Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:
ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਰਾਗੁ ਗੂਜਰੀ ਮਹਲਾ ਚਉਪਦੇ ਘਰੁ

ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ

ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥

ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਹੋਇ ॥੧॥ ਰਹਾਉ

ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ

ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥

ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ

ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥

ਨੇੜਾ ਹੈ ਦੂਰਿ ਜਾਣਿਅਹੁ ਨਿਤ ਸਾਰੇ ਸੰਮ੍ਹ੍ਹਾਲੇ

ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥

ਗੂਜਰੀ ਮਹਲਾ

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ

ਤਾ ਕੋ ਅੰਤੁ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ

ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ

ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ

ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ

ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥

ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ

ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

        


© SriGranth.org, a Sri Guru Granth Sahib resource, all rights reserved.
See Acknowledgements & Credits