Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥  

Nānak jė gurmukẖ karahi so parvāṇ hai jo nām rahe liv lā▫e. ||2||  

Nanak, whatever the Guru-wards, who remain absorbed in the Name's love, do, that, becomes acceptable.  

ਜਿ = ਜੋ ਕੁਝ ॥੨॥
ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ ॥੨॥


ਪਉੜੀ  

Pa▫oṛī.  

Pauri.  

xxx
xxx


ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ  

Ha▫o balihārī ṯinn kaʼn▫u jo gurmukẖ sikẖā.  

I am a sacrifice unto those, who are the God-conscious sikhs of the Guru.  

xxx
ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।


ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ  

Jo har nām ḏẖi▫ā▫iḏe ṯin ḏarsan pikẖā.  

I see the sight of those, who meditate on the Lord's Name.  

xxx
ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ,


ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ  

Suṇ kīrṯan har guṇ ravā har jas man likẖā.  

Hearing Lord's praise, I utter His virtues and inscribe God's glory in my mind.  

ਰਵਾ = ਉਚਾਰਾਂ।
(ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ,


ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ  

Har nām salāhī rang si▫o sabẖ kilvikẖ krikẖā.  

I praise the Lord's Name with love and up-root all my sins.  

ਕਿਲਵਿਖ = ਪਾਪ। ਕ੍ਰਿਖਾ = ਨਾਸ ਕਰ ਦਿਆਂ।
ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ।


ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥  

Ḏẖan ḏẖan suhāvā so sarīr thān hai jithai merā gur ḏẖare vikẖā. ||19||  

Blest, blest and beauteous is the body and place, whereon my Guru plant his foot.  

ਵਿਖਾ = ਕਦਮ, ਪੈਰ ॥੧੯॥
ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ॥੧੯॥


ਸਲੋਕੁ ਮਃ  

Salok mėhlā 3.  

Slok 3rd Guru.  

xxx
xxx


ਗੁਰ ਬਿਨੁ ਗਿਆਨੁ ਹੋਵਈ ਨਾ ਸੁਖੁ ਵਸੈ ਮਨਿ ਆਇ  

Gur bin gi▫ān na hova▫ī nā sukẖ vasai man ā▫e.  

Without the Guru, gnosis is not obtained, nor peace comes and abides in the mind.  

ਗਿਆਨੁ = ਆਤਮਕ ਜੀਵਨ ਦੀ ਸੂਝ।
ਸਤਿਗੁਰੂ ਤੋਂ ਬਿਨਾ ਨਾਹ ਆਤਮਕ ਜੀਵਨ ਦੀ ਸਮਝ ਪੈਂਦੀ ਹੈ ਤੇ ਨਾਹ ਹੀ ਸੁਖ ਮਨ ਵਿਚ ਵੱਸਦਾ ਹੈ;


ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥  

Nānak nām vihūṇe manmukẖī jāsan janam gavā▫e. ||1||  

Nanak, without the Name, the self-willed shall depart after wasting their life.  

xxx ॥੧॥
(ਗੁਰੂ ਤੋਂ ਬਿਨਾ) ਹੇ ਨਾਨਕ! ਨਾਮ ਤੋਂ ਸੱਖਣੇ (ਰਹਿ ਕੇ) ਮਨਮੁਖ ਮਨੁੱਖਾ-ਜਨਮ ਵਿਅਰਥ ਗਵਾ ਜਾਣਗੇ ॥੧॥


ਮਃ  

Mėhlā 3.  

3rd Guru.  

xxx
xxx


ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ  

Siḏẖ sāḏẖik nāvai no sabẖ kẖojḏe thak rahe liv lā▫e.  

All the adepts and strivers seek to attain the name and grow weary of fixing their attention.  

ਸਿਧ = ਸਾਧਨਾ ਵਿਚ ਪੁੱਗੇ ਹੋਏ ਜੋਗੀ। ਸਾਧਿਕ = ਅਭਿਆਸੀ।
ਸਾਰੇ ਸਿੱਧ ਤੇ ਸਾਧਿਕ ਨਾਮ ਨੂੰ ਹੀ ਖੋਜਦੇ ਬ੍ਰਿਤੀ ਜੋੜ ਜੋੜ ਕੇ ਥੱਕ ਗਏ ਹਨ;


ਬਿਨੁ ਸਤਿਗੁਰ ਕਿਨੈ ਪਾਇਓ ਗੁਰਮੁਖਿ ਮਿਲੈ ਮਿਲਾਇ  

Bin saṯgur kinai na pā▫i▫o gurmukẖ milai milā▫e.  

Without the True Guru, none attains the Name it is only through the Guru, that the Name is received.  

xxx
ਸਤਿਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਲੱਭਾ। ਸਤਿਗੁਰੂ ਦੇ ਸਨਮੁਖ ਹੋਇਆ ਮਨੁੱਖ ਹੀ ਮਿਲਾਇਆ ਹੋਇਆ (ਪ੍ਰਭੂ ਨੂੰ) ਮਿਲਦਾ ਹੈ।


ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ  

Bin nāvai painaṇ kẖāṇ sabẖ bāḏ hai ḏẖig siḏẖī ḏẖig karmāṯ.  

Without the Name in vain are all the robes and dishes and accursed is the saintliness and accursed the supernatural-power.  

ਬਾਦਿ = ਵਿਅਰਥ।
ਨਾਮ ਤੋਂ ਬਿਨਾ ਖਾਣਾ ਤੇ ਪਹਿਨਣਾ ਸਭ ਵਿਅਰਥ ਹੈ, (ਜੇ ਨਾਮ ਨਹੀਂ ਤਾਂ) ਉਹ ਸਿੱਧੀ ਤੇ ਕਰਾਮਾਤਿ ਫਿਟਕਾਰ-ਜੋਗ ਹੈ।


ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ  

Sā siḏẖ sā karmāṯ hai acẖinṯ kare jis ḏāṯ.  

That alone is the saintliness and that the occult-power, which the carefree Lord gives as His gift.  

ਅਚਿੰਤੁ = ਚਿੰਤਾ-ਰਹਿਤ ਪਰਮਾਤਮਾ।
ਇਹੀ (ਉਸ ਦੀ) ਸਿੱਧੀ ਹੈ ਤੇ ਇਹੀ ਕਰਾਮਾਤ ਹੈ ਕਿ ਚਿੰਤਾ ਤੋਂ ਰਹਿਤ ਹਰੀ ਉਸ ਨੂੰ (ਨਾਮ ਦੀ) ਦਾਤਿ ਬਖ਼ਸ਼ੇ।


ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥  

Nānak gurmukẖ har nām man vasai ehā siḏẖ ehā karmāṯ. ||2||  

Nanak, through the Guru, the Lord's Name abides in the mind. This alone is the miraculous might and this the extra psychic power.  

ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ ॥੨॥
ਹੇ ਨਾਨਕ! "ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਮਨ ਵਿਚ ਵੱਸਦਾ ਹੈ"-ਇਹੀ ਸਿੱਧੀ ਤੇ ਕਰਾਮਾਤ ਹੁੰਦੀ ਹੈ ॥੨॥


ਪਉੜੀ  

Pa▫oṛī.  

Pauri.  

xxx
xxx


ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ  

Ham dẖādẖī har parabẖ kẖasam ke niṯ gāvah har guṇ cẖẖanṯā.  

I am a minstrel of God, my Lord Master, and I daily sing the songs of God's praise.  

xxx
ਅਸੀਂ ਪ੍ਰਭੂ-ਖਸਮ ਦੇ ਢਾਢੀ ਸਦਾ ਪ੍ਰਭੂ ਦੇ ਗੁਣਾਂ ਦੇ ਗੀਤ ਗਾਂਦੇ ਹਾਂ।


ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ  

Har kīrṯan karah har jas suṇah ṯis kavlā kanṯā.  

I sing God's praise and hear the excellences of that God, the Lord of wealth.  

ਕਵਲਾ = ਮਾਇਆ, ਲੱਛਮੀ। ਕੰਤ = ਖਸਮ। ਕਵਲਾਕੰਤ = ਮਾਇਆ ਦਾ ਪਤੀ।
ਉਸ ਕਮਲਾਪਤੀ ਪ੍ਰਭੂ ਦਾ ਹੀ ਕੀਰਤਨ ਕਰਦੇ ਹਾਂ ਤੇ ਜਸ ਸੁਣਦੇ ਹਾਂ।


ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ  

Har ḏāṯā sabẖ jagaṯ bẖikẖārī▫ā mangaṯ jan janṯā.  

The Lord alone is the Donor and the whole world is a mumper. The mortals and other beings are His beggars.  

xxx
ਪ੍ਰਭੂ ਦਾਤਾ ਹੈ, ਸਾਰਾ ਸੰਸਾਰ ਭਿਖਾਰੀ ਹੈ, ਜੀਵ ਜੰਤ ਮੰਗਤੇ ਹਨ।


ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ  

Har ḏevhu ḏān ḏa▫i▫āl ho▫e vicẖ pāthar kiram janṯā.  

My God, Thou mercifully givest gifts even to the worms and insects in the stones.  

xxx
ਪੱਥਰਾਂ ਵਿਚਲੇ ਕੀੜਿਆਂ ਨੂੰ ਭੀ ਦਿਆਲ ਹੋ ਕੇ, ਹੇ ਹਰੀ! ਤੂੰ ਦਾਨ ਦੇਂਦਾ ਹੈਂ।


ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥  

Jan Nānak nām ḏẖi▫ā▫i▫ā gurmukẖ ḏẖanvanṯā. ||20||  

Deliberating over the Name, through the Guru, slave Nanak has become wealthy.  

xxx॥੨੦॥
ਹੇ ਦਾਸ ਨਾਨਕ! ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਸਿਮਰਿਆ ਹੈ, ਉਹ (ਅਸਲ) ਧਨੀ ਹੁੰਦੇ ਹਨ ॥੨੦॥


ਸਲੋਕੁ ਮਃ  

Salok mėhlā 3.  

Slok 3rd Guru.  

xxx
xxx


ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ  

Paṛ▫ṇā guṛ▫ṇā sansār kī kār hai anḏar ṯarisnā vikār.  

Reading and reflecting are worldly affairs, if there are avarice and sin within.  

xxx
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ।


ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ  

Ha▫umai vicẖ sabẖ paṛ thake ḏūjai bẖā▫e kẖu▫ār.  

Reading through egotism, all are grown weary and are ruined by the love of another.  

xxx
ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।


ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ  

So paṛi▫ā so pandiṯ bīnā gur sabaḏ kare vīcẖār.  

He alone is literate and he alone a wise Pandit, who ponders over Guru's hymns.  

ਬੀਨਾ = ਸੁਜਾਖਾ, ਸਿਆਣਾ।
ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ,


ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ  

Anḏar kẖojai ṯaṯ lahai pā▫e mokẖ ḏu▫ār.  

He searches his mind, finds the quintessence and obtains the door of salvation.  

ਅੰਦਰੁ = ਮਨ {ਲਫ਼ਜ਼ 'ਅੰਦਰੁ' ਅਤੇ 'ਅੰਦਰਿ' ਦਾ ਫ਼ਰਕ ਚੇਤੇ ਰੱਖੋ}। ਤਤੁ = ਅਸਲੀਅਤ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਅਧਾਰੁ = ਆਸਰਾ। ਮੋਖ = (ਹਉਮੈ ਤ੍ਰਿਸ਼ਨਾ ਆਦਿਕ ਵਿਕਾਰਾਂ ਤੋਂ) ਖ਼ਲਾਸੀ।
ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ,


ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ  

Guṇ niḏẖān har pā▫i▫ā sahj kare vīcẖār.  

He attains the Lord, the Treasure of virtues and tranquilly meditates on Him.  

ਸਹਜਿ = ਆਤਮਕ ਅਡੋਲਤਾ ਵਿਚ। ਵੀਚਾਰੁ = ਪਰਮਾਤਮਾ ਦੇ ਗੁਣਾਂ ਦੀ ਵਿਚਾਰ।
ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ।


ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  

Ḏẖan vāpārī nānkā jis gurmukẖ nām aḏẖār. ||1||  

Blessed is the trader, O Nanak, who, through the Guru, obtains the Lord's Name as his support.  

ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ ॥੧॥
ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥


ਮਃ  

Mėhlā 3.  

3rd Guru.  

xxx
xxx


ਵਿਣੁ ਮਨੁ ਮਾਰੇ ਕੋਇ ਸਿਝਈ ਵੇਖਹੁ ਕੋ ਲਿਵ ਲਾਇ  

viṇ man māre ko▫e na sijẖ▫ī vekẖhu ko liv lā▫e.  

Without subduing his mind no man attains success. Let any one see it through deep deliberation.  

xxx
ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)।


ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ  

Bẖekẖ▫ḏẖārī ṯīrthī bẖav thake nā ehu man māri▫ā jā▫e.  

The Pseudo-saints grow weary of roaming at the holy places, but this mind is subdued not.  

xxx
ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।


ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ  

Gurmukẖ ehu man jīvaṯ marai sacẖ rahai liv lā▫e.  

Through the Guru, this mind is overcome in man's life and he remains absorbed in the True Lord's love.  

xxx
ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)।


ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  

Nānak is man kī mal i▫o uṯrai ha▫umai sabaḏ jalā▫e. ||2||  

Nanak, in this way, the filth of the mind is removed, the Name burns off the ego.  

xxx॥੨॥
ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥


ਪਉੜੀ  

Pa▫oṛī.  

Pauri.  

xxx
xxx


ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ  

Har har sanṯ milhu mere bẖā▫ī har nām ḏariṛāvahu ik kinkā.  

Meet me, O Lord God's saints, my brothers, and implant in me even a particle of the Lord's Name.  

ਕਿਨਕਾ = ਕਿਣਕਾ ਮਾਤ੍ਰ, ਥੋੜਾ ਜਿਤਨਾ ਹੀ।
ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ।


ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ  

Har har sīgār banāvahu har jan har kāpaṛ pahirahu kẖim kā.  

O God's slaves, bedeck me with the decoration of God's Name and make me wear the Divine dress of forgiveness.  

ਕਾਪੜੁ = ਕੱਪੜਾ, ਪੁਸ਼ਾਕ। ਖਿਮ = ਖਿਮਾ।
ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ।


ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ  

Aisā sīgār mere parabẖ bẖāvai har lāgai pi▫ārā parim kā.  

Such a decoration is pleasing to my Lord. The embellishment of love is dear to God.  

ਪ੍ਰਿਮ ਕਾ = ਪ੍ਰੇਮ ਦਾ (ਸਿੰਗਾਰ)।
ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ।


ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ  

Har har nām bolhu ḏin rāṯī sabẖ kilbikẖ kātai ik palkā.  

The Lord Master's Name, I utter day and night and, in an instant, It effaces all the sins.  

ਕਿਲਬਿਖ = ਪਾਪ।
ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ।


ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥  

Har har ḏa▫i▫āl hovai jis upar so gurmukẖ har jap jiṇkā. ||21||  

He, unto whom the Lord God becomes merciful, wins his life game, through the Guru, by meditating on the Lord's Name.  

ਜਿਣਕਾ = ਜਿੱਤ ਜਾਂਦਾ ਹੈ ॥੨੧॥
ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥


        


© SriGranth.org, a Sri Guru Granth Sahib resource, all rights reserved.
See Acknowledgements & Credits