Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ  

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥  

Ik▫oaʼnkār saṯ nām karṯā purakẖ nirbẖa▫o nirvair akāl mūraṯ ajūnī saibẖaʼn gur parsāḏ.  

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:  

xxx
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਰਾਗੁ ਗੂਜਰੀ ਮਹਲਾ ਚਉਪਦੇ ਘਰੁ  

रागु गूजरी महला १ चउपदे घरु १ ॥  

Rāg gūjrī mėhlā 1 cẖa▫upḏe gẖar 1.  

Raag Goojaree, First Mehl, Chau-Padas, First House:  

xxx
ਰਾਗ ਗੂਜਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।


ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ  

तेरा नामु करी चनणाठीआ जे मनु उरसा होइ ॥  

Ŧerā nām karī cẖanṇāṯẖī▫ā je man ursā ho▫e.  

I would make Your Name the sandalwood, and my mind the stone to rub it on;  

ਚਨਣਾਠੀਆ = {ਚੰਦਨ ਕਾਠ} ਚੰਦਨ ਦੀ ਲੱਕੜੀ। ਕਰੀ = ਮੈਂ ਕਰਾਂ। ਉਰਸਾ = ਸਿਲ, ਚੰਦਨ ਘਸਾਣ ਵਾਲਾ ਵੱਟਾ।
(ਹੇ ਪ੍ਰਭੂ!) ਜੇ ਮੈਂ ਤੇਰੇ ਨਾਮ (ਦੀ ਯਾਦ) ਨੂੰ ਚੰਨਣ ਦੀ ਲੱਕੜੀ ਬਣਾ ਲਵਾਂ, ਜੇ ਮੇਰਾ ਮਨ (ਉਸ ਚੰਦਨ ਦੀ ਲੱਕੜੀ ਨੂੰ ਘਸਾਣ ਵਾਸਤੇ) ਸਿਲ ਬਣ ਜਾਏ,


ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥  

करणी कुंगू जे रलै घट अंतरि पूजा होइ ॥१॥  

Karṇī kungū je ralai gẖat anṯar pūjā ho▫e. ||1||  

for saffron, I would offer good deeds; thus, I perform worship and adoration within my heart. ||1||  

ਕਰਣੀ = ਉੱਚਾ ਆਚਰਨ। ਕੁੰਗੂ = ਕੁੰਕੁਮ, ਕੇਸਰ। ਘਟ = ਹਿਰਦਾ ॥੧॥
ਜੇ ਮੇਰਾ ਉੱਚਾ ਆਚਰਨ (ਇਹਨਾਂ ਦੇ ਨਾਲ) ਕੇਸਰ (ਬਣ ਕੇ) ਰਲ ਜਾਏ, ਤਾਂ ਤੇਰੀ ਪੂਜਾ ਮੇਰੇ ਹਿਰਦੇ ਦੇ ਅੰਦਰ ਹੀ ਪਈ ਹੋਵੇਗੀ ॥੧॥


ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਹੋਇ ॥੧॥ ਰਹਾਉ  

पूजा कीचै नामु धिआईऐ बिनु नावै पूज न होइ ॥१॥ रहाउ ॥  

Pūjā kīcẖai nām ḏẖi▫ā▫ī▫ai bin nāvai pūj na ho▫e. ||1|| rahā▫o.  

Perform worship and adoration by meditating on the Naam, the Name of the Lord; without the Name, there is no worship and adoration. ||1||Pause||  

ਕੀਚੈ = ਕਰਨੀ ਚਾਹੀਦੀ ਹੈ। ਪੂਜ = ਪੂਜਾ ॥੧॥
ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹੀ ਪੂਜਾ ਕਰਨੀ ਚਾਹੀਦੀ ਹੈ। ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਕੋਈ ਪੂਜਾ (ਐਸੀ) ਨਹੀਂ (ਜੋ ਪਰਵਾਨ ਹੋ ਸਕੇ) ॥੧॥ ਰਹਾਉ॥


ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ  

बाहरि देव पखालीअहि जे मनु धोवै कोइ ॥  

Bāhar ḏev pakẖālī▫ah je man ḏẖovai ko▫e.  

If one were to wash his heart inwardly, like the stone idol which is washed on the outside,  

ਦੇਵ = ਦੇਵਤੇ, ਮੂਰਤੀਆਂ। ਪਖਾਲੀਅਹਿ = ਧੋਤੇ ਜਾਂਦੇ ਹਨ।
ਜਿਵੇਂ ਬਾਹਰ ਦੇਵ-ਮੂਰਤੀਆਂ ਦੇ ਇਸ਼ਨਾਨ ਕਰਾਈਦੇ ਹਨ, ਤਿਵੇਂ ਜੇ ਕੋਈ ਮਨੁੱਖ ਆਪਣੇ ਮਨ ਨੂੰ (ਨਾਮ-ਸਿਮਰਨ ਨਾਲ) ਧੋਵੇ,


ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥  

जूठि लहै जीउ माजीऐ मोख पइआणा होइ ॥२॥  

Jūṯẖ lahai jī▫o mājī▫ai mokẖ pa▫i▫āṇā ho▫e. ||2||  

his filth would be removed, his soul would be cleansed, and he would be liberated when he departs. ||2||  

ਜੂਠਿ = ਵਿਕਾਰਾਂ ਦੀ ਮੈਲ। ਮਾਜੀਐ = ਮਾਂਜਿਆ ਜਾਂਦਾ ਹੈ, ਸਾਫ਼ ਪਵਿਤ੍ਰ ਹੋ ਜਾਂਦਾ ਹੈ। ਮੋਖ = ਵਿਕਾਰਾਂ ਤੋਂ ਆਜ਼ਾਦ, ਖੁਲ੍ਹਾ। ਪਇਆਣਾ = {प्रयाण} ਸਫ਼ਰ ॥੨॥
ਤਾਂ ਉਸ ਦੇ ਮਨ ਦੀ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ, ਉਸ ਦੀ ਜਿੰਦ ਸੁੱਧ-ਪਵਿਤ੍ਰ ਹੋ ਜਾਂਦੀ ਹੈ, ਉਸ ਦਾ ਜੀਵਨ-ਸਫ਼ਰ ਵਿਕਾਰਾਂ ਤੋਂ ਆਜ਼ਾਦ ਹੋ ਜਾਂਦਾ ਹੈ ॥੨॥


ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ  

पसू मिलहि चंगिआईआ खड़ु खावहि अम्रितु देहि ॥  

Pasū milėh cẖang▫ā▫ī▫ā kẖaṛ kẖāvėh amriṯ ḏėh.  

Even beasts have value, as they eat grass and give milk.  

ਖੜੁ = ਘਾਹ। ਅੰਮ੍ਰਿਤੁ = (ਦੁੱਧ ਵਰਗਾ) ਉੱਤਮ ਪਦਾਰਥ।
(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ।


ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥  

नाम विहूणे आदमी ध्रिगु जीवण करम करेहि ॥३॥  

Nām vihūṇe āḏmī ḏẖarig jīvaṇ karam karehi. ||3||  

Without the Naam, the mortal's life is cursed, as are the actions he performs. ||3||  

ਵਿਹੂਣੇ = ਸੱਖਣੇ। ਧ੍ਰਿਗੁ = ਫਿਟਕਾਰ-ਯੋਗ। ਕਰੇਹਿ = ਕਰਹਿ, ਕਰਦੇ ਹਨ ॥੩॥
ਨਾਮ ਤੋਂ ਸੱਖਣੇ ਮਨੁੱਖਾਂ ਦਾ ਜੀਵਨ ਫਿਟਕਾਰ-ਜੋਗ ਹੈ ਕਿਉਂਕਿ ਉਹ (ਨਾਮ ਵਿਸਾਰ ਕੇ ਹੋਰ ਹੋਰ) ਕੰਮ ਹੀ ਕਰਦੇ ਹਨ ॥੩॥


ਨੇੜਾ ਹੈ ਦੂਰਿ ਜਾਣਿਅਹੁ ਨਿਤ ਸਾਰੇ ਸੰਮ੍ਹ੍ਹਾਲੇ  

नेड़ा है दूरि न जाणिअहु नित सारे सम्हाले ॥  

Neṛā hai ḏūr na jāṇi▫ahu niṯ sāre samĥāle.  

The Lord is hear at hand - do not think that He is far away. He always cherishes us, and remembers us.  

ਨੇੜਾ = ਨੇੜਤਾ, ਨੇੜੇ ਦੀ ਸਾਂਝ, ਡੂੰਘੀ ਸਾਂਝ। ਸਾਰੇ = ਸਾਰ ਲੈਂਦਾ ਹੈ। ਸੰਮ੍ਹ੍ਹਾਲੇ = ਸੰਭਾਲ ਕਰਦਾ ਹੈ।
ਸਾਡੀ ਤੇ ਪ੍ਰਭੂ ਦੀ ਬੜੀ ਨੇੜੇ ਦੀ ਸਾਂਝ ਹੈ (ਇਤਨੀ ਨੇੜੇ ਦੀ ਕਿ) ਜੋ ਕੁਝ ਉਹ ਸਾਨੂੰ ਦੇਂਦਾ ਹੈ ਉਹੀ ਅਸੀਂ ਖਾਂਦੇ ਹਾਂ (ਖਾ ਕੇ ਜੀਵਨ-ਨਿਰਬਾਹ ਕਰਦੇ ਹਾਂ), ਉਹ (ਦਾਤਾ) ਹੈ ਭੀ ਸਦਾ (ਸਾਡੇ ਸਿਰ ਉਤੇ) ਕਾਇਮ।


ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥  

जो देवै सो खावणा कहु नानक साचा हे ॥४॥१॥  

Jo ḏevai so kẖāvṇā kaho Nānak sācẖā he. ||4||1||  

Whatever He gives us, we eat; says Nanak, He is the True Lord. ||4||1||  

ਸਾਚਾ = ਸਦਾ-ਥਿਰ ਰਹਿਣ ਵਾਲਾ। ਹੇ = ਹੈ ॥੪॥੧॥
ਨਾਨਕ ਆਖਦਾ ਹੈ ਕਿ ਉਸ ਨੂੰ ਆਪਣੇ ਤੋਂ ਦੂਰ ਨਾਹ ਸਮਝੋ, ਉਹ ਸਦਾ ਸਾਡੀ ਸਾਰ ਲੈਂਦਾ ਹੈ ਸੰਭਾਲ ਕਰਦਾ ਹੈ (ਮੂਰਤੀਆਂ ਦੀ ਪੂਜਾ ਕਰਨ ਦੇ ਥਾਂ ਉਸ ਹਾਜ਼ਰ-ਨਾਜ਼ਰ ਪ੍ਰਭੂ ਦਾ ਨਾਮ ਧਿਆਵੋ) ॥੪॥੧॥


ਗੂਜਰੀ ਮਹਲਾ  

गूजरी महला १ ॥  

Gūjrī mėhlā 1.  

Goojaree, First Mehl:  

xxx
xxx


ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ  

नाभि कमल ते ब्रहमा उपजे बेद पड़हि मुखि कंठि सवारि ॥  

Nābẖ kamal ṯe barahmā upje beḏ paṛėh mukẖ kanṯẖ savār.  

From the lotus of Vishnu's navel, Brahma was born; He chanted the Vedas with a melodious voice.  

ਨਾਭਿ = ਧੁੰਨੀ, ਵਿਸ਼ਨੂੰ ਦੀ ਧੁੰਨੀ। ਤੇ = ਤੋਂ। ਉਪਜੇ = ਜੰਮਿਆ। ਬੇਦ = (ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ। ਪੜਹਿ = (ਪੰਡਿਤ ਲੋਕ) ਪੜ੍ਹਦੇ ਹਨ। ਮੁਖਿ = ਮੂੰਹ ਨਾਲ। ਕੰਠਿ = ਗਲੇ ਤੋਂ। ਸਵਾਰਿ = ਸਵਾਰ ਕੇ, ਮਿੱਠੀ ਸੁਰ ਨਾਲ।
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ,


ਤਾ ਕੋ ਅੰਤੁ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥  

ता को अंतु न जाई लखणा आवत जात रहै गुबारि ॥१॥  

Ŧā ko anṯ na jā▫ī lakẖ▫ṇā āvaṯ jāṯ rahai gubār. ||1||  

He could not find the Lord's limits, and he remained in the darkness of coming and going. ||1||  

ਤਾ ਕੋ = ਉਸ ਪਰਮਾਤਮਾ ਦਾ। ਗੁਬਾਰਿ = ਹਨੇਰੇ ਵਿਚ ॥੧॥
(ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥


ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ  

प्रीतम किउ बिसरहि मेरे प्राण अधार ॥  

Parīṯam ki▫o bisrahi mere parāṇ aḏẖār.  

Why should I forget my Beloved? He is the support of my very breath of life.  

ਕਿਉ ਬਿਸਰਹਿ = ਨਾਹ ਵਿੱਸਰ। ਪ੍ਰਾਣ ਅਧਾਰ = ਪ੍ਰਾਣਾਂ ਦੇ ਆਸਰੇ।
ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ।


ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ  

जा की भगति करहि जन पूरे मुनि जन सेवहि गुर वीचारि ॥१॥ रहाउ ॥  

Jā kī bẖagaṯ karahi jan pūre mun jan sevėh gur vīcẖār. ||1|| rahā▫o.  

The perfect beings perform devotional worship to Him. The silent sages serve Him through the Guru's Teachings. ||1||Pause||  

ਜਾ ਕੀ = ਜਿਸ ਦੀ। ਗੁਰ ਵੀਚਾਰਿ = ਗੁਰੂ ਦੀ ਦੱਸੀ ਮੱਤ ਦੇ ਆਸਰੇ। ਸੇਵਹਿ = ਸੇਵਦੇ ਹਨ, ਸਿਮਰਦੇ ਹਨ ॥੧॥
ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥


ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ  

रवि ससि दीपक जा के त्रिभवणि एका जोति मुरारि ॥  

Rav sas ḏīpak jā ke ṯaribẖavaṇ ekā joṯ murār.  

His lamps are the sun and the moon; the One Light of the Destroyer of ego fills the three worlds.  

ਰਵਿ = ਸੂਰਜ। ਸਸਿ = ਚੰਦ੍ਰਮਾ। ਦੀਪਕ = ਦੀਵੇ। ਜਾ ਕੇ = ਜਿਸ ਪ੍ਰਭੂ ਦੇ। ਤ੍ਰਿਭਵਣਿ = ਤਿੰਨ ਭਵਨਾਂ ਵਾਲੇ ਜਗਤ ਵਿਚ। ਏਕਾ ਜੋਤਿ = ਉਸੇ ਦੀ ਹੀ ਜੋਤਿ। ਮੁਰਾਰਿ = {ਮੁਰ ਅਰਿ} ਪਰਮਾਤਮਾ।
ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ।


ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥  

गुरमुखि होइ सु अहिनिसि निरमलु मनमुखि रैणि अंधारि ॥२॥  

Gurmukẖ ho▫e so ahinis nirmal manmukẖ raiṇ anḏẖār. ||2||  

One who becomes Gurmukh remains immaculately pure, day and night, while the self-willed manmukh is enveloped by the darkness of night. ||2||  

ਗੁਰਮੁਖਿ = ਗੁਰੂ ਦੇ ਸਨਮੁਖ, ਜਿਸ ਦਾ ਮੂੰਹ ਗੁਰੂ ਵਲ ਹੈ, ਜੋ ਗੁਰੂ ਦੇ ਦੱਸੇ ਰਸਤੇ ਤੇ ਤੁਰਦਾ ਹੈ। ਅਹਿ = ਦਿਨ। ਨਿਸਿ = ਰਾਤ। ਮਨਮੁਖਿ = ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਰੈਣਿ = ਰਾਤ, ਜ਼ਿੰਦਗੀ। ਅੰਧਾਰਿ = ਹਨੇਰੇ ਵਿਚ ॥੨॥
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥


ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ  

सिध समाधि करहि नित झगरा दुहु लोचन किआ हेरै ॥  

Siḏẖ samāḏẖ karahi niṯ jẖagrā ḏuhu locẖan ki▫ā herai.  

The Siddhas in Samaadhi are continually in conflict; what can they see with their two eyes?  

ਸਿਧ = ਵੱਡੇ ਵੱਡੇ ਪ੍ਰਸਿੱਧ ਜੋਗੀ। ਝਗਰਾ = ਮਨ ਨਾਲ ਝਗੜਾ, ਮਨ ਨੂੰ ਜਿੱਤਣ ਦੇ ਜਤਨ। ਹੇਰੈ = ਵੇਖਦਾ ਹੈ, ਵੇਖ ਸਕਦਾ ਹੈ। ਕਿਆ ਹੇਰੈ = ਕੀਹ ਵੇਖ ਸਕਦਾ ਹੈ? ਕੁਝ ਨਹੀਂ ਵੇਖ ਸਕਦਾ।
ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ।


ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥  

अंतरि जोति सबदु धुनि जागै सतिगुरु झगरु निबेरै ॥३॥  

Anṯar joṯ sabaḏ ḏẖun jāgai saṯgur jẖagar nibere. ||3||  

One who has the Divine Light within his heart, and is awakened to the melody of the Word of the Shabad - the True Guru settles his conflicts. ||3||  

ਨਿਬੇਰੈ = ਮੁਕਾ ਦੇਵੇ ॥੩॥
(ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ॥੩॥


ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ  

सुरि नर नाथ बेअंत अजोनी साचै महलि अपारा ॥  

Sur nar nāth be▫anṯ ajonī sācẖai mahal apārā.  

O Lord of angels and men, infinite and unborn, Your True Mansion is incomparable.  

ਸੁਰਿ = ਦੇਵਤੇ। ਨਰ = ਮਨੁੱਖ। ਸਾਚੈ ਮਹਲਿ = ਸਦਾ-ਥਿਰ ਰਹਿਣ ਵਾਲੇ ਮਹਲ ਵਿਚ। ਅਪਾਰਾ = ਹੇ ਅਪਾਰ!
ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ!


ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥  

नानक सहजि मिले जगजीवन नदरि करहु निसतारा ॥४॥२॥  

Nānak sahj mile jagjīvan naḏar karahu nisṯārā. ||4||2||  

Nanak merges imperceptibly into the Life of the world; shower Your mercy upon him, and save him. ||4||2||  

ਸਹਜਿ = ਅਡੋਲਤਾ ਵਿਚ। ਜਗ ਜੀਵਨ = ਹੇ ਜਗਤ ਦੇ ਜੀਵਨ! ॥੪॥੨॥
ਹੇ ਨਾਨਕ! (ਅਰਦਾਸ ਕਰ-) ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ॥੪॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits