮਲੁ = ਮਾਇਆ ਰੂਪ ਛਲ ਦੀ (ਮਨ ਉੱਤੇ) ਮੈਲ।
ਤਦੋਂ ਮਾਇਆ ਛਲ ਦਾ ਅਸਰ ਮਨ ਤੋਂ ਦੂਰ ਹੋ ਜਾਂਦਾ ਹੈ (ਫੇਰ ਮਨ ਦੇ ਨਾਲ ਸਰੀਰ ਭੀ ਸੁੰਦਰ ਹੋ ਜਾਂਦਾ ਹੈ, ਸਰੀਰਕ ਇੰਦਰੇ ਭੀ ਗੰਦੇ ਪਾਸੇ ਵਲੋਂ ਹਟ ਜਾਂਦੇ ਹਨ, ਮਾਨੋ) ਸਰੀਰ ਧੁਪ ਕੇ ਸਾਫ਼ ਹੋ ਜਾਂਦਾ ਹੈ।


ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ  

One knows the Truth only when he bears love to the True Lord.  

xxx
(ਮਾਇਆ ਛਲ ਵਲੋਂ ਮਨ ਦੇ ਫੁਰਨੇ ਹਟ ਕੇ, ਕੁਦਰਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ, ਜਦ ਮਨੁੱਖ ਉਸ ਅਸਲੇ ਵਿਚ ਮਨ ਜੋੜਦਾ ਹੈ,


ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ  

Hearing the Name, the mind is enraptured; then, he attains the gate of salvation.  

ਰਹਸੀਐ = ਖਿੜ ਪੈਂਦਾ ਹੈ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ, ਮਾਇਆ ਰੂਪ ਛਲ ਦੇ ਜ਼ੰਜੀਰਾਂ ਤੋਂ ਛੁੱਟਣ ਦਾ ਰਸਤਾ।
(ਤਦੋਂ ਉਸ ਅਸਲੀਅਤ ਵਾਲੇ ਦਾ) ਨਾਮ ਸੁਣ ਕੇ ਮਨੁੱਖ ਦਾ ਮਨ ਖਿੜਦਾ ਹੈ ਤੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋਣ ਦਾ ਰਾਹ ਮਿਲ ਜਾਂਦਾ ਹੈ।


ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ  

One knows the Truth only when he knows the true way of life.  

ਜੁਗਤਿ = ਜ਼ਿੰਦਗੀ ਸੋਹਣੇ ਤਰੀਕੇ ਨਾਲ ਗੁਜ਼ਾਰਨ ਦਾ ਢੰਗ।
ਜਗਤ ਦੇ ਅਸਲੇ ਪ੍ਰਭੂ ਦੀ ਸਮਝ ਤਦੋਂ ਪੈਂਦੀ ਹੈ, ਜਦੋਂ ਮਨੁੱਖ ਰੱਬੀ ਜੀਵਨ (ਗੁਜ਼ਾਰਨ ਦੀ) ਜੁਗਤੀ ਜਾਣਦਾ ਹੋਵੇ,


ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ  

Preparing the field of the body, he plants the Seed of the Creator.  

ਧਰਤਿ ਕਾਇਆ = ਸਰੀਰ ਰੂਪ ਧਰਤੀ। ਦੇਇ = ਦੇ ਦੇਵੇ, ਬੀਜ ਦੇਵੇ। ਕਰਤਾ ਬੀਉ = ਕਰਤਾਰ ਦਾ ('ਨਾਮ' ਰੂਪ) ਬੀਜ।
ਭਾਵ, ਸਰੀਰ ਰੂਪ ਧਰਤੀ ਨੂੰ ਤਿਆਰ ਕਰਕੇ ਇਸ ਵਿਚ ਪ੍ਰਭੂ ਦਾ ਨਾਮ ਬੀਜ ਦੇਵੇ।


ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ  

One knows the Truth only when he receives true instruction.  

xxx
ਸੱਚ ਦੀ ਪਰਖ ਤਦੋਂ ਹੁੰਦੀ ਹੈ, ਜਦੋਂ ਸੱਚੀ ਸਿੱਖਿਆ (ਗੁਰੂ ਪਾਸੋਂ) ਲਏ,


ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ  

Showing mercy to other beings, he makes donations to charities.  

xxx
ਅਤੇ (ਉਸ ਸਿੱਖਿਆ ਉੱਤੇ ਚੱਲ ਕੇ) ਸਭ ਜੀਵਾਂ ਉੱਤੇ ਤਰਸ ਕਰਨ ਦੀ ਜਾਚ ਸਿੱਖੇ ਤੇ (ਲੋੜਵੰਦਾਂ ਨੂੰ) ਕੁਝ ਦਾਨ ਪੁੰਨ ਕਰੇ।


ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ  

One knows the Truth only when he dwells in the sacred shrine of pilgrimage of his own soul.  

ਆਤਮ ਤੀਰਥਿ = ਆਤਮ ਰੂਪ ਤੀਰਥ ਉੱਤੇ।
ਉਸ ਧੁਰ-ਅੰਦਰਲੀ ਅਸਲੀਅਤ ਨਾਲ ਤਦੋਂ ਹੀ ਜਾਣ-ਪਛਾਣ ਹੁੰਦੀ ਹੈ ਜਦੋਂ ਮਨੁੱਖ ਧੁਰ ਅੰਦਰਲੇ ਤੀਰਥ ਉੱਤੇ ਟਿਕੇ,


ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ  

He sits and receives instruction from the True Guru, and lives in accordance with His Will.  

ਬਹਿ ਰਹੈ = ਬੈਠਾ ਰਹੇ, ਮਨ ਨੂੰ ਵਿਕਾਰਾਂ ਵਲ ਦੌੜਨ ਤੋਂ ਰੋਕ ਰੱਖੇ।
ਆਪਣੇ ਗੁਰੂ ਪਾਸੋਂ ਉਪਦੇਸ਼ ਲੈ ਕੇ ਉਸ ਅੰਦਰਲੇ ਤੀਰਥ ਉੱਤੇ ਬੈਠਾ ਰਹੇ, ਉੱਥੇ ਹੀ ਸਦਾ ਨਿਵਾਸ ਰੱਖੇ।


ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ  

Truth is the medicine for all; it removes and washes away our sins.  

xxx
ਉਨ੍ਹਾਂ ਮਨੁੱਖਾਂ ਦੇ ਸਾਰੇ ਦੁੱਖਾਂ ਦਾ ਇਲਾਜ ਉਹ ਆਪ ਬਣ ਜਾਂਦਾ ਹੈ, (ਕਿਉਂਕਿ ਉਹ) ਸਾਰੇ ਵਿਕਾਰਾਂ ਨੂੰ (ਉਸ ਹਿਰਦੇ ਵਿਚੋਂ) ਧੋ ਕੇ ਕੱਢ ਦੇਂਦਾ ਹੈ (ਜਿੱਥੇ ਉਹ ਵੱਸ ਰਿਹਾ ਹੈ),


ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥  

Nanak speaks this prayer to those who have Truth in their laps. ||2||  

xxx॥੨॥
ਨਾਨਕ ਅਰਜ਼ ਕਰਦਾ ਹੈ- ਜਿਨ੍ਹਾਂ ਦੇ ਹਿਰਦੇ ਵਿਚ ਅਸਲੀਅਤ ਦਾ ਮਾਲਕ ਪ੍ਰਭੂ ਟਿਕਿਆ ਹੋਇਆ ਹੈ ॥੨॥


ਪਉੜੀ  

Pauree:  

xxx
xxx


ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਮਸਤਕਿ ਲਾਈਐ  

The gift I seek is the dust of the feet of the Saints; if I were to obtain it, I would apply it to my forehead.  

ਦਾਨੁ = ਬਖ਼ਸ਼ਸ਼। ਮਹਿੰਡਾ = ਮੇਰਾ, ਭਾਵ, ਮੇਰੇ ਵਾਸਤੇ। ਤਲੀ ਖਾਕੁ = (ਪੈਰਾਂ ਦੀਆਂ ਤਲੀਆਂ ਦੀ ਖਾਕ, ਚਰਨ-ਧੂੜ। ਤ = ਤਾਂ।
(ਮੇਰਾ ਇਹ ਚਿੱਤ ਕਰਦਾ ਹੈ ਕਿ ਮੈਨੂੰ ਸੰਤਾਂ ਦੇ) ਪੈਰਾਂ ਦੀ ਖ਼ਾਕ ਦਾ ਦਾਨ ਮਿਲੇ। ਜੇ ਇਹ ਦਾਨ ਮਿਲ ਜਾਏ, ਤਾਂ ਮੱਥੇ ਉੱਤੇ ਲਾਣੀ ਚਾਹੀਦੀ ਹੈ।


ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ  

Renounce false greed, and meditate single-mindedly on the unseen Lord.  

ਕੂੜਾ = ਕੂੜ ਵਿਚ ਫਸਾਣ ਵਾਲਾ, ਮਾਇਆ ਦੇ ਜਾਲ ਵਿਚ ਫਸਾਣ ਵਾਲਾ। ਅਲਖੁ = ਅਦ੍ਰਿਸ਼ਟ।
(ਹੋਰ) ਲਾਲਚ, ਜੋ ਮਾਇਆ ਦੇ ਜਾਲ ਵਿਚ ਹੀ ਫਸਾਂਦਾ ਹੈ, ਛੱਡ ਦੇਣਾ ਚਾਹੀਦਾ ਹੈ, ਅਤੇ ਮਨ ਨੂੰ ਕੇਵਲ ਪ੍ਰਭੂ ਵਿਚ ਜੋੜ ਕੇ ਉਸ ਦੀ ਭਗਤੀ ਕਰਨੀ ਚਾਹੀਦੀ ਹੈ,


ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ  

As are the actions we commit, so are the rewards we receive.  

ਤੇਵੇਹੋ = ਤਿਹੋ ਜਿਹਾ ਹੀ। ਜੇਵੇਹੀ = ਜਿਹੋ ਜਿਹੀ।
(ਕਿਉਂਕਿ) ਮਨੁੱਖ ਜਿਸ ਤਰ੍ਹਾਂ ਦੀ ਕਾਰ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲ ਜਾਂਦਾ ਹੈ।


ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨ੍ਹ੍ਹਾ ਦੀ ਪਾਈਐ  

If it is so pre-ordained, then one obtains the dust of the feet of the Saints.  

ਪੂਰਬਿ = ਪਹਿਲੇ ਤੋਂ, ਮੁੱਢ ਤੋਂ, ਧੁਰ ਤੋਂ। ਲਿਖਿਆ = ਪਿਛਲੇ ਕੀਤੇ ਹੋਏ ਕਰਮਾਂ ਦੇ ਸੰਸਕਾਰਾਂ ਦੀ ਹੋਂਦ।
ਪਰ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਤਾਂ ਹੀ ਮਿਲਦੀ ਹੈ ਜੇ ਚੰਗੇ ਭਾਗ ਹੋਣ।


ਮਤਿ ਥੋੜੀ ਸੇਵ ਗਵਾਈਐ ॥੧੦॥  

But through small-mindedness, we forfeit the merits of selfless service. ||10||  

ਮਤਿ ਥੋੜੀ = ਆਪਣੀ ਮੱਤ ਥੋੜ ਹੋਵੇ, ਜੇ ਆਪਣੀ ਥੋੜੀ ਮੱਤ ਦੀ ਟੇਕ ਰੱਖੀਏ ॥੧੦॥
(ਗੁਰਮੁਖਾਂ ਦਾ ਆਸਰਾ-ਪਰਨਾ ਛੱਡ ਕੇ) ਜੇ ਆਪਣੀ ਹੋਛੀ ਜਿਹੀ ਮੱਤ ਦੀ ਟੇਕ ਰੱਖੀਏ ਤਾਂ (ਇਸ ਦੇ ਆਸਰੇ) ਕੀਤੀ ਹੋਈ ਘਾਲ-ਕਮਾਈ ਵਿਅਰਥ ਜਾਂਦੀ ਹੈ ॥੧੦॥


ਸਲੋਕੁ ਮਃ  

Shalok, First Mehl:  

xxx
xxx


ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ  

There is a famine of Truth; falsehood prevails, and the blackness of the Dark Age of Kali Yuga has turned men into demons.  

ਸਚਿ = ਸੱਚ ਵਿਚ। ਸਚਿ ਕਾਲੁ = ਸੱਚ ਵਿਚ ਕਾਲ ਪੈ ਗਿਆ ਹੈ ਅਸਲੀਅਤ ਦੀ ਪਰਖ ਨਹੀਂ ਰਹੀ। ਕਾਲਖ = ਕਾਲਾਪਨ, ਵਿਕਾਰਾਂ ਦੀ ਸਿਆਹੀ। ਬੇਤਾਲ = ਭੂਤ ਪ੍ਰੇਤ।
(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ)।


ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ  

Those who planted their seed have departed with honor; now, how can the shattered seed sprout?  

ਬੀਉ = ਨਾਮ ਰੂਪ ਬੀਜ। ਬੀਜਿ = ਬੀਜ ਕੇ। ਕਿਉ ਉਗਵੈ = ਨਹੀਂ ਉੱਗ ਸਕਦੀ। ਦਾਲਿ = ਦਾਣੇ ਦੇ ਦੋਵੇਂ ਹਿੱਸੇ ਵਖੋ ਵਖਰੇ।
ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ)।


ਜੇ ਇਕੁ ਹੋਇ ਉਗਵੈ ਰੁਤੀ ਹੂ ਰੁਤਿ ਹੋਇ  

If the seed is whole, and it is the proper season, then the seed will sprout.  

ਇਕੁ = ਸਾਬਤ ਬੀਜ। ਰੁਤੀ ਹੂ ਰੁਤਿ = ਰੁਤਾਂ ਵਿਚੋਂ ਰੁਤ, ਭਾਵ ਚੰਗੀ ਰੁਤ, ਫਬਵੀਂ ਰੁਤ। ਪਾਹ = ਲਾਗ, ਕੱਪੜੇ ਨੂੰ ਪੱਕਾ ਰੰਗ ਚਾੜ੍ਹਨ ਲਈ ਜੋ ਪਾਣੀ ਵਿਚ ਰੰਗ ਤੋਂ ਪਹਿਲਾਂ ਪਾਈਦੀ ਹੈ।
ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ)।


ਨਾਨਕ ਪਾਹੈ ਬਾਹਰਾ ਕੋਰੈ ਰੰਗੁ ਸੋਇ  

O Nanak, without treatment, the raw fabric cannot be dyed.  

ਕੋਰੈ = ਕੋਰੇ (ਕੱਪੜੇ) ਨੂੰ। ਰੰਗੁ ਸੋਇ = ਉਹ (ਪੱਕਾ) ਰੰਗ ਜੋ (ਹੋਣਾ ਚਾਹੀਦਾ ਹੈ, ਭਾਵ) ਵਧੀਆ ਪੱਕਾ ਰੰਗ।
ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ।


ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ  

In the Fear of God it is bleached white, if the treatment of modesty is applied to the cloth of the body.  

ਸਰਮੁ = ਮਿਹਨਤ। ਰਪੈ = ਰੰਗਿਆ ਜਾਏ।
ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ।


ਨਾਨਕ ਭਗਤੀ ਜੇ ਰਪੈ ਕੂੜੈ ਸੋਇ ਕੋਇ ॥੧॥  

O Nanak, if one is imbued with devotional worship, his reputation is not false. ||1||  

ਕੂੜੈ = ਕੂੜ ਦੀ ਛਲ ਠੱਗੀ ਦੀ। ਸੋਇ = ਖ਼ਬਰ, ਭਿਣਖ ॥੧॥
(ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ ॥੧॥


ਮਃ  

First Mehl:  

xxx
xxx


ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ  

Greed and sin are the king and prime minister; falsehood is the treasurer.  

ਲਬੁ = ਜੀਭ ਦਾ ਚਸਕਾ। ਮਹਤਾ = ਵਜ਼ੀਰ। ਸਿਕਦਾਰੁ = ਚੌਧਰੀ।
(ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ,


ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ  

Sexual desire, the chief advisor, is summoned and consulted; they all sit together and contemplate their plans.  

ਨੇਬੁ = ਨਾਇਬ। ਸਦਿ = ਸੱਦ ਕੇ, ਬੁਲਾ ਕੇ।
(ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits