Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਜਿਸ ਨੋ ਲਾਇ ਲਏ ਸੋ ਲਾਗੈ  

Jis no lā▫e la▫e so lāgai.  

ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}।
ਉਹੀ ਮਨੁੱਖ ਪ੍ਰਭੂ (ਦੇ ਚਰਨਾਂ) ਵਿਚ ਲੀਨ ਹੁੰਦਾ ਹੈ, ਜਿਸ ਨੂੰ ਪ੍ਰਭੂ ਆਪ (ਆਪਣੇ ਚਰਨਾਂ ਵਿਚ) ਜੋੜਦਾ ਹੈ।


ਗਿਆਨ ਰਤਨੁ ਅੰਤਰਿ ਤਿਸੁ ਜਾਗੈ  

Gi▫ān raṯan anṯar ṯis jāgai.  

ਗਿਆਨ = ਆਤਮਕ ਜੀਵਨ ਦੀ ਸੂਝ। ਅੰਤਰਿ = ਅੰਦਰ, ਹਿਰਦੇ ਵਿਚ।
ਉਸ ਮਨੁੱਖ ਦੇ ਅੰਦਰ ਰਤਨ (ਵਰਗੀ ਕੀਮਤੀ) ਆਤਮਕ ਜੀਵਨ ਦੀ ਸੂਝ ਉੱਘੜ ਪੈਂਦੀ ਹੈ।


ਦੁਰਮਤਿ ਜਾਇ ਪਰਮ ਪਦੁ ਪਾਏ  

Ḏurmaṯ jā▫e param paḏ pā▫e.  

ਦੁਰਮਤਿ = ਖੋਟੀ ਮੱਤ। ਪਦੁ = ਆਤਮਕ ਦਰਜਾ।
(ਉਸ ਮਨੁੱਖ ਦੇ ਅੰਦਰੋਂ) ਖੋਟੀ ਮੱਤ ਦੂਰ ਹੋ ਜਾਂਦੀ ਹੈ, ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ।


ਗੁਰ ਪਰਸਾਦੀ ਨਾਮੁ ਧਿਆਏ ॥੩॥  

Gur parsādī nām ḏẖi▫ā▫e. ||3||  

xxx॥੩॥
ਗੁਰੂ ਦੀ ਕਿਰਪਾ ਨਾਲ ਉਹ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥


ਦੁਇ ਕਰ ਜੋੜਿ ਕਰਉ ਅਰਦਾਸਿ  

Ḏu▫e kar joṛ kara▫o arḏās.  

ਕਰ = ਹੱਥ {ਬਹੁ-ਵਚਨ}। ਜੋੜਿ = ਜੋੜ ਕੇ। ਕਰਉ = ਕਰਉਂ, ਮੈਂ ਕਰਦਾ ਹਾਂ।
(ਹੇ ਪ੍ਰਭੂ!) ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਦਰ ਤੇ) ਅਰਦਾਸ ਕਰਦਾ ਹਾਂ।


ਤੁਧੁ ਭਾਵੈ ਤਾ ਆਣਹਿ ਰਾਸਿ  

Ŧuḏẖ bẖāvai ṯā āṇėh rās.  

ਆਣਹਿ = ਤੂੰ ਲਿਆਉਂਦਾ ਹੈਂ। ਆਣਹਿ ਰਾਸਿ = ਤੂੰ ਸਫਲ ਕਰਦਾ ਹੈਂ।
ਜਦੋਂ ਤੈਨੂੰ ਚੰਗਾ ਲੱਗੇ (ਤੇਰੀ ਰਜ਼ਾ ਹੋਵੇ) ਤਦੋਂ ਹੀ ਤੂੰ ਉਸ ਅਰਦਾਸ ਨੂੰ ਸਫਲ ਕਰਦਾ ਹੈਂ।


ਕਰਿ ਕਿਰਪਾ ਅਪਨੀ ਭਗਤੀ ਲਾਇ  

Kar kirpā apnī bẖagṯī lā▫e.  

ਕਰਿ = ਕਰ ਕੇ।
ਕਿਰਪਾ ਕਰ ਕੇ ਪਰਮਾਤਮਾ (ਜਿਸ ਮਨੁੱਖ ਨੂੰ) ਆਪਣੀ ਭਗਤੀ ਵਿਚ ਜੋੜਦਾ ਹੈ,


ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥  

Jan Nānak parabẖ saḏā ḏẖi▫ā▫e. ||4||2||  

xxx॥੪॥੨॥
ਹੇ ਦਾਸ ਨਾਨਕ! ਉਹ ਉਸ ਨੂੰ ਸਦਾ ਸਿਮਰਦਾ ਰਹਿੰਦਾ ਹੈ ॥੪॥੨॥


ਸੂਹੀ ਮਹਲਾ  

Sūhī mėhlā 5.  

xxx
xxx


ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ  

Ḏẖan sohāgan jo parabẖū pacẖẖānai.  

ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ-ਯੋਗ। ਸੋਹਾਗਨਿ = {सौभागिनी} ਸੁਹਾਗ-ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ।
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ,


ਮਾਨੈ ਹੁਕਮੁ ਤਜੈ ਅਭਿਮਾਨੈ  

Mānai hukam ṯajai abẖimānai.  

ਮਾਨੈ = ਮੰਨਦੀ ਹੈ।
ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ।


ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥  

Pari▫a si▫o rāṯī ralī▫ā mānai. ||1||  

ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ ॥੧॥
ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥


ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ  

Sun sakẖī▫e parabẖ milaṇ nīsānī.  

ਸਖੀਏ = ਹੇ ਸਹੇਲੀ!
ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ।


ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ  

Man ṯan arap ṯaj lāj lokānī. ||1|| rahā▫o.  

ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ॥੧॥
(ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥


ਸਖੀ ਸਹੇਲੀ ਕਉ ਸਮਝਾਵੈ  

Sakẖī sahelī ka▫o samjẖāvai.  

ਕਉ = ਨੂੰ।
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ)


ਸੋਈ ਕਮਾਵੈ ਜੋ ਪ੍ਰਭ ਭਾਵੈ  

So▫ī kamāvai jo parabẖ bẖāvai.  

ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ।
ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ,


ਸਾ ਸੋਹਾਗਣਿ ਅੰਕਿ ਸਮਾਵੈ ॥੨॥  

Sā sohagaṇ ank samāvai. ||2||  

ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ ॥੨॥
ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥


ਗਰਬਿ ਗਹੇਲੀ ਮਹਲੁ ਪਾਵੈ  

Garab gahelī mahal na pāvai.  

ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ।
(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ।


ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ  

Fir pacẖẖuṯāvai jab raiṇ bihāvai.  

ਰੈਣਿ = (ਜ਼ਿੰਦਗੀ ਦੀ) ਰਾਤ।
ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ।


ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥  

Karamhīṇ manmukẖ ḏukẖ pāvai. ||3||  

ਕਰਮ ਹੀਣਿ = ਮੰਦ-ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ॥੩॥
ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ॥੩॥


ਬਿਨਉ ਕਰੀ ਜੇ ਜਾਣਾ ਦੂਰਿ  

Bin▫o karī je jāṇā ḏūr.  

ਬਿਨਉ = {विनय} ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ।
(ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ।


ਪ੍ਰਭੁ ਅਬਿਨਾਸੀ ਰਹਿਆ ਭਰਪੂਰਿ  

Parabẖ abẖināsī rahi▫ā bẖarpūr.  

ਰਹਿਆ ਭਰਪੂਰਿ = ਹਰ ਥਾਂ ਮੌਜੂਦ।
ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ।


ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥  

Jan Nānak gāvai ḏekẖ haḏūr. ||4||3||  

ਦੇਖਿ = ਵੇਖ ਕੇ। ਹਜੂਰਿ = ਅੰਗ-ਸੰਗ, ਹਾਜ਼ਰ-ਨਾਜ਼ਰ ॥੪॥੩॥
ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ॥੪॥੩॥


ਸੂਹੀ ਮਹਲਾ  

Sūhī mėhlā 5.  

xxx
xxx


ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ  

Garihu vas gur kīnā ha▫o gẖar kī nār.  

ਗ੍ਰਿਹੁ = (ਸਰੀਰ-) ਘਰ। ਵਸਿ = ਵੱਸ ਵਿਚ। ਗੁਰਿ = ਗੁਰੂ ਦੀ ਰਾਹੀਂ। ਹਉ = ਹਉਂ, ਮੈਂ। ਨਾਰਿ = ਇਸਤ੍ਰੀ, ਮਾਲਕਾ।
(ਹੇ ਸਖੀ!) ਉਸ ਖਸਮ-ਪ੍ਰਭੂ ਨੇ ਗੁਰੂ ਦੀ ਰਾਹੀਂ (ਮੇਰਾ) ਸਰੀਰ-ਘਰ (ਮੇਰੇ) ਵੱਸ ਵਿਚ ਕਰ ਦਿੱਤਾ ਹੈ (ਹੁਣ) ਮੈਂ (ਉਸ ਦੀ ਕਿਰਪਾ ਨਾਲ ਇਸ) ਘਰ ਦੀ ਮਾਲਕਾ ਬਣ ਗਈ ਹਾਂ।


ਦਸ ਦਾਸੀ ਕਰਿ ਦੀਨੀ ਭਤਾਰਿ  

Ḏas ḏāsī kar ḏīnī bẖaṯār.  

ਦਸ = ਦਸ ਇੰਦ੍ਰੀਆਂ। ਦਾਸੀ = ਦਾਸੀਆਂ, ਨੌਕਰਿਆਣੀਆਂ। ਭਤਾਰਿ = ਖਸਮ-ਪ੍ਰਭੂ ਨੇ।
ਉਸ ਖਸਮ ਨੇ ਦਸਾਂ ਹੀ ਇੰਦ੍ਰਿਆਂ ਨੂੰ ਮੇਰੀਆਂ ਦਾਸੀਆਂ ਬਣਾ ਦਿੱਤਾ ਹੈ।


ਸਗਲ ਸਮਗ੍ਰੀ ਮੈ ਘਰ ਕੀ ਜੋੜੀ  

Sagal samagrī mai gẖar kī joṛī.  

ਸਗਲ = ਸਾਰੀ। ਸਮਗ੍ਰੀ = ਰਾਸ-ਪੂੰਜੀ, ਉੱਚੇ ਆਤਮਕ ਗੁਣ।
(ਉੱਚੇ ਆਤਮਕ ਗੁਣਾਂ ਦਾ) ਮੈਂ ਆਪਣੇ ਸਰੀਰ-ਘਰ ਦਾ ਸਾਰਾ ਸਾਮਾਨ ਜੋੜ ਕੇ (ਸਜਾ ਕੇ) ਰੱਖ ਦਿੱਤਾ ਹੈ।


ਆਸ ਪਿਆਸੀ ਪਿਰ ਕਉ ਲੋੜੀ ॥੧॥  

Ās pi▫āsī pir ka▫o loṛī. ||1||  

ਕਉ = ਨੂੰ। ਲੋੜੀ = ਲੋੜੀਂ, ਮੈਂ ਲੱਭਦੀ ਹਾਂ ॥੧॥
ਹੁਣ ਮੈਂ ਪ੍ਰਭੂ-ਪਤੀ ਦੇ ਦਰਸਨ ਦੀ ਆਸ ਤੇ ਤਾਂਘ ਵਿਚ ਉਸ ਦੀ ਉਡੀਕ ਕਰ ਰਹੀ ਹਾਂ ॥੧॥


ਕਵਨ ਕਹਾ ਗੁਨ ਕੰਤ ਪਿਆਰੇ  

Kavan kahā gun kanṯ pi▫āre.  

ਕਹਾ = ਕਹਾਂ, ਮੈਂ ਆਖਾਂ। ਕੰਤ = ਕੰਤ ਦੇ।
(ਹੇ ਸਖੀ!) ਪਿਆਰੇ ਕੰਤ ਪ੍ਰਭੂ ਦੇ ਮੈਂ ਕੇਹੜੇ ਕੇਹੜੇ ਗੁਣ ਦੱਸਾਂ?


ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ  

Sugẖaṛ sarūp ḏa▫i▫āl murāre. ||1|| rahā▫o.  

ਸੁਘੜ = ਸੁਚੱਜਾ। ਸਰੂਪ = ਸੋਹਣਾ। ਮੁਰਾਰੇ = {ਮੁਰ-ਅਰਿ} ਪਰਮਾਤਮਾ (ਦੇ) ॥੧॥
ਸੁਚੱਜੇ, ਦਇਆਵਾਨ, ਪ੍ਰਭੂ ਦੇ- ॥੧॥ ਰਹਾਉ॥


ਸਤੁ ਸੀਗਾਰੁ ਭਉ ਅੰਜਨੁ ਪਾਇਆ  

Saṯ sīgār bẖa▫o anjan pā▫i▫ā.  

ਸਤੁ = ਸੁੱਚਾ ਆਚਰਨ। ਅੰਜਨੁ = ਸੁਰਮਾ।
(ਹੇ ਸਖੀ! ਖਸਮ-ਪ੍ਰਭੂ ਦੀ ਕਿਰਪਾ ਨਾਲ ਹੀ) ਸੁੱਚੇ ਆਚਰਨ ਨੂੰ ਮੈਂ (ਆਪਣੇ ਜੀਵਨ ਦਾ) ਸਿੰਗਾਰ ਬਣਾ ਲਿਆ ਹੈ, ਉਸ ਦੇ ਡਰ-ਅਦਬ (ਦਾ) ਮੈਂ (ਅੱਖਾਂ ਵਿਚ) ਸੁਰਮਾ ਪਾ ਲਿਆ ਹੈ।


ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ  

Amriṯ nām ṯambol mukẖ kẖā▫i▫ā.  

ਤੰਬੋਲੁ = ਪਾਨ। ਮੁਖਿ = ਮੂੰਹ ਨਾਲ।
(ਉਸ ਦੀ ਮੇਹਰ ਨਾਲ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਪਾਨ ਮੈਂ ਮੂੰਹ ਨਾਲ ਖਾਧਾ ਹੈ।


ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ  

Kangan basṯar gahne bane suhāve.  

ਸੁਹਾਵੇ = ਸੋਹਣੇ।
ਹੇ ਸਖੀ! ਉਸ ਦੇ ਕੰਗਣ, ਕੱਪੜੇ, ਗਹਿਣੇ ਸੋਹਣੇ ਲੱਗਣ ਲੱਗ ਪੈਂਦੇ ਹਨ (ਸਾਰੇ ਧਾਰਮਿਕ ਉੱਦਮ ਸਫਲ ਹੋ ਜਾਂਦੇ ਹਨ)


ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥  

Ḏẖan sabẖ sukẖ pāvai jāʼn pir gẖar āvai. ||2||  

ਧਨ = ਜੀਵ-ਇਸਤ੍ਰੀ। ਜਾਂ = ਜਦੋਂ। ਘਰਿ = ਹਿਰਦੇ-ਘਰ ਵਿਚ ॥੨॥
ਜਦੋਂ ਪ੍ਰਭੂ-ਪਤੀ ਹਿਰਦੇ-ਘਰ ਵਿਚ ਆ ਵੱਸਦਾ ਹੈ, ਤਦੋਂ ਜੀਵ-ਇਸਤ੍ਰੀ ਸਾਰੇ ਸੁਖ ਹਾਸਲ ਕਰ ਲੈਂਦੀ ਹੈ ॥੨॥


ਗੁਣ ਕਾਮਣ ਕਰਿ ਕੰਤੁ ਰੀਝਾਇਆ  

Guṇ kāmaṇ kar kanṯ rījẖā▫i▫ā.  

ਕਾਮਣ = ਟੂਣੇ। ਕਰਿ = ਬਣਾ ਕੇ। ਰੀਝਾਇਆ = ਖ਼ੁਸ਼ ਕੀਤਾ।
ਹੇ ਸਖੀ! ਗੁਣਾਂ ਦੇ ਟੂਣੇ ਬਣਾ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਖ਼ੁਸ਼ ਕਰ ਲਿਆ,


ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ  

vas kar līnā gur bẖaram cẖukā▫i▫ā.  

ਗੁਰਿ = ਗੁਰੂ ਨੇ। ਭਰਮੁ = ਭਟਕਣਾ। ਤੇ = ਤੋਂ।
ਗੁਰੂ ਨੇ (ਜਿਸ ਦੀ) ਭਟਕਣਾ ਦੂਰ ਕਰ ਦਿੱਤੀ। ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਵੱਸ ਵਿਚ ਕਰ ਲਿਆ।


ਸਭ ਤੇ ਊਚਾ ਮੰਦਰੁ ਮੇਰਾ  

Sabẖ ṯe ūcẖā manḏar merā.  

ਮੰਦਰੁ = ਹਿਰਦਾ-ਘਰ।
(ਹੇ ਸਖੀ! ਉਸ ਖਸਮ-ਪ੍ਰਭੂ ਦੀ ਕਿਰਪਾ ਨਾਲ ਹੀ) ਮੇਰਾ ਹਿਰਦਾ-ਘਰ ਸਭ (ਵਾਸਨਾਵਾਂ) ਤੋਂ ਉੱਚਾ ਹੋ ਗਿਆ ਹੈ।


ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥  

Sabẖ kāmaṇ ṯi▫āgī pari▫o parīṯam merā. ||3||  

ਕਾਮਣਿ = ਇਸਤ੍ਰੀ ॥੩॥
ਹੋਰ ਸਾਰੀਆਂ ਇਸਤ੍ਰੀਆਂ ਨੂੰ ਛੱਡ ਕੇ ਉਹ ਪ੍ਰੀਤਮ ਮੇਰਾ ਪਿਆਰਾ ਬਣ ਗਿਆ ਹੈ ॥੩॥


ਪ੍ਰਗਟਿਆ ਸੂਰੁ ਜੋਤਿ ਉਜੀਆਰਾ  

Pargati▫ā sūr joṯ ujī▫ārā.  

ਸੂਰੁ = ਸੂਰਜ। ਉਜੀਆਰਾ = ਚਾਨਣ।
ਹੇ ਸਖੀ! (ਉਸ ਕੰਤ ਦੀ ਕਿਰਪਾ ਨਾਲ ਮੇਰੇ ਅੰਦਰ ਆਤਮਕ ਜੀਵਨ ਦਾ) ਸੂਰਜ ਚੜ੍ਹ ਪਿਆ ਹੈ, (ਆਤਮਕ ਜੀਵਨ ਦੀ) ਜੋਤਿ ਜਗ ਪਈ ਹੈ।


ਸੇਜ ਵਿਛਾਈ ਸਰਧ ਅਪਾਰਾ  

Sej vicẖẖā▫ī saraḏẖ apārā.  

ਸਰਧ = ਸਰਧਾ।
ਬੇਅੰਤ ਪ੍ਰਭੂ ਦੀ ਸਰਧਾ ਦੀ ਸੇਜ ਮੈਂ ਵਿਛਾ ਦਿੱਤੀ ਹੈ (ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਪੂਰੀ ਸਰਧਾ ਬਣ ਗਈ ਹੈ),


ਨਵ ਰੰਗ ਲਾਲੁ ਸੇਜ ਰਾਵਣ ਆਇਆ  

Nav rang lāl sej rāvaṇ ā▫i▫ā.  

ਨਵ ਰੰਗ ਲਾਲੁ = ਨਿੱਤ ਨਵੇਂ ਪਿਆਰ ਵਾਲਾ ਪ੍ਰੀਤਮ। ਸੇਜ = ਹਿਰਦਾ-ਸੇਜ।
(ਹੁਣ ਆਪਣੀ ਮੇਹਰ ਨਾਲ ਹੀ) ਉਹ ਨਿੱਤ ਨਵੇਂ ਪਿਆਰ ਵਾਲਾ ਪ੍ਰੀਤਮ ਮੇਰੇ ਹਿਰਦੇ ਦੀ ਸੇਜ ਉਤੇ ਆ ਬੈਠਾ ਹੈ।


ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥  

Jan Nānak pir ḏẖan mil sukẖ pā▫i▫ā. ||4||4||  

ਪਿਰ ਮਿਲਿ = ਪਤੀ ਨੂੰ ਮਿਲ ਕੇ। ਧਨ = ਇਸਤ੍ਰੀ (ਨੇ) ॥੪॥੪॥
ਹੇ ਦਾਸ ਨਾਨਕ! ਪ੍ਰਭੂ-ਪਤੀ ਨੂੰ ਮਿਲ ਕੇ ਜੀਵ-ਇਸਤ੍ਰੀ ਆਤਮਕ ਆਨੰਦ ਮਾਣਦੀ ਹੈ ॥੪॥੪॥


ਸੂਹੀ ਮਹਲਾ  

Sūhī mėhlā 5.  

xxx
xxx


ਉਮਕਿਓ ਹੀਉ ਮਿਲਨ ਪ੍ਰਭ ਤਾਈ  

Umki▫o hī▫o milan parabẖ ṯā▫ī.  

ਉਮਕਿਓ = ਖ਼ੁਸ਼ੀ ਨਾਲ ਉਛਲ ਪਿਆ ਹੈ। ਹੀਉ = ਹਿਰਦਾ। ਤਾਈ = ਵਾਸਤੇ।
ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ,


ਖੋਜਤ ਚਰਿਓ ਦੇਖਉ ਪ੍ਰਿਅ ਜਾਈ  

Kẖojaṯ cẖari▫o ḏekẖ▫a▫u pari▫a jā▫ī.  

ਖੋਜਤ ਚਰਿਓ = ਲੱਭਣ ਚੜ੍ਹ ਪਿਆ ਹੈ। ਦੇਖਉ = ਦੇਖਉਂ, ਮੈਂ ਵੇਖਾਂ। ਪ੍ਰਿਅ ਜਾਈ = ਪਿਆਰੇ (ਦੇ ਰਹਿਣ) ਦੀ ਥਾਂ।
(ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ।


ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ  

Sunaṯ saḏesro pari▫a garihi sej vicẖẖā▫ī.  

ਸਦੇਸਰੋ ਪ੍ਰਿਅ = ਪਿਆਰੇ ਦਾ ਸਨੇਹਾ। ਗ੍ਰਿਹਿ = ਹਿਰਦੇ-ਘਰ ਵਿਚ।
ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ।


ਭ੍ਰਮਿ ਭ੍ਰਮਿ ਆਇਓ ਤਉ ਨਦਰਿ ਪਾਈ ॥੧॥  

Bẖaram bẖaram ā▫i▫o ṯa▫o naḏar na pā▫ī. ||1||  

ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤਉ = ਤਾਂ ਭੀ। ਨਦਰਿ = ਮੇਹਰ ਦੀ ਨਿਗਾਹ ॥੧॥
(ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ ॥੧॥


ਕਿਨ ਬਿਧਿ ਹੀਅਰੋ ਧੀਰੈ ਨਿਮਾਨੋ  

Kin biḏẖ hī▫aro ḏẖīrai nimāno.  

ਕਿਨ ਬਿਧਿ = ਕਿਨ੍ਹਾਂ ਤਰੀਕਿਆਂ ਨਾਲ? ਹੀਅਰੋ ਨਿਮਾਨੋ = ਇਹ ਵਿਚਾਰਾ ਹਿਰਦਾ।
ਹੇ ਸੱਜਣ ਪ੍ਰਭੂ! (ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ।


ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ  

Mil sājan ha▫o ṯujẖ kurbāno. ||1|| rahā▫o.  

ਸਾਜਨ = ਹੇ ਸਾਜਨ! ਹਉ = ਹਉਂ, ਮੈਂ ॥੧॥
(ਤੇਰੇ ਦਰਸਨ ਤੋਂ ਬਿਨਾ) ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ? ॥੧॥ ਰਹਾਉ॥


ਏਕਾ ਸੇਜ ਵਿਛੀ ਧਨ ਕੰਤਾ  

Ėkā sej vicẖẖī ḏẖan kanṯā.  

ਧਨ = ਇਸਤ੍ਰੀ।
ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ;


ਧਨ ਸੂਤੀ ਪਿਰੁ ਸਦ ਜਾਗੰਤਾ  

Ḏẖan sūṯī pir saḏ jāganṯā.  

ਪਿਰੁ = ਪਤੀ।
ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ)।


ਪੀਓ ਮਦਰੋ ਧਨ ਮਤਵੰਤਾ  

Pī▫o maḏro ḏẖan maṯvanṯā.  

ਪੀਓ = ਪੀਤਾ ਹੋਇਆ ਹੈ। ਮਦਰੋ = ਮਦਿਰਾ, ਸ਼ਰਾਬ। ਮਤਵੰਤਾ = ਮਸਤ।
ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ।


ਧਨ ਜਾਗੈ ਜੇ ਪਿਰੁ ਬੋਲੰਤਾ ॥੨॥  

Ḏẖan jāgai je pir bolanṯā. ||2||  

ਜਾਗੈ = ਜਾਗ ਪੈਂਦਾ ਹੈ। ਬੋਲੰਤਾ = ਬੁਲਾਂਦਾ ਹੈ, ਸੱਦਦਾ ਹੈ ॥੨॥
(ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ ॥੨॥


ਭਈ ਨਿਰਾਸੀ ਬਹੁਤੁ ਦਿਨ ਲਾਗੇ  

Bẖa▫ī nirāsī bahuṯ ḏin lāge.  

ਨਿਰਾਸੀ = ਉਦਾਸ। ਦਿਸੰਤਰ = ਦੇਸ ਅੰਤਰ।
ਹੇ ਸਖੀ! (ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ, (ਹੁਣ) ਮੈਂ ਨਿਰਾਸ ਹੋ ਗਈ ਹਾਂ।


ਦੇਸ ਦਿਸੰਤਰ ਮੈ ਸਗਲੇ ਝਾਗੇ  

Ḏes disanṯar mai sagle jẖāge.  

ਦੇਸ ਦਿਸੰਤਰ = ਦੇਸ ਦੇ ਦੇਸ ਅੰਤਰ, ਹੋਰ ਹੋਰ ਦੇਸ। ਝਾਗੇ = ਫਿਰੇ ਹਨ।
ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ।)


        


© SriGranth.org, a Sri Guru Granth Sahib resource, all rights reserved.
See Acknowledgements & Credits