Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪਉੜੀ  

Pauree:  

xxx
xxx


ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ  

You Yourself created the creation; You Yourself infused Your power into it.  

ਕਰਣਾ = ਸਰੀਰ, ਕੀਤਾ ਹੋਇਆ ਅਕਾਰ, ਸ੍ਰਿਸ਼ਟੀ। ਤੈ = (ਹੇ ਪ੍ਰਭੂ!) ਤੂੰ।
(ਹੇ ਪ੍ਰਭੂ!) ਤੂੰ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ।


ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ  

You behold Your creation, like the losing and winning dice of the earth.  

ਧਰਿ = ਧਰ ਕੇ, ਰੱਖ ਕੇ, (ਜਗਤ ਵਿਚ) ਰਚ ਕੇ। ਸਾਰੀ = ਨਰਦ, ਜੀਵ-ਰੂਪ ਨਰਦਾਂ। ਕਚੀ ਪਕੀ ਸਾਰੀਐ = ਕੱਚੀਆਂ ਪੱਕੀਆਂ ਨਰਦਾਂ ਨੂੰ, ਚੰਗੇ ਮੰਦੇ ਜੀਵਾਂ ਨੂੰ।
ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ।


ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ  

Whoever has come, shall depart; all shall have their turn.  

xxx
ਜੋ ਸੰਸਾਰ ਤੇ ਜਨਮ ਲੈ ਕੇ ਆਇਆ ਹੈ, ਉਸ ਦੀ ਮੌਤ ਵੀ ਅਵੱਸ਼ ਹੋਵੇਗੀ। ਇਹ ਮੌਤ ਦੀ ਵਾਰੀ ਸਭ ਨੂੰ ਆਉਣ ਵਾਲੀ ਹੈ।


ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ  

He who owns our soul, and our very breath of life - why should we forget that Lord and Master from our minds?  

ਜਿਸ ਕੇ = ਜਿਸ ਪ੍ਰਭੂ ਦੇ।
ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ।


ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥  

With our own hands, let us resolve our own affairs. ||20||  

xxx॥੨੦॥
(ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) ॥੨੦॥


ਸਲੋਕੁ ਮਹਲਾ  

Shalok, Second Mehl:  

xxx
xxx


ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ  

What sort of love is this, which clings to duality?  

ਦੂਜੈ = (ਆਪਣੇ ਪ੍ਰੀਤਮ ਨੂੰ ਛੱਡ ਕੇ) ਕਿਸੇ ਹੋਰ ਵਿਚ।
(ਜੇ ਕੋਈ ਪ੍ਰੇਮੀ ਜੀਊੜਾ ਆਪਣੇ ਪਿਆਰੇ ਤੋਂ ਬਿਨਾ) ਕਿਸੇ ਹੋਰ ਵਿਚ (ਭੀ) ਚਿੱਤ ਜੋੜ ਲਏ, ਤਾਂ ਉਸ ਦੇ ਇਸ਼ਕ ਨੂੰ ਸੱਚਾ ਇਸ਼ਕ ਨਹੀਂ ਆਖਿਆ ਜਾ ਸਕਦਾ।


ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ  

O Nanak, he alone is called a lover, who remains forever immersed in absorption.  

ਕਾਂਢੀਐ = ਕਿਹਾ ਜਾਂਦਾ ਹੈ, ਕਹੀਦਾ ਹੈ। ਰਹੈ ਸਮਾਇ = ਸਮਾਇ ਰਹੈ, ਮਸਤ ਰਹੈ, (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ।
ਹੇ ਨਾਨਕ! ਉਹੀ ਮਨੁੱਖ ਸੱਚਾ ਆਸ਼ਕ ਕਿਹਾ ਜਾ ਸਕਦਾ ਹੈ ਜੋ ਹਰ ਵੇਲੇ (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ।


ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ  

But one who feels good only when good is done for him, and feels bad when things go badly -  

ਚੰਗੈ = ਚੰਗੇ (ਕੰਮ) ਨੂੰ, (ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ ਕੰਮ ਨੂੰ। ਮੰਦੈ ਮੰਦਾ ਹੋਇ = (ਆਪਣੇ ਸੱਜਣ ਵਲੋਂ ਹੋਏ ਕਿਸੇ) ਮਾੜੇ (ਕੰਮ) ਨੂੰ (ਵੇਖ ਕੇ, ਆਖੇ ਕਿ ਇਹ) ਮਾੜਾ (ਕੰਮ) ਹੋਇਆ ਹੈ।
(ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ (ਕੰਮ) ਨੂੰ ਤੱਕ ਕੇ ਆਖੇ ਕਿ ਇਹ ਚੰਗਾ ਕੰਮ ਹੈ, ਪਰ ਮਾੜੇ ਕੰਮ ਨੂੰ ਵੇਖ ਕੇ ਆਖੇ ਕਿ ਇਹ ਮਾੜਾ ਕੰਮ ਹੈ (ਭਾਵ, ਆਪਣੇ ਵਲੋਂ ਆਏ ਕਿਸੇ ਸੁਖ ਨੂੰ ਤਾਂ ਹੱਸ ਕੇ ਕਬੂਲ ਕਰੇ, ਪਰ ਦੁੱਖ ਨੂੰ ਵੇਖ ਕੇ ਘਾਬਰ ਜਾਏ),


ਆਸਕੁ ਏਹੁ ਆਖੀਐ ਜਿ ਲੇਖੈ ਵਰਤੈ ਸੋਇ ॥੧॥  

do not call him a lover. He trades only for his own account. ||1||  

ਜਿ ਸੋਇ = ਜੇ ਉਹ ਮਨੁੱਖ; ਜਿਹੜਾ ਮਨੁੱਖ ॥੧॥
ਉਹ ਮਨੁੱਖ ਭੀ, ਹੇ ਨਾਨਕ! ਸੱਚਾ ਆਸ਼ਕ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਲੇਖੇ ਗਿਣ ਗਿਣ ਕੇ ਪਿਆਰ ਦੀ ਸਾਂਝ ਬਣਾਂਦਾ ਹੈ ॥੧॥


ਮਹਲਾ  

Second Mehl:  

xxx
xxx


ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ  

One who offers both respectful greetings and rude refusal to his master, has gone wrong from the very beginning.  

ਸਲਾਮੁ = ਨਿਮ੍ਰਤਾ, ਸਿਰ ਨਿਵਾਣਾ। ਜਬਾਬੁ = ਇਤਰਾਜ਼, ਨਾਂਹ-ਨੁੱਕਰ। ਮੁੰਢਹੁ = ਉੱਕਾ ਹੀ।
(ਜੋ ਮਨੁੱਖ ਆਪਣੇ ਮਾਲਕ ਪ੍ਰਭੂ ਦੇ ਹੁਕਮ ਅੱਗੇ ਕਦੇ ਤਾਂ) ਸਿਰ ਨਿਵਾਂਦਾ ਹੈ, ਅਤੇ ਕਦੇ (ਉਸ ਦੇ ਕੀਤੇ ਉੱਤੇ) ਇਤਰਾਜ਼ ਕਰਦਾ ਹੈ, ਉਹ (ਮਾਲਕ ਦੀ ਰਜ਼ਾ ਦੇ ਰਾਹ ਉੱਤੇ ਤੁਰਨ ਤੋਂ) ਉੱਕਾ ਹੀ ਖੁੰਝਿਆ ਜਾ ਰਿਹਾ ਹੈ।


ਨਾਨਕ ਦੋਵੈ ਕੂੜੀਆ ਥਾਇ ਕਾਈ ਪਾਇ ॥੨॥  

O Nanak, both of his actions are false; he obtains no place in the Court of the Lord. ||2||  

ਦੋਵੈ = ਦੋਵੇਂ ਗੱਲਾਂ, ਭਾਵ, ਕਦੇ ਸਿਰ ਨਿਵਾਣਾ ਅਤੇ ਕਦੇ ਅੱਗੇ ਬੋਲ ਪੈਣਾ ॥੨॥
ਹੇ ਨਾਨਕ! ਸਿਰ ਨਿਵਾਣਾ ਅਤੇ ਇਤਰਾਜ਼ ਕਰਨਾ-ਦੋਵੇਂ ਹੀ ਝੂਠੇ ਹਨ, ਇਹਨਾਂ ਦੋਹਾਂ ਵਿਚੋਂ ਕੋਈ ਗੱਲ ਭੀ (ਮਾਲਕ ਦੇ ਦਰ ਤੇ) ਕਬੂਲ ਨਹੀਂ ਹੁੰਦੀ ॥੨॥


ਪਉੜੀ  

Pauree:  

xxx
xxx


ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ  

Serving Him, peace is obtained; meditate and dwell upon that Lord and Master forever.  

ਸਮ੍ਹ੍ਹਾਲੀਐ = ਸੰਭਾਲਣਾ ਚਾਹੀਦਾ ਹੈ, ਚੇਤੇ ਰੱਖਣਾ ਚਾਹੀਦਾ ਹੈ।
ਜਿਸ ਮਾਲਕ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ, ਉਸ ਮਾਲਕ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ।


ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ  

Why do you do such evil deeds, that you shall have to suffer so?  

ਜਿਤੁ = ਜਿਸ (ਕੰਮ ਦੇ ਕਰਨ) ਨਾਲ। ਸਾ ਘਾਲ = ਉਹ ਮਿਹਨਤ।
ਜਦੋਂ ਮਨੁੱਖ ਨੇ ਆਪਣੇ ਕੀਤੇ ਦਾ ਫਲ ਆਪ ਭੋਗਣਾ ਹੈ ਤਾਂ ਫੇਰ ਕੋਈ ਮਾੜੀ ਕਮਾਈ ਨਹੀਂ ਕਰਨੀ ਚਾਹੀਦੀ (ਜਿਸ ਦਾ ਮਾੜਾ ਫਲ ਭੋਗਣਾ ਪਏ)।


ਮੰਦਾ ਮੂਲਿ ਕੀਚਈ ਦੇ ਲੰਮੀ ਨਦਰਿ ਨਿਹਾਲੀਐ  

Do not do any evil at all; look ahead to the future with foresight.  

ਮੂਲਿ ਨ ਕੀਚਈ = ਉੱਕਾ ਹੀ ਨਹੀਂ ਕਰਨਾ ਚਾਹੀਦਾ। ਨਿਹਾਲੀਐ = ਵੇਖਣਾ ਚਾਹੀਦਾ ਹੈ।
ਮਾੜਾ ਕੰਮ ਭੁੱਲ ਕੇ ਭੀ ਨਾ ਕਰੀਏ, ਡੂੰਘੀ (ਵਿਚਾਰ ਵਾਲੀ) ਨਜ਼ਰ ਮਾਰ ਕੇ ਤੱਕ ਲਈਏ (ਕਿ ਇਸ ਮਾੜੇ ਕੰਮ ਦਾ ਸਿੱਟਾ ਕੀਹ ਨਿਕਲੇਗਾ)।


ਜਿਉ ਸਾਹਿਬ ਨਾਲਿ ਹਾਰੀਐ ਤੇਵੇਹਾ ਪਾਸਾ ਢਾਲੀਐ  

So throw the dice in such a way, that you shall not lose with your Lord and Master.  

ਜਿਉ = ਜਿਸ ਤਰ੍ਹਾਂ, ਜਿਸ ਤਰੀਕੇ ਨਾਲ। ਨ ਹਾਰੀਐ = ਨਾ ਟੁੱਟੇ। ਤੇਵੇਹਾ = ਉਹੋ ਜਿਹਾ। ਪਾਸਾ ਢਾਲੀਐ = ਚਾਲ ਚੱਲਣੀ ਚਾਹੀਦੀ ਹੈ, ਉੱਦਮ ਕਰਨਾ ਚਾਹੀਦਾ ਹੈ।
ਕੋਈ ਇਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ, ਜਿਸ ਕਰਕੇ (ਪ੍ਰਭੂ) ਖਸਮ ਨਾਲੋਂ (ਪ੍ਰੀਤ) ਨਾ ਟੁੱਟ ਜਾਏ।


ਕਿਛੁ ਲਾਹੇ ਉਪਰਿ ਘਾਲੀਐ ॥੨੧॥  

Do those deeds which shall bring you profit. ||21||  

ਘਾਲੀਐ = ਘਾਲ ਘਾਲਣੀ ਚਾਹੀਦੀ ਹੈ, ਕਮਾਈ ਕਰਨੀ ਚਾਹੀਦੀ ਹੈ ॥੨੧॥
(ਮਨੁੱਖਾ-ਜਨਮ ਪਾ ਕੇ) ਕੋਈ ਨਫ਼ੇ ਵਾਲੀ ਘਾਲ ਕਮਾਈ ਕਰਨੀ ਚਾਹੀਦੀ ਹੈ ॥੨੧॥


ਸਲੋਕੁ ਮਹਲਾ  

Shalok, Second Mehl:  

xxx
xxx


ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ  

If a servant performs service, while being vain and argumentative,  

ਨਾਲੇ = ਚਾਕਰੀ ਦੇ ਨਾਲ, ਭਾਵ, ਚਾਕਰੀ ਭੀ ਕਰੇ ਤੇ ਨਾਲੇ। ਗਾਰਬੁ = (ਸ਼ਬਦ 'ਗਰਬੁ' ਤੋਂ ਵਿਸ਼ੇਸ਼ਣ ਹੈ) ਗਰਬ ਵਾਲਾ, ਅਹੰਕਾਰ ਵਾਲਾ, ਅਹੰਕਾਰ-ਭਰਿਆ। ਵਾਦੁ = ਝਗੜਾ।
ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ,


ਗਲਾ ਕਰੇ ਘਣੇਰੀਆ ਖਸਮ ਪਾਏ ਸਾਦੁ  

he may talk as much as he wants, but he shall not be pleasing to his Master.  

ਸਾਦੁ = ਪ੍ਰਸੰਨਤਾ, ਖ਼ੁਸ਼ੀ।
ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ।


ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ  

But if he eliminates his self-conceit and then performs service, he shall be honored.  

ਆਪੁ = ਆਪਣੇ ਆਪ ਨੂੰ, ਅਪਣੱਤ, ਹਉਮੈ, ਅਹੰਕਾਰ। ਤਾ = ਤਦੋਂ।
ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ,


ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥  

O Nanak, if he merges with the one with whom he is attached, his attachment becomes acceptable. ||1||  

ਜਿਸ ਨੋ ਲਗਾ = ਜਿਸ ਮਾਲਕ ਦੀ ਸੇਵਾ ਕਰਦਾ ਹੈ। ਤਿਸੁ = ਉਸ ਮਾਲਕ ਨੂੰ। ਲਗਾ ਸੋ = ਸੋ (ਮਨੁੱਖ) ਲੱਗਾ ਹੋਇਆ, ਸੋ ਲੱਗਾ ਹੋਇਆ ਮਨੁੱਖ, ਮਾਲਕ ਦੀ ਸੇਵਾ ਕਰਦਾ ਉਹ ਮਨੁੱਖ ॥੧॥
ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ ॥੧॥


ਮਹਲਾ  

Second Mehl:  

xxx
xxx


ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ  

Whatever is in the mind, comes forth; spoken words by themselves are just wind.  

ਜੀਇ = ਜੀਉ ਵਿਚ; ਜੀ ਵਿਚ, ਮਨ ਵਿਚ। ਮੁਹ ਕਾ ਕਹਿਆ = ਮੂੰਹ ਦਾ ਆਖਿਆ ਹੋਇਆ, ਜ਼ਬਾਨੀ ਆਖਿਆ ਹੋਇਆ ਬਚਨ। ਵਾਉ = ਹਵਾ, ਪੌਣ, ਭਾਵ, ਪੌਣ ਵਾਂਗ ਓਪਰਾ ਓਪਰਾ।
ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ।


ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥  

He sows seeds of poison, and demands Ambrosial Nectar. Behold - what justice is this? ||2||  

ਵੇਖਹੁ ਏਹੁ ਨਿਆਉ = ਇਸ ਇਨਸਾਫ਼ ਨੂੰ ਵੇਖੋ; ਇਹ ਕਿਹੜੀ ਇਨਸਾਫ਼ ਦੀ ਗੱਲ ਹੈ? ਇਹ ਅਚਰਜ ਨਿਆਂ ਦੀ ਗੱਲ ਹੈ ॥੨॥
ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ ॥੨॥


ਮਹਲਾ  

Second Mehl:  

xxx
xxx


ਨਾਲਿ ਇਆਣੇ ਦੋਸਤੀ ਕਦੇ ਆਵੈ ਰਾਸਿ  

Friendship with a fool never works out right.  

xxx
ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ,


ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ  

As he knows, he acts; behold, and see that it is so.  

ਜੇਹਾ ਜਾਣੈ = ਜਿਹੋ ਜਿਹੀ ਉਸ ਅੰਞਾਣ ਦੀ ਸਮਝ ਹੁੰਦੀ ਹੈ। ਤੇਹੋ ਵਰਤੈ = ਉਹੋ ਜਿਹਾ ਉਹ ਕੰਮ ਕਰਦਾ ਹੈ। ਕੋ = ਕੋਈ ਮਨੁੱਖ। ਨਿਰਜਾਸਿ = ਨਿਰਣਾ ਕਰ ਕੇ, ਪਰਖ ਕਰ ਕੇ।
ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ)।


ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ  

One thing can be absorbed into another thing, but duality keeps them apart.  

ਸਮਾਵੈ = ਪੈ ਸਕਦੀ ਹੈ, ਸਮਾ ਸਕਦੀ ਹੈ। ਪਾਸਿ = ਲਾਂਭੇ, ਪਾਸੇ, ਵੱਖਰੀ।
ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ)।


ਸਾਹਿਬ ਸੇਤੀ ਹੁਕਮੁ ਚਲੈ ਕਹੀ ਬਣੈ ਅਰਦਾਸਿ  

No one can issue commands to the Lord Master; offer instead humble prayers.  

ਸਾਹਿਬ ਸੇਤੀ = ਮਾਲਕ ਦੇ ਨਾਲ। ਬਣੈ = ਫਬਦੀ ਹੈ।
ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ।


ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥  

Practicing falsehood, only falsehood is obtained. O Nanak, through the Lord's Praise, one blossoms forth. ||3||  

ਕੂੜਿ ਕਮਾਣੈ = ਛਲ ਕੀਤਿਆਂ, ਠੱਗੀ ਦੀ ਕਮਾਈ ਕੀਤਿਆਂ, ਧੋਖੇ ਦਾ ਕੰਮ ਕੀਤਿਆਂ। ਵਿਗਾਸਿ = ਵਿਗਸੀਦਾ ਹੈ, ਅੰਦਰ ਉਮਾਹ ਪੈਦਾ ਹੁੰਦਾ ਹੈ, ਅੰਦਰ ਖਿੜ ਆਉਂਦਾ ਹੈ ॥੩॥
ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ ॥੩॥


ਮਹਲਾ  

Second Mehl:  

xxx
xxx


ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ  

Friendship with a fool, and love with a pompous person,  

ਵਡਾਰੂ = ਵੱਡਾ ਮਨੁੱਖ, ਆਪਣੇ ਨਾਲੋਂ ਵੱਡਾ ਮਨੁੱਖ।
ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ-


ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਥੇਹੁ ॥੪॥  

are like lines drawn in water, leaving no trace or mark. ||4||  

xxx॥੪॥
ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ, ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ ॥੪॥


ਮਹਲਾ  

Second Mehl:  

xxx
xxx


ਹੋਇ ਇਆਣਾ ਕਰੇ ਕੰਮੁ ਆਣਿ ਸਕੈ ਰਾਸਿ  

If a fool does a job, he cannot do it right.  

xxx
ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ;


ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥  

Even if he does something right, he does the next thing wrong. ||5||  

ਇਕ ਅਧ = ਥੋੜਾ ਬਹੁਤਾ, ਕੋਈ ਇਕ ਕੰਮ। ਵੇਰਾਸਿ = ਉਲਟ = ਖ਼ਰਾਬ ॥੫॥
ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ ॥੫॥


ਪਉੜੀ  

Pauree:  

xxx
xxx


ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ  

If a servant, performing service, obeys the Will of his Master,  

ਖਸਮੈ ਭਾਇ = ਖਸਮ ਦੀ ਮਰਜ਼ੀ ਅਨੁਸਾਰ, ਆਪਣੇ ਮਾਲਕ ਦੀ ਮਰਜ਼ੀ ਦੇ ਪਿੱਛੇ।
ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ,


ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ  

his honor increases, and he receives double his wages.  

ਹੁਰਮਤਿ = ਇੱਜ਼ਤ। ਅਗਲੀ = ਬਹੁਤੀ। ਵਜਹੁ = ਤਨਖ਼ਾਹ, ਰੋਜ਼ੀਨਾ, ਵਜ਼ੀਫਾ।
ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ।


ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ  

But if he claims to be equal to his Master, he earns his Master's displeasure.  

ਗੈਰਤਿ = ਸ਼ਰਮਿੰਦਗੀ।
ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ), ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ,


ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ  

He loses his entire salary, and is also beaten on his face with shoes.  

ਅਗਲਾ = ਪਹਿਲਾ, ਜੋ ਪਹਿਲਾਂ ਮਿਲਦਾ ਸੀ। ਮੁਹੇ ਮੁਹਿ = ਮੂੰਹ ਉੱਤੇ, ਭਾਵ, ਸਦਾ ਆਪਣੇ ਮੂੰਹ ਉੱਤੇ। ਪਾਣਾ = ਜੁੱਤੀਆਂ।
ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ।


ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ  

Let us all celebrate Him, from whom we receive our nourishment.  

xxx
ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ;


ਨਾਨਕ ਹੁਕਮੁ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥  

O Nanak, no one can issue commands to the Lord Master; let us offer prayers instead. ||22||  

xxx॥੨੨॥
ਹੇ ਨਾਨਕ! ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ ॥੨੨॥


ਸਲੋਕੁ ਮਹਲਾ  

Shalok, Second Mehl:  

xxx
xxx


ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ  

What sort of gift is this, which we receive only by our own asking?  

ਦਾਤਿ = ਬਖ਼ਸ਼ਸ਼। ਆਪਸ ਤੇ = ਆਪਣੇ ਆਪ ਤੋਂ, ਆਪਣੇ ਉੱਦਮ ਨਾਲ।
ਜੇ ਆਖੀਏ ਕਿ ਮੈਂ ਆਪਣੇ ਉੱਦਮ ਨਾਲ ਇਹ ਚੀਜ਼ ਲਈ ਹੈ, ਤਾਂ ਇਹ (ਮਾਲਕ ਵਲੋਂ) ਬਖ਼ਸ਼ਸ਼ ਨਹੀਂ ਅਖਵਾ ਸਕਦੀ।


        


© SriGranth.org, a Sri Guru Granth Sahib resource, all rights reserved.
See Acknowledgements & Credits