Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ  

O Nanak, everyone speaks of Him, each one wiser than the rest.  

ਸਭੁ ਕੋ = ਹਰੇਕ ਜੀਵ। ਆਖਣਿ ਆਖੈ = ਆਖਣ ਨੂੰ ਤਾਂ ਆਖਦਾ ਹੈ, ਆਖਣ ਦਾ ਜਤਨ ਕਰਦਾ ਹੈ। ਇਕ ਦੂ ਇਕੁ ਸਿਆਣਾ = ਇਕ ਦੂਜੇ ਤੋਂ ਸਿਆਣਾ ਬਣ ਬਣ ਕੇ, ਇਕ ਜਣਾ ਆਪਣੇ ਆਪ ਨੂੰ ਦੂਜੇ ਤੋਂ ਸਿਆਣਾ ਸਮਝ ਕੇ। ਦੂ = ਤੋਂ।
ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ)।


ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ  

Great is the Master, Great is His Name. Whatever happens is according to His Will.  

ਸਾਹਿਬੁ = ਮਾਲਕ, ਅਕਾਲ ਪੁਰਖ। ਨਾਈ = ਵਡਿਆਈ। ਜਾ ਕਾ = ਜਿਸ (ਅਕਾਲ ਪੁਰਖ) ਦਾ। ਕੀਤਾ ਜਾ ਕਾ ਹੋਵੈ = ਜਿਸ ਹਰੀ ਦਾ ਸਭ ਕੁਝ ਕੀਤਾ ਹੁੰਦਾ ਹੈ।
ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ।


ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਸੋਹੈ ॥੨੧॥  

O Nanak, one who claims to know everything shall not be decorated in the world hereafter. ||21||  

ਜੇ ਕੋ = ਜੇ ਕੋਈ ਮਨੁੱਖ। ਆਪੌ = ਆਪਹੁ, ਆਪਣੇ ਆਪ ਤੋਂ, ਆਪਣੀ ਅਕਲ ਦੇ ਬਲ ਤੋਂ। ਨ ਸੋਹੈ = ਸੋਭਦਾ ਨਹੀਂ, ਆਦਰ ਨਹੀਂ ਪਾਂਦਾ। ਅਗੈ ਗਇਆ = ਅਕਾਲ ਪੁਰਖ ਦੇ ਦਰ 'ਤੇ ਜਾ ਕੇ।
ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ ॥੨੧॥


ਪਾਤਾਲਾ ਪਾਤਾਲ ਲਖ ਆਗਾਸਾ ਆਗਾਸ  

There are nether worlds beneath nether worlds, and hundreds of thousands of heavenly worlds above.  

ਪਾਤਾਲਾ ਪਾਤਾਲ = ਪਾਤਾਲਾਂ ਦੇ ਹੇਠ ਹੋਰ ਪਾਤਾਲ ਹਨ। ਆਗਾਸਾ ਆਗਾਸ = ਆਕਾਸ਼ਾਂ ਦੇ ਉੱਤੇ ਹੋਰ ਆਕਾਸ਼ ਹਨ।
(ਸਾਰੇ ਵੇਦ ਇੱਕ-ਜ਼ਬਾਨ ਹੋ ਕੇ ਆਖਦੇ ਹਨ) "ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ,


ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ  

The Vedas say that you can search and search for them all, until you grow weary.  

ਓੜਕ = ਅਖ਼ੀਰ, ਅੰਤ, ਅਖ਼ੀਰਲੇ ਬੰਨੇ। ਭਾਲਿ ਥਕੇ = ਭਾਲ ਭਾਲ ਕੇ ਥੱਕ ਗਏ ਹਨ। ਕਹਨਿ = ਆਖਦੇ ਹਨ। ਇਕ ਵਾਤ = ਇਕ ਗੱਲ, ਇਕ-ਜ਼ਬਾਨ ਹੋ ਕੇ।
(ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)"।


ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ  

The scriptures say that there are 18,000 worlds, but in reality, there is only One Universe.  

ਸਹਸ ਅਠਾਰਹ = ਅਠਾਰਾਂ ਹਜ਼ਾਰ (ਆਲਮ)। ਕਹਨਿ ਕਤੇਬਾ = ਕਤੇਬਾਂ ਆਖਦੀਆਂ ਹਨ। ਕਤੇਬਾ = ਈਸਾਈ ਮਤ ਤੇ ਇਸਲਾਮ ਆਦਿਕ ਦੀਆਂ ਚਾਰ ਕਿਤਾਬਾਂ: ਕੁਰਾਨ, ਅੰਜੀਲ, ਤੌਰੇਤ ਤੇ ਜ਼ੰਬੂਰ। ਅਸੁਲੂ = ਮੁੱਢ। (ਨੋਟ: ਇਹ ਅਰਬੀ ਬੋਲੀ ਦਾ ਲਫ਼ਜ਼ ਹੈ। ਅੱਖਰ 'ਸ' ਦਾ ਹੇਠਲਾ (ੁ) ਅਰਬੀ ਦਾ ਅੱਖ਼ਰ 'ਸੁਆਦ' ਦੱਸਣ ਵਾਸਤੇ ਹੈ)। ਇਕ ਧਾਤੁ = ਇੱਕ ਅਕਾਲ ਪੁਰਖ, ਇਕ ਪੈਦਾ ਕਰਨ ਵਾਲਾ।
(ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ"। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ।


ਲੇਖਾ ਹੋਇ ਲਿਖੀਐ ਲੇਖੈ ਹੋਇ ਵਿਣਾਸੁ  

If you try to write an account of this, you will surely finish yourself before you finish writing it.  

ਲੇਖਾ ਹੋਇ = ਜੇ ਲੇਖਾ ਹੋ ਸਕੇ। ਲਿਖੀਐ = ਲਿਖ ਸਕੀਦਾ ਹੈ। ਲੇਖੈ ਵਿਣਾਸੁ = ਲੇਖੇ ਦਾ ਖ਼ਾਤਮਾ, ਲੇਖੇ ਦਾ ਅੰਤ।
ਅਕਾਲ ਪੁਰਖ ਦੀ ਕੁਦਰਤ ਦਾ ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਸਕੇ। (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ)।


ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥  

O Nanak, call Him Great! He Himself knows Himself. ||22||  

ਆਖੀਐ = ਆਖੀਦਾ ਹੈ (ਜਿਸ ਅਕਾਲ ਪੁਰਖ ਨੂੰ)। ਆਪੇ = ਉਹ ਅਕਾਲ ਪੁਰਖ ਆਪ ਹੀ। ਜਾਣੈ = ਜਾਣਦਾ ਹੈ। ਆਪੁ = ਆਪਣੇ ਆਪ ਨੂੰ।
ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ। (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ ॥੨੨॥


ਸਾਲਾਹੀ ਸਾਲਾਹਿ ਏਤੀ ਸੁਰਤਿ ਪਾਈਆ  

The praisers praise the Lord, but they do not obtain intuitive understanding -  

ਸਾਲਾਹੀ = ਸਲਾਹੁਣ-ਯੋਗ ਪਰਮਾਤਮਾ। ਸਾਲਾਹਿ = ਸਿਫ਼ਤ-ਸਾਲਾਹ ਕਰ ਕੇ। ਏਤੀ ਸੁਰਤ = ਇਤਨੀ ਸਮਝ (ਕਿ ਅਕਾਲ ਪੁਰਖ ਕੇਡਾ ਵੱਡਾ ਹੈ)। ਨ ਪਾਈਆ = ਕਿਸੇ ਨੇ ਨਹੀਂ ਪਾਈ।
ਸਲਾਹੁਣ-ਜੋਗ ਅਕਾਲ ਪੁਰਖ ਦੀਆਂ ਵਡਿਆਈਆਂ ਆਖ ਆਖ ਕੇ ਕਿਸੇ ਮਨੁੱਖ ਨੇ ਇਤਨੀ ਸਮਝ ਨਹੀਂ ਪਾਈ ਕਿ ਅਕਾਲ ਪੁਰਖ ਕੇਡਾ ਵੱਡਾ ਹੈ। (ਸਿਫ਼ਤ-ਸਾਲਾਹ ਕਰਨ ਵਾਲੇ ਮਨੁੱਖ ਉਸ ਅਕਾਲ ਪੁਰਖ ਦੇ ਵਿਚੇ ਹੀ ਲੀਨ ਹੋ ਜਾਂਦੇ ਹਨ)।


ਨਦੀਆ ਅਤੈ ਵਾਹ ਪਵਹਿ ਸਮੁੰਦਿ ਜਾਣੀਅਹਿ  

the streams and rivers flowing into the ocean do not know its vastness.  

ਅਤੈ = ਅਤੇ, ਤੇ। ਵਾਹ = ਵਹਿਣ, ਨਾਲੇ। ਪਵਹਿ = ਪੈਂਦੇ ਹਨ। ਸਮੁੰਦਿ = ਸਮੁੰਦਰ ਵਿਚ। ਨ ਜਾਣੀਅਹਿ = ਨਹੀਂ ਜਾਣੇ ਜਾਂਦੇ, ਉਹ ਨਦੀਆਂ ਤੇ ਨਾਲੇ (ਫਿਰ ਵੱਖਰੇ) ਪਛਾਣੇ ਨਹੀਂ ਜਾ ਸਕਦੇ, (ਵਿਚੇ ਵਿਚ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ)।
ਨਦੀਆਂ ਤੇ ਨਾਲੇ ਸਮੁੰਦਰ ਵਿਚ ਪੈਂਦੇ ਹਨ, (ਪਰ ਫਿਰ ਵੱਖਰੇ) ਉਹ ਪਛਾਣੇ ਨਹੀਂ ਜਾ ਸਕਦੇ (ਵਿਚੇ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ)।


ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ  

Even kings and emperors, with mountains of property and oceans of wealth -  

ਸਮੁੰਦ ਸਾਹ ਸੁਲਤਾਨ = ਸਮੁੰਦਰਾਂ ਦੇ ਪਾਤਿਸ਼ਾਹ ਤੇ ਸੁਲਤਾਨ। ਗਿਰਹਾ ਸੇਤੀ = ਪਹਾੜਾਂ ਜੇਡੇ।
ਸਮੁੰਦਰਾਂ ਦੇ ਪਾਤਸ਼ਾਹ ਤੇ ਸੁਲਤਾਨ (ਜਿਨ੍ਹਾਂ ਦੇ ਖ਼ਜ਼ਾਨਿਆਂ ਵਿੱਚ) ਪਹਾੜ ਜੇਡੇ ਧਨ ਪਦਾਰਥਾਂ (ਦੇ ਢੇਰ ਹੋਣ)


ਕੀੜੀ ਤੁਲਿ ਹੋਵਨੀ ਜੇ ਤਿਸੁ ਮਨਹੁ ਵੀਸਰਹਿ ॥੨੩॥  

these are not even equal to an ant, who does not forget God. ||23||  

ਤੁਲਿ = ਬਰਾਬਰ। ਨ ਹੋਵਨੀ = ਨਹੀਂ ਹੁੰਦੇ। ਤਿਸੁ ਮਨਹੁ = ਉਹ ਕੀੜੀ ਦੇ ਮਨ ਵਿਚੋਂ। ਜੇ ਨ ਵੀਸਰਹਿ = ਜੇ ਤੂੰ ਨਾਹ ਵਿਸਰ ਜਾਏਂ, (ਹੇ ਹਰੀ!)।
(ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਵਾਲੇ ਦੀਆਂ ਨਜ਼ਰਾਂ ਵਿਚ) ਇਕ ਕੀੜੀ ਦੇ ਭੀ ਬਰਾਬਰ ਨਹੀਂ ਹੁੰਦੇ, ਜੇ (ਹੇ ਅਕਾਲ ਪੁਰਖ!) ਉਸ ਕੀੜੀ ਦੇ ਮਨ ਵਿਚੋਂ ਤੂੰ ਨਾਹ ਵਿਸਰ ਜਾਏਂ ॥੨੩॥


ਅੰਤੁ ਸਿਫਤੀ ਕਹਣਿ ਅੰਤੁ  

Endless are His Praises, endless are those who speak them.  

ਸਿਫਤੀ = ਸਿਫ਼ਤਾਂ ਦਾ। ਕਹਣਿ = ਕਹਿਣ ਨਾਲ, ਦੱਸਣ ਨਾਲ।
(ਅਕਾਲ ਪੁਰਖ ਦੇ) ਗੁਣਾਂ ਦਾ ਕੋਈ ਹੱਦ-ਬੰਨਾ ਨਹੀਂ ਹੈ, ਗਿਣਨ ਨਾਲ ਭੀ (ਗੁਣਾਂ ਦਾ) ਅੰਤ ਨਹੀਂ ਪੈ ਸਕਦਾ। (ਗਿਣੇ ਨਹੀਂ ਜਾ ਸਕਦੇ)।


ਅੰਤੁ ਕਰਣੈ ਦੇਣਿ ਅੰਤੁ  

Endless are His Actions, endless are His Gifts.  

ਕਰਣੈ = ਬਣਾਈ ਹੋਈ ਕੁਦਰਤ ਦਾ। ਦੇਣਿ = ਦੇਣ ਵਿਚ, ਦਾਤਾਂ ਦੇਣ ਨਾਲ।
ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ।


ਅੰਤੁ ਵੇਖਣਿ ਸੁਣਣਿ ਅੰਤੁ  

Endless is His Vision, endless is His Hearing.  

ਵੇਖਣਿ ਸੁਣਣਿ = ਵੇਖਣ ਤੇ ਸੁਣਨ ਨਾਲ।
ਵੇਖਣ ਤੇ ਸੁਣਨ ਨਾਲ ਭੀ ਉਸ ਦੇ ਗੁਣਾਂ ਦਾ ਪਾਰ ਨਹੀਂ ਪਾ ਸਕੀਦਾ।


ਅੰਤੁ ਜਾਪੈ ਕਿਆ ਮਨਿ ਮੰਤੁ  

His limits cannot be perceived. What is the Mystery of His Mind?  

ਨ ਜਾਪੈ = ਨਹੀਂ ਜਾਪਦਾ, ਨਹੀਂ ਦਿੱਸਦਾ। ਮਨਿ = (ਅਕਾਲ ਪੁਰਖ ਦੇ) ਮਨ ਵਿਚ। ਮੰਤੁ = ਸਲਾਹ।
ਉਸ ਅਕਾਲ ਪੁਰਖ ਦੇ ਮਨ ਵਿਚ ਕਿਹੜੀ ਸਲਾਹ ਹੈ, ਇਸ ਗੱਲ ਦਾ ਭੀ ਅੰਤ ਨਹੀਂ ਪਾਇਆ ਜਾ ਸਕਦਾ।


ਅੰਤੁ ਜਾਪੈ ਕੀਤਾ ਆਕਾਰੁ  

The limits of the created universe cannot be perceived.  

ਕੀਤਾ = ਬਣਾਇਆ ਹੋਇਆ। ਆਕਾਰੁ = ਇਹ ਜਗਤ ਜੋ ਦਿੱਸ ਰਿਹਾ ਹੈ।
ਅਕਾਲ ਪੁਰਖ ਨੇ ਇਹ ਜਗਤ (ਜੋ ਦਿੱਸ ਰਿਹਾ ਹੈ) ਬਣਾਇਆ ਹੈ, ਪਰ ਇਸ ਦਾ ਹੀ ਅੰਤ ਨਹੀਂ ਪਾਇਆ ਜਾਂਦਾ।


ਅੰਤੁ ਜਾਪੈ ਪਾਰਾਵਾਰੁ  

Its limits here and beyond cannot be perceived.  

ਪਾਰਾਵਾਰੁ = ਪਾਰਲਾ ਤੇ ਉਰਲਾ ਬੰਨਾ।
ਇਸ ਦਾ ਉਰਲਾ ਤੇ ਪਾਰਲਾ ਬੰਨਾ ਕੋਈ ਨਹੀਂ ਦਿੱਸਦਾ।


ਅੰਤ ਕਾਰਣਿ ਕੇਤੇ ਬਿਲਲਾਹਿ  

Many struggle to know His limits,  

ਅੰਤ ਕਾਰਣਿ = ਹੱਦ-ਬੰਨਾ ਲੱਭਣ ਲਈ। ਕੇਤੇ = ਕਈ ਮਨੁੱਖ। ਬਿਲਲਾਹਿ = ਵਿਲਕਦੇ ਹਨ, ਤਰਲੇ ਲੈਂਦੇ ਹਨ।
ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ,


ਤਾ ਕੇ ਅੰਤ ਪਾਏ ਜਾਹਿ  

but His limits cannot be found.  

ਤਾ ਕੇ ਅੰਤ = ਉਸ ਅਕਾਲ ਪੁਰਖ ਦੇ ਹੱਦ-ਬੰਨੇ। ਨ ਪਾਏ ਜਾਹਿ = ਲੱਭੇ ਨਹੀਂ ਜਾ ਸਕਦੇ।
ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ।


ਏਹੁ ਅੰਤੁ ਜਾਣੈ ਕੋਇ  

No one can know these limits.  

ਏਹੁ ਅੰਤ = ਇਹ ਹੱਦ-ਬੰਨਾ (ਜਿਸ ਦੀ ਭਾਲ ਬੇਅੰਤ ਜੀਵ ਕਰਦੇ ਹਨ)।
(ਅਕਾਲ ਪੁਰਖ ਦੇ ਗੁਣਾਂ ਦਾ) ਇਹ ਹੱਦ-ਬੰਨਾ (ਜਿਸ ਦੀ ਬੇਅੰਤ ਜੀਵ ਭਾਲ ਕਰ ਰਹੇ ਹਨ) ਕੋਈ ਮਨੁੱਖ ਨਹੀਂ ਪਾ ਸਕਦਾ।


ਬਹੁਤਾ ਕਹੀਐ ਬਹੁਤਾ ਹੋਇ  

The more you say about them, the more there still remains to be said.  

ਬਹੁਤਾ ਕਹੀਐ = ਜਿਉਂ ਜਿਉਂ ਅਕਾਲ ਪੁਰਖ ਨੂੰ ਵੱਡਾ ਆਖੀ ਜਾਵੀਏ, ਜਿਉਂ ਜਿਉਂ ਉਸ ਦੇ ਗੁਣ ਕਥਨ ਕਰੀ ਜਾਵੀਏ। ਬਹੁਤ ਹੋਇ = ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ।
ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ।


ਵਡਾ ਸਾਹਿਬੁ ਊਚਾ ਥਾਉ  

Great is the Master, High is His Heavenly Home.  

ਥਾਉ = ਅਕਾਲ ਪੁਰਖ ਦੇ ਨਿਵਾਸ ਦਾ ਟਿਕਾਣਾ।
ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ।


ਊਚੇ ਉਪਰਿ ਊਚਾ ਨਾਉ  

Highest of the High, above all is His Name.  

ਉਚੇ ਉਪਰਿ ਊਚਾ = ਉੱਚੇ ਤੋਂ ਉੱਚਾ, ਬਹੁਤ ਉੱਚਾ। ਨਾਉ = ਨਾਮਣਾ, ਵਡਿਆਈ।
ਉਸ ਦਾ ਨਾਮਣਾ ਭੀ ਉੱਚਾ ਹੈ।


ਏਵਡੁ ਊਚਾ ਹੋਵੈ ਕੋਇ  

Only one as Great and as High as God  

ਏਵਡੁ = ਇਤਨਾ ਵੱਡਾ। ਹੋਵੈ ਕੋਇ = ਜੇ ਕੋਈ ਮਨੁੱਖ ਹੋਵੇ।
ਜੇ ਕੋਈ ਹੋਰ ਉਸ ਜੇਡਾ ਵੱਡਾ ਹੋਵੇ,


ਤਿਸੁ ਊਚੇ ਕਉ ਜਾਣੈ ਸੋਇ  

can know His Lofty and Exalted State.  

ਤਿਸੁ ਊਚੇ ਕਉ = ਉਸ ਉੱਚੇ ਅਕਾਲ ਪੁਰਖ ਨੂੰ। ਸੋਇ = ਉਹ ਮਨੁੱਖ ਹੀ।
ਉਹ ਹੀ ਉਸ ਉੱਚੇ ਅਕਾਲ ਪੁਰਖ ਨੂੰ ਸਮਝ ਸਕਦਾ ਹੈ (ਕਿ ਉਹ ਕੇਡਾ ਵੱਡਾ ਹੈ)।


ਜੇਵਡੁ ਆਪਿ ਜਾਣੈ ਆਪਿ ਆਪਿ  

Only He Himself is that Great. He Himself knows Himself.  

ਜੇਵਡੁ = ਜੇਡਾ ਵੱਡਾ। ਜਾਣੈ = ਜਾਣਦਾ ਹੈ। ਆਪਿ ਆਪਿ = ਕੇਵਲ ਆਪ ਹੀ (ਉਸ ਤੋਂ ਬਿਨਾਂ ਕੋਈ ਹੋਰ ਨਹੀਂ ਜਾਣਦਾ)।
ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕੇਡਾ ਵੱਡਾ ਹੈ।


ਨਾਨਕ ਨਦਰੀ ਕਰਮੀ ਦਾਤਿ ॥੨੪॥  

O Nanak, by His Glance of Grace, He bestows His Blessings. ||24||  

ਨਦਰੀ = ਮਿਹਰ ਦੀ ਨਜ਼ਰ ਕਰਨ ਵਾਲਾ ਹਰੀ। ਕਰਮੀ = ਕਰਮ ਨਾਲ, ਬਖ਼ਸ਼ਸ਼ ਨਾਲ। ਦਾਤਿ = ਬਖ਼ਸ਼ਸ਼।
ਹੇ ਨਾਨਕ! (ਹਰੇਕ) ਦਾਤ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ ਮਿਲਦੀ ਹੈ ॥੨੪॥


ਬਹੁਤਾ ਕਰਮੁ ਲਿਖਿਆ ਨਾ ਜਾਇ  

His Blessings are so abundant that there can be no written account of them.  

ਕਰਮੁ = ਬਖ਼ਸ਼ਸ਼।
ਅਕਾਲ ਪੁਰਖ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ।


ਵਡਾ ਦਾਤਾ ਤਿਲੁ ਤਮਾਇ  

The Great Giver does not hold back anything.  

ਤਿਲੁ = ਤਿਲ ਜਿਤਨੀ ਭੀ। ਤਮਾਇ = ਲਾਲਚ, ਤ੍ਰਿਸ਼ਨਾ। ਦਾਤਾ = ਦਾਤਾਂ ਦੇਣ ਵਾਲਾ।
ਉਹ ਬੜੀਆਂ ਦਾਤਾਂ ਦੇਣ ਵਾਲਾ ਹੈ, ਉਸ ਨੂੰ ਰਤਾ ਭੀ ਲਾਲਚ ਨਹੀਂ।


ਕੇਤੇ ਮੰਗਹਿ ਜੋਧ ਅਪਾਰ  

There are so many great, heroic warriors begging at the Door of the Infinite Lord.  

ਕੇਤੇ = ਕਈ। ਜੋਧ ਅਪਾਰ = ਅਪਾਰ ਜੋਧੇ, ਅਨਗਿਣਤ ਸੂਰਮੇ। ਮੰਗਹਿ = ਮੰਗਦੇ ਹਨ।
ਬੇਅੰਤ ਸੂਰਮੇ (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ,


ਕੇਤਿਆ ਗਣਤ ਨਹੀ ਵੀਚਾਰੁ  

So many contemplate and dwell upon Him, that they cannot be counted.  

ਗਣਤ = ਗਿਣਤੀ। ਕੇਤਿਆ = ਕਈਆਂ ਦੀ। ਵੇਕਾਰ = ਵਿਕਾਰਾਂ ਵਿਚ।
ਅਤੇ (ਮੰਗਣ ਵਾਲੇ) ਕਈ ਹੋਰ ਅਜਿਹੇ ਹਨ, ਜਿਨ੍ਹਾਂ ਦੀ ਗਿਣਤੀ 'ਤੇ ਵਿਚਾਰ ਨਹੀਂ ਹੋ ਸਕਦੀ।


ਕੇਤੇ ਖਪਿ ਤੁਟਹਿ ਵੇਕਾਰ  

So many waste away to death engaged in corruption.  

ਖਪਿ ਤੁਟਹਿ = ਖਪ ਖਪ ਕੇ ਨਾਸ ਹੁੰਦੇ ਹਨ।
ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ।


ਕੇਤੇ ਲੈ ਲੈ ਮੁਕਰੁ ਪਾਹਿ  

So many take and take again, and then deny receiving.  

ਕੇਤੇ = ਬੇਅੰਤ ਜੀਵ। ਮੁਕਰੁ ਪਾਹਿ = ਮੁਕਰ ਪੈਂਦੇ ਹਨ।
ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ (ਭਾਵ, ਕਦੇ ਸ਼ੁਕਰ ਵਿਚ ਆ ਕੇ ਇਹ ਨਹੀ ਆਖਦੇ ਕਿ ਸਭ ਪਦਾਰਥ ਪ੍ਰਭੂ ਆਪ ਦੇ ਰਿਹਾ ਹੈ)।


ਕੇਤੇ ਮੂਰਖ ਖਾਹੀ ਖਾਹਿ  

So many foolish consumers keep on consuming.  

ਖਾਹਿ ਖਾਹਿ = ਖਾਂਦੇ ਹਨ, ਖਾਹੀ ਜਾਂਦੇ ਹਨ। ❀ ਨੋਟ: 'ਤੂੰ ਦੇਖਹਿ ਹਉ ਮੁਕਰਿ ਪਾਉ। 'ਸਭੁ ਕਿਛੁ ਸੁਣਦਾ ਵੇਖਦਾ, ਕਿਉ ਮੁਕਰਿ ਪਇਆ ਜਾਇ।' ਇਹਨਾਂ ਦੋਹਾਂ ਤੁਕਾਂ ਵਿਚ ਲਫ਼ਜ਼ 'ਮੁਕਰਿ' ਹੈ, ਪਰ ਉਪਰਲੀ ਤੁਕ ਵਿਚ 'ਮੁਕਰੁ' ਹੈ। ਦੋਹਾਂ ਦਾ ਅਰਥ ਇਕੋ ਹੀ ਹੈ। 'ਮੁਕਰਿ' ਵਿਆਕਰਨ ਅਨੁਸਾਰ ਠੀਕ ਢੁਕਦਾ ਹੈ। ਇਸ ਲਫ਼ਜ਼ ਸੰਬੰਧੀ ਅਜੇ ਹੋਰ ਵਧੀਕ ਖੋਜ ਦੀ ਲੋੜ ਹੈ।
ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ)।


ਕੇਤਿਆ ਦੂਖ ਭੂਖ ਸਦ ਮਾਰ  

So many endure distress, deprivation and constant abuse.  

ਕੇਤਿਆ = ਕਈ ਜੀਵਾਂ ਨੂੰ। ਦੂਖ = ਕਈ ਦੁੱਖ ਕਲੇਸ਼। ਭੂਖ = ਭੂੱਖ (ਭਾਵ, ਖਾਣ ਨੂੰ ਭੀ ਨਹੀਂ ਮਿਲਦਾ)। ਸਦ = ਸਦਾ।
ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁਖ (ਹੀ ਭਾਗਾਂ ਵਿਚ ਲਿਖੇ ਹਨ)।


ਏਹਿ ਭਿ ਦਾਤਿ ਤੇਰੀ ਦਾਤਾਰ  

Even these are Your Gifts, O Great Giver!  

ਦਾਤਿ = ਬਖ਼ਸ਼ਸ਼। ਦਾਤਾਰ = ਹੇ ਦੇਣਹਾਰ ਅਕਾਲ ਪੁਰਖ!
(ਪਰ) ਹੇ ਦੇਣਹਾਰ ਅਕਾਲ ਪੁਰਖ! ਇਹ ਭੀ ਤੇਰੀ ਬਖ਼ਸ਼ਸ਼ ਹੀ ਹੈ (ਕਿਉਂਕਿ ਇਹਨਾਂ ਦੁੱਖਾਂ ਕਲੇਸ਼ਾਂ ਦੇ ਕਾਰਨ ਹੀ ਮਨੁੱਖ ਨੂੰ ਰਜ਼ਾ ਵਿਚ ਤੁਰਨ ਦੀ ਸਮਝ ਪੈਂਦੀ ਹੈ)।


ਬੰਦਿ ਖਲਾਸੀ ਭਾਣੈ ਹੋਇ  

Liberation from bondage comes only by Your Will.  

ਬੰਦਿ = ਬੰਦੀ ਤੋਂ, ਮਾਇਆ ਦੇ ਮੋਹ ਤੋਂ। ਖਲਾਸੀ = ਮੁਕਤੀ, ਛੁਟਕਾਰਾ। ਭਾਣੈ = ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ। ਹੋਇ = ਹੁੰਦਾ ਹੈ।
ਤੇ (ਮਾਇਆ ਦੇ ਮੋਹ ਰੂਪ) ਬੰਧਨ ਤੋਂ ਛੁਟਕਾਰਾ ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ ਹੀ ਹੁੰਦਾ ਹੈ।


ਹੋਰੁ ਆਖਿ ਸਕੈ ਕੋਇ  

No one else has any say in this.  

ਹੋਰੁ = ਭਾਣੇ ਦੇ ਉਲਟ ਕੋਈ ਹੋਰ ਤਰੀਕਾ। ਕੋਇ = ਕੋਈ ਮਨੁੱਖ।
ਰਜ਼ਾ ਤੋਂ ਬਿਨਾ ਕੋਈ ਹੋਰ ਤਰੀਕਾ ਕੋਈ ਮਨੁੱਖ ਨਹੀਂ ਦੱਸ ਸਕਦਾ (ਭਾਵ, ਕੋਈ ਮਨੁੱਖ ਨਹੀਂ ਦੱਸ ਸਕਦਾ ਕਿ ਰਜ਼ਾ ਵਿਚ ਤੁਰਨ ਤੋਂ ਬਿਨਾ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ ਭੀ ਹੋ ਸਕਦਾ ਹੈ)।


ਜੇ ਕੋ ਖਾਇਕੁ ਆਖਣਿ ਪਾਇ  

If some fool should presume to say that he does,  

ਖਾਇਕੁ = ਕੱਚਾ ਮਨੁੱਖ, ਮੂਰਖ। ਆਖਣਿ ਪਾਇ = ਆਖਣ ਦਾ ਜਤਨ ਕਰੇ, (ਭਾਵ, ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ।
(ਪਰ) ਜੇ ਕੋਈ ਮੂਰਖ (ਮਾਇਆ ਦੇ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ,


ਓਹੁ ਜਾਣੈ ਜੇਤੀਆ ਮੁਹਿ ਖਾਇ  

he shall learn, and feel the effects of his folly.  

ਓਹੁ = ਉਹ ਮੂਰਖ ਹੀ। ਜੇਤੀਆ = ਜਿਤਨੀਆਂ (ਚੋਟਾਂ)। ਮੁਹਿ = ਮੂੰਹ ਉੱਤੇ। ਖਾਇ = ਖਾਂਦਾ ਹੈ।
ਤਾਂ ਉਹੀ ਜਾਣਦਾ ਹੈ ਜਿਤਨੀਆਂ ਚੋਟਾਂ ਉਹ (ਇਸ ਮੂਰਖਤਾ ਦੇ ਕਾਰਨ) ਆਪਣੇ ਮੂੰਹ ਉੱਤੇ ਖਾਂਦਾ ਹੈ (ਭਾਵ, 'ਕੂੜ' ਤੋਂ ਬਚਣ ਲਈ ਇਕੋ ਹੀ ਤਰੀਕਾ ਹੈ ਕਿ ਮਨੁੱਖ ਰਜ਼ਾ ਵਿਚ ਤੁਰੇ। ਪਰ ਜੇ ਕੋਈ ਮੂਰਖ ਕੋਈ ਹੋਰ ਤਰੀਕਾ ਭਾਲਦਾ ਹੈ ਤਾਂ ਇਸ 'ਕੂੜ' ਤੋਂ ਬਚਣ ਦੇ ਥਾਂ ਸਗੋਂ ਵਧੀਕ ਦੁਖੀ ਹੁੰਦਾ ਹੈ)।


ਆਪੇ ਜਾਣੈ ਆਪੇ ਦੇਇ  

He Himself knows, He Himself gives.  

ਦੇਇ = ਦੇਂਦਾ ਹੈ।
ਅਕਾਲ ਪੁਰਖ ਆਪ ਹੀ (ਜੀਵਾਂ ਦੀਆਂ ਲੋੜਾਂ) ਜਾਣਦਾ ਹੈ ਤੇ ਆਪ ਹੀ (ਦਾਤਾਂ) ਦੇਂਦਾ ਹੈ,


ਆਖਹਿ ਸਿ ਭਿ ਕੇਈ ਕੇਇ  

Few, very few are those who acknowledge this.  

ਆਖਹਿ = ਆਖਦੇ ਹਨ। ਸਿ ਭਿ = ਇਹ ਗੱਲ ਭੀ। ਕੇਈ ਕੇਇ = ਕਈ ਮਨੁੱਖ।
ਅਨੇਕਾਂ ਮਨੁੱਖ ਇਹ ਗੱਲ ਭੀ ਆਖਦੇ ਹਨ। (ਸਾਰੇ ਨ-ਸ਼ੁਕਰੇ ਹੀ ਨਹੀਂ ਹਨ)


ਜਿਸ ਨੋ ਬਖਸੇ ਸਿਫਤਿ ਸਾਲਾਹ  

One who is blessed to sing the Praises of the Lord,  

ਜਿਸ ਨੋ = ਜਿਸ ਮਨੁੱਖ ਨੂੰ।
ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤ-ਸਾਲਾਹ ਬਖਸ਼ਦਾ ਹੈ,


ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥  

O Nanak, is the king of kings. ||25||  

ਨਾਨਕ = ਹੇ ਨਾਨਕ! ਪਾਤਿਸਾਹੀ ਪਾਤਿਸਾਹੁ = ਪਾਤਿਸ਼ਾਹਾਂ ਦੇ ਪਾਤਿਸ਼ਾਹ।
ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤ-ਸਾਲਾਹ ਹੀ ਸਭ ਤੋਂ ਉੱਚੀ ਦਾਤ ਹੈ) ॥੨੫॥


ਅਮੁਲ ਗੁਣ ਅਮੁਲ ਵਾਪਾਰ  

Priceless are His Virtues, Priceless are His Dealings.  

ਅਮੁਲ = ਅਮੋਲਕ, ਜਿਸ ਦਾ ਮੁੱਲ ਨਾਹ ਪੈ ਸਕੇ। ਗੁਣ = ਅਕਾਲ ਪੁਰਖ ਦੇ ਗੁਣ।
(ਅਕਾਲ ਪੁਰਖ ਦੇ) ਗੁਣ ਅਮੋਲਕ ਹਨ (ਭਾਵ, ਗੁਣਾਂ ਦਾ ਮੁੱਲ ਨਹੀਂ ਪੈ ਸਕਦਾ।) (ਇਹਨਾਂ ਗੁਣਾਂ ਦੇ) ਵਪਾਰ ਕਰਨੇ ਭੀ ਅਮੋਲਕ ਹਨ।


ਅਮੁਲ ਵਾਪਾਰੀਏ ਅਮੁਲ ਭੰਡਾਰ  

Priceless are His Dealers, Priceless are His Treasures.  

ਵਾਪਾਰੀਏ = ਅਕਾਲ ਪੁਰਖ ਦੇ ਗੁਣਾਂ ਦਾ ਵਪਾਰ ਕਰਨ ਵਾਲੇ। ਭੰਡਾਰ = ਖ਼ਜ਼ਾਨੇ।
ਉਹਨਾਂ ਮਨੁੱਖਾਂ ਦਾ (ਭੀ) ਮੁੱਲ ਨਹੀਂ ਪੈ ਸਕਦਾ, ਜੋ (ਅਕਾਲ ਪੁਰਖ ਦੇ ਗੁਣਾਂ ਦੇ) ਵਪਾਰ ਕਰਦੇ ਹਨ, (ਗੁਣਾਂ ਦੇ) ਖ਼ਜ਼ਾਨੇ (ਭੀ) ਅਮੋਲਕ ਹਨ।


ਅਮੁਲ ਆਵਹਿ ਅਮੁਲ ਲੈ ਜਾਹਿ  

Priceless are those who come to Him, Priceless are those who buy from Him.  

ਆਵਹਿ = ਜੋ ਮਨੁੱਖ (ਇਸ ਵਪਾਰ ਲਈ) ਆਉਂਦੇ ਹਨ। ਲੈ ਜਾਹਿ = (ਇਹ ਸੌਦਾ ਖ਼ਰੀਦ ਕੇ) ਲੈ ਜਾਂਦੇ ਹਨ।
ਉਹਨਾਂ ਮਨੁੱਖਾਂ ਦਾ ਮੁੱਲ ਨਹੀਂ ਪੈ ਸਕਦਾ, ਜੋ (ਇਸ ਵਪਾਰ ਲਈ ਜਗਤ ਵਿਚ) ਆਉਂਦੇ ਹਨ। ਉਹ ਭੀ ਵੱਡੇ ਭਾਗਾਂ ਵਾਲੇ ਹਨ, ਜੋ (ਇਹ ਸੌਦਾ ਖ਼ਰੀਦ ਕੇ) ਲੈ ਜਾਂਦੇ ਹਨ।


ਅਮੁਲ ਭਾਇ ਅਮੁਲਾ ਸਮਾਹਿ  

Priceless is Love for Him, Priceless is absorption into Him.  

ਭਾਇ = ਭਾਉ ਵਿਚ, ਪ੍ਰੇਮ ਵਿਚ। ਸਮਾਹਿ = (ਅਕਾਲ ਪੁਰਖ ਵਿਚ) ਲੀਨ ਹਨ।
ਜੋ ਮਨੁੱਖ ਅਕਾਲ ਪੁਰਖ ਦੇ ਪ੍ਰੇਮ ਵਿਚ ਹਨ ਅਤੇ ਜੋ ਮਨੁੱਖ ਉਸ ਅਕਾਲ ਪੁਰਖ ਵਿਚ ਲੀਨ ਹੋਏ ਹੋਏ ਹਨ, ਉਹ ਭੀ ਅਮੋਲਕ ਹਨ।


ਅਮੁਲੁ ਧਰਮੁ ਅਮੁਲੁ ਦੀਬਾਣੁ  

Priceless is the Divine Law of Dharma, Priceless is the Divine Court of Justice.  

ਧਰਮੁ = ਨੀਯਮ, ਕਾਨੂੰਨ। ਦੀਬਾਣੁ = ਕਚਹਿਰੀ, ਰਾਜ-ਦਰਬਾਰ।
ਅਕਾਲ ਪੁਰਖ ਦੇ ਕਨੂੰਨ ਤੇ ਰਾਜ-ਦਰਬਾਰ ਅਮੋਲਕ ਹਨ।


ਅਮੁਲੁ ਤੁਲੁ ਅਮੁਲੁ ਪਰਵਾਣੁ  

Priceless are the scales, priceless are the weights.  

ਤੁਲੁ = ਤੋਲ, ਤੱਕੜ। ਪਰਵਾਣੁ = ਪ੍ਰਮਾਣ, ਤੋਲਣ ਵਾਲਾ ਵੱਟਾ।
ਉਹ ਤੱਕੜ ਅਮੋਲਕ ਹਨ ਤੇ ਉਹ ਵੱਟਾ ਅਮੋਲਕ ਹੈ (ਜਿਸ ਨਾਲ ਜੀਵਾਂ ਦੇ ਚੰਗੇ-ਮੰਦੇ ਕੰਮਾਂ ਨੂੰ ਤੋਲਦਾ ਹੈ)।


ਅਮੁਲੁ ਬਖਸੀਸ ਅਮੁਲੁ ਨੀਸਾਣੁ  

Priceless are His Blessings, Priceless is His Banner and Insignia.  

ਬਖਸੀਸ = ਰਹਿਮਤ, ਦਇਆ। ਨੀਸਾਣੁ = ਅਕਾਲ ਪੁਰਖ ਦੀ ਬਖਸ਼ਸ਼ ਦਾ ਨਿਸ਼ਾਨ।
ਉਸ ਦੀ ਬਖ਼ਸ਼ਸ਼ ਤੇ ਬਖ਼ਸ਼ਸ਼ ਦੇ ਨਿਸ਼ਾਨ ਭੀ ਅਮੋਲਕ ਹਨ।


ਅਮੁਲੁ ਕਰਮੁ ਅਮੁਲੁ ਫੁਰਮਾਣੁ  

Priceless is His Mercy, Priceless is His Royal Command.  

ਕਰਮੁ = ਬਖ਼ਸ਼ਸ਼, ਰਹਿਮਤ। ਫੁਰਮਾਣੁ = ਹੁਕਮ।
ਅਕਾਲ ਪੁਰਖ ਦੀ ਬਖਸ਼ਸ਼ ਤੇ ਹੁਕਮ ਭੀ ਮੁੱਲ ਤੋਂ ਪਰੇ ਹਨ (ਕਿਸੇ ਦਾ ਭੀ ਅੰਦਾਜ਼ਾ ਨਹੀਂ ਲੱਗ ਸਕਦਾ)।


ਅਮੁਲੋ ਅਮੁਲੁ ਆਖਿਆ ਜਾਇ  

Priceless, O Priceless beyond expression!  

ਅਮੁਲੁ = ਅੰਦਾਜ਼ਿਆਂ ਤੋਂ ਪਰੇ। ਅਮੁਲੋ ਅਮੁਲੁ = ਅਮੋਲਕ ਹੀ ਅਮੋਲਕ, ਅੰਦਾਜ਼ਿਆਂ ਤੋਂ ਪਰੇ।
ਅਕਾਲ ਪੁਰਖ ਸਭ ਅੰਦਾਜ਼ਿਆਂ ਤੋਂ ਪਰੇ ਹੈ, ਉਸ ਦਾ ਕੋਈ ਅੰਦਾਜ਼ਾ ਨਹੀਂ ਲੱਗ ਸਕਦਾ।


ਆਖਿ ਆਖਿ ਰਹੇ ਲਿਵ ਲਾਇ  

Speak of Him continually, and remain absorbed in His Love.  

ਆਖਿ ਆਖਿ = ਅੰਦਾਜ਼ਾ ਲਾ ਲਾ ਕੇ। ਰਹੇ = ਰਹਿ ਗਏ ਹਨ, ਥੱਕ ਗਏ ਹਨ। ਲਿਵ ਲਾਇ = ਲਿਵ ਲਾ ਕੇ, ਧਿਆਨ ਜੋੜ ਕੇ।
ਜੋ ਮਨੁੱਖ ਧਿਆਨ ਜੋੜ ਜੋੜ ਕੇ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ, ਉਹ (ਅੰਤ ਨੂੰ) ਰਹਿ ਜਾਂਦੇ ਹਨ।


ਆਖਹਿ ਵੇਦ ਪਾਠ ਪੁਰਾਣ  

The Vedas and the Puraanas speak.  

ਆਖਹਿ = ਆਖ ਰਹੇ ਹਨ, ਵਰਣਨ ਕਰਦੇ ਹਨ। ਵੇਦ ਪਾਠ = ਵੇਦਾਂ ਦੇ ਪਾਠ, ਵੇਦਾਂ ਦੇ ਮੰਤਰ।
ਵੇਦਾਂ ਦੇ ਮੰਤਰ ਤੇ ਪੁਰਾਣ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।


ਆਖਹਿ ਪੜੇ ਕਰਹਿ ਵਖਿਆਣ  

The scholars speak and lecture.  

ਪੜੇ = ਪੜ੍ਹੇ ਹੋਏ ਮਨੁੱਖ, ਵਿਦਵਾਨ। ਕਰਹਿ ਵਖਿਆਣ = ਵਖਿਆਣ ਕਰਦੇ ਹਨ, ਉਪਦੇਸ਼ ਕਰਦੇ ਹਨ, ਹੋਰਨਾਂ ਨੂੰ ਸੁਣਾਉਂਦੇ ਹਨ।
ਵਿਦਵਾਨ ਮਨੁੱਖ ਭੀ, ਜੋ (ਹੋਰਨਾਂ ਨੂੰ) ਉਪਦੇਸ਼ ਕਰਦੇ ਹਨ, (ਅਕਾਲ ਪੁਰਖ ਦਾ) ਬਿਆਨ ਕਰਦੇ ਹਨ।


ਆਖਹਿ ਬਰਮੇ ਆਖਹਿ ਇੰਦ  

Brahma speaks, Indra speaks.  

ਬਰਮੇ = ਕਈ ਬ੍ਰਹਮਾ। ਇੰਦ = ਇੰਦਰ ਦੇਵਤੇ।
ਕਈ ਬ੍ਰਹਮਾ, ਕਈ ਇੰਦਰ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits