Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥  

Gur parsādī ko virlā cẖẖūtai ṯis jan ka▫o ha▫o balihārī. ||3||  

ਪਰਸਾਦੀ = ਪਰਸਾਦਿ, ਕਿਰਪਾ ਨਾਲ। ਕੋ = ਕੋਈ ਮਨੁੱਖ। ਹਉ = ਹਉਂ, ਮੈਂ। ਬਲਿਹਾਰੀ = ਸਦਕੇ ॥੩॥
ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ॥੩॥


ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ  

Jin sisat sājī so▫ī har jāṇai ṯā kā rūp apāro.  

ਸਿਸਟਿ = ਦੁਨੀਆ। ਸਾਜੀ = ਪੈਦਾ ਕੀਤੀ। ਤਾ ਕਾ = ਉਸ (ਪਰਮਾਤਮਾ) ਦਾ। ਅਪਾਰੋ = ਅਪਾਰ, ਜਿਸ ਦਾ ਪਾਰਲਾ ਬੰਨਾ ਨਾਹ ਦਿੱਸੇ।
ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ)। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ।


ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥  

Nānak āpe vekẖ har bigsai gurmukẖ barahm bīcẖāro. ||4||3||14||  

ਆਪੇ = ਆਪ ਹੀ। ਵੇਖਿ = ਵੇਖ ਕੇ। ਵਿਗਸੈ = ਖ਼ੁਸ਼ ਹੁੰਦਾ ਹੈ। ਬ੍ਰਹਮ ਬੀਚਾਰੋ = ਪਰਮਾਤਮਾ ਦੇ ਗੁਣਾਂ ਦੀ ਵਿਚਾਰ ॥੪॥੩॥੧੪॥
ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ ॥੪॥੩॥੧੪॥


ਸੂਹੀ ਮਹਲਾ  

Sūhī mėhlā 4.  

xxx
xxx


ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ  

Kīṯā karṇā sarab rajā▫ī kicẖẖ kīcẖai je kar sakī▫ai.  

ਰਜਾਈ = ਰਜ਼ਾ ਦੇ ਮਾਲਕ-ਪ੍ਰਭੂ ਨੇ। ਕੀਚੈ = (ਅਸੀ) ਕਰੀਏ।
ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀਂ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ।


ਆਪਣਾ ਕੀਤਾ ਕਿਛੂ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥  

Āpṇā kīṯā kicẖẖū na hovai ji▫o har bẖāvai ṯi▫o rakẖī▫ai. ||1||  

ਭਾਵੈ = ਚੰਗਾ ਲੱਗਦਾ ਹੈ ॥੧॥
ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ ॥੧॥


ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ  

Mere har jī▫o sabẖ ko ṯerai vas.  

ਵਸਿ = ਵੱਸ ਵਿਚ।
ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ।


ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ  

Asā jor nāhī je kicẖẖ kar ham sākah ji▫o bẖāvai ṯivai bakẖas. ||1|| rahā▫o.  

xxx॥੧॥
ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ ॥੧॥ ਰਹਾਉ॥


ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ  

Sabẖ jī▫o pind ḏī▫ā ṯuḏẖ āpe ṯuḏẖ āpe kārai lā▫i▫ā.  

ਜੀਉ = ਜਿੰਦ। ਪਿੰਡੁ = ਸਰੀਰ। ਕਾਰੈ = ਕੰਮ ਵਿਚ।
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ।


ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥  

Jehā ṯūʼn hukam karahi ṯehe ko karam kamāvai jehā ṯuḏẖ ḏẖur likẖ pā▫i▫ā. ||2||  

ਕੋ = ਕੋਈ ਜੀਵ। ਧੁਰਿ = ਧੁਰ ਦਰਗਾਹ ਤੋਂ। ਲਿਖਿ = ਲਿਖ ਕੇ ॥੨॥
ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ ॥੨॥


ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ  

Pancẖ ṯaṯ kar ṯuḏẖ sarisat sabẖ sājī ko▫ī cẖẖevā kari▫o je kicẖẖ kīṯā hovai.  

ਪੰਚ ਤਤੁ = {ਹਵਾ, ਪਾਣੀ, ਅੱਗ, ਧਰਤੀ, ਆਕਾਸ਼}। ਸਭ = ਸਾਰੀ। ਕਰਿਉ = {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਬੇਸ਼ੱਕ ਕਰ ਵੇਖੋ।
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ। ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ।


ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥  

Iknā saṯgur mel ṯūʼn bujẖāvėh ik manmukẖ karahi sė rovai. ||3||  

ਮੇਲਿ = ਮਿਲਾ ਕੇ। ਬੁਝਾਵਹਿ = ਸੂਝ ਬਖ਼ਸ਼ਦਾ ਹੈਂ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਕਰਹਿ = ਤੂੰ ਬਣਾ ਦੇਂਦਾ ਹੈਂ। ਸਿ = ਉਹ ਮਨੁੱਖ {ਇਕ-ਵਚਨ}। ਰੋਵੈ = ਦੁੱਖੀ ਹੁੰਦਾ ਹੈ ॥੩॥
ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ। ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ। ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ ॥੩॥


ਹਰਿ ਕੀ ਵਡਿਆਈ ਹਉ ਆਖਿ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ  

Har kī vadi▫ā▫ī ha▫o ākẖ na sākā ha▫o mūrakẖ mugaḏẖ nīcẖāṇ.  

ਹਉ = ਮੈਂ। ਨੀਚਾਣੁ = ਨੀਵਾਂ। ਮੁਗਧੁ = ਮੂਰਖ।
ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ।


ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥  

Jan Nānak ka▫o har bakẖas lai mere su▫āmī sarṇāgaṯ pa▫i▫ā ajāṇ. ||4||4||15||24||  

ਕਉ = ਨੂੰ। ਸੁਆਮੀ = ਹੇ ਸੁਆਮੀ! ॥੪॥੪॥੧੫॥੨੪॥
ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ ॥੪॥੪॥੧੫॥੨੪॥


ਰਾਗੁ ਸੂਹੀ ਮਹਲਾ ਘਰੁ  

Rāg sūhī mėhlā 5 gẖar 1  

xxx
ਰਾਗ ਸੂਹੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਬਾਜੀਗਰਿ ਜੈਸੇ ਬਾਜੀ ਪਾਈ  

Bājīgar jaise bājī pā▫ī.  

ਬਾਜੀਗਰਿ = ਬਾਜੀਗਰ ਨੇ।
ਜਿਵੇਂ ਕਿਸੇ ਬਾਜ਼ੀਗਰ ਨੇ (ਕਦੇ) ਬਾਜ਼ੀ ਪਾ ਕੇ ਵਿਖਾਈ ਹੋਵੇ,


ਨਾਨਾ ਰੂਪ ਭੇਖ ਦਿਖਲਾਈ  

Nānā rūp bẖekẖ ḏikẖlā▫ī.  

ਨਾਨਾ ਰੂਪ = ਅਨੇਕਾਂ ਰੂਪ।
ਉਹ ਕਈ ਕਿਸਮਾਂ ਦੇ ਰੂਪ ਤੇ ਭੇਖ ਵਿਖਾਂਦਾ ਹੈ (ਇਸੇ ਤਰ੍ਹਾਂ ਪਰਮਾਤਮਾ ਨੇ ਇਹ ਜਗਤ-ਤਮਾਸ਼ਾ ਰਚਿਆ ਹੋਇਆ ਹੈ। ਇਸ ਵਿਚ ਅਨੇਕਾਂ ਰੂਪ ਭੇਖ ਵਿਖਾ ਰਿਹਾ ਹੈ)।


ਸਾਂਗੁ ਉਤਾਰਿ ਥੰਮ੍ਹ੍ਹਿਓ ਪਾਸਾਰਾ  

Sāʼng uṯār thamiĥa▫o pāsārā.  

ਸਾਂਗੁ = ਨਕਲੀ ਸ਼ਕਲ। ਉਤਾਰਿ = ਲਾਹ ਕੇ। ਥੰਮ੍ਹ੍ਹਿਓ = ਰੋਕ ਦਿੱਤਾ। ਪਾਸਾਰਾ = ਖੇਡ ਦਾ ਖਿਲਾਰ।
ਜਦੋਂ ਪ੍ਰਭੂ ਆਪਣੀ ਇਹ (ਜਗਤ-ਰੂਪ) ਨਕਲੀ ਸ਼ਕਲ ਲਾਹ ਕੇ ਖੇਡ ਦਾ ਖਿਲਾਰਾ ਰੋਕ ਦੇਂਦਾ ਹੈ,


ਤਬ ਏਕੋ ਏਕੰਕਾਰਾ ॥੧॥  

Ŧab eko ekankārā. ||1||  

ਏਕੰਕਾਰਾ = ਪਰਮਾਤਮਾ ॥੧॥
ਤਦੋਂ ਇਕ ਆਪ ਹੀ ਆਪ ਰਹਿ ਜਾਂਦਾ ਹੈ ॥੧॥


ਕਵਨ ਰੂਪ ਦ੍ਰਿਸਟਿਓ ਬਿਨਸਾਇਓ  

Kavan rūp ḏaristi▫o binsā▫i▫o.  

ਕਵਨ ਰੂਪ = ਕੇਹੜੇ ਕੇਹੜੇ ਰੂਪ? ਅਨੇਕਾਂ ਰੂਪ। ਦ੍ਰਿਸਟਿਓ = ਦਿੱਸਿਆ। ਬਿਨਸਾਇਓ = ਬਿਨਸਿਓ, ਨਾਸ ਹੋਇਆ।
(ਪਰਮਾਤਮਾ ਦੇ) ਅਨੇਕਾਂ ਹੀ ਰੂਪ ਦਿੱਸਦੇ ਰਹਿੰਦੇ ਹਨ, ਅਨੇਕਾਂ ਹੀ ਰੂਪ ਨਾਸ ਹੁੰਦੇ ਰਹਿੰਦੇ ਹਨ।


ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ  

Kaṯėh ga▫i▫o uho kaṯ ṯe ā▫i▫o. ||1|| rahā▫o.  

ਕਤਹਿ = ਕਿੱਥੇ? ਉਹੁ = ਜੀਵ। ਕਤ ਤੇ = ਕਿੱਥੋਂ? ॥੧॥
(ਕੋਈ ਨਹੀਂ ਦੱਸ ਸਕਦਾ ਕਿ) ਜੀਵ ਕਿੱਥੋਂ ਆਇਆ ਸੀ, ਤੇ, ਕਿੱਥੇ ਚਲਾ ਜਾਂਦਾ ਹੈ ॥੧॥ ਰਹਾਉ॥


ਜਲ ਤੇ ਊਠਹਿ ਅਨਿਕ ਤਰੰਗਾ  

Jal ṯe ūṯẖėh anik ṯarangā.  

ਤੇ = ਤੋਂ। ਊਠਹਿ = ਉੱਠਦੇ ਹਨ। ਤਰੰਗ = ਲਹਿਰਾਂ।
ਪਾਣੀ ਤੋਂ ਅਨੇਕਾਂ ਲਹਿਰਾਂ ਉਠਦੀਆਂ ਹਨ (ਮੁੜ ਪਾਣੀ ਵਿਚ ਰਲ ਜਾਂਦੀਆਂ ਹਨ)।


ਕਨਿਕ ਭੂਖਨ ਕੀਨੇ ਬਹੁ ਰੰਗਾ  

Kanik bẖūkẖan kīne baho rangā.  

ਕਨਿਕ = ਸੋਨਾ। ਭੂਖਨ = ਗਹਿਣੇ। ਕੀਨੇ = ਬਣਾਏ ਜਾਂਦੇ ਹਨ।
ਸੋਨੇ ਤੋਂ ਕਈ ਕਿਸਮਾਂ ਦੇ ਗਹਿਣੇ ਘੜੇ ਜਾਂਦੇ ਹਨ (ਉਹ ਅਸਲ ਵਿਚ ਸੋਨਾ ਹੀ ਹੁੰਦੇ ਹਨ)।


ਬੀਜੁ ਬੀਜਿ ਦੇਖਿਓ ਬਹੁ ਪਰਕਾਰਾ  

Bīj bīj ḏekẖi▫o baho parkārā.  

ਬੀਜਿ = ਬੀਜ ਕੇ।
(ਕਿਸੇ ਰੁੱਖ ਦਾ) ਬੀ ਬੀਜ ਕੇ (ਸ਼ਾਖ਼ਾਂ ਪੱਤੇ ਆਦਿਕ ਉਸ ਦਾ) ਕਈ ਕਿਸਮਾਂ ਦਾ ਸਰੂਪ ਵੇਖਣ ਵਿਚ ਆ ਜਾਂਦਾ ਹੈ।


ਫਲ ਪਾਕੇ ਤੇ ਏਕੰਕਾਰਾ ॥੨॥  

Fal pāke ṯe ekankārā. ||2||  

ਫਲ ਪਾਕੇ ਤੇ = ਫਲ ਪੱਕਣ ਨਾਲ ॥੨॥
(ਰੁੱਖ ਦੇ) ਫਲ ਪੱਕਣ ਤੇ (ਉਹੀ ਪਹਿਲੀ ਕਿਸਮ ਦੇ ਬੀਜ ਬਣ ਜਾਂਦੇ ਹਨ) (ਤਿਵੇਂ ਇਸ ਬਹੁ-ਰੰਗੀ ਸੰਸਾਰ ਦਾ ਅਸਲਾ) ਇਕ ਪਰਮਾਤਮਾ ਹੀ ਹੈ ॥੨॥


ਸਹਸ ਘਟਾ ਮਹਿ ਏਕੁ ਆਕਾਸੁ  

Sahas gẖatā mėh ek ākās.  

ਸਹਸ = ਹਜ਼ਾਰਾਂ।
ਇਕੋ ਆਕਾਸ਼ (ਪਾਣੀ ਨਾਲ ਭਰੇ ਹੋਏ) ਹਜ਼ਾਰਾਂ ਘੜਿਆਂ ਵਿਚ (ਵਖ ਵਖ ਦਿੱਸਦਾ ਹੈ)।


ਘਟ ਫੂਟੇ ਤੇ ਓਹੀ ਪ੍ਰਗਾਸੁ  

Gẖat fūte ṯe ohī pargās.  

ਘਟ = ਘੜਾ। ਘਟ ਫੂਟੇ ਤੇ = ਘੜੇ ਟੁੱਟਣ ਨਾਲ।
ਜਦੋਂ ਘੜੇ ਟੁੱਟ ਜਾਂਦੇ ਹਨ, ਤਾਂ ਉਹ (ਆਕਾਸ਼) ਹੀ ਦਿੱਸਦਾ ਰਹਿ ਜਾਂਦਾ ਹੈ।


ਭਰਮ ਲੋਭ ਮੋਹ ਮਾਇਆ ਵਿਕਾਰ  

Bẖaram lobẖ moh mā▫i▫ā vikār.  

ਭਰਮ = ਭਟਕਣਾ।
ਮਾਇਆ ਦੇ ਭ੍ਰਮ ਦੇ ਕਾਰਨ (ਪਰਮਾਤਮਾ ਦੀ ਅੰਸ਼ ਜੀਵਾਤਮਾ ਵਿਚ) ਭਟਕਣਾ, ਲੋਭ ਮੋਹ ਆਦਿਕ ਵਿਕਾਰ ਉੱਠਦੇ ਹਨ।


ਭ੍ਰਮ ਛੂਟੇ ਤੇ ਏਕੰਕਾਰ ॥੩॥  

Bẖaram cẖẖūte ṯe ekankār. ||3||  

xxx॥੩॥
ਭ੍ਰਮ ਮਿਟ ਜਾਣ ਨਾਲ ਇਕ ਪਰਮਾਤਮਾ ਦਾ ਹੀ ਰੂਪ ਹੋ ਜਾਂਦਾ ਹੈ ॥੩॥


ਓਹੁ ਅਬਿਨਾਸੀ ਬਿਨਸਤ ਨਾਹੀ  

Oh abẖināsī binsaṯ nāhī.  

ਅਬਿਨਾਸੀ = ਨਾਸ-ਰਹਿਤ।
ਉਹ ਪਰਮਾਤਮਾ ਨਾਸ-ਰਹਿਤ ਹੈ, ਉਸ ਕਦੇ ਨਾਸ ਨਹੀਂ ਹੁੰਦਾ।


ਨਾ ਕੋ ਆਵੈ ਨਾ ਕੋ ਜਾਹੀ  

Nā ko āvai nā ko jāhī.  

ਕੋ = ਕੋਈ ਜੀਵ। ਆਵੈ = ਜੰਮਦਾ ਹੈ। ਜਾਹੀ = ਜਾਹਿ, ਜਾਂਦੇ ਹਨ, ਮਰਦੇ ਹਨ।
(ਉਹ ਪ੍ਰਭੂ ਜੀਵਾਤਮਾ ਰੂਪ ਹੋ ਕੇ ਭੀ) ਨਾਹ ਕੋਈ ਆਤਮਾ ਜੰਮਦਾ ਹੈ, ਨਾਹ ਕੋਈ ਆਤਮਾ ਮਰਦਾ ਹੈ।


ਗੁਰਿ ਪੂਰੈ ਹਉਮੈ ਮਲੁ ਧੋਈ  

Gur pūrai ha▫umai mal ḏẖo▫ī.  

ਗੁਰਿ = ਗੁਰੂ ਨੇ।
ਪੂਰੇ ਗੁਰੂ ਨੇ (ਮੇਰੇ ਅੰਦਰੋਂ) ਹਉਮੈ ਦੀ ਮੈਲ ਧੋ ਦਿੱਤੀ ਹੈ,


ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥  

Kaho Nānak merī param gaṯ ho▫ī. ||4||1||  

ਪਰਮ ਗਤਿ = ਉੱਚੀ ਆਤਮਕ ਅਵਸਥਾ ॥੪॥੧॥
ਨਾਨਕ ਆਖਦਾ ਹੈ ਕਿ ਹੁਣ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ (ਤੇ, ਮੈਨੂੰ ਇਹ ਜਗਤ ਉਸ ਪਰਮਾਤਮਾ ਦਾ ਆਪਣਾ ਹੀ ਰੂਪ ਦਿੱਸ ਰਿਹਾ ਹੈ) ॥੪॥੧॥


ਸੂਹੀ ਮਹਲਾ  

Sūhī mėhlā 5.  

xxx
xxx


ਕੀਤਾ ਲੋੜਹਿ ਸੋ ਪ੍ਰਭ ਹੋਇ  

Kīṯā loṛėh so parabẖ ho▫e.  

ਕੀਤਾ ਲੋੜਹਿ = ਤੂੰ ਕਰਨਾ ਚਾਹੁੰਦਾ ਹੈਂ। ਪ੍ਰਭ = ਹੇ ਪ੍ਰਭੂ!
ਹੇ ਪ੍ਰਭੂ! ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ। (ਜਗਤ ਵਿਚ) ਉਹੀ ਕੁਝ ਹੁੰਦਾ ਹੈ,


ਤੁਝ ਬਿਨੁ ਦੂਜਾ ਨਾਹੀ ਕੋਇ  

Ŧujẖ bin ḏūjā nāhī ko▫e.  

xxx
(ਕਿਉਂਕਿ) ਤੈਥੋਂ ਬਿਨਾ (ਕੁਝ ਕਰ ਸਕਣ ਵਾਲਾ) ਹੋਰ ਕੋਈ ਨਹੀਂ ਹੈ।


ਜੋ ਜਨੁ ਸੇਵੇ ਤਿਸੁ ਪੂਰਨ ਕਾਜ  

Jo jan seve ṯis pūran kāj.  

xxx
ਜੇਹੜਾ ਸੇਵਕ ਤੇਰੀ ਸਰਨ ਆਉਂਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।


ਦਾਸ ਅਪੁਨੇ ਕੀ ਰਾਖਹੁ ਲਾਜ ॥੧॥  

Ḏās apune kī rākẖo lāj. ||1||  

ਰਾਖਹੁ = ਤੂੰ ਰੱਖਦਾ ਹੈਂ। ਲਾਜ = ਇੱਜ਼ਤ ॥੧॥
ਤੂੰ ਆਪਣੇ ਸੇਵਕ ਦੀ ਇੱਜ਼ਤ ਆਪ ਰੱਖਦਾ ਹੈਂ ॥੧॥


ਤੇਰੀ ਸਰਣਿ ਪੂਰਨ ਦਇਆਲਾ  

Ŧerī saraṇ pūran ḏa▫i▫ālā.  

ਦਇਆਲਾ = ਹੇ ਦਇਆ ਦੇ ਘਰ ਪ੍ਰਭੂ!
ਹੇ ਸਦਾ ਦਇਆਵਾਨ ਰਹਿਣ ਵਾਲੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ।


ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ  

Ŧujẖ bin kavan kare parṯipālā. ||1|| rahā▫o.  

ਕਵਨੁ = ਹੋਰ ਕੌਣ? ॥੧॥
ਤੈਥੋਂ ਬਿਨਾ ਅਸਾਂ ਜੀਵਾਂ ਦੀ ਪਾਲਣਾ ਹੋਰ ਕੋਈ ਨਹੀਂ ਕਰ ਸਕਦਾ ॥੧॥ ਰਹਾਉ॥


ਜਲਿ ਥਲਿ ਮਹੀਅਲਿ ਰਹਿਆ ਭਰਪੂਰਿ  

Jal thal mahī▫al rahi▫ā bẖarpūr.  

ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ।
ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਪਰਮਾਤਮਾ ਮੌਜੂਦ ਹੈ।


ਨਿਕਟਿ ਵਸੈ ਨਾਹੀ ਪ੍ਰਭੁ ਦੂਰਿ  

Nikat vasai nāhī parabẖ ḏūr.  

ਨਿਕਟਿ = ਨੇੜੇ।
(ਹਰੇਕ ਜੀਵ ਦੇ) ਨੇੜੇ ਵੱਸਦਾ ਹੈ (ਕਿਸੇ ਤੋਂ ਭੀ) ਪ੍ਰਭੂ ਦੂਰ ਨਹੀਂ ਹੈ।


ਲੋਕ ਪਤੀਆਰੈ ਕਛੂ ਪਾਈਐ  

Lok paṯī▫ārai kacẖẖū na pā▫ī▫ai.  

ਪਤੀਆਰੈ = ਪਤਿਆਣ ਨਾਲ, ਤਸੱਲੀ ਕਰਾਣ ਨਾਲ।
ਪਰ ਨਿਰਾ ਲੋਕਾਂ ਦੀਆਂ ਨਜ਼ਰਾਂ ਵਿਚ ਚੰਗਾ ਬਣਨ ਨਾਲ (ਉਸ ਪਰਮਾਤਮਾ ਦੇ ਦਰ ਤੋਂ ਆਤਮਕ ਜੀਵਨ ਦੀ ਦਾਤ ਦਾ) ਕੁਝ ਭੀ ਨਹੀਂ ਮਿਲਦਾ।


ਸਾਚਿ ਲਗੈ ਤਾ ਹਉਮੈ ਜਾਈਐ ॥੨॥  

Sācẖ lagai ṯā ha▫umai jā▫ī▫ai. ||2||  

ਸਾਚਿ = ਸਦਾ-ਥਿਰ ਪ੍ਰਭੂ ਵਿਚ ॥੨॥
ਜਦੋਂ ਮਨੁੱਖ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਹੁੰਦਾ ਹੈ, ਤਦੋਂ (ਇਸ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ ॥੨॥


        


© SriGranth.org, a Sri Guru Granth Sahib resource, all rights reserved.
See Acknowledgements & Credits