Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪਉੜੀ  

Pauree:  

xxx
xxx


ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ  

Praise the Great True Guru; within Him is the greatest greatness.  

ਵਡਾ ਕਰਿ ਸਾਲਾਹੀਐ = ਗੁਣ ਗਾਵੀਏ ਤੇ ਆਖੀਏ ਕਿ ਗੁਰੂ ਵੱਡਾ ਹੈ। ਜਿਸੁ ਵਿਚਿ = ਇਸ ਗੁਰੂ ਵਿਚ। ਵਡੀਆ ਵਡਿਆਈਆ = ਬੜੇ ਉੱਚੇ ਗੁਣ।
ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ।


ਸਹਿ ਮੇਲੇ ਤਾ ਨਦਰੀ ਆਈਆ  

When the Lord causes us to meet the Guru, then we come to see them.  

ਸਹਿ = ਪਤੀ ਪ੍ਰਭੂ ਨੇ, ਸ਼ਹੁ ਨੇ। ਮੇਲੇ = ਮਿਲਾਏ ਹਨ (ਗੁਰੂ ਨਾਲ ਜੋ ਮਨੁੱਖ)। ਨਦਰੀ ਆਇਆ = (ਉਹਨਾਂ ਮਨੁੱਖਾਂ ਨੂੰ ਗੁਰੂ ਦੀਆਂ ਵਡਿਆਈਆਂ) ਦਿੱਸਦੀਆਂ ਹਨ।
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ,


ਜਾ ਤਿਸੁ ਭਾਣਾ ਤਾ ਮਨਿ ਵਸਾਈਆ  

When it pleases Him, they come to dwell in our minds.  

xxx
ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ।


ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ  

By His Command, when He places His hand on our foreheads, wickedness departs from within.  

ਮਸਤਕਿ = (ਜੀਵ ਦੇ) ਮੱਥੇ ਉਤੇ। ਵਿਚਹੁ = ਜੀਵ ਦੇ ਮਨ ਵਿਚੋਂ।
ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ।


ਸਹਿ ਤੁਠੈ ਨਉ ਨਿਧਿ ਪਾਈਆ ॥੧੮॥  

When the Lord is thoroughly pleased, the nine treasures are obtained. ||18||  

ਸਹਿ ਤੁਠੈ = ਜੇ ਸ਼ਹੁ (ਪਤੀ ਪ੍ਰਭੂ) ਤ੍ਰੁੱਠ ਪਏ। ਨਉਨਿਧਿ = ਨੌ ਖ਼ਜ਼ਾਨੇ, ਭਾਵ, ਸੰਸਾਰ ਦੇ ਸਾਰੇ ਪਦਾਰਥ। ਪਾਈਆ = (ਖ਼ਜ਼ਾਨੇ) ਮਿਲ ਪੈਂਦੇ ਹਨ।੧੮। ❀ 'ਨਉਨਿਧਿ (ਨੌ ਖ਼ਜ਼ਾਨੇ)' ਬਾਰੇ ਨੋਟ: ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ 'ਕੁਬੇਰ' ਦੇ ਨੌ ਖ਼ਜ਼ਾਨੇ ਮੰਨੇ ਗਏ ਹਨ, ਜੋ ਇਹ ਹਨ: महापद्मश्च पद्मश्च, शंखो मकर कच्छपौ ॥ मुकुन्दं कुन्दनीलाश्च खर्वश्चनिधयो नव ॥ ਇਹ 'ਕੁਬੇਰ' ਧਨ ਦਾ ਦੇਵਤਾ ਅਤੇ ਉੱਤਰ ਦਿਸ਼ਾ ਦਾ ਮਾਲਕ ਗਿਣਿਆ ਗਿਆ ਹੈ। ਜੱਖ ਅਤੇ ਕਿੰਨਰਾਂ ਦਾ ਰਾਜਾ ਭੀ ਇਹੀ ਹੈ। ਇਸ ਦਾ ਟਿਕਾਣਾ ਕੈਲਾਸ਼ ਪਰਬਤ ਉੱਤੇ ਹੈ। ਇਸ ਦਾ ਸਰੀਰ ਕੋਝਾ ਦੱਸਿਆ ਗਿਆ ਹੈ; ਤਿੰਨ ਲੱਤਾਂ, ਅੱਠ ਚੰਦ ਅਤੇ ਇਕ ਅੱਖ ਦੇ ਥਾਂ ਇਕ ਇਕ ਪੀਲਾ ਜਿਹਾ ਨਿਸ਼ਾਨ। ਸ਼ਬਦ 'ਕੁਬੇਰ' ਦੇ ਅੱਖਰੀ ਅਰਥ ਭੀ ਇਹੀ ਹਨ: 'ਉਹ ਜਿਸ ਦਾ ਸਰੀਰ ਕੋਝਾ ਹੈ।' कुत्सितं बेरं शरीरं यस्य ॥੧੮॥
ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ ॥੧੮॥


ਸਲੋਕੁ ਮਃ  

Shalok, First Mehl:  

xxx
xxx


ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ  

First, purifying himself, the Brahmin comes and sits in his purified enclosure.  

ਸੁਚੈ = ਸੁੱਚੇ ਚੌਕੇ ਵਿਚ। ਕੋਇ...ਜਾਇ = (ਜਿਸ ਭੋਜਨ ਨੂੰ) ਕਿਸੇ ਮਨੁੱਖ ਨੇ ਜਾ ਕੇ ਅਜੇ ਭਿੱਟਿਆ ਨਹੀਂ।
ਸਭ ਤੋਂ ਪਹਿਲਾਂ (ਬ੍ਰਾਹਮਣ ਨ੍ਹਾ ਧੋ ਕੇ ਤੇ) ਸੁੱਚਾ ਹੋ ਕੇ ਸੁੱਚੇ ਚੌਕੇ ਉੱਤੇ ਆ ਬੈਠਦਾ ਹੈ,


ਸੁਚੇ ਅਗੈ ਰਖਿਓਨੁ ਕੋਇ ਭਿਟਿਓ ਜਾਇ  

The pure foods, which no one else has touched, are placed before him.  

ਸੁਚੇ ਅਗੈ ਰਖਿਓਨੁ = (ਉਹ ਭੋਜਨ) ਇਸ (ਨ੍ਹਾ-ਧੋ ਕੇ ਆਏ ਮਨੁੱਖ) ਦੇ ਅੱਗੇ (ਕਿਸੇ ਨੇ) ਰੱਖ ਦਿੱਤਾ।
ਉਸ ਦੇ ਅੱਗੇ (ਜਜਮਾਨ) ਉਹ ਭੋਜਨ ਲਿਆ ਰੱਖਦਾ ਹੈ ਜਿਸ ਨੂੰ ਅਜੇ ਕਿਸੇ ਹੋਰ ਨੇ ਭਿੱਟਿਆ ਨਹੀਂ ਸੀ।


ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ  

Being purified, he takes his food, and begins to read his sacred verses.  

ਜੇਵਿਆ = ਖਾਧਾ। ਲਗਾ ਪੜਣਿ = ਪੜ੍ਹਨ ਲੱਗ ਪੈਂਦਾ ਹੈ।
(ਬ੍ਰਾਹਮਣ) ਸੁੱਚਾ ਹੋ ਕੇ ਉਸ (ਸੁੱਚੇ) ਭੋਜਨ ਨੂੰ ਖਾਂਦਾ ਹੈ, ਤੇ (ਖਾ ਕੇ) ਸਲੋਕ ਪੜ੍ਹਨ ਲੱਗ ਪੈਂਦਾ ਹੈ;


ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ  

But it is then thrown into a filthy place - whose fault is this?  

ਕੁਹਥੀ ਜਾਈ = ਕੁਥਾਂ, ਗੰਦੇ ਥਾਂ ਵਿਚ।
(ਪਰ ਇਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਭਾਵ ਢਿੱਡ ਵਿਚ) ਪਾ ਲੈਂਦਾ ਹੈ। (ਉਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਸੁੱਟਣ ਦਾ) ਦੋਸ਼ ਕਿਸ ਤੇ ਆਇਆ?


ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ  

The corn is sacred, the water is sacred; the fire and salt are sacred as well; when the fifth thing, the ghee, is added,  

xxx
ਅੰਨ, ਪਾਣੀ, ਅੱਗ ਤੇ ਲੂਣ-ਚਾਰੇ ਹੀ ਦੇਵਤਾ ਹਨ (ਭਾਵ, ਪਵਿੱਤਰ ਪਦਾਰਥ ਹਨ), ਪੰਜਵਾਂ ਘਿਉ ਭੀ ਪਵਿੱਤਰ ਹੈ, ਜੋ ਇਹਨਾਂ ਚੌਹਾਂ ਵਿਚ ਪਾਈਦਾ ਹੈ।


ਤਾ ਹੋਆ ਪਾਕੁ ਪਵਿਤੁ  

then the food becomes pure and sanctified.  

ਪਾਕੁ = ਪਵਿੱਤਰ।
ਤਾਂ (ਭਾਵ, ਇਹਨਾਂ ਪੰਜਾਂ ਨੂੰ ਰਲਾਇਆਂ) ਬੜਾ ਪਵਿੱਤਰ ਭੋਜਨ ਤਿਆਰ ਹੁੰਦਾ ਹੈ।


ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ  

Coming into contact with the sinful human body, the food becomes so impure that is spat upon.  

ਤਨੁ = (ਉਹਨਾਂ ਦੇਵਤਿਆਂ ਦਾ) ਸਰੀਰ। ਗਡਿਆ = ਰਲਾਇਆ। ਤਿਤੁ = ਉਸ ਉੱਤੇ।
ਪਰ ਦੇਵਤਿਆਂ ਦੇ ਇਸ ਸਰੀਰ ਨੂੰ (ਭਾਵ, ਇਸ ਪਵਿੱਤਰ ਭੋਜਨ ਨੂੰ) ਪਾਪੀ (ਮਨੁੱਖ) ਨਾਲ ਸੰਗਤ ਹੁੰਦੀ ਹੈ, ਜਿਸ ਕਰਕੇ ਉਸ ਉੱਤੇ ਥੁੱਕਾਂ ਪੈਂਦੀਆਂ ਹਨ।


ਜਿਤੁ ਮੁਖਿ ਨਾਮੁ ਊਚਰਹਿ ਬਿਨੁ ਨਾਵੈ ਰਸ ਖਾਹਿ  

That mouth which does not chant the Naam, and without the Name eats tasty foods -  

ਜਿਤੁ ਮੁਖਿ = ਜਿਸ ਮੂੰਹ ਨਾਲ। ਰਸ ਖਾਹਿ = ਸੁਆਦਲੇ ਪਦਾਰਥ ਖਾਂਦੇ ਹਨ।
ਜਿਸ ਮੂੰਹ ਨਾਲ ਮਨੁੱਖ ਨਾਮ ਨਹੀਂ ਸਿਮਰਦੇ, ਤੇ ਨਾਮ ਸਿਮਰਨ ਤੋਂ ਬਿਨਾ ਸੁਆਦਲੇ ਪਦਾਰਥ ਖਾਂਦੇ ਹਨ,


ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥  

O Nanak, know this: such a mouth is to be spat upon. ||1||  

ਏਵੈ = ਏਸੇ ਤਰ੍ਹਾਂ (ਜਿਵੇਂ ਉਪਰ-ਲਿਖੇ ਪਵਿੱਤਰ ਪਦਾਰਥਾਂ ਉੱਤੇ ਥੁੱਕਾਂ ਪੈਂਦੀਆਂ ਹਨ)।੧। (ਨੋਟ: ਭੂਤ ਕਾਲ ਦਾ ਅਰਥ ਵਰਤਮਾਨ ਕਾਲ ਵਿਚ ਕਰਨਾ ਹੈ।)॥੧॥
ਹੇ ਨਾਨਕ! ਇਸੇ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਉਸ ਮੂੰਹ ਉਤੇ (ਭੀ) ਫਿਟਕਾਰਾਂ ਪੈਂਦੀਆਂ ਹਨ ॥੧॥


ਮਃ  

First Mehl:  

xxx
xxx


ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ  

From woman, man is born; within woman, man is conceived; to woman he is engaged and married.  

ਭੰਡੁ = ਇਸਤ੍ਰੀ। ਭੰਡਿ = ਇਸਤ੍ਰੀ ਤੋਂ। ਜੰਮੀਐ = ਜੰਮੀਦਾ ਹੈ, ਪੈਦਾ ਹੋਈਦਾ ਹੈ। ਨਿੰਮੀਐ = ਨਿੰਮੀਦਾਹੈ, ਪ੍ਰਾਣੀ ਦਾ ਸਰੀਰ ਬਣਦਾ ਹੈ। ਮੰਗਣੁ = ਕੁੜਮਾਈ।
ਇਸਤ੍ਰੀ ਤੋਂ ਜਨਮ ਲਈਦਾ ਹੈ, ਇਸਤ੍ਰੀ (ਦੇ ਪੇਟ) ਵਿਚ ਹੀ ਪ੍ਰਾਣੀ ਦਾ ਸਰੀਰ ਬਣਦਾ ਹੈ। ਇਸਤ੍ਰੀ ਦੀ (ਹੀ) ਰਾਹੀਂ ਕੁੜਮਾਈ ਤੇ ਵਿਆਹ ਹੁੰਦਾ ਹੈ।


ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ  

Woman becomes his friend; through woman, the future generations come.  

ਭੰਡਹੁ = ਇਸਤ੍ਰੀ ਦੀ ਰਾਹੀਂ। ਰਾਹੁ = (ਸੰਸਾਰ ਦੀ ਉਤਪੱਤੀ ਦਾ) ਰਸਤਾ।
ਇਸਤ੍ਰੀ ਦੀ ਰਾਹੀਂ (ਹੋਰ ਲੋਕਾਂ ਨਾਲ) ਸੰਬੰਧ ਬਣਦਾ ਹੈ ਤੇ ਇਸਤ੍ਰੀ ਤੋਂ ਹੀ (ਜਗਤ ਦੀ ਉਤਪੱਤੀ ਦਾ) ਰਸਤਾ ਚੱਲਦਾ ਹੈ।


ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ  

When his woman dies, he seeks another woman; to woman he is bound.  

ਭਾਲੀਐ = ਲੱਭੀਦਾ ਹੈ, ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ। ਬੰਧਾਨੁ = ਰਿਸ਼ਤੇਦਾਰੀ।
ਜੇ ਇਸਤ੍ਰੀ ਮਰ ਜਾਏ ਤਾਂ ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ, ਇਸਤ੍ਰੀ ਤੋਂ ਹੀ (ਹੋਰਨਾਂ ਨਾਲ) ਰਿਸ਼ਤੇਦਾਰੀ ਬਣਦੀ ਹੈ।


ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ  

So why call her bad? From her, kings are born.  

ਜਿਤੁ = ਜਿਸ ਇਸਤ੍ਰੀ ਤੋਂ।
ਜਿਸ ਇਸਤ੍ਰੀ (ਜਾਤੀ) ਤੋਂ ਰਾਜੇ (ਭੀ) ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ।


ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਕੋਇ  

From woman, woman is born; without woman, there would be no one at all.  

ਭੰਡਹੁ ਹੀ ਭੰਡੁ = ਇਸਤ੍ਰੀ ਤੋਂ ਇਸਤ੍ਰੀ।
ਇਸਤ੍ਰੀ ਤੋਂ ਹੀ ਇਸਤ੍ਰੀ ਪੈਦਾ ਹੁੰਦੀ ਹੈ (ਜਗਤ ਵਿਚ) ਕੋਈ ਜੀਵ ਇਸਤ੍ਰੀ ਤੋਂ ਬਿਨਾ ਪੈਦਾ ਨਹੀਂ ਹੋ ਸਕਦਾ।


ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ  

O Nanak, only the True Lord is without a woman.  

xxx
ਹੇ ਨਾਨਕ! ਕੇਵਲ ਇਕ ਸੱਚਾ ਪ੍ਰਭੂ ਹੀ ਹੈ, ਜੋ ਇਸਤ੍ਰੀ ਤੋਂ ਨਹੀਂ ਜੰਮਿਆ।


ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ  

That mouth which praises the Lord continually is blessed and beautiful.  

ਸਾਲਾਹੀਐ = ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੀਏ। ਭਾਗਾ ਰਤੀ ਚਾਰਿ = ਭਾਗਾਂ ਦੀਆਂ ਚਾਰ ਰੱਤੀਆਂ, ਭਾਗਾਂ ਦੀ ਮਣੀ, ਭਾਵ, ਚੰਗੇ ਭਾਗਾਂ ਦੇ ਕਾਰਣ ਉਹ ਮੁਖ ਸੋਹਣਾ ਲੱਗਦਾ ਹੈ।
(ਭਾਵੇਂ ਮਨੁੱਖ ਹੋਵੇ, ਭਾਵੇਂ ਇਸਤ੍ਰੀ, ਜੋ ਭੀ) ਆਪਣੇ ਮੂੰਹ ਨਾਲ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦੇ ਮੱਥੇ ਉੱਤੇ ਭਾਗਾਂ ਦੀ ਮਣੀ ਹੈ, ਭਾਵ ਉਹਦਾ ਮੱਥਾ ਭਾਗਾਂ ਵਾਲਾ ਹੈ।


ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥  

O Nanak, those faces shall be radiant in the Court of the True Lord. ||2||  

xxx॥੨॥
ਹੇ ਨਾਨਕ! ਉਹੀ ਮੁਖ ਉਸੇ ਸੱਚੇ ਪ੍ਰਭੂ ਦੇ ਦਰਬਾਰ ਵਿਚ ਸੋਹਣੇ ਲੱਗਦੇ ਹਨ ॥੨॥


ਪਉੜੀ  

Pauree:  

xxx
xxx


ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ  

All call You their own, Lord; one who does not own You, is picked up and thrown away.  

ਆਖੈ ਆਪਣਾ = (ਹਰੇਕ ਜੀਵ) ਆਖਦਾ ਹੈ, 'ਇਹ ਮੇਰੀ ਆਪਣੀ ਚੀਜ਼ ਹੈ,' ਭਾਵ, ਹਰੇਕ ਜੀਵ ਨੂੰ ਮਮਤਾ ਹੈ। ਜਿਸੁ ਨਾਹੀ = ਜਿਸ ਨੂੰ ਮਮਤਾ ਨਹੀਂ ਹੈ।
ਜਗਤ ਵਿਚ ਹਰੇਕ ਜੀਵ ਨੂੰ ਮਮਤਾ ਲੱਗੀ ਹੋਈ ਹੈ; ਜਿਸ ਨੂੰ ਮਮਤਾ ਨਹੀਂ ਉਹ ਚੁਣ ਕੇ ਵੱਖਰਾ ਕਰ ਵਿਖਾਓ, ਭਾਵ, ਕੋਈ ਵਿਰਲਾ ਹੈ ਜਿਸ ਨੂੰ ਮਮਤਾ ਨਹੀਂ ਹੈ।


ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ  

Everyone receives the rewards of his own actions; his account is adjusted accordingly.  

ਸੰਢੀਐ = ਭਰੀਦਾ ਹੈ!
ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਆਪ ਹੀ ਭਰਨਾ ਪੈਂਦਾ ਹੈ।


ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ  

Since one is not destined to remain in this world anyway, why should he ruin himself in pride?  

ਐਤੁ ਜਗਿ = ਇਸ ਜਗਤ ਵਿਚ। ਕਾਇਤੁ = ਕਿਉ। ਗਾਰਬਿ = ਅਹੰਕਾਰ ਵਿਚ। ਹੰਢੀਐ = ਖਪੀਏ।
ਜਦੋਂ ਇਸ ਜਗਤ ਵਿਚ ਸਦਾ ਰਹਿਣਾ ਹੀ ਨਹੀਂ ਹੈ, ਤਾਂ ਕਿਉਂ ਅਹੰਕਾਰ ਵਿਚ (ਪੈ ਕੇ) ਖਪੀਏ?


ਮੰਦਾ ਕਿਸੈ ਆਖੀਐ ਪੜਿ ਅਖਰੁ ਏਹੋ ਬੁਝੀਐ  

Do not call anyone bad; read these words, and understand.  

xxx
ਕੇਵਲ ਇਹ ਅੱਖਰ (ਭਾਵ, ਉਪਦੇਸ਼) ਪੜ੍ਹ ਕੇ ਸਮਝ ਲਈਏ ਕਿ ਕਿਸੇ ਨੂੰ ਮੰਦਾ ਨਹੀਂ ਆਖਣਾ ਚਾਹੀਦਾ,


ਮੂਰਖੈ ਨਾਲਿ ਲੁਝੀਐ ॥੧੯॥  

Don't argue with fools. ||19||  

ਲੁਝੀਐ = ਝਗੜੀਏ ॥੧੯॥
ਅਤੇ ਮੂਰਖ ਨਾਲ ਨਹੀਂ ਝਗੜਣਾ ਚਾਹੀਦਾ ॥੧੯॥


ਸਲੋਕੁ ਮਃ  

Shalok, First Mehl:  

xxx
xxx


ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ  

O Nanak, speaking insipid words, the body and mind become insipid.  

ਫਿਕੈ ਬੋਲਿਐ = ਜੇ ਫਿੱਕੇ ਬਚਨ ਬੋਲੀਏ।
ਹੇ ਨਾਨਕ! ਜੇ ਮਨੁੱਖ ਰੁੱਖੇ ਬਚਨ ਬੋਲਦਾ ਰਹੇ, ਤਾਂ ਉਸ ਦਾ ਤਨ ਅਤੇ ਮਨ ਦੋਵੇਂ ਰੁੱਖੇ ਹੋ ਜਾਂਦੇ ਹਨ (ਭਾਵ, ਮਨੁੱਖ ਦੇ ਅੰਦਰੋਂ ਪ੍ਰੇਮ ਉੱਡ ਜਾਂਦਾ ਹੈ)।


ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ  

He is called the most insipid of the insipid; the most insipid of the insipid is his reputation.  

ਫਿਕੋ = ਫਿੱਕਾ ਹੀ। ਫਿਕੋ ਫਿਕਾ ਸਦੀਐ = ਰੁੱਖੇ ਬਚਨ ਬੋਲਣ ਵਾਲੇ ਮਨੁੱਖ ਨੂੰ ਰੁੱਖਾ ਹੀ ਆਖਿਆ ਜਾਂਦਾ ਹੈ; ਭਾਵ, ਜੋ ਮਨੁੱਖ ਰੁੱਖੇ ਬਚਨ ਬੋਲੇ, ਉਸ ਦੀ ਬਾਬਤ ਇਹ ਆਖੀਦਾ ਹੈ ਕਿ ਉਹ ਰੁੱਖਾ ਹੈ। ਫਿਕੇ = ਰੁੱਖਾ ਬੋਲਣ ਵਾਲੇ ਮਨੁੱਖ ਦੀ। ਸੋਇ = ਸੋਭਾ, ਲੋਕਾਂ ਦੀ ਰਾਇ।
ਰੁੱਖਾ ਬੋਲਣ ਵਾਲਾ ਲੋਕਾਂ ਵਿਚ ਰੁੱਖਾ ਹੀ ਮਸ਼ਹੂਰ ਹੋ ਜਾਂਦਾ ਹੈ ਅਤੇ ਲੋਕ ਭੀ ਉਸ ਨੂੰ ਰੁੱਖੇ ਬਚਨਾਂ ਨਾਲ ਹੀ ਯਾਦ ਕਰਦੇ ਹਨ।


ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ  

The insipid person is discarded in the Court of the Lord, and the insipid one's face is spat upon.  

xxx
ਰੁੱਖਾ (ਭਾਵ, ਪ੍ਰੇਮ ਤੋਂ ਸੱਖਣਾ) ਮਨੁੱਖ (ਪ੍ਰਭੂ ਦੀ) ਦਰਗਾਹ ਤੋਂ ਰੱਦਿਆ ਜਾਂਦਾ ਹੈ ਅਤੇ ਉਸ ਦੇ ਮੂੰਹ ਉੱਤੇ ਥੁੱਕਾਂ ਪੈਂਦੀਆਂ ਹਨ (ਭਾਵ, ਫਿਟਕਾਰਾਂ ਪੈਂਦੀਆਂ ਹਨ।


ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥  

The insipid one is called a fool; he is beaten with shoes in punishment. ||1||  

ਪਾਣਾ = ਜੁੱਤੀਆਂ ॥੧॥
(ਪ੍ਰੇਮ-ਹੀਣ) ਰੁੱਖੇ ਮਨੁੱਖ ਨੂੰ ਮੂਰਖ ਆਖਣਾ ਚਾਹੀਦਾ ਹੈ, ਪ੍ਰੇਮ ਤੋਂ ਸੱਖਣੇ ਨੂੰ ਜੁੱਤੀਆਂ ਦੀ ਮਾਰ ਪੈਂਦੀ ਹੈ (ਭਾਵ, ਹਰ ਥਾਂ ਉਸ ਦੀ ਸਦਾ ਬੜੀ ਬੇਇੱਜ਼ਤੀ ਹੁੰਦੀ ਹੈ) ॥੧॥


ਮਃ  

First Mehl:  

xxx
xxx


ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ  

Those who are false within, and honorable on the outside, are very common in this world.  

ਪੈਜ = ਪਾਜ, ਵਿਖਾਵੇ ਦੀ ਇੱਜ਼ਤ। ਫੈਲੁ = ਫੈਲਸੂਫੀ, ਦਿਖਾਵਾ।
ਜੋ ਮਨੁੱਖ ਮਨੋਂ ਤਾਂ ਝੂਠੇ ਹਨ, ਪਰ ਬਾਹਰ ਕੂੜੀ ਇੱਜ਼ਤ ਬਣਾਈ ਬੈਠੇ ਹਨ, ਅਤੇ ਜਗਤ ਵਿਚ ਵਿਖਾਵਾ ਬਣਾਈ ਰੱਖਦੇ ਹਨ,


ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ  

Even though they may bathe at the sixty-eight sacred shrines of pilgrimage, still, their filth does not depart.  

xxx
ਉਹ ਭਾਵੇਂ ਅਠਾਹਠ ਤੀਰਥਾਂ ਉੱਤੇ (ਜਾ ਕੇ) ਇਸ਼ਨਾਨ ਕਰਨ, ਉਹਨਾਂ ਦੇ ਮਨ ਦੀ ਕਪਟ ਦੀ ਮੈਲ ਕਦੇ ਨਹੀਂ ਉਤਰਦੀ।


ਜਿਨ੍ਹ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ  

Those who have silk on the inside and rags on the outside, are the good ones in this world.  

ਤੇ = ਉਹ ਮਨੁੱਖ। ਸੇਤੀ = ਨਾਲ।
ਜਿਨ੍ਹਾਂ ਮਨੁੱਖਾਂ ਦੇ ਅੰਦਰ (ਕੋਮਲਤਾ ਤੇ ਪ੍ਰੇਮ ਰੂਪ) ਪੱਟ ਹੈ, ਪਰ ਬਾਹਰ (ਰੁੱਖਾ-ਪਨ ਰੂਪ) ਗੁੱਦੜ ਹੈ, ਜਗਤ ਵਿਚ ਉਹ ਬੰਦੇ ਨੇਕ ਹਨ;


ਤਿਨ੍ਹ੍ਹ ਨੇਹੁ ਲਗਾ ਰਬ ਸੇਤੀ ਦੇਖਨ੍ਹ੍ਹੇ ਵੀਚਾਰਿ  

They embrace love for the Lord, and contemplate beholding Him.  

ਦੇਖਨ੍ਹ੍ਹੇ ਵੀਚਾਰਿ = ਰੱਬ ਨੂੰ ਵੇਖਣ ਦੇ ਧਿਆਨ ਵਿਚ (ਜੁੜੇ ਰਹਿੰਦੇ ਹਨ)।
ਉਹਨਾਂ ਦਾ ਰੱਬ ਨਾਲ ਨੇਹੁ ਲੱਗਾ ਹੋਇਆ ਹੈ ਤੇ ਉਹ ਰੱਬ ਦਾ ਦੀਦਾਰ ਕਰਨ ਦੇ ਵਿਚਾਰ ਵਿਚ ਹੀ (ਸਦਾ ਜੁੜੇ ਰਹਿੰਦੇ ਹਨ)।


ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ  

In the Lord's Love, they laugh, and in the Lord's Love, they weep, and also keep silent.  

xxx
ਉਹ ਮਨੁੱਖ ਪ੍ਰਭੂ ਦੇ ਪਿਆਰ ਵਿਚ (ਰੱਤੇ ਹੋਏ ਕਦੇ) ਹੱਸਦੇ ਹਨ, ਪ੍ਰੇਮ ਵਿਚ ਹੀ (ਕਦੇ) ਰੋਂਦੇ ਹਨ, ਅਤੇ ਪ੍ਰੇਮ ਵਿਚ ਹੀ (ਕਦੇ) ਚੁੱਪ ਭੀ ਕਰ ਜਾਂਦੇ ਹਨ (ਭਾਵ, ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ);


ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ  

They do not care for anything else, except their True Husband Lord.  

ਕਿਸੈ ਕੇਰੀ = ਕਿਸੇ ਦੀ। ਨਾਹ = ਖਸਮ (ਵੇਖੋ ਸਲੋਕੁ ੩, ਪਉੜੀ ੧)।
ਉਹਨਾਂ ਨੂੰ ਸੱਚੇ ਖਸਮ (ਪ੍ਰਭੂ) ਤੋਂ ਬਿਨਾ ਕਿਸੇ ਹੋਰ ਦੀ ਮੁਥਾਜੀ ਨਹੀਂ ਹੁੰਦੀ।


ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਖਾਹਿ  

Sitting, waiting at the Lord's Door, they beg for food, and when He gives to them, they eat.  

ਵਾਟ ਉਪਰਿ = ਰਾਹ ਵਿਚ, ਜ਼ਿੰਦਗੀ-ਰੂਪ ਰਾਹੇ ਪਏ ਹੋਏ। ਖਰਚੁ ਮੰਗਾ = (ਨਾਮ-ਰੂਪ) ਖਾਣਾ ਹੀ ਮੰਗਦੇ ਹਨ। ਦੇਇ = (ਪ੍ਰਭੂ) ਦੇਂਦਾ ਹੈ।
ਜ਼ਿੰਦਗੀ-ਰੂਪ ਰਾਹੇ ਪਏ ਹੋਏ ਉਹ ਮਨੁੱਖ ਰੱਬ ਦੇ ਦਰ ਤੋਂ ਹੀ ਨਾਮ-ਰੂਪ ਖ਼ੁਰਾਕ ਮੰਗਦੇ ਹਨ, ਜਦੋਂ ਰੱਬ ਦੇਂਦਾ ਹੈ ਤਦੋਂ ਖਾਂਦੇ ਹਨ।


ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹ੍ਹਾ ਮੇਲੁ  

There is only One Court of the Lord, and He has only one pen; there, you and I shall meet.  

ਦੀਬਾਨੁ = ਅਦਾਲਤ। ਕਲਮ = ਭਾਵ, ਲੇਖਾ ਲਿਖਣ ਵਾਲਾ (ਹਰੀ ਆਪ ਹੀ ਫ਼ੈਸਲਾ ਕਰਨ ਵਾਲਾ ਤੇ ਆਪ ਹੀ ਲੇਖਾ ਲਿਖਣ ਵਾਲਾ ਹੈ)। ਹਮਾ ਤੁਮ੍ਹ੍ਹਾ ਮੇਲੁ = ਸਾਰੇ ਚੰਗੇ ਮੰਦੇ ਜੀਵਾਂ ਦਾ ਮੇਲਾ (ਪ੍ਰਭੂ ਦੇ ਦਰ ਤੇ ਹੋਵੇਗਾ)।
(ਉਹਨਾਂ ਨੂੰ ਇਹ ਨਿਸ਼ਚਾ ਹੈ) ਕਿ ਪ੍ਰਭੂ ਆਪ ਹੀ ਫ਼ੈਸਲਾ ਕਰਨ ਵਾਲਾ ਹੈ ਤੇ ਆਪ ਹੀ ਲੇਖਾ ਲਿਖਣ ਵਾਲਾ ਹੈ, ਸਾਰੇ ਚੰਗੇ ਮੰਦੇ ਜੀਵਾਂ ਦਾ ਮੇਲਾ ਉਸੇ ਦੇ ਦਰ ਤੇ ਹੁੰਦਾ ਹੈ;


ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥  

In the Court of the Lord, the accounts are examined; O Nanak, the sinners are crushed, like oil seeds in the press. ||2||  

ਜਿਉ ਤੇਲੁ = ਜਿਵੇਂ ਤੇਲ ਪੀੜੀਦਾ ਹੈ, ਜਿਵੇਂ ਪੀੜ ਕੇ ਤੇਲ ਕੱਢੀਦਾ ਹੈ ॥੨॥
ਹੇ ਨਾਨਕ! ਪ੍ਰਭੂ ਸਭ ਤੋਂ (ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ ਤੇ ਮੰਦੇ ਮਨੁੱਖਾਂ ਨੂੰ ਇਉਂ ਪੀੜ ਸੁੱਟਦਾ ਹੈ ਜਿਵੇਂ ਤੇਲ (ਭਾਵ, ਉਹਨਾਂ ਦੇ ਮੰਦੇ ਸੰਸਕਾਰ ਅੰਦਰੋਂ ਕੱਢਣ ਲਈ ਉਹਨਾਂ ਨੂੰ ਦੁੱਖਾਂ ਰੂਪ ਕੋਹਲੂ ਵਿਚ ਪਾ ਕੇ ਪੀੜਦਾ ਹੈ) ॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits