Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਲੋਕੁ ਮਃ  

Shalok, First Mehl:  

xxx
xxx


ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ  

O Nanak, the soul of the body has one chariot and one charioteer.  

ਮੇਰੁ = ਜਿਵੇਂ 'ਮੇਰੂ' ਪਰਬਤ ਦੇ ਦੁਆਲੇ ਸਾਰੇ ਗ੍ਰਹਿ (ਤਾਰੇ) ਭੌਂਦੇ ਹਨ, ਸਾਰੇ 'ਦੀਪਾਂ' ਦਾ ਇਹ ਕੇਂਦਰ ਹੈ ਤੇ ਇਸ ਵਿਚ ਸੋਨਾ ਤੇ ਹੀਰੇ ਮਿਲਦੇ ਹਨ; ਜਿਵੇਂ ਮਾਲਾ ਦੇ ੧੦੮ ਮਣਕਿਆਂ ਵਿਚ ਸਿਰਤਾਜ ਮਣਕਾ 'ਮੇਰੂ' ਹੈ; ਜਿਵੇਂ ਮੋਤੀਆਂ ਦੇ ਹਾਰ ਦਾ ਸ਼ਿਰੋਮਣ ਮੋਤੀ 'ਮੇਰੂ' ਅਖਵਾਂਦਾ ਹੈ, ਤਿਵੇਂ ਪ੍ਰਭੂ ਦੀ ਰਚਨਾ ਦੀਆਂ ਬੇਅੰਤ ਜੂਨੀਆਂ ਵਿਚੋਂ ਸ਼ਿਰੋਮਣੀ ਜੂਨ ਮਨੁੱਖਾ-ਜੂਨ 'ਮੇਰੂ' ਅਖਵਾਂਦੀ ਹੈ ਅਤੇ ਮਨੁੱਖਾ-ਸਰੀਰ ਬਾਕੀ ਸਭ ਜੂਨੀਆਂ ਦੇ ਸਰੀਰਾਂ ਵਿਚੋਂ 'ਮੇਰੂ' ਹੈ। ਮੇਰੁ ਸਰੀਰ ਕਾ = (ਸਰੀਰਾਂ ਵਿਚੋਂ) ਮੇਰੁ ਸਰੀਰ ਦਾ, (ਸਾਰੀਆਂ ਜੂਨੀਆਂ ਦੇ ਸਰੀਰਾਂ ਵਿਚੋਂ) ਮੇਰੂ ਸਰੀਰ ਦਾ, ਸ਼ਿਰੋਮਣੀ ਸਰੀਰ ਦਾ, ਭਾਵ, ਮਨੁੱਖਾ-ਸਰੀਰ ਦੇ ਵਾਸਤੇ। ਰਥੁ = ਕਾਠ ਉਪਨਿਸ਼ਦ ਵਿਚ ਮਨੁੱਖਾ ਸਰੀਰ ਨੂੰ ਰਥ ਨਾਲ ਉਪਮਾ ਦਿੱਤੀ ਗਈ ਹੈ; ਭਾਵ, ਸਰੀਰ ਨੂੰ ਰਥ ਸਮਝੋ ਤੇ ਆਤਮਾ ਨੂੰ ਇਸ ਰਥ ਦਾ ਰਥਵਾਹੀ ਜਾਣੋ। ਰਥਵਾਹੁ = ਰਥ ਨੂੰ ਚਲਾਣ ਵਾਲਾ।
ਹੇ ਨਾਨਕ! ਚੌਰਾਸੀਹ ਲੱਖ ਜੂਨਾਂ ਵਿਚੋਂ ਸ਼ਿਰੋਮਣੀ ਮਨੁੱਖਾ ਸਰੀਰ ਦਾ ਇਕ ਰਥ ਹੈ ਤੇ ਇਕ ਰਥਵਾਹੀ ਹੈ (ਭਾਵ, ਇਹ ਜ਼ਿੰਦਗੀ ਦਾ ਇਕ ਲੰਮਾ ਸਫ਼ਰ ਹੈ, ਮਨੁੱਖ ਮੁਸਾਫ਼ਰ ਹੈ; ਇਸ ਲੰਮੇ ਸਫ਼ਰ ਨੂੰ ਸੌਖੇ ਤਰੀਕੇ ਨਾਲ ਤੈ ਕਰਨ ਵਾਸਤੇ ਜੀਵ ਸਮੇ ਦੇ ਪਰਭਾਵ ਵਿਚ ਆਪਣੀ ਮੱਤ ਅਨੁਸਾਰ ਕਿਸੇ ਨ ਕਿਸੇ ਦੀ ਅਗਵਾਈ ਵਿਚ ਤੁਰ ਰਹੇ ਹਨ, ਕਿਸੇ ਨ ਕਿਸੇ ਦਾ ਆਸਰਾ ਤੱਕ ਰਹੇ ਹਨ। ਪਰ ਜਿਉਂ ਜਿਉਂ ਸਮਾ ਗੁਜ਼ਰਦਾ ਜਾ ਰਿਹਾ ਹੈ, ਜੀਵਾਂ ਦੇ ਸੁਭਾਉ ਬਦਲ ਰਹੇ ਹਨ, ਇਸ ਵਾਸਤੇ ਜੀਵਾਂ ਦਾ ਆਪਣੀ ਜ਼ਿੰਦਗੀ ਦਾ ਨਿਸ਼ਾਨਾ, ਜ਼ਿੰਦਗੀ ਦਾ ਮਨੋਰਥ ਭੀ ਬਦਲ ਰਿਹਾ ਹੈ; ਤਾਂ ਤੇ)


ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ  

In age after age they change; the spiritually wise understand this.  

ਜੁਗੁ ਜੁਗੁ = ਹਰੇਕ ਜੁਗ ਵਿਚ। ਜੁਗੁ = ਇਸ ਸ੍ਰਿਸ਼ਟੀ ਦੀ ਇਕ ਉਮਰ ਨੂੰ 'ਜੁਗ' ਕਿਹਾ ਜਾਂਦਾ ਹੈ। ਜੁਗ ਗਿਣਤੀ ਵਿਚ ਚਾਰ ਹਨ: ਸਤਜੁਗ, ਤ੍ਰੇਤਾ, ਦੁਆਪਰ ਤੇ ਕਲਜੁਗ। ਹਰੇਕ ਜੁਗ ਦੀ ਉਮਰ ਕ੍ਰਮ ਅਨੁਸਾਰ ੧੭੨੮੦੦੦, ੧੫੯੬੦੦੦, ੮੬੪੦੦੦ ਅਤੇ ੪੭੨੦੦੦ ਸਾਲ (ਮਨੁੱਖਾਂ ਦੇ ਸਾਲ) ਹੈ; ਇਹ ਸਾਰਾ ਸਮਾ ਮਿਲਾ ਕੇ ਇਕ 'ਮਹਾ ਜੁਗ' ਬਣਦਾ ਹੈ। ਹਰੇਕ ਜੁਗ ਦੀ ਉਮਰ ਤਰਤੀਬ = ਵਾਰ ਘਟਦੀ ਗਈ ਹੈ। ਇਸ ਸੰਬੰਧੀ ਖ਼ਿਆਲ ਇਹ ਹੈ ਕਿ ਇਹਨਾਂ ਜੁਗਾਂ ਵਿਚ ਦੇ ਜੀਵਾਂ ਦਾ ਸਰੀਰਕ ਬਲ ਤੇ ਆਚਰਨ ਕਮਜ਼ੋਰ ਹੁੰਦਾ ਜਾ ਰਿਹਾ ਹੈ, ਇਸ ਕਰਕੇ ਜੁਗਾਂ ਦੀ ਉਮਰ ਭੀ ਨਾਲੋ ਨਾਲ ਘਟਦੀ ਜਾ ਰਹੀ ਹੈ। ਵਟਾਈਅਹਿ = ਵਟਾਏ ਜਾਂਦੇ ਹਨ, ਬਦਲਦੇ ਰਹਿੰਦੇ ਹਨ। ਗਿਆਨੀ = ਗਿਆਨ ਵਾਲੇ ਮਨੁੱਖ। ਤਾਹਿ = ਇਸ ਗੱਲ ਨੂੰ।
ਹਰੇਕ ਜੁਗ ਵਿਚ ਇਹ ਰਥ ਤੇ ਰਥਵਾਹੀ ਮੁੜ ਮੁੜ ਬਦਲਦੇ ਰਹਿੰਦੇ ਹਨ, ਇਸ ਭੇਦ ਨੂੰ ਸਿਆਣੇ ਮਨੁੱਖ ਸਮਝਦੇ ਹਨ।


ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ  

In the Golden Age of Sat Yuga, contentment was the chariot and righteousness the charioteer.  

ਸਤਜੁਗਿ = ਸਤਜੁਗ ਵਿਚ।
ਸਤਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਸੰਤੋਖ' ਹੁੰਦਾ ਹੈ ਤੇ ਰਥਵਾਹੀ 'ਧਰਮ' ਹੈ (ਭਾਵ, ਜਦੋਂ ਮਨੁੱਖਾਂ ਦਾ ਆਮ ਤੌਰ ਤੇ ਜ਼ਿੰਦਗੀ ਦਾ ਨਿਸ਼ਾਨਾ 'ਧਰਮ' ਹੋਵੇ, 'ਧਰਮ' ਜੀਵਨ-ਮਨੋਰਥ ਹੋਣ ਕਰਕੇ ਸੁਤੇ ਹੀ 'ਸੰਤੋਖ' ਉਹਨਾਂ ਦੀ ਸਵਾਰੀ ਹੁੰਦਾ ਹੈ, 'ਸੰਤੋਖ' ਵਾਲਾ ਸੁਭਾਉ ਜੀਵਾਂ ਦੇ ਅੰਦਰ ਪਰਬਲ ਹੁੰਦਾ ਹੈ। ਇਹ ਜੀਵ, ਮਾਨੋ, ਸਤਜੁਗੀ ਹਨ, ਸਤਜੁਗ ਵਿਚ ਵੱਸ ਰਹੇ ਹਨ)।


ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ  

In the Silver Age of Traytaa Yuga, celibacy was the chariot and power the charioteer.  

ਤ੍ਰੇਤੈ = ਤ੍ਰੇਤੇ ਜੁਗ ਵਿਚ।
ਤ੍ਰੇਤੇ ਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਜਤੁ' ਹੈ ਤੇ ਇਸ 'ਜਤ' ਰੂਪ ਰਥ ਦੇ ਅੱਗੇ ਰਥਵਾਹੀ 'ਜੋਰੁ' ਹੈ (ਭਾਵ, ਜਦੋਂ ਮਨੁੱਖਾਂ ਦਾ ਜ਼ਿੰਦਗੀ ਦਾ ਨਿਸ਼ਾਨਾ 'ਸੂਰਮਤਾ' (Chivalry) ਹੋਵੇ, ਤਦੋਂ ਸੁਤੇ ਹੀ 'ਜਤੁ' ਉਹਨਾਂ ਦੀ ਸਵਾਰੀ ਹੁੰਦਾ ਹੈ। 'ਸੂਰਮਤਾ' ਦੇ ਪਿਆਰੇ ਮਨੁੱਖਾਂ ਦੇ ਅੰਦਰ 'ਜਤੀ' ਰਹਿਣ ਦਾ ਵਲਵਲਾ ਸਭ ਤੋਂ ਵਧੀਕ ਪਰਬਲ ਹੁੰਦਾ ਹੈ।)


ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ  

In the Brass Age of Dwaapar Yuga, penance was the chariot and truth the charioteer.  

ਸਤੁ = ਉੱਚਾ ਆਚਰਨ।
ਦੁਆਪਰ ਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਤਪੁ' ਹੈ ਤੇ ਇਸ 'ਤਪ' ਰੂਪ ਰਥ ਦੇ ਅੱਗੇ ਰਥਵਾਹੀ 'ਸਤੁ' ਹੁੰਦਾ ਹੈ (ਭਾਵ, ਜਦੋਂ ਮਨੁੱਖਾਂ ਦੀ ਜ਼ਿੰਦਗੀ ਦਾ ਨਿਸ਼ਾਨਾ ਉੱਚਾ ਆਚਰਨ ਹੋਵੇ, ਤਦੋਂ ਸੁਤੇ ਹੀ 'ਤਪ' ਉਹਨਾਂ ਦੀ ਸਵਾਰੀ ਹੁੰਦਾ ਹੈ। 'ਉੱਚੇ ਆਚਰਨ' ਦੇ ਆਸ਼ਕ ਆਪਣੇ ਸਰੀਰਕ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਣ ਦੀ ਖ਼ਾਤਰ ਕਈ ਤਰ੍ਹਾਂ ਦੇ ਤਪ, ਕਸ਼ਟ ਝੱਲਦੇ ਹਨ)।


ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥  

In the Iron Age of Kali Yuga, fire is the chariot and falsehood the charioteer. ||1||  

xxx॥੧॥
ਕਲਜੁਗ ਵਿਚ ਮਨੁੱਖਾ-ਸਰੀਰ ਦਾ ਰਥ ਤ੍ਰਿਸ਼ਨਾ-ਅੱਗ ਹੈ ਤੇ ਇਸ 'ਅੱਗ' ਰੂਪ ਰਥ ਦੇ ਅੱਗੇ ਰਥਵਾਹੀ 'ਕੂੜੁ' ਹੈ (ਭਾਵ, ਜਦੋਂ ਜੀਵਾਂ ਦਾ ਜ਼ਿੰਦਗੀ ਦਾ ਮਨੋਰਥ 'ਕੂੜੁ' ਠੱਗੀ ਆਦਿਕ ਹੋਵੇ ਤਦੋਂ ਸੁਤੇ ਹੀ 'ਤ੍ਰਿਸ਼ਨਾ' ਰੂਪ ਅੱਗ ਉਹਨਾਂ ਦੀ ਸਵਾਰੀ ਹੁੰਦੀ ਹੈ। ਕੂੜ ਠੱਗੀ ਤੋਂ ਵਿਕੇ ਹੋਏ ਮਨੁੱਖਾਂ ਦੇ ਅੰਦਰ ਤ੍ਰਿਸ਼ਨਾ ਅੱਗ ਭੜਕਦੀ ਰਹਿੰਦੀ ਹੈ) ॥੧॥


ਮਃ  

First Mehl:  

xxx
xxx


ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ  

The Sama Veda says that the Lord Master is robed in white; in the Age of Truth, everyone desired Truth, abided in Truth,  

ਸਾਮ = ਤੀਜਾ ਵੇਦ; ਪਹਿਲੇ ਦੋ 'ਰਿਗ' ਅਤੇ 'ਯਜੁਰ' ਹਨ।
ਸਾਮ ਵੇਦ ਆਖਦਾ ਹੈ ਕਿ (ਭਾਵ, ਸਤਜੁਗ ਵਿਚ) ਜਗਤ ਦੇ ਮਾਲਕ (ਸੁਆਮੀ) ਦਾ ਨਾਮ 'ਸੇਤੰਬਰੁ' (ਪਰਸਿੱਧ) ਹੈ (ਭਾਵ, ਤਦੋਂ ਰੱਬ ਨੂੰ 'ਸੇਤੰਬਰ' ਮੰਨ ਕੇ ਪੂਜਾ ਹੋ ਰਹੀ ਸੀ), ਜੋ ਸਦਾ 'ਸੱਚ' ਵਿਚ ਟਿਕਿਆ ਰਹਿੰਦਾ ਹੈ;


ਸਭੁ ਕੋ ਸਚਿ ਸਮਾਵੈ  

and was merged in the Truth.  

xxx
ਤਦੋਂ ਹਰੇਕ ਜੀਵ 'ਸੱਚ' ਵਿਚ ਲੀਨ ਹੁੰਦਾ ਹੈ ('ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ'); (ਜਦੋਂ ਆਮ ਤੌਰ ਤੇ ਹਰੇਕ ਜੀਵ 'ਸੱਚ' ਵਿਚ, 'ਧਰਮੁ' ਵਿਚ ਦ੍ਰਿੜ੍ਹ ਸੀ, ਤਦੋਂ ਸਤਜੁਗ ਵਰਤ ਰਿਹਾ ਸੀ)।


ਰਿਗੁ ਕਹੈ ਰਹਿਆ ਭਰਪੂਰਿ  

The Rig Veda says that God is permeating and pervading everywhere;  

xxx
ਰਿਗਵੇਦ ਆਖਦਾ ਹੈ ਕਿ (ਭਾਵ, ਤ੍ਰੇਤੇ ਜੁਗ ਵਿਚ) (ਸ੍ਰੀ) ਰਾਮ (ਜੀ) ਦਾ ਨਾਮ ਹੀ ਸਾਰੇ ਸਭ ਥਾਈਂ ਵਿਆਪਕ ਹੈ,


ਰਾਮ ਨਾਮੁ ਦੇਵਾ ਮਹਿ ਸੂਰੁ  

among the deities, the Lord's Name is the most exalted.  

ਰਾਮ ਨਾਮੁ = (ਸ੍ਰੀ) ਰਾਮ (ਜੀ) ਦਾ ਨਾਮ। ਦੇਵਾ ਮਹਿ = ਦੇਵਤਿਆਂ ਵਿਚ। ਸੂਰੁ = ਸੂਰਜ।
(ਸ੍ਰੀ) ਰਾਮ (ਜੀ) ਦਾ ਨਾਮ ਦੇਵਤਿਆਂ ਵਿਚ ਸੂਰਜ ਵਾਂਗ ਚਮਕਦਾ ਹੈ।


ਨਾਇ ਲਇਐ ਪਰਾਛਤ ਜਾਹਿ  

Chanting the Name, sins depart;  

ਨਾਇ ਲਇਐ = ਜੇ ਨਾਮ ਜਪੀਏ। ਪਰਾਛਤ = ਪਾਪ।
(ਸ੍ਰੀ ਰਾਮ ਜੀ) ਦਾ ਨਾਮ ਲਿਆਂ (ਹੀ) ਪਾਪ ਦੂਰ ਹੋ ਜਾਂਦੇ ਹਨ,


ਨਾਨਕ ਤਉ ਮੋਖੰਤਰੁ ਪਾਹਿ  

O Nanak, then, one obtains salvation.  

xxx
ਹੇ ਨਾਨਕ! (ਰਿਗਵੇਦ ਆਖਦਾ ਹੈ ਕਿ ਜੀਵ) ਤਦੋਂ ਮੁਕਤੀ ਪ੍ਰਾਪਤ ਕਰ ਲੈਂਦੇ ਹਨ।


ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ੍ਹ ਕ੍ਰਿਸਨੁ ਜਾਦਮੁ ਭਇਆ  

In the Jujar Veda, Kaan Krishna of the Yaadva tribe seduced Chandraavali by force.  

ਜੋਰਿ = ਜ਼ੋਰ ਨਾਲ, ਧੱਕੇ ਨਾਲ। ਜਾਦਮੁ = 'ਜਦੁ' ਕੁਲ ਵਿਚ ਪੈਦਾ ਹੋਇਆ ਸ੍ਰੀ ਕ੍ਰਿਸ਼ਨ।
ਯਜੁਰ ਵੇਦ (ਵਿਚ ਭਾਵ, ਦੁਆਪਰ ਵਿਚ) ਜਗਤ ਦੇ ਮਾਲਕ ਦਾ ਨਾਮ ਸਾਂਵਲ 'ਜਾਦਮੁ' ਕ੍ਰਿਸ਼ਨ ਪਰਸਿੱਧ ਹੋ ਗਿਆ, ਜਿਸ ਨੇ ਜ਼ੋਰ ਨਾਲ ਚੰਦ੍ਰਾਵਲੀ ਨੂੰ ਛਲ ਲਿਆਂਦਾ,


ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ  

He brought the Elysian Tree for his milk-maid, and revelled in Brindaaban.  

ਪਾਰਜਾਤੁ = ਇੰਦਰ ਦੇ ਬਾਗ਼ 'ਨੰਦਨ' ਵਿਚ ਪੰਜ ਸ੍ਰੇਸ਼ਟ ਰੁੱਖਾਂ ਵਿਚੋਂ ਇਕ ਦਾ ਨਾਉਂ 'ਪਾਰਜਾਤ' ਹੈ। ਜਦੋਂ ਦੇਵਤਿਆਂ ਨੇ ਰਲ ਕੇ ਸਮੁੰਦਰ ਨੂੰ ਰਿੜਕਿਆ ਸੀ, ਤਦੋਂ ਉਸ ਵਿਚੋਂ ਚੌਦਾਂ ਰਤਨ ਨਿਕਲੇ, ਜਿਨ੍ਹਾਂ ਵਿਚੋਂ ਇਕ 'ਪਾਰਜਾਤ' ਰੁੱਖ ਸੀ। ਕ੍ਰਿਸ਼ਨ ਜੀ ਨੇ ਇਹ ਰੁੱਖ ਉਸ ਬਾਗ਼ ਵਿਚੋਂ ਪੁੱਟ ਕੇ ਲੈ ਆਂਦਾ ਤੇ ਆਪਣੀ ਪਿਆਰੀ 'ਸਤ੍ਯਭਾਮਾ' ਦੇ ਬਾਗ਼ ਵਿਚ ਲਾ ਦਿੱਤਾ। ਇਹ 'ਸਤ੍ਯਭਾਮਾ' ਰਾਜਾ ਸ਼ਤ੍ਰਾਜਿਤ ਦੀ ਧੀ ਤੇ ਸ੍ਰੀ ਕ੍ਰਿਸ਼ਨ ਜੀ ਦੀ ਪਿਆਰੀ ਇਸਤ੍ਰੀ ਸੀ। ਇੰਦਰ ਦੇ ਬਾਗ਼ 'ਨੰਦਨ' ਵਿਚ ਪੰਜ ਵਧੀਆ ਜਾਤੀ ਦੇ ਰੁੱਖ ਦੱਸੇ ਗਏ ਹਨ। ਉਹ ਪੰਜੇ ਰੁੱਖ ਇਹ ਹਨ: ਮੰਦਾਰ, ਪਾਰਜਾਤ, ਸੰਤਾਨ, ਕਲਪ-ਰੁੱਖ ਤੇ ਹਰੀ ਚੰਦਨ। ਚੰਦ੍ਰਾਵਲਿ = ਇਕ ਗੋਪੀ ਦਾ ਨਾਮ ਸੀ। ਇਹ ਰਾਧਾ ਦੀ ਚਚੇਰੀ ਭੈਣ ਸੀ, ਰਾਧਾ ਦੇ ਪਿਤਾ ਵ੍ਰਿਖਭਾਨ ਦੇ ਜੇਠੇ ਭਰਾ ਚੰਦ੍ਰਭਾਨ ਦੀ ਇਹ ਲੜਕੀ ਸੀ। ਚੰਦ੍ਰਾਵਲੀ ਗੋਵਰਧਨ ਨਾਲ ਵਿਆਹੀ ਗਈ ਸੀ, ਜੋ ਕਰਲਾ ਨਾਮਕ ਪਿੰਡ ਦਾ ਰਹਿਣ ਵਾਲਾ ਸੀ। ਗੋਪੀ = 'ਸਤ੍ਯਭਾਮਾ' ਗੋਪੀ ਦੇ ਵਾਸਤੇ।
ਜਿਸ ਨੇ ਆਪਣੀ ਗੋਪੀ (ਸਤ੍ਯਭਾਮਾ) ਦੀ ਖ਼ਾਤਰ ਪਾਰਜਾਤ ਰੁੱਖ (ਇੰਦਰ ਦੇ ਬਾਗ਼ ਵਿਚੋਂ) ਲੈ ਆਂਦਾ ਅਤੇ ਜਿਸ ਨੇ ਬਿੰਦ੍ਰਾਬਨ ਵਿਚ ਕੌਤਕ ਵਰਤਾਇਆ।


ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ  

In the Dark Age of Kali Yuga, the Atharva Veda became prominent; Allah became the Name of God.  

ਕਲਿ ਮਹਿ = ਕਲਿਜੁਗ ਵਿਚ। ਅਲਹੁ = ਅੱਲਾ, ਰੱਬ।
ਕਲਜੁਗ ਵਿਚ ਅਥਰਬਣ ਵੇਦ ਪਰਧਾਨ ਹੋ ਗਿਆ ਹੈ, ਜਗਤ ਦੇ ਮਾਲਕ ਦਾ ਨਾਮ 'ਖੁਦਾਇ' ਤੇ 'ਅਲਹੁ' ਵੱਜਣ ਲੱਗ ਪਿਆ ਹੈ;


ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ  

Men began to wear blue robes and garments; Turks and Pat'haans assumed power.  

ਅਮਲੁ = ਹੁਕਮੁ, ਰਾਜ। ਤੁਰਕ ਪਠਾਣੀ = ਤੁਰਕਾਂ ਪਠਾਣਾਂ ਨੇ।
ਤੁਰਕਾਂ ਤੇ ਪਠਾਣਾਂ ਦਾ ਰਾਜ ਹੋ ਗਿਆ ਹੈ ਜਿਨ੍ਹਾਂ ਨੇ ਨੀਲੇ ਰੰਗ ਦਾ ਬਸਤਰ ਲੈ ਕੇ ਉਹਨਾਂ ਨੇ ਕੱਪੜੇ ਪਾਏ ਹੋਏ ਸਨ।


ਚਾਰੇ ਵੇਦ ਹੋਏ ਸਚਿਆਰ  

The four Vedas each claim to be true.  

xxx
ਚਾਰੇ ਵੇਦ ਸੱਚੇ ਹੋ ਗਏ ਹਨ (ਭਾਵ, ਚੌਹਾਂ ਹੀ ਜੁਗਾਂ ਵਿਚ ਜਗਤ ਦੇ ਮਾਲਕ ਦਾ ਨਾਮ ਵਖੋ-ਵਖਰਾ ਵੱਜਦਾ ਰਿਹਾ ਹੈ, ਹਰੇਕ ਸਮੇ ਇਹੀ ਖ਼ਿਆਲ ਬਣਿਆ ਰਿਹਾ ਹੈ ਕਿ ਜੋ ਜੋ ਮਨੁੱਖ 'ਸੇਤੰਬਰ', 'ਰਾਮ', 'ਕ੍ਰਿਸ਼ਨ' ਤੇ 'ਅਲਹੁ' ਆਖ ਆਖ ਕੇ ਜਪੇਗਾ, ਉਹੀ ਮੁਕਤੀ ਪਾਏਗਾ);


ਪੜਹਿ ਗੁਣਹਿ ਤਿਨ੍ਹ੍ਹ ਚਾਰ ਵੀਚਾਰ  

Reading and studying them, four doctrines are found.  

ਪੜਹਿ = (ਜੋ) ਪੜ੍ਹਦੇ ਹਨ। ਗੁਣਹਿ = ਜੋ ਵਿਚਾਰਦੇ ਹਨ। ਤਿਨ੍ਹ੍ਹ ਵੀਚਾਰ = ਉਹਨਾਂ ਦੇ ਵਿਚਾਰ। ਚਾਰ = ਸੁੰਦਰ।
ਅਤੇ ਜੋ ਜੋ ਮਨੁੱਖ ਇਹਨਾਂ ਵੇਦਾਂ ਨੂੰ ਪੜ੍ਹਦੇ ਵਿਚਾਰਦੇ ਹਨ, (ਭਾਵ, ਆਪੋ ਆਪਣੇ ਸਮੇ ਵਿਚ ਜੋ ਜੋ ਮਨੁੱਖ ਇਸ ਉਪਰੋਕਤ ਯਕੀਨ ਨਾਲ ਆਪਣੇ ਧਰਮ-ਪੁਸਤਕ ਪੜ੍ਹਦੇ ਤੇ ਵਿਚਾਰਦੇ ਰਹੇ ਹਨ) ਉਹ ਹੋਏ ਭੀ ਚੰਗੀਆਂ ਯੁਕਤੀਆਂ (ਚਾਰ=ਸੁੰਦਰ; ਵੀਚਾਰ=ਦਲੀਲ, ਯੁਕਤੀ) ਵਾਲੇ ਹਨ।


ਭਾਉ ਭਗਤਿ ਕਰਿ ਨੀਚੁ ਸਦਾਏ  

With loving devotional worship, abiding in humility,  

xxx
(ਪਰ) ਹੇ ਨਾਨਕ! ਜਦੋਂ ਮਨੁੱਖ ਪ੍ਰੇਮ-ਭਗਤੀ ਕਰ ਕੇ ਆਪਣੇ ਆਪ ਨੂੰ ਨੀਵਾਂ ਅਖਵਾਂਦਾ ਹੈ (ਭਾਵ, ਅਹੰਕਾਰ ਤੋਂ ਬਚਿਆ ਰਹਿੰਦਾ ਹੈ)


ਤਉ ਨਾਨਕ ਮੋਖੰਤਰੁ ਪਾਏ ॥੨॥  

O Nanak, salvation is attained. ||2||  

xxx॥੨॥
ਤਦੋਂ ਉਹ ਮੁਕਤੀ ਪ੍ਰਾਪਤ ਕਰਦਾ ਹੈ ॥੨॥


ਪਉੜੀ  

Pauree:  

xxx
xxx


ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ  

I am a sacrifice to the True Guru; meeting Him, I have come to cherish the Lord Master.  

ਵਿਟਹੁ = ਤੋਂ। ਜਿਤ ਮਿਲਿਐ = ਜਿਸ ਗੁਰੂ ਨੂੰ ਮਿਲਣ ਕਰ ਕੇ।
ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ,


ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਹ੍ਹੀ ਨੇਤ੍ਰੀ ਜਗਤੁ ਨਿਹਾਲਿਆ  

He has taught me and given me the healing ointment of spiritual wisdom, and with these eyes, I behold the world.  

ਜਿਨਿ = ਜਿਸ ਗੁਰੂ ਨੇ। ਜਗਤੁ ਨਿਹਾਲਿਆ = ਜਗਤ ਨੂੰ, ਭਾਵ, ਜਗਤ ਦੀ ਅਸਲੀਅਤ ਨੂੰ ਵੇਖ ਲਿਆ ਹੈ।
ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ।


ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ  

Those dealers who abandon their Lord and Master and attach themselves to another, are drowned.  

ਦੂਜੈ = ਦੂਜੇ ਵਿਚ, ਕਿਸੇ ਹੋਰ ਵਿਚ। ਵਣਜਾਰਿਆ = ਵਣਜਾਰੇ, ਵਣਜ ਕਰਨ ਵਾਲੇ, ਜਗਤ ਵਿਚ ਵਣਜ ਕਰਨ ਆਏ ਹੋਏ ਜੀਵ।
(ਅਤੇ ਸਮਝ ਲਿਆ ਹੈ ਕਿ) ਜੋ ਮਨੁੱਖ ਮਾਲਕ ਨੂੰ ਵਿਸਾਰ ਕੇ ਕਿਸੇ ਹੋਰ ਵਿਚ ਚਿੱਤ ਜੋੜ ਰਹੇ ਹਨ, ਉਹ ਇਸ ਸੰਸਾਰ (ਸਾਗਰ) ਵਿਚ ਡੁੱਬ ਗਏ ਹਨ।


ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ  

The True Guru is the boat, but few are those who realize this.  

xxx
(ਸੰਸਾਰ ਸਾਗਰ ਤੋਂ ਪਾਰ ਹੋਣ ਵਾਸਤੇ) ਸਤਗੁਰੂ ਜਹਾਜ਼ ਹੈ (ਪਰ) ਕਿਸੇ ਵਿਰਲੇ ਮਨੁੱਖ ਨੇ ਹੀ ਇਸ ਗੱਲ ਨੂੰ ਸਮਝਿਆ ਹੈ।


ਕਰਿ ਕਿਰਪਾ ਪਾਰਿ ਉਤਾਰਿਆ ॥੧੩॥  

Granting His Grace, He carries them across. ||13||  

xxx॥੧੩॥
(ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ ॥੧੩॥


ਸਲੋਕੁ ਮਃ  

Shalok, First Mehl:  

xxx
xxx


ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ  

The simmal tree is straight as an arrow; it is very tall, and very thick.  

ਸਰਾਇਰਾ = ਸਿੱਧਾ। ਦੀਰਘ = ਲੰਮਾ। ਮੁਚੁ = ਵੱਡਾ, ਮੋਟਾ।
ਸਿੰਮਲ ਦਾ ਰੁੱਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ।


ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ  

But those birds which visit it hopefully, depart disappointed.  

ਕਿਤੁ = ਕਿਉਂ।
(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ?


ਫਲ ਫਿਕੇ ਫੁਲ ਬਕਬਕੇ ਕੰਮਿ ਆਵਹਿ ਪਤ  

Its fruits are tasteless, its flowers are nauseating, and its leaves are useless.  

ਪਤ = ਪੱਤਰ।
ਇਸ ਦਾ ਕਾਰਨ ਇਹ ਹੈ ਕਿ ਰੁੱਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ।


ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ  

Sweetness and humility, O Nanak, are the essence of virtue and goodness.  

ਮਿਠਤੁ = ਮਿਠਾਸ। ਨੀਵੀ = ਨੀਵੇਂ ਰਹਿਣ ਵਿਚ। ਤਤੁ = ਸਾਰ।
ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ।


ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਕੋਇ  

Everyone bows down to himself; no one bows down to another.  

ਆਪ ਕਉ = ਆਪਣੇ ਮਤਲਬ ਵਾਸਤੇ, ਆਪਣੇ ਲਈ।
(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ,


ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ  

When something is placed on the balancing scale and weighed, the side which descends is heavier.  

ਗਉਰਾ = ਭਾਰਾ।
(ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ)।


ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ  

The sinner, like the deer hunter, bows down twice as much.  

ਹੰਤਾ = ਮਾਰਨ ਵਾਲਾ।
(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ,


ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥  

But what can be achieved by bowing the head, when the heart is impure? ||1||  

ਸੀਸ ਨਿਵਾਇਐ = ਜੇ ਨਿਰਾ ਸਿਰ ਨਿਵਾਇਆ ਜਾਏ। ਕੁਸੁਧੇ = ਖੋਟੇ ॥੧॥
ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ॥੧॥


ਮਃ  

First Mehl:  

xxx
xxx


ਪੜਿ ਪੁਸਤਕ ਸੰਧਿਆ ਬਾਦੰ  

You read your books and say your prayers, and then engage in debate;  

ਪੁਸਤਕ = (ਵੇਦ ਸ਼ਾਸਤਰ ਆਦਿਕ ਧਰਮ) ਪੁਸਤਕਾਂ। ਬਾਦੰ = ਚਰਚਾ।
(ਪੰਡਤ ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ ਅਤੇ (ਹੋਰਨਾਂ ਨਾਲ) ਚਰਚਾ ਛੇੜਦਾ ਹੈ,


ਸਿਲ ਪੂਜਸਿ ਬਗੁਲ ਸਮਾਧੰ  

you worship stones and sit like a stork, pretending to be in Samaadhi.  

ਸਿਲ = ਪੱਥਰ ਦੀ ਮੂਰਤੀ। ਬਗੁਲ = ਬਗਲਿਆਂ ਵਾਂਗ।
ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ;


ਮੁਖਿ ਝੂਠ ਬਿਭੂਖਣ ਸਾਰੰ  

With your mouth you utter falsehood, and you adorn yourself with precious decorations;  

ਬਿਭੂਖਣ = ਗਹਿਣੇ। ਸਾਰੰ = ਸ੍ਰੇਸ਼ਟ, ਸੋਹਣੇ।
ਮੁਖੋਂ ਝੂਠ ਬੋਲਦਾ ਹੈ; (ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਿਣਿਆਂ ਵਾਂਗ ਸੋਹਣਾ ਕਰਕੇ ਵਿਖਾਲਦਾ ਹੈ;


ਤ੍ਰੈਪਾਲ ਤਿਹਾਲ ਬਿਚਾਰੰ  

you recite the three lines of the Gayatri three times a day.  

ਤ੍ਰੈਪਾਲ = ਤਿੰਨ ਪਾਲਾਂ ਵਾਲੀ, ਤਿੰਨ ਪਦਾਂ ਵਾਲੀ ਤ੍ਰਿਪਦਾ; ਗਾਯਤ੍ਰੀ ਮੰਤਰ (ਗਾਯਤ੍ਰੀ ਇਕ ਬੜੇ ਪਵਿੱਤਰ ਛੰਦ ਦਾ ਨਾਮ ਹੈ, ਜਿਸ ਨੂੰ ਹਰੇਕ ਬ੍ਰਾਹਮਣ ਸੰਧਿਆ ਕਰਨ ਵੇਲੇ ਅਤੇ ਕਈ ਹੋਰ ਸਮਿਆਂ ਉੱਤੇ ਭੀ ਬੜੀ ਸ਼ਰਧਾ ਨਾਲ ਪੜ੍ਹਦਾ ਹੈ। ਉਹਨਾਂ ਦਾ ਵਿਸ਼ਵਾਸ ਹੈ ਕਿ ਇਸ ਮੰਤਰ ਦਾ ਪ੍ਰੇਮ ਨਾਲ ਪਾਠ ਕੀਤਿਆਂ ਸਭ ਪਾਪ ਨਿਵਿਰਤ ਹੋ ਜਾਂਦੇ ਹਨ। ਇਹ ਮੰਤਰ ਰਿਗਵੇਦ ਦੇ ਤੀਜੇ ਮੰਡਲ ਵਿਚ ਇਉਂ ਲਿਖਿਆ ਹੈ: तत्सवितुर्व रेग्य भगी देबस्य धीमही धियो यो नः प्रचोदयात् ॥ऋग्॥३॥६३॥१०॥) ਤਿਹਾਲ = ਤ੍ਰਿਹਕਾਲ, ਤਿੰਨ ਵਾਰੀ।
(ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤਰ ਨੂੰ ਵਿਚਾਰਦਾ ਹੈ;


ਗਲਿ ਮਾਲਾ ਤਿਲਕੁ ਲਿਲਾਟੰ  

Around your neck is a rosary, and on your forehead is a sacred mark;  

ਲਿਲਾਟੰ = ਮੱਥੇ ਉਤੇ।
ਗਲ ਵਿਚ ਮਾਲਾ ਰੱਖਦਾ ਹੈ, ਤੇ ਮੱਥੇ ਉਤੇ ਤਿਲਕ ਲਾਂਦਾ ਹੈ;


ਦੁਇ ਧੋਤੀ ਬਸਤ੍ਰ ਕਪਾਟੰ  

upon your head is a turban, and you wear two loin cloths.  

ਕਪਾਟੰ = ਸਿਰ ਉੱਤੇ।
(ਸਦਾ) ਦੋ ਧੋਤੀਆਂ ਪਾਸ ਰੱਖਦਾ ਹੈ ਤੇ (ਸੰਧਿਆ ਕਰਨ ਵੇਲੇ) ਸਿਰ ਉੱਤੇ ਇਕ ਵਸਤਰ ਧਰ ਲੈਂਦਾ ਹੈ।


ਜੇ ਜਾਣਸਿ ਬ੍ਰਹਮੰ ਕਰਮੰ  

If you knew the nature of God,  

ਬ੍ਰਹਮੰ ਕਰਮੰ = ਬ੍ਰਹਮ ਦੇ ਕੰਮ, ਰੱਬ ਦੀ (ਬੰਦਗੀ) ਦੇ ਕੰਮ।
ਪਰ ਜੇ ਇਹ ਪੰਡਤ ਰੱਬ (ਦੀ ਸਿਫ਼ਤ-ਸਾਲਾਹ) ਦਾ ਕੰਮ ਜਾਣਦਾ ਹੋਵੇ,


ਸਭਿ ਫੋਕਟ ਨਿਸਚਉ ਕਰਮੰ  

you would know that all of these beliefs and rituals are in vain.  

ਫੋਕਟ = ਫੋਕੇ, ਵਿਅਰਥ। ਨਿਸਚਉ = ਨਿਸ਼ਚੇ ਕਰ ਕੇ, ਯਕੀਨਨ, ਜ਼ਰੂਰ।
ਤਦ ਨਿਸਚਾ ਕਰ ਕੇ ਜਾਣ ਲਵੋ ਕਿ, ਇਹ ਸਭ ਕੰਮ ਫੋਕੇ ਹਨ।


ਕਹੁ ਨਾਨਕ ਨਿਹਚਉ ਧਿਆਵੈ  

Says Nanak, meditate with deep faith;  

ਨਿਹਚਉ = ਸ਼ਰਧਾ ਧਾਰ ਕੇ।
ਆਖ, ਹੇ ਨਾਨਕ! (ਮਨੁੱਖ) ਸਰਧਾ ਧਾਰ ਕੇ ਰੱਬ ਨੂੰ ਸਿਮਰੇ-ਕੇਵਲ ਇਹੋ ਰਸਤਾ ਗੁਣਕਾਰੀ ਹੈ,


ਵਿਣੁ ਸਤਿਗੁਰ ਵਾਟ ਪਾਵੈ ॥੨॥  

without the True Guru, no one finds the Way. ||2||  

ਵਾਟ = ਰਸਤਾ ॥੨॥
(ਪਰ) ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ॥੨॥


ਪਉੜੀ  

Pauree:  

xxx
xxx


ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ  

Abandoning the world of beauty, and beautiful clothes, one must depart.  

ਕਪੜੁ = ਜਿੰਦ ਦਾ ਕੱਪੜਾ, ਸਰੀਰ।
ਇਹ ਸੋਹਣਾ ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ।


ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ  

He obtains the rewards of his good and bad deeds.  

xxx
(ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ।


ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ  

He may issue whatever commands he wishes, but he shall have to take to the narrow path hereafter.  

ਰਾਹਿ ਭੀੜੈ = ਭੀੜੇ ਰਸਤੇ ਵਿਚੋਂ ਦੀ। ਅਗੈ = ਭਾਵ, ਮਰਨ ਤੋਂ ਪਿਛੋਂ, ਇਹ ਦਿੱਸਦਾ ਜਗਤ ਛੱਡ ਕੇ।
ਜਿਸ ਮਨੁੱਖ ਨੇ ਮਨ-ਮੰਨੀਆਂ ਹਕੂਮਤਾਂ ਕੀਤੀਆਂ ਹਨ, ਉਸ ਨੂੰ ਅਗਾਂਹ ਔਖੀਆਂ ਘਾਟੀਆਂ ਵਿਚੋਂ ਦੀ ਲੰਘਣਾ ਪਵੇਗਾ (ਭਾਵ, ਆਪਣੀਆਂ ਕੀਤੀਆਂ ਹੋਈਆਂ ਵਧੀਕੀਆਂ ਦੇ ਵੱਟੇ ਕਸ਼ਟ ਸਹਿਣੇ ਪੈਣਗੇ)।


        


© SriGranth.org, a Sri Guru Granth Sahib resource, all rights reserved.
See Acknowledgements & Credits