Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ  

जीवत लउ बिउहारु है जग कउ तुम जानउ ॥  

Jīvaṯ la▫o bi▫uhār hai jag ka▫o ṯum jān▫o.  

Your worldly affairs exist only as long as you are alive; know this well.  

ਤੂੰ ਚੰਗੀ ਤਰ੍ਹਾਂ ਜਾਣ ਲੈਂ ਕਿ ਸੰਸਾਰ ਦੇ ਕਾਰ-ਵਿਹਾਰ ਉਦੋਂ ਤਾਈ ਹੀ ਹਨ। ਜਦ ਤਾਂਈਂ ਇਨਸਾਨ ਜੀਉਂਦੇ ਹਨ।  

ਜੀਵਤ ਲਉ = ਜ਼ਿੰਦਗੀ ਤਕ। ਲਉ = ਤਕ। ਬਿਉਹਾਰੁ = ਵਰਤਣ-ਵਿਹਾਰ। ਜਗ ਕਉ = ਜਗਤ ਨੂੰ। ਜਾਨਉ = ਜਾਨਹੁ, ਸਮਝੋ।
(ਹੇ ਮਨ!) ਜਗਤ ਨੂੰ ਤੂੰ ਇਉਂ ਹੀ ਸਮਝ (ਕਿ ਇਥੇ) ਜ਼ਿੰਦਗੀ ਤਕ ਹੀ ਵਰਤਣ-ਵਿਹਾਰ ਰਹਿੰਦਾ ਹੈ।


ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥  

नानक हरि गुन गाइ लै सभ सुफन समानउ ॥२॥२॥  

Nānak har gun gā▫e lai sabẖ sufan samāna▫o. ||2||2||  

O Nanak, sing the Glorious Praises of the Lord; everything is like a dream. ||2||2||  

ਨਾਨਕ, ਤੂੰ ਪ੍ਰਭੂ ਦੀਆਂ ਸਿਫਤਾਂ ਗਾਇਨ ਕਰ। ਹਰ ਚੀਜ਼ ਸੁਪਨੇ ਦੀ ਮਾਨੰਦ ਹੈ।  

ਸਮਾਨਉ = ਸਮਾਨ, ਵਰਗਾ ॥੨॥੨॥
ਹੇ ਨਾਨਕ! ਉਂਞ, ਇਹ ਸਾਰਾ ਸੁਪਨੇ ਵਾਂਗ ਹੀ ਹੈ। (ਇਸ ਵਾਸਤੇ ਜਦ ਤਕ ਜੀਊਂਦਾ ਹੈਂ) ਪਰਮਾਤਮਾ ਦੇ ਗੁਣ ਗਾਂਦਾ ਰਹੁ ॥੨॥੨॥


ਤਿਲੰਗ ਮਹਲਾ  

तिलंग महला ९ ॥  

Ŧilang mėhlā 9.  

Tilang, Ninth Mehl:  

ਤਿਲੰਕ ਨੌਵੀਂ ਪਾਤਿਸ਼ਾਹੀ।  

xxx
xxx


ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ  

हरि जसु रे मना गाइ लै जो संगी है तेरो ॥  

Har jas re manā gā▫e lai jo sangī hai ṯero.  

Sing the Lord's Praises, O mind; He is your only true companion.  

ਹੇ ਮੇਰੀ ਜਿੰਦੜੀਏ! ਤੂੰ ਵਾਹਿਗੁਰੂ ਦੀ ਮਹਿਮਾ ਗਾਇਨ ਕਰ, ਜੋ ਤੇਰਾ ਸੱਚਾ ਸਾਥੀ ਹੈ।  

ਜਸੁ = ਸਿਫ਼ਤ-ਸਾਲਾਹ। ਸੰਗੀ = ਸਾਥੀ।
ਹੇ ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਇਆ ਕਰ, ਇਹ ਸਿਫ਼ਤ-ਸਾਲਾਹ ਹੀ ਤੇਰਾ ਅਸਲੀ ਸਾਥੀ ਹੈ।


ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ  

अउसरु बीतिओ जातु है कहिओ मान लै मेरो ॥१॥ रहाउ ॥  

A▫osar bīṯi▫o jāṯ hai kahi▫o mān lai mero. ||1|| rahā▫o.  

Your time is passing away; listen carefully to what I say. ||1||Pause||  

ਵੇਲਾ ਬੀਤਦਾ ਜਾ ਰਿਹਾ ਹੈ, ਮੇਰੀ ਗੱਲ ਨੂੰ ਧਿਆਨ ਨਾਲ ਸੁਣ। ਠਹਿਰਾਉ।  

ਅਉਸਰੁ = (ਜ਼ਿੰਦਗੀ ਦਾ) ਸਮਾ। ਬੀਤਿਓ ਜਾਤੁ ਹੈ = ਲੰਘਦਾ ਜਾ ਰਿਹਾ ਹੈ। ਮੇਰੋ ਕਹਿਓ = ਮੇਰਾ ਆਖਿਆ, ਮੇਰਾ ਬਚਨ ॥੧॥
ਮੇਰਾ ਬਚਨ ਮੰਨ ਲੈ। ਉਮਰ ਦਾ ਸਮਾ ਲੰਘਦਾ ਜਾ ਰਿਹਾ ਹੈ ॥੧॥ ਰਹਾਉ॥


ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ  

स्मपति रथ धन राज सिउ अति नेहु लगाइओ ॥  

Sampaṯ rath ḏẖan rāj si▫o aṯ nehu lagā▫i▫o.  

You are so in love with property, chariots, wealth and power.  

ਤੂੰ ਧਨ-ਦੌਲਤ, ਰਥਾਂ, ਪਤਨੀ ਅਤੇ ਜਾਗੀਰਾਂ ਨਾਲ ਪਰਮ ਪਿਆਰ ਪਾਇਆ ਹੋਇਆ ਹੈ।  

ਸੰਪਤਿ = ਧਨ-ਪਦਾਰਥ। ਸਿਉ = ਨਾਲ। ਨੇਹੁ = ਪਿਆਰ।
ਹੇ ਮਨ! ਮਨੁੱਖ ਧਨ-ਪਦਾਰਥ, ਰਥ, ਮਾਲ, ਰਾਜ ਨਾਲ ਬੜਾ ਮੋਹ ਕਰਦਾ ਹੈ।


ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥  

काल फास जब गलि परी सभ भइओ पराइओ ॥१॥  

Kāl fās jab gal parī sabẖ bẖa▫i▫o parā▫i▫o. ||1||  

When the noose of death tightens around your neck, they will all belong to others. ||1||  

ਜਦ ਮੌਤ ਦੀ ਫਾਹੀ ਤੇਰੀ ਗਰਦਨ ਉਦਾਲੇ ਪਊਗੀ। ਸਾਰਾ ਕੁਛ ਹੋਰਨਾਂ ਦੀ ਮਲਕੀਅਤ ਹੋ ਜਾਵੇਗਾ।  

ਫਾਸ = ਫਾਹੀ। ਜਬ = ਜਦੋਂ। ਗਲਿ = ਗਲ ਵਿਚ। ਪਰੀ = ਪੈਂਦੀ ਹੈ। ਸਭ = ਹਰੇਕ ਚੀਜ਼। ਪਰਾਇਓ = ਬਿਗਾਨੀ ॥੧॥
ਪਰ ਜਦੋਂ ਮੌਤ ਦੀ ਫਾਹੀ (ਉਸ ਦੇ) ਗਲ ਵਿਚ ਪੈਂਦੀ ਹੈ, ਹਰੇਕ ਚੀਜ਼ ਬਿਗਾਨੀ ਹੋ ਜਾਂਦੀ ਹੈ ॥੧॥


ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ  

जानि बूझ कै बावरे तै काजु बिगारिओ ॥  

Jān būjẖ kai bāvre ṯai kāj bigāri▫o.  

Know this well, O madman - you have ruined your affairs.  

ਜਾਣ ਬੁਝ ਕੇ, ਹੇ ਪਗਲੇ ਪੁਰਸ਼, ਮੈਂ ਆਪਣਾ ਕੰਮ ਖ਼ਰਾਬ ਕਰ ਲਿਆ ਹੈ।  

ਜਾਨਿ ਕੈ = ਜਾਣ ਕੇ, ਜਾਣਦਾ ਹੋਇਆ। ਬੂਝਿ ਕੈ = ਸਮਝ ਕੇ, ਸਮਝਦਾ ਹੋਇਆ। ਬਾਵਰੇ = ਹੇ ਝੱਲੇ! ਤੈ ਬਿਗਾਰਿਓ = ਤੂੰ ਵਿਗਾੜ ਲਿਆ ਹੈ। ਕਾਜੁ = ਕੰਮ।
ਹੇ ਝੱਲੇ ਮਨੁੱਖ! ਇਹ ਸਭ ਕੁਝ ਜਾਣਦਾ ਹੋਇਆ ਸਮਝਦਾ ਹੋਇਆ ਭੀ ਤੂੰ ਆਪਣਾ ਕੰਮ ਵਿਗਾੜ ਰਿਹਾ ਹੈਂ।


ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥  

पाप करत सुकचिओ नही नह गरबु निवारिओ ॥२॥  

Pāp karaṯ sukcẖi▫o nahī nah garab nivāri▫o. ||2||  

You did not restrain yourself from committing sins, and you did not eradicate your ego. ||2||  

ਤੂੰ ਗੁਨਾਹ ਕਰਨ ਤੋਂ ਸੰਕੋਚ ਨਹੀਂ ਕਰਦਾ, ਨਾਂ ਹੀ ਤੂੰ ਆਪਣੀ ਸਵੈ-ਹੰਗਤਾ ਨੂੰ ਛੱਡਦਾ ਹੈਂ।  

ਕਰਤ = ਕਰਦਾ। ਸੁਕਚਿਓ = ਸੰਗਦਾ। ਗਰਬੁ = ਅਹੰਕਾਰ। ਨਿਵਾਰਿਓ = ਦੂਰ ਕੀਤਾ ॥੨॥
ਤੂੰ ਪਾਪ ਕਰਦਾ (ਕਦੇ) ਸੰਗਦਾ ਨਹੀਂ, ਤੂੰ (ਇਸ ਧਨ-ਪਦਾਰਥ ਦਾ) ਮਾਣ ਭੀ ਦੂਰ ਨਹੀਂ ਕਰਦਾ ॥੨॥


ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ  

जिह बिधि गुर उपदेसिआ सो सुनु रे भाई ॥  

Jih biḏẖ gur upḏesi▫ā so sun re bẖā▫ī.  

So listen to the Teachings imparted by the Guru, O Siblings of Destiny.  

ਜਿਸ ਤਰ੍ਹਾਂ ਗੁਰੂ ਜੀ ਤੈਨੂੰ ਸਿੱਖਮਤ ਦਿੰਦੇ ਹਨ, ਤੂੰ ਉਸ ਨੂੰ ਸ੍ਰਵਣ ਕਰ, ਹੇ ਭਰਾ!  

ਜਿਹ ਬਿਧਿ = ਜਿਸ ਤਰੀਕੇ ਨਾਲ। ਗੁਰਿ = ਗੁਰੂ ਨੇ। ਰੇ = ਹੇ!
ਗੁਰੂ ਨੇ (ਮੈਨੂੰ) ਜਿਸ ਤਰ੍ਹਾਂ ਉਪਦੇਸ਼ ਕੀਤਾ ਹੈ, ਉਹ (ਤੂੰ ਭੀ) ਸੁਣ ਲੈ।


ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥  

नानक कहत पुकारि कै गहु प्रभ सरनाई ॥३॥३॥  

Nānak kahaṯ pukār kai gahu parabẖ sarnā▫ī. ||3||3||  

Nanak proclaims: hold tight to the Protection and the Sanctuary of God. ||3||3||  

ਨਾਨਕ ਉਚੀ ਬੋਲ ਕੇ ਆਖਦਾ ਹੈ, ਤੂੰ ਆਪਣੇ ਪ੍ਰਭੂ ਦੀ ਪਨਾਹ ਪਕੜ।  

ਪੁਕਾਰਿ ਕੈ = ਉੱਚੀ ਬੋਲ ਕੇ। ਗਹੁ = ਫੜ। ਪ੍ਰਭ ਸਰਨਾਈ = ਪ੍ਰਭੂ ਦੀ ਸਰਨ ॥੩॥੩॥
ਨਾਨਕ ਪੁਕਾਰ ਕੇ ਆਖਦਾ ਹੈ ਕਿ ਪ੍ਰਭੂ ਦੀ ਸਰਨ ਪਿਆ ਰਹੁ (ਸਦਾ ਪ੍ਰਭੂ ਦਾ ਨਾਮ ਜਪਿਆ ਕਰ) ॥੩॥੩॥


ਤਿਲੰਗ ਬਾਣੀ ਭਗਤਾ ਕੀ ਕਬੀਰ ਜੀ  

तिलंग बाणी भगता की कबीर जी  

Ŧilang baṇī bẖagṯā kī Kabīr jī  

Tilang, The Word Of Devotee Kabeer Jee:  

ਤਿਲੰਕ ਸ਼ਬਦ ਭਗਤਾਂ ਦੇ। ਮਹਾਰਾਜ ਕਬੀਰ ਜੀ।  

xxx
ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।


ਸਤਿਗੁਰ ਪ੍ਰਸਾਦਿ  

ੴ सतिगुर प्रसादि ॥  

Ik▫oaʼnkār saṯgur parsāḏ.  

One Universal Creator God. By The Grace Of The True Guru:  

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਜਾਇ  

बेद कतेब इफतरा भाई दिल का फिकरु न जाइ ॥  

Beḏ kaṯeb ifṯarā bẖā▫ī ḏil kā fikar na jā▫e.  

The Vedas and the Scriptures are only make-believe, O Siblings of Destiny; they do not relieve the anxiety of the heart.  

ਵੇਦ ਅਤੇ ਚਾਰੇ ਸ਼ਾਮ ਦੇਸ ਦੇ ਮਜ਼ਹਬੀ ਗ੍ਰੰਥ ਬੇਲੋੜੇ ਹਨ, ਹੇ ਭਰਾ! ਜੇਕਰ ਚਿੱਤ ਦੀ ਚਿੰਤ ਦੂਰ ਨਹੀਂ ਹੰਦੀ।  

ਕਤੇਬ = ਪੱਛਮੀ ਮਤਾਂ ਦੇ ਧਰਮ-ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ।
(ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ।


ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥  

टुकु दमु करारी जउ करहु हाजिर हजूरि खुदाइ ॥१॥  

Tuk ḏam karārī ja▫o karahu hājir hajūr kẖuḏā▫e. ||1||  

If you will only center yourself on the Lord, even for just a breath, then you shall see the Lord face-to-face, present before you. ||1||  

ਜੇਕਰ ਤੂੰ ਆਪਣਾ ਮਨ ਇਕ ਨਿਮਖ ਭਰ ਲਈ ਭੀ ਵਾਹਿਗੁਰੂ ਵਿੱਚ ਟਿਕਾ ਲਵੇ, ਤਦ ਸੁਆਮੀ ਤੇਰੇ ਅੱਗੇ ਐਨ ਨਾਜ਼ਰ ਦਿਸੇਗਾ।  

ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ ॥੧॥
ਜੇ ਤੁਸੀਂ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥


ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ  

बंदे खोजु दिल हर रोज ना फिरु परेसानी माहि ॥  

Banḏe kẖoj ḏil har roj nā fir paresānī māhi.  

O human being, search your own heart every day, and do not wander around in confusion.  

ਹੇ ਇਨਸਾਨ! ਆਪਣੇ ਮਨ ਦੀ ਨਿਤਾਪ੍ਰਤੀ ਢੂੰਡ ਭਾਲ ਕਰ ਅਤੇ ਖਬਰਾਹਟ ਅੰਦਰ ਨਾਂ ਭਟਕ।  

ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ।
(ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ।


ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ  

इह जु दुनीआ सिहरु मेला दसतगीरी नाहि ॥१॥ रहाउ ॥  

Ih jo ḏunī▫ā sihar melā ḏasaṯgīrī nāhi. ||1|| rahā▫o.  

This world is just a magic-show; no one will be holding your hand. ||1||Pause||  

ਇਹ ਜਗਤ ਇਕ ਜਾਦੂ ਦਾ ਤਮਾਸ਼ਾ ਹੈ। ਇਸ ਵਿੱਚ ਕੋਈ ਵੀ ਤੇਰਾ ਹੱਥ ਪਕੜਨ ਵਾਲਾ ਨਹੀਂ। ਠਹਿਰਾਉ।  

ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ-ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥
ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥


ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ  

दरोगु पड़ि पड़ि खुसी होइ बेखबर बादु बकाहि ॥  

Ḏarog paṛ paṛ kẖusī ho▫e bekẖabar bāḏ bakāhi.  

Reading and studying falsehood, people are happy; in their ignorance, they speak nonsense.  

ਕੂੜ ਨੂੰ ਵਾਚ ਵਾਚ ਕੇ, ਪ੍ਰਾਣੀ ਪ੍ਰਸੰਨ ਹੁੰਦੇ ਹਨ ਅਤੇ ਬੇਸਮਝ ਹੋਣ ਕਾਰਨ ਊਲ ਜਲੂਲ ਬਕਦੇ ਹਨ।  

ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ।
ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ।


ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥  

हकु सचु खालकु खलक मिआने सिआम मूरति नाहि ॥२॥  

Hak sacẖ kẖālak kẖalak mi▫āne si▫ām mūraṯ nāhi. ||2||  

The True Creator Lord is diffused into His creation; He is not just the dark-skinned Krishna of legends. ||2||  

ਮੇਰਾ ਨਿਆਇਕਾਰੀ ਸੱਚਾ ਸਿਰਜਣਹਾਰ ਆਪਣੀ ਰਚਨਾ ਅੰਦਰ ਹੈ। ਉਹ ਕਾਲੇ ਸਰੂਪ ਵਾਲਾ ਕ੍ਰਿਸ਼ਨ ਨਹੀਂ ਹੈ।  

ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥
(ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥


ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ  

असमान म्यिाने लहंग दरीआ गुसल करदन बूद ॥  

Asmān mi▫yāne lahang ḏarī▫ā gusal karḏan būḏ.  

Through the Tenth Gate, the stream of nectar flows; take your bath in this.  

ਦਸਮ ਦੁਆਰਾ ਅੰਦਰ ਬੈਕੁੰਠੀ ਆਨੰਦ ਦੀ ਨਦੀ ਵਗਦੀ ਹੈ। ਤੈਨੂੰ ਇਸ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ।  

ਅਸਮਾਨ = ਅਕਾਸ਼, ਦਸਮ ਦੁਆਰ, ਅੰਤਹਕਰਨ, ਮਨ। ਮ੍ਯ੍ਯਿਾਨੇ = ਮਿਆਨੇ, ਅੰਦਰ। ਲਹੰਗ = ਲੰਘਦਾ ਹੈ, ਵਗਦਾ ਹੈ। ਦਰੀਆ = (ਸਰਬ-ਵਿਆਪਕ ਪ੍ਰਭੂ-ਰੂਪ) ਨਦੀ। ਗੁਸਲ = ਇਸ਼ਨਾਨ। ਕਰਦਨ ਬੂਦ = {ਕਰਦਨੀ ਬੂਦ} ਕਰਨਾ ਚਾਹੀਦਾ ਸੀ।
(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ।


ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥  

करि फकरु दाइम लाइ चसमे जह तहा मउजूदु ॥३॥  

Kar fakar ḏā▫im lā▫e cẖasme jah ṯahā ma▫ujūḏ. ||3||  

Serve the Lord forever; use your eyes, and see Him ever-present everywhere. ||3||  

ਤੂੰ ਹਮੇਸ਼ਾਂ ਹੀ ਸੁਆਮੀ ਦੀ ਸੇਵਾ ਕਮਾ। ਉਹ ਐਨਕਾ ਲਾ ਕੇ ਤੂੰ ਉਸ ਨੂੰ ਹਰ ਜਗ੍ਹਾ ਹਾਜ਼ਰ ਨਾਜ਼ਰ ਵੇਖ।  

ਫਕਰੁ = ਫ਼ਕੀਰੀ, ਬੰਦਗੀ ਵਾਲਾ ਜੀਵਨ। ਚਸਮੇ = ਐਨਕਾਂ। ਜਹ ਤਹਾ = ਹਰ ਥਾਂ ॥੩॥
ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥


ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ  

अलाह पाकं पाक है सक करउ जे दूसर होइ ॥  

Alāh pākaʼn pāk hai sak kara▫o je ḏūsar ho▫e.  

The Lord is the purest of the pure; only through doubt could there be another.  

ਪ੍ਰਭੂ ਪਵਿੱਤਰਾਂ ਦਾ ਪਰਮ ਪਵਿਤਰ ਹੈ। ਤੂੰ ਤਾਂ ਸੰਦੇਹ ਕਰੇ ਜੇਕਰ ਓਹੀ ਜਾਣਦਾ ਹੈ, ਜੋ ਇਹ ਸਾਰਾ ਕੁਝ ਕਰਦਾ ਹੈ।  

ਅਲਾਹ = ਅੱਲਾਹ, ਰੱਬ। ਪਾਕੰ ਪਾਕ = ਪਵਿੱਤਰ ਤੋਂ ਪਵਿੱਤਰ, ਸਭ ਤੋਂ ਪਵਿੱਤਰ। ਸਕ = ਸ਼ੱਕ, ਭਰਮ। ਕਰਉ = ਕਰਉਂ, ਮੈਂ ਕਰਾਂ। ਦੂਸਰ = (ਉਸ ਵਰਗਾ ਕੋਈ ਹੋਰ) ਦੂਜਾ।
ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ।


ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  

कबीर करमु करीम का उहु करै जानै सोइ ॥४॥१॥  

Kabīr karam karīm kā uho karai jānai so▫e. ||4||1||  

O Kabeer, mercy flows from the Merciful Lord; He alone knows who acts. ||4||1||  

ਕਬੀਰ ਰਹਿਮਤ, ਰਹੀਮ ਸੁਆਮੀ ਪਾਸੋਂ ਉਤਪੰਨ ਹੁੰਦੀ ਹੈ। ਕੇਵਲ ਓਹੀ ਜਾਣਦਾ ਹੈ, ਜੋ ਇਹ ਸਾਰਾ ਕੁਛ ਕਰਦਾ ਹੈ।  

ਕਰਮੁ = ਬਖ਼ਸ਼ਸ਼। ਕਰੀਮ = ਬਖ਼ਸ਼ਸ਼ ਕਰਨ ਵਾਲਾ। ਉਹੁ = ਉਹ ਪ੍ਰਭੂ। ਸੋਇ = ਉਹ ਮਨੁੱਖ (ਜਿਸ ਉੱਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ) ॥੪॥੧॥
ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥


ਨਾਮਦੇਵ ਜੀ  

नामदेव जी ॥  

Nāmḏev jī.  

Naam Dayv Jee:  

ਮਹਾਰਾਜ ਨਾਮ ਦੇਵ।  

xxx
xxx


ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ  

मै अंधुले की टेक तेरा नामु खुंदकारा ॥  

Mai anḏẖule kī tek ṯerā nām kẖunḏkārā.  

I am blind; Your Name, O Creator Lord, is my only anchor and support.  

ਮੈਂ ਅੰਨ੍ਹੇ ਦਾ ਹੇ ਸਿਰਜਾਣਹਾਰ! ਕੇਵਲ ਤੇਰਾ ਨਾਮ ਹੀ ਆਸਰਾ ਹੈ।  

ਟੇਕ = ਓਟ, ਸਹਾਰਾ। ਖੁੰਦਕਾਰਾ = ਸਹਾਰਾ। ਖੁੰਦਕਾਰ = ਬਾਦਸ਼ਾਹ, ਹੇ ਮੇਰੇ ਪਾਤਿਸ਼ਾਹ!
ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ;


ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ  

मै गरीब मै मसकीन तेरा नामु है अधारा ॥१॥ रहाउ ॥  

Mai garīb mai maskīn ṯerā nām hai aḏẖārā. ||1|| rahā▫o.  

I am poor, and I am meek. Your Name is my only support. ||1||Pause||  

ਮੈਂ ਗਰੀਬੜਾ ਹਾਂ, ਮੈਂ ਆਜ਼ਿਜ਼ ਹਾਂ ਮੇਰੀ ਓਟ ਤੈਂਡਾ ਨਾਮ ਹੀ ਹੈ।  

ਮਸਕੀਨ = ਆਜਿਜ਼। ਅਧਾਰਾ = ਆਸਰਾ ॥੧॥
ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ ॥੧॥ ਰਹਾਉ॥


ਕਰੀਮਾਂ ਰਹੀਮਾਂ ਅਲਾਹ ਤੂ ਗਨੀ  

करीमां रहीमां अलाह तू गनीं ॥  

Karīmāʼn rahīmāʼn alāh ṯū ganīʼn.  

O beautiful Lord, benevolent and merciful Lord, You are so wealthy and generous.  

ਦਰਿਆਦਿਲ, ਦਇਆਵਾਨ ਅਤੇ ਧਨਾਡ ਤੂੰ ਹੈ, ਹੇ ਪ੍ਰਭੂ!  

ਕਰੀਮਾਂ = ਹੇ ਕਰੀਮ! ਹੇ ਬਖ਼ਸ਼ਸ਼ ਕਰਨ ਵਾਲੇ! ਰਹੀਮਾਂ = ਹੇ ਰਹੀਮ! ਹੇ ਰਹਿਮ ਕਰਨ ਵਾਲੇ! ਗਨਂ​ੀ = ਅਮੀਰ, ਰੱਜਿਆ-ਪੁੱਜਿਆ।
ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ,


ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥  

हाजरा हजूरि दरि पेसि तूं मनीं ॥१॥  

Hājrā hajūr ḏar pes ṯūʼn manīʼn. ||1||  

You are ever-present in every presence, within and before me. ||1||  

ਤੂੰ ਮੇਰੇ ਅੰਦਰ ਤੇ ਸਾਹਮਣੇ ਸਦਾ ਹਾਜ਼ਰ ਨਾਜ਼ਰ ਹੈ।  

ਹਾਜਰਾ ਹਜੂਰਿ = ਹਰ ਥਾਂ ਮੌਜੂਦ, ਪ੍ਰਤੱਖ ਮੌਜੂਦ। ਦਰਿ = ਵਿਚ। ਪੇਸਿ = ਪੇਸ਼ਿ, ਸਾਹਮਣੇ। ਦਰਿ ਪੇਸਿ ਮਨਂ​ੀ = ਮੇਰੇ ਸਾਹਮਣੇ ॥੧॥
ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ?) ॥੧॥


ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ  

दरीआउ तू दिहंद तू बिसीआर तू धनी ॥  

Ḏarī▫ā▫o ṯū ḏihanḏ ṯū bisī▫ār ṯū ḏẖanī.  

You are the river of life, You are the Giver of all; You are so very wealthy.  

ਤੂੰ ਦਰਿਆ ਹੈ, ਤੂੰ ਦਾਤਾ ਅਤੇ ਤੂੰ ਹੀ ਮਹਾਂ ਮਾਲਦਾਰ ਹੈ।  

ਦਿਹੰਦ = ਦੇਣ ਵਾਲਾ, ਦਾਤਾ। ਬਿਸੀਆਰ = ਬਹੁਤ। ਧਨੀ = ਧਨ ਵਾਲਾ।
ਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ;


ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥  

देहि लेहि एकु तूं दिगर को नही ॥२॥  

Ḏėh lehi ek ṯūʼn ḏigar ko nahī. ||2||  

You alone give, and You alone take away; there is no other at all. ||2||  

ਕੇਵਲ ਤੂੰ ਹੀ ਦਿੰਦਾ ਅਤੇ ਲੈਂਦਾ ਹੈ। ਹੋਰ ਦੂਜਾ ਕੋਈ ਨਹੀਂ।  

ਦੇਹਿ = ਤੂੰ ਦੇਂਦਾ ਹੈਂ। ਲੇਹਿ = ਤੂੰ ਲੈਂਦਾ ਹੈਂ। ਦਿਗਰ = ਕੋਈ ਹੋਰ, ਦੂਸਰਾ ॥੨॥
ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ) ॥੨॥


ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ  

तूं दानां तूं बीनां मै बीचारु किआ करी ॥  

Ŧūʼn ḏānāʼn ṯūʼn bīnāʼn mai bīcẖār ki▫ā karī.  

You are wise, You are the supreme seer; how could I make You an object of thought?  

ਤੂੰ ਸਿਆਣਾ ਹੈ, ਤੂੰ ਹੀ ਦੇਖਣ ਵਾਲਾ ਹੈ। ਮੈਂ ਤੇਰਾ ਕੀ ਧਿਆਨ ਧਾਰ ਸਕਦਾ ਹਾਂ?  

ਦਾਨਾਂ = ਜਾਣਨ ਵਾਲਾ। ਬੀਨਾਂ = ਵੇਖਣ ਵਾਲਾ।
(ਹੇ ਮਾਲਕ!) ਤੂੰ (ਸਭ ਦੇ ਦਿਲ ਦੀ) ਜਾਣਨ ਵਾਲਾ ਹੈਂ ਤੇ (ਸਭ ਦੇ ਕੰਮ) ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ?


ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥  

नामे चे सुआमी बखसंद तूं हरी ॥३॥१॥२॥  

Nāme cẖe su▫āmī bakẖsanḏ ṯūʼn harī. ||3||1||2||  

O Lord and Master of Naam Dayv, You are the merciful Lord of forgiveness. ||3||1||2||  

ਨਾਮ ਦੇ ਸਾਹਿਬ, ਹੇ ਵਾਹਿਗੁਰੂ! ਤੂੰ ਬਖਸ਼ਣਹਾਰ ਹੈ।  

ਚ = ਦਾ। ਚੇ = ਦੇ। ਚੀ = ਦੀ। ਨਾਮੇ ਚੇ = ਨਾਮੇ ਦੇ। ਨਾਮੇ ਚੇ ਸੁਆਮੀ = ਹੇ ਨਾਮਦੇਵ ਦੇ ਸੁਆਮੀ! ॥੩॥੧॥੨॥
ਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ ॥੩॥੧॥੨॥


ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ  

हले यारां हले यारां खुसिखबरी ॥  

Hale yārāʼn hale yārāʼn kẖusikẖabrī.  

Hello, my friend, hello my friend. Is there any good news?  

ਹੇ! ਮੇਰੇ ਮਿੱਤਰ, ਹੇ ਮੇਰੇ ਮਿੱਤਰ! ਤੂੰ ਕੀ ਸੁਖ ਸੁਨੇਹਾ ਲਿਆਇਆ ਹੈ?  

ਹਲੇ ਯਾਰਾਂ = ਹੇ ਮਿੱਤਰ! ਹੇ ਸੱਜਣ! ਖੁਸਿ = ਖੁਸ਼ੀ ਦੇਣ ਵਾਲੀ, ਠੰਢ ਪਾਣ ਵਾਲੀ। ਖਬਰੀ = ਤੇਰੀ ਖ਼ਬਰ, ਤੇਰੀ ਸੋਇ {ਜਿਵੇਂ, "ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ"}।
ਹੇ ਸੱਜਣ! ਹੇ ਪਿਆਰੇ! ਤੇਰੀ ਸੋਇ ਠੰਢ ਪਾਣ ਵਾਲੀ ਹੈ (ਭਾਵ, ਤੇਰੀਆਂ ਕਥਾਂ ਕਹਾਣੀਆਂ ਸੁਣ ਕੇ ਮੈਨੂੰ ਠੰਡ ਪੈਂਦੀ ਹੈ);


ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ  

बलि बलि जांउ हउ बलि बलि जांउ ॥  

Bal bal jāʼn▫o ha▫o bal bal jāʼn▫o.  

I am a sacrifice, a devoted sacrifice, a dedicated and devoted sacrifice, to You.  

ਸਦਕੇ! ਓ ਸਦਕੇ, ਸਦਕੇ, ਓ ਸਦਕੇ! ਮੈਂ ਜਾਂਦਾ ਹਾਂ ਤੇਰੇ ਉਤੋਂ।  

ਬਲਿ ਬਲਿ = ਸਦਕੇ ਜਾਂਦਾ ਹਾਂ। ਹਉ = ਮੈਂ।
ਮੈਂ ਤੈਥੋਂ ਸਦਾ ਸਦਕੇ ਹਾਂ, ਕੁਰਬਾਨ ਹਾਂ।


ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ  

नीकी तेरी बिगारी आले तेरा नाउ ॥१॥ रहाउ ॥  

Nīkī ṯerī bigārī āle ṯerā nā▫o. ||1|| rahā▫o.  

Slavery to You is so sublime; Your Name is noble and exalted. ||1||Pause||  

ਚੰਗੀ ਹੇ ਤੇਰੀ ਵਗਾਰ ਅਤੇ ਸ੍ਰੇਸ਼ਟ ਹੈ ਤੇਰਾ ਨਾਮ। ਠਹਿਰਾਉ।  

ਨੀਕੀ = ਸੋਹਣੀ, ਚੰਗੀ, ਪਿਆਰੀ। ਬਿਗਾਰੀ = ਵਿਗਾਰ, ਕਿਸੇ ਹੋਰ ਵਾਸਤੇ ਕੀਤਾ ਹੋਇਆ ਕੰਮ। ਤੇਰੀ ਬਿਗਾਰੀ = ਇਹ ਰੋਜ਼ੀ ਆਦਿਕ ਕਮਾਉਣ ਦਾ ਕੰਮ ਜਿਸ ਵਿਚ ਤੂੰ ਅਸਾਨੂੰ ਲਾਇਆ ਹੋਇਆ ਹੈ। ਆਲੇ = ਆਹਲਾ, ਉੱਚਾ, ਵੱਡਾ, ਸਭ ਤੋਂ ਪਿਆਰਾ ॥੧॥
(ਹੇ ਮਿੱਤਰ!) ਤੇਰਾ ਨਾਮ (ਮੈਨੂੰ) ਸਭ ਤੋਂ ਵਧੀਕ ਪਿਆਰਾ (ਲੱਗਦਾ) ਹੈ, (ਇਸ ਨਾਮ ਦੀ ਬਰਕਤ ਨਾਲ ਹੀ, ਦੁਨੀਆ ਦੀ ਕਿਰਤ ਵਾਲੀ) ਤੇਰੀ ਦਿੱਤੀ ਹੋਈ ਵਿਗਾਰ ਭੀ (ਮੈਨੂੰ) ਮਿੱਠੀ ਲੱਗਦੀ ਹੈ ॥੧॥ ਰਹਾਉ॥


ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ  

कुजा आमद कुजा रफती कुजा मे रवी ॥  

Kujā āmaḏ kujā rafṯī kujā me ravī.  

Where did you come from? Where have You been? And where are You going?  

ਤੂੰ ਕਿਥੋਂ ਆਇਆ ਹੈ? ਤੂੰ ਕਿਥੇ ਗਿਆ ਸਾਂ ਅਤੇ ਕਿਧਰ ਨੂੰ ਜਾਂਦਾ ਹੈ?  

ਕੁਜਾ = (ਅਜ਼) ਕੁਜਾ, ਕਿੱਥੋਂ। ਆਮਦ = ਆਮਦੀ, ਤੂੰ ਆਇਆ। ਕੁਜਾ = ਕਿੱਥੇ। ਰਫਤੀ = ਤੂੰ ਗਿਆ ਸੈਂ। ਮੇ ਰਵੀ = ਤੂੰ ਜਾ ਰਿਹਾ ਹੈਂ। ਕੁਜਾ.......ਮੇ ਰਵੀ = ਤੂੰ ਕਿੱਥੋਂ ਆਇਆ? ਤੂੰ ਕਿਥੇ ਗਿਆ? ਤੂੰ ਕਿੱਥੇ ਜਾ ਰਿਹਾ ਹੈਂ? (ਭਾਵ, ਨਾ ਤੂੰ ਕਿਤੋਂ ਆਇਆ, ਨਾ ਤੂੰ ਕਿਤੇ ਕਦੇ ਗਿਆ, ਅਤੇ ਨਾ ਤੂੰ ਕਿਤੇ ਜਾ ਰਿਹਾ ਹੈਂ; ਤੂੰ ਸਦਾ ਅਟੱਲ ਹੈਂ)।
(ਹੇ ਸੱਜਣ!) ਨਾਹ ਤੂੰ ਕਿਤੋਂ ਆਇਆ, ਨਾਹ ਤੂੰ ਕਿਤੇ ਕਦੇ ਗਿਆ ਅਤੇ ਨਾਹ ਤੂੰ ਜਾ ਰਿਹਾ ਹੈਂ (ਭਾਵ, ਤੂੰ ਸਦਾ ਅਟੱਲ ਹੈਂ)


ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥  

द्वारिका नगरी रासि बुगोई ॥१॥  

Ḏavārikā nagrī rās bugo▫ī. ||1||  

Tell me the truth, in the holy city of Dwaarikaa. ||1||  

ਇਹ ਦਵਾਰਕਾ ਦਾ ਸ਼ਹਿਰ ਹੈ। ਤੂੰ ਸੱਚੋ ਸੱਚ ਕਾਹੁ।  

ਰਾਸਿ = {ਸੰ. रास: A kind of dance practised by Krishna and the cowherds but particularly the gopis or cowherdesses of Vrindavana, ੨. Speech} ਰਾਸਾਂ ਜਿੱਥੇ ਕ੍ਰਿਸ਼ਨ ਜੀ ਨਾਚ ਕਰਦੇ ਤੇ ਗੀਤ ਸੁਣਾਉਂਦੇ ਸਨ। (ਰਾਸਿ ਮੰਡਲੁ ਕੀਨੋ ਆਖਾਰਾ। ਸਗਲੋ ਸਾਜਿ ਰਖਿਓ ਪਾਸਾਰਾ।੧।੨।੪੫। ਸੂਹੀ ਮਹਲਾ ੫) ਬੁਗੋਈ = ਤੂੰ (ਹੀ) ਆਖਦਾ ਹੈਂ ॥੧॥
ਦੁਆਰਕਾ ਨਗਰੀ ਵਿਚ ਰਾਸ ਭੀ ਤੂੰ ਆਪ ਹੀ ਪਾਂਦਾ ਹੈਂ (ਭਾਵ, ਕਿਸ਼ਨ ਭੀ ਤੂੰ ਆਪ ਹੀ ਹੈਂ) ॥੧॥


ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ  

खूबु तेरी पगरी मीठे तेरे बोल ॥  

Kẖūb ṯerī pagrī mīṯẖe ṯere bol.  

How handsome is your turban! And how sweet is your speech.  

ਸੁੰਦਰ ਹੈ ਤੇਰੀ ਦਸਤਾਰ ਅਤੇ ਮਿੱਠੀ ਹੈ ਤੇਰੀ ਬੋਲ ਬਾਣੀ।  

ਖੂਬ = ਸੋਹਣੀ।
ਹੇ ਯਾਰ! ਸੋਹਣੀ ਤੇਰੀ ਪੱਗ ਹੈ (ਭਾਵ, ਸੋਹਣਾ ਤੇਰਾ ਸਰੂਪ ਹੈ) ਤੇ ਪਿਆਰੇ ਤੇਰੇ ਬਚਨ ਹਨ,


ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥  

द्वारिका नगरी काहे के मगोल ॥२॥  

Ḏavārikā nagrī kāhe ke magol. ||2||  

Why are there Moghals in the holy city of Dwaarikaa? ||2||  

ਦਵਾਰਕਾ ਦੇ ਸ਼ਹਿਰ ਵਿੱਚ ਮੁਗਲ ਕਿਸ ਤਰ੍ਹਾਂ ਹੋ ਸਕਦਾ ਹੈ?  

ਦ੍ਵਾਰਿਕਾ ਨਗਰੀ......ਮਗੋਲ = ਕਾਹੇ ਕੇ ਦ੍ਵਾਰਿਕਾ ਨਗਰੀ, ਕਾਹੇ ਕੇ ਮਗੋਲ; ਕਾਹਦੇ ਲਈ ਦੁਆਰਕਾ ਨਗਰੀ ਵਿਚ ਤੇ ਕਾਹਦੇ ਲਈ ਮੁਗਲ (-ਧਰਮ) ਦੇ ਨਗਰ ਵਿਚ? ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ, ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿੱਚ ਹੈਂ ॥੨॥
ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿਚ ਹੈਂ (ਭਾਵ, ਤੂੰ ਹਰ ਥਾਂ ਹੈਂ) ॥੨॥


ਚੰਦੀ ਹਜਾਰ ਆਲਮ ਏਕਲ ਖਾਨਾਂ  

चंदीं हजार आलम एकल खानां ॥  

Cẖanḏīʼn hajār ālam ekal kẖānāʼn.  

You alone are the Lord of so many thousands of worlds.  

ਕੇਵਲ ਤੂੰ ਹੀ ਅਨੇਕਾਂ ਹਜ਼ਾਰਾਂ ਸੰਸਾਰਾਂ ਦਾ ਸੁਆਮੀ ਹੈ।  

ਚੰਦਂ​ੀ ਹਜਾਰ = ਕਈ ਹਜ਼ਾਰਾਂ। ਆਲਮ = ਦੁਨੀਆ। ਏਕਲ = ਇਕੱਲਾ। ਖਾਨਾਂ = ਖਾਨ, ਮਾਲਕ।
(ਸ੍ਰਿਸ਼ਟੀ ਦੇ) ਕਈ ਹਜ਼ਾਰਾਂ ਮੰਡਲਾਂ ਦਾ ਤੂੰ ਇਕੱਲਾ (ਆਪ ਹੀ) ਮਾਲਕ ਹੈਂ।


ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥  

हम चिनी पातिसाह सांवले बरनां ॥३॥  

Ham cẖinī pāṯisāh sāʼnvle barnāʼn. ||3||  

You are my Lord King, like the dark-skinned Krishna. ||3||  

ਏਸੇ ਤਰ੍ਹਾਂ ਦਾ ਹੀ ਹੈ ਕਾਲੇ ਰੰਗ ਵਾਲਾ ਮੇਰਾ ਸੁਲਤਾਨ।  

ਹਮ ਚਿਨੀ = ਇਸੇ ਹੀ ਤਰ੍ਹਾਂ ਦਾ। ਹਮ = ਭੀ। ਚਿਨੀ = ਐਸਾ, ਅਜਿਹਾ। ਸਾਂਵਲੇ ਬਰਨਾਂ = ਸਾਂਵਲੇ ਰੰਗ ਵਾਲਾ, ਕ੍ਰਿਸ਼ਨ ॥੩॥
ਹੇ ਪਾਤਸ਼ਾਹ! ਇਹੋ ਜਿਹਾ ਹੀ ਸਾਉਲੇ ਰੰਗ ਵਾਲਾ ਕ੍ਰਿਸ਼ਨ ਹੈ (ਭਾਵ, ਕ੍ਰਿਸ਼ਨ ਭੀ ਤੂੰ ਆਪ ਹੀ ਹੈਂ) ॥੩॥


ਅਸਪਤਿ ਗਜਪਤਿ ਨਰਹ ਨਰਿੰਦ  

असपति गजपति नरह नरिंद ॥  

Aspaṯ gajpaṯ narah narinḏ.  

You are the Lord of the sun, Lord Indra and Lord Brahma, the King of men.  

ਤੂੰ ਘੋੜਿਆਂ ਦਾ ਸੁਆਮੀ (ਸੂਰਜ), ਹਾਥੀਆਂ ਦਾ ਸੁਆਮੀ (ਇੰਦਰ) ਅਤੇ ਇਨਸਾਨਾਂ ਦਾ ਰਾਜਾ (ਬ੍ਰਹਮਾ) ਹੈ।  

ਅਸਪਤਿ = {अश्वपति = Lord of horses} ਸੂਰਜ ਦੇਵਤਾ। ਗਜਪਤਿ = ਇੰਦ੍ਰ ਦੇਵਤਾ। ਨਰਹ ਮਰਿੰਦ = ਨਰਾਂ ਦਾ ਰਾਜਾ, ਬ੍ਰਹਮਾ।
ਤੂੰ ਆਪ ਹੀ ਸੂਰਜ-ਦੇਵਤਾ ਹੈਂ, ਤੂੰ ਆਪ ਹੀ ਇੰਦ੍ਰ ਹੈਂ, ਤੇ ਤੂੰ ਆਪ ਹੀ ਬ੍ਰਹਮਾ ਹੈਂ,


ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥  

नामे के स्वामी मीर मुकंद ॥४॥२॥३॥  

Nāme ke savāmī mīr mukanḏ. ||4||2||3||  

You are the Lord and Master of Naam Dayv, the King, the Liberator of all. ||4||2||3||  

ਤੂੰ ਨਾਮੇ ਦਾ ਸਾਹਿਬ, ਸਾਰਿਆਂ ਦਾ ਪਾਤਿਸ਼ਾਹ ਅਤੇ ਮੁਕਤੀ ਦੇਣ ਵਾਲਾ ਹੈ।  

ਮੁਕੰਦ = {ਸੰ. मुकुंद-मुकुं दाति इति} ਮੁਕਤੀ ਦੇਣ ਵਾਲਾ, ਵਿਸ਼ਨੂੰ ਤੇ ਕ੍ਰਿਸ਼ਨ ਜੀ ਦਾ ਨਾਮ ਹੈ ॥੪॥੨॥੩॥
ਹੇ ਨਾਮਦੇਵ ਦੇ ਖਸਮ ਪ੍ਰਭੂ! ਤੂੰ ਆਪ ਹੀ ਮੀਰ ਹੈਂ ਤੂੰ ਆਪ ਹੀ ਕ੍ਰਿਸ਼ਨ ਹੈਂ ॥੪॥੨॥੩॥


        


© SriGranth.org, a Sri Guru Granth Sahib resource, all rights reserved.
See Acknowledgements & Credits