Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ  

Wearing blue robes, they seek the approval of the Muslim rulers.  

ਹੋਵਹਿ ਪਰਵਾਣੁ = ਕਬੂਲ ਹੁੰਦੇ ਹਨ, ਭਾਵ, ਮੁਲਾਜ਼ਮਤ ਵੇਲੇ ਨੀਲੇ ਕੱਪੜੇ ਪਾ ਕੇ ਜਾਂਦੇ ਹਨ, (ਤਾਂ ਹੀ ਹਾਕਮਾਂ ਦੇ ਸਾਹਮਣੇ ਜਾਣ ਦੀ ਆਗਿਆ ਮਿਲਦੀ ਹੈ)।
ਨੀਲੇ ਰੰਗ ਦੇ ਕੱਪੜੇ ਪਾ ਕੇ (ਤੁਰਕ ਹਾਕਮਾਂ ਦੇ ਪਾਸ ਜਾਂਦੇ ਹਨ, ਤਾਂ ਹੀ) ਉਹਨਾਂ ਪਾਸ ਜਾਣ ਦੀ ਆਗਿਆ ਮਿਲਦੀ ਹੈ।


ਮਲੇਛ ਧਾਨੁ ਲੇ ਪੂਜਹਿ ਪੁਰਾਣੁ  

Accepting bread from the Muslim rulers, they still worship the Puraanas.  

ਲੈ = ਲੈ ਕੇ (ਭਾਵ, ਰੋਜ਼ੀ ਉਹਨਾਂ ਪਾਸੋਂ ਲੈਂਦੇ ਹਨ ਜਿਨ੍ਹਾਂ ਨੂੰ ਮਲੇਛ ਆਖਦੇ ਹਨ)। ਪੂਜਹਿ ਪੁਰਾਣੁ = ਪੁਰਾਣ ਨੂੰ ਪੂਜਦੇ ਹਨ, ਪੜ੍ਹਦੇ ਹਨ।
(ਜਿਨ੍ਹਾਂ ਨੂੰ) ਮਲੇਛ (ਆਖਦੇ ਹਨ, ਉਹਨਾਂ ਹੀ) ਪਾਸੋਂ ਰੋਜ਼ੀ ਲੈਂਦੇ ਹਨ, ਤੇ (ਫੇਰ ਭੀ) ਪੁਰਾਣ ਨੂੰ ਪੂਜਦੇ ਹਨ (ਭਾਵ, ਫੇਰ ਭੀ ਇਹੀ ਸਮਝਦੇ ਹਨ ਕਿ ਅਸੀਂ ਪੁਰਾਣ ਦੇ ਅਨੁਸਾਰ ਤੁਰ ਰਹੇ ਹਾਂ)।


ਅਭਾਖਿਆ ਕਾ ਕੁਠਾ ਬਕਰਾ ਖਾਣਾ  

They eat the meat of the goats, killed after the Muslim prayers are read over them,  

ਅਭਾਖਿਆ = ਕਿਸੇ ਦੂਜੀ ਬੋਲੀ ਦਾ, ਕਿਸੇ ਓਪਰੀ ਬੋਲੀ ਦਾ ਭਾਵ, ਕਲਮਾ ਪੜ੍ਹ ਕੇ। ਕੁਠਾ = ਹਲਾਲ ਕੀਤਾ ਹੋਇਆ। ਖਾਣਾ = ਖ਼ੁਰਾਕ।
(ਇੱਥੇ ਹੀ ਬੱਸ ਨਹੀਂ) ਖ਼ੁਰਾਕ ਇਹਨਾਂ ਦੀ ਉਹ ਬੱਕਰਾ ਹੈ ਜੋ ਕਲਮਾ ਪੜ੍ਹ ਕੇ ਹਲਾਲ ਕੀਤਾ ਹੋਇਆ ਹੈ (ਭਾਵ, ਜੋ ਮੁਸਲਮਾਨ ਦੇ ਹੱਥਾਂ ਦਾ ਤਿਆਰ ਕੀਤਾ ਹੋਇਆ ਹੈ)


ਚਉਕੇ ਉਪਰਿ ਕਿਸੈ ਜਾਣਾ  

but they do not allow anyone else to enter their kitchen areas.  

xxx
(ਪਰ ਆਖਦੇ ਹਨ ਕਿ) ਸਾਡੇ ਚੌਕੇ ਉੱਤੇ ਕੋਈ ਹੋਰ ਮਨੁੱਖ ਨਾ ਆ ਚੜ੍ਹੇ।


ਦੇ ਕੈ ਚਉਕਾ ਕਢੀ ਕਾਰ  

They draw lines around them, plastering the ground with cow-dung.  

xxx
ਚੌਕਾ ਬਣਾ ਕੇ (ਦੁਆਲੇ) ਲਕੀਰਾਂ ਕੱਢਦੇ ਹਨ,


ਉਪਰਿ ਆਇ ਬੈਠੇ ਕੂੜਿਆਰ  

The false come and sit within them.  

xxx
(ਪਰ ਇਸ) ਚੌਕੇ ਵਿਚ ਉਹ ਮਨੁੱਖ ਆ ਬੈਠਦੇ ਹਨ ਜੋ ਆਪ ਝੂਠੇ ਹਨ।


ਮਤੁ ਭਿਟੈ ਵੇ ਮਤੁ ਭਿਟੈ  

They cry out, "Do not touch our food,  

ਮਤੁ ਭਿਟੈ = ਮਤਾਂ ਭਿੱਟਿਆ ਜਾਏ।
(ਹੋਰਨਾਂ ਨੂੰ ਆਖਦੇ ਹਨ-ਸਾਡੇ ਚੌਕੇ ਦੇ ਨੇੜੇ ਨਾ ਆਉਣਾ) ਕਿਤੇ ਚੌਕਾ ਭਿੱਟਿਆ ਨਾਹ ਜਾਏ,


ਇਹੁ ਅੰਨੁ ਅਸਾਡਾ ਫਿਟੈ  

this food of ours will be polluted!  

ਫਿਟੈ = ਖ਼ਰਾਬ ਹੋ ਜਾਏ।
ਅਤੇ ਸਾਡਾ ਅੰਨ ਖ਼ਰਾਬ ਨਾਹ ਹੋ ਜਾਏ;


ਤਨਿ ਫਿਟੈ ਫੇੜ ਕਰੇਨਿ  

But with their polluted bodies, they commit evil deeds.  

ਤਨਿ ਫਿਟੈ = ਫਿਟੇ ਹੋਏ ਸਰੀਰ ਨਾਲ, ਗੰਦੇ ਸਰੀਰ ਨਾਲ।
(ਪਰ ਆਪ ਇਹ ਲੋਕ) ਅਪਵਿੱਤਰ ਸਰੀਰ ਨਾਲ ਮੰਦੇ ਕੰਮ ਕਰਦੇ ਹਨ,


ਮਨਿ ਜੂਠੈ ਚੁਲੀ ਭਰੇਨਿ  

With filthy minds, they try to cleanse their mouths.  

xxx
ਅਤੇ ਜੂਠੇ ਮਨ ਨਾਲ ਹੀ (ਭਾਵ, ਮਨ ਤਾਂ ਅੰਦਰੋਂ ਮਲੀਨ ਹੈ) ਚੁਲੀਆਂ ਕਰਦੇ ਹਨ।


ਕਹੁ ਨਾਨਕ ਸਚੁ ਧਿਆਈਐ  

Says Nanak, meditate on the True Lord.  

xxx
ਹੇ ਨਾਨਕ! ਆਖ, ਪ੍ਰਭੂ ਨੂੰ ਧਿਆਉਣਾ ਚਾਹੀਦਾ ਹੈ।


ਸੁਚਿ ਹੋਵੈ ਤਾ ਸਚੁ ਪਾਈਐ ॥੨॥  

If you are pure, you will obtain the True Lord. ||2||  

ਸੁਚਿ = ਪਵਿੱਤਰਤਾ। ਹੋਵੈ ਤਾ = ਤਦੋਂ ਹੁੰਦੀ ਹੈ ॥੨॥
ਤਾਂ ਹੀ ਸੁੱਚ-ਪਵਿੱਤਰਤਾ ਹੋ ਸਕਦੀ ਹੈ ਜੇ ਸੱਚਾ ਪ੍ਰਭੂ ਮਿਲ ਪਏ ॥੨॥


ਪਉੜੀ  

Pauree:  

xxx
xxx


ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ  

All are within Your mind; You see and move them under Your Glance of Grace, O Lord.  

ਚਿਤੈ ਅੰਦਰਿ = (ਪ੍ਰਭੂ ਦੇ) ਚਿੱਤ ਵਿਚ, ਧਿਆਨ ਵਿਚ। ਸਭੁ ਕੋ = ਹਰੇਕ ਜੀਵ। ਵੇਖਿ = ਵੇਖ ਕੇ, ਭਾਵ, ਗਹੁ ਨਾਲ। ਚਲਾਇਦਾ = ਤੋਰਦਾ ਹੈ, ਕਾਰੇ ਲਾਈ ਰੱਖਦਾ ਹੈ।
ਪ੍ਰਭੂ ਹਰੇਕ ਜੀਵ ਨੂੰ ਆਪਣੇ ਧਿਆਨ ਵਿਚ ਰੱਖਦਾ ਹੈ, ਤੇ ਹਰੇਕ ਨੂੰ ਆਪਣੀ ਨਜ਼ਰ ਵਿਚ ਰੱਖ ਕੇ ਕਾਰੇ ਲਾਈ ਰੱਖਦਾ ਹੈ।


ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ  

You Yourself grant them glory, and You Yourself cause them to act.  

xxx
ਆਪ ਹੀ (ਜੀਆਂ ਨੂੰ) ਵਡਿਆਈਆਂ ਬਖ਼ਸ਼ਦਾ ਹੈ ਤੇ ਆਪ ਹੀ ਉਹਨਾਂ ਨੂੰ ਕੰਮ ਵਿਚ ਲਾਂਦਾ ਹੈ।


ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ  

The Lord is the greatest of the great; great is His world. He enjoins all to their tasks.  

ਵਡਹੁ ਵਡਾ = ਵੱਡਿਆਂ ਤੋਂ ਵੱਡਾ। ਮੇਦਨੀ = ਸ੍ਰਿਸ਼ਟੀ, ਧਰਤੀ। ਵਡ ਮੇਦਨੀ = ਵੱਡੀ ਹੈ ਸ੍ਰਿਸ਼ਟੀ ਉਸ ਦੀ। ਸਿਰੇ ਸਿਰਿ = ਹਰੇਕ ਜੀਵ ਦੇ ਸਿਰ ਉੱਤੇ, ਥਾਉਂ ਥਾਈਂ।
ਪ੍ਰਭੂ ਵੱਡਿਆਂ ਤੋਂ ਵੱਡਾ ਹੈ (ਭਾਵ, ਸਭ ਤੋਂ ਵੱਡਾ ਹੈ), (ਉਸ ਦੀ ਰਚੀ ਹੋਈ) ਸ੍ਰਿਸ਼ਟੀ ਭੀ ਬੇਅੰਤ ਹੈ। (ਇਤਨੀ ਬੇਅੰਤ ਸ੍ਰਿਸ਼ਟੀ ਹੁੰਦਿਆਂ ਭੀ) ਹਰੇਕ ਜੀਵ ਨੂੰ ਪ੍ਰਭੂ ਥਾਉਂ ਥਾਈਂ ਧੰਧਿਆਂ ਵਿਚ ਜੋੜੀ ਰੱਖਦਾ ਹੈ।


ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ  

If he should cast an angry glance, He can transform kings into blades of grass.  

ਉਪਠੀ = ਉਲਟੀ। ਘਾਹੁ ਕਰਾਇਦਾ = ਕੱਖੋਂ ਹੌਲੇ ਕਰ ਦੇਂਦਾ ਹੈ, ਭਾਵ, ਕੋਈ ਉਹਨਾਂ ਵਲ ਤੱਕਦਾ ਭੀ ਨਹੀਂ।
ਜੇ ਕਦੇ ਦੁਨੀਆ ਦੇ ਪਾਤਸ਼ਾਹਾਂ ਉੱਤੇ ਭੀ ਗੁੱਸੇ ਦੀ ਨਜ਼ਰ ਕਰੇ, ਤਾਂ ਉਹਨਾਂ ਨੂੰ ਕੱਖੋਂ ਹੌਲੇ ਕਰ ਦੇਂਦਾ ਹੈ;


ਦਰਿ ਮੰਗਨਿ ਭਿਖ ਪਾਇਦਾ ॥੧੬॥  

Even though they may beg from door to door, no one will give them charity. ||16||  

ਦਰਿ = (ਲੋਕਾਂ ਦੇ) ਦਰ ਉੱਤੇ। ਮੰਗਨਿ = (ਉਹ ਸੁਲਤਾਨ) ਮੰਗਦੇ ਹਨ। ਭਿਖ = ਭਿੱਖਿਆ, ਖ਼ੈਰ ॥੧੬॥
(ਜੇ ਉਹ) ਲੋਕਾਂ ਦੇ ਦਰ ਤੇ ਜਾ ਕੇ ਸੁਆਲ ਪਾਂਦੇ ਹਨ, ਤਾਂ ਅਗੋਂ ਕੋਈ ਖ਼ੈਰ ਭੀ ਨਹੀਂ ਪਾਂਦਾ ॥੧੬॥


ਸਲੋਕੁ ਮਃ  

Shalok, First Mehl:  

xxx
xxx


ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ  

The thief robs a house, and offers the stolen goods to his ancestors.  

ਮੋਹਾਕਾ = ਠੱਗ, ਚੋਰ। ਜਿਵੇਂ ਸੰਸਕ੍ਰਿਤ ਸ਼ਬਦ 'ਕਟਕ' ਦਾ ਅਖ਼ੀਰਲਾ 'ਕ' ਪ੍ਰਾਕ੍ਰਿਤ ਵਿਚ 'ਅ' ਬਣ ਕੇ ਪੰਜਾਬੀ ਵਿਚ ਰੂਪ 'ਕੜਾ' ਬਣ ਗਿਆ ਹੈ, ਤਿਵੇਂ 'ਮੋਸ਼ਕ' (मोषक) ਤੋਂ (ष) ਦਾ 'ਹ' ਹੋ ਕੇ 'ਮੋਹਾ' ਬਣ ਗਿਆ। ਸ਼ਬਦ 'ਮੋਹਕਾ' ਦਾ ਅਰਥ ਹੈ "ਭੈੜਾ ਜਿਹਾ ਚੋਰ, ਚੰਦਰਾ ਚੋਰ"। ਘਰੁ ਮੁਹੈ = (ਕਿਸੇ ਦਾ) ਘਰ ਠੱਗੇ। ਘਰੁ ਮੁਹਿ = (ਪਰਾਇਆ) ਘਰ ਠੱਗ ਕੇ। ਪਿਤਰ = ਪਿਉ ਦਾਦਾ ਆਦਿਕ ਵੱਡੇ ਜੋ ਮਰ ਚੁਕੇ ਹੋਣ।
ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ,


ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ  

In the world hereafter, this is recognized, and his ancestors are considered thieves as well.  

ਵਸਤੁ = ਚੀਜ਼। ਪਿਤਰੀ ਚੋਰ ਕਰੇਇ = (ਇਸ ਤਰ੍ਹਾਂ ਉਹ ਮਨੁੱਖ ਆਪਣੇ) ਪਿਤਰਾਂ ਨੂੰ ਚੋਰ ਬਣਾਂਦਾ ਹੈ।
ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ। ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ)।


ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ  

The hands of the go-between are cut off; this is the Lord's justice.  

ਵਢੀਅਹਿ = ਵੱਢੇ ਜਾਂਦੇ ਹਨ। ਹਥ ਦਲਾਲ ਕੇ = ਉਸ ਬ੍ਰਾਹਮਣ ਦੇ ਹੱਥ ਜੋ ਲੋਕਾਂ ਦੇ ਪਿਤਰਾਂ ਨੂੰ ਪਦਾਰਥ ਅਪੜਾਣ ਲਈ ਦਲਾਲ (ਵਿਚੋਲਾ) ਬਣਦਾ ਹੈ। ਮੁਸਫੀ ਏਹ ਕਰੇਇ = (ਪ੍ਰਭੂ) ਇਹ ਨਿਆਉਂ ਕਰਦਾ ਹੈ।
(ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ।


ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥  

O Nanak, in the world hereafter, that alone is received, which one gives to the needy from his own earnings and labor. ||1||  

ਖਟੇ ਘਾਲੇ ਦੇਇ = (ਮਨੁੱਖ) ਖੱਟਦਾ ਹੈ, ਕਮਾਂਦਾ ਹੈ ਤੇ ਹੱਥੋਂ ਦੇਂਦਾ ਹੈ ॥੧॥
ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ ॥੧॥


ਮਃ  

First Mehl:  

xxx
xxx


ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ  

As a woman has her periods, month after month,  

ਜੋਰੂ = ਇਸਤ੍ਰੀ। ਸਿਰਨਾਵਣੀ = ਨ੍ਹਾਉਣੀ, ਮਾਹਵਾਰੀ ਖ਼ੂਨ। ਵਾਰੋ ਵਾਰ = ਹਰ ਮਹੀਨੇ, ਸਦਾ।
ਜਿਵੇਂ ਇਸਤ੍ਰੀ ਨੂੰ ਸਦਾ ਹਰ ਮਹੀਨੇ ਨ੍ਹਾਉਣੀ ਆਉਂਦੀ ਹੈ (ਤੇ ਇਹ ਅਪਵਿੱਤ੍ਰਤਾ ਸਦਾ ਉਸ ਦੇ ਅੰਦਰੋਂ ਹੀ ਪੈਦਾ ਹੋ ਜਾਂਦੀ ਹੈ),


ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ  

so does falsehood dwell in the mouth of the false; they suffer forever, again and again.  

ਜੂਠੇ = ਝੂਠੇ ਮਨੁੱਖ ਦੇ। ਜੂਠਾ = ਝੂਠਾ। ਏਹਿ = ਅਜੇਹੇ ਮਨੁੱਖ।
ਤਿਵੇਂ ਝੂਠੇ ਮਨੁੱਖ ਦੇ ਮੂੰਹ ਵਿਚ ਸਦਾ ਝੂਠ ਹੀ ਰਹਿੰਦਾ ਹੈ ਤੇ ਇਸ ਕਰਕੇ ਉਹ ਸਦਾ ਦੁੱਖੀ ਹੀ ਰਹਿੰਦਾ ਹੈ।


ਸੂਚੇ ਏਹਿ ਆਖੀਅਹਿ ਬਹਨਿ ਜਿ ਪਿੰਡਾ ਧੋਇ  

They are not called pure, who sit down after merely washing their bodies.  

ਸੂਚੇ = ਸੁੱਚੇ, ਪਵਿੱਤਰ। ਆਖੀਅਹਿ = ਆਖੇ ਜਾਂਦੇ ਹਨ। ਜਿ = ਜੋ ਮਨੁੱਖ।
ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ।


ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥  

Only they are pure, O Nanak, within whose minds the Lord abides. ||2||  

ਸੋਈ = ਉਹੀ ਮਨੁੱਖ। ਜਿਨ ਮਨਿ = ਜਿਨ੍ਹਾਂ ਦੇ ਮਨ ਵਿਚ। ਸੋਇ = ਉਹ ਪ੍ਰਭੂ ॥੨॥
ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ ॥੨॥


ਪਉੜੀ  

Pauree:  

xxx
xxx


ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ  

With saddled horses, as fast as the wind, and harems decorated in every way;  

ਤੁਰੇ = ਘੋੜੇ। ਪਲਾਣੇ = ਕਾਠੀਆਂ (ਸਮੇਤ)। ਵੇਗ = ਤ੍ਰਿਖੀ ਚਾਲ। ਹਰ ਰੰਗੀ = ਹਰੇਕ ਰੰਗ ਦੇ। ਹਰਮ = ਮਹਲ। ਸਵਾਰਿਆ = ਸਜਾਏ ਹੋਏ ਹੋਣ।
ਜਿਨ੍ਹਾਂ ਪਾਸ ਕਾਠੀਆਂ ਸਮੇਤ, (ਭਾਵ, ਸਦਾ ਤਿਆਰ-ਬਰ ਤਿਆਰ) ਘੋੜੇ ਹਵਾ ਵਰਗੀ ਤਿੱਖੀ ਚਾਲ ਵਾਲੇ ਹੁੰਦੇ ਹਨ, ਜੋ ਆਪਣੇ ਹਰਮਾਂ ਨੂੰ ਕਈ ਰੰਗਾਂ ਨਾਲ ਸਜਾਂਦੇ ਹਨ,


ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ  

in houses and pavilions and lofty mansions, they dwell, making ostentatious shows.  

ਮੰਡਪ = ਮਹਲ, ਸ਼ਾਮੀਆਨੇ। ਲਾਇ......ਪਾਸਾਰਿਆ = ਲਾਇ ਕਰਿ ਪਾਸਾਰਿਆ ਬੈਠੇ, ਪਸਾਰੇ ਲਾ ਕੇ ਬੈਠੇ ਹੋਣ, ਸਜਾਵਟਾਂ ਸਜਾ ਕੇ ਬੈਠੇ ਹੋਣ।
ਜੋ ਮਨੁੱਖ ਕੋਠੇ ਮਹਲ ਮਾੜੀਆਂ ਆਦਿਕ ਪਸਾਰੇ ਪਸਾਰ ਕੇ (ਅਹੰਕਾਰੀ ਹੋਇ) ਬੈਠੇ ਹਨ,


ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ  

They act out their minds' desires, but they do not understand the Lord, and so they are ruined.  

ਚੀਜ = ਚੋਜ, ਕੌਤਕ, ਤਮਾਸ਼ੇ। ਮਨਿ ਭਾਵਦੇ ਚੀਜ = ਮਨ-ਭਾਉਂਦੇ ਕੌਤਕ, ਮਨ-ਮੰਨੀਆਂ ਰੰਗ-ਰਲੀਆਂ।
ਜੋ ਮਨੁੱਖ ਮਨ-ਮੰਨੀਆਂ ਰੰਗ-ਰਲੀਆਂ ਮਾਣਦੇ ਹਨ, ਪਰ ਪ੍ਰਭੂ ਨੂੰ ਨਹੀਂ ਪਛਾਣਦੇ, ਉਹ ਆਪਣਾ ਮਨੁੱਖਾ ਜਨਮ ਹਾਰ ਬੈਠਦੇ ਹਨ।


ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ  

Asserting their authority, they eat, and beholding their mansions, they forget about death.  

ਫੁਰਮਾਇਸਿ = ਹੁਕਮ।
ਜੋ ਮਨੁੱਖ (ਗ਼ਰੀਬਾਂ ਉੱਤੇ) ਹੁਕਮ ਕਰ ਕੇ (ਪਦਾਰਥ) ਖਾਂਦੇ ਹਨ (ਭਾਵ, ਮੌਜਾਂ ਮਾਣਦੇ ਹਨ) ਅਤੇ ਆਪਣੇ ਮਹਲਾਂ ਨੂੰ ਤੱਕ ਕੇ ਆਪਣੀ ਮੌਤ ਨੂੰ ਭੁਲਾ ਦੇਂਦੇ ਹਨ,


ਜਰੁ ਆਈ ਜੋਬਨਿ ਹਾਰਿਆ ॥੧੭॥  

But old age comes, and youth is lost. ||17||  

ਹਾਰਿਆ = (ਉਹ ਮਨੁੱਖ ਆਪਣਾ ਜਨਮ) ਹਾਰ ਜਾਂਦੇ ਹਨ। ਜਰੁ = ਬੁਢੇਪਾ। ਜੋਬਨਿ ਹਾਰਿਆ = ਜੋਬਨ ਦੇ ਠੱਗੇ ਹੋਇਆਂ ਨੂੰ ॥੧੭॥
ਉਹਨਾਂ ਜਵਾਨੀ ਦੇ ਠੱਗਿਆਂ ਨੂੰ (ਭਾਵ, ਜੁਆਨੀ ਦੇ ਨਸ਼ੇ ਵਿਚ ਮਸਤ ਪਏ ਹੋਏ ਮਨੁੱਖਾਂ ਨੂੰ) (ਗ਼ਫ਼ਲਤ ਵਿਚ ਹੀ) ਬੁਢੇਪਾ ਆ ਦਬਾਂਦਾ ਹੈ ॥੧੭॥


ਸਲੋਕੁ ਮਃ  

Shalok, First Mehl:  

xxx
xxx


ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ  

If one accepts the concept of impurity, then there is impurity everywhere.  

ਸਭ ਤੈ = ਸਭ ਥਾਈਂ।
ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ;


ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ  

In cow-dung and wood there are worms.  

xxx
ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ);


ਜੇਤੇ ਦਾਣੇ ਅੰਨ ਕੇ ਜੀਆ ਬਾਝੁ ਕੋਇ  

As many as are the grains of corn, none is without life.  

ਜੀਆ ਬਾਝੁ = ਜੀਆਂ ਤੋਂ ਬਿਨਾ।
ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ।


ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ  

First, there is life in the water, by which everything else is made green.  

ਪਹਿਲਾ ਪਾਣੀ = ਸਭ ਤੋਂ ਪਹਿਲਾਂ ਪਾਣੀ, ਪਾਣੀ ਆਪ ਭੀ। ਜਿਤੁ = ਜਿਸ ਨਾਲ। ਸਭੁ ਕੋਇ = ਹਰੇਕ ਜੀਵ। ਹਰਿਆ = ਹਰਾ, ਜਿੰਦ ਵਾਲਾ।
ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ।


ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ  

How can it be protected from impurity? It touches our own kitchen.  

xxx
ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ।


ਨਾਨਕ ਸੂਤਕੁ ਏਵ ਉਤਰੈ ਗਿਆਨੁ ਉਤਾਰੇ ਧੋਇ ॥੧॥  

O Nanak, impurity cannot be removed in this way; it is washed away only by spiritual wisdom. ||1||  

ਏਵ = ਇਸ ਤਰ੍ਹਾਂ। ਉਤਾਰੈ ਧੋਇ = ਧੋ ਕੇ ਲਾਹ ਦੇਂਦਾ ਹੈ ॥੧॥
ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ ॥੧॥


ਮਃ  

First Mehl:  

xxx
xxx


ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ  

The impurity of the mind is greed, and the impurity of the tongue is falsehood.  

ਕੂੜੁ = ਝੂਠੁ (ਬੋਲਣਾ)।
ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ); ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ);


ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ  

The impurity of the eyes is to gaze upon the beauty of another man's wife, and his wealth.  

ਪਰ ਤ੍ਰਿਅ ਰੂਪੁ = ਪਰਾਈ ਇਸਤ੍ਰੀ ਦਾ ਰੂਪ।
(ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ);


ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ  

The impurity of the ears is to listen to the slander of others.  

ਕੰਨਿ = ਕੰਨ ਨਾਲ। ਲਾਇਤਬਾਰੀ = ਚੁਗ਼ਲੀ। ਪੈ ਖਾਹਿ = ਪਏ ਖਾਹਿ, ਪਏ ਖਾਂਦੇ ਹਨ, ਬੇਪਰਵਾਹ ਹੋ ਕੇ (ਚੁਗ਼ਲੀ) ਸੁਣਦੇ ਹਨ।
(ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ;


ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥  

O Nanak, the mortal's soul goes, bound and gagged to the city of Death. ||2||  

ਹੰਸਾ ਆਦਮੀ = (ਵੇਖਣ ਨੂੰ) ਹੰਸਾਂ ਵਰਗੇ ਮਨੁੱਖ, ਬਾਹਰੋਂ ਸਾਫ਼ ਸੁਥਰੇ ਮਨੁੱਖ। ਜਮਪੁਰਿ = ਜਮਰਾਜ ਦੀ ਪੁਰੀ ਵਿਚ, ਨਰਕ ਵਿਚ ॥੨॥
ਹੇ ਨਾਨਕ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ ॥੨॥


ਮਃ  

First Mehl:  

xxx
xxx


ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ  

All impurity comes from doubt and attachment to duality.  

ਸਭੋ = ਉੱਕਾ ਕੀ, ਨਿਰਾ ਪੁਰਾ। ਦੂਜੈ = ਮਾਇਆ ਵਿਚ। ਦੂਜੈ ਜਾਇ = ਮਾਇਆ ਵਿਚ ਫਸਿਆਂ।
ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ।


ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ  

Birth and death are subject to the Command of the Lord's Will; through His Will we come and go.  

xxx
(ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ।


ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ  

Eating and drinking are pure, since the Lord gives nourishment to all.  

ਦਿਤੋਨੁ = (ਪ੍ਰਭੂ ਨੇ ਜੀਵਾਂ ਨੂੰ) ਦਿੱਤਾ ਹੈ। ਸੰਬਾਹਿ = ਇਕੱਠਾ ਕਰ ਕੇ।
(ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ।


ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥  

O Nanak, the Gurmukhs, who understand the Lord, are not stained by impurity. ||3||  

xxx॥੩॥
ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ ॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits