Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ  

You Yourself created the world, and You Yourself shall destroy it in the end.  

ਗੋਈ = ਨਾਸ ਕੀਤੀ ਹੈ।
ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।


ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ  

The Word of Your Shabad alone is pervading everywhere; whatever You do, comes to pass.  

ਸਬਦੁ = ਹੁਕਮ। ਸਭੁ = ਹਰ ਥਾਂ।
ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ।


ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ  

God blesses the Gurmukh with glorious greatness, and then, he finds the Lord.  

xxx
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।


ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ  

As Gurmukh, Nanak worships and adores the Lord; let everyone proclaim, "Blessed, blessed, blessed is He, the Guru!"||29||1||Sudh||  

ਸਭਿ = ਸਾਰੇ ॥੨੯॥੧॥ਸੁਧੁ
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ॥੨੯॥੧॥ਸੁਧੁ{


ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ  

Raag Sorat'h, The Word Of Devotee Kabeer Jee, First House:  

xxx
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ  

Worshipping their idols, the Hindus die; the Muslims die bowing their heads.  

ਮੂਏ = ਮਰ ਗਏ, ਖਪ ਗਏ, ਖ਼ੁਆਰ ਹੋਏ, ਜੀਵਨ ਵਿਅਰਥ ਗਵਾ ਗਏ। ਨਾਈ = ਨਿਵਾ ਨਿਵਾ ਕੇ, ਪੱਛਮ ਵਲ ਸਜਦੇ ਕਰ ਕਰ ਕੇ, ਰੱਬ ਨੂੰ ਕਾਹਬੇ ਵਿਚ ਹੀ ਸਮਝ ਕੇ।
ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ,


ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਪਾਈ ॥੧॥  

The Hindus cremate their dead, while the Muslims bury theirs; neither finds Your true state, Lord. ||1||  

ਓਇ = ਉਹਨਾਂ (ਹਿੰਦੂਆਂ) ਨੇ। ਲੇ = ਲੈ ਕੇ, (ਆਪਣੇ ਮੁਰਦੇ) ਲੈ ਕੇ। ਜਾਰੇ = ਸਾੜ ਦਿੱਤੇ। ਗਾਡੇ = ਦੱਬ ਦਿੱਤੇ। ਗਤਿ = {ਸੰ. गति = ੧. condition, state, ੨. knowledge, wisdom} ੧. ਹਾਲਤ ੨. ਉੱਚੀ ਆਤਮਕ ਅਵਸਥਾ। ਦੁਹੂ = ਨਾਹ ਹਿੰਦੂਆਂ ਤੇ ਨਾਹ ਮੁਸਲਮਾਨਾਂ ॥੧॥
ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)। (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ॥੧॥


ਮਨ ਰੇ ਸੰਸਾਰੁ ਅੰਧ ਗਹੇਰਾ  

O mind, the world is a deep, dark pit.  

ਗਹੇਰਾ = ਗਹਿਰਾ, ਡੂੰਘਾ (ਖਾਤਾ)। ਅੰਧ = ਅੰਨ੍ਹਾ।
ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ,


ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ  

On all four sides, Death has spread his net. ||1||Pause||  

ਦਿਸ = ਪਾਸਾ, ਤਰਫ਼। ਜੇਵਰਾ = ਜੇਵਰੀ, ਰੱਸੀ, ਫਾਹੀ ॥੧॥
ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ॥੧॥ ਰਹਾਉ॥


ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ  

Reciting their poems, the poets die; the mystical ascetics die while journeying to Kaydaar Naat'h.  

ਕਬਿਤ = ਕਵਿਤਾ। ਕਬਿਤਾ = ਕਵੀ ਲੋਕ। ਕਪੜ = ਕਾਪੜੀ ਫ਼ਿਰਕੇ ਦੇ ਲੋਕ, ਲੀਰਾਂ ਦੀ ਗੋਦੜੀ ਪਹਿਨਣ ਵਾਲੇ। ਕੇਦਾਰਾ = ਹਿਮਾਲੇ ਪਰਬਤ ਵਿਚ ਇਕ ਹਿੰਦੂ ਤੀਰਥ, ਰਿਆਸਤ ਗੜ੍ਹਵਾਲ (ਯੂ. ਪੀ.) ਵਿਚ, ਰੁਦ੍ਰ ਹਿਮਾਲੇ ਦੀ ਬਰਫ਼ਾਨੀ ਧਾਰਾ ਵਿਚ ਮਹਾ ਪੰਥ ਦੀ ਚੋਟੀ ਹੇਠ ਇਕ ਟਿੱਲੇ ਉੱਤੇ। ਇੱਥੇ ਸਦਾ-ਸ਼ਿਵ ਦਾ ਮੰਦਰ ਹੈ, ਜਿਸ ਵਿਚ ਝੋਟੇ ਦੀ ਸ਼ਕਲ ਦਾ ਮਹਾਂਦੇਵ ਹੈ। ਪਾਂਡਵਾਂ ਤੋਂ ਹਾਰ ਖਾ ਕੇ ਸ਼ਿਵ ਜੀ ਇੱਥੇ ਝੋਟੇ ਦੀ ਸ਼ਕਲ ਵਿਚ ਆਏ।
(ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ;


ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਪਾਈ ॥੨॥  

The Yogis die, with their matted hair, but even they do not find Your state, Lord. ||2||  

ਇਨਹਿ = ਇਹਨਾਂ ਲੋਕਾਂ ਭੀ ॥੨॥
ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ॥੨॥


ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ  

The kings die, gathering and hoarding their money, burying great quantities of gold.  

ਦਰਬੁ = {द्रव्य} ਧਨ। ਸੰਚਿ = ਇਕੱਠਾ ਕਰ ਕੇ। ਗਡਿ ਲੇ = ਦੱਬ ਰੱਖੇ। ਕੰਚਨ ਭਾਰੀ = ਸੋਨੇ ਦੇ ਭਾਰ, ਸੋਨੇ ਦੇ ਢੇਰ।
ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ,


ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥  

The Pandits die, reading and reciting the Vedas; women die, gazing at their own beauty. ||3||  

ਨਾਰੀ = ਨਾਰੀਆਂ ॥੩॥
ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ॥੩॥


ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ  

Without the Lord's Name, all come to ruin; behold, and know this, O body.  

ਬਿਗੂਤੇ = ਖ਼ੁਆਰ ਹੋਏ। ਨਿਰਖ = {ਸੰ. निरीक्ष्य} ਗਹੁ ਨਾਲ ਤੱਕ ਕੇ, ਨਿਰਨਾ ਕਰ ਕੇ। ਸਰੀਰਾ = ਸਰੀਰ ਵਿਚ, ਆਪਣੇ ਅੰਦਰ।
ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ।


ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥  

Without the Name of the Lord, who can find salvation? Kabeer speaks the Teachings. ||4||1||  

ਗਤਿ = ਉੱਚੀ ਆਤਮਕ ਅਵਸਥਾ, ਗਿਆਨ, ਸਮਝ ॥੪॥੧॥
ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ॥੪॥੧॥


ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ  

When the body is burnt, it turns to ashes; if it is not cremated, then it is eaten by armies of worms.  

ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ।
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ।


ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥  

The unbaked clay pitcher dissolves, when water is poured into it; this is also the nature of the body. ||1||  

ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ = ਪੈਂਦਾ ਹੈ (ਤੇ ਨਿਕਲ ਜਾਂਦਾ ਹੈ)। ਇਹੈ = ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ ॥੧॥
(ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥


ਕਾਹੇ ਭਈਆ ਫਿਰਤੌ ਫੂਲਿਆ ਫੂਲਿਆ  

Why, O Siblings of Destiny, do you strut around, all puffed up with pride?  

ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ।
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ?


ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ  

Have you forgotten those days, when you were hanging, face down, for ten months? ||1||Pause||  

ਮਾਸ = ਮਹੀਨੇ। ਉਰਧ ਮੁਖ = ਮੂੰਹ-ਭਾਰ, ਉਲਟਾ। ਸੋ ਦਿਨੁ = ਉਹ ਸਮਾ ॥੧॥
ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥


ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ  

Like the bee which collects honey, the fool eagerly gathers and collects wealth.  

ਮਧੁ = ਸ਼ਹਿਦ। ਸਠੋਰਿ = ਸਠੋਰ ਨੇ {ਸੰ. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ।
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)।


ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥  

At the time of death, they shout, "Take him away, take him away! Why leave a ghost lying around?" ||2||  

ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ ॥੨॥
ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥


ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ  

His wife accompanies him to the threshold, and his friends and companions beyond.  

ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ।
ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ,


ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥  

All the people and relatives go as far as the cremation grounds, and then, the soul-swan goes on alone. ||3||  

ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ ॥੩॥
ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥


ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ  

Says Kabeer, listen, O mortal being: you have been seized by Death, and you have fallen into the deep, dark pit.  

ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ।
ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)।


ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥  

You have entangled yourself in the false wealth of Maya, like the parrot caught in the trap. ||4||2||  

ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ ॥੪॥੨॥
ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥


ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ  

Listening to all the teachings of the Vedas and the Puraanas, I wanted to perform the religious rituals.  

ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ-ਕਾਂਡ। ਗ੍ਰਸਤ = ਗ੍ਰਸੇ ਹੋਏ।
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ)


ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥  

But seeing all the wise men caught by Death, I arose and left the Pandits; now I am free of this desire. ||1||  

ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ ॥੧॥
ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥


ਮਨ ਰੇ ਸਰਿਓ ਏਕੈ ਕਾਜਾ  

O mind, you have not completed the only task you were given;  

ਸਰਿਓ ਨ = ਸਿਰੇ ਨਾਹ ਚੜ੍ਹਿਆ।
ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ,


ਭਜਿਓ ਰਘੁਪਤਿ ਰਾਜਾ ॥੧॥ ਰਹਾਉ  

you have not meditated on the Lord, your King. ||1||Pause||  

xxx ॥੧॥
ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥


ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ  

Going to the forests, they practice Yoga and deep, austere meditation; they live on roots and the fruits they gather.  

ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ;


ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥  

The musicians, the Vedic scholars, the chanters of one word and the men of silence, all are listed on the Register of Death. ||2||  

ਨਾਦੀ = ਜੋਗੀ। ਬੇਦੀ = ਕਰਮ-ਕਾਂਡੀ। ਸਬਦੀ = 'ਅਲੱਖ' ਆਖਣ ਵਾਲੇ ਦੱਤ ਮੱਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ ॥੨॥
ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥


ਭਗਤਿ ਨਾਰਦੀ ਰਿਦੈ ਆਈ ਕਾਛਿ ਕੂਛਿ ਤਨੁ ਦੀਨਾ  

Loving devotional worship does not enter into your heart; pampering and adorning your body, you must still give it up.  

ਭਗਤਿ ਨਾਰਦੀ = ਪ੍ਰੇਮਾ-ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ,


ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥  

You sit and play music, but you are still a hypocrite; what do you expect to receive from the Lord? ||3||  

ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ ॥੩॥
ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥


ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ  

Death has fallen on the whole world; the doubting religious scholars are also listed on the Register of Death.  

ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)।


        


© SriGranth.org, a Sri Guru Granth Sahib resource, all rights reserved.
See Acknowledgements & Credits