Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਮਗਰ ਪਾਛੈ ਕਛੁ ਸੂਝੈ ਏਹੁ ਪਦਮੁ ਅਲੋਅ ॥੨॥  

मगर पाछै कछु न सूझै एहु पदमु अलोअ ॥२॥  

Magar pācẖẖai kacẖẖ na sūjẖai ehu paḏam alo▫a. ||2||  

But they cannot even see what is behind them. What a strange lotus pose this is! ||2||  

ਮਗਰ = ਪਿੱਠ। ਪਦਮੁ = ਪਦਮ ਆਸਨ (ਚੌਕੜੀ ਮਾਰ ਕੇ ਖੱਬਾ ਪੈਰ ਸੱਜੇ ਪੱਟ ਉੱਤੇ ਅਤੇ ਸੱਜਾ ਪੈਰ ਖੱਬੇ ਪੱਟ ਉੱਤੇ ਰੱਖ ਕੇ ਬੈਠਣਾ)। ਅਲੋਅ = {ਅ-ਲੋਅ} ਜੋ ਕਦੇ ਵੇਖਿਆ ਨ ਹੋਵੇ, ਅਚਰਜ ॥੨॥
ਪਰ ਆਪਣੀ ਹੀ ਪਿੱਠ ਪਿਛੇ ਪਈ ਕੋਈ ਚੀਜ਼ ਨਹੀਂ ਦਿੱਸਦੀ। ਇਹ ਅਸਚਰਜ ਪਦਮ ਆਸਨ ਹੈ ॥੨॥


ਖਤ੍ਰੀਆ ਧਰਮੁ ਛੋਡਿਆ ਮਲੇਛ ਭਾਖਿਆ ਗਹੀ  

खत्रीआ त धरमु छोडिआ मलेछ भाखिआ गही ॥  

Kẖaṯarī▫ā ṯa ḏẖaram cẖẖodi▫ā malecẖẖ bẖākẖi▫ā gahī.  

The K'shatriyas have abandoned their religion, and have adopted a foreign language.  

ਭਾਖਿਆ = ਬੋਲੀ। ਮਲੇਛ ਭਾਖਿਆ = ਉਹਨਾਂ ਦੀ ਬੋਲੀ ਜਿਨ੍ਹਾਂ ਨੂੰ ਇਹ ਆਪ ਮਲੇਛ ਆਖਦੇ ਹਨ। ਗਹੀ = ਗ੍ਰਹਣ ਕੀਤੀ।
(ਆਪਣੇ ਆਪ ਨੂੰ ਹਿੰਦੂ ਧਰਮ ਦੇ ਰਾਖੇ ਸਮਝਣ ਵਾਲੇ) ਖਤ੍ਰੀਆਂ ਨੇ (ਆਪਣਾ ਇਹ) ਧਰਮ ਛੱਡ ਦਿੱਤਾ ਹੈ, ਜਿਨ੍ਹਾਂ ਨੂੰ ਇਹ ਮੂੰਹੋਂ ਮਲੇਛ ਕਹਿ ਰਹੇ ਹਨ (ਰੋਜ਼ੀ ਦੀ ਖ਼ਾਤਰ) ਉਹਨਾਂ ਦੀ ਬੋਲੀ ਗ੍ਰਹਣ ਕਰ ਚੁਕੇ ਹਨ।


ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥  

स्रिसटि सभ इक वरन होई धरम की गति रही ॥३॥  

Sarisat sabẖ ik varan ho▫ī ḏẖaram kī gaṯ rahī. ||3||  

The whole world has been reduced to the same social status; the state of righteousness and Dharma has been lost. ||3||  

ਇਕ ਵਰਨ = ਇਕੋ ਵਰਨ ਦੀ, ਇਕੋ ਕਿਸਮ ਦੀ, ਅਧਰਮੀ ਹੀ ਅਧਰਮੀ। ਗਤਿ = ਮਰਯਾਦਾ ॥੩॥
(ਇਹਨਾਂ ਦੇ) ਧਰਮ ਦੀ ਮਰਯਾਦਾ ਮੁੱਕ ਚੁੱਕੀ ਹੈ, ਸਾਰੀ ਸ੍ਰਿਸ਼ਟੀ ਇਕੋ ਵਰਨ ਦੀ ਹੋ ਗਈ ਹੈ (ਇਕੋ ਅਧਰਮ ਹੀ ਅਧਰਮ ਪ੍ਰਧਾਨ ਹੋ ਗਿਆ ਹੈ) ॥੩॥


ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ  

असट साज साजि पुराण सोधहि करहि बेद अभिआसु ॥  

Asat sāj sāj purāṇ soḏẖėh karahi beḏ abẖi▫ās.  

They analyze eight chapters of (Panini's) grammar and the Puraanas. They study the Vedas,  

ਅਸਟ = ਅੱਠ। ਅਸਟ ਸਾਜ = ਅਸ਼ਟਾਧਿਆਈ ਆਦਿਕ ਵਿਆਕਰਨਿਕ ਗ੍ਰੰਥ। ਸਾਜਿ = ਰਚ ਕੇ। ਸੋਧਹਿ = ਵਿਚਾਰਦੇ ਹਨ।
(ਬ੍ਰਾਹਮਣ ਲੋਕ) ਅਸ਼ਟਾਧਿਆਈ ਆਦਿਕ ਗ੍ਰੰਥ ਰਚ ਕੇ (ਉਹਨਾਂ ਅਨੁਸਾਰ) ਪੁਰਾਣਾਂ ਨੂੰ ਵਿਚਾਰਦੇ ਹਨ ਤੇ ਵੇਦਾਂ ਦਾ ਅਭਿਆਸ ਕਰਦੇ ਹਨ (ਬੱਸ! ਇਤਨੇ ਨੂੰ ਸ੍ਰੇਸ਼ਟ ਧਰਮ ਕਰਮ ਮੰਨੀ ਬੈਠੇ ਹਨ)।


ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥  

बिनु नाम हरि के मुकति नाही कहै नानकु दासु ॥४॥१॥६॥८॥  

Bin nām har ke mukaṯ nāhī kahai Nānak ḏās. ||4||1||6||8||  

but without the Lord's Name, no one is liberated; so says Nanak, the Lord's slave. ||4||1||6||8||  

ਮੁਕਤਿ = ਵਿਕਾਰਾਂ ਤੋਂ ਆਜ਼ਾਦੀ ॥੪॥੧॥੬॥੮॥
ਪਰ ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ (ਇਸ ਵਾਸਤੇ ਸਿਮਰਨ ਹੀ ਸਭ ਤੋਂ ਸ੍ਰੇਸ਼ਟ ਧਰਮ-ਕਰਮ ਹੈ) ॥੪॥੧॥੬॥੮॥


ਧਨਾਸਰੀ ਮਹਲਾ ਆਰਤੀ  

धनासरी महला १ आरती  

Ḏẖanāsrī mėhlā 1 ārṯī  

Dhanaasaree, First Mehl, Aartee:  

xxx
ਰਾਗ ਧਨਾਸਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਆਰਤੀ'।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ  

गगन मै थालु रवि चंदु दीपक बने तारिका मंडल जनक मोती ॥  

Gagan mai thāl rav cẖanḏ ḏīpak bane ṯārikā mandal janak moṯī.  

In the bowl of the sky, the sun and moon are the lamps; the stars in the constellations are the pearls.  

ਗਗਨ = ਆਕਾਸ਼। ਗਗਨ ਮੈ = ਗਗਨ ਮਯ, ਆਕਾਸ਼-ਰੂਪ, ਸਾਰਾ ਆਕਾਸ਼। ਰਵਿ = ਸੂਰਜ। ਦੀਪਕ = ਦੀਵੇ। ਜਨਕ = ਜਾਣੋ, ਮਾਨੋ, ਜਿਵੇਂ।
ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ।


ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥  

धूपु मलआनलो पवणु चवरो करे सगल बनराइ फूलंत जोती ॥१॥  

Ḏẖūp mal▫ānlo pavaṇ cẖavro kare sagal banrā▫e fūlanṯ joṯī. ||1||  

The fragrance of sandalwood is the incense, the wind is the fan, and all the vegetation are flowers in offering to You, O Luminous Lord. ||1||  

ਮਲਆਨਲੋ = {ਮਲਯ-ਅਨਲੋ} ਮਲਯ ਪਹਾੜ ਵਲੋਂ ਆਉਣ ਵਾਲੀ ਹਵਾ (ਅਨਲ = ਹਵਾ)। ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰ ਕੇ ਉਧਰੋਂ ਆਉਣ ਵਾਲੀ ਹਵਾ ਸੁਗੰਧੀ ਵਾਲੀ ਹੁੰਦੀ ਹੈ। ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ। ਬਨਰਾਇ = ਬਨਸਪਤੀ। ਫੂਲੰਤ = ਫੁੱਲ ਦੇ ਰਹੀ ਹੈ। ਜੋਤੀ = ਜੋਤਿ-ਰੂਪ ਪ੍ਰਭੂ ॥੧॥
ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ ॥੧॥


ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ  

कैसी आरती होइ भव खंडना तेरी आरती ॥  

Kaisī ārṯī ho▫e bẖav kẖandnā ṯerī ārṯī.  

What a beautiful lamp-lit worship service this is! O Destroyer of fear, this is Your Aartee, Your worship service.  

ਭਵਖੰਡਨਾ = ਹੇ ਜਨਮ ਮਰਨ ਕੱਟਣ ਵਾਲੇ!
ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ!


ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ  

अनहता सबद वाजंत भेरी ॥१॥ रहाउ ॥  

Anhaṯā sabaḏ vājanṯ bẖerī. ||1|| rahā▫o.  

The sound current of the Shabad is the sounding of the temple drums. ||1||Pause||  

ਅਨਹਤਾ = {ਅਨ-ਹਤ} ਜੋ ਬਿਨਾ ਵਜਾਏ ਵੱਜੇ, ਇੱਕ-ਰਸ। ਸਬਦ = ਆਵਾਜ਼, ਜੀਵਨ-ਰੌ। ਭੇਰੀ = ਡੱਫ, ਨਗਾਰਾ ॥੧॥
(ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ ॥੧॥ ਰਹਾਉ॥


ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ  

सहस तव नैन नन नैन है तोहि कउ सहस मूरति नना एक तोही ॥  

Sahas ṯav nain nan nain hai ṯohi ka▫o sahas mūraṯ nanā ek ṯohī.  

Thousands are Your eyes, and yet You have no eyes. Thousands are Your forms, and yet You have not even one form.  

ਸਹਸ = ਹਜ਼ਾਰਾਂ। ਤਵ = ਤੇਰੇ। ਨਨ = ਕੋਈ ਨਹੀਂ। ਤੋਹਿ ਕਉ = ਤੇਰੇ ਵਾਸਤੇ, ਤੇਰੇ, ਤੈਨੂੰ। ਮੂਰਤਿ = ਸ਼ਕਲ। ਨਨਾ = ਕੋਈ ਨਹੀਂ। ਤੋਹੀ = ਤੇਰੀ।
(ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ।


ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥  

सहस पद बिमल नन एक पद गंध बिनु सहस तव गंध इव चलत मोही ॥२॥  

Sahas paḏ bimal nan ek paḏ ganḏẖ bin sahas ṯav ganḏẖ iv cẖalaṯ mohī. ||2||  

Thousands are Your lotus feet, and yet You have no feet. Without a nose, thousands are Your noses. I am enchanted with Your play! ||2||  

ਪਦ = ਪੈਰ। ਬਿਮਲ = ਸਾਫ਼। ਗੰਧ = ਨੱਕ। ਇਵ = ਇਸ ਤਰ੍ਹਾਂ। ਚਲਤ = ਕੌਤਕ, ਅਚਰਜ ਖੇਡ ॥੨॥
ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ॥੨॥


ਸਭ ਮਹਿ ਜੋਤਿ ਜੋਤਿ ਹੈ ਸੋਇ  

सभ महि जोति जोति है सोइ ॥  

Sabẖ mėh joṯ joṯ hai so▫e.  

The Divine Light is within everyone; You are that Light.  

ਜੋਤਿ = ਚਾਣਨ, ਪ੍ਰਕਾਸ਼। ਸੋਇ = ਉਹ ਪ੍ਰਭੂ।
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ।


ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ  

तिस कै चानणि सभ महि चानणु होइ ॥  

Ŧis kai cẖānaṇ sabẖ mėh cẖānaṇ ho▫e.  

Yours is that Light which shines within everyone.  

ਤਿਸ ਕੈ ਚਾਨਣਿ = ਉਸ ਪ੍ਰਭੂ ਦੇ ਚਾਨਣ ਨਾਲ।
ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ।


ਗੁਰ ਸਾਖੀ ਜੋਤਿ ਪਰਗਟੁ ਹੋਇ  

गुर साखी जोति परगटु होइ ॥  

Gur sākẖī joṯ pargat ho▫e.  

By the Guru's Teachings, this Divine Light is revealed.  

ਸਾਖੀ = ਸਿੱਖਿਆ ਨਾਲ।
ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ)।


ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥  

जो तिसु भावै सु आरती होइ ॥३॥  

Jo ṯis bẖāvai so ārṯī ho▫e. ||3||  

That which pleases the Lord is the true worship service. ||3||  

xxx ॥੩॥
(ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ॥੩॥


ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ  

हरि चरण कमल मकरंद लोभित मनो अनदिनो मोहि आही पिआसा ॥  

Har cẖaraṇ kamal makranḏ lobẖiṯ mano anḏino mohi āhī pi▫āsā.  

My soul is enticed by the honey-sweet lotus feet of the Lord; night and day, I thirst for them.  

ਮਕਰੰਦ = ਫੁੱਲਾਂ ਦੀ ਵਿਚਲੀ ਧੂੜ {Pollen dust}, ਫੁੱਲਾਂ ਦਾ ਰਸ। ਮਨੋ = ਮਨ। ਅਨਦਿਨੋ = ਹਰ ਰੋਜ਼। ਮੋਹਿ = ਮੈਨੂੰ। ਆਹੀ = ਹੈ, ਰਹਿੰਦੀ ਹੈ।
ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ।


ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥  

क्रिपा जलु देहि नानक सारिंग कउ होइ जा ते तेरै नामि वासा ॥४॥१॥७॥९॥  

Kirpā jal ḏėh Nānak sāring ka▫o ho▫e jā ṯe ṯerai nām vāsā. ||4||1||7||9||  

Bless Nanak, the thirsty song-bird, with the water of Your Mercy, that he may come to dwell in Your Name. ||4||1||7||9||  

ਸਾਰਿੰਗ = ਪਪੀਹਾ। ਜਾ ਤੇ = ਜਿਸ ਨਾਲ। ਤੇਰੈ ਨਾਮਿ = ਤੇਰੇ ਨਾਮ ਵਿਚ ॥੪॥੧॥੭॥੯॥
ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ॥੪॥੧॥੭॥੯॥


ਧਨਾਸਰੀ ਮਹਲਾ ਘਰੁ ਚਉਪਦੇ  

धनासरी महला ३ घरु २ चउपदे  

Ḏẖanāsrī mėhlā 3 gẖar 2 cẖa▫upḏe  

Dhanaasaree, Third Mehl, Second House, Chau-Padas:  

xxx
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਇਹੁ ਧਨੁ ਅਖੁਟੁ ਨਿਖੁਟੈ ਜਾਇ  

इहु धनु अखुटु न निखुटै न जाइ ॥  

Ih ḏẖan akẖut na nikẖutai na jā▫e.  

This wealth is inexhaustible. It shall never be exhausted, and it shall never be lost.  

ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ।


ਪੂਰੈ ਸਤਿਗੁਰਿ ਦੀਆ ਦਿਖਾਇ  

पूरै सतिगुरि दीआ दिखाइ ॥  

Pūrai saṯgur ḏī▫ā ḏikẖā▫e.  

The Perfect True Guru has revealed it to me.  

ਸਤਿਗੁਰਿ = ਗੁਰੂ ਨੇ।
(ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ।


ਅਪੁਨੇ ਸਤਿਗੁਰ ਕਉ ਸਦ ਬਲਿ ਜਾਈ  

अपुने सतिगुर कउ सद बलि जाई ॥  

Apune saṯgur ka▫o saḏ bal jā▫ī.  

I am forever a sacrifice to my True Guru.  

ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ।
(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ,


ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥  

गुर किरपा ते हरि मंनि वसाई ॥१॥  

Gur kirpā ṯe har man vasā▫ī. ||1||  

By Guru's Grace, I have enshrined the Lord within my mind. ||1||  

ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥
ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥


ਸੇ ਧਨਵੰਤ ਹਰਿ ਨਾਮਿ ਲਿਵ ਲਾਇ  

से धनवंत हरि नामि लिव लाइ ॥  

Se ḏẖanvanṯ har nām liv lā▫e.  

They alone are wealthy, who lovingly attune themselves to the Lord's Name.  

ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ।
(ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ,


ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ਰਹਾਉ  

गुरि पूरै हरि धनु परगासिआ हरि किरपा ते वसै मनि आइ ॥ रहाउ ॥  

Gur pūrai har ḏẖan pargāsi▫ā har kirpā ṯe vasai man ā▫e. Rahā▫o.  

The Perfect Guru has revealed to me the Lord's treasure; by the Lord's Grace, it has come to abide in my mind. ||Pause||  

ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ॥


ਅਵਗੁਣ ਕਾਟਿ ਗੁਣ ਰਿਦੈ ਸਮਾਇ  

अवगुण काटि गुण रिदै समाइ ॥  

Avguṇ kāt guṇ riḏai samā▫e.  

He is rid of his demerits, and his heart is permeated with merit and virtue.  

ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ।


ਪੂਰੇ ਗੁਰ ਕੈ ਸਹਜਿ ਸੁਭਾਇ  

पूरे गुर कै सहजि सुभाइ ॥  

Pūre gur kai sahj subẖā▫e.  

By Guru's Grace, he naturally dwells in celestial peace.  

ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।
(ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।


ਪੂਰੇ ਗੁਰ ਕੀ ਸਾਚੀ ਬਾਣੀ  

पूरे गुर की साची बाणी ॥  

Pūre gur kī sācẖī baṇī.  

True is the Word of the Perfect Guru's Bani.  

ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ।
(ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ-


ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥  

सुख मन अंतरि सहजि समाणी ॥२॥  

Sukẖ man anṯar sahj samāṇī. ||2||  

They bring peace to the mind, and celestial peace is absorbed within. ||2||  

ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥
(ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥


ਏਕੁ ਅਚਰਜੁ ਜਨ ਦੇਖਹੁ ਭਾਈ  

एकु अचरजु जन देखहु भाई ॥  

Ėk acẖraj jan ḏekẖhu bẖā▫ī.  

O my humble Siblings of Destiny, behold this strange and wonderful thing:  

ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ!
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ।


ਦੁਬਿਧਾ ਮਾਰਿ ਹਰਿ ਮੰਨਿ ਵਸਾਈ  

दुबिधा मारि हरि मंनि वसाई ॥  

Ḏubiḏẖā mār har man vasā▫ī.  

duality is overcome, and the Lord dwells within his mind.  

ਦੁਬਿਧਾ = ਮਨ ਦੀ ਡਾਂਵਾਂ-ਡੋਲ ਹਾਲਤ, ਮੇਰ-ਤੇਰ। ਮੰਨਿ = ਮਨਿ, ਮਨ ਵਿਚ।
(ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ।


ਨਾਮੁ ਅਮੋਲਕੁ ਪਾਇਆ ਜਾਇ  

नामु अमोलकु न पाइआ जाइ ॥  

Nām amolak na pā▫i▫ā jā▫e.  

The Naam, the Name of the Lord, is priceless; it cannot be taken.  

ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ।
ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ।


ਗੁਰ ਪਰਸਾਦਿ ਵਸੈ ਮਨਿ ਆਇ ॥੩॥  

गुर परसादि वसै मनि आइ ॥३॥  

Gur parsāḏ vasai man ā▫e. ||3||  

By Guru's Grace, it comes to abide in the mind. ||3||  

ਪਰਸਾਦਿ = ਕਿਰਪਾ ਨਾਲ। ਆਇ = ਆ ਕੇ ॥੩॥
(ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥


ਸਭ ਮਹਿ ਵਸੈ ਪ੍ਰਭੁ ਏਕੋ ਸੋਇ  

सभ महि वसै प्रभु एको सोइ ॥  

Sabẖ mėh vasai parabẖ eko so▫e.  

He is the One God, abiding within all.  

ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ।
(ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ,


ਗੁਰਮਤੀ ਘਟਿ ਪਰਗਟੁ ਹੋਇ  

गुरमती घटि परगटु होइ ॥  

Gurmaṯī gẖat pargat ho▫e.  

Through the Guru's Teachings, He is revealed in the heart.  

ਗੁਰਮਤਿ = ਗੁਰੂ ਦੀ ਮੱਤ ਉਤੇ ਤੁਰਿਆਂ। ਘਟਿ = ਹਿਰਦੇ ਵਿਚ।
(ਪਰ) ਗੁਰੂ ਦੀ ਮੱਤ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ।


ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ  

सहजे जिनि प्रभु जाणि पछाणिआ ॥  

Sėhje jin parabẖ jāṇ pacẖẖāṇi▫ā.  

One who intuitively knows and realizes God,  

ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ।
ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ,


        


© SriGranth.org, a Sri Guru Granth Sahib resource, all rights reserved.
See Acknowledgements & Credits