Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ

ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥

ਰੇ ਚਿਤ ਚੇਤਸਿ ਕੀ ਦਯਾਲ ਦਮੋਦਰ ਬਿਬਹਿ ਜਾਨਸਿ ਕੋਈ

ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ

ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ

ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥

ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ

ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥

ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ

ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥

ਆਸਾ ਸੇਖ ਫਰੀਦ ਜੀਉ ਕੀ ਬਾਣੀ

ਸਤਿਗੁਰ ਪ੍ਰਸਾਦਿ

ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ

ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥

ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ

ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ

ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ

ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥

ਪਰਵਦਗਾਰ ਅਪਾਰ ਅਗਮ ਬੇਅੰਤ ਤੂ

ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥

ਤੇਰੀ ਪਨਹ ਖੁਦਾਇ ਤੂ ਬਖਸੰਦਗੀ

ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥

ਆਸਾ

ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ

ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥

ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ

ਜੇ ਜਾਣਾ ਮਰਿ ਜਾਈਐ ਘੁਮਿ ਆਈਐ

ਝੂਠੀ ਦੁਨੀਆ ਲਗਿ ਆਪੁ ਵਞਾਈਐ ॥੨॥

ਬੋਲੀਐ ਸਚੁ ਧਰਮੁ ਝੂਠੁ ਬੋਲੀਐ

ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥

ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ

ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥

ਸੇਖ ਹੈਯਾਤੀ ਜਗਿ ਕੋਈ ਥਿਰੁ ਰਹਿਆ

ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥

ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ

ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥

ਚਲੇ ਚਲਣਹਾਰ ਵਿਚਾਰਾ ਲੇਇ ਮਨੋ

ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥

ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ

ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥

        


© SriGranth.org, a Sri Guru Granth Sahib resource, all rights reserved.
See Acknowledgements & Credits