Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥  

रतनु लुकाइआ लूकै नाही जे को रखै लुकाई ॥४॥  

Raṯan lukā▫i▫ā lūkai nāhī je ko rakẖai lukā▫ī. ||4||  

The jewel is concealed, but it is not concealed, even though one may try to conceal it. ||4||  

ਕੋ = ਕੋਈ ਮਨੁੱਖ ॥੪॥
(ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ॥੪॥


ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ  

सभु किछु तेरा तू अंतरजामी तू सभना का प्रभु सोई ॥  

Sabẖ kicẖẖ ṯerā ṯū anṯarjāmī ṯū sabẖnā kā parabẖ so▫ī.  

Everything is Yours, O Inner-knower, Searcher of hearts; You are the Lord God of all.  

ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਸੋਈ = ਸਾਰ ਰੱਖਣ ਵਾਲਾ।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ।


ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਕੋਈ ॥੫॥੯॥  

जिस नो दाति करहि सो पाए जन नानक अवरु न कोई ॥५॥९॥  

Jis no ḏāṯ karahi so pā▫e jan Nānak avar na ko▫ī. ||5||9||  

He alone receives the gift, unto whom You give it; O servant Nanak, there is no one else. ||5||9||  

xxx ॥੫॥੯॥
ਹੇ ਨਾਨਕ! (ਆਖ ਕਿ ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ॥੫॥੯॥


ਸੋਰਠਿ ਮਹਲਾ ਘਰੁ ਤਿਤੁਕੇ  

सोरठि महला ५ घरु १ तितुके  

Soraṯẖ mėhlā 5 gẖar 1 ṯiṯuke  

Sorat'h, Fifth Mehl, First House, Ti-Tukas:  

ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ 'ਬੰਦ' ਵਿਚ ਤਿੰਨ ਤਿੰਨ ਤੁਕਾਂ ਹਨ)।
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ  

किसु हउ जाची किस आराधी जा सभु को कीता होसी ॥  

Kis ha▫o jācẖī kis ārāḏẖī jā sabẖ ko kīṯā hosī.  

Who should I ask? Who should I worship? All were created by Him.  

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ।
ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ?


ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ  

जो जो दीसै वडा वडेरा सो सो खाकू रलसी ॥  

Jo jo ḏīsai vadā vaderā so so kẖākū ralsī.  

Whoever appears to be the greatest of the great, shall ultimately be mixed with the dust.  

ਖਾਕੂ = ਖ਼ਾਕ ਵਿਚ।
ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)।


ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥  

निरभउ निरंकारु भव खंडनु सभि सुख नव निधि देसी ॥१॥  

Nirbẖa▫o nirankār bẖav kẖandan sabẖ sukẖ nav niḏẖ ḏesī. ||1||  

The Fearless, Formless Lord, the Destroyer of Fear bestows all comforts, and the nine treasures. ||1||  

ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ ॥੧॥
ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ॥੧॥


ਹਰਿ ਜੀਉ ਤੇਰੀ ਦਾਤੀ ਰਾਜਾ  

हरि जीउ तेरी दाती राजा ॥  

Har jī▫o ṯerī ḏāṯī rājā.  

O Dear Lord, Your gifts alone satisfy me.  

ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ।
ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ।


ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ਰਹਾਉ  

माणसु बपुड़ा किआ सालाही किआ तिस का मुहताजा ॥ रहाउ ॥  

Māṇas bapuṛā ki▫ā sālāhī ki▫ā ṯis kā muhṯājā. Rahā▫o.  

Why should I praise the poor helpless man? Why should I feel subservient to him? ||Pause||  

ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ} ॥
ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ॥ ਰਹਾਉ॥


ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ  

जिनि हरि धिआइआ सभु किछु तिस का तिस की भूख गवाई ॥  

Jin har ḏẖi▫ā▫i▫ā sabẖ kicẖẖ ṯis kā ṯis kī bẖūkẖ gavā▫ī.  

All things come to one who meditates on the Lord; the Lord satisfies his hunger.  

ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ।


ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਕਬ ਹੀ ਜਾਈ  

ऐसा धनु दीआ सुखदातै निखुटि न कब ही जाई ॥  

Aisā ḏẖan ḏī▫ā sukẖ▫ḏāṯai nikẖut na kab hī jā▫ī.  

The Lord, the Giver of peace, bestows such wealth, that it can never be exhausted.  

ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ।
ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ।


ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥  

अनदु भइआ सुख सहजि समाणे सतिगुरि मेलि मिलाई ॥२॥  

Anaḏ bẖa▫i▫ā sukẖ sahj samāṇe saṯgur mel milā▫ī. ||2||  

I am in ecstasy, absorbed in celestial peace; the True Guru has united me in His Union. ||2||  

ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ ॥੨॥
ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ॥੨॥


ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ  

मन नामु जपि नामु आराधि अनदिनु नामु वखाणी ॥  

Man nām jap nām ārāḏẖ an▫ḏin nām vakẖāṇī.  

O mind, chant the Naam, the Name of the Lord; worship the Naam, night and day, and recite the Naam.  

ਮਨ = ਹੇ ਮਨ! ਅਨਦਿਨੁ = ਹਰ ਰੋਜ਼। ਵਖਾਣੀ = ਵਖਾਣਿ, ਉਚਾਰਦਾ ਰਹੁ।
ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ।


ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ  

उपदेसु सुणि साध संतन का सभ चूकी काणि जमाणी ॥  

Upḏes suṇ sāḏẖ sanṯan kā sabẖ cẖūkī kāṇ jamāṇī.  

Listen to the Teachings of the Holy Saints, and all fear of death will be dispelled.  

ਕਾਣਿ = ਮੁਥਾਜੀ। ਜਮਾਣੀ = ਜਮਾਂ ਦੀ {ਆਣੀ-ਦੀ}।
ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ।


ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥  

जिन कउ क्रिपालु होआ प्रभु मेरा से लागे गुर की बाणी ॥३॥  

Jin ka▫o kirpāl ho▫ā parabẖ merā se lāge gur kī baṇī. ||3||  

Those blessed by God's Grace are attached to the Word of the Guru's Bani. ||3||  

ਕਉ = ਨੂੰ ॥੩॥
(ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ॥੩॥


ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ  

कीमति कउणु करै प्रभ तेरी तू सरब जीआ दइआला ॥  

Kīmaṯ ka▫uṇ karai parabẖ ṯerī ṯū sarab jī▫ā ḏa▫i▫ālā.  

Who can estimate Your worth, God? You are kind and compassionate to all beings.  

xxx
ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ।


ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ  

सभु किछु कीता तेरा वरतै किआ हम बाल गुपाला ॥  

Sabẖ kicẖẖ kīṯā ṯerā varṯai ki▫ā ham bāl gupālā.  

Everything which You do, prevails; I am just a poor child - what can I do?  

ਗੁਪਾਲਾ = ਹੇ ਗੋਪਾਲ! ਕਿਆ ਹਮ = ਸਾਡੀ ਕੀਹ ਪਾਂਇਆਂ ਹੈ?
ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ।


ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥  

राखि लेहु नानकु जनु तुमरा जिउ पिता पूत किरपाला ॥४॥१॥  

Rākẖ leho Nānak jan ṯumrā ji▫o piṯā pūṯ kirpālā. ||4||1||  

Protect and preserve Your servant Nanak; be kind to him, like a father to his son. ||4||1||  

ਜਨੁ = ਦਾਸ ॥੪॥੧॥
ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ॥੪॥੧॥


ਸੋਰਠਿ ਮਹਲਾ ਘਰੁ ਚੌਤੁਕੇ  

सोरठि महला ५ घरु १ चौतुके ॥  

Soraṯẖ mėhlā 5 gẖar 1 cẖouṯuke.  

Sorat'h, Fifth Mehl, First House, Chau-Tukas:  

ਚੌਤੁਕੇ = ਚੌ-ਤੁਕੇ, ਚਾਰ ਚਾਰ ਤੁਕਾਂ ਵਾਲੇ 'ਬੰਦ' (ਇਸ ਸ਼ਬਦ ਦੇ ਹਰੇਕ 'ਬੰਦ' ਵਿਚ ਚਾਰ ਤੁਕਾਂ ਹਨ)।
xxx


ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ  

गुरु गोविंदु सलाहीऐ भाई मनि तनि हिरदै धार ॥  

Gur govinḏ salāhī▫ai bẖā▫ī man ṯan hirḏai ḏẖār.  

Praise the Guru, and the Lord of the Universe, O Siblings of Destiny; enshrine Him in your mind, body and heart.  

ਸਲਾਹੀਐ = ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਮਨਿ = ਮਨ ਵਿਚ। ਤਨਿ = ਤਨ ਵਿਚ। ਧਾਰ = ਧਾਰਿ, ਧਾਰ ਕੇ, ਟਿਕਾ ਕੇ।
ਹੇ ਭਾਈ! ਮਨ ਵਿਚ, ਤਨ ਵਿਚ, ਹਿਰਦੇ ਵਿਚ, (ਪ੍ਰਭੂ ਨੂੰ) ਟਿਕਾ ਕੇ ਉਸ ਸਭ ਤੋਂ ਵੱਡੇ ਗੋਬਿੰਦ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ।


ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ  

साचा साहिबु मनि वसै भाई एहा करणी सार ॥  

Sācẖā sāhib man vasai bẖā▫ī ehā karṇī sār.  

Let the True Lord and Master abide in your mind, O Siblings of Destiny; this is the most excellent way of life.  

ਸਾਚਾ = ਸਦਾ ਕਾਇਮ ਰਹਿਣ ਵਾਲਾ। ਸਾਰ = ਸ੍ਰਸ਼ੇਟ। ਕਰਣੀ = ਕਰਤੱਬ।
ਮਨੁੱਖ ਵਾਸਤੇ ਸਭ ਤੋਂ ਸ੍ਰੇਸ਼ਟ ਕਰਤੱਬ ਹੈ ਹੀ ਇਹ ਕਿ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ (ਮਨੁੱਖ ਦੇ) ਮਨ ਵਿਚ ਵੱਸਿਆ ਰਹੇ।


ਜਿਤੁ ਤਨਿ ਨਾਮੁ ਊਪਜੈ ਭਾਈ ਸੇ ਤਨ ਹੋਏ ਛਾਰ  

जितु तनि नामु न ऊपजै भाई से तन होए छार ॥  

Jiṯ ṯan nām na ūpjai bẖā▫ī se ṯan ho▫e cẖẖār.  

Those bodies, in which the Name of the Lord does not well up, O Siblings of Destiny - those bodies are reduced to ashes.  

ਜਿਤੁ = ਜਿਸ ਵਿਚ। ਜਿਤੁ ਤਨਿ = ਜਿਤੁ ਜਿਤੁ ਤਨਿ, ਜਿਸ ਜਿਸ ਸਰੀਰ ਵਿਚ। ਸੇ ਤਨ = ਉਹ (ਸਾਰੇ) ਸਰੀਰ। ਛਾਰ = ਸੁਆਹ।
ਹੇ ਭਾਈ! ਜਿਸ ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ ਪਰਗਟ ਨਹੀਂ ਹੁੰਦਾ ਉਹ ਸਾਰੇ ਸਰੀਰ ਵਿਅਰਥ ਗਏ ਸਮਝੋ।


ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥  

साधसंगति कउ वारिआ भाई जिन एकंकार अधार ॥१॥  

Sāḏẖsangaṯ ka▫o vāri▫ā bẖā▫ī jin ekankār aḏẖār. ||1||  

I am a sacrifice to the Saadh Sangat, the Company of the Holy, O Siblings of Destiny; they take the Support of the One and Only Lord. ||1||  

ਕਉ = ਤੋਂ। ਵਾਰਿਆ = ਕੁਰਬਾਨ। ਸਾਧ ਸੰਗਤਿ ਕਉ = ਉਹਨਾਂ ਗੁਰਮੁਖਾਂ ਦੀ ਸੰਗਤ ਤੋਂ। ਅਧਾਰ = ਆਸਰਾ ॥੧॥
ਹੇ ਭਾਈ! (ਮੈਂ ਤਾਂ ਉਹਨਾਂ ਗੁਰਮੁਖਾਂ ਦੀ ਸੰਗਤ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਇੱਕ ਪਰਮਾਤਮਾ (ਦੇ ਨਾਮ ਨੂੰ ਜ਼ਿੰਦਗੀ) ਦਾ ਆਸਰਾ (ਬਣਾਇਆ ਹੋਇਆ) ਹੈ ॥੧॥


ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ  

सोई सचु अराधणा भाई जिस ते सभु किछु होइ ॥  

So▫ī sacẖ arāḏẖaṇā bẖā▫ī jis ṯe sabẖ kicẖẖ ho▫e.  

So worship and adore that True Lord, O Siblings of Destiny; He alone does everything.  

ਸਚੁ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਤੋਂ।
ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਆਰਾਧਨਾ ਕਰਨੀ ਚਾਹੀਦੀ ਹੈ, ਜਿਸ ਤੋਂ (ਜਗਤ ਦੀ) ਹਰੇਕ ਚੀਜ਼ ਹੋਂਦ ਵਿਚ ਆਈ ਹੈ।


ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਕੋਇ ਰਹਾਉ  

गुरि पूरै जाणाइआ भाई तिसु बिनु अवरु न कोइ ॥ रहाउ ॥  

Gur pūrai jāṇā▫i▫ā bẖā▫ī ṯis bin avar na ko▫e. Rahā▫o.  

The Perfect Guru has taught me, O Siblings of Destiny, that without Him, there is no other at all. ||Pause||  

ਗੁਰਿ = ਗੁਰੂ ਨੇ ॥
ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਇਹ) ਸਮਝ ਬਖ਼ਸ਼ੀ ਹੈ ਕਿ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ (ਪੂਜਣ-ਜੋਗ) ਨਹੀਂ ਹੈ ॥ ਰਹਾਉ॥


ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਜਾਇ ਗਣੀ  

नाम विहूणे पचि मुए भाई गणत न जाइ गणी ॥  

Nām vihūṇe pacẖ mu▫e bẖā▫ī gaṇaṯ na jā▫e gaṇī.  

Without the Naam, the Name of the Lord, they putrefy and die, O Siblings of Destiny; their numbers cannot be counted.  

ਪਚਿ = (ਮਾਇਆ ਦੇ ਮੋਹ ਵਿਚ) ਖ਼ੁਆਰ ਹੋ ਹੋ, ਉਲਝ ਕੇ। ਮੁਏ = ਆਤਮਕ ਮੌਤੇ ਮਰ ਗਏ। ਗਣਤ = ਗਿਣਤੀ।
ਹੇ ਭਾਈ! ਉਹਨਾਂ ਮਨੁੱਖਾਂ ਦੀ ਗਿਣਤੀ ਗਿਣੀ ਨਹੀਂ ਜਾ ਸਕਦੀ, ਜੇਹੜੇ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿ ਕੇ (ਮਾਇਆ ਦੇ ਮੋਹ ਵਿਚ) ਉਲਝ ਕੇ ਆਤਮਕ ਮੌਤੇ ਮਰਦੇ ਰਹਿੰਦੇ ਹਨ।


ਵਿਣੁ ਸਚ ਸੋਚ ਪਾਈਐ ਭਾਈ ਸਾਚਾ ਅਗਮ ਧਣੀ  

विणु सच सोच न पाईऐ भाई साचा अगम धणी ॥  

viṇ sacẖ socẖ na pā▫ī▫ai bẖā▫ī sācẖā agam ḏẖaṇī.  

Without Truth, purity cannot be achieved, O Siblings of Destiny; the Lord is true and unfathomable.  

ਵਿਣੁ ਸਚ = ਸਦਾ-ਥਿਰ ਪ੍ਰਭੂ (ਦੇ ਨਾਮ) ਤੋਂ ਬਿਨਾ। ਸੋਚ = (ਆਤਮਕ) ਪਵਿਤਤ੍ਰਾ। ਅਗਮ = ਅਪਹੁੰਚ। ਧਣੀ = ਮਾਲਕ।
ਹੇ ਭਾਈ! ਸਦਾ-ਥਿਰ ਪ੍ਰਭੂ (ਦੇ ਨਾਮ) ਤੋਂ ਬਿਨਾ ਆਤਮਕ ਪਵਿਤ੍ਰਤਾ ਪ੍ਰਾਪਤ ਨਹੀਂ ਹੋ ਸਕਦੀ। ਉਹ ਸਦਾ-ਥਿਰ ਅਪਹੁੰਚ ਮਾਲਕ ਹੀ (ਪਵਿਤ੍ਰਤਾ ਦਾ ਸੋਮਾ ਹੈ)।


ਆਵਣ ਜਾਣੁ ਚੁਕਈ ਭਾਈ ਝੂਠੀ ਦੁਨੀ ਮਣੀ  

आवण जाणु न चुकई भाई झूठी दुनी मणी ॥  

Āvaṇ jāṇ na cẖuk▫ī bẖā▫ī jẖūṯẖī ḏunī maṇī.  

Coming and going do not end, O Siblings of Destiny; pride in worldly valuables is false.  

ਦੁਨੀ ਮਣੀ = ਦੁਨੀਆ (ਦੇ ਪਦਾਰਥਾਂ) ਦਾ ਮਾਣ।
ਹੇ ਭਾਈ! (ਪ੍ਰਭੂ ਦੇ ਨਾਮ ਤੋਂ ਬਿਨਾ) ਜਨਮ ਮਰਨ (ਦਾ ਗੇੜ) ਨਹੀਂ ਮੁੱਕਦਾ। ਦੁਨੀਆ ਦੇ ਪਦਾਰਥਾਂ ਦਾ ਮਾਣ ਕੂੜਾ ਹੈ (ਇਹ ਮਾਣ ਤਾਂ ਲੈ ਡੁੱਬਦਾ ਹੈ, ਜਨਮ ਮਰਨ ਵਿਚ ਪਾਈ ਰੱਖਦਾ ਹੈ)।


ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥  

गुरमुखि कोटि उधारदा भाई दे नावै एक कणी ॥२॥  

Gurmukẖ kot uḏẖārḏā bẖā▫ī ḏe nāvai ek kaṇī. ||2||  

The Gurmukh saves millions of people, O Siblings of Destiny, blessing them with even a particle of the Name. ||2||  

ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਕੋਟਿ = ਕ੍ਰੋੜਾਂ ਨੂੰ। ਨਾਵੈ = ਨਾਮ ਦੀ ॥੨॥
(ਦੂਜੇ ਪਾਸੇ) ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਹਰਿ-ਨਾਮ ਦੀ ਇਕ ਕਣੀ ਹੀ ਦੇ ਕੇ ਕ੍ਰੋੜਾਂ ਨੂੰ (ਜਨਮ ਮਰਨ ਦੇ ਗੇੜ ਵਿਚੋਂ) ਬਚਾ ਲੈਂਦਾ ਹੈ ॥੨॥


ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਜਾਇ  

सिम्रिति सासत सोधिआ भाई विणु सतिगुर भरमु न जाइ ॥  

Simriṯ sāsaṯ soḏẖi▫ā bẖā▫ī viṇ saṯgur bẖaram na jā▫e.  

I have searched through the Simritees and the Shaastras, O Siblings of Destiny - without the True Guru, doubt does not depart.  

ਸੋਧਿਆ = ਵਿਚਾਰ ਵੇਖੇ ਹਨ। ਭਰਮੁ = ਭਟਕਣਾ। ਨ ਜਾਇ = ਨਹੀਂ ਜਾਂਦੀ।
ਹੇ ਭਾਈ! ਸਿੰਮ੍ਰਿਤੀਆਂ ਸ਼ਾਸਤ੍ਰ ਵਿਚਾਰ ਵੇਖੇ ਹਨ (ਉਹਨਾਂ ਪਾਸੋਂ ਭੀ ਕੁਝ ਨਹੀਂ ਮਿਲਦਾ), ਗੁਰੂ ਤੋਂ ਬਿਨਾ (ਕਿਸੇ ਹੋਰ ਪਾਸੋਂ) ਭਟਕਣਾ ਦੂਰ ਨਹੀਂ ਹੋ ਸਕਦੀ।


ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ  

अनिक करम करि थाकिआ भाई फिरि फिरि बंधन पाइ ॥  

Anik karam kar thāki▫ā bẖā▫ī fir fir banḏẖan pā▫e.  

They are so tired of performing their many deeds, O Siblings of Destiny, but they fall into bondage again and again.  

ਪਾਇ = ਸਹੇੜਦਾ ਹੈ।
ਹੇ ਭਾਈ! (ਸ਼ਾਸਤ੍ਰ ਦੇ ਦੱਸੇ ਹੋਏ) ਅਨੇਕਾਂ ਕਰਮ ਕਰ ਕੇ ਮਨੁੱਖ ਥੱਕ ਜਾਂਦਾ ਹੈ, (ਸਗੋਂ) ਮੁੜ ਮੁੜ ਬੰਧਨ ਹੀ ਸਹੇੜਦਾ ਹੈ।


ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ  

चारे कुंडा सोधीआ भाई विणु सतिगुर नाही जाइ ॥  

Cẖāre kundā soḏẖī▫ā bẖā▫ī viṇ saṯgur nāhī jā▫e.  

I have searched in the four directions, O Siblings of Destiny, but without the True Guru, there is no place at all.  

ਜਾਇ = ਥਾਂ।
ਹੇ ਭਾਈ! ਸਾਰਾ ਜਗਤ ਢੂੰਢ ਕੇ ਵੇਖ ਲਿਆ ਹੈ (ਭਟਕਣਾ ਨੂੰ ਦੂਰ ਕਰਨ ਲਈ) ਗੁਰੂ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits