Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਲਖਣਾ ਜਾਈ  

He enjoys the hearts of all, and yet He remains detached; He is unseen; He cannot be described.  

ਸਭਿ ਘਟ = ਸਾਰੇ ਸਰੀਰ। ਅਲਿਪਤੁ = ਵੱਖਰਾ, ਨਿਰਾਲਾ।
ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।


ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ  

The Perfect Guru reveals Him, and through the Word of His Shabad, we come to understand Him.  

ਗੁਰਿ = ਗੁਰੂ ਨੇ। ਸਬਦੇ = ਗੁਰ-ਸ਼ਬਦ ਦੀ ਰਾਹੀਂ।
ਜਦ ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ ਤਾਂ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ।


ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ  

Those who serve their Husband Lord, become like Him; their egos are burnt away by His Shabad.  

ਸੇਵਹਿ = ਸਿਮਰਦੇ ਹਨ। ਜਿਨ੍ਹ੍ਹੀ = ਜਿਨ੍ਹਾਂ ਮਨੁੱਖਾਂ ਨੇ। ਜਲਾਈ = ਸਾੜ ਦਿੱਤੀ ਹੈ।
ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ ਉਹ ਪ੍ਰਭੂ ਪੁਰਖ ਨੂੰ ਜਪਦੇ ਹਨ ਤੇ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ।


ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ  

He has no rival, no attacker, no enemy.  

ਕੰਟਕੁ = ਕੰਡਾ।
ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ।


ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ  

His rule is unchanging and eternal; He does not come or go.  

xxx
ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।


ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ  

Night and day, His servant serves Him, singing the Glorious Praises of the True Lord.  

xxx
(ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ।


ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥  

Beholding the Glorious Greatness of the True Lord, Nanak blossoms forth. ||2||  

ਵਿਗਸਿਆ = ਖਿੜ ਰਿਹਾ ਹੈ ॥੨॥
ਨਾਨਕ (ਵੀ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ ॥੨॥


ਪਉੜੀ  

Pauree:  

xxx
xxx


ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ  

Those whose hearts are forever filled with the Name of the Lord, have the Name of the Lord as their Protector.  

xxx
ਜਿਨ੍ਹਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ (ਦੀ ਸਮਝ ਵਿਚ) ਬਚਾਉਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ।


ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ  

The Lord's Name is my father, the Lord's Name is my mother; the Lord's Name is my helper and friend.  

ਹਮਾਰਾ = ਭਾਵ, ਭਗਤ ਜਨਾਂ ਦਾ।
(ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।


ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ  

My conversation is with the Lord's Name, and my counseling is with the Lord's Name; the Lord's Name always takes care of me.  

ਮਸਲਤਿ = ਸਾਲਾਹ।
ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ।


ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ  

The Lord's Name is my most beloved society, the Lord's Name is my ancestry, and the Lord's Name is my family.  

xxx
ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।


ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥  

The Guru, the Lord Incarnate, has bestowed upon servant Nanak the Name of the Lord; in this world, and in the next, the Lord ever saves me. ||15||  

ਗੁਰਿ = ਗੁਰੂ ਨੇ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ ॥੧੫॥
ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ ॥੧੫॥


ਸਲੋਕੁ ਮਃ  

Shalok, Third Mehl:  

xxx
xxx


ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ  

Those who meet the True Guru, ever sing the Kirtan of the Lord's Praises.  

xxx
ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤ-ਸਾਲਾਹ ਕਰਦੇ ਹਨ।


ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ  

The Lord's Name naturally fills their minds, and they are absorbed in the Shabad, the Word of the True Lord.  

xxx
ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।


ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ  

They redeem their generations, and they themselves obtain the state of liberation.  

ਮੋਖ = (ਵਿਕਾਰਾਂ ਤੋਂ) ਖ਼ਲਾਸੀ। ਪਦਵੀ = ਦਰਜਾ। ਪਾਹਿ = ਪੈਂਦੇ ਹਨ।
ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ।


ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ  

The Supreme Lord God is pleased with those who fall at the Guru's Feet.  

xxx
ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।


ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥  

Servant Nanak is the Lord's slave; by His Grace, the Lord preserves his honor. ||1||  

xxx॥੧॥
ਦਾਸ ਨਾਨਕ (ਵੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ ॥੧॥


ਮਃ  

Third Mehl:  

xxx
xxx


ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ  

In egotism, one is assailed by fear; he passes his life totally troubled by fear.  

xxx
ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ।


ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ  

Egotism is such a terrible disease; he dies, to be reincarnated - he continues coming and going.  

xxx
ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ)।


ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ  

Those who have such pre-ordained destiny meet with the True Guru, God Incarnate.  

xxx
ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ, ਤੇ (ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ।


ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥  

O Nanak, by Guru's Grace, they are redeemed; their egos are burnt away through the Word of the Shabad. ||2||  

xxx॥੨॥
ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ ॥੨॥


ਪਉੜੀ  

Pauree:  

xxx
xxx


ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ  

The Lord's Name is my immortal, unfathomable, imperishable Creator Lord, the Architect of Destiny.  

ਅਬਿਗਤੁ = ਅਵਿਅਕਤ, ਅਦ੍ਰਿਸ਼ਟ। ਅਗੋਚਰ = ਅ-ਗੋ-ਚਰ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਬਿਧਾਤਾ = ਪੈਦਾ ਕਰਨ ਵਾਲਾ।
ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ;


ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ  

I serve the Lord's Name, I worship the Lord's Name, and my soul is imbued with the Lord's Name.  

xxx
ਅਸੀਂ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।


ਹਰਿ ਨਾਮੈ ਜੇਵਡੁ ਕੋਈ ਅਵਰੁ ਸੂਝੈ ਹਰਿ ਨਾਮੋ ਅੰਤਿ ਛਡਾਤਾ  

I know of no other as great as the Lord's Name; the Lord's Name shall deliver me in the end.  

ਅੰਤਿ = ਅਖ਼ੀਰ ਵੇਲੇ।
ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ।


ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ  

The Generous Guru has given me the Lord's Name; blessed, blessed are the Guru's mother and father.  

ਗੁਰਿ = ਗੁਰੂ ਨੇ।
ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।


ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥  

I ever bow in humble reverence to my True Guru; meeting Him, I have come to know the Lord's Name. ||16||  

ਜਾਤਾ = ਪਛਾਣਿਆ, ਸਮਝਿਆ ॥੧੬॥
ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ॥੧੬॥


ਸਲੋਕੁ ਮਃ  

Shalok, Third Mehl:  

xxx
xxx


ਗੁਰਮੁਖਿ ਸੇਵ ਕੀਨੀਆ ਹਰਿ ਨਾਮਿ ਲਗੋ ਪਿਆਰੁ  

One who does not serve the Guru as Gurmukh, who does not love the Lord's Name,  

xxx
ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ,


ਸਬਦੈ ਸਾਦੁ ਆਇਓ ਮਰਿ ਜਨਮੈ ਵਾਰੋ ਵਾਰ  

and who does not savor the taste of the Shabad, shall die, and be reborn, over and over again.  

xxx
ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ।


ਮਨਮੁਖਿ ਅੰਧੁ ਚੇਤਈ ਕਿਤੁ ਆਇਆ ਸੈਸਾਰਿ  

The blind, self-willed manmukh does not think of the Lord; why did he even come into the world?  

ਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।
ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ?


ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥  

O Nanak, that Gurmukh, upon whom the Lord casts His Glance of Grace, crosses over the world-ocean. ||1||  

xxx॥੧॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥


ਮਃ  

Third Mehl:  

xxx
xxx


ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ  

Only the Guru is awake; the rest of the world is asleep in emotional attachment and desire.  

xxx
ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ।


ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ  

Those who serve the True Guru and remain wakeful, are imbued with the True Name, the treasure of virtue.  

ਗੁਣਤਾਸਿ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਵਿਚ।
ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits