Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥  

Joban ḏẖan parabẖ▫ṯā kai maḏ mai ahinis rahai ḏivānā. ||1||  

In the pride of youth, wealth and glory, day and night, he remains intoxicated. ||1||  

ਜੋਬਨੁ = ਜਵਾਨੀ। ਪ੍ਰਭਤਾ = ਤਾਕਤ, ਹੁਕੂਮਤ। ਮਦ = ਨਸ਼ਾ। ਮੈ = ਵਿਚ। ਅਹਿ = ਦਿਨ। ਨਿਸਿ = ਰਾਤ। ਦਿਵਾਨਾ = ਪਾਗਲ, ਝੱਲਾ ॥੧॥
ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ ॥੧॥


ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਲਗਾਨਾ  

Ḏīn ḏa▫i▫āl saḏā ḏukẖ bẖanjan ṯā si▫o man na lagānā.  

God is merciful to the meek, and forever the Destroyer of pain, but the mortal does not center his mind on Him.  

ਦੁਖ ਭੰਜਨ = ਦੁੱਖਾਂ ਦਾ ਨਾਸ ਕਰਨ ਵਾਲਾ। ਸਿਉ = ਨਾਲ।
ਜੇਹੜਾ ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜਗਤ ਉਸ ਨਾਲ ਆਪਣਾ ਮਨ ਨਹੀਂ ਜੋੜਦਾ।


ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥  

Jan Nānak kotan mai kinhū gurmukẖ ho▫e pacẖẖānā. ||2||2||  

O servant Nanak, among millions, only a rare few, as Gurmukh, realize God. ||2||2||  

ਨਾਨਕ = ਹੇ ਨਾਨਕ! ਕੋਟਨ ਮੈ = ਕ੍ਰੋੜਾਂ ਵਿਚ। ਕਿਨਹੂ = ਕਿਸੇ ਵਿਰਲੇ ਨੇ। ਗੁਰਮੁਖਿ ਹੋਇ = ਗੁਰੂ ਦੀ ਸਰਨ ਪੈ ਕੇ ॥੨॥੨॥
ਹੇ ਦਾਸ ਨਾਨਕ! ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਈ ਹੈ ॥੨॥੨॥


ਧਨਾਸਰੀ ਮਹਲਾ  

Ḏẖanāsrī mėhlā 9.  

Dhanaasaree, Ninth Mehl:  

xxx
xxx


ਤਿਹ ਜੋਗੀ ਕਉ ਜੁਗਤਿ ਜਾਨਉ  

Ŧih jogī ka▫o jugaṯ na jān▫o.  

That Yogi does not know the way.  

ਤਿਹ ਜੋਗੀ ਕਉ = ਉਸ ਜੋਗੀ ਨੂੰ। ਜੁਗਤਿ = ਸਹੀ ਜੀਵਨ-ਜਾਚ। ਜਾਨਉ = ਜਾਨਉਂ, ਮੈਂ ਸਮਝਦਾ ਹਾਂ।
ਹੇ ਭਾਈ! ਮੈਂ ਸਮਝਦਾ ਹਾਂ ਕਿ ਉਸ ਜੋਗੀ ਨੂੰ (ਸਹੀ) ਜੀਵਨ-ਜਾਚ (ਅਜੇ) ਨਹੀਂ ਆਈ,


ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ  

Lobẖ moh mā▫i▫ā mamṯā fun jih gẖat māhi pacẖẖāna▫o. ||1|| rahā▫o.  

Understand that his heart is filled with greed, emotional attachment, Maya and egotism. ||1||Pause||  

ਫੁਨਿ = ਫਿਰ, ਅਤੇ। ਜਿਹ ਘਟ ਮਾਹਿ = ਜਿਸ (ਜੋਗੀ) ਦੇ ਹਿਰਦੇ ਵਿਚ। ਪਛਾਨਉ = ਪਛਾਨਉਂ, ਮੈਂ ਪਛਾਣਦਾ ਹਾਂ ॥੧॥
ਜਿਸ (ਜੋਗੀ) ਦੇ ਹਿਰਦੇ ਵਿਚ ਮੈਂ ਲੋਭ ਮਾਇਆ ਦੇ ਮੋਹ ਅਤੇ ਮਮਤਾ (ਦੀਆਂ ਲਹਰਾਂ ਉੱਠ ਰਹੀਆਂ) ਵੇਖਦਾ ਹਾਂ ॥੧॥ ਰਹਾਉ॥


ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ  

Par ninḏā usṯaṯ nah jā kai kancẖan loh samāno.  

One who does not slander or praise others, who looks upon gold and iron alike,  

ਜਾ ਕੈ = ਜਿਸ ਦੇ ਹਿਰਦੇ ਵਿਚ। ਕੰਚਨੁ = ਸੋਨਾ। ਲੋਹ = ਲੋਹਾ। ਸਮਾਨੋ = ਇਕੋ ਜਿਹਾ।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਾਈ ਨਿੰਦਿਆ ਨਹੀਂ ਹੈ, ਪਰਾਈ ਖ਼ੁਸ਼ਾਮਦ ਨਹੀਂ ਹੈ, ਜਿਸ ਨੂੰ ਸੋਨਾ ਲੋਹਾ ਇਕੋ ਜਿਹੇ ਦਿੱਸਦੇ ਹਨ,


ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥  

Harakẖ sog ṯe rahai aṯīṯā jogī ṯāhi bakẖāno. ||1||  

who is free from pleasure and pain - he alone is called a true Yogi. ||1||  

ਹਰਖ = ਖ਼ੁਸ਼ੀ। ਸੋਗ = ਗ਼ਮ। ਤੇ = ਤੋਂ। ਅਤੀਤਾ = ਵਿਰਕਤ, ਪਰੇ। ਤਾਹਿ = ਉਸ ਨੂੰ ਹੀ। ਬਖਾਨੋ = ਬਖਾਨੁ, ਆਖ ॥੧॥
ਜੇਹੜਾ ਮਨੁੱਖ ਖ਼ੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ; ਉਸ ਨੂੰ ਹੀ ਜੋਗੀ ਆਖ ॥੧॥


ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ  

Cẖancẖal man ḏah ḏis ka▫o ḏẖāvaṯ acẖal jāhi ṯẖėhrāno.  

The restless mind wanders in the ten directions - it needs to be pacified and restrained.  

ਚੰਚਲ = ਭਟਕਣ ਵਾਲਾ। ਦਹ = ਦਸ। ਦਿਸਿ = ਪਾਸਾ। ਕਉ = ਨੂੰ, ਵਲ। ਜਾਹਿ = ਜਿਸ ਨੇ। ਅਚਲੁ = ਅਡੋਲ।
(ਹੇ ਭਾਈ!) ਇਹ ਸਦਾ ਭਟਕਦਾ ਰਹਿਣ ਵਾਲਾ ਮਨ ਦਸੀਂ ਦੌੜਦਾ ਫਿਰਦਾ ਹੈ। ਜਿਸ ਮਨੁੱਖ ਨੇ ਇਸ ਨੂੰ ਅਡੋਲ ਕਰ ਕੇ ਟਿਕਾ ਲਿਆ ਹੈ,


ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥  

Kaho Nānak ih biḏẖ ko jo nar mukaṯ ṯāhi ṯum māno. ||2||3||  

Says Nanak, whoever knows this technique is judged to be liberated. ||2||3||  

ਕੋ = ਦਾ। ਇਹ ਬਿਧਿ ਕੋ = ਇਸ ਕਿਸਮ ਦਾ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਮਾਨੋ = ਮਾਨੁ, ਸਮਝ ॥੨॥੩॥
ਨਾਨਕ ਆਖਦਾ ਹੈ ਕਿ ਜੇਹੜਾ ਮਨੁੱਖ ਇਸ ਕਿਸਮ ਦਾ ਹੈ, ਸਮਝ ਲੈ ਕਿ ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਗਈ ਹੈ ॥੨॥੩॥


ਧਨਾਸਰੀ ਮਹਲਾ  

Ḏẖanāsrī mėhlā 9.  

Dhanaasaree, Ninth Mehl:  

xxx
xxx


ਅਬ ਮੈ ਕਉਨੁ ਉਪਾਉ ਕਰਉ  

Ab mai ka▫un upā▫o kara▫o.  

Now, what efforts should I make?  

ਅਬ = ਹੁਣ। ਕਉਨੁ = ਕੇਹੜਾ ਜਤਨ। ਕਰਉ = ਕਰਉਂ, ਮੈਂ ਕਰਾਂ।
ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ?


ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ  

Jih biḏẖ man ko sansā cẖūkai bẖa▫o niḏẖ pār para▫o. ||1|| rahā▫o.  

How can I dispel the anxieties of my mind? How can I cross over the terrifying world-ocean? ||1||Pause||  

ਜਿਹ ਬਿਧਿ = ਜਿਸ ਤਰੀਕੇ ਨਾਲ। ਕੋ = ਦਾ। ਸੰਸਾ = ਸਹਮ। ਚੂਕੈ = ਮੁੱਕ ਜਾਏ। ਭਉ ਨਿਧਿ = ਸੰਸਾਰ-ਸਮੁੰਦਰ। ਪਰਉ = ਪਰਉਂ, ਮੈਂ ਲੰਘ ਜਾਵਾਂ ॥੧॥
ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ ॥੧॥ ਰਹਾਉ॥


ਜਨਮੁ ਪਾਇ ਕਛੁ ਭਲੋ ਕੀਨੋ ਤਾ ਤੇ ਅਧਿਕ ਡਰਉ  

Janam pā▫e kacẖẖ bẖalo na kīno ṯā ṯe aḏẖik dara▫o.  

Obtaining this human incarnation, I have done no good deeds; this makes me very afraid!  

ਪਾਇ = ਹਾਸਲ ਕਰ ਕੇ। ਭਲੋ = ਭਲਾਈ। ਤਾ ਤੇ = ਇਸ ਤੋਂ, ਇਸ ਵਾਸਤੇ। ਅਧਿਕ = ਬਹੁਤ। ਡਰਉ = ਡਰਉਂ, ਮੈਂ ਡਰਦਾ ਹਾਂ।
ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ।


ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥  

Man bacẖ karam har gun nahī gā▫e yėh jī▫a socẖ ḏẖara▫o. ||1||  

In thought, word and deed, I have not sung the Lord's Praises; this thought worries my mind. ||1||  

ਮਨਿ = ਮਨ ਦੀ ਰਾਹੀਂ। ਬਚਿ = ਬਚਨ ਦੀ ਰਾਹੀਂ। ਕ੍ਰਮ = ਕਰਮ ਦੀ ਰਾਹੀਂ। ਯਹ ਸੋਚ = ਇਹ ਚਿੰਤਾ। ਜੀਅ = ਮਨ ਵਿਚ। ਧਰਉ = ਧਰਉਂ, ਮੈਂ ਧਰਦਾ ਹਾਂ ॥੧॥
ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ ॥੧॥


ਗੁਰਮਤਿ ਸੁਨਿ ਕਛੁ ਗਿਆਨੁ ਉਪਜਿਓ ਪਸੁ ਜਿਉ ਉਦਰੁ ਭਰਉ  

Gurmaṯ sun kacẖẖ gi▫ān na upji▫o pas ji▫o uḏar bẖara▫o.  

I listened to the Guru's Teachings, but spiritual wisdom did not well up within me; like a beast, I fill my belly.  

ਸੁਨਿ = ਸੁਣ ਕੇ। ਗਿਆਨੁ = ਆਤਮਕ ਜੀਵਨ ਦੀ ਸੂਝ। ਪਸੁ ਜਿਉ = ਪਸ਼ੂ ਵਾਂਗ। ਉਦਰੁ = ਢਿੱਡ। ਭਰਉ = ਭਰਉਂ, ਮੈਂ ਭਰਦਾ ਹਾਂ।
ਹੇ ਭਾਈ! ਗੁਰੂ ਦੀ ਮੱਤ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ।


ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥  

Kaho Nānak parabẖ biraḏ pacẖẖāna▫o ṯab ha▫o paṯiṯ ṯara▫o. ||2||4||9||9||13||58||4||93||  

Says Nanak, O God, please confirm Your Law of Grace; for only then can I, the sinner, be saved. ||2||4||9||9||13||58||4||93||  

ਪ੍ਰਭ = ਹੇ ਪ੍ਰਭੂ! ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਹਉ = ਮੈਂ। ਪਤਿਤ = ਵਿਕਾਰਾਂ ਵਿਚ ਡਿੱਗਾ ਹੋਇਆ, ਵਿਕਾਰੀ। ਤਰਉ = ਤਰਉਂ, ਮੈਂ ਤਰ ਸਕਦਾ ਹਾਂ ॥੨॥੪॥੯॥੯॥੧੩॥੫੮॥੪॥੯੩॥
ਨਾਨਕ ਆਖਦਾ ਹੈ ਕਿ ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇ ॥੨॥੪॥੯॥੯॥੧੩॥੫੮॥੪॥੯੩॥


ਧਨਾਸਰੀ ਮਹਲਾ ਘਰੁ ਅਸਟਪਦੀਆ  

Ḏẖanāsrī mėhlā 1 gẖar 2 asatpaḏī▫ā  

Dhanaasaree, First Mehl, Second House, Ashtapadees:  

xxx
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਗੁਰੁ ਸਾਗਰੁ ਰਤਨੀ ਭਰਪੂਰੇ  

Gur sāgar raṯnī bẖarpūre.  

The Guru is the ocean, filled with pearls.  

ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ।


ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ  

Amriṯ sanṯ cẖugėh nahī ḏūre.  

The Saints gather in the Ambrosial Nectar; they do not go far away from there.  

ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ।
ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ।


ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ  

Har ras cẖog cẖugėh parabẖ bẖāvai.  

They taste the subtle essence of the Lord; they are loved by God.  

ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ।
ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ।


ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥  

Sarvar mėh hans parānpaṯ pāvai. ||1||  

Within this pool, the swans find their Lord, the Lord of their souls. ||1||  

ਪ੍ਰਾਨਪਤਿ = ਪਰਮਾਤਮਾ ॥੧॥
(ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥


ਕਿਆ ਬਗੁ ਬਪੁੜਾ ਛਪੜੀ ਨਾਇ  

Ki▫ā bag bapuṛā cẖẖapṛī nā▫e.  

What can the poor crane accomplish by bathing in the mud puddle?  

ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ।
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ?


ਕੀਚੜਿ ਡੂਬੈ ਮੈਲੁ ਜਾਇ ॥੧॥ ਰਹਾਉ  

Kīcẖaṛ dūbai mail na jā▫e. ||1|| rahā▫o.  

It sinks into the mire, and its filth is not washed away. ||1||Pause||  

ਕੀਚੜਿ = ਚਿੱਕੜ ਵਿਚ ॥੧॥
(ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ॥੧॥ ਰਹਾਉ॥


ਰਖਿ ਰਖਿ ਚਰਨ ਧਰੇ ਵੀਚਾਰੀ  

Rakẖ rakẖ cẖaran ḏẖare vīcẖārī.  

After careful deliberation, the thoughtful person takes a step.  

ਰਖਿ ਰਖਿ = ਰੱਖ ਕੇ, ਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ।


ਦੁਬਿਧਾ ਛੋਡਿ ਭਏ ਨਿਰੰਕਾਰੀ  

Ḏubiḏẖā cẖẖod bẖa▫e nirankārī.  

Forsaking duality, he becomes a devotee of the Formless Lord.  

ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ।
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ।


ਮੁਕਤਿ ਪਦਾਰਥੁ ਹਰਿ ਰਸ ਚਾਖੇ  

Mukaṯ paḏārath har ras cẖākẖe.  

He obtains the treasure of liberation, and enjoys the sublime essence of the Lord.  

xxx
ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ।


ਆਵਣ ਜਾਣ ਰਹੇ ਗੁਰਿ ਰਾਖੇ ॥੨॥  

Āvaṇ jāṇ rahe gur rākẖe. ||2||  

His comings and goings end, and the Guru protects him. ||2||  

ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ ॥੨॥
ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ॥੨॥


ਸਰਵਰ ਹੰਸਾ ਛੋਡਿ ਜਾਇ  

Sarvar hansā cẖẖod na jā▫e.  

The swan do not leave this pool.  

xxx
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ,


ਪ੍ਰੇਮ ਭਗਤਿ ਕਰਿ ਸਹਜਿ ਸਮਾਇ  

Parem bẖagaṯ kar sahj samā▫e.  

In loving devotional worship, they merge in the Celestial Lord.  

ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ।
(ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ।


ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ  

Sarvar mėh hans hans mėh sāgar.  

The swans are in the pool, and the pool is in the swans.  

xxx
ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)-


ਅਕਥ ਕਥਾ ਗੁਰ ਬਚਨੀ ਆਦਰੁ ॥੩॥  

Akath kathā gur bacẖnī āḏar. ||3||  

They speak the Unspoken Speech, and they honor and revere the Guru's Word. ||3||  

ਆਦਰੁ = ਇੱਜ਼ਤ ॥੩॥
ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੩॥


ਸੁੰਨ ਮੰਡਲ ਇਕੁ ਜੋਗੀ ਬੈਸੇ  

Sunn mandal ik jogī baise.  

The Yogi, the Primal Lord, sits within the celestial sphere of deepest Samaadhi.  

ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ-ਚਰਨਾਂ ਵਿਚ ਜੁੜਿਆ ਹੋਇਆ।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ,


ਨਾਰਿ ਪੁਰਖੁ ਕਹਹੁ ਕੋਊ ਕੈਸੇ  

Nār na purakẖ kahhu ko▫ū kaise.  

He is not male, and He is not female; how can anyone describe Him?  

xxx
ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ)। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ?


ਤ੍ਰਿਭਵਣ ਜੋਤਿ ਰਹੇ ਲਿਵ ਲਾਈ  

Ŧaribẖavaṇ joṯ rahe liv lā▫ī.  

The three worlds continue to center their attention on His Light.  

ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ।
ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ,


ਸੁਰਿ ਨਰ ਨਾਥ ਸਚੇ ਸਰਣਾਈ ॥੪॥  

Sur nar nāth sacẖe sarṇā▫ī. ||4||  

The silent sages and the Yogic masters seek the Sanctuary of the True Lord. ||4||  

ਸੁਰਿ = ਦੇਵਤੇ ॥੪॥
ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ॥੪॥


ਆਨੰਦ ਮੂਲੁ ਅਨਾਥ ਅਧਾਰੀ  

Ānanḏ mūl anāth aḏẖārī.  

The Lord is the source of bliss, the support of the helpless.  

ਆਨੰਦ ਮੂਲੁ = ਆਨੰਦ ਦਾ ਸੋਮਾ।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ।


ਗੁਰਮੁਖਿ ਭਗਤਿ ਸਹਜਿ ਬੀਚਾਰੀ  

Gurmukẖ bẖagaṯ sahj bīcẖārī.  

The Gurmukhs worship and contemplate the Celestial Lord.  

ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ।
ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ।


ਭਗਤਿ ਵਛਲ ਭੈ ਕਾਟਣਹਾਰੇ  

Bẖagaṯ vacẖẖal bẖai kātaṇhāre.  

God is the Lover of His devotees, the Destroyer of fear.  

xxx
ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ।


ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥  

Ha▫umai mār mile pag ḏẖāre. ||5||  

Subduing ego, one meets the Lord, and places his feet on the Path. ||5||  

ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇ, ਜਾ ਕੇ ॥੫॥
ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ॥੫॥


ਅਨਿਕ ਜਤਨ ਕਰਿ ਕਾਲੁ ਸੰਤਾਏ  

Anik jaṯan kar kāl sanṯā▫e.  

He makes many efforts, but still, the Messenger of Death tortures him.  

ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ।
ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ।


ਮਰਣੁ ਲਿਖਾਇ ਮੰਡਲ ਮਹਿ ਆਏ  

Maraṇ likẖā▫e mandal mėh ā▫e.  

Destined only to die, he comes into the world.  

ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ।
ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ)।


        


© SriGranth.org, a Sri Guru Granth Sahib resource, all rights reserved.
See Acknowledgements & Credits