Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਮੇਰੀ ਬਹੁਰੀਆ ਕੋ ਧਨੀਆ ਨਾਉ

ਲੇ ਰਾਖਿਓ ਰਾਮ ਜਨੀਆ ਨਾਉ ॥੧॥

ਇਨ੍ਹ੍ਹ ਮੁੰਡੀਅਨ ਮੇਰਾ ਘਰੁ ਧੁੰਧਰਾਵਾ

ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ

ਕਹਤੁ ਕਬੀਰ ਸੁਨਹੁ ਮੇਰੀ ਮਾਈ

ਇਨ੍ਹ੍ਹ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥

ਆਸਾ

ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ

ਅੰਤ ਕੀ ਬਾਰ ਲਹੈਗੀ ਆਢੈ ॥੧॥ ਰਹਾਉ

ਘੂੰਘਟੁ ਕਾਢਿ ਗਈ ਤੇਰੀ ਆਗੈ

ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥

ਘੂੰਘਟ ਕਾਢੇ ਕੀ ਇਹੈ ਬਡਾਈ

ਦਿਨ ਦਸ ਪਾਂਚ ਬਹੂ ਭਲੇ ਆਈ ॥੨॥

ਘੂੰਘਟੁ ਤੇਰੋ ਤਉ ਪਰਿ ਸਾਚੈ

ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥

ਕਹਤ ਕਬੀਰ ਬਹੂ ਤਬ ਜੀਤੈ

ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥

ਆਸਾ

ਕਰਵਤੁ ਭਲਾ ਕਰਵਟ ਤੇਰੀ

ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥

ਹਉ ਵਾਰੀ ਮੁਖੁ ਫੇਰਿ ਪਿਆਰੇ

ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ

ਜਉ ਤਨੁ ਚੀਰਹਿ ਅੰਗੁ ਮੋਰਉ

ਪਿੰਡੁ ਪਰੈ ਤਉ ਪ੍ਰੀਤਿ ਤੋਰਉ ॥੨॥

ਹਮ ਤੁਮ ਬੀਚੁ ਭਇਓ ਨਹੀ ਕੋਈ

ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥

ਕਹਤੁ ਕਬੀਰੁ ਸੁਨਹੁ ਰੇ ਲੋਈ

ਅਬ ਤੁਮਰੀ ਪਰਤੀਤਿ ਹੋਈ ॥੪॥੨॥੩੫॥

ਆਸਾ

ਕੋਰੀ ਕੋ ਕਾਹੂ ਮਰਮੁ ਜਾਨਾਂ

ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ

ਜਬ ਤੁਮ ਸੁਨਿ ਲੇ ਬੇਦ ਪੁਰਾਨਾਂ

ਤਬ ਹਮ ਇਤਨਕੁ ਪਸਰਿਓ ਤਾਨਾਂ ॥੧॥

ਧਰਨਿ ਅਕਾਸ ਕੀ ਕਰਗਹ ਬਨਾਈ

ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥

ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ

ਜੋਲਾਹੇ ਘਰੁ ਅਪਨਾ ਚੀਨ੍ਹ੍ਹਾਂ ਘਟ ਹੀ ਰਾਮੁ ਪਛਾਨਾਂ ॥੩॥

ਕਹਤੁ ਕਬੀਰੁ ਕਾਰਗਹ ਤੋਰੀ

ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥

ਆਸਾ

ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਜਾਨਾਂ

ਲੋਕ ਪਤੀਣੇ ਕਛੂ ਹੋਵੈ ਨਾਹੀ ਰਾਮੁ ਅਯਾਨਾ ॥੧॥

ਪੂਜਹੁ ਰਾਮੁ ਏਕੁ ਹੀ ਦੇਵਾ

ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ

ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ

ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥

ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਬਾਂਚਿਆ ਜਾਈ

ਹਰਿ ਕਾ ਸੰਤੁ ਮਰੈ ਹਾੜੰਬੈ ਸਗਲੀ ਸੈਨ ਤਰਾਈ ॥੩॥

ਦਿਨਸੁ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ

ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥

        


© SriGranth.org, a Sri Guru Granth Sahib resource, all rights reserved.
See Acknowledgements & Credits