Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥  

कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥  

Ko▫ī aiso re bẖetai sanṯ merī lāhai sagal cẖinṯ ṯẖākur si▫o merā rang lāvai. ||2||  

Is there any such Saint, who would meet with me, take away my anxiety, and lead me to enshrine love for my Lord and Master. ||2||  

ਰੇ = ਹੇ ਭਾਈ! ਭੇਟੈ = ਮਿਲ ਪਏ। ਲਾਹੈ = ਦੂਰ ਕਰ ਦੇਵੇ। ਸਿਉ = ਨਾਲ। ਰੰਗੁ = ਪਿਆਰ। ਲਾਵੈ = ਜੋੜ ਦੇਵੇ ॥੨॥
(ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ॥੨॥


ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਧੀਰਹਿ ਮੇਰੇ ਘਰ ਕੇ ਪੰਚਾ  

पड़े रे सगल बेद नह चूकै मन भेद इकु खिनु न धीरहि मेरे घर के पंचा ॥  

Paṛe re sagal beḏ nah cẖūkai man bẖeḏ ik kẖin na ḏẖīrėh mere gẖar ke pancẖā.  

I have read all the Vedas, and yet the sense of separation in my mind still has not been removed; the five thieves of my house are not quieted, even for an instant.  

ਰੇ = ਹੇ ਭਾਈ! ਸਗਲ = ਸਾਰੇ। ਚੂਕੈ = ਮੁੱਕਦਾ। ਭੇਦ = ਵਿੱਥ। ਧੀਰਹਿ = ਧੀਰਜ ਕਰਦੇ। ਪੰਚਾ = ਗਿਆਨ-ਇੰਦ੍ਰੇ।
ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ।


ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥  

कोई ऐसो रे भगतु जु माइआ ते रहतु इकु अम्रित नामु मेरै रिदै सिंचा ॥३॥  

Ko▫ī aiso re bẖagaṯ jo mā▫i▫ā ṯe rahaṯ ik amriṯ nām merai riḏai sincẖā. ||3||  

Is there any devotee, who is unattached to Maya, who may irrigate my mind with the Ambrosial Naam, the Name of the One Lord? ||3||  

ਰਹਤੁ = ਨਿਰਲੇਪ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਿਦੈ = ਹਿਰਦੇ ਵਿਚ। ਸਿੰਚਾ = ਸਿੰਜ ਦੇਵੇ ॥੩॥
ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ॥੩॥


ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਮਾਨੈ  

जेते रे तीरथ नाए अह्मबुधि मैलु लाए घर को ठाकुरु इकु तिलु न मानै ॥  

Jeṯe re ṯirath nā▫e ahaʼn▫buḏẖ mail lā▫e gẖar ko ṯẖākur ik ṯil na mānai.  

In spite of the many places of pilgrimage for people to bathe in, their minds are still stained by their stubborn ego; the Lord Master is not pleased by this at all.  

ਜੇਤੇ = ਜਿਤਨੇ ਹੀ। ਅਹੰਬੁਧਿ = ਹਉਮੈ ਵਾਲੀ ਅਕਲ। ਘਰ ਕੋ ਠਾਕੁਰੁ = ਹਿਰਦੇ ਘਰ ਦਾ ਮਾਲਕ ਪ੍ਰਭੂ। ਮਾਨੈ = ਮੰਨਦਾ, ਪਤੀਜਦਾ।
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ।


ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥  

कदि पावउ साधसंगु हरि हरि सदा आनंदु गिआन अंजनि मेरा मनु इसनानै ॥४॥  

Kaḏ pāva▫o sāḏẖsang har har saḏā ānanḏ gi▫ān anjan merā man isnānai. ||4||  

When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4||  

ਪਾਵਉ = ਪਾਵਉਂ, ਮੈਂ ਪ੍ਰਾਪਤ ਕਰਾਂ। ਸੰਗੁ = ਸਾਥ, ਮਿਲਾਪ। ਅੰਜਨਿ = ਸੁਰਮੇ ਨਾਲ ॥੪॥
(ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤ ਪ੍ਰਾਪਤ ਕਰ ਸਕਾਂ, (ਸਾਧ ਸੰਗਤ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ॥੪॥


ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ  

सगल अस्रम कीने मनूआ नह पतीने बिबेकहीन देही धोए ॥  

Sagal asram kīne manū▫ā nah paṯīne bibekhīn ḏehī ḏẖo▫e.  

I have followed the four stages of life, but my mind is not satisfied; I wash my body, but it is totally lacking in understanding.  

ਆਸ੍ਰਮ = ਸਾਰੀ ਉਮਰ ਦੇ ਚਾਰ ਹਿੱਸਿਆਂ ਦੇ ਵਖ ਵਖ ਧਰਮ {ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ, ਸੰਨਿਆਸ; ਇਹ ਹਨ ਚਾਰ ਆਸ੍ਰਮ}। ਬਿਬੇਕਹੀਨ = ਵਿਚਾਰ ਤੋਂ ਸੱਖਣਾ। ਦੇਹੀ = ਸਰੀਰ।
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ।


ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥  

कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥  

Ko▫ī pā▫ī▫ai re purakẖ biḏẖāṯā pārbarahm kai rang rāṯā mere man kī ḏurmaṯ mal kẖo▫e. ||5||  

If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. ||5||  

ਬਿਧਾਤਾ = ਕਰਤਾਰ। ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਰੰਗਿਆ ਹੋਇਆ ॥੫॥
ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮੱਤ ਦੀ ਮੈਲ ਦੂਰ ਕਰ ਦੇਵੇ ॥੫॥


ਕਰਮ ਧਰਮ ਜੁਗਤਾ ਨਿਮਖ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਲੇਖੈ  

करम धरम जुगता निमख न हेतु करता गरबि गरबि पड़ै कही न लेखै ॥  

Karam ḏẖaram jugṯā nimakẖ na heṯ karṯā garab garab paṛai kahī na lekẖai.  

One who is attached to religious rituals, does not love the Lord, even for an instant; he is filled with pride, and he is of no account.  

ਕਰਮ ਧਰਮ = ਮਿਥੇ ਹੋਏ ਧਾਰਮਿਕ ਕਰਮ। ਕਰਮ ਧਰਮ ਜੁਗਤਾ = (ਤੀਰਥ ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮਾਂ ਵਿਚ ਰੁੱਝਾ ਹੋਇਆ। ਨਿਮਖ = ਅੱਖ ਝਮਕਣ ਜਿਤਨਾ ਸਮਾ। ਹੇਤੁ = (ਪ੍ਰਭੂ ਨਾਲ) ਪ੍ਰੇਮ। ਗਰਬਿ ਗਰਬਿ = ਮੁੜ ਮੁੜ ਅਹੰਕਾਰ ਵਿਚ। ਪੜੈ = ਪੈਂਦਾ ਹੈ।
ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ।


ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥  

जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥  

Jis bẖetī▫ai safal mūraṯ karai saḏā kīraṯ gur parsāḏ ko▫ū neṯarahu pekẖai. ||6||  

One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. ||6||  

ਜਿਸੁ = ਜਿਸ ਮਨੁੱਖ ਨੂੰ। ਭੇਟੀਐ = ਮਿਲਦਾ ਹੈ। ਸਫਲ ਮੂਰਤਿ = ਉਹ ਗੁਰੂ ਜਿਸ ਦੀ ਹਸਤੀ ਸਾਰੇ ਫਲ ਦੇਂਦੀ ਹੈ। ਕੀਰਤਿ = ਸਿਫ਼ਤ-ਸਾਲਾਹ। ਪਰਸਾਦਿ = ਕਿਰਪਾ ਨਾਲ ॥੬॥
ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ॥੬॥


ਮਨਹਠਿ ਜੋ ਕਮਾਵੈ ਤਿਲੁ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ  

मनहठि जो कमावै तिलु न लेखै पावै बगुल जिउ धिआनु लावै माइआ रे धारी ॥  

Manhaṯẖ jo kamāvai ṯil na lekẖai pāvai bagul ji▫o ḏẖi▫ān lāvai mā▫i▫ā re ḏẖārī.  

One who acts through stubbornness is of no account at all; like a crane, he pretends to meditate, but he is still stuck in Maya.  

ਹਠਿ = ਹਠ ਨਾਲ। ਤਿਲ = ਰਤਾ ਭਰ ਭੀ। ਬਗੁਲ = ਬਗੁਲਾ। ਮਾਇਆ ਧਾਰੀ = ਆਪਣੇ ਮਨ ਵਿਚ ਮਾਇਆ ਦਾ ਹੀ ਮੋਹ ਟਿਕਾਈ ਰੱਖਣ ਵਾਲਾ।
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ।


ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥  

कोई ऐसो रे सुखह दाई प्रभ की कथा सुनाई तिसु भेटे गति होइ हमारी ॥७॥  

Ko▫ī aiso re sukẖah ḏā▫ī parabẖ kī kathā sunā▫ī ṯis bẖete gaṯ ho▫e hamārī. ||7||  

Is there any such Giver of peace, who can recite to me the sermon of God? Meeting him, I would be emancipated. ||7||  

ਸੁਖਹ ਦਾਈ = ਆਤਮਕ ਆਨੰਦ ਦੇਣ ਵਾਲਾ। ਤਿਸੁ ਭੇਟੇ = ਉਸ ਨੂੰ ਮਿਲਿਆਂ। ਗਤਿ = ਉੱਚੀ ਆਤਮਕ ਅਵਸਥਾ ॥੭॥
ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ॥੭॥


ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ  

सुप्रसंन गोपाल राइ काटै रे बंधन माइ गुर कै सबदि मेरा मनु राता ॥  

Suparsan gopāl rā▫e kātai re banḏẖan mā▫e gur kai sabaḏ merā man rāṯā.  

When the Lord, my King, is totally pleased with me, He will break the bonds of Maya for me; my mind is imbued with the Word of the Guru's Shabad.  

ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ। ਰੇ = ਹੇ ਭਾਈ! ਮਾਇ = ਮਾਇਆ (ਦੇ)। ਕੈ ਸਬਦਿ = ਦੇ ਸ਼ਬਦ ਵਿਚ। ਰਾਤਾ = ਮਗਨ।
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ।


ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥  

सदा सदा आनंदु भेटिओ निरभै गोबिंदु सुख नानक लाधे हरि चरन पराता ॥८॥  

Saḏā saḏā ānanḏ bẖeti▫o nirbẖai gobinḏ sukẖ Nānak lāḏẖe har cẖaran parāṯā. ||8||  

I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. ||8||  

ਪਰਾਤਾ = ਪੈ ਕੇ ॥੮॥
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੮॥


ਸਫਲ ਸਫਲ ਭਈ ਸਫਲ ਜਾਤ੍ਰਾ  

सफल सफल भई सफल जात्रा ॥  

Safal safal bẖa▫ī safal jāṯrā.  

My Yatra, my life pilgrimage, has become fruitful, fruitful, fruitful.  

ਜਾਤ੍ਰਾ = ਮਨੁੱਖਾ ਜੀਵਨ ਦਾ ਸਫ਼ਰ।
(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ।


ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥  

आवण जाण रहे मिले साधा ॥१॥ रहाउ दूजा ॥१॥३॥  

Āvaṇ jāṇ rahe mile sāḏẖā. ||1|| rahā▫o ḏūjā. ||1||3||.  

My comings and goings have ended, since I met the Holy Saint. ||1||Second. Pause||1||3||  

ਰਹੇ = ਮੁੱਕ ਗਏ। ਮਿਲੇ = ਮਿਲਿ, ਮਿਲ ਕੇ। ਸਾਧਾ = ਸਾਧ, ਗੁਰੂ (ਨੂੰ) ॥੧॥ਰਹਾਉ ਦੂਜਾ॥੧॥੩॥
ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥੩॥


ਧਨਾਸਰੀ ਮਹਲਾ ਛੰਤ  

धनासरी महला १ छंत  

Ḏẖanāsrī mėhlā 1 cẖẖanṯ  

Dhanaasaree, First Mehl, Chhant:  

xxx
ਰਾਗ ਧਨਾਸਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ  

तीरथि नावण जाउ तीरथु नामु है ॥  

Ŧirath nāvaṇ jā▫o ṯirath nām hai.  

Why should I bathe at sacred shrines of pilgrimage? The Naam, the Name of the Lord, is the sacred shrine of pilgrimage.  

ਤੀਰਥਿ = ਤੀਰਥ ਉਤੇ। ਜਾਉ = ਮੈਂ ਜਾਂਦਾ ਹਾਂ।
ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ।


ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ  

तीरथु सबद बीचारु अंतरि गिआनु है ॥  

Ŧirath sabaḏ bīcẖār anṯar gi▫ān hai.  

My sacred shrine of pilgrimage is spiritual wisdom within, and contemplation on the Word of the Shabad.  

ਸਬਦ ਬੀਚਾਰੁ = ਸ਼ਬਦ ਦੀ ਵਿਚਾਰ। ਅੰਤਰਿ = ਅੰਦਰ, ਮਨ ਵਿਚ।
ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ।


ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ  

गुर गिआनु साचा थानु तीरथु दस पुरब सदा दसाहरा ॥  

Gur gi▫ān sācẖā thān ṯirath ḏas purab saḏā ḏasāhrā.  

The spiritual wisdom given by the Guru is the True sacred shrine of pilgrimage, where the ten festivals are always observed.  

ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ। ਸਾਚਾ = ਸਦਾ-ਥਿਰ ਰਹਿਣ ਵਾਲਾ। ਦਸ ਪੁਰਬ = ਦਸ ਪਵਿਤ੍ਰ ਦਿਹਾੜੇ {ਮੱਸਿਆ, ਸੰਗ੍ਰਾਂਦ, ਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਣ, ਚੰਦ ਗ੍ਰਹਣ, ਦੋ ਅਸ਼ਟਮੀਆਂ, ਦੋ ਚੌਦੇਂ}। ਦਸਾਹਰਾ = ਦਸ ਪਾਪ ਹਰਨ ਵਾਲਾ ਦਿਨ, ਜੇਠ ਸੁਦੀ ਦਸਮੀ, ਗੰਗਾ ਦਾ ਜਨਮ ਦਿਨ।
ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ।


ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ  

हउ नामु हरि का सदा जाचउ देहु प्रभ धरणीधरा ॥  

Ha▫o nām har kā saḏā jācẖa▫o ḏeh parabẖ ḏẖarṇīḏẖarā.  

I constantly beg for the Name of the Lord; grant it to me, O God, Sustainer of the world.  

ਹਉ = ਮੈਂ। ਜਾਚਉ = ਮੰਗਦਾ ਹਾਂ। ਧਰਣੀਧਰਾ = {ਧਰਣੀ = ਧਰਤੀ। ਧਰ = ਆਸਰਾ} ਹੇ ਧਰਤੀ ਦੇ ਆਸਰੇ ਪ੍ਰਭੂ!
ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! (ਮੈਨੂੰ ਆਪਣਾ ਨਾਮ) ਦੇਹ।


ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ  

संसारु रोगी नामु दारू मैलु लागै सच बिना ॥  

Sansār rogī nām ḏārū mail lāgai sacẖ binā.  

The world is sick, and the Naam is the medicine to cure it; without the True Lord, filth sticks to it.  

xxx
ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ।


ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥  

गुर वाकु निरमलु सदा चानणु नित साचु तीरथु मजना ॥१॥  

Gur vāk nirmal saḏā cẖānaṇ niṯ sācẖ ṯirath majnā. ||1||  

The Guru's Word is immaculate and pure; it radiates a steady Light. Constantly bathe in such a true shrine of pilgrimage. ||1||  

ਸਾਚੁ = ਸਦਾ-ਥਿਰ ਰਹਿਣ ਵਾਲਾ। ਮਜਨਾ = ਇਸ਼ਨਾਨ ॥੧॥
ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ ॥੧॥


ਸਾਚਿ ਲਾਗੈ ਮੈਲੁ ਕਿਆ ਮਲੁ ਧੋਈਐ  

साचि न लागै मैलु किआ मलु धोईऐ ॥  

Sācẖ na lāgai mail ki▫ā mal ḏẖo▫ī▫ai.  

Filth does not stick to the true ones; what filth do they have to wash off?  

ਸਾਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ)। ਕਿਆ ਧੋਈਐ = (ਤੀਰਥ ਆਦਿਕਾਂ ਤੇ ਜਾ ਕੇ) ਧੋਣ ਦੀ ਲੋੜ ਨਹੀਂ ਪੈਂਦੀ।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ।


ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ  

गुणहि हारु परोइ किस कउ रोईऐ ॥  

Guṇėh hār paro▫e kis ka▫o ro▫ī▫ai.  

If one strings a garland of virtues for oneself, what is there to cry for?  

ਗੁਣਹਿ ਹਾਰੁ = ਗੁਣਾਂ ਦਾ ਹਾਰ। ਪਰੋਇ = ਪ੍ਰੋ ਕੇ। ਕਿਸ ਕਉ ਰੋਈਐ = ਕਿਸੇ ਅੱਗੇ ਪੁਕਾਰ ਕਰਨ ਦੀ ਲੋੜ ਨਹੀਂ ਰਹਿੰਦੀ।
ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।


ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਆਵਏ  

वीचारि मारै तरै तारै उलटि जोनि न आवए ॥  

vīcẖār mārai ṯarai ṯārai ulat jon na āv▫e.  

One who conquers his own self through contemplation is saved, and saves others as well; he does not come to be born again.  

ਵੀਚਾਰਿ = ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ। ਉਲਟਿ = ਮੁੜ। ਆਵਏ = ਆਵੈ, ਆਉਂਦਾ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ।


ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ  

आपि पारसु परम धिआनी साचु साचे भावए ॥  

Āp pāras param ḏẖi▫ānī sācẖ sācẖe bẖāv▫e.  

The supreme meditator is Himself the philosopher's stone, which transforms lead into gold. The true man is pleasing to the True Lord.  

ਪਾਰਸੁ = ਧਾਤਾਂ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪਰਮ ਧਿਆਨੀ = ਬਹੁਤ ਉੱਚੀ ਸੁਰਤ ਦਾ ਮਾਲਕ। ਸਾਚੁ = ਸਦਾ-ਥਿਰ ਪ੍ਰਭੂ ਦਾ ਰੂਪ। ਭਾਵਏ = ਭਾਵੈ, ਪਸੰਦ ਆ ਜਾਂਦਾ ਹੈ।
ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।


ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ  

आनंदु अनदिनु हरखु साचा दूख किलविख परहरे ॥  

Ānanḏ an▫ḏin harakẖ sācẖā ḏūkẖ kilvikẖ parhare.  

He is in ecstasy, truly happy, night and day; his sorrows and sins are taken away.  

ਅਨਦਿਨੁ = ਹਰ ਰੋਜ਼। ਹਰਖੁ = ਖ਼ੁਸ਼ੀ। ਕਿਲਵਿਖ = ਪਾਪ। ਪਰਹਰੇ = ਦੂਰ ਕਰ ਲੈਂਦਾ ਹੈ।
ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।


ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥  

सचु नामु पाइआ गुरि दिखाइआ मैलु नाही सच मने ॥२॥  

Sacẖ nām pā▫i▫ā gur ḏikẖā▫i▫ā mail nāhī sacẖ mane. ||2||  

He finds the True Name, and beholds the Guru; with the True Name in his mind, no filth sticks to him. ||2||  

ਗੁਰਿ = ਗੁਰੂ ਨੇ। ਸਚ ਮਨੇ = ਸਦਾ-ਥਿਰ ਨਾਮ ਨੂੰ ਜਪਣ ਵਾਲੇ ਮਨ ਨੂੰ ॥੨॥
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ ॥੨॥


ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ  

संगति मीत मिलापु पूरा नावणो ॥  

Sangaṯ mīṯ milāp pūrā nāvṇo.  

O friend, association with the Holy is the perfect cleansing bath.  

ਮੀਤ ਮਿਲਾਪੁ = ਮਿੱਤ੍ਰ ਪ੍ਰਭੂ ਦਾ ਮਿਲਾਪ। ਨਾਵਣੋ = ਨਾਵਣੁ, ਇਸ਼ਨਾਨ।
ਸਾਧ ਸੰਗਤ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ।


        


© SriGranth.org, a Sri Guru Granth Sahib resource, all rights reserved.
See Acknowledgements & Credits