Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਪਿੰਧੀ ਉਭਕਲੇ ਸੰਸਾਰਾ  

Like the pots on the Persian wheel, sometimes the world is high, and sometimes it is low.  

ਉਭਕਲੇ = ਡੁਬਕੀਆਂ। ਸੰਸਾਰਾ = ਸੰਸਾਰ (ਸਮੁੰਦਰ) ਵਿਚ।
(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ।


ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ  

Wandering and roaming around, I have come at last to Your Door.  

ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤੁਮ ਚੇ = ਤੇਰੇ। ਚੇ = ਦੇ।
ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ।


ਤੂ ਕੁਨੁ ਰੇ  

Who are you?  

ਰੇ = ਹੇ ਭਾਈ! ਕੁਨੁ = ਕੌਣ?
ਹੇ (ਪ੍ਰਭੂ) ਜੀ! (ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ?


ਮੈ ਜੀ  

Sir! I am  

ਜੀ = ਹੇ (ਪ੍ਰਭੂ) ਜੀ!
(ਤਾਂ) ਮੈਂ ਹੇ ਪ੍ਰਭੂ ਜੀ!


ਨਾਮਾ  

Naam Dayv".  

xxx
ਨਾਮਾ ਹਾਂ।


ਹੋ ਜੀ  

O, Lord,  

xxx
ਹੇ ਪ੍ਰਭੂ ਜੀ!


ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥  

please save me from Maya, the cause of death. ||3||4||  

ਆਲਾ = ਆਲਯ, ਘਰ, ਜਗਤ ਦਾ ਜੰਜਾਲ। ਤੇ = ਤੋਂ। ਨਿਵਾਰਣਾ = ਬਚਾ ਲੈ। ਜਮ ਕਾਰਣਾ = ਜਮਾਂ (ਦੇ ਡਰ) ਦਾ ਕਾਰਨ। ❀ ਨੋਟ: ਲਫ਼ਜ਼ 'ਆਲਾ' ਦਾ ਅਰਥ ਕਈ ਸੱਜਣ 'ਆਇਆ' ਕਰਦੇ ਹਨ। ਇਸ ਲਫ਼ਜ਼ 'ਆਲਾ' ਨੂੰ ਉਹ ਧਾਤੂ 'ਆ' ਦਾ 'ਭੂਤਕਾਲ' ਮੰਨਦੇ ਹਨ। ਮਰਾਠੀ ਬੋਲੀ ਵਿਚ ਕਿਸੇ ਧਾਤੂ ਤੋਂ 'ਭੂਤਕਾਲ' ਬਣਾਣ ਲਈ ਪਿਛੇਤਰ 'ਲਾ' ਵਰਤੀਦਾ ਹੈ। ਪਰ ਧਾਤੂ 'ਆ' ਤੋਂ ਮਰਾਠੀ ਵਿਚ 'ਆਲਾ' ਭੂਤਕਾਲ ਨਹੀਂ ਬਣਦਾ, 'ਆ' ਅਤੇ 'ਲਾ' ਦੇ ਵਿਚਕਾਰ 'ਇ' ਭੀ ਵਰਤੀ ਜਾਂਦੀ ਹੈ। 'ਆ' ਤੋਂ ਭੂਤਕਾਲ 'ਆਇਲਾ' ਹੈ; ਜਿਵੇਂ: "ਗਰੁੜ ਚੜੇ ਗੋਬਿੰਦੁ ਆਇਲਾ" (ਨਾਮਦੇਵ ਜੀ)। ਲਫ਼ਜ਼ 'ਤੇ' ਦਾ ਉਹ ਸੱਜਣ 'ਅਤੇ' ਅਰਥ ਕਰਦੇ ਹਨ। ਇਹ ਭੀ ਗ਼ਲਤ ਹੈ। 'ਤੇ' ਦਾ ਅਰਥ ਹੈ 'ਤੋਂ'। 'ਅਤੇ' ਵਾਸਤੇ ਪੁਰਾਣੀ ਪੰਜਾਬੀ ਵਿਚ ਲਫ਼ਜ਼ 'ਤੈ' ਹੈ ॥੩॥੪॥
ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ ॥੩॥੪॥


ਪਤਿਤ ਪਾਵਨ ਮਾਧਉ ਬਿਰਦੁ ਤੇਰਾ  

O Lord, You are the Purifier of sinners - this is Your innate nature.  

ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ। ਪਾਵਨ = ਪਵਿਤਰ। ਮਾਧਉ = ਹੇ ਮਾਧੋ! ਬਿਰਦੁ = ਮੁੱਢ ਕਦੀਮਾਂ ਦਾ ਸੁਭਾਉ।
ਹੇ ਮਾਧੋ! (ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ।


ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥  

Blessed are those silent sages and humble beings, who meditate on my Lord God. ||1||  

ਧੰਨਿ = ਭਾਗਾਂ ਵਾਲੇ। ਤੇ ਵੈ = ਉਹ। ਮੁਨਿ ਜਨ = ਮੁਨੀ ਲੋਕ, ਰਿਸ਼ੀ ਲੋਕ। (ਨੋਟ: ਲਫ਼ਜ਼ 'ਜਨ' ਦਾ ਅਰਥ ਵੱਖਰਾ ਨਹੀਂ ਕਰਨਾ, 'ਜਨ' ਇੱਥੇ 'ਮੁਨੀਆਂ' ਦਾ ਸਮੂਹ ਪਰਗਟ ਕਰਦਾ ਹੈ, ਭਾਵ, ਬੇਅੰਤ ਮੁਨੀ, ਬਹੁਤ ਮੁਨੀ; ਇਸੇ ਤਰ੍ਹਾਂ ਲਫ਼ਜ਼ "ਸੰਤ ਜਨ")। ਮੇਰਾ = ਪਿਆਰਾ ॥੧॥
(ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ ॥੧॥


ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ  

I have applied to my forehead the dust of the feet of the Lord of the Universe.  

ਮਾਥੈ = ਮੱਥੇ ਉੱਤੇ। ਲਾਗੀਲੇ = ਲੱਗੀ ਹੈ। ਧੂਰਿ = ਧੂੜ।
(ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ);


ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ  

This is something which is far away from the gods, mortal men and silent sages. ||1||Pause||  

ਸੁਰਿ ਨਰ = ਦੇਵਤੇ। ਦੂਰਿ = ਪਰੇ (ਭਾਵ, ਉਹਨਾਂ ਦੇ ਭਾਗਾਂ ਵਿਚ ਨਹੀਂ)। ਤੇ = ਤੋਂ ॥੧॥
ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ ॥੧॥ ਰਹਾਉ॥


ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ  

O Lord, Merciful to the meek, Destroyer of pride -  

ਗਰਬ = ਅਹੰਕਾਰ। ਪਰਹਾਰੀ = ਦੂਰ ਕਰਨ ਵਾਲਾ।
ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ। ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ।


ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥  

Naam Dayv seeks the Sanctuary of Your feet; he is a sacrifice to You. ||2||5||  

ਬਲਿ = ਸਦਕੇ ॥੨॥੫॥
ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ ॥੨॥੫॥


ਧਨਾਸਰੀ ਭਗਤ ਰਵਿਦਾਸ ਜੀ ਕੀ  

Dhanaasaree, Devotee Ravi Daas Jee:  

xxx
ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਹਮ ਸਰਿ ਦੀਨੁ ਦਇਆਲੁ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ  

There is none as forlorn as I am, and none as Compassionate as You; what need is there to test us now?  

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ।
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ।


ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥  

May my mind surrender to Your Word; please, bless Your humble servant with this perfection. ||1||  

ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ ॥੧॥
(ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥


ਹਉ ਬਲਿ ਬਲਿ ਜਾਉ ਰਮਈਆ ਕਾਰਨੇ  

I am a sacrifice, a sacrifice to the Lord.  

ਰਮਈਆ ਕਾਰਨੇ = ਸੋਹਣੇ ਰਾਮ ਤੋਂ।
ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ;


ਕਾਰਨ ਕਵਨ ਅਬੋਲ ਰਹਾਉ  

O Lord, why are You silent? ||Pause||  

ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ ॥
ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? ॥ ਰਹਾਉ॥


ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ  

For so many incarnations, I have been separated from You, Lord; I dedicate this life to You.  

ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ।
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ;


ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  

Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||  

ਕਹਿ = ਕਹੇ, ਆਖਦਾ ਹੈ ॥੨॥੧॥
ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥


ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ  

In my consciousness, I remember You in meditation; with my eyes, I behold You; I fill my ears with the Word of Your Bani, and Your Sublime Praise.  

ਕਰਉ = ਕਰਉਂ, ਮੈਂ ਕਰਾਂ। ਨੈਨ = ਅੱਖਾਂ ਨਾਲ। ਅਵਿਲੋਕਨੋ = ਮੈਂ ਵੇਖਾਂ। ਸ੍ਰਵਨ = ਕੰਨਾਂ ਵਿਚ। ਸੁਜਸੁ = ਸੋਹਣਾ ਜਸ। ਪੂਰਿ ਰਾਖਉ = ਮੈਂ ਭਰ ਰੱਖਾਂ।
(ਤਾਹੀਏਂ ਮੇਰੀ ਅਰਜ਼ੋਈ ਹੈ ਕਿ) ਮੈਂ ਚਿੱਤ ਨਾਲ ਪ੍ਰਭੂ ਦਾ ਸਿਮਰਨ ਕਰਦਾ ਰਹਾਂ, ਅੱਖਾਂ ਨਾਲ ਉਸ ਦਾ ਦੀਦਾਰ ਕਰਦਾ ਰਹਾਂ, ਕੰਨਾਂ ਵਿਚ ਉਸ ਦੀ ਬਾਣੀ ਤੇ ਉਸ ਦਾ ਸੋਹਣਾ ਜਸ ਭਰੀ ਰੱਖਾਂ,


ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥  

My mind is the bumble bee; I enshrine Your feet within my heart, and with my tongue, I chant the Ambrosial Name of the Lord. ||1||  

ਮਧੁਕਰੁ = ਭੌਰਾ। ਕਰਉ = ਮੈਂ ਬਣਾਵਾਂ। ਰਸਨ = ਜੀਭ ਨਾਲ। ਭਾਖਉ = ਮੈਂ ਉਚਾਰਨ ਕਰਾਂ ॥੧॥
ਆਪਣੇ ਮਨ ਨੂੰ ਭੌਰਾ ਬਣਾਈ ਰੱਖਾਂ, ਉਸ ਦੇ (ਚਰਨ-ਕਮਲ) ਹਿਰਦੇ ਵਿਚ ਟਿਕਾ ਰੱਖਾਂ, ਤੇ, ਜੀਭ ਨਾਲ ਉਸ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਉਚਾਰਦਾ ਰਹਾਂ ॥੧॥


ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ  

My love for the Lord of the Universe does not decrease.  

ਜਿਨਿ = ਮਤਾਂ। ਜਿਨਿ ਘਟੈ = ਮਤਾਂ ਘਟ ਜਾਏ, ਕਿਤੇ ਘਟ ਨਾਹ ਜਾਏ।
(ਮੈਨੂੰ ਡਰ ਰਹਿੰਦਾ ਹੈ ਕਿ) ਗੋਬਿੰਦ ਨਾਲ ਮੇਰੀ ਪ੍ਰੀਤ ਕਿਤੇ ਘਟ ਨਾਹ ਜਾਏ,


ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ  

I paid for it dearly, in exchange for my soul. ||1||Pause||  

ਜੀਅ ਸਟੈ = ਜਿੰਦ ਦੇ ਵੱਟੇ ॥੧॥
ਮੈਂ ਤਾਂ ਬੜੇ ਮਹਿੰਗੇ ਮੁੱਲ (ਇਹ ਪ੍ਰੀਤ) ਲਈ ਹੈ, ਜਿੰਦ ਦੇ ਕੇ (ਇਹ ਪ੍ਰੀਤ) ਵਿਹਾਝੀ ਹੈ ॥੧॥ ਰਹਾਉ॥


ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ  

Without the Saadh Sangat, the Company of the Holy, love for the Lord does not well up; without this love, Your devotional worship cannot be performed.  

ਭਾਉ = ਪ੍ਰੇਮ।
(ਪਰ ਇਹ) ਪ੍ਰੀਤ ਸਾਧ ਸੰਗਤ ਤੋਂ ਬਿਨਾ ਪੈਦਾ ਨਹੀਂ ਹੋ ਸਕਦੀ, ਤੇ, ਹੇ ਪ੍ਰਭੂ! ਪ੍ਰੀਤ ਤੋਂ ਬਿਨਾ ਤੇਰੀ ਭਗਤੀ ਨਹੀਂ ਹੋ ਆਉਂਦੀ।


ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥  

Ravi Daas offers this one prayer unto the Lord: please preserve and protect my honor, O Lord, my King. ||2||2||  

ਰਾਜਾ ਰਾਮ = ਹੇ ਰਾਜਨ! ਹੇ ਰਾਮ! ਪੈਰ = ਇੱਜ਼ਤ ॥੨॥੨॥
ਰਵਿਦਾਸ ਪ੍ਰਭੂ ਅੱਗੇ ਅਰਦਾਸ ਕਰਦਾ ਹੈ-ਹੇ ਰਾਜਨ! ਜੇ ਮੇਰੇ ਰਾਮ! (ਮੈਂ ਤੇਰੀ ਸ਼ਰਨ ਆਇਆ ਹਾਂ) ਮੇਰੀ ਲਾਜ ਰੱਖੀਂ ॥੨॥੨॥


ਨਾਮੁ ਤੇਰੋ ਆਰਤੀ ਮਜਨੁ ਮੁਰਾਰੇ  

Your Name, Lord, is my adoration and cleansing bath.  

ਆਰਤੀ = {ਸੰ. आरति = Waving lights before an image} ਥਾਲ ਵਿਚ ਫੁੱਲ ਰੱਖ ਕੇ ਜਗਦਾ ਦੀਵਾ ਰੱਖ ਕੇ ਚੰਦਨ ਆਦਿਕ ਸੁਗੰਧੀਆਂ ਲੈ ਕੇ ਕਿਸੇ ਮੂਰਤੀ ਅੱਗੇ ਉਹ ਥਾਲ ਹਿਲਾਈ ਜਾਣਾ ਤੇ ਉਸ ਦੀ ਉਸਤਤਿ ਵਿਚ ਭਜਨ ਗਾਉਣੇ = ਇਹ ਉਸ ਮੂਰਤੀ ਦੀ ਆਰਤੀ ਕਹੀ ਜਾਂਦੀ ਹੈ। ਮੁਰਾਰੇ = ਹੇ ਮੁਰਾਰਿ! {ਮੁਰ-ਅਰਿ। ਅਰਿ = ਵੈਰੀ, ਮੁਰ ਦੈਂਤ ਦਾ ਵੈਰੀ। ਕ੍ਰਿਸ਼ਨ ਜੀ ਦਾ ਨਾਮ ਹੈ} ਹੇ ਪਰਮਾਤਮਾ!
ਹੇ ਪ੍ਰਭੂ! (ਅੰਞਾਣ ਲੋਕ ਮੂਰਤੀਆਂ ਦੀ ਆਰਤੀ ਕਰਦੇ ਹਨ, ਪਰ ਮੇਰੇ ਲਈ) ਤੇਰਾ ਨਾਮ (ਤੇਰੀ) ਆਰਤੀ ਹੈ, ਤੇ ਤੀਰਥਾਂ ਦਾ ਇਸ਼ਨਾਨ ਹੈ।


ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ  

Without the Name of the Lord, all ostentatious displays are useless. ||1||Pause||  

ਪਾਸਾਰੇ = ਖਿਲਾਰੇ, ਅਡੰਬਰ {ਨੋਟ: ਉਹਨਾਂ ਅਡੰਬਰਾਂ ਦਾ ਜ਼ਿਕਰ ਬਾਕੀ ਦੇ ਸ਼ਬਦ ਵਿਚ ਹੈ: ਚੰਦਨ ਚੜ੍ਹਾਉਣਾ, ਦੀਵਾ, ਮਾਲਾ, ਨੈਵੇਦ ਦਾ ਭੋਗ} ॥੧॥
(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਹੋਰ ਸਾਰੇ ਅਡੰਬਰ ਕੂੜੇ ਹਨ ॥੧॥ ਰਹਾਉ॥


ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ  

Your Name is my prayer mat, and Your Name is the stone to grind the sandalwood. Your Name is the saffron which I take and sprinkle in offering to You.  

ਆਸਨੋ = ਉੱਨ ਆਦਿਕ ਦਾ ਕੱਪੜਾ ਜਿਸ ਤੇ ਬੈਠ ਕੇ ਮੂਰਤੀ ਦੀ ਪੂਜਾ ਕੀਤੀ ਜਾਂਦੀ ਹੈ। ਉਰਸਾ = ਚੰਦਨ ਰਗੜਨ ਵਾਲੀ ਸਿਲ। ਲੇ = ਲੈ ਕੇ। ਛਿਟਕਾਰੇ = ਛਿੜਕਾਈਦਾ ਹੈ।
ਤੇਰਾ ਨਾਮ (ਮੇਰੇ ਲਈ ਪੰਡਿਤ ਵਾਲਾ) ਆਸਨ ਹੈ (ਜਿਸ ਉੱਤੇ ਬੈਠ ਕੇ ਉਹ ਮੂਰਤੀ ਦੀ ਪੂਜਾ ਕਰਦਾ ਹੈ), ਤੇਰਾ ਨਾਮ ਹੀ (ਚੰਦਨ ਘਸਾਉਣ ਲਈ) ਸਿਲ ਹੈ, (ਮੂਰਤੀ ਪੂਜਣ ਵਾਲਾ ਮਨੁੱਖ ਸਿਰ ਉੱਤੇ ਕੇਸਰ ਘੋਲ ਕੇ ਮੂਰਤੀ ਉੱਤੇ) ਕੇਸਰ ਛਿੜਕਦਾ ਹੈ, ਪਰ ਮੇਰੇ ਲਈ ਤੇਰਾ ਨਾਮ ਹੀ ਕੇਸਰ ਹੈ।


ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥  

Your Name is the water, and Your Name is the sandalwood. The chanting of Your Name is the grinding of the sandalwood. I take it and offer all this to You. ||1||  

ਅੰਭੁਲਾ = {ਸੰ. अंभस् = water} ਪਾਣੀ। ਜਪੇ = ਜਪਿ, ਜਪ ਕੇ। ਤੁਝਹਿ ਕਉ = ਤੈਨੂੰ ਹੀ। ਚਾਰੇ = ਚੜ੍ਹਾਈਦਾ ਹੈ ॥੧॥
ਹੇ ਮੁਰਾਰਿ! ਤੇਰਾ ਨਾਮ ਹੀ ਪਾਣੀ ਹੈ, ਨਾਮ ਹੀ ਚੰਦਨ ਹੈ, (ਇਸ ਨਾਮ-ਚੰਦਨ ਨੂੰ ਨਾਮ-ਪਾਣੀ ਨਾਲ) ਘਸਾ ਕੇ, ਤੇਰੇ ਨਾਮ ਦਾ ਸਿਮਰਨ-ਰੂਪ ਚੰਦਨ ਹੀ ਮੈਂ ਤੇਰੇ ਉੱਤੇ ਲਾਉਂਦਾ ਹਾਂ ॥੧॥


ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ  

Your Name is the lamp, and Your Name is the wick. Your Name is the oil I pour into it.  

ਬਾਤੀ = ਵੱਟੀ (ਦੀਵੇ ਦੀ)। ਮਾਹਿ = ਦੀਵੇ ਮਾਹਿ, ਦੀਵੇ ਵਿਚ। ਪਸਾਰੇ = ਪਾਈਦਾ ਹੈ।
ਹੇ ਪ੍ਰਭੂ! ਤੇਰਾ ਨਾਮ ਦੀਵਾ ਹੈ, ਨਾਮ ਹੀ (ਦੀਵੇ ਦੀ) ਵੱਟੀ ਹੈ, ਨਾਮ ਹੀ ਤੇਲ ਹੈ, ਜੋ ਲੈ ਕੇ ਮੈਂ (ਨਾਮ-ਦੀਵੇ ਵਿਚ) ਪਾਇਆ ਹੈ;


ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥  

Your Name is the light applied to this lamp, which enlightens and illuminates the entire world. ||2||  

ਉਜਿਆਰੋ = ਚਾਨਣ। ਸਗਲਾਰੇ = ਸਾਰੇ। ਭਵਨ = ਭਵਨਾਂ ਵਿਚ, ਮੰਡਲਾਂ ਵਿਚ ॥੨॥
ਮੈਂ ਤੇਰੇ ਨਾਮ ਦੀ ਹੀ ਜੋਤਿ ਜਗਾਈ ਹੈ (ਜਿਸ ਦੀ ਬਰਕਤਿ ਨਾਲ) ਸਾਰੇ ਭਵਨਾਂ ਵਿਚ ਚਾਨਣ ਹੋ ਗਿਆ ਹੈ ॥੨॥


ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ  

Your Name is the thread, and Your Name is the garland of flowers. The eighteen loads of vegetation are all too impure to offer to You.  

ਤਾਗਾ = (ਮਾਲਾ ਪਰੋਣ ਲਈ) ਧਾਗਾ। ਭਾਰ ਅਠਾਰਹ = ਸਾਰੀ ਬਨਸਪਤੀ, ਜਗਤ ਦੀ ਸਾਰੀ ਬਨਸਪਤੀ ਦੇ ਹਰੇਕ ਕਿਸਮ ਦੇ ਬੂਟੇ ਦਾ ਇੱਕ ਇੱਕ ਪੱਤਰ ਲੈ ਕੇ ਇਕੱਠੇ ਕੀਤਿਆਂ ੧੮ ਭਾਰ ਬਣਦੇ ਹਨ; ਇੱਕ ਭਾਰ ਪੰਜ ਮਣ ਕੱਚੇ ਦਾ ਹੈ, ਇਹ ਪੁਰਾਣਾ ਖ਼ਿਆਲ ਚਲਿਆ ਆ ਰਿਹਾ ਹੈ। ਜੂਠਾਰੇ = ਜੂਠੇ, ਕਿਉਂਕਿ ਭੌਰੇ ਆਦਿਕਾਂ ਨੇ ਸੁੰਘੇ ਹੋਏ ਹਨ।
ਤੇਰਾ ਨਾਮ ਮੈਂ ਧਾਗਾ ਬਣਾਇਆ ਹੈ, ਨਾਮ ਨੂੰ ਹੀ ਮੈਂ ਫੁੱਲ ਤੇ ਫੁੱਲਾਂ ਦੀ ਮਾਲਾ ਬਣਾਇਆ ਹੈ, ਹੋਰ ਸਾਰੀ ਬਨਸਪਤੀ (ਜਿਸ ਤੋਂ ਲੋਕ ਫੁੱਲ ਲੈ ਕੇ ਮੂਰਤੀਆਂ ਅੱਗੇ ਭੇਟ ਧਰਦੇ ਹਨ; ਤੇਰੇ ਨਾਮ ਦੇ ਟਾਕਰੇ ਤੇ) ਜੂਠੀ ਹੈ।


ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥  

Why should I offer to You, that which You Yourself created? Your Name is the fan, which I wave over You. ||3||  

ਅਰਪਉ = ਮੈਂ ਭੇਟਾ ਕਰਾਂ। ਤੁਹੀ = ਤੈਨੂੰ ਹੀ। ਢੋਲਾਰੇ = ਝੁਲਾਈਦਾ ਹੈ ॥੩॥
(ਇਹ ਸਾਰੀ ਕੁਦਰਤ ਤਾਂ ਤੇਰੀ ਬਣਾਈ ਹੋਈ ਹੈ) ਤੇਰੀ ਪੈਦਾ ਕੀਤੀ ਹੋਈ ਵਿਚੋਂ ਮੈਂ ਤੇਰੇ ਅੱਗੇ ਕੀਹ ਰੱਖਾਂ? (ਸੋ,) ਮੈਂ ਤੇਰਾ ਨਾਮ-ਰੂਪ ਚੌਰ ਹੀ ਤੇਰੇ ਉਤੇ ਝਲਾਉਂਦਾ ਹਾਂ। ਭਾਵ ਆਰਤੀ ਆਦਿਕ ਦੇ ਅਡੰਬਰ ਕੂੜੇ ਹਨ। ਸਿਮਰਨ ਹੀ ਜ਼ਿੰਦਗੀ ਦਾ ਸਹੀ ਰਸਤਾ ਹੈ ॥੩॥


ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ  

The whole world is engrossed in the eighteen Puraanas, the sixty-eight sacred shrines of pilgrimage, and the four sources of creation.  

ਦਸ ਅਠਾ = ੧੮ ਪੁਰਾਣ। ਅਠਸਠੇ = ੬੮ ਤੀਰਥ। ਵਰਤਣਿ = ਨਿੱਤ ਦੀ ਕਾਰ, ਪਰਚਾ।
ਸਾਰੇ ਸੰਸਾਰ ਦੀ ਨਿੱਤ ਦੀ ਕਾਰ ਤਾਂ ਇਹ ਹੈ ਕਿ (ਤੇਰਾ ਨਾਮ ਭੁਲਾ ਕੇ) ਅਠਾਰਾਂ ਪੁਰਾਣਾਂ ਦੀਆਂ ਕਹਾਣੀਆਂ ਵਿਚ ਪਰਚੇ ਹੋਏ ਹਨ, ਅਠਾਹਠ ਤੀਰਥਾਂ ਦੇ ਇਸ਼ਨਾਨ ਨੂੰ ਹੀ ਪੁੰਨ-ਕਰਮ ਸਮਝ ਬੈਠੇ ਹਨ, ਤੇ, ਇਸ ਤਰ੍ਹਾਂ ਚਾਰ ਖਾਣੀਆਂ ਦੀਆਂ ਜੂਨਾਂ ਵਿਚ ਭਟਕ ਰਹੇ ਹਨ।


ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥  

Says Ravi Daas, Your Name is my Aartee, my lamp-lit worship-service. The True Name, Sat Naam, is the food which I offer to You. ||4||3||  

ਭੋਗ = ਨੈਵੇਦ, ਦੁਧ ਖੀਰ ਆਦਿਕ ਦੀ ਭੇਟਾ ॥੪॥੩॥
ਰਵਿਦਾਸ ਆਖਦਾ ਹੈ-ਹੇ ਪ੍ਰਭੂ! ਤੇਰਾ ਨਾਮ ਹੀ (ਮੇਰੇ ਲਈ) ਤੇਰੀ ਆਰਤੀ ਹੈ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਦਾ ਹੀ ਭੋਗ ਮੈਂ ਤੈਨੂੰ ਲਾਉਂਦਾ ਹਾਂ ॥੪॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits