Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥  

Ŧujẖ hī man rāṯe ahinis parbẖāṯe har rasnā jap man re. ||2||  

My mind is imbued with You, day and night and morning, O Lord; my tongue chants Your Name, and my mind meditates on You. ||2||  

ਮਨ = ਜਿਨ੍ਹਾਂ ਦੇ ਮਨ। ਰਸਨਾ = ਜੀਭ। ਮਨ ਰੇ = ਹੇ ਮੇਰੇ ਮਨ! ॥੨॥
(ਮੇਹਰ ਕਰ ਕਿ) ਮੇਰਾ ਮਨ ਦਿਨ ਰਾਤ ਹਰ ਵੇਲੇ ਤੇਰੇ ਪਿਆਰ ਵਿਚ ਰੰਗਿਆ ਰਹੇ। ਹੇ ਮਨ! ਸਵੇਰੇ ਜੀਭ ਨਾਲ ਪਰਮਾਤਮਾ ਦਾ ਨਾਮ ਜਪ! ॥੨॥


ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ  

Ŧum sācẖe ham ṯum hī rācẖe sabaḏ bẖeḏ fun sācẖe.  

You are True, and I am absorbed into You; through the mystery of the Shabad, I shall ultimately become True as well.  

ਸਾਚੇ = ਸਦਾ-ਥਿਰ ਰਹਿਣ ਵਾਲੇ। ਭੇਦਿ = ਵਿੱਝ ਕੇ। ਫੁਨਿ = ਮੁੜ, ਭੀ।
(ਹੇ ਪ੍ਰਭੂ!) ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਜੇ ਅਸੀਂ ਜੀਵ ਤੇਰੀ ਯਾਦ ਵਿਚ ਹੀ ਟਿਕੇ ਰਹੀਏ, ਜੇ ਅਸੀਂ ਤੇਰੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਵਿਝੇ ਰਹੀਏ, ਤਾਂ ਅਸੀਂ ਭੀ (ਤੇਰੀ ਮੇਹਰ ਨਾਲ) ਅਡੋਲ-ਚਿੱਤ ਹੋ ਸਕਦੇ ਹਾਂ।


ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥  

Ahinis nām raṯe se sūcẖe mar janme se kācẖe. ||3||  

Those who are imbued with the Naam day and night are pure, while those who die to be reborn are impure. ||3||  

ਅਹਿਨਿਸਿ = ਦਿਨ-ਰਾਤ (ਅਹਿ = ਦਿਨ। ਨਿਸਿ = ਰਾਤ)। ਨਾਮਿ = ਨਾਮ ਵਿਚ। ਕਾਚੇ = ਕੱਚੀ ਘਾੜਤ ਵਾਲੇ, ਕੋਝੀ ਘਾੜਤ ਵਾਲੇ ॥੩॥
ਜੇਹੜੇ ਮਨੁੱਖ ਦਿਨ ਰਾਤ ਤੇਰੇ ਨਾਮ ਵਿਚ ਰੰਗੇ ਰਹਿੰਦੇ ਹਨ ਉਹ ਪਵਿਤ੍ਰ-ਆਤਮਾ ਹਨ, (ਪਰ ਨਾਮ ਵਿਸਾਰ ਕੇ) ਜੋ ਜਨਮ ਮਰਨ ਦੇ ਗੇੜ ਵਿਚ ਪਏ ਹੋਏ ਹਨ, ਉਹਨਾਂ ਦੇ ਮਨ ਦੀ ਘਾੜਤ ਅਜੇ ਕੋਝੀ ਹੈ ॥੩॥


ਅਵਰੁ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਕੋਈ  

Avar na ḏīsai kis sālāhī ṯisėh sarīk na ko▫ī.  

I do not see any other like the Lord; who else should I praise? No one is equal to Him.  

ਸਾਲਾਹੀ = ਮੈਂ ਸਿਫ਼ਤ ਕਰਾਂ। ਸਰੀਕੁ = ਬਰਾਬਰ ਦਾ।
ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਕੋਈ ਹੋਰ ਮੈਨੂੰ ਉਸ ਵਰਗਾ ਨਹੀਂ ਦਿੱਸਦਾ ਜਿਸ ਦੀ ਮੈਂ ਸਿਫ਼ਤ-ਸਾਲਾਹ ਕਰ ਸਕਾਂ।


ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥  

Paraṇvaṯ Nānak ḏāsan ḏāsā gurmaṯ jāni▫ā so▫ī. ||4||5||  

Prays Nanak, I am the slave of His slaves; by Guru's Instruction, I know Him. ||4||5||  

xxx॥੪॥੫॥
ਨਾਨਕ ਬੇਨਤੀ ਕਰਦਾ ਹੈ ਕਿ ਮੈਂ ਉਹਨਾਂ ਦੇ ਦਾਸਾਂ ਦਾ ਦਾਸ ਹਾਂ ਜਿਨ੍ਹਾਂ ਨੇ ਗੁਰੂ ਦੀ ਮੱਤ ਲੈ ਕੇ ਉਸ (ਲਾ-ਸ਼ਰੀਕ) ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ ॥੪॥੫॥


ਸੋਰਠਿ ਮਹਲਾ  

Soraṯẖ mėhlā 1.  

Sorat'h, First Mehl:  

xxx
xxx


ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਕਰਮਾ  

Alakẖ apār agamm agocẖar nā ṯis kāl na karmā.  

He is unknowable, infinite, unapproachable and imperceptible. He is not subject to death or karma.  

ਅਲਖ = {अलक्ष्य = invisible} ਅਦ੍ਰਿੱਸ਼। ਅਗੰਮ = ਅਪਹੁੰਚ। ਗੋ = ਗਿਆਨ-ਇੰਦ੍ਰੇ। ਗੋਚਰ = ਜਿਸ ਤਕ ਗਿਆਨ-ਇੰਦ੍ਰੇ ਪਹੁੰਚ ਸਕਣ। ਅਗੋਚਰ = ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਕਾਲੁ = ਮੌਤ। ਕਰਮਾ = ਕਰਮ, ਕੰਮ।
ਉਹ ਪਰਮਾਤਮਾ ਅਦ੍ਰਿੱਸ਼ ਹੈ, ਬੇਅੰਤ ਹੈ, ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰੇ ਉਸ ਨੂੰ ਸਮਝ ਨਹੀਂ ਸਕਦੇ, ਮੌਤ ਉਸ ਨੂੰ ਪੋਹ ਨਹੀਂ ਸਕਦੀ, ਕਰਮਾਂ ਦਾ ਉਸ ਉਤੇ ਕੋਈ ਦਬਾਉ ਨਹੀਂ (ਜਿਵੇਂ ਜੀਵ ਕਰਮ-ਅਧੀਨ ਹਨ ਉਹ ਨਹੀਂ)।


ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਭਰਮਾ ॥੧॥  

Jāṯ ajāṯ ajonī sambẖa▫o nā ṯis bẖā▫o na bẖarmā. ||1||  

His caste is casteless; He is unborn, self-illumined, and free of doubt and desire. ||1||  

ਅਜਾਤਿ = ਜਿਸ ਦੀ ਕੋਈ ਜਾਤਿ ਨਹੀਂ। ਸੰਭਉ = {स्वयंभु} ਆਪਣੇ ਆਪ ਤੋਂ ਪਰਗਟ ਹੋਣ ਵਾਲਾ। ਭਾਉ = ਮੋਹ ॥੧॥
ਉਸ ਪ੍ਰਭੂ ਦੀ ਕੋਈ ਜਾਤਿ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਉਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ। ਨਾਹ ਉਸ ਨੂੰ ਕੋਈ ਮੋਹ ਵਿਆਪਦਾ ਹੈ, ਨਾਹ ਉਹਨੂੰ ਕੋਈ ਭਟਕਣਾ ਹੈ ॥੧॥


ਸਾਚੇ ਸਚਿਆਰ ਵਿਟਹੁ ਕੁਰਬਾਣੁ  

Sācẖe sacẖiār vitahu kurbāṇ.  

I am a sacrifice to the Truest of the True.  

ਸਚਿਆਰ = {सत्यालय} ਸੱਚ ਦਾ ਸੋਮਾ। ਵਿਟਹੁ = ਤੋਂ।
ਮੈਂ ਸਦਾ ਕੁਰਬਾਨ ਹਾਂ ਉਸ ਪਰਮਾਤਮਾ ਤੋਂ ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਜੋ ਸਚਾਈ ਦਾ ਸੋਮਾ ਹੈ।


ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ਰਹਾਉ  

Nā ṯis rūp varan nahī rekẖ▫i▫ā sācẖai sabaḏ nīsāṇ. Rahā▫o.  

He has no form, no color and no features; through the True Word of the Shabad, He reveals Himself. ||Pause||  

ਵਰਨੁ = ਰੰਗ। ਰੇਖਿਆ = ਚਿਹਨ। ਨੀਸਾਣੁ = ਥਹੁ-ਪਤਾ ॥ ਰਹਾਉ॥
ਉਸ ਪਰਮਾਤਮਾ ਦਾ ਨਾਹ ਕੋਈ ਰੂਪ ਹੈ ਨਾਹ ਰੰਗ ਹੈ ਅਤੇ ਨਾਹ ਕੋਈ ਚਿਹਨ ਚੱਕ੍ਰ ਹੈ। ਸੱਚੇ ਸ਼ਬਦ ਵਿਚ ਜੁੜਿਆਂ ਉਸ ਦਾ ਥਹੁ-ਪਤਾ ਲੱਗਦਾ ਹੈ। ਰਹਾਉ॥


ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨਾਰੀ  

Nā ṯis māṯ piṯā suṯ banḏẖap nā ṯis kām na nārī.  

He has no mother, father, sons or relatives; He is free of sexual desire; He has no wife.  

ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਕਾਮੁ = ਕਾਮ-ਵਾਸਨਾ।
ਉਸ ਪ੍ਰਭੂ ਦੀ ਨਾਹ ਮਾਂ ਨਾਹ ਪਿਉ ਨਾਹ ਉਸ ਦਾ ਕੋਈ ਪੁੱਤਰ ਨਾਹ ਰਿਸ਼ਤੇਦਾਰ। ਨਾਹ ਉਸ ਨੂੰ ਕਾਮ-ਵਾਸਨਾ ਫੁਰਦੀ ਹੈ ਤੇ ਨਾਹ ਹੀ ਉਸ ਦੀ ਕੋਈ ਵਹੁਟੀ ਹੈ।


ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥  

Akul niranjan apar parampar saglī joṯ ṯumārī. ||2||  

He has no ancestry; He is immaculate. He is infinite and endless; O Lord, Your Light is pervading all. ||2||  

ਅਕੁਲ = ਜਿਸ ਦੀ ਕੋਈ ਖ਼ਾਸ ਕੁਲ ਨਹੀਂ। ਪਰੰਪਰੁ = ਪਰੇ ਤੋਂ ਪਰੇ, ਬੇਅੰਤ ॥੨॥
ਉਸ ਦੀ ਕੋਈ ਖ਼ਾਸ ਕੁਲ ਨਹੀਂ, ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਬੇਅੰਤ ਹੈ ਪਰੇ ਤੋਂ ਪਰੇ ਹੈ। ਹੇ ਪ੍ਰਭੂ! ਸਭ ਥਾਂ ਤੇਰੀ ਹੀ ਜੋਤਿ ਪ੍ਰਕਾਸ਼ ਕਰ ਰਹੀ ਹੈ ॥੨॥


ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ  

Gẖat gẖat anṯar barahm lukā▫i▫ā gẖat gẖat joṯ sabā▫ī.  

Deep within each and every heart, God is hidden; His Light is in each and every heart.  

ਅੰਤਰਿ = ਅੰਦਰ। ਘਟਿ ਘਟਿ = ਹਰੇਕ ਘਟ ਵਿਚ। ਸਬਾਈ = ਹਰ ਥਾਂ।
ਹਰੇਕ ਸਰੀਰ ਦੇ ਅੰਦਰ ਪਰਮਾਤਮਾ ਗੁਪਤ ਹੋ ਕੇ ਬੈਠਾ ਹੋਇਆ ਹੈ, ਹਰੇਕ ਘਟ ਵਿਚ ਹਰ ਥਾਂ ਉਸੇ ਦੀ ਜੋਤਿ ਹੈ[


ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥  

Bajar kapāt mukṯe gurmaṯī nirbẖai ṯāṛī lā▫ī. ||3||  

The heavy doors are opened by Guru's Instructions; one becomes fearless, in the trance of deep meditation. ||3||  

ਬਜਰ = ਪੱਥਰ ਵਰਗੇ ਕਰੜੇ। ਕਪਾਟ = ਕਵਾੜ, ਭਿੱਤ। ਮੁਕਤੇ = ਖੁਲ੍ਹ ਜਾਂਦੇ। ਨਿਰਭੈ = ਨਿਡਰ ਅਵਸਥਾ ਵਿਚ। ਤਾੜੀ = ਸਮਾਧੀ ॥੩॥
ਗੁਰੂ ਦੀ ਮੱਤ ਤੇ ਤੁਰ ਨਾਲ ਕਰੜੇ ਕਵਾੜ ਖੁਲ੍ਹਦੇ ਹਨ ਤੇ ਇਹ ਸਮਝ ਆਉਂਦੀ ਹੈ ਕਿ ਹਰੇਕ ਜੀਵ ਵਿਚ ਵਿਆਪਕ ਹੁੰਦਾ ਹੋਇਆ ਭੀ ਪ੍ਰਭੂ ਨਿਡਰ ਅਵਸਥਾ ਵਿਚ ਟਿਕਿਆ ਬੈਠਾ ਹੈ ॥੩॥


ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ  

Janṯ upā▫e kāl sir janṯā vasgaṯ jugaṯ sabā▫ī.  

The Lord created all beings, and placed death over the heads of all; all the world is under His Power.  

ਸਿਰਿ ਜੰਤਾ = ਸਭ ਜੀਵਾਂ ਦੇ ਸਿਰ ਤੇ। ਵਸਗਤਿ = ਵੱਸ ਵਿਚ ਕੀਤੀ ਹੋਈ। ਸਬਾਈ = ਸਾਰੀ।
ਸਭ ਜੀਵਾਂ ਨੂੰ ਪੈਦਾ ਕਰ ਕੇ ਸਭ ਦੇ ਸਿਰ ਉਤੇ ਪਰਮਾਤਮਾ ਨੇ ਮੌਤ (ਭੀ) ਟਿਕਾਈ ਹੋਈ ਹੈ, ਸਭ ਜੀਵਾਂ ਦੀ ਜੀਵਨ-ਜੁਗਤਿ ਪ੍ਰਭੂ ਨੇ ਆਪਣੇ ਵੱਸ ਵਿਚ ਰੱਖੀ ਹੋਈ ਹੈ।


ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥  

Saṯgur sev paḏārath pāvahi cẖẖūtėh sabaḏ kamā▫ī. ||4||  

Serving the True Guru, the treasure is obtained; living the Word of the Shabad, one is emancipated. ||4||  

ਪਾਵਹਿ = ਜੀਵ ਪ੍ਰਾਪਤ ਕਰਦੇ ਹਨ। ਕਮਾਈ = ਕਮਾਇ, ਕਮਾ ਕੇ ॥੪॥
ਜੇਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ-ਪਦਾਰਥ ਹਾਸਲ ਕਰਦੇ ਹਨ, ਉਹ ਗੁਰ-ਸ਼ਬਦ ਨੂੰ ਕਮਾ ਕੇ (ਗੁਰ-ਸ਼ਬਦ ਅਨੁਸਾਰ ਜੀਵਨ ਢਾਲ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ॥੪॥


ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ  

Sūcẖai bẖādai sācẖ samāvai virle sūcẖācẖārī.  

In the pure vessel, the True Name is contained; how few are those who practice true conduct.  

ਭਾਡੈ = ਭਾਂਡੇ ਵਿਚ। ਸੂਚਾਚਾਰੀ = ਸੁੱਚੇ ਆਚਾਰ ਵਾਲੇ।
ਪਵਿਤ੍ਰ ਹਿਰਦੇ ਵਿਚ ਹੀ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਟਿਕ ਸਕਦਾ ਹੈ, ਪਰ ਸੁੱਚੇ ਆਚਰਨ ਵਾਲੇ (ਪਵਿਤ੍ਰ ਹਿਰਦੇ ਵਾਲੇ) ਕੋਈ ਵਿਰਲੇ ਹੁੰਦੇ ਹਨ।


ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥  

Ŧanṯai ka▫o param ṯanṯ milā▫i▫ā Nānak saraṇ ṯumārī. ||5||6||  

The individual soul is united with the Supreme Soul; Nanak seeks Your Sanctuary, Lord. ||5||6||  

ਤੰਤੈ ਕਉ = ਜੀਵਾਤਮਾ ਨੂੰ। ਪਰਮ ਤੰਤੁ = ਪਰਮ ਆਤਮਾ ॥੫॥੬॥
ਹੇ ਪ੍ਰਭੂ! ਨਾਨਕ ਤੇਰੀ ਸਰਨ ਆਇਆ ਹੈ, ਤੂੰ ਹੀ ਜੀਵ-ਆਤਮਾ ਨੂੰ ਪਰਮ-ਆਤਮਾ ਮਿਲਾਂਦਾ (ਪ੍ਰਭੂ-ਮੇਲ ਕਰਦਾ) ਹੈਂ ॥੫॥੬॥


ਸੋਰਠਿ ਮਹਲਾ  

Soraṯẖ mėhlā 1.  

Sorat'h, First Mehl:  

xxx
xxx


ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ  

Ji▫o mīnā bin pāṇī▫ai ṯi▫o sākaṯ marai pi▫ās.  

Like a fish without water is the faithless cynic, who dies of thirst.  

ਮੀਨਾ = ਮੱਛੀ। ਸਾਕਤੁ = ਰੱਬ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆ-ਵੇੜ੍ਹਿਆ ਜੀਵ। ਮਰੈ = ਆਤਮਕ ਮੌਤੇ ਮਰਦਾ ਹੈ। ਪਿਆਸ = ਮਾਇਆ ਦੀ ਤ੍ਰਿਸ਼ਨਾ।
ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਫਦੀ) ਹੈ ਤਿਵੇਂ ਮਾਇਆ-ਵੇੜ੍ਹਿਆ ਜੀਵ ਤ੍ਰਿਸ਼ਨਾ ਦੇ ਅਧੀਨ ਰਹਿ ਕੇ ਦੁਖੀ ਹੁੰਦਾ ਹੈ।


ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥  

Ŧi▫o har bin marī▫ai re manā jo birthā jāvai sās. ||1||  

So shall you die, O mind, without the Lord, as your breath goes in vain. ||1||  

ਬਿਰਥਾ = ਖ਼ਾਲੀ ॥੧॥
ਇਸੇ ਤਰ੍ਹਾਂ, ਹੇ ਮਨ! ਹਰੀ-ਸਿਮਰਨ ਤੋਂ ਬਿਨਾ ਜੇਹੜਾ ਭੀ ਸੁਆਸ ਖ਼ਾਲੀ ਜਾਂਦਾ ਹੈ (ਉਸ ਵਿਚ ਦੁਖੀ ਹੋ ਹੋ ਕੇ) ਆਤਮਕ ਮੌਤੇ ਮਰੀਦਾ ਹੈ ॥੧॥


ਮਨ ਰੇ ਰਾਮ ਨਾਮ ਜਸੁ ਲੇਇ  

Man re rām nām jas le▫e.  

O mind, chant the Lord's Name, and praise Him.  

ਜਸੁ = ਸੋਭਾ, ਵਡਿਆਈ।
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਾਲਾਹ ਕਰ।


ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ਰਹਾਉ  

Bin gur ih ras ki▫o laha▫o gur melai har ḏe▫e. Rahā▫o.  

Without the Guru, how will you obtain this juice? The Guru shall unite you with the Lord. ||Pause||  

ਕਿਉ ਲਹਉ = ਮੈਂ ਕਿਵੇਂ ਲੱਭਾਂ? ਮੈਨੂੰ ਨਹੀਂ ਲੱਭ ਸਕਦਾ। ਦੇਇ = ਦੇਂਦਾ ਹੈ ॥ ਰਹਾਉ॥
(ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਆਨੰਦ ਨਹੀਂ ਮਿਲ ਸਕਦਾ। ਪ੍ਰਭੂ (ਮੇਹਰ ਕਰ ਕੇ) ਜਿਸ ਨੂੰ ਗੁਰੂ ਮਿਲਾਂਦਾ ਹੈ ਉਸ ਨੂੰ (ਇਹ ਰਸ) ਦੇਂਦਾ ਹੈ। ਰਹਾਉ॥


ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ  

Sanṯ janā mil sangṯī gurmukẖ ṯirath ho▫e.  

For the Gurmukh, meeting with the Society of the Saints is like making a pilgrimage to a sacred shrine.  

ਮਿਲੁ = {ਹੁਕਮੀ ਭੀਵੱਖਤ, ਮੱਧਮ ਪੁਰਖ, ਇਕ-ਵਚਨ} ਮਿਲ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣਾ।
(ਹੇ ਮਨ!) ਸੰਤ ਜਨਾਂ ਦੀ ਸੰਗਤ ਵਿਚ ਮਿਲ (ਸਤਸੰਗ ਵਿਚ ਰਹਿ ਕੇ) ਗੁਰੂ ਦੇ ਸਨਮੁਖ ਰਹਿਣਾ ਹੀ (ਅਸਲ) ਤੀਰਥ (-ਇਸ਼ਨਾਨ) ਹੈ।


ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥  

Aṯẖsaṯẖ ṯirath majnā gur ḏaras parāpaṯ ho▫e. ||2||  

The benefit of bathing at the sixty-eight sacred shrines of pilgrimage is obtained by the Blessed Vision of the Guru's Darshan. ||2||  

ਅਠਸਠਿ = ਅਠਾਹਠ {ਲਫ਼ਜ਼ 'ਤੀਰਥੁ' ਇਕ-ਵਚਨ ਹੈ, 'ਤੀਰਥ' ਬਹੁ-ਵਚਨ ਹੈ}। ਮਜਨਾ = ਇਸ਼ਨਾਨ। ਗੁਰ ਦਰਸੁ = ਗੁਰੂ ਦਾ ਦਰਸਨ ॥੨॥
ਜਿਸ ਮਨੁੱਖ ਨੂੰ ਗੁਰੂ ਦਾ ਦਰਸਨ ਹੋ ਜਾਂਦਾ ਹੈ ਉਸ ਨੂੰ (ਸਮਝੋ) ਅਠਾਹਠ ਤੀਰਥਾਂ ਦਾ ਇਸ਼ਨਾਨ ਪ੍ਰਾਪਤ ਹੋ ਜਾਂਦਾ ਹੈ ॥੨॥


ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ  

Ji▫o jogī jaṯ bāhrā ṯap nāhī saṯ sanṯokẖ.  

Like the Yogi without abstinence, and like penance without truth and contentment,  

ਜਤ = ਇੰਦ੍ਰਿਆਂ ਨੂੰ ਵੱਸ ਵਿਚ ਰੱਖਣਾ।
ਜਿਸ ਨੇ ਆਪਣੇ ਇੰਦ੍ਰਿਆਂ ਨੂੰ ਵੱਸ ਵਿਚ ਨਹੀਂ ਕੀਤਾ ਉਹ ਜੋਗੀ (ਨਿਸਫਲ ਹੈ), ਜੇ ਅੰਦਰ ਸੰਤੋਖ ਨਹੀਂ, ਉੱਚਾ ਜੀਵਨ ਨਹੀਂ, ਤਾਂ (ਕੀਤਾ ਹੋਇਆ) ਤਪ ਵਿਅਰਥ ਹੈ।


ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥  

Ŧi▫o nāmai bin ḏehurī jam mārai anṯar ḏokẖ. ||3||  

so is the body without the Lord's Name; death will slay it, because of the sin within. ||3||  

ਦੇਹੁਰੀ = ਸਰੀਰ। ਜਮੁ = ਮੌਤ, ਮੌਤ ਦਾ ਡਰ। ਦੋਖੁ = ਵਿਕਾਰ ॥੩॥
ਇਸੇ ਤਰ੍ਹਾਂ ਜੇ ਪ੍ਰਭੂ ਦਾ ਨਾਮ ਨਹੀਂ ਸਿਮਰਿਆ, ਤਾਂ ਇਹ ਮਨੁੱਖਾ ਸਰੀਰ ਵਿਅਰਥ ਹੈ। ਨਾਮ-ਹੀਣੇ ਮਨੁੱਖ ਦੇ ਅੰਦਰ ਵਿਕਾਰ ਹੀ ਵਿਕਾਰ ਹੈ, ਉਸ ਨੂੰ ਜਮਰਾਜ ਸਜ਼ਾ ਦੇਂਦਾ ਹੈ ॥੩॥


ਸਾਕਤ ਪ੍ਰੇਮੁ ਪਾਈਐ ਹਰਿ ਪਾਈਐ ਸਤਿਗੁਰ ਭਾਇ  

Sākaṯ parem na pā▫ī▫ai har pā▫ī▫ai saṯgur bẖā▫e.  

The faithless cynic does not obtain the Lord's Love; the Lord's Love is obtained only through the True Guru.  

ਸਾਕਤ = ਸਾਕਤਾਂ ਪਾਸੋਂ। ਭਾਇ = ਪ੍ਰੇਮ ਵਿਚ।
(ਪ੍ਰਭੂ-ਚਰਨਾਂ ਦਾ) ਪਿਆਰ ਮਾਇਆ-ਵੇੜ੍ਹੇ ਬੰਦਿਆਂ ਤੋਂ ਨਹੀਂ ਮਿਲਦਾ, ਗੁਰੂ ਨਾਲ ਪਿਆਰ ਪਾਇਆਂ ਹੀ ਪਰਮਾਤਮਾ ਮਿਲਦਾ ਹੈ।


ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥  

Sukẖ ḏukẖ ḏāṯā gur milai kaho Nānak sifaṯ samā▫e. ||4||7||  

One who meets with the Guru, the Giver of pleasure and pain, says Nanak, is absorbed in the Lord's Praise. ||4||7||  

ਸਮਾਇ = ਲੀਨ ਰਹਿੰਦਾ ਹੈ ॥੪॥੭॥
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸਨੂੰ ਸੁਖਾਂ ਦੁੱਖਾਂ ਦਾ ਦੇਣ ਵਾਲਾ ਰੱਬ ਮਿਲ ਪੈਂਦਾ ਹੈ, ਉਹ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਲੀਨ ਰਹਿੰਦਾ ਹੈ ॥੪॥੭॥


ਸੋਰਠਿ ਮਹਲਾ  

Soraṯẖ mėhlā 1.  

Sorat'h, First Mehl:  

xxx
xxx


ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ  

Ŧū parabẖ ḏāṯā ḏān maṯ pūrā ham thāre bẖekẖārī jī▫o.  

You, God, are the Giver of gifts, the Lord of perfect understanding; I am a mere beggar at Your Door.  

ਪ੍ਰਭ = ਹੇ ਪ੍ਰਭੂ! ਦਾਨਿ = ਦਾਨ (ਦੇਣ) ਵਿਚ। ਮਤਿ ਪੂਰਾ = ਮੱਤ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ = ਤੇਰੇ। ਭੇਖਾਰੀ = ਮੰਗਤੇ।
ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ।


ਮੈ ਕਿਆ ਮਾਗਉ ਕਿਛੁ ਥਿਰੁ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥  

Mai ki▫ā māga▫o kicẖẖ thir na rahā▫ī har ḏījai nām pi▫ārī jī▫o. ||1||  

What should I beg for? Nothing remains permanent; O Lord, please, bless me with Your Beloved Name. ||1||  

ਮਾਗਉ = ਮੈਂ ਮੰਗਾਂ। ਥਿਰੁ = ਸਦਾ ਟਿਕੇ ਰਹਿਣ ਵਾਲਾ। ਨ ਰਹਾਈ = ਨ ਰਹੈ, ਨਹੀਂ ਰਹਿੰਦਾ। ਹਰਿ = ਹੇ ਹਰੀ! ਪਿਆਰੀ = ਮੈਂ ਪਿਆਰ ਕਰਾਂ ॥੧॥
ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। ਹੇ ਹਰੀ! ਮੈਨੂੰ (ਕੇਵਲ) ਆਪਣਾ ਨਾਮ ਦੇਹ ਤਾਂ ਜੋ ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ॥੧॥


ਘਟਿ ਘਟਿ ਰਵਿ ਰਹਿਆ ਬਨਵਾਰੀ  

Gẖat gẖat rav rahi▫ā banvārī.  

In each and every heart, the Lord, the Lord of the forest, is permeating and pervading.  

ਰਵਿ ਰਹਿਆ = ਵਿਆਪਕ ਹੋ ਰਿਹਾ ਹੈ। ਬਨਵਾਰੀ = ਪਰਮਾਤਮਾ।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ।


ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ਰਹਾਉ  

Jal thal mahī▫al gupṯo varṯai gur sabḏī ḏekẖ nihārī jī▫o. Rahā▫o.  

In the water, on the land, and in the sky, He is pervading but hidden; through the Word of the Guru's Shabad, He is revealed. ||Pause||  

ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਦੇਖਿ ਨਿਹਾਰੀ = ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ ॥ ਰਹਾਉ॥
ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ! ਰਹਾਉ॥


ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ  

Maraṯ pa▫i▫āl akās ḏikẖā▫i▫o gur saṯgur kirpā ḏẖārī jī▫o.  

In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy.  

ਮਰਤ = ਮਾਤ ਲੋਕ, ਇਹ ਧਰਤੀ। ਪਇਆਲ = ਪਾਤਾਲ। ਗੁਰਿ = ਗੁਰੂ ਨੇ। ਸਤਿਗੁਰਿ = ਸਤਿਗੁਰ ਨੇ।
ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਤੇ ਜੀਵ ਨੂੰ ਪ੍ਰਭੂ ਦੀ ਹੋਂਦ, ਧਰਤੀ, ਆਕਾਸ਼ ਤੇ ਪਾਤਾਲ ਵਿਚ ਵਿਖਾ ਦਿੱਤੀ।


ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥  

So barahm ajonī hai bẖī honī gẖat bẖīṯar ḏekẖ murārī jī▫o. ||2||  

He is the unborn Lord God; He is, and shall ever be. Deep within your heart, behold Him, the Destroyer of ego. ||2||  

ਹੈ ਭੀ = ਹੁਣ ਭੀ ਮੌਜੂਦ ਹੈ। ਹੋਨੀ = ਅਗਾਂਹ ਨੂੰ ਭੀ ਮੌਜੂਦ ਰਹੇਗਾ ॥੨॥
ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits