Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ  

I am joined in true love with You, Lord.  

xxx
ਹੇ ਪ੍ਰਭੂ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ।


ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥  

I am joined with You, and I have broken with all others. ||3||  

ਅਵਰ ਸੰਗਿ = ਹੋਰਨਾਂ ਨਾਲੋਂ ॥੩॥
ਤੇਰੇ ਨਾਲ ਪਿਆਰ ਗੰਢ ਕੇ ਮੈਂ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ ॥੩॥


ਜਹ ਜਹ ਜਾਉ ਤਹਾ ਤੇਰੀ ਸੇਵਾ  

Wherever I go, there I serve You.  

ਜਹ ਜਹ = ਜਿੱਥੇ ਜਿੱਥੇ।
ਹੇ ਮਾਧੋ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈਂ, ਮੈਂ ਹਰ ਥਾਂ) ਤੇਰੀ ਹੀ ਸੇਵਾ ਕਰਦਾ ਹਾਂ।


ਤੁਮ ਸੋ ਠਾਕੁਰੁ ਅਉਰੁ ਦੇਵਾ ॥੪॥  

There is no other Lord Master than You, O Divine Lord. ||4||  

ਤੁਮ ਸੋ = ਤੇਰੇ ਵਰਗਾ। ਠਾਕੁਰੁ = ਮਾਲਕ। ਦੇਵਾ = ਹੇ ਦੇਵ! ॥੪॥
ਹੇ ਦੇਵ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ ਦਿੱਸਿਆ ॥੪॥


ਤੁਮਰੇ ਭਜਨ ਕਟਹਿ ਜਮ ਫਾਂਸਾ  

Meditating, vibrating upon You, the noose of death is cut away.  

ਕਟਹਿ = ਕੱਟੇ ਜਾਂਦੇ ਹਨ। ਫਾਂਸਾ = ਫਾਹੇ।
ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ,


ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥  

To attain devotional worship, Ravi Daas sings to You, Lord. ||5||5||  

ਭਗਤਿ ਹੇਤਿ = ਭਗਤੀ ਹਾਸਲ ਕਰਨ ਲਈ ॥੫॥੫॥
(ਤਾਹੀਏਂ) ਰਵਿਦਾਸ ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ ॥੫॥੫॥


ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ  

The body is a wall of water, supported by the pillars of air; the egg and sperm are the mortar.  

ਭੀਤਿ = ਕੰਧ। ਪਵਨ = ਹਵਾ। ਥੰਭਾ = ਥੰਮ੍ਹੀ। ਰਕਤ = ਮਾਂ ਦੀ ਰੱਤ। ਬੂੰਦ = ਪਿਉ ਦੇ ਵੀਰਜ ਦੀ ਬੂੰਦ।
(ਜੀਵ-ਪੰਛੀ ਜਿਸ ਸਰੀਰ ਵਿਚ ਵੱਸ ਰਿਹਾ ਹੈ) ਉਸ ਦੀ ਕੰਧ (ਮਾਨੋ) ਪਾਣੀ ਦੀ ਹੈ, ਥੰਮ੍ਹੀ ਹਵਾ (ਸੁਆਸਾਂ) ਦੀ ਹੈ; ਮਾਂ ਦੀ ਰੱਤ ਤੇ ਪਿਉ ਦੇ ਵੀਰਜ ਦਾ ਜਿਸ ਨੂੰ ਗਾਰਾ ਲੱਗਾ ਹੋਇਆ ਹੈ,


ਹਾਡ ਮਾਸ ਨਾੜੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥  

The framework is made up of bones, flesh and veins; the poor soul-bird dwells within it. ||1||  

ਪੰਖੀ = ਜੀਵ-ਪੰਛੀ ॥੧॥
ਤੇ ਹੱਡ ਮਾਸ ਨਾੜੀਆਂ ਦਾ ਪਿੰਜਰ ਬਣਿਆ ਹੋਇਆ ਹੈ। ਜੀਵ-ਪੰਛੀ ਵਿਚਾਰਾ ਉਸ ਸਰੀਰ ਵਿਚ ਵੱਸ ਰਿਹਾ ਹੈ ॥੧॥


ਪ੍ਰਾਨੀ ਕਿਆ ਮੇਰਾ ਕਿਆ ਤੇਰਾ  

O mortal, what is mine, and what is yours?  

ਪ੍ਰਾਨੀ = ਹੇ ਬੰਦੇ!
ਹੇ ਭਾਈ! ਫਿਰ, ਇਹਨਾਂ ਵਿਤਕਰਿਆਂ ਤੇ ਵੰਡਾਂ ਦਾ ਕੀਹ ਲਾਭ?


ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ  

The soul is like a bird perched upon a tree. ||1||Pause||  

ਤਰਵਰ = ਰੁੱਖਾਂ (ਉੱਤੇ)। ਪੰਖਿ = ਪੰਛੀ ॥੧॥
ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ (ਸਿਰਫ਼ ਰਾਤ ਲਈ) ਡੇਰਾ ਹੁੰਦਾ ਹੈ (ਤਿਵੇਂ ਜੀਵਾਂ ਦੀ ਵੱਸੋਂ ਜਗਤ ਵਿਚ ਹੈ) ॥੧॥ ਰਹਾਉ॥


ਰਾਖਹੁ ਕੰਧ ਉਸਾਰਹੁ ਨੀਵਾਂ  

You lay the foundation and build the walls.  

ਨੀਵਾਂ = ਨੀਹਾਂ।
ਹੇ ਭਾਈ! (ਡੂੰਘੀਆਂ) ਨੀਹਾਂ ਪੁਟਾ ਪੁਟਾ ਕੇ ਤੂੰ ਉਹਨਾਂ ਉੱਤੇ ਕੰਧਾਂ ਉਸਰਾਉਂਦਾ ਹੈਂ,


ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥  

But in the end, three and a half cubits will be your measured space. ||2||  

ਸੀਵਾਂ = ਸੀਮਾ, ਹੱਦ, ਵੱਧ ਤੋਂ ਵੱਧ ਥਾਂ ॥੨॥
ਪਰ ਤੈਨੂੰ ਆਪ ਨੂੰ (ਹਰ ਰੋਜ਼ ਤਾਂ ਵੱਧ ਤੋਂ ਵੱਧ ਸਾਢੇ ਤਿੰਨ ਹੱਥ ਥਾਂ ਹੀ ਚਾਹੀਦੀ ਹੈ (ਸੌਣ ਵੇਲੇ ਇਤਨੀ ਕੁ ਥਾਂ ਹੀ ਮੱਲਦਾ ਹੈਂ) ॥੨॥


ਬੰਕੇ ਬਾਲ ਪਾਗ ਸਿਰਿ ਡੇਰੀ  

You make your hair beautiful, and wear a stylish turban on your head.  

ਬੰਕੇ = ਸੋਹਣੇ, ਬਾਂਕੇ। ਡੇਰੀ = ਵਿੰਗੀ, ਟੇਢੀ।
ਤੂੰ ਸਿਰ ਉੱਤੇ ਬਾਂਕੇ ਬਾਲ (ਸੰਵਾਰ ਸੰਵਾਰ ਕੇ) ਵਿੰਗੀ ਪੱਗ ਬੰਨ੍ਹਦਾ ਹੈਂ,


ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥  

But in the end, this body shall be reduced to a pile of ashes. ||3||  

xxx ॥੩॥
(ਪਰ ਸ਼ਾਇਦ ਤੈਨੂੰ ਕਦੇ ਇਹ ਚੇਤਾ ਨਹੀਂ ਆਇਆ ਕਿ) ਇਹ ਸਰੀਰ (ਹੀ ਕਿਸੇ ਦਿਨ) ਸੁਆਹ ਦੀ ਢੇਰੀ ਹੋ ਜਾਇਗਾ ॥੩॥


ਊਚੇ ਮੰਦਰ ਸੁੰਦਰ ਨਾਰੀ  

Your palaces are lofty, and your brides are beautiful.  

xxx
ਹੇ ਭਾਈ! ਤੂੰ ਉੱਚੇ ਉੱਚੇ ਮਹਲ ਮਾੜੀਆਂ ਤੇ ਸੁੰਦਰ ਇਸਤ੍ਰੀ (ਦਾ ਮਾਣ ਕਰਦਾ ਹੈਂ),


ਰਾਮ ਨਾਮ ਬਿਨੁ ਬਾਜੀ ਹਾਰੀ ॥੪॥  

But without the Lord's Name, you shall lose the game entirely. ||4||  

ਬਾਜੀ = ਜ਼ਿੰਦਗੀ ਦੀ ਖੇਡ ॥੪॥
ਪ੍ਰਭੂ ਦਾ ਨਾਮ ਵਿਸਾਰ ਕੇ ਤੂੰ ਮਨੁੱਖਾ ਜਨਮ ਦੀ ਖੇਡ ਹਾਰ ਰਿਹਾ ਹੈਂ ॥੪॥


ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ  

My social status is low, my ancestry is low, and my life is wretched.  

ਪਾਂਤਿ = ਕੁਲ, ਗੋਤ। ਓਛਾ = ਨੀਵਾਂ।
ਹੇ ਮੇਰੇ ਰਾਜਨ! ਹੇ ਮੇਰੇ ਸੋਹਣੇ ਰਾਮ! ਮੇਰੀ ਤਾਂ ਜਾਤਿ, ਕੁਲ ਤੇ ਜਨਮ ਸਭ ਕੁਝ ਨੀਵਾਂ ਹੀ ਨੀਵਾਂ ਸੀ,


ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥  

I have come to Your Sanctuary, O Luminous Lord, my King; so says Ravi Daas, the shoemaker. ||5||6||  

ਸਰਨਾਗਤਿ = ਸਰਨ ਆਇਆ ਹਾਂ। ਰਾਜਾ = ਹੇ ਰਾਜਨ! ਕਹਿ = ਕਹੇ। ਚੰਦ = ਹੇ ਚੰਦ! ਹੇ ਸੋਹਣੇ! ॥੫॥੬॥
ਰਵਿਦਾਸ ਚਮਾਰ ਆਖਦਾ ਹੈ-(ਇੱਥੇ ਉੱਚੀਆਂ ਕੁਲਾਂ ਵਾਲੇ ਡੁਬਦੇ ਜਾ ਰਹੇ ਹਨ, ਮੇਰਾ ਕੀਹ ਬਣਨਾ ਸੀ? ਪਰ) ਮੈਂ ਤੇਰੀ ਸਰਨ ਆਇਆ ਹਾਂ ॥੫॥੬॥


ਚਮਰਟਾ ਗਾਂਠਿ ਜਨਈ  

I am a shoemaker, but I do not know how to mend shoes.  

ਚਮਰਟਾ = ਗ਼ਰੀਬ ਚਮਿਆਰ। ਗਾਂਠਿ ਨ ਜਨਈ = ਗੰਢਣਾ ਨਹੀਂ ਜਾਣਦਾ।
ਮੈਂ ਗ਼ਰੀਬ ਚਮਿਆਰ (ਸਰੀਰ-ਜੁੱਤੀ ਨੂੰ) ਗੰਢਣਾ ਨਹੀਂ ਜਾਣਦਾ,


ਲੋਗੁ ਗਠਾਵੈ ਪਨਹੀ ॥੧॥ ਰਹਾਉ  

People come to me to mend their shoes. ||1||Pause||  

ਗਠਾਵੈ = ਗੰਢਾਉਂਦਾ ਹੈ। ਪਨਹੀ = ਜੁੱਤੀ ॥੧॥
ਪਰ ਜਗਤ ਦੇ ਜੀਵ ਆਪੋ ਆਪਣੀ (ਸਰੀਰ-ਰੂਪ) ਜੁੱਤੀ ਗੰਢਾ ਰਹੇ ਹਨ (ਭਾਵ, ਲੋਕ ਦਿਨ ਰਾਤ ਨਿਰੇ ਸਰੀਰ ਦੀ ਪਾਲਣਾ ਦੇ ਆਹਰ ਵਿਚ ਲੱਗ ਰਹੇ ਹਨ ॥੧॥ ਰਹਾਉ॥


ਆਰ ਨਹੀ ਜਿਹ ਤੋਪਉ  

I have no awl to stitch them;  

ਜਿਹ = ਜਿਸ ਨਾਲ। ਤੋਪਉ = ਤੋਪਉਂ, ਤ੍ਰੋਪਾ ਲਾਵਾਂ।
ਮੇਰੇ ਪਾਸ ਆਰ ਨਹੀਂ ਕਿ ਮੈਂ (ਜੁੱਤੀ ਨੂੰ) ਤ੍ਰੋਪੇ ਲਾਵਾਂ (ਭਾਵ, ਮੇਰੇ ਅੰਦਰ ਮੋਹ ਦੀ ਖਿੱਚ ਨਹੀਂ ਕਿ ਮੇਰੀ ਸੁਰਤ ਸਦਾ ਸਰੀਰ ਵਿਚ ਹੀ ਟਿਕੀ ਰਹੇ)।


ਨਹੀ ਰਾਂਬੀ ਠਾਉ ਰੋਪਉ ॥੧॥  

I have no knife to patch them. ||1||  

ਠਾਉ = ਥਾਂ ਜੁੱਤੀ ਦੀ ਟੁੱਟੀ ਹੋਈ ਥਾਂ। ਰੋਪਉ = ਰੋਪਉਂ, ਟਾਕੀ ਲਾਵਾਂ ॥੧॥
ਮੇਰੇ ਪਾਸ ਰੰਬੀ ਨਹੀਂ ਕਿ (ਜੁੱਤੀ ਨੂੰ) ਟਾਕੀਆਂ ਲਾਵਾਂ (ਭਾਵ, ਮੇਰੇ ਅੰਦਰ ਲੋਭ ਨਹੀਂ ਕਿ ਚੰਗੇ ਚੰਗੇ ਖਾਣੇ ਲਿਆ ਕੇ ਨਿੱਤ ਸਰੀਰ ਨੂੰ ਪਾਲਦਾ ਰਹਾਂ) ॥੧॥


ਲੋਗੁ ਗੰਠਿ ਗੰਠਿ ਖਰਾ ਬਿਗੂਚਾ  

Mending, mending, people waste their lives and ruin themselves.  

ਗੰਠਿ ਗੰਠਿ = ਗੰਢ ਗੰਢ ਕੇ। ਖਰਾ = ਬਹੁਤ। ਬਿਗੂਚਾ = ਖ਼ੁਆਰ ਹੋ ਰਿਹਾ ਹੈ।
ਜਗਤ ਗੰਢ ਗੰਢ ਕੇ ਬਹੁਤ ਖ਼ੁਆਰ ਹੋ ਰਿਹਾ ਹੈ (ਭਾਵ, ਜਗਤ ਦੇ ਜੀਵ ਆਪੋ ਆਪਣੇ ਸਰੀਰ ਨੂੰ ਦਿਨ ਰਾਤ ਪਾਲਣ ਪੋਸਣ ਦੇ ਆਹਰੇ ਲੱਗ ਕੇ ਦੁਖੀ ਹੋ ਰਹੇ ਹਨ);


ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥  

Without wasting my time mending, I have found the Lord. ||2||  

ਹਉ = ਮੈਂ। ਬਿਨੁ ਗਾਂਠੇ = ਗੰਢਣ ਦਾ ਕੰਮ ਛੱਡ ਕੇ ॥੨॥
ਮੈਂ ਗੰਢਣ ਦਾ ਕੰਮ ਛੱਡ ਕੇ (ਭਾਵ, ਆਪਣੇ ਸਰੀਰ ਦੇ ਨਿੱਤ ਆਹਰੇ ਲੱਗੇ ਰਹਿਣ ਨੂੰ ਛੱਡ ਕੇ) ਪ੍ਰਭੂ-ਚਰਨਾਂ ਵਿਚ ਜਾ ਅੱਪੜਿਆ ਹਾਂ ॥੨॥


ਰਵਿਦਾਸੁ ਜਪੈ ਰਾਮ ਨਾਮਾ  

Ravi Daas chants the Lord's Name;  

xxx
ਰਵਿਦਾਸ ਹੁਣ ਪਰਮਾਤਮਾ ਦਾ ਨਾਮ ਸਿਮਰਦਾ ਹੈ, (ਤੇ, ਸਰੀਰ ਦਾ ਮੋਹ ਛੱਡ ਬੈਠਾ ਹੈ)


ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥  

he is not concerned with the Messenger of Death. ||3||7||  

ਮੋਹਿ = ਮੈਨੂੰ। ਸਿਉ = ਨਾਲ। ਕਾਮਾ = ਵਾਸਤਾ ॥੩॥੭॥
(ਇਸੇ ਵਾਸਤੇ) ਮੈਨੂੰ ਰਵਿਦਾਸ ਨੂੰ ਜਮਾਂ ਨਾਲ ਕੋਈ ਵਾਸਤਾ ਨਹੀਂ ਰਹਿ ਗਿਆ ॥੩॥੭॥


ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ  

Raag Sorat'h, The Word Of Devotee Bheekhan Jee:  

xxx
ਰਾਗ ਸੋਰਠਿ ਵਿੱਚ ਭਗਤ ਭੀਖਨ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ  

Tears well up in my eyes, my body has become weak, and my hair has become milky-white.  

ਨੈਨਹੁ = ਅੱਖਾਂ ਵਿਚੋਂ। ਨੀਰੁ = ਪਾਣੀ। ਖੀਨਾ = ਕਮਜ਼ੋਰ, ਲਿੱਸਾ। ਦੁਧਵਾਨੀ = ਦੁੱਧ ਦੇ ਵੰਨ ਦੇ, ਦੁੱਧ ਵਰਗੇ ਚਿੱਟੇ।
ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ।


ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥  

My throat is tight, and I cannot utter even one word; what can I do now? I am a mere mortal. ||1||  

ਰੂਧਾ = ਰੁਕਿਆ ਹੋਇਆ (ਕਫ ਨਾਲ)। ਕੰਠੁ = ਗਲਾ। ਪਰਾਨੀ = ਹੇ ਜੀਵ! ॥੧॥
ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ॥੧॥


ਰਾਮ ਰਾਇ ਹੋਹਿ ਬੈਦ ਬਨਵਾਰੀ  

O Lord, my King, Gardener of the world-garden, be my Physician,  

ਹੋਹਿ = ਜੇ ਤੂੰ ਹੋਵੇਂ, ਜੇ ਤੂੰ ਬਣੇਂ। ਬਨਵਾਰੀ = {ਸੰ. वनमालिन् adorned with a chaplet of wood flowers. ਜੰਗਲੀ ਫੁੱਲਾਂ ਦੀ ਮਾਲਾ ਪਾਣ ਵਾਲਾ। An epithet of Krishna} ਪਰਮਾਤਮਾ।
ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ,


ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ  

and save me, Your Saint. ||1||Pause||  

ਲੇਹੁ ਉਬਾਰੀ = ਬਚਾ ਲੈਂਦੇ ਹੋ ॥੧॥
ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ॥੧॥ ਰਹਾਉ॥


ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ  

My head aches, my body is burning, and my heart is filled with anguish.  

ਸਰੀਰਿ = ਸਰੀਰ ਵਿਚ। ਜਲਨਿ = ਸੜਨ। ਕਰਕ = ਦਰਦ।
ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ।


ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥  

Such is the disease that has struck me; there is no medicine to cure it. ||2||  

ਬੇਦਨ = ਰੋਗ। ਖਰੀ ਬੇਦਨ = ਵਡਾ ਰੋਗ। ਵਾ ਕਾ = ਉਸ ਦਾ। ਅਉਖਧੁ = ਦਾਰੂ, ਦਵਾਈ ॥੨॥
(ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ॥੨॥


ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ  

The Name of the Lord, the ambrosial, immaculate water, is the best medicine in the world.  

ਜਗਿ = ਜਗਤ ਵਿਚ। ਸਾਰਾ = ਸ੍ਰੇਸ਼ਟ।
(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ।


ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥  

By Guru's Grace, says servant Bheekhan, I have found the Door of Salvation. ||3||1||  

ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ। ਪਾਵਉ = ਮੈਂ ਹਾਸਲ ਕਰਦਾ ਹਾਂ, ਮੈਂ ਪ੍ਰਾਪਤ ਕਰ ਲਿਆ ਹੈ। ਮੋਖ = ਮੁਕਤੀ, ਸਰੀਰਕ ਮੋਹ ਤੋਂ ਖ਼ਲਾਸੀ ਦੇਹ-ਅੱਧਿਆਸ ਤੋਂ ਅਜ਼ਾਦੀ। ਮੋਖ ਦੁਆਰਾ = ਮੁਕਤੀ ਦਾ ਰਸਤਾ, ਉਹ ਤਰੀਕਾ ਜਿਸ ਨਾਲ ਸਰੀਰਕ ਮੋਹ ਤੋਂ ਖ਼ਲਾਸੀ ਹੋ ਜਾਏ ॥੩॥੧॥
ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ ॥੩॥੧॥


ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ  

Such is the Naam, the Name of the Lord, the invaluable jewel, the most sublime wealth, which I have found through good deeds.  

ਨਿਰਮੋਲਕੁ = ਜਿਸ ਦਾ ਮੁੱਲ ਨਹੀਂ ਪੈ ਸਕਦਾ, ਜੋ ਕਿਸੇ ਮੁੱਲ ਨਹੀਂ ਮਿਲ ਸਕਦਾ। ਪੁੰਨਿ = ਪੁੰਨ ਨਾਲ, ਭਾਗਾਂ ਨਾਲ। ਪਾਇਆ = ਪਾਈਦਾ ਹੈ, ਮਿਲਦਾ ਹੈ।
ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ।


ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਛਪੈ ਛਪਾਇਆ ॥੧॥  

By various efforts, I have enshrined it within my heart; this jewel cannot be hidden by hiding it. ||1||  

xxx ॥੧॥
ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ ॥੧॥


ਹਰਿ ਗੁਨ ਕਹਤੇ ਕਹਨੁ ਜਾਈ  

The Glorious Praises of the Lord cannot be spoken by speaking.  

ਕਹਨੁ ਨ ਜਾਈ = (ਸੁਆਦ) ਦੱਸਿਆ ਨਹੀਂ ਜਾ ਸਕਦਾ।
(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ),


ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ  

They are like the sweet candies given to a mute. ||1||Pause||  

xxx ॥੧॥
ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ॥੧॥ ਰਹਾਉ॥


ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ  

The tongue speaks, the ears listen, and the mind contemplates the Lord; they find peace and comfort.  

ਰਸਨਾ = ਜੀਭ। ਰਮਤ = ਜਪਦਿਆਂ। ਸ੍ਰਵਨਾ = ਕੰਨਾਂ ਨੂੰ। ਚੇਤੇ = ਯਾਦ ਕਰਦਿਆਂ। ਹੋਈ = ਹੁੰਦਾ ਹੈ।
(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ।


ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥  

Says Bheekhan, my eyes are content; wherever I look, there I see the Lord. ||2||2||  

ਕਹੁ = ਆਖ। ਭੀਖਨ = ਹੇ ਭੀਖਨ! ਸੰਤੋਖੇ = ਸ਼ਾਂਤ ਹੋ ਗਏ ਹਨ, ਠੰਡ ਪੈ ਗਈ ਹੈ। ਦੇਖਾਂ = ਮੈਂ ਵੇਖਦਾ ਹਾਂ। ਤਹ = ਉਧਰ ਹੀ ॥੨॥੨॥
ਹੇ ਭੀਖਨ! (ਤੂੰ ਭੀ) ਆਖ ਕਿ (ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ ॥੨॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits