Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥  

Nānak mangai ḏān parabẖ ren pag sāḏẖā. ||4||3||27||  

Nanak begs God for the gift of the dust of the feet of the Saints. ||4||3||27||  

ਰੇਨ = ਧੂੜ। ਪਗ = ਪੈਰ ॥੪॥੩॥੨੭॥
ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੩॥੨੭॥


ਧਨਾਸਰੀ ਮਹਲਾ  

Ḏẖanāsrī mėhlā 5.  

Dhanaasaree, Fifth Mehl:  

xxx
xxx


ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ  

Jin ṯum bẖeje ṯinėh bulā▫e sukẖ sahj seṯī gẖar ā▫o.  

The One who sent you, has now recalled you; return to your home now in peace and pleasure.  

ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ।


ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥  

Anaḏ mangal gun gā▫o sahj ḏẖun nihcẖal rāj kamā▫o. ||1||  

In bliss and ecstasy, sing His Glorious Praises; by this celestial tune, you shall acquire your everlasting kingdom. ||1||  

ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥
ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥


ਤੁਮ ਘਰਿ ਆਵਹੁ ਮੇਰੇ ਮੀਤ  

Ŧum gẖar āvhu mere mīṯ.  

Come back to your home, O my friend.  

ਮੇਰੇ ਮੀਤ = ਹੇ ਮੇਰੇ ਮਿੱਤਰ ਮਨ!
ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)।


ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ਰਹਾਉ  

Ŧumre ḏokẖī har āp nivāre apḏā bẖa▫ī biṯīṯ. Rahā▫o.  

The Lord Himself has eliminated your enemies, and your misfortunes are past. ||Pause||  

ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥
ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥


ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ  

Pargat kīne parabẖ karnehāre nāsan bẖājan thāke.  

God, the Creator Lord, has glorified you, and your running and rushing around has ended.  

ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ।


ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥  

Gẖar mangal vājėh niṯ vāje apunai kẖasam nivāje. ||2||  

In your home, there is rejoicing; the musical instruments continually play, and your Husband Lord has exalted you. ||2||  

ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥
ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥


ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ  

Asthir rahhu dolahu maṯ kabhū gur kai bacẖan aḏẖār.  

Remain firm and steady, and do not ever waver; take the Guru's Word as your Support.  

ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ।


ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥  

Jai jai kār sagal bẖū mandal mukẖ ūjal ḏarbār. ||3||  

You shall be applauded and congratulated all over the world, and your face shall be radiant in the Court of the Lord. ||3||  

ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ ॥੩॥
ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥


ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ  

Jin ke jī▫a ṯinai hī fere āpe bẖa▫i▫ā sahā▫ī.  

All beings belong to Him; He Himself transforms them, and He Himself becomes their help and support.  

ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ 'ਜਿਨ' ਬਹੁ-ਵਚਨ ਹੈ, ਆਦਰ-ਸਤਕਾਰ ਲਈ ਵਰਤਿਆ ਹੈ। ਜਿਵੇਂ, "ਪ੍ਰਭ ਜੀ ਬਸਹਿ ਸਾਧ ਕੀ ਰਸਨਾ"}। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ।
ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ।


ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥  

Acẖraj kī▫ā karnaihārai Nānak sacẖ vadi▫ā▫ī. ||4||4||28||  

The Creator Lord has worked a wondrous miracle; O Nanak, His glorious greatness is true. ||4||4||28||  

ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ ॥੪॥੪॥੨੮॥
ਹੇ ਨਾਨਕ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥


ਧਨਾਸਰੀ ਮਹਲਾ ਘਰੁ  

Ḏẖanāsrī mėhlā 5 gẖar 6  

Dhanaasaree, Fifth Mehl, Sixth House:  

xxx
ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ  

Sunhu sanṯ pi▫āre bin▫o hamāre jī▫o.  

Listen, O Dear Beloved Saints, to my prayer.  

ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ = {विनय} ਬੇਨਤੀ।
ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ,


ਹਰਿ ਬਿਨੁ ਮੁਕਤਿ ਕਾਹੂ ਜੀਉ ਰਹਾਉ  

Har bin mukaṯ na kāhū jī▫o. Rahā▫o.  

Without the Lord, no one is liberated. ||Pause||  

ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥
ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥


ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਕਾਮ ਜੀਉ  

Man nirmal karam kar ṯāran ṯaran har avar janjāl ṯerai kāhū na kām jī▫o.  

O mind, do only deeds of purity; the Lord is the only boat to carry you across. Other entanglements shall be of no use to you.  

ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ}।
ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ।


ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥  

Jīvan ḏevā pārbarahm sevā ih upḏes mo ka▫o gur ḏīnā jī▫o. ||1||  

True living is serving the Divine, Supreme Lord God; the Guru has imparted this teaching to me. ||1||  

ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥
ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥


ਤਿਸੁ ਸਿਉ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਚਾਲੈ  

Ŧis si▫o na lā▫ī▫ai hīṯ jā ko kicẖẖ nāhī bīṯ anṯ kī bār oh sang na cẖālai.  

Do not fall in love with trivial things; in the end, they shall not go along with you.  

ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ।
ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ।


ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥  

Man ṯan ṯū ārāḏẖ har ke parīṯam sāḏẖ jā kai sang ṯere banḏẖan cẖẖūtai. ||2||  

Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2||  

ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥
ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥


ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਕੀਜੈ  

Gahu pārbarahm saran hirḏai kamal cẖaran avar ās kacẖẖ patal na kījai.  

In your heart, hold fast to the Sanctuary of the lotus feet of the Supreme Lord God; do not place your hopes in any other support.  

ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ।
ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ।


ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥  

So▫ī bẖagaṯ gi▫ānī ḏẖi▫ānī ṯapā so▫ī Nānak jā ka▫o kirpā kījai. ||3||1||29||  

He alone is a devotee, spiritually wise, a meditator, and a penitent, O Nanak, who is blessed by the Lord's Mercy. ||3||1||29||  

ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥
ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥


ਧਨਾਸਰੀ ਮਹਲਾ  

Ḏẖanāsrī mėhlā 5.  

Dhanaasaree, Fifth Mehl:  

xxx
xxx


ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ  

Mere lāl bẖalo re bẖalo re bẖalo har mangnā.  

O my dear beloved, it is good, it is better, it is best, to ask for the Lord's Name.  

ਲਾਲ = ਹੇ ਲਾਲ! ਹੇ ਪਿਆਰੇ! ਭਲੋ = ਚੰਗਾ। ਰੇ = ਹੇ ਭਾਈ!
ਹੇ ਮੇਰੇ ਪਿਆਰੇ! ਹੇ ਭਾਈ! (ਪਰਮਾਤਮਾ ਦੇ ਦਰ ਤੋਂ) ਪਰਮਾਤਮਾ (ਦਾ ਨਾਮ) ਮੰਗਣਾ ਸਭ ਤੋਂ ਚੰਗਾ ਕੰਮ ਹੈ।


ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ਰਹਾਉ  

Ḏekẖhu pasār nain sunhu sāḏẖū ke bain parānpaṯ cẖiṯ rākẖ sagal hai marnā. Rahā▫o.  

Behold, with your eyes wide-open, and listen to the Words of the Holy Saints; enshrine in your consciousness the Lord of Life - remember that all must die. ||Pause||  

ਪਸਾਰਿ ਨੈਨ = ਅੱਖਾਂ ਖੋਲ੍ਹ ਕੇ। ਸਾਧੂ = ਗੁਰੂ। ਬੈਨ = ਬਚਨ। ਪ੍ਰਾਨਪਤਿ = ਜਿੰਦ ਦਾ ਮਾਲਕ। ਚਿਤਿ = ਚਿੱਤ ਵਿਚ। ਸਗਲ = ਸਭਨਾਂ ॥
ਹੇ ਸੱਜਣ! ਗੁਰੂ ਦੀ ਬਾਣੀ (ਸਦਾ) ਸੁਣਦੇ ਰਹੋ, ਜਿੰਦ ਦੇ ਮਾਲਕ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖੋ। ਅੱਖਾਂ ਖੋਲ੍ਹ ਕੇ ਵੇਖੋ, (ਆਖ਼ਰ) ਸਭ ਨੇ ਮਰਨਾ ਹੈ ॥ ਰਹਾਉ॥


ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ  

Cẖanḏan cẖo▫ā ras bẖog karaṯ anekai bikẖi▫ā bikār ḏekẖ sagal hai fīke ekai gobiḏ ko nām nīko kahaṯ hai sāḏẖ jan.  

The application of sandalwood oil, the enjoyment of pleasures and the practice of many corrupt sins - look upon all of these as insipid and worthless. The Name of the Lord of the Universe alone is sublime; so say the Holy Saints.  

ਚੋਆ = ਅਤਰ। ਬਿਖਿਆ = ਮਾਇਆ। ਹੈ = ਹੈਂ। ਫੀਕੇ = ਬੇ-ਸੁਆਦ। ਕੋ = ਦਾ। ਨੀਕੋ = ਚੰਗਾ, ਸੋਹਣਾ।
ਹੇ ਸੱਜਣ! ਤੂੰ ਚੰਦਨ ਅਤਰ (ਵਰਤਦਾ ਹੈਂ) ਅਤੇ ਅਨੇਕਾਂ ਹੀ ਸੁਆਦਲੇ ਖਾਣੇ ਖਾਂਦਾ ਹੈਂ। ਪਰ, ਵੇਖ! ਇਹ ਵਿਕਾਰ ਪੈਦਾ ਕਰਨ ਵਾਲੇ ਮਾਇਆ ਦੇ ਸਾਰੇ ਭੋਗ ਫਿੱਕੇ ਹਨ। ਸੰਤ ਜਨ ਆਖਦੇ ਹਨ ਕਿ ਸਿਰਫ਼ ਪਰਮਾਤਮਾ ਦਾ ਨਾਮ ਹੀ ਚੰਗਾ ਹੈ।


ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥  

Ŧan ḏẖan āpan thāpi▫o har jap na nimakẖ jāpi▫o arath ḏarab ḏekẖ kacẖẖ sang nāhī cẖalnā. ||1||  

You claim that your body and wealth are your own; you do not chant the Lord's Name even for an instant. Look and see, that none of your possessions or riches shall go along with you. ||1||  

ਆਪਨ ਥਾਪਿਆ = (ਤੂੰ) ਆਪਣਾ ਮਿਥ ਲਿਆ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ {निमेष}। ਅਰਥੁ = ਧਨ। ਦ੍ਰਬੁ = {द्रव्य} ਧਨ। ਸੰਗਿ = ਨਾਲ ॥੧॥
ਤੂੰ ਇਸ ਸਰੀਰ ਨੂੰ ਇਸ ਧਨ ਨੂੰ ਆਪਣਾ ਸਮਝ ਰਿਹਾ ਹੈਂ, (ਇਹਨਾਂ ਦੇ ਮੋਹ ਵਿਚ ਫਸ ਕੇ) ਪਰਮਾਤਮਾ ਦਾ ਨਾਮ ਤੂੰ ਇਕ ਛਿਨ ਭਰ ਭੀ ਨਹੀਂ ਜਪਦਾ। ਵੇਖ, ਇਹ ਧਨ-ਪਦਾਰਥ ਕੁਝ ਭੀ (ਤੇਰੇ) ਨਾਲ ਨਹੀਂ ਜਾਵੇਗਾ ॥੧॥


ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ  

Jā ko re karam bẖalā ṯin ot gahī sanṯ palā ṯin nāhī re jam sanṯāvai sāḏẖū kī sangnā.  

One who has good karma, grasps the Protection of the hem of the Saints' robe; in the Saadh Sangat, the Company of the Holy, the Messenger of Death cannot threaten him.  

ਜਾ ਕੋ ਭਲਾ ਕਰਮੁ = ਜਿਸ ਦੀ ਚੰਗੀ ਕਿਸਮਤ। ਤਿਨਿ = ਉਸ (ਮਨੁੱਖ) ਨੇ। ਓਟ = ਆਸਰਾ। ਗਹੀ = ਫੜੀ, ਲਈ। ਪਲਾ = ਪੱਲਾ, ਲੜ। ਤਿਨ = ਉਹਨਾਂ ਨੂੰ {ਬਹੁ-ਵਚਨ}।
ਹੇ ਭਾਈ! ਜਿਸ ਮਨੁੱਖ ਦੀ ਚੰਗੀ ਕਿਸਮਤ ਹੋਈ, ਉਸ ਨੇ ਸੰਤਾਂ ਦਾ ਆਸਰਾ ਲਿਆ, ਉਸ ਨੇ ਸੰਤਾਂ ਦਾ ਪੱਲਾ ਫੜਿਆ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸੰਗਤ ਵਿਚ ਰਹਿੰਦੇ ਹਨ, ਉਹਨਾਂ ਨੂੰ ਮੌਤ ਦਾ ਡਰ ਸਤਾ ਨਹੀਂ ਸਕਦਾ।


ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥  

Pā▫i▫o re param niḏẖān miti▫o hai abẖimān ekai nirankār Nānak man lagnā. ||2||2||30||  

I have obtained the supreme treasure, and my egotism has been eradicated; Nanak's mind is attached to the One Formless Lord. ||2||2||30||  

ਨਿਧਾਨੁ = ਖ਼ਜ਼ਾਨਾ। ਏਕੈ ਨਿਰੰਕਾਰ = ਇਕ ਨਿਰੰਕਾਰ ਵਿਚ ॥੨॥੨॥੩੦॥
ਹੇ ਨਾਨਕ! ਜਿਸ ਮਨੁੱਖ ਦਾ ਮਨ ਸਿਰਫ਼ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ਉਸ ਨੇ ਸਭ ਤੋਂ ਵਧੀਆ ਖ਼ਜ਼ਾਨਾ ਲੱਭ ਲਿਆ ਉਸ ਦੇ ਅੰਦਰੋਂ ਅਹੰਕਾਰ ਮਿਟ ਗਿਆ ॥੨॥੨॥੩੦॥


        


© SriGranth.org, a Sri Guru Granth Sahib resource, all rights reserved.
See Acknowledgements & Credits