Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ  

जिन कउ क्रिपा करी जगजीवनि हरि उरि धारिओ मन माझा ॥  

Jin ka▫o kirpā karī jagjīvan har ur ḏẖāri▫o man mājẖā.  

They, to whom, Lord, the life of the world, shows mercy enshrine Him in their heat and place Him in their mind.  

ਜਗ ਜੀਵਨਿ = ਜਗਤ ਦੇ ਜੀਵਨ (ਪ੍ਰਭੂ) ਨੇ। ਉਰਿ = ਹਿਰਦੇ ਵਿਚ। ਮਾਝਾ = ਵਿਚ।
ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ।


ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥  

धरम राइ दरि कागद फारे जन नानक लेखा समझा ॥४॥५॥  

Ḏẖaram rā▫e ḏar kāgaḏ fāre jan Nānak lekẖā samjẖā. ||4||5||  

The Righteous Judge in his court has torn up my papers and slave Nanak has settled his account.  

ਦਰਿ = ਦਰ ਤੇ। ਕਾਗਦ = ਕੀਤੇ ਕਰਮਾਂ ਦੇ ਲੇਖੇ ਦੇ ਕਾਗ਼ਜ਼। ਫਾਰੇ = ਪਾੜ ਦਿੱਤੇ ਗਏ ॥੪॥੫॥
ਹੇ ਨਾਨਕ! ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥


ਜੈਤਸਰੀ ਮਹਲਾ  

जैतसरी महला ४ ॥  

Jaiṯsarī mėhlā 4.  

Jaitsri 4th Guru.  

xxx
xxx


ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ  

सतसंगति साध पाई वडभागी मनु चलतौ भइओ अरूड़ा ॥  

Saṯsangaṯ sāḏẖ pā▫ī vadbẖāgī man cẖalṯou bẖa▫i▫o arūṛā.  

The society of the saints, I have obtained by the greatest good fortune and my wandering mind has become pacified.  

ਸਾਧ = ਗੁਰੂ! ਚਲਤੌ = ਭਟਕਦਾ, ਚੰਚਲ। ਅਰੂੜਾ = ਅਸਥਿਰ।
ਹੇ ਭਾਈ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ।


ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥  

अनहत धुनि वाजहि नित वाजे हरि अम्रित धार रसि लीड़ा ॥१॥  

Anhaṯ ḏẖun vājėh niṯ vāje har amriṯ ḏẖār ras līṛā. ||1||  

The incessant melody of the musical instruments ever resounds and I am sated with the relish of the Divine ambrosial stream.  

ਅਨਹਤ = ਇਕ-ਰਸ, ਲਗਾਤਾਰ। ਧੁਨਿ = ਰੌ। ਵਾਜਹਿ = ਵੱਜਦੇ ਹਨ। ਅੰਮ੍ਰਿਤ ਧਾਰ = ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ। ਰਸਿ = ਪ੍ਰੇਮ ਨਾਲ। ਲੀੜਾ = ਲੇੜ੍ਹ ਲਿਆ, ਰੱਜ ਗਿਆ ॥੧॥
ਉਸ ਦੇ ਅੰਦਰ ਇਕ-ਰਸ ਰੌ ਨਾਲ (ਮਾਨੋ) ਸਦਾ ਵਾਜੇ ਵੱਜਦੇ ਰਹਿੰਦੇ ਹਨ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਪ੍ਰੇਮ ਨਾਲ (ਪੀ ਪੀ ਕੇ) ਉਹ ਰੱਜ ਜਾਂਦਾ ਹੈ ॥੧॥


ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ  

मेरे मन जपि राम नामु हरि रूड़ा ॥  

Mere man jap rām nām har rūṛā.  

O my Lord, contemplate thou, the Name of the beauteous Lord God.  

ਮਨ = ਹੇ ਮਨ! ਗੂੜਾ = ਸੋਹਣਾ।
ਹੇ ਮੇਰੇ ਮਨ! ਸੋਹਣੇ ਪਰਮਾਤਮਾ ਦਾ ਨਾਮ (ਸਦਾ) ਜਪਿਆ ਕਰ।


ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ਰਹਾਉ  

मेरै मनि तनि प्रीति लगाई सतिगुरि हरि मिलिओ लाइ झपीड़ा ॥ रहाउ ॥  

Merai man ṯan parīṯ lagā▫ī saṯgur har mili▫o lā▫e jẖapīṛā. Rahā▫o.  

The True Guru has imbued my heart and body with the love of the Lord who has met and closely embraced me. Pause.  

ਮਨਿ = ਮਨ ਵਿਚ। ਸਤਿਗੁਰਿ = ਗੁਰੂ ਨੇ। ਲਾਇ ਝਪੀੜਾ = ਜੱਫੀ ਪਾ ਕੇ ॥
ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ, ਹੁਣ ਪਰਮਾਤਮਾ ਮੈਨੂੰ ਜੱਫੀ ਪਾ ਕੇ ਮਿਲ ਪਿਆ ਹੈ ॥ ਰਹਾਉ॥


ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ  

साकत बंध भए है माइआ बिखु संचहि लाइ जकीड़ा ॥  

Sākaṯ banḏẖ bẖa▫e hai mā▫i▫ā bikẖ saʼncẖėh lā▫e jakīṛā.  

The mammon worshippers are bound down with the chains of riches and they are vigorously engaged in a amassing the poisonous wealth.  

ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ। ਬੰਧ ਭਏ = ਬੱਝੇ ਪਏ। ਬਿਖੁ = (ਆਤਮਕ ਜੀਵਨ ਨੂੰ ਮੁਕਾਣ ਵਾਲੀ ਮਾਇਆ) ਜ਼ਹਿਰ। ਸੰਚਹਿ = ਇਕੱਠੀ ਕਰਦੇ ਹਨ। ਜਕੀੜਾ = ਹਠ, ਜ਼ੋਰ।
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਮਾਇਆ ਦੇ ਮੋਹ ਵਿਚ ਬੱਝੇ ਰਹਿੰਦੇ ਹਨ। ਉਹ ਜ਼ੋਰ ਲਾ ਕੇ (ਆਤਮਕ ਮੌਤ ਲਿਆਉਣ ਵਾਲੀ ਮਾਇਆ) ਜ਼ਹਿਰ ਹੀ ਇਕੱਠੀ ਕਰਦੇ ਰਹਿੰਦੇ ਹਨ।


ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥  

हरि कै अरथि खरचि नह साकहि जमकालु सहहि सिरि पीड़ा ॥२॥  

Har kai arath kẖaracẖ nah sākėh jamkāl sahėh sir pīṛā. ||2||  

In the Name of God, they can expend it not on their head, they bear the pain of the blow of death's myrmidon.  

ਕੈ ਅਰਥਿ = ਦੀ ਖ਼ਾਤਰ। ਸਿਰਿ = ਸਿਰ ਉਤੇ। ਜਮਕਾਲ ਪੀੜਾ = ਜਮਕਾਲ ਦਾ ਦੁੱਖ, ਮੌਤ ਦਾ ਦੁੱਖ ॥੨॥
ਉਹ ਮਨੁੱਖ ਉਸ ਮਾਇਆ ਨੂੰ ਪਰਮਾਤਮਾ ਦੇ ਰਾਹ ਤੇ ਖ਼ਰਚ ਨਹੀਂ ਸਕਦੇ, (ਇਸ ਵਾਸਤੇ ਉਹ) ਆਤਮਕ ਮੌਤ ਦਾ ਦੁੱਖ ਆਪਣੇ ਸਿਰ ਉਤੇ ਸਹਾਰਦੇ ਹਨ ॥੨॥


ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ  

जिन हरि अरथि सरीरु लगाइआ गुर साधू बहु सरधा लाइ मुखि धूड़ा ॥  

Jin har arath sarīr lagā▫i▫ā gur sāḏẖū baho sarḏẖā lā▫e mukẖ ḏẖūṛā.  

The saint Guru, who has dedicated his body to the service of God, with great devotion, I smear my face with the dust of his feet.  

ਹਰ ਅਰਥਿ = ਪਰਮਾਤਮਾ ਦੀ ਖ਼ਾਤਰ। ਸਾਧੂ = ਗੁਰੂ। ਮੁਖਿ = ਮੂੰਹ ਉਤੇ। ਧੂੜਾ = ਖ਼ਾਕ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਬੜੀ ਸਰਧਾ ਨਾਲ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਕੇ ਆਪਣਾ ਸਰੀਰ ਪਰਮਾਤਮਾ ਦੇ ਅਰਪਣ ਕਰ ਦਿੱਤਾ,


ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥  

हलति पलति हरि सोभा पावहि हरि रंगु लगा मनि गूड़ा ॥३॥  

Halaṯ palaṯ har sobẖā pāvahi har rang lagā man gūṛā. ||3||  

In this world, and the world-beyond, the divine Guru obtains glory and his soul is imbued with the fast colour of God's love.  

ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰ ਲੋਕ ਵਿਚ। ਪਾਵਹਿ = ਪਾਂਦੇ ਹਨ, ਖੱਟਦੇ ਹਨ। ਰੰਗੁ = ਪ੍ਰੇਮ। ਮਨਿ = ਮਨ ਵਿਚ ॥੩॥
ਉਹ ਮਨੁੱਖ ਇਸ ਲੋਕ ਵਿਚ ਪਰਲੋਕ ਵਿਚ ਸੋਭਾ ਖੱਟਦੇ ਹਨ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਗੂੜ੍ਹਾ ਪਿਆਰ ਬਣ ਜਾਂਦਾ ਹੈ ॥੩॥


ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ  

हरि हरि मेलि मेलि जन साधू हम साध जना का कीड़ा ॥  

Har har mel mel jan sāḏẖū ham sāḏẖ janā kā kīṛā.  

My Lord God, unite me with the society of the pious, persons Before the pious persons, I am but a worm.  

ਹਰਿ = ਹੇ ਹਰੀ! ਕੀੜਾ = ਨਿਮਾਣਾ ਦਾਸ।
ਹੇ ਹਰੀ! ਹੇ ਪ੍ਰਭੂ! ਮੈਨੂੰ ਗੁਰੂ ਮਿਲਾ, ਮੈਨੂੰ ਗੁਰੂ ਮਿਲਾ, ਮੈਂ ਗੁਰੂ ਦੇ ਸੇਵਕਾਂ ਦਾ ਨਿਮਾਣਾ ਦਾਸ ਹਾਂ।


ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥  

जन नानक प्रीति लगी पग साध गुर मिलि साधू पाखाणु हरिओ मनु मूड़ा ॥४॥६॥  

Jan Nānak parīṯ lagī pag sāḏẖ gur mil sāḏẖū pākẖāṇ hari▫o man mūṛā. ||4||6||  

Slave Nanak has enshrined affection for the saint Guru's feet and meeting with the saint, my silly stone mind is reverdured.  

ਪਗ = ਪੈਰ। ਮਿਲਿ = ਮਿਲ ਕੇ। ਪਾਖਾਣੁ = ਪੱਥਰ, ਪੱਥਰ ਵਾਂਗ ਅਭਿੱਜ। ਮੂੜਾ = ਮੂਰਖ ॥੪॥੬॥
ਹੇ ਦਾਸ ਨਾਨਕ! ਜਿਸ ਮਨੁੱਖ ਦੇ ਅੰਦਰ ਗੁਰੂ ਦੇ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮੂਰਖ ਅਭਿੱਜ ਮਨ ਹਰਾ ਹੋ ਜਾਂਦਾ ਹੈ ॥੪॥੬॥


ਜੈਤਸਰੀ ਮਹਲਾ ਘਰੁ  

जैतसरी महला ४ घरु २  

Jaiṯsarī mėhlā 4 gẖar 2  

Jaitsri 4rh Guru.  

xxx
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

There is but One God, by True Guru grace is He obtained.  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਹਰਿ ਹਰਿ ਸਿਮਰਹੁ ਅਗਮ ਅਪਾਰਾ  

हरि हरि सिमरहु अगम अपारा ॥  

Har har simrahu agam apārā.  

Remember thou the Inaccessible and Infinite Lord Master.  

ਅਗਮ = ਅਪਹੁੰਚ। ਅਪਾਰਾ = ਪਾਰ-ਰਹਿਤ, ਬੇਅੰਤ।
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ,


ਜਿਸੁ ਸਿਮਰਤ ਦੁਖੁ ਮਿਟੈ ਹਮਾਰਾ  

जिसु सिमरत दुखु मिटै हमारा ॥  

Jis simraṯ ḏukẖ mitai hamārā.  

Remembering whom, our agony is dispelled.  

ਹਮਾਰਾ = ਅਸਾਂ ਜੀਵਾਂ ਦਾ।
ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ।


ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥  

हरि हरि सतिगुरु पुरखु मिलावहु गुरि मिलिऐ सुखु होई राम ॥१॥  

Har har saṯgur purakẖ milāvhu gur mili▫ai sukẖ ho▫ī rām. ||1||  

My Lord God, make me meet the great True Guru and meeting with the Guru, I abide in peace.  

ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ ॥੧॥
ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥


ਹਰਿ ਗੁਣ ਗਾਵਹੁ ਮੀਤ ਹਮਾਰੇ  

हरि गुण गावहु मीत हमारे ॥  

Har guṇ gāvhu mīṯ hamāre.  

My friend, sing thou the praise of thy heart.  

ਮੀਤ ਹਮਾਰੇ = ਹੇ ਸਾਡੇ ਮਿੱਤਰੋ!
ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ,


ਹਰਿ ਹਰਿ ਨਾਮੁ ਰਖਹੁ ਉਰ ਧਾਰੇ  

हरि हरि नामु रखहु उर धारे ॥  

Har har nām rakẖahu ur ḏẖāre.  

Keep the Lord God's Name clasped to thy heart.  

ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ।
ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ।


ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥  

हरि हरि अम्रित बचन सुणावहु गुर मिलिऐ परगटु होई राम ॥२॥  

Har har amriṯ bacẖan suṇavhu gur mili▫ai pargat ho▫ī rām. ||2||  

Read out to me, the ambrosial words of the Lord master. Meeting with the Guru, the Lord becomes manifest.  

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ ॥੨॥
ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥


ਮਧੁਸੂਦਨ ਹਰਿ ਮਾਧੋ ਪ੍ਰਾਨਾ  

मधुसूदन हरि माधो प्राना ॥  

Maḏẖusūḏan har māḏẖo parānā.  

God, the destroyer of Madh demon, and the Lord of wealth, is my very life.  

ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ-ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ)!
ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)!


ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ  

मेरै मनि तनि अम्रित मीठ लगाना ॥  

Merai man ṯan amriṯ mīṯẖ lagānā.  

The Lord's Nectar Name is sweet to my mind and body.  

ਮਨਿ = ਮਨ ਵਿਚ। ਤਨਿ = ਹਿਰਦੇ ਵਿਚ।
ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ।


ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥  

हरि हरि दइआ करहु गुरु मेलहु पुरखु निरंजनु सोई राम ॥३॥  

Har har ḏa▫i▫ā karahu gur melhu purakẖ niranjan so▫ī rām. ||3||  

My Lord Master, take pity on me and lead me on to the Guru, who himself is the Immaculate Lord.  

ਨਿਰੰਜਨੁ = ਨਿਰਲੇਪ {ਨਿਰ-ਅੰਜਨੁ। ਅੰਜਨ = ਮਾਇਆ ਦੀ ਕਾਲਖ਼} ॥੩॥
ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੩॥


ਹਰਿ ਹਰਿ ਨਾਮੁ ਸਦਾ ਸੁਖਦਾਤਾ  

हरि हरि नामु सदा सुखदाता ॥  

Har har nām saḏā sukẖ▫ḏāṯa.  

The Lord, the Lord's name is ever peace-giving.  

xxx
ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ।


ਹਰਿ ਕੈ ਰੰਗਿ ਮੇਰਾ ਮਨੁ ਰਾਤਾ  

हरि कै रंगि मेरा मनु राता ॥  

Har kai rang merā man rāṯā.  

With God's love, my soul is imbued.  

ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ।
ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ।


ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥  

हरि हरि महा पुरखु गुरु मेलहु गुर नानक नामि सुखु होई राम ॥४॥१॥७॥  

Har har mahā purakẖ gur melhu gur Nānak nām sukẖ ho▫ī rām. ||4||1||7||  

O Lord God, lead me on to the Guru, the sublime person. Through the Name of Guru Nanak peace is attained.  

ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ ॥੪॥੧॥੭॥
ਨਾਨਾਕ ਆਖਦਾ ਹੈ ਕਿ ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ॥੪॥੧॥੭॥


ਜੈਤਸਰੀ ਮਃ  

जैतसरी मः ४ ॥  

Jaiṯsarī mėhlā 4.  

Jaitsri 4th Guru.  

xxx
xxx


ਹਰਿ ਹਰਿ ਹਰਿ ਹਰਿ ਨਾਮੁ ਜਪਾਹਾ  

हरि हरि हरि हरि नामु जपाहा ॥  

Har har har har nām japāhā.  

O man, repeat thou the Lord, Lord, Lord, Lord's Name.  

ਜਪਾਹਾ = ਜਪੋ।
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰੋ।


ਗੁਰਮੁਖਿ ਨਾਮੁ ਸਦਾ ਲੈ ਲਾਹਾ  

गुरमुखि नामु सदा लै लाहा ॥  

Gurmukẖ nām saḏā lai lāhā.  

Through the Guru's grace, ever reap thou the profit of the Name.  

ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਲੈ = ਲਵੋ। ਲਾਹਾ = ਲਾਭ, ਖੱਟੀ।
ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ-ਖੱਟੀ ਖੱਟਦੇ ਰਹੋ।


ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥  

हरि हरि हरि हरि भगति द्रिड़ावहु हरि हरि नामु ओमाहा राम ॥१॥  

Har har har har bẖagaṯ ḏariṛāvahu har har nām omāhā rām. ||1||  

Implement within thee God, God, God, God's devotion and cultivate yearning for the Lord God's Name.  

ਦ੍ਰਿੜਾਵਹੁ = ਹਿਰਦੇ ਵਿਚ ਪੱਕੀ ਕਰੋ। ਉਮਾਹਾ = ਚਾਉ, ਉਤਸ਼ਾਹ, ਆਨੰਦ {ਅੱਖਰ 'ੳ' ਦੇ ਨਾਲ ਦੋ ਲਗਾਂ ਹਨ: ੋ ਅਤੇ ੁ। ਅਸਲ ਲਫ਼ਜ਼ 'ਓਮਾਹਾ' ਹੈ, ਇਥੇ 'ਉਮਾਹਾ' ਪੜ੍ਹਨਾ ਹੈ} ॥੧॥
ਹੇ ਭਾਈ! ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਕਰ ਕੇ ਟਿਕਾ ਲਵੋ। ਪਰਮਾਤਮਾ ਦਾ ਨਾਮ (ਮਨੁੱਖ ਦੇ ਮਨ ਵਿਚ) ਆਨੰਦ ਪੈਦਾ ਕਰਦਾ ਹੈ ॥੧॥


ਹਰਿ ਹਰਿ ਨਾਮੁ ਦਇਆਲੁ ਧਿਆਹਾ  

हरि हरि नामु दइआलु धिआहा ॥  

Har har nām ḏa▫i▫āl ḏẖi▫āhā.  

Remember thou the Name of the merciful Lord Master.  

ਦਇਆਲੁ = ਦਇਆ ਦਾ ਘਰ, ਦਇਆ ਦਾ ਪੁੰਜ। ਧਿਆਹਾ = ਧਿਆਵੋ।
ਹੇ ਭਾਈ! ਪਰਮਾਤਮਾ ਦਇਆ ਦਾ ਸੋਮਾ ਹੈ, ਉਸ ਦਾ ਨਾਮ ਸਦਾ ਸਿਮਰਦੇ ਰਹੋ।


ਹਰਿ ਕੈ ਰੰਗਿ ਸਦਾ ਗੁਣ ਗਾਹਾ  

हरि कै रंगि सदा गुण गाहा ॥  

Har kai rang saḏā guṇ gāhā.  

Ever sing the praise of God with love.  

ਕੈ ਰੰਗਿ = ਦੇ ਪ੍ਰੇਮ ਵਿਚ। ਗਾਹਾ = ਗਾਵੋ।
ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕ ਕੇ ਉਸ ਦੇ ਗੁਣ ਗਾਂਦੇ ਰਹੋ।


ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥  

हरि हरि हरि जसु घूमरि पावहु मिलि सतसंगि ओमाहा राम ॥२॥  

Har har har jas gẖūmar pāvhu mil saṯsang omāhā rām. ||2||  

Dance thou with the praise of God, God, God and meet with the society of saints with yearling.  

ਜਸੁ = ਸਿਫ਼ਤ-ਸਾਲਾਹ। ਘੂਮਰਿ = ਘੁਮ ਘੁਮ ਕੇ ਨਾਚ, ਮਸਤ ਕਰਨ ਵਾਲਾ ਨਾਚ। ਮਿਲਿ = ਮਿਲ ਕੇ। ਸਤ ਸੰਗਿ = ਸਤ ਸੰਗ ਵਿਚ ॥੨॥
ਹੇ ਭਾਈ! ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹੋ (ਸਿਫ਼ਤ-ਸਾਲਾਹ ਮਨ ਨੂੰ ਮਸਤ ਕਰਨ ਵਾਲਾ ਨਾਚ ਹੈ, ਇਹ) ਨਾਚ ਨੱਚੋ। ਹੇ ਭਾਈ! ਸਾਧ ਸੰਗਤ ਵਿਚ ਮਿਲ ਕੇ ਆਤਮਕ ਆਨੰਦ ਮਾਣਿਆ ਕਰੋ ॥੨॥


ਆਉ ਸਖੀ ਹਰਿ ਮੇਲਿ ਮਿਲਾਹਾ  

आउ सखी हरि मेलि मिलाहा ॥  

Ā▫o sakẖī har mel milāhā.  

Come, O mate, let us associate with God's congregation.  

ਸਖੀ = ਹੇ ਸਹੇਲੀਹੋ! ਹੇ ਸਤਸੰਗੀਓ! ਮੇਲਿ = ਮਿਲਾਪ ਵਿਚ, ਚਰਨਾਂ ਵਿਚ। ਮਿਲਾਹਾ = ਮਿਲੋ।
ਹੇ ਸੰਤ ਸੰਗੀਓ! ਆਓ, ਰਲ ਕੇ ਪ੍ਰਭੂ ਦੇ ਚਰਨਾਂ ਵਿਚ ਜੁੜੀਏ।


ਸੁਣਿ ਹਰਿ ਕਥਾ ਨਾਮੁ ਲੈ ਲਾਹਾ  

सुणि हरि कथा नामु लै लाहा ॥  

Suṇ har kathā nām lai lāhā.  

By hearing God's discourse, reap the profit of the Name.  

ਸੁਣਿ = ਸੁਣ ਕੇ। ਹਰਿ = ਹੇ ਹਰੀ!
ਹੇ ਸਤ ਸੰਗੀਓ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣ ਕੇ ਪਰਮਾਤਮਾ ਦੇ ਨਾਮ-ਸਿਮਰਨ ਦੀ ਖੱਟੀ ਖੱਟਦੇ ਰਹੋ।


        


© SriGranth.org, a Sri Guru Granth Sahib resource, all rights reserved.
See Acknowledgements & Credits