Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥  

Pūran pārbarahm parmesur mere man saḏā ḏẖi▫ā▫ī▫ai. ||1||  

O my mind, meditate forever on the Perfect, Supreme Lord God, the Transcendent Lord. ||1||  

ਮਨ = ਹੇ ਮਨ! ॥੧॥
ਹੇ ਮੇਰੇ ਮਨ! ਸਰਬ-ਵਿਆਪਕ ਪਾਰਬ੍ਰਹਮ ਪਰਮੇਸਰ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ ॥੧॥


ਸਿਮਰਹੁ ਹਰਿ ਹਰਿ ਨਾਮੁ ਪਰਾਨੀ  

Simrahu har har nām parānī.  

Meditate in remembrance on the Name of the Lord, Har, Har, O mortal.  

ਪਰਾਨੀ = ਹੇ ਬੰਦੇ!
ਹੇ ਬੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ।


ਬਿਨਸੈ ਕਾਚੀ ਦੇਹ ਅਗਿਆਨੀ ਰਹਾਉ  

Binsai kācẖī ḏeh agi▫ānī. Rahā▫o.  

Your frail body shall perish, you ignorant fool. ||Pause||  

ਕਾਚੀ = ਸਦਾ ਕਾਇਮ ਨਾਹ ਰਹਿਣ ਵਾਲੀ। ਦੇਹ = ਸਰੀਰ। ਅਗਿਆਨੀ = ਹੇ ਮੂਰਖ! ॥
ਹੇ ਗਿਆਨਹੀਨ! ਇਹ ਸਰੀਰ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ, ਇਹ ਜ਼ਰੂਰ ਨਾਸ ਹੋ ਜਾਂਦਾ ਹੈ ॥ ਰਹਾਉ॥


ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਵਡਾਈ  

Marig ṯarisnā ar supan manorath ṯā kī kacẖẖ na vadā▫ī.  

Illusions and dream-objects possess nothing of greatness.  

ਮ੍ਰਿਗ ਤ੍ਰਿਸਨਾ = ਠਗ ਨੀਰਾ, ਉਹ ਰੇਤ-ਥਲਾ ਜੋ ਤਿਹਾਏ ਹਰਨ ਨੂੰ ਪਾਣੀ ਜਾਪਦਾ ਹੈ। ਸੁਪਨ ਮਨੋਰਥ = ਸੁਪਨੇ ਵਿਚ ਮਿਲੇ ਪਦਾਰਥ। ਤਾ ਕੀ = ਇਸ (ਮਾਇਆ) ਦੀ।
(ਹੇ ਭਾਈ! ਇਹ ਮਾਇਆ) ਠਗ-ਨੀਰਾ ਹੈ (ਜੋ ਤਿਹਾਏ ਹਰਨ ਨੂੰ ਤੜਫਾ ਤੜਫਾ ਕੇ ਮਾਰ ਮੁਕਾਂਦਾ ਹੈ) ਸੁਪਨਿਆਂ ਵਿਚ ਮਿਲੇ ਪਦਾਰਥ ਹੈ, (ਆਤਮਕ ਜੀਵਨ ਵਾਲੇ ਦੇਸ਼ ਵਿਚ) ਇਸ ਮਾਇਆ ਨੂੰ ਕੁਝ ਭੀ ਇੱਜ਼ਤ ਨਹੀਂ ਮਿਲਦੀ।


ਰਾਮ ਭਜਨ ਬਿਨੁ ਕਾਮਿ ਆਵਸਿ ਸੰਗਿ ਕਾਹੂ ਜਾਈ ॥੨॥  

Rām bẖajan bin kām na āvas sang na kāhū jā▫ī. ||2||  

Without meditating on the Lord, nothing succeeds, and nothing will go along with you. ||2||  

ਕਾਮਿ = ਕੰਮ ਵਿਚ। ਨ ਆਵਸਿ = ਨਹੀਂ ਆਵੇਗੀ। ਕਾਹੂ ਸੰਗਿ = ਕਿਸੇ ਦੇ ਭੀ ਨਾਲ ॥੨॥
ਪਰਮਾਤਮਾ ਦੇ ਭਜਨ ਤੋਂ ਬਿਨਾ (ਹੋਰ ਕੋਈ ਚੀਜ਼) ਕੰਮ ਨਹੀਂ ਆਉਂਦੀ, ਇਹ ਮਾਇਆ (ਅੰਤ) ਕਿਸੇ ਦੇ ਭੀ ਨਾਲ ਨਹੀਂ ਜਾਂਦੀ ॥੨॥


ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਕੀਨਾ  

Ha▫o ha▫o karaṯ bihā▫e avraḏā jī▫a ko kām na kīnā.  

Acting in egotism and pride, his life passes away, and he does nothing for his soul.  

ਹਉ ਹਉ ਕਰਤ = ਮੈਂ ਮੈਂ ਕਰਦਿਆਂ, ਸਦਾ ਮਾਣ ਕਰਦਿਆਂ। ਬਿਹਾਇ = ਗੁਜ਼ਰ ਜਾਂਦੀ ਹੈ। ਅਵਰਦਾ = ਉਮਰ। ਜੀਅ ਕੋ = ਜਿੰਦ ਦਾ, ਜਿੰਦ ਦੇ ਲਾਭ ਵਾਸਤੇ।
(ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਦੀ) ਉਮਰ (ਮਾਇਆ ਦਾ) ਮਾਣ ਕਰਦਿਆਂ ਹੀ ਬੀਤ ਜਾਂਦੀ ਹੈ, ਉਹ ਕੋਈ ਐਸਾ ਕੰਮ ਨਹੀਂ ਕਰਦਾ ਜੋ ਜਿੰਦ ਦੇ ਲਾਭ ਵਾਸਤੇ ਹੋਵੇ।


ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥  

Ḏẖāvaṯ ḏẖāvaṯ nah ṯaripṯāsi▫ā rām nām nahī cẖīnā. ||3||  

Wandering and wandering all around, he is never satisfied; he does not remember the Name of the Lord. ||3||  

ਧਾਵਤ ਧਾਵਤ = ਦੌੜਦਾ ਭਟਕਦਾ। ਤ੍ਰਿਪਤਾਸਿਆ = ਰੱਜਦਾ। ਚੀਨਾ = ਪਛਾਣਿਆ, ਸਾਂਝ ਪਾਈ ॥੩॥
(ਸਾਰੀ ਉਮਰ ਮਾਇਆ ਦੀ ਖ਼ਾਤਰ) ਦੌੜਦਾ ਭਟਕਦਾ ਰਹਿੰਦਾ ਹੈ, ਰੱਜਦਾ ਨਹੀਂ, ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ ॥੩॥


ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ  

Sāḏ bikār bikẖai ras māṯo asaʼnkẖ kẖaṯe kar fere.  

Intoxicated with the taste of corruption, cruel pleasures and countless sins, he is consigned to the cycle of reincarnation.  

ਸਾਦ = ਚਸਕੇ। ਬਿਖੈ ਰਸ = ਪਦਾਰਥਾਂ ਦੇ ਸੁਆਦ। ਮਾਤੋ = ਮਸਤ। ਖਤੇ = ਪਾਪ। ਕਰਿ = ਕਰ ਕੇ। ਫੇਰੇ = ਜਨਮ ਮਰਨ ਦੇ ਗੇੜਾਂ ਵਿਚ।
ਹੇ ਭਾਈ! ਮਾਇਆ-ਵੇੜ੍ਹਿਆ ਮਨੁੱਖ ਚਸਕਿਆਂ ਵਿਚ ਵਿਕਾਰਾਂ ਵਿਚ ਪਦਾਰਥਾਂ ਦੇ ਸੁਆਦਾਂ ਵਿਚ ਮਸਤ ਰਹਿੰਦਾ ਹੈ, ਬੇਅੰਤ ਪਾਪ ਕਰ ਕਰ ਕੇ ਜਨਮ ਮਰਨ ਦੇ ਗੇੜਾਂ ਵਿਚ ਪਿਆ ਰਹਿੰਦਾ ਹੈ।


ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥  

Nānak kī parabẖ pāhi binanṯī kātahu avguṇ mere. ||4||11||22||  

Nanak offers his prayer to God, to eradicate his demerits. ||4||11||22||  

ਪਾਹਿ = ਪਾਸਿ, ਪਾਸ ॥੪॥੧੧॥੨੨॥
ਹੇ ਭਾਈ! ਨਾਨਕ ਦੀ ਅਰਜ਼ੋਈ ਤਾਂ ਪ੍ਰਭੂ ਪਾਸ ਹੀ ਹੈ (ਨਾਨਕ ਪ੍ਰਭੂ ਨੂੰ ਹੀ ਆਖਦਾ ਹੈ-ਹੇ ਪ੍ਰਭੂ!) ਮੇਰੇ ਔਗੁਣ ਕੱਟ ਦੇਹ ॥੪॥੧੧॥੨੨॥


ਸੋਰਠਿ ਮਹਲਾ  

Soraṯẖ mėhlā 5.  

Sorat'h, Fifth Mehl:  

xxx
xxx


ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ  

Guṇ gāvhu pūran abẖināsī kām kroḏẖ bikẖ jāre.  

Sing the Glorious Praises of the Perfect, Imperishable Lord, and the poison of sexual desire and anger shall be burnt away.  

ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ।
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ।


ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥  

Mahā bikẖam agan ko sāgar sāḏẖū sang uḏẖāre. ||1||  

You shall cross over the awesome, arduous ocean of fire, in the Saadh Sangat, the Company of the Holy. ||1||  

ਬਿਖਮੁ = ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾ ਸਮੁੰਦਰ। ਸੰਗਿ = ਸੰਗਤ ਵਿਚ। ਉਧਾਰੇ = ਪਾਰ ਲੰਘਾ ਦੇਂਦਾ ਹੈ ॥੧॥
(ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥


ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ  

Pūrai gur meti▫o bẖaram anḏẖerā.  

The Perfect Guru has dispelled the darkness of doubt.  

ਗੁਰਿ = ਗੁਰੂ ਨੇ। ਭਰਮੁ = ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ।
(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ।


ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ਰਹਾਉ  

Bẖaj parem bẖagaṯ parabẖ nerā. Rahā▫o.  

Remember God with love and devotion; He is near at hand. ||Pause||  

ਭਜੁ = ਸਿਮਰ। ਨੇਰਾ = ਨੇੜੇ, ਅੰਗ-ਸੰਗ ॥
(ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ॥


ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ  

Har har nām niḏẖān ras pī▫ā man ṯan rahe agẖā▫ī.  

Drink in the sublime essence, the treasure of the Name of the Lord, Har, Har, and your mind and body shall remain satisfied.  

ਨਿਧਾਨ = ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋ ਗਏ।
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ।


ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥  

Jaṯ kaṯ pūr rahi▫o parmesar kaṯ āvai kaṯ jā▫ī. ||2||  

The Transcendent Lord is totally permeating and pervading everywhere; where would He come from, and where would He go? ||2||  

ਜਤ ਕਤ = ਜਿੱਥੇ ਕਿੱਥੇ, ਹਰ ਥਾਂ ॥੨॥
ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥


ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ  

Jap ṯap sanjam gi▫ān ṯaṯ beṯā jis man vasai gopālā.  

One whose mind is filled with the Lord, is a person of meditation, penance, self-restraint and spiritual wisdom, and a knower of reality.  

ਬੇਤਾ = ਜਾਣਨ ਵਾਲਾ। ਤਤ ਬੇਤਾ = ਅਸਲੀਅਤ ਦਾ ਜਾਣਨ ਵਾਲਾ। ਜਿਸੁ ਮਨਿ = ਜਿਸ ਦੇ ਮਨ ਵਿਚ। ਗੋੁਪਾਲਾ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ: ੋ, ਅਤੇ ੁ। ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ ਇਸ ਨੂੰ 'ਗੁਪਾਲਾ' ਪੜ੍ਹਨਾ ਹੈ}।
ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।


ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥  

Nām raṯan jin gurmukẖ pā▫i▫ā ṯā kī pūran gẖālā. ||3||  

The Gurmukh obtains the jewel of the Naam; his efforts come to perfect fruition. ||3||  

ਜਿਨਿ = ਜਿਸ ਮਨੁੱਖ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਾਲਾ = ਮੇਹਨਤ ॥੩॥
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥


ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ  

Kal kales mite ḏukẖ sagle kātī jam kī fāsā.  

All his struggles, sufferings and pains are dispelled, and the noose of death is cut away from him.  

ਕਲਿ = ਝਗੜੇ। ਸਗਲੇ = ਸਾਰੇ। ਫਾਸਾ = ਫਾਹੀ।
ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ,


ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥  

Kaho Nānak parabẖ kirpā ḏẖārī man ṯan bẖa▫e bigāsā. ||4||12||23||  

Says Nanak, God has extended His Mercy, and so his mind and body blossom forth. ||4||12||23||  

ਪ੍ਰਭਿ = ਪ੍ਰਭੂ ਨੇ। ਬਿਗਾਸਾ = ਪ੍ਰਸੰਨ ॥੪॥੧੨॥੨੩॥
ਨਾਨਕ ਆਖਦਾ ਹੈ ਕਿ ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥


ਸੋਰਠਿ ਮਹਲਾ  

Soraṯẖ mėhlā 5.  

Sorat'h, Fifth Mehl:  

xxx
xxx


ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ  

Karaṇ karāvaṇhār parabẖ ḏāṯā pārbarahm parabẖ su▫āmī.  

God is the Doer, the Cause of causes, the Great Giver; God is the Supreme Lord and Master.  

ਕਰਣਹਾਰ = ਸਭ ਕੁਝ ਕਰ ਸਕਣ ਵਾਲਾ। ਕਰਾਵਣਹਾਰ = (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ। ਦਾਤਾ = ਦਾਤਾਂ ਦੇਣ ਵਾਲਾ। ਸੁਆਮੀ = ਮਾਲਕ।
(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ।


ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥  

Sagle jī▫a kī▫e ḏa▫i▫ālā so parabẖ anṯarjāmī. ||1||  

The Merciful Lord created all beings; God is the Inner-knower, the Searcher of hearts. ||1||  

ਜੀਅ = (ਲਫ਼ਜ਼ 'ਜੀਵ' ਤੋਂ ਬਹੁ-ਵਚਨ)। ਕੀਏ = ਪੈਦਾ ਕੀਤੇ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ ॥੧॥
ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ॥੧॥


ਮੇਰਾ ਗੁਰੁ ਹੋਆ ਆਪਿ ਸਹਾਈ  

Merā gur ho▫ā āp sahā▫ī.  

My Guru is Himself my friend and support.  

ਸਹਾਈ = ਮਦਦਗਾਰ।
ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ,


ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ਰਹਾਉ  

Sūkẖ sahj ānanḏ mangal ras acẖraj bẖa▫ī badā▫ī. Rahā▫o.  

I am in celestial peace, bliss, joy, pleasure and wondrous glory. ||Pause||  

ਸਹਜ = ਆਤਮਕ ਅਡੋਲਤਾ। ਮੰਗਲ = ਖ਼ੁਸ਼ੀਆਂ। ਰਸ = ਸੁਆਦ। ਅਚਰਜ = ਹੈਰਾਨ ਕਰ ਦੇਣ ਵਾਲੀ। ਬਡਾਈ = ਇੱਜ਼ਤ ॥
ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ। ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ ॥ ਰਹਾਉ॥


ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ  

Gur kī saraṇ pa▫e bẖai nāse sācẖī ḏargėh māne.  

Seeking the Sanctuary of the Guru, my fears have been dispelled, and I am accepted in the Court of the True Lord.  

ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸਾਚੀ = ਸਦਾ ਕਾਇਮ ਰਹਿਣ ਵਾਲੀ। ਮਾਨੇ = ਆਦਰ ਪਾਂਦੇ ਹਨ।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ।


ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥  

Guṇ gāvaṯ ārāḏẖ nām har ā▫e apunai thāne. ||2||  

Singing His Glorious Praises, and worshipping in adoration the Name of the Lord, I have reached my destination. ||2||  

ਆਰਾਧਿ = ਸਿਮਰ ਕੇ। ਅਪੁਨੈ ਥਾਨੇ = ਉਸ ਥਾਂ ਤੇ ਜਿਥੋਂ ਕੋਈ ਵਿਕਾਰ ਭਟਕਣਾ ਵਿਚ ਨਹੀਂ ਪਾ ਸਕਦਾ ॥੨॥
ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ॥੨॥


ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ  

Jai jai kār karai sabẖ usṯaṯ sangaṯ sāḏẖ pi▫ārī.  

Everyone applauds and congratulates me; the Saadh Sangat, the Company of the Holy, is dear to me.  

ਜੈ ਜੈਕਾਰੁ = ਵਡਿਆਈ, ਆਦਰ-ਮਾਣ। ਸਭ = ਸਾਰੀ ਲੁਕਾਈ। ਉਸਤਤਿ = ਸੋਭਾ। ਸਾਧ = ਗੁਰੂ।
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ।


ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥  

Saḏ balihār jā▫o parabẖ apune jin pūran paij savārī. ||3||  

I am forever a sacrifice to my God, who has totally protected and preserved my honor. ||3||  

ਸਦ = ਸਦਾ। ਬਲਿਹਾਰਿ ਜਾਉ = ਮੈਂ ਸਦਕੇ ਜਾਂਦਾ ਹਾਂ (ਜਾਉਂ)! ਜਿਨਿ = ਜਿਸ (ਪ੍ਰਭੂ) ਨੇ। ਪੈਜ = ਇੱਜ਼ਤ ॥੩॥
ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ॥੩॥


ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ  

Gosat gi▫ān nām suṇ uḏẖre jin jin ḏarsan pā▫i▫ā.  

They are saved, who receive the Blessed Vision of His Darshan; they listen to the spiritual dialogue of the Naam.  

ਗੋਸਟਿ = ਮਿਲਾਪ। ਗਿਆਨੁ = ਆਤਮਕ ਜੀਵਨ ਦੀ ਸੂਝ। ਸੁਣਿ = ਸੁਣ ਕੇ। ਉਧਾਰੇ = ਵਿਕਾਰਾਂ ਤੋਂ ਬਚ ਜਾਂਦੇ ਹਨ। ਜਿਨਿ ਜਿਨਿ = ਜਿਸ ਮਨੁੱਖ ਨੇ।
ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ।


ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥  

Bẖa▫i▫o kirpāl Nānak parabẖ apunā anaḏ seṯī gẖar ā▫i▫ā. ||4||13||24||  

Nanak's God has become Merciful to him; he has arrived home in ecstasy. ||4||13||24||  

ਸੇਤੀ = ਨਾਲ। ਘਰਿ = ਘਰ ਵਿਚ, ਹਿਰਦੇ-ਘਰ ਵਿਚ ॥੪॥੧੩॥੨੪॥
ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ ॥੪॥੧੩॥੨੪॥


ਸੋਰਠਿ ਮਹਲਾ  

Soraṯẖ mėhlā 5.  

Sorat'h, Fifth Mehl:  

xxx
xxx


ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ  

Parabẖ kī saraṇ sagal bẖai lāthe ḏukẖ binse sukẖ pā▫i▫ā.  

In God's Sanctuary, all fears depart, suffering disappears, and peace is obtained.  

ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}।
ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ ਮਨੁੱਖ ਦੇ ਸਾਰੇ ਡਰ ਲਹਿ ਜਾਂਦੇ ਹਨ, ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।


ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥  

Ḏa▫i▫āl ho▫ā pārbarahm su▫āmī pūrā saṯgur ḏẖi▫ā▫i▫ā. ||1||  

When the Supreme Lord God and Master becomes merciful, we meditate on the Perfect True Guru. ||1||  

ਪੂਰਾ = ਸਾਰੇ ਗੁਣਾਂ ਦਾ ਮਾਲਕ ॥੧॥
(ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ ॥੧॥


ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ  

Parabẖ jī▫o ṯū mero sāhib ḏāṯā.  

O Dear God, You are my Lord Master and Great Giver.  

ਪ੍ਰਭ = ਹੇ ਪ੍ਰਭੂ! ਸਾਹਿਬੁ = ਮਾਲਕ।
ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ।


ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ਰਹਾਉ  

Kar kirpā parabẖ ḏīn ḏa▫i▫ālā guṇ gāva▫o rang rāṯā. Rahā▫o.  

By Your Mercy, O God, Merciful to the meek, imbue me with Your Love, that I might sing Your Glorious Praises. ||Pause||  

ਗਾਵਉ = ਗਾਵਉਂ, ਮੈਂ ਗਾਵਾਂ। ਰੰਗਿ = ਪ੍ਰੇਮ-ਰੰਗ ਵਿਚ। ਰਾਤਾ = ਰੰਗਿਆ ਹੋਇਆ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ ॥ ਰਹਾਉ॥


ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ  

Saṯgur nām niḏẖān driṛ▫ā▫i▫ā cẖinṯā sagal bināsī.  

The True Guru has implanted the treasure of the Naam within me, and all my anxieties have been dispelled.  

ਸਤਿਗੁਰਿ = ਗੁਰੂ ਨੇ। ਨਿਧਾਨੁ = ਖ਼ਜ਼ਾਨਾ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ।


        


© SriGranth.org, a Sri Guru Granth Sahib resource, all rights reserved.
See Acknowledgements & Credits