Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਿਰੀਰਾਗੁ ਮਹਲਾ  

Siree Raag, Third Mehl:  

xxx
xxx


ਸਤਿਗੁਰਿ ਮਿਲਿਐ ਫੇਰੁ ਪਵੈ ਜਨਮ ਮਰਣ ਦੁਖੁ ਜਾਇ  

Meeting with the True Guru, you shall not have to go through the cycle of reincarnation again; the pains of birth and death will be taken away.  

ਸਤਿਗੁਰਿ = ਸਤਿਗੁਰ ਦੀ ਰਾਹੀਂ। ਮਿਲਿਐ = ਮਿਲਣ ਦੀ ਰਾਹੀਂ। ਸਤਿਗੁਰਿ ਮਿਲਿਐ = {Locative Absolute} ਜੇ ਸਤਿਗੁਰੂ ਮਿਲ ਪਏ, ਗੁਰੂ ਦੇ ਮਿਲਿਆਂ। ਫੇਰੁ = (ਜਨਮ ਮਰਨ ਦਾ) ਗੇੜ, ਫੇਰਾ।
ਜੇ ਗੁਰੂ ਮਿਲ ਪਏ ਤਾਂ (ਚੌਰਾਸੀ ਲੱਖ ਜੂਨਾਂ ਵਾਲਾ) ਫੇਰਾ ਨਹੀਂ ਪੈਂਦਾ, ਜਨਮ ਮਰਨ ਵਿਚ ਪਾਣ ਵਾਲਾ ਦੁਖ ਦੂਰ ਹੋ ਜਾਂਦਾ ਹੈ।


ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥  

Through the Perfect Word of the Shabad, all understanding is obtained; remain absorbed in the Name of the Lord. ||1||  

ਸਬਦਿ = ਸ਼ਬਦ ਦੀ ਰਾਹੀਂ। ਨਾਮੈ = ਨਾਮ ਵਿਚ ॥੧॥
ਪੂਰੇ (ਅਭੁੱਲ) ਗੁਰੂ ਦੇ ਸ਼ਬਦ ਵਿਚ ਜੁੜਿਆਂ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ, (ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਪਰਮਾਤਮਾ ਦੇ ਨਾਮ ਵਿਚ ਲੀਨ ਟਿਕਿਆ ਰਹਿੰਦਾ ਹੈ ॥੧॥


ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ  

O my mind, focus your consciousness on the True Guru.  

ਸਿਉ = ਨਾਲ।
ਹੇ ਮੇਰੇ ਮਨ! ਗੁਰੂ ਨਾਲ ਚਿੱਤ ਜੋੜ।


ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ  

The Immaculate Naam itself, ever-fresh, comes to abide within the mind. ||1||Pause||  

ਸਦ = ਸਦਾ। ਨਵਤਨੋ = ਨਵਤਨੁ, ਨਵਾਂ, ਨਿੱਤ ਨਵੇਂ ਆਨੰਦ ਵਾਲਾ, ਜਿਸ ਤੋਂ ਮਨ ਕਦੇ ਭੀ ਨਾਹ ਅੱਕੇ। ਮਨਿ = ਮਨ ਵਿਚ ॥੧॥
(ਗੁਰੂ ਦੀ ਸਰਨ ਪਿਆਂ) ਪਰਮਾਤਮਾ ਦਾ ਪਵਿੱਤ੍ਰ ਨਾਮ ਸਦਾ ਨਵੇਂ ਆਨੰਦ ਵਾਲਾ ਲੱਗਦਾ ਹੈ, ਤੇ ਪਰਮਾਤਮਾ ਆਪ ਮਨ ਵਿਚ ਆ ਵੱਸਦਾ ਹੈ ॥੧॥ ਰਹਾਉ॥


ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ  

O Dear Lord, please protect and preserve me in Your Sanctuary. As You keep me, so do I remain.  

ਹਰਿ ਜੀਉ = ਹੇ ਪ੍ਰਭੂ ਜੀ!
ਹੇ ਪ੍ਰਭੂ ਜੀ! ਤੂੰ (ਜੀਵਾਂ ਨੂੰ) ਆਪਣੀ ਸਰਨ ਵਿਚ ਰੱਖ, ਜਿਸ ਆਤਮਕ ਅਵਸਥਾ ਵਿਚ ਤੂੰ (ਜੀਵਾਂ ਨੂੰ) ਰੱਖਦਾ ਹੈਂ ਉਸੇ ਵਿਚ ਉਹ ਰਹਿੰਦੇ ਹਨ।


ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥  

Through the Word of the Guru's Shabad, the Gurmukh remains dead while yet alive, and swims across the terrifying world-ocean. ||2||  

ਜੀਵਤੁ ਮਰੈ = ਜੀਊਂਦਾ ਮਰੇ, ਆਪਾ-ਭਾਵ ਤਿਆਗੇ, ਨਫ਼ਸ ਦੇ ਪਿੱਛੇ ਤੁਰਨੋਂ ਹਟੇ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਭਵਜਲੁ = ਸੰਸਾਰ-ਸਮੁੰਦਰ ॥੨॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਮਨੁੱਖ ਦੁਨੀਆ ਵਿਚ ਵਿਚਰਦਾ ਹੋਇਆ ਹੀ ਵਿਕਾਰਾਂ ਵਲੋਂ ਹਟਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥


ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ  

By great good fortune, the Name is obtained. Following the Guru's Teachings, through the Shabad, you shall be exalted.  

ਭਾਗਿ = ਭਾਗ ਨਾਲ, ਕਿਸਮਤ ਨਾਲ। ਸੁਹਾਈ = (ਜ਼ਿੰਦਗੀ) ਸੋਹਣੀ ਬਣ ਜਾਂਦੀ ਹੈ।
ਪਰਮਾਤਮਾ ਦਾ ਨਾਮ ਵੱਡੀ ਕਿਸਮਤ ਨਾਲ ਮਿਲਦਾ ਹੈ। ਗੁਰੂ ਦੀ ਮੱਤ ਤੇ ਤੁਰਿਆਂ ਗੁਰੂ ਦੇ ਸ਼ਬਦ ਵਿਚ ਜੁੜਿਆਂ ਜ਼ਿੰਦਗੀ ਸੋਹਣੀ ਬਣ ਜਾਂਦੀ ਹੈ।


ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥  

God, the Creator Himself, dwells within the mind; remain absorbed in the state of intuitive balance. ||3||  

ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ ॥੩॥
ਕਰਤਾਰ ਪ੍ਰਭੂ ਆਪ ਹੀ ਮਨ ਵਿਚ ਆ ਵੱਸਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ) ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੩॥


ਇਕਨਾ ਮਨਮੁਖਿ ਸਬਦੁ ਭਾਵੈ ਬੰਧਨਿ ਬੰਧਿ ਭਵਾਇਆ  

Some are self-willed manmukhs; they do not love the Word of the Shabad. Bound in chains, they wander lost in reincarnation.  

ਮਨਮੁਖਿ = ਮਨ ਦੇ ਪਿੱਛੇ ਤੁਰਨ ਕਰ ਕੇ। ਬੰਧਨਿ = ਬੰਧਨ ਵਿਚ। ਬੰਧਿ = ਬੰਨ੍ਹ ਕੇ।
ਕਈ ਐਸੇ ਹਨ ਜੋ ਆਪਣੇ ਹੀ ਮਨ ਦੇ ਪਿੱਛੇ ਤੁਰਦੇ ਹਨ, ਉਹਨਾਂ ਨੂੰ ਗੁਰੂ ਦਾ ਸ਼ਬਦ ਪਿਆਰਾ ਨਹੀਂ ਲੱਗਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ) ਬੰਧਨ ਵਿਚ ਬੰਨ੍ਹ ਕੇ (ਜਨਮ ਮਰਨ ਦੇ ਗੇੜ ਵਿਚ) ਭਵਾਇਆ ਜਾਂਦਾ ਹੈ।


ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥  

Through 8.4 million lifetimes, they wander over and over again; they waste away their lives in vain. ||4||  

xxx॥੪॥
ਉਹ ਚੌਰਾਸੀ ਲੱਖ ਜੂਨਾਂ ਵਿਚ ਮੁੜ ਮੁੜ ਜੰਮਦਾ ਹੈ, ਤੇ ਆਪਣਾ (ਮਨੁੱਖਾ) ਜਨਮ ਵਿਅਰਥ ਗਵਾ ਜਾਂਦਾ ਹੈ ॥੪॥


ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ  

In the minds of the devotees there is bliss; they are attuned to the Love of the True Word of the Shabad.  

ਮਨਿ = ਮਨ ਵਿਚ। ਸਬਦਿ = ਸ਼ਬਦ ਦੀ ਰਾਹੀਂ। ਰੰਗਿ = ਪ੍ਰੇਮ ਵਿਚ।
ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ।


ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥  

Night and day, they constantly sing the Glories of the Immaculate Lord; with intuitive ease, they are absorbed into the Naam, the Name of the Lord. ||5||  

ਅਨਦਿਨੁ = ਹੋਰ ਰੋਜ਼ ॥੫॥
ਉਹ ਸਦਾ ਹਰ ਵੇਲੇ ਪਰਮਾਤਮਾ ਦੇ ਪਵਿਤ੍ਰ ਗੁਣ ਗਾਂਦੇ ਰਹਿੰਦੇ ਹਨ, (ਜਿਸ ਦੀ ਬਰਕਤਿ ਨਾਲ ਉਹ) ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਨਾਮ ਵਿਚ ਹੀ ਲੀਨ ਰਹਿੰਦੇ ਹਨ ॥੫॥


ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ  

The Gurmukhs speak the Ambrosial Bani; they recognize the Lord, the Supreme Soul in all.  

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਆਤਮ ਰਾਮੁ = ਪਰਮਾਤਮਾ। ਪਛਾਣੀ = ਪਛਾਣਿ, ਪਛਾਣ ਕੇ।
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ।


ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥  

They serve the One; they worship and adore the One. The Gurmukhs speak the Unspoken Speech. ||6||  

ਸੇਵਨਿ = ਸੇਂਵਦੇ ਹਨ, ਸਿਮਰਦੇ ਹਨ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਕਥ = ਉਸ ਪਰਮਾਤਮਾ ਦੀ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ॥੬॥
ਗੁਰੂ ਦੀ ਸਰਨ ਪੈ ਕੇ ਉਹ ਮਨੁੱਖ ਇਕ ਪਰਮਾਤਮਾ ਦਾ ਹੀ ਸਿਮਰਨ ਕਰਦੇ ਹਨ। ਪਰਮਾਤਮਾ ਦਾ ਹੀ ਆਰਾਧਨ ਕਰਦੇ ਹਨ, ਤੇ ਉਸ ਪਰਮਾਤਮਾ ਦੀਆਂ ਹੀ ਕਥਾ-ਕਹਾਣੀਆਂ ਕਰਦੇ ਹਨ ਜਿਸ ਦੇ ਸਾਰੇ ਗੁਣ ਬਿਆਨ ਨਹੀਂ ਹੋ ਸਕਦੇ ॥੬॥


ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ  

The Gurmukhs serve their True Lord and Master, who comes to dwell in the mind.  

ਸਚਾ = ਸੱਚਾ, ਸਦਾ-ਥਿਰ ਰਹਿਣ ਵਾਲਾ। ਆਇ = ਆ ਕੇ।
ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ। ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ, ਉਹਨਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ।


ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥  

They are forever attuned to the Love of the True One, who bestows His Mercy and unites them with Himself. ||7||  

xxx॥੭॥
(ਉਹ ਵਡ-ਭਾਗੀ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਨਾਲ ਜੁੜੇ ਰਹਿੰਦੇ ਹਨ, ਪ੍ਰਭੂ ਆਪਣੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੭॥


ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ  

He Himself does, and He Himself causes others to do; He wakes some from their sleep.  

ਦੇਇ ਜਗਾਇ = ਜਗਾ ਦੇਂਦਾ ਹੈ।
(ਪਰ ਇਹ ਸਾਰੀ ਖੋਜ ਪਰਮਾਤਮਾ ਦੇ ਆਪਣੇ ਹੀ ਹੱਥ ਵਿਚ ਹੈ) ਪ੍ਰਭੂ ਆਪ ਹੀ (ਸਭ ਜੀਵਾਂ ਵਿਚ ਪ੍ਰੇਰਕ ਹੋ ਕੇ ਸਭ ਕੁਝ) ਕਰਦਾ ਹੈ ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ। ਮਾਇਆ ਦੀ ਨੀਂਦ ਵਿੱਚ ਸੁੱਤੇ ਹੋਏ ਕਈ ਜੀਵਾਂ ਨੂੰ ਭੀ ਪ੍ਰਭੂ ਆਪ ਹੀ ਜਗਾ ਦੇਂਦਾ ਹੈ।


ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥  

He Himself unites us in Union; Nanak is absorbed in the Shabad. ||8||7||24||  

ਸਬਦਿ ਮਿਲਾਇ = ਸ਼ਬਦ ਵਿਚ ਜੋੜ ਕੇ ॥੮॥੭॥੨੪॥
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੋੜ ਕੇ ਪ੍ਰਭੂ ਆਪ ਹੀ (ਉਹਨਾਂ ਨੂੰ) ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ॥੮॥੭॥੨੪॥


ਸਿਰੀਰਾਗੁ ਮਹਲਾ  

Siree Raag, Third Mehl:  

xxx
xxx


ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ  

Serving the True Guru, the mind becomes immaculate, and the body becomes pure.  

ਸੇਵਿਐ = ਜੇ ਸੇਵਾ ਕੀਤੀ ਜਾਏ, ਜੇ ਸਰਨ ਲਈ ਜਾਏ।
ਜੇ ਗੁਰੂ ਦਾ ਪੱਲਾ ਫੜੀ ਰੱਖੀਏ, ਤਾਂ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟੇ ਰਹਿੰਦੇ ਹਨ)।


ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ  

The mind obtains bliss and eternal peace, meeting with the Deep and Profound Lord.  

ਮਨਿ = ਮਨ ਵਿਚ। ਭੇਟਿਆ = ਮਿਲਿਆ। ਗੰਭੀਰੁ = ਵਡੇ ਜਿਗਰੇ ਵਾਲਾ।
(ਜੇਹੜਾ ਮਨੁੱਖ ਗੁਰੂ ਦੇ ਦਰ ਤੇ ਆ ਜਾਂਦਾ ਹੈ ਉਸ ਦੇ) ਮਨ ਵਿਚ ਆਨੰਦ ਪੈਦਾ ਹੁੰਦਾ ਹੈ, ਉਹ ਸਦਾ ਲਈ ਆਤਮਕ ਸੁਖ ਮਾਣਦਾ ਹੈ, ਉਸ ਨੂੰ ਡੂੰਘਾ ਤੇ ਵੱਡੇ ਜਿਗਰੇ ਵਾਲਾ ਪਰਮਾਤਮਾ ਮਿਲ ਪੈਂਦਾ ਹੈ।


ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥  

Sitting in the Sangat, the True Congregation, the mind is comforted and consoled by the True Name. ||1||  

ਸਚੀ ਸੰਗਤਿ = ਸਦਾ-ਥਿਰ ਪ੍ਰਭੂ ਦੀ ਸੰਗਤ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ। ਧੀਰ = ਧੀਰਜ, ਟਿਕਾਉ ॥੧॥
ਸਦਾ-ਥਿਰ ਪ੍ਰਭੂ ਦੀ ਸੰਗਤ ਵਿਚ ਟਿਕੇ ਰਿਹਾਂ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ਟਿਕਾਉ ਹਾਸਲ ਕਰ ਲੈਂਦਾ ਹੈ ॥੧॥


ਮਨ ਰੇ ਸਤਿਗੁਰੁ ਸੇਵਿ ਨਿਸੰਗੁ  

O mind, serve the True Guru without hesitation.  

ਨਿਸੰਗੁ = ਝਾਕਾ ਲਾਹ ਕੇ।
ਹੇ ਮੇਰੇ ਮਨ! ਝਾਕਾ ਲਾਹ ਕੇ ਗੁਰੂ ਦੀ ਸਰਨ ਪਉ।


ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਮੈਲੁ ਪਤੰਗੁ ॥੧॥ ਰਹਾਉ  

Serving the True Guru, the Lord abides within the mind, and no trace of filth shall attach itself to you. ||1||Pause||  

ਪਤੰਗੁ = ਰਤਾ ਭੀ ॥੧॥
ਗੁਰੂ ਦੀ ਸਰਨ ਪਿਆਂ ਪਰਮਾਤਮਾ ਮਨ ਵਿਚ ਵੱਸਦਾ ਹੈ, ਤੇ (ਮਨ ਨੂੰ ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ ॥੧॥ ਰਹਾਉ॥


ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ  

From the True Word of the Shabad comes honor. True is the Name of the True One.  

ਪਤਿ = ਇੱਜ਼ਤ। ਸਚੇ ਨਾਉ = ਸਦਾ-ਥਿਰ ਪ੍ਰਭੂ ਦਾ ਨਾਮ।
ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ; ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਦਾ-ਥਿਰ ਨਾਮ ਮਿਲ ਜਾਂਦਾ ਹੈ।


ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ  

I am a sacrifice to those who conquer their ego and recognize the Lord.  

ਪਛਾਣਿਆ = ਜਾਣ-ਪਛਾਣ ਬਣਾਈ, ਸਾਂਝ ਪਾ ਲਈ। ਹਉ = ਮੈਂ।
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੈ।


ਮਨਮੁਖ ਸਚੁ ਜਾਣਨੀ ਤਿਨ ਠਉਰ ਕਤਹੂ ਥਾਉ ॥੨॥  

The self-willed manmukhs do not know the True One; they find no shelter, and no place of rest anywhere. ||2||  

ਮਨਮੁਖ = ਆਪਣੇ ਮਨ ਵਲ ਮੂੰਹ ਰੱਖਣ ਵਾਲੇ। ਕਤਹੂ = ਕਿਤੇ ਭੀ ॥੨॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਨਾਲ ਜਾਣ-ਪਛਾਣ ਨਹੀਂ ਪਾ ਸਕਦੇ (ਇਸ ਵਾਸਤੇ ਆਤਮਕ ਸ਼ਾਂਤੀ ਵਾਸਤੇ) ਉਹਨਾਂ ਨੂੰ ਹੋਰ ਕੋਈ ਥਾਂ-ਥਿੱਤਾ ਨਹੀਂ ਮਿਲਦਾ ॥੨॥


ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ  

Those who take the Truth as their food and the Truth as their clothing, have their home in the True One.  

ਸਚੁ = ਸਦਾ-ਥਿਰ ਪ੍ਰਭੂ।
ਸਦਾ-ਥਿਰ ਪ੍ਰਭੂ ਦਾ ਨਾਮ ਜਿਨ੍ਹਾਂ ਮਨੁੱਖਾਂ ਦੀ ਆਤਮਕ ਖ਼ੁਰਾਕ ਬਣ ਗਿਆ ਹੈ, ਪ੍ਰਭੂ ਦਾ ਨਾਮ ਹੀ ਜਿਨ੍ਹਾਂ ਦੀ ਪੁਸ਼ਾਕ ਹੈ (ਆਦਰ-ਸਤਕਾਰ ਹਾਸਲ ਕਰਨ ਦਾ ਵਸੀਲਾ ਹੈ), ਜਿਨ੍ਹਾਂ ਦੀ ਸੁਰਤ ਸਦਾ-ਥਿਰ ਪ੍ਰਭੂ ਵਿਚ ਹੀ ਜੁੜੀ ਰਹਿੰਦੀ ਹੈ,


ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ  

They constantly praise the True One, and in the True Word of the Shabad they have their dwelling.  

xxx
ਜੋ ਮਨੁੱਖ ਸਦਾ-ਥਿਰ ਪ੍ਰਭੂ ਦੀ ਸਦਾ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਸ਼ਬਦ ਵਿਚ ਜਿਨ੍ਹਾਂ ਦਾ ਮਨ ਟਿਕਿਆ ਰਹਿੰਦਾ ਹੈ,


ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥  

They recognize the Lord, the Supreme Soul in all, and through the Guru's Teachings they dwell in the home of their own inner self. ||3||  

ਸਭੁ = ਹਰ ਥਾਂ। ਨਿਜ ਘਰਿ = ਆਪਣੇ ਘਰ ਵਿਚ, ਅੰਤਰ-ਆਤਮੇ ॥੩॥
ਉਹਨਾਂ ਨੇ ਹਰ ਥਾਂ ਸਰਬ ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣ ਲਿਆ ਹੈ, ਗੁਰੂ ਦੀ ਮੱਤ ਤੇ ਤੁਰ ਕੇ ਉਹਨਾਂ ਦੀ ਸੁਰਤ ਅੰਤਰ ਆਤਮੇ ਟਿਕੀ ਰਹਿੰਦੀ ਹੈ ॥੩॥


ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ  

They see the Truth, and they speak the Truth; their bodies and minds are True.  

ਸਚਾ = ਸੱਚਾ, ਸਦਾ-ਥਿਰ, ਅਡੋਲ।
ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹੀ ਹਰ ਥਾਂ ਵੇਖਦਾ ਹੈ, ਸਦਾ-ਥਿਰ ਪ੍ਰਭੂ ਹੀ ਜਿਸ ਨੂੰ ਹਰ ਥਾਂ ਬੋਲਦਾ ਦਿੱਸਦਾ ਹੈ ਉਸ ਦਾ ਸਰੀਰ (ਮਾਇਆ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ ਉਸ ਦਾ ਮਨ (ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ।


ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ  

True are their teachings, and True are their instructions; True are the reputations of the true ones.  

ਸਾਖੀ = ਸਿੱਖਿਆ। ਸੋਇ = ਸੋਭਾ।
ਸਦਾ-ਥਿਰ ਪ੍ਰਭੂ ਦਾ ਸਿਮਰਨ ਹੀ ਉਹ ਸਿੱਖਿਆ ਤੇ ਉਪਦੇਸ਼ ਗ੍ਰਹਿਣ ਕਰਦਾ ਹੈ। ਸਦਾ-ਥਿਰ ਪ੍ਰਭੂ ਦਾ ਰੂਪ ਹੋ ਚੁਕੇ ਉਸ (ਵਡਭਾਗੀ ਮਨੁੱਖ) ਦੀ ਸੋਭਾ ਅਟੱਲ ਹੋ ਜਾਂਦੀ ਹੈ।


ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥  

Those who have forgotten the True One are miserable-they depart weeping and wailing. ||4||  

ਰੋਇ = ਰੋ ਕੇ ॥੪॥
ਪਰ ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨੂੰ (ਇਥੇ) ਭੁਲਾਈ ਰੱਖਿਆ, ਉਹ (ਇਥੇ ਭੀ) ਦੁਖੀ ਰਹੇ, ਤੇ ਇਥੋਂ ਤੁਰੇ ਭੀ ਦੁਖੀ ਹੋ ਹੋ ਕੇ ॥੪॥


ਸਤਿਗੁਰੁ ਜਿਨੀ ਸੇਵਿਓ ਸੇ ਕਿਤੁ ਆਏ ਸੰਸਾਰਿ  

Those who have not served the True Guru-why did they even bother to come into the world?  

ਕਿਤੁ = ਕਿਸ ਕੰਮ ਲਈ? ਵਿਅਰਥ ਹੀ। ਸੰਸਾਰਿ = ਸੰਸਾਰ ਵਿਚ।
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਨਾਹ ਫੜਿਆ ਉਹਨਾਂ ਦਾ ਸੰਸਾਰ ਵਿਚ ਆਉਣਾ ਵਿਅਰਥ ਗਿਆ।


ਜਮ ਦਰਿ ਬਧੇ ਮਾਰੀਅਹਿ ਕੂਕ ਸੁਣੈ ਪੂਕਾਰ  

They are bound and gagged and beaten at Death's door, but no one hears their shrieks and cries.  

ਦਰਿ = ਦਰ ਤੇ। ਮਾਰੀਅਹਿ = ਮਾਰੇ ਕੁੱਟੇ ਜਾਂਦੇ ਹਨ।
ਉਹ ਜਮ ਦੇ ਦਰਵਾਜ਼ੇ ਤੇ ਬੱਧੇ ਮਾਰੀ ਕੁੱਟੀਦੇ ਹਨ, ਕੋਈ ਉਹਨਾਂ ਦੀ ਕੂਕ ਪੁਕਾਰ ਵਲ ਧਿਆਨ ਨਹੀਂ ਦੇਂਦਾ।


ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥  

They waste their lives uselessly; they die and are reincarnated over and over again. ||5||  

ਵਾਰੋ ਵਾਰ = ਮੁੜ ਮੁੜ ॥੫॥
ਉਹਨਾਂ ਮਨੁੱਖਾ ਜਨਮ ਵਿਅਰਥ ਗਵਾ ਦਿੱਤਾ, ਤੇ ਫਿਰ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੫॥


        


© SriGranth.org, a Sri Guru Granth Sahib resource, all rights reserved.
See Acknowledgements & Credits