Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਆਖਹਿ ਗੋਪੀ ਤੈ ਗੋਵਿੰਦ  

आखहि गोपी तै गोविंद ॥  

Ākẖahi gopī ṯai govinḏ.  

The Gopis and Krishna speak.  

ਗੁਆਲਣਾ ਅਤੇ ਕ੍ਰਿਸ਼ਨ ਤੇਰਾ ਹੀ ਜ਼ਿਕਰ ਕਰਦੇ ਹਨ।  

ਤੈ = ਅਤੇ, ਤੇ। ਗੋਵਿੰਦ = ਕਈ ਕਾਨ੍ਹ।
ਗੋਪੀਆਂ ਤੇ ਕਈ ਕਾਨ੍ਹ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।


ਆਖਹਿ ਈਸਰ ਆਖਹਿ ਸਿਧ  

आखहि ईसर आखहि सिध ॥  

Ākẖahi īsar ākẖahi siḏẖ.  

Shiva speaks, the Siddhas speak.  

ਸ਼ਿਵਜੀ ਤੈਨੂੰ ਆਖਦਾ ਹੈ ਅਤੇ ਕਰਾਮਾਤਾਂ ਕਰਨ ਵਾਲੇ ਭੀ ਤੇਰਾ ਹੀ ਜ਼ਿਕਰ ਕਰਦੇ ਹਨ।  

ਈਸਰ = ਸ਼ਿਵ।
ਕਈ ਸ਼ਿਵ ਤੇ ਸਿੱਧ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।


ਆਖਹਿ ਕੇਤੇ ਕੀਤੇ ਬੁਧ  

आखहि केते कीते बुध ॥  

Ākẖahi keṯe kīṯe buḏẖ.  

The many created Buddhas speak.  

ਸਾਰੇ ਬੁੱਧ ਜੋ ਤੂੰ ਸਾਜੇ ਹਨ, ਤੈਨੂੰ ਹੀ ਪੁਕਾਰਦੇ ਹਨ।  

ਕੇਤੇ = ਬੇਅੰਤ, ਕਈ। ਕੀਤੇ = ਅਕਾਲ ਪੁਰਖ ਦੇ ਪੈਦਾ ਕੀਤੇ ਹੋਏ। ਬੁਧ = ਮਹਾਤਮਾ ਬੁੱਧ।
ਅਕਾਲ ਪੁਰਖ ਦੇ ਪੈਦਾ ਕੀਤੇ ਹੋਏ ਬੇਅੰਤ ਬੁੱਧ ਉਸ ਦੀ ਵਡਿਆਈ ਆਖਦੇ ਹਨ।


ਆਖਹਿ ਦਾਨਵ ਆਖਹਿ ਦੇਵ  

आखहि दानव आखहि देव ॥  

Ākẖahi ḏānav ākẖahi ḏev.  

The demons speak, the demi-gods speak.  

ਦੈਂਤ ਤੈਨੂੰ ਪੁਕਾਰਦੇ ਹਨ ਅਤੇ ਦੇਵਤੇ ਭੀ ਤੈਨੂੰ ਹੀ ਆਖਦੇ ਹਨ।  

ਦਾਨਵ = ਰਾਖਸ਼, ਦੈਂਤ। ਦੇਵ = ਦੇਵਤੇ।
ਰਾਖਸ਼ ਤੇ ਦੇਵਤੇ (ਵੀ) ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।


ਆਖਹਿ ਸੁਰਿ ਨਰ ਮੁਨਿ ਜਨ ਸੇਵ  

आखहि सुरि नर मुनि जन सेव ॥  

Ākẖahi sur nar mun jan sev.  

The spiritual warriors, the heavenly beings, the silent sages, the humble and serviceful speak.  

ਦੇਵਤੇ, ਮਨੁੱਖ, ਮੋਨਧਾਰੀ ਅਤੇ ਸੇਵਕ ਤੇਰਾ ਹੀ ਜਿਕਰ ਕਰਦੇ ਹਨ।  

ਸੁਰਿ ਨਰ = ਸੁਰਾਂ ਦੇ ਸੁਭਾਉ ਵਾਲੇ ਮਨੁੱਖ। ਮੁਨਿ ਜਨ = ਮੁਨੀ ਲੋਕ। ਸੇਵ = ਸੇਵਕ।
ਦੇਵਤਾ-ਸੁਭਾਉ ਮਨੁੱਖ, ਮੁਨੀ ਲੋਕ ਤੇ ਸੇਵਕ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।


ਕੇਤੇ ਆਖਹਿ ਆਖਣਿ ਪਾਹਿ  

केते आखहि आखणि पाहि ॥  

Keṯe ākẖahi ākẖaṇ pāhi.  

Many speak and try to describe Him.  

ਘਨੇਰੇ ਤੈਨੂੰ ਬਿਆਨ ਕਰਦੇ ਹਨ ਅਤੇ ਬਿਆਨ ਕਰਨ ਦਾ ਹੀਂਆ ਕਰਦੇ ਹਨ।  

ਕੇਤੇ = ਕਈ ਜੀਵ। ਆਖਣਿ ਪਾਹਿ = ਆਖਣ ਦਾ ਜਤਨ ਕਰਦੇ ਹਨ।
ਬੇਅੰਤ ਜੀਵ ਅਕਾਲ ਪੁਰਖ ਦਾ ਅੰਦਾਜ਼ਾ ਲਾ ਰਹੇ ਹਨ, ਅਤੇ ਬੇਅੰਤ ਹੀ ਲਾਉਣ ਦਾ ਜਤਨ ਕਰ ਰਹੇ ਹਨ।


ਕੇਤੇ ਕਹਿ ਕਹਿ ਉਠਿ ਉਠਿ ਜਾਹਿ  

केते कहि कहि उठि उठि जाहि ॥  

Keṯe kahi kahi uṯẖ uṯẖ jāhi.  

Many have spoken of Him over and over again, and have then arisen and departed.  

ਬਹੁਤਿਆਂ ਨੇ ਤੈਨੂੰ ਬਾਰੰਬਾਰ ਬਿਆਨ ਕੀਤਾ ਅਤੇ ਉਹ ਖੜੇ ਤੇ ਤਿਆਰ ਹੋ ਟੁਰ ਗਏ ਹਨ।  

ਕਹਿ ਕਹਿ = ਆਖ ਆਖ ਕੇ, ਅਕਾਲ ਪੁਰਖ ਦਾ ਮੁੱਲ ਪਾ ਪਾ ਕੇ, ਅਕਾਲ ਪੁਰਖ ਦਾ ਅੰਦਾਜ਼ਾ ਲਾ ਲਾ ਕੇ। ਉਠਿ ਉਠਿ ਜਾਹਿ = ਜਹਾਨ ਤੋਂ ਚਲੇ ਜਾ ਰਹੇ ਹਨ।
ਬੇਅੰਤ ਜੀਵ ਅੰਦਾਜ਼ਾ ਲਾ ਲਾ ਕੇ ਇਸ ਜਗਤ ਤੋਂ ਤੁਰੇ ਜਾ ਰਹੇ ਹਨ।


ਏਤੇ ਕੀਤੇ ਹੋਰਿ ਕਰੇਹਿ  

एते कीते होरि करेहि ॥  

Ėṯe kīṯe hor karehi.  

If He were to create as many again as there already are,  

ਜੇਕਰ ਤੂੰ ਐਨੇ ਹੋਰ ਰਚ ਦੇਵੇ ਜਿੰਨੇ ਅੱਗੇ ਰਚੇ ਹਨ,  

ਏਤੇ ਕੀਤੇ = ਇਤਨੇ ਜੀਵ ਪੈਦਾ ਕੀਤੇ ਹੋਏ ਹਨ। ਹੋਰਿ = ਹੋਰ ਬੇਅੰਤ ਜੀਵ। ਕਰੇਹਿ = ਜੇ ਤੂੰ ਪੈਦਾ ਕਰ ਦੇਵੇਂ (ਹੇ ਹਰੀ!)।
ਜਗਤ ਵਿਚ ਇਤਨੇ (ਬੇਅੰਤ) ਜੀਵ ਪੈਦਾ ਕੀਤੇ ਹੋਏ ਹਨ (ਜੋ ਬਿਆਨ ਕਰ ਰਹੇ ਹਨ), (ਪਰ ਹੇ ਹਰੀ!) ਜੇ ਤੂੰ ਹੋਰ ਭੀ (ਬੇਅੰਤ ਜੀਵ) ਪੈਦਾ ਕਰ ਦੇਵੇਂ,


ਤਾ ਆਖਿ ਸਕਹਿ ਕੇਈ ਕੇਇ  

ता आखि न सकहि केई केइ ॥  

Ŧā ākẖ na sakahi ke▫ī ke▫e.  

even then, they could not describe Him.  

ਤਾਂ ਭੀ ਉਹ ਤੇਰੀਆਂ ਥੋੜੀਆਂ ਜਿਹੀਆਂ ਨੇਕੀਆਂ ਹੀ ਬਿਆਨ ਨਹੀਂ ਕਰ ਸਕਦੇ।  

ਤਾ = ਤਾਂ ਵੀ। ਨ ਕੇਈ ਕੇਇ = ਕੋਈ ਭੀ ਮਨੁੱਖ ਨਹੀਂ। ਆਖਿ ਸਕਹਿ = ਆਖ ਸਕਦੇ ਹਨ।
ਤਾਂ ਭੀ ਕੋਈ ਜੀਵ ਤੇਰਾ ਅੰਦਾਜ਼ਾ ਨਹੀਂ ਲਾ ਸਕਦੇ।


ਜੇਵਡੁ ਭਾਵੈ ਤੇਵਡੁ ਹੋਇ  

जेवडु भावै तेवडु होइ ॥  

Jevad bẖāvai ṯevad ho▫e.  

He is as Great as He wishes to be.  

ਸੁਆਮੀ ਐਡਾ ਵੱਡਾ ਹੋ ਜਾਂਦਾ ਹੈ ਜੇਡਾ ਵੱਡਾ ਉਸ ਨੂੰ ਚੰਗਾ ਲੱਗਦਾ ਹੈ।  

ਜੇਵਡੁ = ਜੇਡਾ ਵੱਡਾ। ਭਾਵੈ = ਚਾਹੁੰਦਾ ਹੈ। ਤੇਵਡੁ = ਓਡਾ ਵੱਡਾ।
ਹੇ ਨਾਨਕ! ਪਰਮਾਤਮਾ ਜਿਤਨਾ ਚਾਹੁੰਦਾ ਹੈ ਉਤਨਾ ਹੀ ਵੱਡਾ ਹੋ ਜਾਂਦਾ ਹੈ (ਆਪਣੀ ਕੁਦਰਤ ਵਧਾ ਲੈਂਦਾ ਹੈ)।


ਨਾਨਕ ਜਾਣੈ ਸਾਚਾ ਸੋਇ  

नानक जाणै साचा सोइ ॥  

Nānak jāṇai sācẖā so▫e.  

O Nanak, the True Lord knows.  

ਹੇ ਨਾਨਕ! ਆਪਣੀ ਵਿਸ਼ਾਲਤਾ ਉਹ ਸੱਚਾ ਸਾਈਂ ਖੁਦ ਹੀ ਜਾਣਦਾ ਹੈ।  

ਸਾਚਾ ਸੋਇ = ਉਹ ਸਦਾ-ਥਿਰ ਰਹਿਣ ਵਾਲਾ ਅਕਾਲ ਪੁਰਖ।
ਉਹ ਸਦਾ-ਥਿਰ ਰਹਿਣ ਵਾਲਾ ਹਰੀ ਆਪ ਹੀ ਜਾਣਦਾ ਹੈ (ਕਿ ਉਹ ਕੇਡਾ ਵੱਡਾ ਹੈ)।


ਜੇ ਕੋ ਆਖੈ ਬੋਲੁਵਿਗਾੜੁ  

जे को आखै बोलुविगाड़ु ॥  

Je ko ākẖai boluvigāṛ.  

If anyone presumes to describe God,  

ਜੇਕਰ ਕੋਈ ਬਕਵਾਸੀ ਕਹੇ ਕਿ ਉਹ ਵਾਹਿਗੁਰੂ ਨੂੰ ਵਰਨਣ ਕਰ ਸਕਦਾ ਹੈ,  

ਬੋਲੁ ਵਿਗਾੜੁ = ਬੋਲੀ-ਬਾਜ਼, ਬੜਬੋਲਾ।
ਜੇ ਕੋਈ ਬੜਬੋਲਾ ਮਨੁੱਖ ਦੱਸਣ ਲੱਗੇ (ਕਿ ਅਕਾਲ ਪੁਰਖ ਕਿਤਨਾ ਵੱਡਾ ਹੈ)


ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥  

ता लिखीऐ सिरि गावारा गावारु ॥२६॥  

Ŧā likī▫ai sir gāvārā gāvār. ||26||  

he shall be known as the greatest fool of fools! ||26||  

ਤਦ ਉਸ ਨੂੰ ਮੂਰਖਾਂ ਦਾ ਮਹਾਂ ਮੂਰਖ ਲਿਖ ਛੱਡੋ।  

ਲਿਖੀਐ = (ਉਹ ਬੜਬੋਲਾ) ਲਿਖਿਆ ਜ਼ਾਂਦਾ ਹੈ। ਸਿਰਿ ਗਾਵਾਰਾ ਗਾਵਾਰੁ = ਗਾਵਾਰਾਂ ਦੇ ਸਿਰ ਤੇ ਗਾਵਾਰ, ਮੂਰਖਾਂ ਸਿਰ ਮੂਰਖ, ਮਹਾਂ ਮੂਰਖ।
ਤਾਂ ਉਹ ਮਨੁੱਖ ਮੂਰਖਾਂ-ਸਿਰ-ਮੂਰਖ ਗਿਣਿਆ ਜਾਂਦਾ ਹੈ ॥੨੬॥


ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ  

सो दरु केहा सो घरु केहा जितु बहि सरब समाले ॥  

So ḏar kehā so gẖar kehā jiṯ bahi sarab samāle.  

Where is that Gate, and where is that Dwelling, in which You sit and take care of all?  

ਉਹ ਦਰਵਾਜ਼ਾ ਕਿਹੋ ਜਿਹਾ ਹੈ ਅਤੇ ਉਹ ਮੰਦਰ ਕੈਸਾ ਹੈ ਜਿਸ ਵਿੱਚ ਬੈਠ ਕੇ ਤੂੰ ਸਾਰਿਆਂ ਦੀ ਸੰਭਾਲ ਕਰਦਾ ਹੈਂ, ਹੇ ਸਾਈਂ।  

ਕੇਹਾ = ਕਿਹੋ ਜਿਹਾ, ਬੜਾ ਅਸਚਰਜ। ਦਰੁ = ਦਰਵਾਜ਼ਾ। ਜਿਤੁ = ਜਿੱਥੇ। ਬਹਿ = ਬੈਠ ਕੇ। ਸਰਬ = ਸਾਰੇ ਜੀਵਾਂ ਨੂੰ। ਸਮਾਲੇ = ਤੂੰ ਸੰਭਾਲ ਕੀਤੀ ਹੈ।
ਉਹ ਦਰ-ਘਰ ਬੜਾ ਹੀ ਅਸਚਰਜ ਹੈ ਜਿੱਥੇ ਬਹਿ ਕੇ, (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।


ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ  

वाजे नाद अनेक असंखा केते वावणहारे ॥  

vāje nāḏ anek asankẖā keṯe vāvaṇhāre.  

The Sound-current of the Naad vibrates there, and countless musicians play on all sorts of instruments there.  

ਬਹੁਤੀਆਂ ਕਿਸਮਾਂ ਦੇ ਅਣਗਿਣਤ ਸੰਗੀਤਕ ਸ਼ਾਜ ਉਥੈ ਗੂੰਜਦੇ ਹਨ ਅਤੇ ਅਨੇਕਾਂ ਹੀ ਹਨ ਉਥੇ ਰਾਗ ਕਰਨ ਵਾਲੇ।  

ਨਾਦ = ਆਵਾਜ਼, ਸ਼ਬਦ, ਰਾਗ। ਵਾਵਣਹਾਰੇ = ਵਜਾਉਣ ਵਾਲੇ।
(ਤੇਰੀ ਇਸ ਰਚੀ ਹੋਈ ਕੁਦਰਤ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ।


ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ  

केते राग परी सिउ कहीअनि केते गावणहारे ॥  

Keṯe rāg parī si▫o kahī▫an keṯe gāvaṇhāre.  

So many Ragas, so many musicians singing there.  

ਅਨੇਕਾਂ ਤਰਾਨੇ ਆਪਣੀਆਂ ਰਾਗਨੀਆਂ ਸਮੇਤ ਤੇ ਅਨੇਕਾਂ ਰਾਗੀ ਤੇਰਾ ਜੱਸ ਗਾਉਂਦੇ ਹਨ।  

ਪਰੀ = ਰਾਗਣੀ। ਸਿਉ = ਸਮੇਤ, ਸਣੇ। ਪਰੀ ਸਿਉ = ਰਾਗਣੀਆਂ ਸਮੇਤ। ਕਹੀਅਨਿ = ਕਹੀਦੇ ਹਨ, ਆਖੇ ਜਾਂਦੇ ਹਨ।
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ (ਇਹਨਾਂ ਰਾਗਾਂ ਦੇ) ਗਾਉਣ ਵਾਲੇ ਹਨ (ਜੋ ਤੈਨੂੰ ਗਾ ਰਹੇ ਹਨ)!


ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ  

गावहि तुहनो पउणु पाणी बैसंतरु गावै राजा धरमु दुआरे ॥  

Gāvahi ṯuhno pa▫uṇ pāṇī baisanṯar gāvai rājā ḏẖaram ḏu▫āre.  

The praanic wind, water and fire sing; the Righteous Judge of Dharma sings at Your Door.  

ਗਾਉਂਦੇ ਹਨ ਤੈਨੂੰ ਹਵਾ, ਜਲ, ਤੇ ਅੱਗ ਅਤੇ ਧਰਮਰਾਜ ਤੇਰੇ ਬੂਹੇ ਉਤੇ ਤੇਰੀ ਕੀਰਤੀ ਗਾਇਨ ਕਰਦਾ ਹੈ।  

ਤੁਹਨੋ = ਤੈਨੂੰ (ਹੇ ਅਕਾਲ ਪੁਰਖ!)। ਬੈਸੰਤਰੁ = ਅੱਗ। ਰਾਜਾ ਧਰਮੁ = ਸਰਬ-ਰਾਜ। ਦੁਆਰੇ = ਤੇਰੇ ਦਰ 'ਤੇ (ਹੇ ਨਿਰੰਕਾਰ!)
(ਹੇ ਨਿਰੰਕਾਰ!) ਪਉਣ, ਪਾਣੀ, ਅਗਨੀ ਤੇਰੇ ਗੁਣ ਗਾ ਰਹੇ ਹਨ। ਧਰਮ-ਰਾਜ ਤੇਰੇ ਦਰ 'ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ।


ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ  

गावहि चितु गुपतु लिखि जाणहि लिखि लिखि धरमु वीचारे ॥  

Gāvahi cẖiṯ gupaṯ likẖ jāṇėh likẖ likẖ ḏẖaram vīcẖāre.  

Chitr and Gupt, the angels of the conscious and the subconscious who record actions, and the Righteous Judge of Dharma who judges this record sing.  

ਲਿਖਣ ਵਾਲੇ ਫ਼ਰਿਸ਼ਤੇ ਚਿਤ੍ਰ ਤੇ ਗੁਪਤ ਜੋ ਲਿਖਣਾ ਜਾਣਦੇ ਹਨ ਅਤੇ ਜਿਨ੍ਹਾਂ ਦੀ ਲਿਖੀ ਹੋਈ ਲਿਖਤ ਦੇ ਆਧਾਰ ਤੇ ਧਰਮਰਾਜ ਨਿਆਇ ਕਰਦਾ ਹੈ, ਤੇਰਾ ਜੱਸ ਗਾਇਨ ਕਰਦੇ ਹਨ।  

ਚਿਤੁ ਗੁਪਤੁ; ਉਹ ਵਿਅਕਤੀਆਂ ਜੋ ਜਮ-ਲੋਕ ਵਿਚ ਰਹਿ ਕੇ ਸੰਸਾਰ ਦੇ ਜੀਵਾਂ ਦੇ ਚੰਗੇ-ਮੰਦੇ ਕਰਮਾਂ ਦਾ ਲੇਖਾ ਲਿਖਦੇ ਹਨ। ਪੁਰਾਤਨ ਹਿੰਦੂ ਮੱਤ ਦੇ ਧਰਮ-ਪੁਸਤਕਾਂ ਵਿਚ ਇਹ ਖ਼ਿਆਲ ਤੁਰਿਆ ਆਉਂਦਾ ਹੈ। ਧਰਮੁ = ਸਰਬ-ਰਾਜ। ਲਿਖਿ ਲਿਖਿ = ਲਿਖ ਲਿਖ ਕੇ, ਭਾਵ, ਜੋ ਕੁਝ ਉਹ ਚਿੱਤਰਗੁਪਤ ਲਿਖਦੇ ਹਨ।
ਉਹ ਚਿੱਤਰ-ਗੁਪਤ ਭੀ ਜੋ (ਜੀਵਾਂ ਦੇ ਚੰਗੇ-ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ, ਅਤੇ ਜਿਨ੍ਹਾਂ ਦੇ ਲਿਖੇ ਹੋਏ ਨੂੰ ਧਰਮ-ਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ।


ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ  

गावहि ईसरु बरमा देवी सोहनि सदा सवारे ॥  

Gāvahi īsar barmā ḏevī sohan saḏā savāre.  

Shiva, Brahma and the Goddess of Beauty, ever adorned, sing.  

ਤੇਰੇ ਸ਼ਿੰਗਾਰੇ ਹੋਏ ਸਦੀਵੀ ਸੁੰਦਰ, ਮਹਾਂ ਦੇਉ ਬਰ੍ਹਮਾ ਅਤੇ ਭਵਾਨੀ ਤੈਨੂੰ ਗਾਇਨ ਕਰਦੇ ਹਨ।  

ਈਸਰੁ = ਸ਼ਿਵ। ਬਰਮਾ = ਬ੍ਰਹਮਾ। ਦੇਵੀ = ਦੇਵੀਆਂ। ਸੋਹਨਿ = ਸੋਭਦੇ ਹਨ, ਸੋਹਣੇ ਲੱਗਦੇ ਹਨ। ਸਵਾਰੇ = ਤੇਰੇ ਸਵਾਰੇ ਹੋਏ।
(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ, ਜੋ ਤੇਰੇ ਸਵਾਰੇ ਹੋਏ ਹਨ, ਤੈਨੂੰ ਗਾ ਰਹੇ ਹਨ।


ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ  

गावहि इंद इदासणि बैठे देवतिआ दरि नाले ॥  

Gāvahi inḏ iḏāsaṇ baiṯẖe ḏeviṯi▫ā ḏar nāle.  

Indra, seated upon His Throne, sings with the deities at Your Door.  

ਆਪਣੇ ਤਖਤ ਤੇ ਬੈਠਾ ਹੋਇਆ ਇੰਦਰ, ਤੇਰੇ ਦਰਵਾਜੇ ਤੇ ਸੁਰਾਂ ਸਮੇਤ, ਤੈਨੂੰ ਗਾਉਂਦਾ ਹੈ।  

ਇੰਦ = ਇੰਦਰ ਦੇਵਤੇ। ਇਦਾਸਣਿ = (ਇਦ-ਆਸਣਿ), ਇੰਦਰ ਦੇ ਆਸਣ ਉੱਤੇ। ਦਰਿ = ਤੇਰੇ ਦਰਵਾਜ਼ੇ ਉੱਤੇ। ਦੇਵਤਿਆਂ ਨਾਲੇ = ਦੇਵਤਿਆਂ ਸਮੇਤ।
ਕਈ ਇੰਦਰ ਆਪਣੇ ਤਖ਼ਤ 'ਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ 'ਤੇ ਤੈਨੂੰ ਸਲਾਹ ਰਹੇ ਹਨ।


ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ  

गावहि सिध समाधी अंदरि गावनि साध विचारे ॥  

Gāvahi siḏẖ samāḏẖī anḏar gāvan sāḏẖ vicẖāre.  

The Siddhas in Samaadhi sing; the Saadhus sing in contemplation.  

ਆਪਣੀ ਧਿਆਨ-ਅਵਸਥਾ ਅੰਦਰ ਪੂਰਨ ਪੁਰਸ਼ ਤੈਨੂੰ ਗਾਇਨ ਕਰਦੇ ਹਨ ਅਤੇ ਸੰਤ ਆਪਣੀ ਦਿੱਭਦ੍ਰਿਸ਼ਟੀ ਅੰਦਰ ਭੀ ਤੈਨੂੰ ਹੀ ਗਾਉਂਦੇ ਹਨ।  

ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ, ਸਮਾਧੀ ਲਾ ਕੇ। ਸਿਧ = ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ ਸਿੱਧ ਉਹ ਵਿਅਕਤੀ ਮੰਨੇ ਗਏ ਹਨ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਉਤਾਂਹ ਸਨ ਤੇ ਦੇਵਤਿਆਂ ਤੋਂ ਹੇਠ! ਇਹ ਸਿੱਧ ਪਵਿੱਤਰਤਾ ਦਾ ਪੂੰਜ ਸਨ ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਸਨ। ਵਿਚਾਰੇ = ਵਿਚਾਰ ਵਿਚਾਰ ਕੇ।
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਲਾਹ ਰਹੇ ਹਨ।


ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ  

गावनि जती सती संतोखी गावहि वीर करारे ॥  

Gāvan jaṯī saṯī sanṯokẖī gāvahi vīr karāre.  

The celibates, the fanatics, the peacefully accepting and the fearless warriors sing.  

ਕਾਮ ਚੇਸਟਾ ਰਹਿਤ ਸੱਚੇ ਅਤੇ ਸੰਤੁਸ਼ਟ ਪੁਰਸ਼ ਤੇਰਾ ਜਸ ਗਾਉਂਦੇ ਅਤੇ ਨਿਧੜਕ ਯੋਧੇ ਤੇਰੀ ਹੀ ਪ੍ਰਸੰਸਾ ਕਰਦੇ ਹਨ।  

ਸਤੀ = ਦਾਨੀ, ਦਾਨ ਕਰਨ ਵਾਲੇ। ਵੀਰ ਕਰਾਰੇ = ਤਕੜੇ ਸੂਰਮੇ।
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ।


ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ  

गावनि पंडित पड़नि रखीसर जुगु जुगु वेदा नाले ॥  

Gāvan pandiṯ paṛan rakẖīsar jug jug veḏā nāle.  

The Pandits, the religious scholars who recite the Vedas, with the supreme sages of all the ages, sing.  

ਸਾਰਿਆਂ ਯੁਗਾਂ ਤੇ ਵੇਦਾਂ ਨੂੰ ਵਾਚਣ ਵਾਲੇ ਵਿਦਵਾਨ ਸਮੇਤ ਸੱਤੇ ਸ਼ਰੋਮਨੀ ਰਿਸ਼ੀਆਂ ਦੇ, ਤੇਰੀ ਹੀ ਪ੍ਰਸੰਸਾ ਕਰਦੇ ਹਨ।  

ਪੜਨਿ = ਪੜ੍ਹਦੇ ਹਨ। ਰਖੀਸਰ = (ਰਿਖੀ ਈਸਰ), ਵੱਡੇ ਵੱਡੇ ਰਿਖੀ, ਮਹਾਂ ਰਿਖੀ। ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ। ਵੇਦਾ ਨਾਲੇ = ਵੇਦਾਂ ਸਣੇ।
(ਹੇ ਅਕਾਲ ਪੁਰਖ!) ਪੰਡਿਤ ਤੇ ਮਹਾਂਰਿਖੀ ਜੋ (ਵੇਦਾਂ ਨੂੰ) ਪੜ੍ਹਦੇ ਹਨ, ਵੇਦਾਂ ਸਣੇ ਤੈਨੂੰ ਗਾ ਰਹੇ ਹਨ।


ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ  

गावहि मोहणीआ मनु मोहनि सुरगा मछ पइआले ॥  

Gāvahi mohṇī▫ā man mohan surgā macẖẖ pa▫i▫āle.  

The Mohinis, the enchanting heavenly beauties who entice hearts in this world, in paradise, and in the underworld of the subconscious sing.  

ਮੌਹ ਲੈਣ ਵਾਲੀਆਂ ਪਰੀਆਂ, ਜੋ ਬਹਿਸ਼ਤ, ਇਸ ਲੋਕ ਅਤੇ ਪਾਤਾਲ ਅੰਦਰ ਦਿਲ ਨੂੰ ਛਲ ਲੈਦੀਆਂ ਹਨ, ਤੈਨੂੰ ਗਾਉਂਦੀਆਂ ਹਨ।  

ਮੋਹਣੀਆ = ਸੁੰਦਰ ਇਸਤ੍ਰੀਆਂ। ਮਛ = ਮਾਤ ਲੋਕ ਵਿਚ। ਪਇਆਲੇ = ਪਤਾਲ ਵਿਚ।
ਸੁੰਦਰ ਇਸਤ੍ਰੀਆਂ, ਜੋ ਸੁਰਗ, ਮਾਤ-ਲੋਕ ਤੇ ਪਾਤਾਲ ਵਿਚ (ਭਾਵ, ਹਰ ਥਾਂ) ਮਨੁੱਖ ਦੇ ਮਨ ਨੂੰ ਮੋਹ ਲੈਂਦੀਆਂ ਹਨ, ਤੈਨੂੰ ਗਾ ਰਹੀਆਂ ਹਨ।


ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ  

गावनि रतन उपाए तेरे अठसठि तीरथ नाले ॥  

Gāvan raṯan upā▫e ṯere aṯẖsaṯẖ ṯirath nāle.  

The celestial jewels created by You, and the sixty-eight holy places of pilgrimage sing.  

ਤੇਰੇ ਰਚੇ ਹੋਏ ਚੌਦਾ ਅਮੋਲਕ ਪਦਾਰਥ, ਅਠਾਹਟ ਯਾਤ੍ਰਾ ਅਸਥਾਨ ਸਮੇਤ, ਤੇਰੀ ਕੀਰਤੀ ਕਰਦੇ ਹਨ।  

ਉਪਾਏ ਤੇਰੇ = ਤੇਰੇ ਪੈਦਾ ਕੀਤੇ ਹੋਏ। ਅਠ ਸਠਿ = ਅਠਾਹਠ। ਤੀਰਥ ਨਾਲੇ = ਤੀਰਥਾਂ ਸਮੇਤ।
(ਹੇ ਨਿਰੰਕਾਰ!) ਤੇਰੇ ਪੈਦਾ ਕੀਤੇ ਹੋਏ ਰਤਨ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ।


ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ  

गावहि जोध महाबल सूरा गावहि खाणी चारे ॥  

Gāvahi joḏẖ mahābal sūrā gāvahi kẖāṇī cẖāre.  

The brave and mighty warriors sing; the spiritual heroes and the four sources of creation sing.  

ਪਰਮ ਬਲਵਾਨ ਯੋਧੇ ਅਤੇ ਈਸ਼ਵਰੀ ਸੂਰਮੇ ਤੈਨੂੰ ਗਾਉਂਦੇ ਹਨ ਅਤੇ ਚਾਰੇ ਹੀ ਉਤਪਤੀ ਦੇ ਮੰਥੇ ਤੈਨੂੰ ਸਲਾਹੁੰਦੇ ਹਨ।  

ਜੋਧ = ਜੋਧੇ। ਮਹਾ ਬਲ = ਵੱਡੇ ਬਲ ਵਾਲੇ। ਸੂਰਾ = ਸੂਰਮੇ। ਖਾਣੀ ਚਾਰੇ = ਚਾਰੇ ਖਾਣੀਆਂ, ਅੰਡਜ, ਜੇਰਜ, ਸ੍ਵੇਤਜ, ਉਤਭੁਜ। ਖਾਣੀ = ਖਾਣ, ਜਿਸ ਨੂੰ ਪੁਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ। ਇਹ ਸੰਸਕ੍ਰਿਤ ਦਾ ਸ਼ਬਦ ਹੈ। ਧਾਤੂ 'ਖਨ' ਹੈ, ਜਿਸ ਦਾ ਅਰਥ ਹੈ 'ਪੁਟਣਾ'। ਖਾਣੀ ਚਾਰੇ ਪੁਰਾਤਨ ਸਮੇਂ ਤੋਂ ਇਹ ਖ਼ਿਆਲ ਹਿੰਦੂ ਧਰਮ ਪੁਸਤਕਾਂ ਵਿਚ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੜ੍ਹ-ਚੇਤਨ ਪਦਾਰਥ ਦੇ ਬਣਨ ਦੀਆਂ ਚਾਰ ਖਾਣਾਂ ਹਨ। ਅੰਡਾ, ਜਿਓਰ, ਮੁੜਕਾ ਅਤੇ ਆਪਣੇ ਆਪ ਉੱਗ ਪੈਣਾ। 'ਚਾਰੇ ਖਾਣੀ' ਦਾ ਇੱਥੇ ਭਾਵ ਹੈ ਚੌਹਾਂ ਹੀ ਖਾਣਾਂ ਦੇ ਜੀਵ ਜੰਤ, ਸਾਰੀ ਰਚਨਾ।
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ।


ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ  

गावहि खंड मंडल वरभंडा करि करि रखे धारे ॥  

Gāvahi kẖand mandal varbẖandā kar kar rakẖe ḏẖāre.  

The planets, solar systems and galaxies, created and arranged by Your Hand, sing.  

ਤੇਰੇ ਹੱਥ ਦੇ ਰਚੇ ਅਤੇ ਅਸਥਾਪਨ ਕੀਤੇ ਹੋਹੇ ਬਰਿਆਜ਼ਮ, ਸੰਸਾਰ ਅਤੇ ਸੂਰਜ-ਬੰਧਾਨ ਤੇਰੀਆਂ ਬਜ਼ੁਰਗੀਆਂ ਅਲਾਪਦੇ ਹਨ।  

ਖੰਡ = ਟੋਟਾ, ਬ੍ਰਹਿਮੰਡ ਦਾ ਟੋਟਾ, (ਭਾਵ) ਹਰੇਕ ਧਰਤੀ। ਮੰਡਲ = ਚੱਕਰ, ਬ੍ਰਹਿਮੰਡ ਦਾ ਇਕ ਚੱਕਰ, ਜਿਸ ਵਿਚ ਇਕ ਸੂਰਜ ਇਕ ਚੰਦ੍ਰਮਾ ਤੇ ਧਰਤੀ ਆਦਿਕ ਗਿਣੇ ਜਾਂਦੇ ਹਨ। ਵਰਭੰਡਾ = ਸਾਰੀ ਸ੍ਰਿਸ਼ਟੀ। ਕਰਿ ਕਰਿ = ਬਣਾ ਕੇ, ਰਚ ਕੇ। ਧਾਰੇ = ਟਿਕਾਏ ਹੋਏ।
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕਰ, ਜੋ ਤੂੰ ਪੈਦਾ ਕਰ ਕੇ ਟਿਕਾ ਰਖੇ ਹਨ, ਤੈਨੂੰ ਗਾਉਂਦੇ ਹਨ।


ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ  

सेई तुधुनो गावहि जो तुधु भावनि रते तेरे भगत रसाले ॥  

Se▫ī ṯuḏẖuno gāvahi jo ṯuḏẖ bẖāvan raṯe ṯere bẖagaṯ rasāle.  

They alone sing, who are pleasing to Your Will. Your devotees are imbued with the Nectar of Your Essence.  

ਜੋ ਤੈਂਡੇ ਸਾਧੂ, ਜੇਹੜੇ ਤੈਨੂੰ ਚੰਗੇ ਲੱਗਦੇ ਹਨ ਅਤੇ ਜੋ ਅੰਮ੍ਰਿਤ ਦੇ ਘਰ ਤੇਰੇ ਨਾਮ ਅੰਦਰ ਰੰਗੀਜੇ ਹਨ, ਉਹ ਭੀ ਤੈਨੂੰ ਗਾਉਂਦੇ ਹਨ।  

ਸੇਈ = ਉਹੀ ਜੀਵ। ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ। ਰਤੇ = ਰੰਗੇ ਹੋਏ, ਪ੍ਰੇਮ ਵਿਚ ਮੱਤੇ ਹੋਏ। ਰਸਾਲੇ = (ਰਸ ਆਲਯ) ਰਸ ਦੇ ਘਰ, ਰਸੀਏ।
(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਹਨਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ।


ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਆਵਨਿ ਨਾਨਕੁ ਕਿਆ ਵੀਚਾਰੇ  

होरि केते गावनि से मै चिति न आवनि नानकु किआ वीचारे ॥  

Hor keṯe gāvan se mai cẖiṯ na āvan Nānak ki▫ā vīcẖāre.  

So many others sing, they do not come to mind. O Nanak, how can I consider them all?  

ਹੋਰ ਬਹੁਤੇਰੇ, ਜਿਨ੍ਹਾਂ ਨੂੰ ਮੈਂ ਆਪਣੇ ਮਨ ਅੰਦਰ ਚਿਤਵਨ ਨਹੀਂ ਕਰ ਸਕਦਾ, ਤੈਨੂੰ ਗਾਉਂਦੇ ਹਨ। ਨਾਨਕ ਉਨ੍ਹਾਂ ਦਾ ਕਿਸ ਤਰ੍ਹਾਂ ਖਿਆਲ ਕਰ ਸਕਦਾ ਹੈ?  

ਹੋਰਿ ਕੇਤੇ = ਅਨੇਕਾਂ ਹੋਰ ਜੀਵ। ਮੈ ਚਿਤਿ = ਮੇਰੇ ਚਿੱਤ ਵਿਚ। ਮੈ ਚਿਤਿ ਨ ਆਵਨਿ = ਮੇਰੇ ਚਿੱਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਵੀਚਾਰੇ = ਕੀਹ ਵਿਚਾਰ ਕਰੇ?
ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜਿਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ। (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ?


ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ  

सोई सोई सदा सचु साहिबु साचा साची नाई ॥  

So▫ī so▫ī saḏā sacẖ sāhib sācẖā sācẖī nā▫ī.  

That True Lord is True, Forever True, and True is His Name.  

ਉਹ, ਉਹ ਸੁਆਮੀ ਸਦੀਵ ਹੀ ਸੱਚਾ ਹੈ। ਉਹ ਸੱਤ ਹੈ, ਅਤੇ ਸੱਤ ਹੈ ਉਸ ਦਾ ਨਾਮ।  

ਸਚੁ = ਥਿਰ ਰਹਿਣ ਵਾਲਾ, ਅਟੱਲ। ਨਾਈ = ਵਡਿਆਈ।
ਉਹ ਅਕਾਲ ਪੁਰਖ ਸਦਾ-ਥਿਰ ਹੈ। ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ।


ਹੈ ਭੀ ਹੋਸੀ ਜਾਇ ਜਾਸੀ ਰਚਨਾ ਜਿਨਿ ਰਚਾਈ  

है भी होसी जाइ न जासी रचना जिनि रचाई ॥  

Hai bẖī hosī jā▫e na jāsī racẖnā jin racẖā▫ī.  

He is, and shall always be. He shall not depart, even when this Universe which He has created departs.  

ਜਿਸ ਨੇ ਸ੍ਰਿਸ਼ਟੀ ਸਾਜੀ ਹੈ, ਉਹ ਹੈ ਤੇ ਹੋਵੇਗਾ ਭੀ, ਜਦ ਸ੍ਰਿਸ਼ਟੀ ਅਲੋਪ ਹੋ ਜਾਏਗੀ ਉਹ ਨਹੀਂ ਜਾਵੇਗਾ।  

ਹੋਸੀ = ਹੋਵੇਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ ਅਕਾਲ ਪੁਰਖ ਨੇ। ਰਚਾਈ = ਪੈਦਾ ਕੀਤੀ ਹੈ।
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ। ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਮਰੇਗਾ।


ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ  

रंगी रंगी भाती करि करि जिनसी माइआ जिनि उपाई ॥  

Rangī rangī bẖāṯī kar kar jinsī mā▫i▫ā jin upā▫ī.  

He created the world, with its various colors, species of beings, and the variety of Maya.  

ਵਾਹਿਗੁਰੂ ਜਿਸ ਨੇ ਸੰਸਾਰ ਸਾਜਿਆ ਹੈ, ਨੇ ਕਈ ਤਰੀਕਿਆਂ ਦੁਆਰਾ ਅਨੇਕਾਂ ਰੰਗਤਾਂ ਅਤੇ ਕਿਸਮਾਂ ਦੀ ਰਚਨਾ ਰਚੀ ਹੈ।  

ਰੰਗੀ ਰੰਗੀ = ਰੰਗਾਂ ਰੰਗਾਂ ਦੀ, ਕਈ ਰੰਗਾਂ ਦੀ। ਭਾਤੀ = ਕਈ ਕਿਸਮਾਂ ਦੀ। ਕਰਿ ਕਰਿ = ਪੈਦਾ ਕਰ ਕੇ। ਜਿਨਸੀ = ਕਈ ਜਿਨਸਾਂ ਦੀ। ਜਿਨਿ = ਜਿਸ ਅਕਾਲ ਪੁਰਖ ਨੇ।
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ।


ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ  

करि करि वेखै कीता आपणा जिव तिस दी वडिआई ॥  

Kar kar vekẖai kīṯā āpṇā jiv ṯis ḏī vadi▫ā▫ī.  

Having created the creation, He watches over it Himself, by His Greatness.  

ਰਚਨਾ ਨੂੰ ਰੱਚ ਕੇ, ਉਹ ਜਿਸ ਤਰ੍ਹਾਂ ਉਸ ਹਜ਼ੂਰ ਨੂੰ ਚੰਗਾ ਲੱਗਦਾ ਹੈ, ਆਪਣੇ ਕੀਤੇ ਕੰਮ ਨੂੰ ਦੇਖਦਾ ਹੈ।  

ਵੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਹੋਇਆ ਜਗਤ। ਜਿਵ = ਜਿਵੇਂ। ਵਡਿਆਈ = ਰਜ਼ਾ।
ਉਹ ਜਿਵੇਂ ਉਸ ਦੀ ਰਜ਼ਾ ਹੈ, (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ।


ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਕਰਣਾ ਜਾਈ  

जो तिसु भावै सोई करसी हुकमु न करणा जाई ॥  

Jo ṯis bẖāvai so▫ī karsī hukam na karṇā jā▫ī.  

He does whatever He pleases. No order can be issued to Him.  

ਜੋ ਕੁਛ ਉਸ ਨੂੰ ਭਾਉਂਦਾ ਹੈ, ਉਹੀ ਉਹ ਕਰਦਾ ਹੈ। ਕੋਈ ਜਣਾ ਉਸ ਨੂੰ ਫੁਰਮਾਨ ਜਾਰੀ ਨਹੀਂ ਕਰ ਸਕਦਾ।  

ਕਰਸੀ = ਕਰੇਗਾ। ਨ ਕਰਣਾ ਜਾਇ = ਨਹੀਂ ਕੀਤਾ ਜਾ ਸਕਦਾ।
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਕਰੇਗਾ, ਕਿਸੇ ਜੀਵ ਪਾਸੋਂ ਅਕਾਲ ਪੁਰਖ ਅੱਗੇ ਹੁਕਮ ਨਹੀਂ ਕੀਤਾ ਜਾ ਸਕਦਾ (ਉਸ ਨੂੰ ਇਹ ਨਹੀਂ ਆਖ ਸਕਦੇ-'ਇਉਂ ਨ ਕਰੀਂ, ਇਉਂ ਕਰ')।


ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥  

सो पातिसाहु साहा पातिसाहिबु नानक रहणु रजाई ॥२७॥  

So pāṯisāhu sāhā pāṯisāhib Nānak rahaṇ rajā▫ī. ||27||  

He is the King, the King of kings, the Supreme Lord and Master of kings. Nanak remains subject to His Will. ||27||  

ਉਹ ਰਾਜਾ ਹੈ, ਰਾਜਿਆਂ ਦਾ ਮਹਾਰਾਜਾ ਹੈ ਨਾਨਕ ਉਸਦੀ ਰਜ਼ਾ ਦੇ ਤਾਬੇ ਰਹਿੰਦਾ ਹੈ।  

ਸਾਹਾ ਪਾਤਿ ਸਾਹਿਬੁ = ਸ਼ਾਹਾਂ ਦਾ ਪਾਤਿਸ਼ਾਹ। ਰਹਣੁ = ਰਹਿਣਾ (ਹੋ ਸਕਦਾ ਹੈ), ਰਹਿਣਾ ਫਬਦਾ ਹੈ। ਰਜਾਈ = ਅਕਾਲ ਪੁਰਖ ਦੀ ਰਜ਼ਾ ਵਿਚ।
ਅਕਾਲ ਪੁਰਖ ਪਾਤਿਸ਼ਾਹ ਹੈ, ਪਾਤਿਸ਼ਾਹਾਂ ਦਾ ਭੀ ਪਾਤਿਸ਼ਾਹ ਹੈ। ਹੇ ਨਾਨਕ! (ਜੀਵਾਂ ਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫਬਦਾ ਹੈ) ॥੨੭॥


ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ  

मुंदा संतोखु सरमु पतु झोली धिआन की करहि बिभूति ॥  

Munḏa sanṯokẖ saram paṯ jẖolī ḏẖi▫ān kī karahi bibẖūṯ.  

Make contentment your ear-rings, humility your begging bowl, and meditation the ashes you apply to your body.  

ਸੰਤੁਸ਼ਟਤਾ ਨੂੰ ਆਪਣੀਆਂ ਮੁੰਦ੍ਰਾਂ, ਲਜਿਆਂ ਨੂੰ ਆਪਦਾ ਮੰਗਣ ਵਾਲਾ ਖੱਪਰ ਤੇ ਥੈਲਾ ਅਤੇ ਸਾਹਿਬ ਦੇ ਸਿਮਰਨ ਨੂੰ ਆਪਣੀ ਸੁਆਹ ਬਣਾ।  

ਮੁੰਦਾ = ਮੁੰਦਰਾਂ। ਸਰਮੁ = ਉੱਦਮ, ਮਿਹਨਤ। ਪਤੁ = ਪਾਤ੍ਰ ਖੱਪਰ।
(ਹੇ ਜੋਗੀ!) ਜੇ ਤੂੰ ਸੰਤੋਖ ਨੂੰ ਆਪਣੀਆਂ ਮੁੰਦਰਾਂ ਬਣਾਵੇ, ਮਿਹਨਤ ਨੂੰ ਖੱਪਰ ਤੇ ਝੋਲੀ, ਅਤੇ ਅਕਾਲ ਪੁਰਖ ਦੇ ਧਿਆਨ ਦੀ ਸੁਆਹ (ਪਿੰਡੇ ਤੇ ਮਲੇਂ),


ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ  

खिंथा कालु कुआरी काइआ जुगति डंडा परतीति ॥  

Kẖinthā kāl ku▫ārī kā▫i▫ā jugaṯ dandā parṯīṯ.  

Let the remembrance of death be the patched coat you wear, let the purity of virginity be your way in the world, and let faith in the Lord be your walking stick.  

ਮੌਤ ਦਾ ਖਿਆਲ ਤੇਰੀ ਖਫਨੀ, ਕੁਮਾਰੀ ਕੰਨਿਆਂ ਦੇ ਸਰੀਰ ਵਰਗੀ ਪਵਿੱਤ੍ਰਤਾ ਤੇਰੀ ਜੀਵਨ ਰਹੁ-ਰੀਤੀ ਅਤੇ ਵਾਹਿਗੁਰੂ ਵਿੱਚ ਭਰੋਸਾ ਤੇਰਾ ਸੋਟਾ ਹੋਵੇ।  

ਖਿੰਥਾ = ਗੋਦੜੀ। ਕਾਲੁ = ਮੌਤ। ਕੁਆਰੀ ਕਾਇਆ = ਕੁਆਰਾ ਸਰੀਰ, ਵਿਸ਼ੇ-ਵਿਕਾਰਾਂ ਤੋਂ ਬਚਿਆ ਹੋਇਆ ਸਰੀਰ, ਵਿਕਾਰਾਂ ਤੋਂ ਅਛੋਹ ਕਾਇਆਂ। ਜੁਗਤਿ = ਜੋਗ ਮੱਤ ਦੀ ਰਹਿਤ। ਪਰਤੀਤ = ਸ਼ਰਧਾ, ਯਕੀਨ।
ਮੌਤ (ਦਾ ਭਉ) ਤੇਰੀ ਗੋਦੜੀ ਹੋਵੇ, ਸਰੀਰ ਨੂੰ ਵਿਕਾਰਾਂ ਤੋਂ ਬਚਾ ਕੇ ਰੱਖਣਾ ਤੇਰੇ ਲਈ ਜੋਗ ਦੀ ਰਹਿਤ ਹੋਵੇ ਅਤੇ ਸ਼ਰਧਾ ਨੂੰ ਡੰਡਾ ਬਣਾਵੇਂ (ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਸਕਦੀ ਹੈ)।


ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ  

आई पंथी सगल जमाती मनि जीतै जगु जीतु ॥  

Ā▫ī panthī sagal jamāṯī man jīṯai jag jīṯ.  

See the brotherhood of all mankind as the highest order of Yogis; conquer your own mind, and conquer the world.  

ਸਾਰਿਆਂ ਨਾਲ ਭਾਈਚਾਰੇ ਨੂੰ ਯੋਗਾਮਤ ਦਾ ਸ਼ਰੋਮਣੀ ਭੇਖ ਬਣਾ ਅਤੇ ਆਪਣੇ ਆਪ ਦੇ ਜਿੱਤਣ ਨੂੰ ਜਗਤ ਦੀ ਜਿੱਤ ਖ਼ਿਆਲ ਕਰ।  

ਆਈ ਪੰਥੁ = ਜੋਗੀਆਂ ਦੇ ੧੨ ਫ਼ਿਰਕੇ ਹਨ, ਉਹਨਾਂ ਵਿਚੋਂ ਸਬ ਤੋਂ ਉੱਚਾ 'ਆਈ ਪੰਥ' ਗਿਣਿਆ ਜਾਂਦਾ ਹੈ। ਪੰਥੀ = ਆਈ ਪੰਥ ਵਾਲਾ, ਆਈ ਪੰਥ ਨਾਲ ਸੰਬੰਧ ਰੱਖਣ ਵਾਲਾ। ਸਗਲ = ਸਾਰੇ ਜੀਵ। ਜਮਾਤੀ = ਇਕੋ ਹੀ ਪਾਠਸ਼ਾਲਾ ਵਿਚ, ਇਕੋ ਹੀ ਸ਼੍ਰੇਣੀ ਵਿਚ ਪੜ੍ਹਨ ਵਾਲੇ, ਇੱਕ ਥਾਂ ਮਿਲ ਬੈਠਣ ਵਾਲੇ ਮਿੱਤਰ ਸੱਜਣ। ਮਨਿ ਜੀਤੈ = ਮਨ ਨੂੰ ਜਿੱਤਿਆਂ, ਜੇ ਮਨ ਜਿੱਤਿਆ ਜਾਏ। (ਨੋਟ: ਇਹੋ ਜਿਹੇ ਵਾਕੰਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅਨੇਕਾਂ ਆਉਂਦੇ ਹਨ, ਜਿਵੇਂ: ਨਾਇ ਵਿਸਾਰਿਐ = ਜੇ ਨਾਮ ਵਿਸਾਰ ਜਾਏ। ਨਾਇ ਮੰਨਿਐ = ਜੇ ਨਾਮ ਮੰਨ ਲਈਏ)।
ਜੋ ਮਨੁੱਖ ਸਾਰੀ ਸ੍ਰਿਸ਼ਟੀ ਦੇ ਜੀਵਾਂ ਨੂੰ ਆਪਣੇ ਸੱਜਣ ਮਿੱਤਰ ਸਮਝਦਾ ਹੈ (ਅਸਲ ਵਿਚ) ਉਹੀ ਆਈ ਪੰਥ ਵਾਲਾ ਹੈ। ਜੇ ਆਪਣਾ ਮਨ ਜਿੱਤਿਆ ਜਾਏ, ਤਾਂ ਸਾਰਾ ਜਗਤ ਹੀ ਜਿੱਤਿਆ ਜਾਂਦਾ ਹੈ (ਭਾਵ, ਤਾਂ ਜਗਤ ਦੀ ਮਾਇਆ ਪਰਮਾਤਮਾ ਤੋਂ ਵਿਛੋੜ ਨਹੀਂ ਸਕਦੀ)।


ਆਦੇਸੁ ਤਿਸੈ ਆਦੇਸੁ  

आदेसु तिसै आदेसु ॥  

Āḏes ṯisai āḏes.  

I bow to Him, I humbly bow.  

ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ।  

ਆਦੇਸੁ = ਪਰਣਾਮ। ਤਿਸੈ = ਉਸੇ ਹੀ ਅਕਾਲ ਪੁਰਖ ਨੂੰ।
(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,


ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥  

आदि अनीलु अनादि अनाहति जुगु जुगु एको वेसु ॥२८॥  

Āḏ anīl anāḏ anāhaṯ jug jug eko ves. ||28||  

The Primal One, the Pure Light, without beginning, without end. Throughout all the ages, He is One and the Same. ||28||  

ਉਹ ਮੁਢਲਾ, ਪਵਿੱਤ, ਆਰੰਭ ਰਹਿਤ, ਅਵਿਨਾਸ਼ੀ ਅਤੇ ਸਮੂਹ ਯੁਗਾਂ ਅੰਦਰ ਉਸੇ ਇਕੋ ਲਿਬਾਸ ਵਾਲਾ ਹੈ।  

ਆਦਿ = ਮੁੱਢ ਤੋਂ। ਅਨੀਲੁ ਕਲੰਕ ਰਹਿਤ, ਪਵਿੱਤਰ, ਸੁੱਧ ਸਰੂਪ। ਅਨਾਦਿ = ਜਿਸ ਦਾ ਕੋਈ ਮੁੱਢ ਨਹੀਂ ਹੈ। ਅਨਾਹਤਿ = (ਅਨ-ਆਹਤਿ), ਆਹਤਿ = ਨਾਸ, ਖੈ, (ਇਸ ਸ਼ਬਦ ਦਾ ਸੰਸਕ੍ਰਿਤ ਧਾਤੂ 'ਹਨ' ਹੈ, ਜਿਸ ਦਾ ਅਰਥ ਹੈ 'ਮਾਰਨਾ, ਨਾਸ ਕਰਨਾ') ਅਨਾਹਤਿ = ਨਾਸ ਰਹਿਤ, ਇਕ-ਰਸ। ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ। ਵੇਸੁ = ਰੂਪ।
ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ ॥੨੮॥


ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ  

भुगति गिआनु दइआ भंडारणि घटि घटि वाजहि नाद ॥  

Bẖugaṯ gi▫ān ḏa▫i▫ā bẖandāraṇ gẖat gẖat vājėh nāḏ.  

Let spiritual wisdom be your food, and compassion your attendant. The Sound-current of the Naad vibrates in each and every heart.  

ਬ੍ਰੱਹਮ ਗਿਆਤ ਨੂੰ ਆਪਣਾ ਭੋਜਨ ਅਤੇ ਰਹਿਮ ਨੂੰ ਆਪਣਾ ਮੋਦੀ ਬਣਾ ਅਤੇ ਈਸ਼ਵਰੀ ਰਾਗ ਜੋ ਹਰ ਦਿਲ ਅੰਦਰ ਹੁੰਦਾ ਹੈ, ਨੂੰ ਸਰਵਣ ਕਰ।  

ਭੁਗਤਿ = ਚੂਰਮਾ। ਭੰਡਾਰਣਿ = ਭੰਡਾਰਾ ਵਰਤਾਣ ਵਾਲੀ। ਘਟਿ ਘਟਿ = ਹਰੇਕ ਸਰੀਰ ਵਿਚ। ਵਾਜਹਿ = ਵੱਜ ਰਹੇ ਹਨ। ਨਾਦ = ਸ਼ਬਦ। (ਜੋਗੀ ਭੰਡਾਰਾ ਖਾਣ ਵੇਲੇ ਇਕ ਨਾਦੀ ਵਜਾਂਦੇ ਹਨ, ਜੋ ਉਹਨਾਂ ਆਪਣੇ ਗਲ ਵਿਚ ਲਟਕਾਈ ਹੁੰਦੀ ਹੈ)।
(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ,


ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ  

आपि नाथु नाथी सभ जा की रिधि सिधि अवरा साद ॥  

Āp nāth nāthī sabẖ jā kī riḏẖ siḏẖ avrā sāḏ.  

He Himself is the Supreme Master of all; wealth and miraculous spiritual powers, and all other external tastes and pleasures, are all like beads on a string.  

ਉਹ ਖੁਦ ਸ਼ਰੋਮਣੀ ਸਾਹਿਬ ਹੈ ਜਿਸਨੇ ਸਾਰਿਆਂ ਨੂੰ ਨਕੇਲ ਪਾਈ ਹੋਈ ਹੈ। ਧਨਸੰਪਦਾ ਤੇ ਕਰਾਮਾਤਾਂ ਹੋਰ ਹੀ ਸੁਆਦ ਹਨ ਜੋ ਸਾਧੂਆਂ ਨਹੀਂ ਭਾਉਂਦੇ।  

ਆਪਿ = ਅਕਾਲ ਪੁਰਖ ਆਪ। ਨਾਥੀ = ਨੱਥੀ ਹੋਈ, ਵੱਸ ਵਿਚ। ਸਭ = ਸਾਰੀ ਸ੍ਰਿਸ਼ਟੀ। ਰਿਧਿ = ਪਰਤਾਪ, ਵਡਿਆਈ। ਸਿਧਿ = ਜੋਗੀਆਂ ਵਿਚ ਅੱਠ ਵੱਡੀਆਂ ਸਿੱਧੀਆਂ ਮੰਨੀਆਂ ਗਈਆਂ ਹਨ। 'ਸਿਧਿ ਦੇ ਅਖਰੀ ਅਰਥ ਹਨ 'ਸਫ਼ਲਤਾ' ਕਰਾਮਾਤ। (ਅੱਠ ਸਿੱਧੀਆਂ ਇਹ ਹਨ: 'ਅਣਿਮਾ, ਲਘਿਮਾ, ਪ੍ਰਾਪਤੀ, ਪ੍ਰਾਕਾਮਯ, ਮਹਿਮਾ, ਈਸ਼ਿੱਤ੍ਰ, ਵਸ਼ਿਤ੍ਰ, ਕਾਮਾਵਸਾਇਤਾ। ਅਣਿਮਾ = ਇਕ ਅਣੂ (ਕਿਣਕੇ) ਜਿਤਨਾ ਛੋਟਾ ਬਣ ਜਾਣਾ। ਲਘਿਮਾ = ਬਹੁਤ ਹੀ ਹੌਲੇ ਭਾਰ ਦਾ ਹੋ ਜਾਣਾ। ਪ੍ਰਾਪਤੀ = ਹਰੇਕ ਪਦਾਰਥ ਪ੍ਰਾਪਤ ਕਰਨ ਦੀ ਸਮਰਥਾ। ਪ੍ਰਾਕਾਮਯ = ਸੁਤੰਤਰ ਮਰਜ਼ੀ, ਜਿਸ ਦੀ ਕੋਈ ਵਿਰੋਧਤਾ ਨਾਹ ਕਰ ਸਕੇ। ਮਹਿਮਾ = ਆਪਣੇ ਆਪ ਨੂੰ ਜਿਤਨਾ ਚਾਹੇ ਉਤਨਾ ਵੱਡਾ ਬਣਾਉਣ ਦੀ ਤਾਕਤ। ਈਸ਼ਿੱਤ੍ਰ = ਪ੍ਰਭਤਾ। ਵਸ਼ਿਤ੍ਰ = ਦੂਜੇ ਨੂੰ ਆਪਣੇ ਵੱਸ ਵਿਚ ਕਰ ਲੈਣਾ। ਕਾਮਾਵਾਸਾਇਤਾ = ਕਾਮ ਆਦਿਕ ਵਿਕਾਰਾਂ ਨੂੰ ਕਾਬੂ ਵਿਚ ਰੱਖਣ ਦਾ ਬਲ।) ਅਵਰਾ = ਹੋਰ, ਅਕਾਲ ਪੁਰਖ ਤੋਂ ਲਾਂਭ ਵਲ ਲੈ ਜਾਣ ਵਾਲੇ। ਸਾਦ = ਸੁਆਦ, ਚਸਕੇ।
ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ।


ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ  

संजोगु विजोगु दुइ कार चलावहि लेखे आवहि भाग ॥  

Sanjog vijog ḏu▫e kār cẖalāvėh lekẖe āvahi bẖāg.  

Union with Him, and separation from Him, come by His Will. We come to receive what is written in our destiny.  

ਮਿਲਾਪ ਅਤੇ ਵਿਛੋੜਾ ਦੋਨੇਂ ਸੰਸਾਰ ਦੇ ਕੰਮ ਚਲਾਉਂਦੇ ਹਨ ਅਤੇ ਪਰਾਲਭਧ ਦੁਆਰਾ ਬੰਦਾ ਆਪਣਾ ਹਿੱਸਾ ਪਰਾਪਤ ਕਰਦਾ ਹੈ।  

ਸੰਜੋਗੁ = ਮੇਲ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਨਾਲ ਜੀਵ ਮਿਲਦੇ ਹਨ, ਜਾਂ ਸੰਸਾਰ ਦੇ ਹੋਰ ਕਾਰਜ ਹੁੰਦੇ ਹਨ। ਵਿਜੋਗੁ = ਵਿਛੋੜਾ, ਅਕਾਲ ਪੁਰਖ ਦੀ ਰਜ਼ਾ ਦਾ ਉਹ ਅੰਸ਼ ਜਿਸ ਦੀ ਰਾਹੀਂ ਜੀਵ ਵਿਛੜਦੇ ਹਨ, ਜਾਂ ਕੋਈ ਹੋਂਦ ਵਾਲੇ ਪਦਾਰਥ ਨਾਸ ਹੋ ਜਾਂਦੇ ਹਨ। ਦੁਇ = ਦੋਵੇਂ। ਕਾਰ = ਸੰਸਾਰ ਦੀ ਕਾਰ। ਚਲਾਵਹਿ = ਚਲਾ ਰਹੇ ਹਨ। (ਜੋਗੀਆਂ ਵਿਚ ਭੰਡਾਰੇ ਵਾਸਤੇ ਇਕ ਮਨੁੱਖ ਰਸਦ ਲਿਆਉਣ ਵਾਲਾ ਹੁੰਦਾ ਹੈ; ਇਹ ਅਕਾਲ ਪੁਰਖ ਦੀ 'ਸੰਜੋਗੁ'-ਰੂਪ ਸੱਤਾ ਸਮਝ ਲਵੋ। ਦੂਜਾ ਵਰਤਾਣ ਵਾਲਾ ਹੁੰਦਾ ਹੈ, ਜੋ 'ਵਿਜੋਗੁ' ਸਤਾ ਹੈ)। ਲੇਖੇ = ਕੀਤੇ ਕਰਮਾਂ ਦੇ ਲੇਖੇ ਅਨੁਸਾਰ। ਆਵਹਿ = ਆਉਂਦੇ ਹਨ, ਮਿਲਦੇ ਹਨ। ਭਾਗ = ਆਪੋ ਆਪਣੇ ਹਿੱਸੇ, ਆਪਣੇ ਆਪਣੇ ਛਾਂਦੇ। (ਜੋਗੀ ਭੰਡਾਰਾ ਵਰਤਾਣ ਵੇਲੇ ਹਰੇਕ ਨੂੰ ਦਰਜਾ-ਬ-ਦਰਜਾ ਛਾਂਦਾ ਦੇਈ ਜਾਂਦੇ ਹਨ, ਅਕਾਲ ਪੁਰਖ ਦੀਆਂ 'ਸੰਜੋਗੁ' 'ਵਿਜੋਗੁ' ਸੱਤਾ ਸਭ ਜੀਵਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਅਨੁਸਾਰ ਸੁਖ ਦੁਖ ਦੇ ਛਾਂਦੇ ਵਰਤਾ ਰਹੀਆਂ ਹਨ)।
ਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)


        


© SriGranth.org, a Sri Guru Granth Sahib resource, all rights reserved.
See Acknowledgements & Credits