Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਿਨਿ ਮਨੁ ਰਾਖਿਆ ਅਗਨੀ ਪਾਇ  

जिनि मनु राखिआ अगनी पाइ ॥  

Jin man rākẖi▫ā agnī pā▫e.  

He, who putting the man in the womb fire, has preserved him,  

ਮਨੁ = ਜਿੰਦ।
ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ;


ਵਾਜੈ ਪਵਣੁ ਆਖੈ ਸਭ ਜਾਇ ॥੨॥  

वाजै पवणु आखै सभ जाइ ॥२॥  

vājai pavaṇ ākẖai sabẖ jā▫e. ||2||  

and at whose bidding the breath moves everywhere.  

ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ ॥੨॥
(ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥


ਜੇਤਾ ਮੋਹੁ ਪਰੀਤਿ ਸੁਆਦ  

जेता मोहु परीति सुआद ॥  

Jeṯā moh parīṯ su▫āḏ.  

All these worldly attachments, affections and dainties,  

xxx
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ,


ਸਭਾ ਕਾਲਖ ਦਾਗਾ ਦਾਗ  

सभा कालख दागा दाग ॥  

Sabẖā kālakẖ ḏāgā ḏāg.  

all of them are but black stains on the soul.  

xxx
ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ।


ਦਾਗ ਦੋਸ ਮੁਹਿ ਚਲਿਆ ਲਾਇ  

दाग दोस मुहि चलिआ लाइ ॥  

Ḏāg ḏos muhi cẖali▫ā lā▫e.  

He, who departs bearing the stains of sins on his face,  

ਦਾਗ ਦੋਸ = ਦੋਸਾਂ ਦੇ ਦਾਗ਼। ਮੁਹਿ = ਮੂੰਹ ਉਤੇ। ਲਾਇ = ਲਾ ਕੇ।
(ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ,


ਦਰਗਹ ਬੈਸਣ ਨਾਹੀ ਜਾਇ ॥੩॥  

दरगह बैसण नाही जाइ ॥३॥  

Ḏargėh baisaṇ nāhī jā▫e. ||3||  

finds no place to sit in Lord's court.  

ਜਾਇ = ਥਾਂ ॥੩॥
ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥


ਕਰਮਿ ਮਿਲੈ ਆਖਣੁ ਤੇਰਾ ਨਾਉ  

करमि मिलै आखणु तेरा नाउ ॥  

Karam milai ākẖaṇ ṯerā nā▫o.  

Through Thine grace, O Lord, the recitation of Thy Name is attained.  

ਕਰਮਿ = ਮੇਹਰ ਨਾਲ, ਬਖ਼ਸ਼ਸ਼ ਨਾਲ।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ,


ਜਿਤੁ ਲਗਿ ਤਰਣਾ ਹੋਰੁ ਨਹੀ ਥਾਉ  

जितु लगि तरणा होरु नही थाउ ॥  

Jiṯ lag ṯarṇā hor nahī thā▫o.  

By attaching wherewith the mortal is saved. There is no other recourse.  

ਜਿਤੁ ਲਗਿ = ਜਿਸ ਵਿਚ ਲੱਗ ਕੇ।
ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।


ਜੇ ਕੋ ਡੂਬੈ ਫਿਰਿ ਹੋਵੈ ਸਾਰ  

जे को डूबै फिरि होवै सार ॥  

Je ko dūbai fir hovai sār.  

Even if, one be drowned in sins, still by meditation on the Name one is taken care of.  

ਕੋ = ਕੋਈ ਜੀਵ। ਸਾਰ = ਸੰਭਾਲ।
(ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ।


ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥  

नानक साचा सरब दातार ॥४॥३॥५॥  

Nānak sācẖā sarab ḏāṯār. ||4||3||5||  

Nanak, the True Lord is Beneficent to all.  

xxx ॥੪॥੩॥੫॥
ਹੇ ਨਾਨਕ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ॥੪॥੩॥੫॥


ਧਨਾਸਰੀ ਮਹਲਾ  

धनासरी महला १ ॥  

Ḏẖanāsrī mėhlā 1.  

Dhanasri 1st Guru.  

xxx
xxx


ਚੋਰੁ ਸਲਾਹੇ ਚੀਤੁ ਭੀਜੈ  

चोरु सलाहे चीतु न भीजै ॥  

Cẖor salāhe cẖīṯ na bẖījai.  

If a thief praises a man, his mind is not pleased.  

ਸਲਾਹੇ = ਸਿਫ਼ਤ ਕਰੇ, ਖ਼ੁਸ਼ਾਮਦ ਕਰੇ। ਭੀਜੈ = ਭਿੱਜਦਾ, ਪਤੀਜਦਾ।
ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ),


ਜੇ ਬਦੀ ਕਰੇ ਤਾ ਤਸੂ ਛੀਜੈ  

जे बदी करे ता तसू न छीजै ॥  

Je baḏī kare ṯā ṯasū na cẖẖījai.  

If the thief reviles him then not even an iota of his honour is detracted.  

ਬਦੀ = ਬੁਰਿਆਈ, ਨਿੰਦਿਆ। ਤਸੂ = ਰਤਾ ਭੀ। ਛੀਜੈ = ਛਿੱਜਦਾ, ਕਮਜ਼ੋਰ ਹੁੰਦਾ, ਘਾਬਰਦਾ।
ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ।


ਚੋਰ ਕੀ ਹਾਮਾ ਭਰੇ ਕੋਇ  

चोर की हामा भरे न कोइ ॥  

Cẖor kī hāmā bẖare na ko▫e.  

No one takes the responsibility of a thief.  

ਹਾਮਾ = ਹਮਾਇਤ, ਜ਼ਾਮਨੀ {ਹਾਮਾ ਭਰਨੀ = ਜ਼ਾਮਨ ਬਣਨਾ, ਕਿਸੇ ਦੇ ਚੰਗੇ ਹੋਣ ਬਾਰੇ ਤਸੱਲੀ ਭਰਿਆ ਬਚਨ ਆਖਣਾ}।
ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ।


ਚੋਰੁ ਕੀਆ ਚੰਗਾ ਕਿਉ ਹੋਇ ॥੧॥  

चोरु कीआ चंगा किउ होइ ॥१॥  

Cẖor kī▫ā cẖanga ki▫o ho▫e. ||1||  

What a thief does, how can that be good?  

ਕੀਆ = ਕੀਤਾ ਗਿਆ, ਬਣਾਇਆ ਗਿਆ। ਕਿਉ ਹੋਇ = ਨਹੀਂ ਹੋ ਸਕਦਾ ॥੧॥
ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥


ਸੁਣਿ ਮਨ ਅੰਧੇ ਕੁਤੇ ਕੂੜਿਆਰ  

सुणि मन अंधे कुते कूड़िआर ॥  

Suṇ man anḏẖe kuṯe kūṛi▫ār.  

Hear, O my mind, O thou blind and false dog!  

ਮਨ = ਹੇ ਮਨ! ਕੁਤੇ = ਕੁੱਤੇ ਵਾਂਗ ਲਾਲਚੀ। ਕੂੜਿਆਰ = ਹੇ ਝੂਠੇ!
ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ।


ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ  

बिनु बोले बूझीऐ सचिआर ॥१॥ रहाउ ॥  

Bin bole būjẖī▫ai sacẖiār. ||1|| rahā▫o.  

Even without one's speaking, the True Lord knows everything. Pause.  

ਬੂਝੀਐ = ਪਛਾਣਿਆ ਜਾਂਦਾ ਹੈ। ਸਚਿਆਰ = ਸੱਚਾ ਮਨੁੱਖ ॥੧॥
ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ॥


ਚੋਰੁ ਸੁਆਲਿਉ ਚੋਰੁ ਸਿਆਣਾ  

चोरु सुआलिउ चोरु सिआणा ॥  

Cẖor su▫āli▫o cẖor si▫āṇā.  

A thief may be handsome, a thief may be wise,  

ਸੁਆਲਿਉ = ਸੋਹਣਾ।
ਚੋਰ ਪਿਆ ਸੋਹਣਾ ਬਣੇ ਚਤੁਰ ਬਣੇ,


ਖੋਟੇ ਕਾ ਮੁਲੁ ਏਕੁ ਦੁਗਾਣਾ  

खोटे का मुलु एकु दुगाणा ॥  

Kẖote kā mul ek ḏugāṇā.  

but he is still like a counterfeit rupee worth only two pice.  

ਦੁਗਾਣਾ = ਦੋ ਗੰਢੇ ਕੌਡੀਆਂ ਦੇ।
(ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ।


ਜੇ ਸਾਥਿ ਰਖੀਐ ਦੀਜੈ ਰਲਾਇ  

जे साथि रखीऐ दीजै रलाइ ॥  

Je sāth rakẖī▫ai ḏījai ralā▫e.  

If it is put and mixed with others,  

xxx
ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ,


ਜਾ ਪਰਖੀਐ ਖੋਟਾ ਹੋਇ ਜਾਇ ॥੨॥  

जा परखीऐ खोटा होइ जाइ ॥२॥  

Jā parkẖī▫ai kẖotā ho▫e jā▫e. ||2||  

even them, it is found to be false, as and when all the coins are assayed.  

xxx ॥੨॥
ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ॥੨॥


ਜੈਸਾ ਕਰੇ ਸੁ ਤੈਸਾ ਪਾਵੈ  

जैसा करे सु तैसा पावै ॥  

Jaisā kare so ṯaisā pāvai.  

As man acts, so is he rewarded;  

xxx
ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ।


ਆਪਿ ਬੀਜਿ ਆਪੇ ਹੀ ਖਾਵੈ  

आपि बीजि आपे ही खावै ॥  

Āp bīj āpe hī kẖāvai.  

as he himself sows, so does he himself eats (reaps).  

ਬੀਜਿ = ਬੀਜ ਕੇ। ਆਪੇ = ਆਪ ਹੀ।
ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ।


ਜੇ ਵਡਿਆਈਆ ਆਪੇ ਖਾਇ  

जे वडिआईआ आपे खाइ ॥  

Je vaḏi▫ā▫ī▫ā āpe kẖā▫e.  

Even if one may shower praises on oneself,  

ਖਾਇ = ਕਸਮਾਂ ਖਾਏ, ਸਹੁੰਆਂ ਚੁੱਕੇ। ਵਡਿਆਈਆ = ਗੁਣ।
ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ,


ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥  

जेही सुरति तेहै राहि जाइ ॥३॥  

Jehī suraṯ ṯehai rāhi jā▫e. ||3||  

yet as is one's understanding, so must one follow the way.  

ਤੇਹੈ ਰਾਹਿ = ਉਹੋ ਜਿਹੇ ਰਾਹ ਤੇ। ਜਾਇ = ਜਾਂਦਾ ਹੈ। ਸੁਰਤਿ = ਭਾਵਨਾ, ਮਨ ਦੀ ਵਾਸਨਾ ॥੩॥
(ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ॥੩॥


ਜੇ ਸਉ ਕੂੜੀਆ ਕੂੜੁ ਕਬਾੜੁ  

जे सउ कूड़ीआ कूड़ु कबाड़ु ॥  

Je sa▫o kūṛī▫ā kūṛ kabāṛ.  

If a men tells hundreds of lies to conceal his falsehood,  

ਕੂੜੀਆ = ਝੂਠੀਆਂ ਗੱਲਾਂ। ਕੂੜੁ = ਝੂਠ। ਕਬਾੜੁ = ਕੂੜਾ ਕਰਕਟ, ਟੁੱਟਾ-ਭੱਜਾ ਮਾਲ, ਵਿਅਰਥ ਕੰਮ।
(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਝੂਠੀਆਂ ਗੱਪਾਂ ਅਤੇ ਝੂਠ ਕਬਾੜ ਦੀਆਂ ਗੱਲਾਂ-


ਭਾਵੈ ਸਭੁ ਆਖਉ ਸੰਸਾਰੁ  

भावै सभु आखउ संसारु ॥  

Bẖāvai sabẖ ākẖa▫o sansār.  

even then he becomes not acceptable, though the whole world may call him good.  

ਭਾਵੈ ਆਖਉ = ਬੇਸ਼ੱਕ ਪਿਆ ਆਖੇ।
ਭਾਵੇਂ ਸਾਰੇ ਸੰਸਾਰ ਨੂੰ ਆਖੀਆਂ ਜਾਣ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)।


ਤੁਧੁ ਭਾਵੈ ਅਧੀ ਪਰਵਾਣੁ  

तुधु भावै अधी परवाणु ॥  

Ŧuḏẖ bẖāvai aḏẖī parvāṇ.  

If it pleases Thee, O Lord even an unwise one becomes acceptable.  

ਤੁਧੁ ਭਾਵੈ = ਹੇ ਪ੍ਰਭੂ! ਤੈਨੂੰ ਪਸੰਦ ਆ ਜਾਏ। ਅਧੀ = {ਧੀ-ਅਕਲ} ਅਕਲ-ਹੀਨ ਮਨੁੱਖ, ਸਿੱਧੜ।
(ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।


ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥  

नानक जाणै जाणु सुजाणु ॥४॥४॥६॥  

Nānak jāṇai jāṇ sujāṇ. ||4||4||6||  

Nanak, the Wise Omniscient Lord knows everything.  

ਜਾਣੁ = ਜਾਨਣਹਾਰ ਪ੍ਰਭੂ। ਸੁਜਾਣੁ = ਸਿਆਣਾ ॥੪॥੪॥੬॥
ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ॥੪॥੪॥੬॥


ਧਨਾਸਰੀ ਮਹਲਾ  

धनासरी महला १ ॥  

Ḏẖanāsrī mėhlā 1.  

Dhanasri 1st Guru.  

xxx
xxx


ਕਾਇਆ ਕਾਗਦੁ ਮਨੁ ਪਰਵਾਣਾ  

काइआ कागदु मनु परवाणा ॥  

Kā▫i▫ā kāgaḏ man parvāṇā.  

The body is the paper and mind the order written thereon.  

ਕਾਇਆ = ਸਰੀਰ। ਕਾਗਦੁ = ਕਾਗ਼ਜ਼। ਪਰਵਾਣਾ = ਪਰਵਾਨਾ, ਲਿਖਿਆ ਹੋਇਆ ਹੁਕਮ।
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ।


ਸਿਰ ਕੇ ਲੇਖ ਪੜੈ ਇਆਣਾ  

सिर के लेख न पड़ै इआणा ॥  

Sir ke lekẖ na paṛai i▫āṇā.  

But the fool reads not the writ on his head.  

ਇਆਣਾ = ਅੰਞਾਣਾ ਜੀਵ।
ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)।


ਦਰਗਹ ਘੜੀਅਹਿ ਤੀਨੇ ਲੇਖ  

दरगह घड़ीअहि तीने लेख ॥  

Ḏargėh gẖaṛī▫ahi ṯīne lekẖ.  

In the Lord's court the writ of three kinds is inscribed.  

ਦਰਗਹ = ਦਰਗਾਹੀ ਨਿਯਮ ਅਨੁਸਾਰ। ਘੜੀਅਹਿ = ਘੜੇ ਜਾਂਦੇ ਹਨ, ਉੱਕਰੇ ਜਾਂਦੇ ਹਨ। ਤੀਨੇ ਲੇਖ = (ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰ-ਰੂਪ ਲੇਖ।
ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ।


ਖੋਟਾ ਕਾਮਿ ਆਵੈ ਵੇਖੁ ॥੧॥  

खोटा कामि न आवै वेखु ॥१॥  

Kẖotā kām na āvai vekẖ. ||1||  

Lo, the counterfeit one is of no avail there.  

ਕਾਮਿ = ਕੰਮ ਵਿਚ। ਖੋਟਾ = ਖੋਟਾ ਸੰਸਕਾਰ। ਕਾਮਿ ਨ ਆਵੈ = ਲਾਭਦਾਇਕ ਨਹੀਂ ਹੁੰਦਾ ॥੧॥
ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥


ਨਾਨਕ ਜੇ ਵਿਚਿ ਰੁਪਾ ਹੋਇ  

नानक जे विचि रुपा होइ ॥  

Nānak je vicẖ rupā ho▫e.  

Nanak, if there be silver therein,  

ਨਾਨਕ = ਹੇ ਨਾਨਕ! ਵਿਚਿ = ਆਤਮਕ ਜੀਵਨ ਵਿਚ। ਰੁਪਾ = ਚਾਂਦੀ, ਸੁੱਧ ਧਾਤ, ਪਵਿਤ੍ਰਤਾ।
ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ,


ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ  

खरा खरा आखै सभु कोइ ॥१॥ रहाउ ॥  

Kẖarā kẖarā ākẖai sabẖ ko▫e. ||1|| rahā▫o.  

everyone then proclaims "It is genuine, it is genuine". Pause.  

ਸਭੁ ਕੋਇ = ਹਰੇਕ ਜੀਵ ॥੧॥
ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ॥


ਕਾਦੀ ਕੂੜੁ ਬੋਲਿ ਮਲੁ ਖਾਇ  

कादी कूड़ु बोलि मलु खाइ ॥  

Kāḏī kūṛ bol mal kẖā▫e.  

The Qazi tells lies and eats filth.  

ਕਾਦੀ = ਕਾਜ਼ੀ {ਨੋਟ: ਅਰਬੀ ਲਫ਼ਜ਼ 'ਕਾਜ਼ੀ' ਦੇ ਦੋ ਉਚਾਰਨ ਹਨ: ਕਾਜ਼ੀ ਅਤੇ ਕਾਦੀ}। ਕੂੜੁ = ਝੂਠ। ਮਲੁ = ਮੈਲ, ਹਰਾਮ ਦਾ ਮਾਲ।
ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ।


ਬ੍ਰਾਹਮਣੁ ਨਾਵੈ ਜੀਆ ਘਾਇ  

ब्राहमणु नावै जीआ घाइ ॥  

Barāhmaṇ nāvai jī▫ā gẖā▫e.  

The Brahman slays life and takes ablution.  

ਨਾਵੈ = ਨ੍ਹਾਉਂਦਾ ਹੈ, ਤੀਰਥ-ਇਸ਼ਨਾਨ ਕਰਦਾ ਹੈ। ਜੀਆ ਘਾਇ = ਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸ਼ੁਦਰ-ਬਹਾਨੇ ਪੈਰਾਂ ਹੇਠ ਲਤਾੜ ਕੇ।
ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ।


ਜੋਗੀ ਜੁਗਤਿ ਜਾਣੈ ਅੰਧੁ  

जोगी जुगति न जाणै अंधु ॥  

Jogī jugaṯ na jāṇai anḏẖ.  

The blind Yogi knows not the way.  

ਜੁਗਤਿ = ਜੀਵਨ ਦੀ ਜਾਚ। ਅੰਧੁ = ਅੰਨ੍ਹਾ।
ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ।


ਤੀਨੇ ਓਜਾੜੇ ਕਾ ਬੰਧੁ ॥੨॥  

तीने ओजाड़े का बंधु ॥२॥  

Ŧīne ojāṛe kā banḏẖ. ||2||  

Hence, all the three design for their annihilation.  

ਬੰਧੁ = ਬੰਨਾ। ਓਜਾੜੇ ਕਾ ਬੰਧੁ = ਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ ॥੨॥
(ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥


ਸੋ ਜੋਗੀ ਜੋ ਜੁਗਤਿ ਪਛਾਣੈ  

सो जोगी जो जुगति पछाणै ॥  

So jogī jo jugaṯ pacẖẖāṇai.  

He alone is a Yogi, who knows the way to God.  

xxx
ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ,


ਗੁਰ ਪਰਸਾਦੀ ਏਕੋ ਜਾਣੈ  

गुर परसादी एको जाणै ॥  

Gur parsādī eko jāṇai.  

By Guru's grace, he recognises but One Lord.  

ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ।
ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ।


ਕਾਜੀ ਸੋ ਜੋ ਉਲਟੀ ਕਰੈ  

काजी सो जो उलटी करै ॥  

Kājī so jo ultī karai.  

He alone is a Qazi, who turns away from the world,  

ਉਲਟੀ ਕਰੈ = ਸੁਰਤ ਨੂੰ ਹਰਾਮ ਦੇ ਮਾਲ ਰਿਸ਼ਵਤ ਵਲੋਂ ਪਰਤਾਂਦਾ ਹੈ।
ਕਾਜ਼ੀ ਉਹ ਹੈ ਜੋ ਸੁਰਤ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ,


ਗੁਰ ਪਰਸਾਦੀ ਜੀਵਤੁ ਮਰੈ  

गुर परसादी जीवतु मरै ॥  

Gur parsādī jīvaṯ marai.  

and who, by Guru's grace, remains dead in life.  

ਜੀਵਤੁ ਮਰੈ = ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਹਟਦਾ ਹੈ।
ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ।


ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ  

सो ब्राहमणु जो ब्रहमु बीचारै ॥  

So barāhmaṇ jo barahm bīcẖārai.  

He alone is a Brahman, who reflects upon the Lord.  

ਬ੍ਰਹਮੁ = ਪਰਮਾਤਮਾ।
ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤ ਜੋੜਦਾ ਹੈ,


ਆਪਿ ਤਰੈ ਸਗਲੇ ਕੁਲ ਤਾਰੈ ॥੩॥  

आपि तरै सगले कुल तारै ॥३॥  

Āp ṯarai sagle kul ṯārai. ||3||  

He saves Himself and saves all his generations as well.  

xxx ॥੩॥
ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥


ਦਾਨਸਬੰਦੁ ਸੋਈ ਦਿਲਿ ਧੋਵੈ  

दानसबंदु सोई दिलि धोवै ॥  

Ḏānasbanḏ so▫ī ḏil ḏẖovai.  

Wise is he who cleanses his mind.  

ਦਾਨਸ = ਅਕਲ, ਦਾਨਸ਼। ਦਾਨਸਬੰਦੁ = ਦਾਨਸ਼ਮੰਦ, ਅਕਲਮੰਦ। ਦਿਲਿ = ਦਿਲ ਵਿਚ (ਟਿਕੀ ਹੋਈ ਬੁਰਾਈ)।
ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ।


ਮੁਸਲਮਾਣੁ ਸੋਈ ਮਲੁ ਖੋਵੈ  

मुसलमाणु सोई मलु खोवै ॥  

Musalmāṇ so▫ī mal kẖovai.  

A Muslim is he, who removes his impurity.  

ਮਲੁ = ਵਿਕਾਰਾਂ ਦੀ ਮੈਲ। ਖੋਵੈ = ਨਾਸ ਕਰਦਾ ਹੈ।
ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ।


ਪੜਿਆ ਬੂਝੈ ਸੋ ਪਰਵਾਣੁ  

पड़िआ बूझै सो परवाणु ॥  

Paṛi▫ā būjẖai so parvāṇ.  

He, who reads and acts thereon, becomes acceptable.  

ਪੜਿਆ = ਵਿਦਵਾਨ। ਬੂਝੈ = ਸਮਝਦਾ ਹੈ।
ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ,


ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥  

जिसु सिरि दरगह का नीसाणु ॥४॥५॥७॥  

Jis sir ḏargėh kā nīsāṇ. ||4||5||7||  

He is the one, on whose forehead is he stamp of God's court.  

ਜਿਸੁ ਸਿਰਿ = ਜਿਸ ਦੇ ਸਿਰ ਉਤੇ, ਜਿਸ ਦੇ ਮੱਥੇ ਉਤੇ। ਨੀਸਾਣੁ = ਨਿਸ਼ਾਨ, ਟਿੱਕਾ ॥੪॥੫॥੭॥
ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥


ਧਨਾਸਰੀ ਮਹਲਾ ਘਰੁ  

धनासरी महला १ घरु ३  

Ḏẖanāsrī mėhlā 1 gẖar 3  

Dhanasri 1st Guru.  

xxx
ਰਾਗ ਧਨਾਸਰੀ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

There is but One God, by True Guru's grace is He obtained.  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ  

कालु नाही जोगु नाही नाही सत का ढबु ॥  

Kāl nāhī jog nāhī nāhī saṯ kā dẖab.  

No, no, this is not the time, when the people know the way to Yog and truth.  

ਕਾਲੁ = ਸਮਾ, ਮਨੁੱਖਾ ਜਨਮ ਦਾ ਸਮਾ। ਜੋਗੁ = ਮਿਲਾਪ, ਪਰਮਾਤਮਾ ਦਾ ਮਿਲਾਪ। ਸਤ = ਉੱਚਾ ਆਚਰਨ। ਢਬੁ = ਤਰੀਕਾ।
ਇਹ (ਮਨੁੱਖਾ ਜਨਮ ਦਾ) ਸਮਾ (ਅੱਖਾਂ ਮੀਟਣ ਤੇ ਨੱਕ ਫੜਨ ਵਾਸਤੇ) ਨਹੀਂ ਹੈ, (ਇਹਨਾਂ ਢਬਾਂ ਨਾਲ) ਪਰਮਾਤਮਾ ਦਾ ਮੇਲ ਨਹੀਂ ਹੁੰਦਾ, ਨਾਹ ਹੀ ਉੱਚੇ ਆਚਰਨ ਦਾ ਤਰੀਕਾ ਹੈ।


ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥  

थानसट जग भरिसट होए डूबता इव जगु ॥१॥  

Thānsat jag bẖarisat ho▫e dūbṯā iv jag. ||1||  

The world's places of worship are polluted and in this way, the world is being drowned.  

ਥਾਨਸਟ = ਸ੍ਰੇਸ਼ਟ ਥਾਂ, ਪਵਿਤ੍ਰ ਹਿਰਦੇ। ਜਗ = ਜਗਤ ਦੇ। ਭਰਿਸਟ = ਗੰਦੇ। ਇਵ = ਇਸ ਤਰ੍ਹਾਂ, ਇਹਨਾਂ ਵਿਖਾਵੇ ਦੀਆਂ ਸਮਾਧੀਆਂ ਨਾਲ ॥੧॥
(ਇਹਨਾਂ ਤਰੀਕਿਆਂ ਦੀ ਰਾਹੀਂ) ਜਗਤ ਦੇ (ਅਨੇਕਾਂ) ਪਵਿਤ੍ਰ ਹਿਰਦੇ (ਭੀ) ਗੰਦੇ ਹੋ ਜਾਂਦੇ ਹਨ, ਇਸ ਤਰ੍ਹਾਂ ਜਗਤ (ਵਿਕਾਰਾਂ ਵਿਚ) ਡੁੱਬਣ ਲੱਗ ਪੈਂਦਾ ਹੈ ॥੧॥


ਕਲ ਮਹਿ ਰਾਮ ਨਾਮੁ ਸਾਰੁ  

कल महि राम नामु सारु ॥  

Kal mėh rām nām sār.  

In the Dark-age, the Lord's Name is the most Sublime.  

ਕਲ ਮਹਿ = ਸੰਸਾਰ ਵਿਚ {ਨੋਟ: ਗੁਰਮਤ ਅਨੁਸਾਰ ਕਿਸੇ ਖ਼ਾਸ ਜੁਗ ਨੂੰ ਕੋਈ ਪ੍ਰਭਤਾ ਵਡਿਆਈ ਨਹੀਂ ਹੈ}। ਸਾਰੁ = ਸ੍ਰੇਸ਼ਟ।
ਜਗਤ ਵਿਚ ਪਰਮਾਤਮਾ ਦਾ ਨਾਮ (ਸਿਮਰਨਾ ਹੋਰ ਸਾਰੇ ਕੰਮਾਂ ਨਾਲੋਂ) ਸ੍ਰੇਸ਼ਟ ਹੈ।


ਅਖੀ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ  

अखी त मीटहि नाक पकड़हि ठगण कउ संसारु ॥१॥ रहाउ ॥  

Akẖī ṯa mītėh nāk pakṛėh ṯẖagaṇ ka▫o sansār. ||1|| rahā▫o.  

A hypocrite closes his eyes and holds his nose to deceive the world. Pause.  

ਤ = ਤਾਂ। ਮੀਟਹਿ = ਮੀਟਦੇ ਹਨ। ਕਉ = ਵਾਸਤੇ ॥੧॥
(ਜੇਹੜੇ ਇਹ ਲੋਕ) ਅੱਖਾਂ ਤਾਂ ਮੀਟਦੇ ਹਨ, ਨੱਕ ਭੀ ਫੜਦੇ ਹਨ (ਇਹ) ਜਗਤ ਨੂੰ ਠੱਗਣ ਵਾਸਤੇ (ਕਰਦੇ ਹਨ, ਇਹ ਭਗਤੀ ਨਹੀਂ, ਇਹ ਸ੍ਰੇਸ਼ਟ ਧਾਰਮਿਕ ਕੰਮ ਨਹੀਂ) ॥੧॥ ਰਹਾਉ॥


ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ  

आंट सेती नाकु पकड़हि सूझते तिनि लोअ ॥  

Āʼnt seṯī nāk pakṛėh sūjẖ▫ṯe ṯin lo▫a.  

Holding his nose with his thumb and two fingers he proclaims, "I am seeing the three worlds".  

ਆਂਟ = ਅੰਗੂਠਾ ਤੇ ਨਾਲ ਦੀਆਂ ਦੋ ਉਂਗਲਾਂ। ਸੇਤੀ = ਨਾਲ। ਤਿਨਿ = ਤਿੰਨ। ਲੋਅ = ਲੋਕ।
ਹੱਥ ਦੇ ਅੰਗੂਠੇ ਤੇ ਨਾਲ ਦੀਆਂ ਦੋ ਉਂਗਲਾਂ ਨਾਲ ਇਹ (ਆਪਣਾ) ਨੱਕ ਫੜਦੇ ਹਨ (ਸਮਾਧੀ ਦੀ ਸ਼ਕਲ ਵਿਚ ਬੈਠ ਕੇ ਮੂੰਹੋਂ ਆਖਦੇ ਹਨ ਕਿ) ਤਿੰਨੇ ਹੀ ਲੋਕ ਦਿੱਸ ਰਹੇ ਹਨ,


        


© SriGranth.org, a Sri Guru Granth Sahib resource, all rights reserved.
See Acknowledgements & Credits