Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਖਿਨੁ ਰਹਨੁ ਪਾਵਉ ਬਿਨੁ ਪਗ ਪਾਗੇ  

Kẖin rahan na pāva▫o bin pag pāge.  

ਨ ਪਾਵਉ = ਨ ਪਾਵਉਂ, ਮੈਂ ਨਹੀਂ ਲੱਭ ਸਕਦੀ। ਰਹਨੁ = ਟਿਕਾਉ, ਧੀਰਜ। ਪਗ = ਪੈਰ। ਬਿਨੁ ਪਗ ਪਾਗੇ = ਚਰਨਾਂ ਉਤੇ ਪੈਣ ਤੋਂ ਬਿਨਾ।
ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ।


ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥  

Ho▫e kirpāl parabẖ milah sabẖāge. ||3||  

ਪ੍ਰਭ ਮਿਲਹ = ਅਸੀਂ ਪ੍ਰਭੂ ਨੂੰ ਮਿਲ ਸਕਦੇ ਹਾਂ। ਸਭਾਗੇ = ਭਾਗਾਂ ਵਾਲੇ ॥੩॥
(ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ ॥੩॥


ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ  

Bẖa▫i▫o kirpāl saṯsang milā▫i▫ā.  

ਸਤ ਸੰਗਿ = ਸਤ ਸੰਗ ਵਿਚ।
ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ।


ਬੂਝੀ ਤਪਤਿ ਘਰਹਿ ਪਿਰੁ ਪਾਇਆ  

Būjẖī ṯapaṯ gẖarėh pir pā▫i▫ā.  

ਤਪਤਿ = ਤਪਸ਼, ਸੜਨ। ਘਰਹਿ = ਘਰ ਹੀ, ਘਰ ਵਿਚ ਹੀ।
ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ।


ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ  

Sagal sīgār huṇ mujẖėh suhā▫i▫ā.  

ਮੁਝਹਿ = ਮੈਨੂੰ।
ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ।


ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥  

Kaho Nānak gur bẖaram cẖukā▫i▫ā. ||4||  

ਗੁਰਿ = ਗੁਰੂ ਨੇ। ਚੁਕਾਇਆ = ਦੂਰ ਕਰ ਦਿੱਤਾ ॥੪॥
ਨਾਨਕ ਆਖਦਾ ਹੈ ਕਿ ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ ॥੪॥


ਜਹ ਦੇਖਾ ਤਹ ਪਿਰੁ ਹੈ ਭਾਈ  

Jah ḏekẖā ṯah pir hai bẖā▫ī.  

ਜਹ = ਜਿੱਥੇ। ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਭਾਈ = ਹੇ ਭਾਈ!
ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।


ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥  

Kẖolĥi▫o kapāt ṯā man ṯẖahrā▫ī. ||1|| rahā▫o ḏūjā. ||5||  

ਕਪਾਟੁ = ਕਵਾੜ, ਭਿੱਤ। ਠਹਰਾਈ = ਟਿਕ ਗਿਆ ਹੈ ॥੧॥ਰਹਾਉ ਦੂਜਾ॥੫॥
(ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ ॥੧॥ਰਹਾਉ ਦੂਜਾ॥੫॥


ਸੂਹੀ ਮਹਲਾ  

Sūhī mėhlā 5.  

xxx
xxx


ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ  

Ki▫ā guṇ ṯere sār samĥālī mohi nirgun ke ḏāṯāre.  

ਕਿਆ ਗੁਣ = ਕੇਹੜੇ ਕੇਹੜੇ ਗੁਣ? ਸਾਰਿ = ਚੇਤੇ ਕਰ ਕੇ। ਸਮ੍ਹ੍ਹਾਲੀ = ਸਮ੍ਹ੍ਹਾਲੀਂ, ਮੈਂ ਹਿਰਦੇ ਵਿਚ ਵਸਾਵਾਂ। ਮੋਹਿ ਦਾਤਾ ਰੇ = ਹੇ ਮੇਰੇ ਦਾਤਾਰ! ਨਿਰਗੁਨ = ਗੁਣ-ਹੀਨ।
ਮੈਂ ਗੁਣ-ਹੀਨ ਦੇ ਹੇ ਦਾਤਾਰ! ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ?


ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥  

Bai kẖarīḏ ki▫ā kare cẖaṯurā▫ī ih jī▫o pind sabẖ thāre. ||1||  

ਬੈ ਖਰੀਦੁ = ਮੁੱਲ ਲਿਆ ਹੋਇਆ। ਜੀਉ = ਜਿੰਦ। ਪਿੰਡੁ = ਸਰੀਰ। ਸਭੁ = ਸਭ ਕੁਝ। ਥਾਰੇ = ਤੇਰੇ ॥੧॥
(ਮੈਂ ਤਾਂ ਤੇਰਾ ਮੁੱਲ-ਖ਼ਰੀਦਿਆ ਸੇਵਕ ਹਾਂ) ਮੁੱਲ-ਖ਼ਰੀਦਿਆ ਨੌਕਰ ਕੋਈ ਚਲਾਕੀ ਦੀ ਗੱਲ ਨਹੀਂ ਕਰ ਸਕਦਾ। (ਹੇ ਦਾਤਾਰ! ਮੇਰਾ) ਇਹ ਸਰੀਰ ਤੇ ਮੇਰੀ ਇਹ ਜਿੰਦ ਸਭ ਤੇਰੇ ਹੀ ਦਿੱਤੇ ਹੋਏ ਹਨ ॥੧॥


ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ  

Lāl rangīle parīṯam manmohan ṯere ḏarsan ka▫o ham bāre. ||1|| rahā▫o.  

ਰੰਗੀਲੇ = ਹੇ ਚੋਜੀ! ਬਾਰੇ = ਸਦਕੇ ॥੧॥
ਹੇ ਚੋਜੀ ਲਾਲ! ਹੇ ਪ੍ਰੀਤਮ! ਹੇ ਮਨ ਨੂੰ ਮੋਹ ਲੈਣ ਵਾਲੇ! ਅਸੀਂ ਜੀਵ ਤੇਰੇ ਦਰਸਨ ਤੋਂ ਕੁਰਬਾਨ ਹਾਂ ॥੧॥ ਰਹਾਉ॥


ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ  

Parabẖ ḏāṯā mohi ḏīn bẖekẖārī ṯumĥ saḏā saḏā upkāre.  

ਮੋਹਿ = ਮੈਂ। ਦੀਨੁ = ਕੰਗਾਲ। ਭੇਖਾਰੀ = ਮੰਗਤਾ।
(ਹੇ ਦਾਤਾਰ!) ਤੂੰ ਮਾਲਕ ਹੈਂ, ਦਾਤਾਂ ਦੇਣ ਵਾਲਾ ਹੈਂ, ਮੈਂ (ਤੇਰੇ ਦਰ ਤੇ) ਕੰਗਾਲ ਮੰਗਤਾ ਹਾਂ, ਤੂੰ ਸਦਾ ਹੀ ਤੂੰ ਸਦਾ ਹੀ ਮੇਰੇ ਉਤੇ ਮੇਹਰਬਾਨੀਆਂ ਕਰਦਾ ਹੈਂ।


ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥  

So kicẖẖ nāhī jė mai ṯe hovai mere ṯẖākur agam apāre. ||2||  

ਮੈ ਤੇ = ਮੈਥੋਂ। ਠਾਕੁਰ = ਹੇ ਠਾਕੁਰ! ਅਗਮ = ਹੇ ਅਪਹੁੰਚ! ਅਪਾਰੇ = ਹੇ ਬੇਅੰਤ! ॥੨॥
ਹੇ ਮੇਰੇ ਅਪਹੁੰਚ ਅਤੇ ਬੇਅੰਤ ਮਾਲਕ! ਕੋਈ ਐਸਾ ਕੰਮ ਨਹੀਂ ਜੋ (ਤੇਰੀ ਮਦਦ ਤੋਂ ਬਿਨਾ) ਮੈਥੋਂ ਹੋ ਸਕੇ ॥੨॥


ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ  

Ki▫ā sev kamāva▫o ki▫ā kahi rījẖāva▫o biḏẖ kiṯ pāva▫o ḏarsāre.  

ਕਮਾਵਉ = ਕਮਾਵਉਂ, ਮੈਂ ਕਰਾਂ। ਕਹਿ = ਆਖ ਕੇ। ਰੀਝਾਵਉ = ਰੀਝਾਵਉਂ, ਮੈਂ ਖ਼ੁਸ਼ ਕਰਾਂ। ਬਿਧਿ ਕਿਤੁ = ਕਿਸ ਤਰੀਕੇ ਨਾਲ? ਪਾਵਉ = ਪਾਵਉਂ।
ਹੇ ਪ੍ਰਭੂ! ਮੈਂ ਤੇਰੀ ਕੇਹੜੀ ਸੇਵਾ ਕਰਾਂ? ਮੈਂ ਕੀਹ ਆਖ ਕੇ ਤੈਨੂੰ ਖ਼ੁਸ਼ ਕਰਾਂ? ਮੈਂ ਕਿਸ ਤਰ੍ਹਾਂ ਤੇਰਾ ਦੀਦਾਰ ਹਾਸਲ ਕਰਾਂ?


ਮਿਤਿ ਨਹੀ ਪਾਈਐ ਅੰਤੁ ਲਹੀਐ ਮਨੁ ਤਰਸੈ ਚਰਨਾਰੇ ॥੩॥  

Miṯ nahī pā▫ī▫ai anṯ na lahī▫ai man ṯarsai cẖarnāre. ||3||  

ਮਿਤਿ = ਅੰਦਾਜ਼ਾ, ਮਾਪ ॥੩॥
ਤੇਰੀ ਹਸਤੀ ਦਾ ਮਾਪ ਨਹੀਂ ਲੱਭ ਸਕਦਾ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ। ਮੇਰਾ ਮਨ ਸਦਾ ਤੇਰੇ ਚਰਨਾਂ ਵਿਚ ਪਏ ਰਹਿਣ ਨੂੰ ਤਰਸਦਾ ਹੈ ॥੩॥


ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ  

Pāva▫o ḏān dẖīṯẖ ho▫e māga▫o mukẖ lāgai sanṯ renāre.  

ਪਾਵਉ = ਪਾਵਉਂ, ਮੈਂ ਪ੍ਰਾਪਤ ਕਰਾਂ। ਮਾਗਉ = ਮੈਂ ਮੰਗਦਾ ਹਾਂ। ਮੁਖਿ = ਮੂੰਹ ਉਤੇ। ਰੇਨਾਰੇ = ਚਰਨ-ਧੂੜ।
ਹੇ ਪ੍ਰਭੂ! ਮੈਂ ਢੀਠ ਹੋ ਕੇ (ਮੁੜ ਮੁੜ, ਤੇਰੇ ਦਰ ਤੋਂ) ਮੰਗਦਾ ਹਾਂ, ਮੈਨੂੰ ਇਹ ਦਾਨ ਮਿਲ ਜਾਏ ਕਿ ਮੇਰੇ ਮੱਥੇ ਉਤੇ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਲੱਗਦੀ ਰਹੇ।


ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥  

Jan Nānak ka▫o gur kirpā ḏẖārī parabẖ hāth ḏe▫e nisṯāre. ||4||6||  

ਕਉ = ਨੂੰ। ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਦੇਇ = ਦੇ ਕੇ। ਨਿਸਤਾਰੇ = ਪਾਰ ਲੰਘਾ ਲਿਆ ॥੪॥੬॥
ਹੇ ਨਾਨਕ-ਦਾਸ! ਜਿਸ ਉਤੇ ਗੁਰੂ ਨੇ ਮੇਹਰ ਕਰ ਦਿੱਤੀ, ਪ੍ਰਭੂ ਨੇ (ਉਸ ਨੂੰ ਆਪਣੇ) ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ॥੪॥੬॥


ਸੂਹੀ ਮਹਲਾ ਘਰੁ  

Sūhī mėhlā 5 gẖar 3  

xxx
ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।


ਸਤਿਗੁਰ ਪ੍ਰਸਾਦਿ  

Ik▫oaʼnkār saṯgur parsāḏ.  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਸੇਵਾ ਥੋਰੀ ਮਾਗਨੁ ਬਹੁਤਾ  

Sevā thorī māgan bahuṯā.  

ਮਾਗਨੁ = ਮੰਗ।
ਇਹ ਮੂਰਖ ਕੰਮ ਤਾਂ ਥੋੜਾ ਕਰਦਾ ਹੈ, ਪਰ ਉਸ ਦੇ ਇਵਜ਼ ਵਿਚ ਇਸ ਦੀ ਮੰਗ ਬਹੁਤ ਜ਼ਿਆਦਾ ਹੈ।


ਮਹਲੁ ਪਾਵੈ ਕਹਤੋ ਪਹੁਤਾ ॥੧॥  

Mahal na pāvai kahṯo pahuṯā. ||1||  

ਮਹਲੁ = ਪ੍ਰਭੂ ਦੀ ਹਜ਼ੂਰੀ। ਕਹਤੋ = ਆਖਦਾ ਹੈ। ਪਹੁਤਾ = ਪਹੁੰਚਿਆ ਹੋਇਆ ਹਾਂ ॥੧॥
ਪ੍ਰਭੂ ਦੇ ਚਰਨਾਂ ਤਕ ਪਹੁੰਚ ਤਾਂ ਹਾਸਲ ਨਹੀਂ ਕਰ ਸਕਦਾ, ਪਰ ਆਖਦਾ ਹੈ ਕਿ ਮੈਂ (ਪ੍ਰਭੂ ਦੀ ਹਜ਼ੂਰੀ ਵਿਚ) ਪਹੁੰਚਿਆ ਹੋਇਆ ਹਾਂ ॥੧॥


ਜੋ ਪ੍ਰਿਅ ਮਾਨੇ ਤਿਨ ਕੀ ਰੀਸਾ  

Jo pari▫a māne ṯin kī rīsā.  

ਜੇ = ਜੇਹੜੇ ਮਨੁੱਖ। ਪ੍ਰਿਅ ਮਾਨੇ = ਪਿਆਰੇ ਦੇ ਸਤਕਾਰੇ ਹੋਏ ਹਨ।
ਇਹ ਉਹਨਾਂ ਦੀ ਰੀਸ ਕਰਦਾ ਹੈ ਜੇਹੜੇ ਪਿਆਰੇ ਪ੍ਰਭੂ ਦੇ ਦਰ ਤੋਂ ਸਤਕਾਰ ਹਾਸਲ ਕਰ ਚੁਕੇ ਹਨ।


ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ  

Kūṛe mūrakẖ kī hāṯẖīsā. ||1|| rahā▫o.  

ਹਾਠੀਸਾ = ਹਠ ਦੀਆਂ ਗੱਲਾਂ ॥੧॥
(ਇਹ ਹੈ) ਝੂਠੇ ਮੂਰਖ ਮਨੁੱਖ ਦੇ ਹਠ ਦੀ ਗੱਲ ॥੧॥ ਰਹਾਉ॥


ਭੇਖ ਦਿਖਾਵੈ ਸਚੁ ਕਮਾਵੈ  

Bẖekẖ ḏikẖāvai sacẖ na kamāvai.  

ਸਚੁ = ਸਦਾ-ਥਿਰ ਹਰਿ-ਨਾਮ ਦਾ ਸਿਮਰਨ।
(ਝੂਠਾ ਮੂਰਖ ਹੋਰਨਾਂ ਨੂੰ ਆਪਣੇ ਧਰਮੀ ਹੋਣ ਦੇ ਨਿਰੇ) ਭੇਖ ਵਿਖਾ ਰਿਹਾ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਨਹੀਂ ਕਰਦਾ।


ਕਹਤੋ ਮਹਲੀ ਨਿਕਟਿ ਆਵੈ ॥੨॥  

Kahṯo mahlī nikat na āvai. ||2||  

ਮਹਲੀ = ਪ੍ਰਭੂ ਦੇ ਮਹਲ ਦਾ ਵਾਸੀ। ਨਿਕਟਿ = ਨੇੜੇ ॥੨॥
ਮੂੰਹੋਂ ਆਖਦਾ ਹੈ ਕਿ ਮੈਂ ਹਜ਼ੂਰੀ ਵਿਚ ਪਹੁੰਚਿਆ ਹੋਇਆ ਹਾਂ, ਪਰ (ਪ੍ਰਭੂ-ਚਰਨਾਂ ਦੇ ਕਿਤੇ) ਨੇੜੇ ਭੀ ਨਹੀਂ ਢੁਕਿਆ ॥੨॥


ਅਤੀਤੁ ਸਦਾਏ ਮਾਇਆ ਕਾ ਮਾਤਾ  

Aṯīṯ saḏā▫e mā▫i▫ā kā māṯā.  

ਅਤੀਤੁ = ਵਿਰਕਤ, ਤਿਆਗੀ। ਸਦਾਏ = ਅਖਵਾਂਦਾ ਹੈ। ਮਾਤਾ = ਮੱਤਾ ਹੋਇਆ, ਮਸਤ।
(ਵੇਖ ਮੂਰਖ ਦੀ ਹਠ ਦੀ ਗੱਲ! ਇਹ ਆਪਣੇ ਆਪ ਨੂੰ) ਤਿਆਗੀ ਅਖਵਾਂਦਾ ਹੈ ਪਰ ਮਾਇਆ (ਦੀ ਲਾਲਸਾ) ਵਿਚ ਮਸਤ ਰਹਿੰਦਾ ਹੈ।


ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥  

Man nahī parīṯ kahai mukẖ rāṯā. ||3||  

ਮਨਿ = ਮਨ ਵਿਚ। ਮੁਖਿ = ਮੂੰਹੋਂ। ਰਾਤਾ = ਰੰਗਿਆ ਹੋਇਆ ॥੩॥
(ਇਸ ਦੇ) ਮਨ ਵਿਚ (ਪ੍ਰਭੂ-ਚਰਨਾਂ ਦਾ) ਪਿਆਰ ਨਹੀਂ ਹੈ, ਪਰ ਮੂੰਹੋਂ ਆਖਦਾ ਹੈ ਕਿ ਮੈਂ (ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗਿਆ ਹੋਇਆ ਹਾਂ ॥੩॥


ਕਹੁ ਨਾਨਕ ਪ੍ਰਭ ਬਿਨਉ ਸੁਨੀਜੈ  

Kaho Nānak parabẖ bin▫o sunījai.  

ਨਾਨਕ = ਹੇ ਨਾਨਕ! ਪ੍ਰਭ = ਹੇ ਪ੍ਰਭੂ! ਬਿਨਉ = {विनय} ਬੇਨਤੀ।
ਨਾਨਕ ਆਖਦਾ ਹੈ ਕਿ ਹੇ ਪ੍ਰਭੂ! ਮੇਰੀ ਬੇਨਤੀ ਸੁਣ!


ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥  

Kucẖal kaṯẖor kāmī mukaṯ kījai. ||4||  

ਕੁਚਲੁ = ਗੰਦਾ, ਮੈਲੇ ਆਚਰਨ ਵਾਲਾ। ਕਠੋਰੁ = ਨਿਰਦਈ। ਮੁਕਤੁ ਕੀਜੈ = ਵਿਕਾਰਾਂ ਤੋਂ ਬਚਾ ਲੈ ॥੪॥
(ਜੀਵ ਵਿਚਾਰਾ ਕੁਝ ਕਰਨ-ਜੋਗਾ ਨਹੀਂ, ਇਹ) ਮੰਦ-ਕਰਮੀ ਹੈ, ਨਿਰਦਈ ਹੈ, ਵਿਸ਼ਈ ਹੈ (ਫਿਰ ਭੀ ਤੇਰਾ) ਹੈ ਇਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਬਖ਼ਸ਼ ॥੪॥


ਦਰਸਨ ਦੇਖੇ ਕੀ ਵਡਿਆਈ  

Ḏarsan ḏekẖe kī vadi▫ā▫ī.  

ਦੇਖੇ ਕੀ = ਵੇਖਣ ਦੀ।
(ਅਸਾਂ ਜੀਵਾਂ ਨੂੰ) ਇਹ ਵਡਿਆਈ ਬਖ਼ਸ਼ ਕਿ ਤੇਰਾ ਦਰਸਨ ਕਰ ਸਕੀਏ।


ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥  

Ŧumĥ sukẖ▫ḏāṯe purakẖ subẖā▫ī. ||1|| rahā▫o ḏūjā. ||1||7||  

ਸੁਭਾਈ = ਸੋਹਣਾ ਪਿਆਰ ਕਰਨ ਵਾਲਾ ॥੧॥ਰਹਾਉ ਦੂਜਾ॥੧॥੭॥
ਹੇ ਪੁਰਖ ਪ੍ਰਭੂ! ਤੂੰ ਸਭ ਸੁਖ ਦੇਣ-ਜੋਗ ਹੈਂ, ਤੂੰ ਪਿਆਰ-ਭਰਪੂਰ ਹੈਂ ॥੧॥ਰਹਾਉ ਦੂਜਾ॥੧॥੭॥


ਸੂਹੀ ਮਹਲਾ  

Sūhī mėhlā 5.  

xxx
xxx


ਬੁਰੇ ਕਾਮ ਕਉ ਊਠਿ ਖਲੋਇਆ  

Bure kām ka▫o ūṯẖ kẖalo▫i▫ā.  

ਊਠਿ ਖਲੋਇਆ = ਉੱਠ ਕੇ ਖਲੋ ਜਾਂਦਾ ਹੈ, ਛੇਤੀ ਤਿਆਰ ਹੋ ਪੈਂਦਾ ਹੈ।
ਮੂਰਖ ਮਨੁੱਖ ਮੰਦੇ ਕੰਮ ਕਰਨ ਲਈ (ਤਾਂ) ਛੇਤੀ ਤਿਆਰ ਹੋ ਪੈਂਦਾ ਹੈ,


ਨਾਮ ਕੀ ਬੇਲਾ ਪੈ ਪੈ ਸੋਇਆ ॥੧॥  

Nām kī belā pai pai so▫i▫ā. ||1||  

ਬੇਲਾ = ਵੇਲਾ, ਵੇਲੇ। ਪੈ ਪੈ ਸੋਇਆ = ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ ॥੧॥
ਪਰ ਪਰਮਾਤਮਾ ਦਾ ਨਾਮ ਸਿਮਰਨ ਦੇ ਵੇਲੇ (ਅੰਮ੍ਰਿਤ ਵੇਲੇ) ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ (ਬੇ-ਪਰਵਾਹ ਹੋ ਕੇ ਸੁੱਤਾ ਰਹਿੰਦਾ ਹੈ) ॥੧॥


ਅਉਸਰੁ ਅਪਨਾ ਬੂਝੈ ਇਆਨਾ  

A▫osar apnā būjẖai na i▫ānā.  

ਅਉਸਰੁ = ਸਮਾ, ਮੌਕਾ।
ਬੇਸਮਝ ਮਨੁੱਖ ਇਹ ਨਹੀਂ ਸਮਝਦਾ ਕਿ ਇਹ ਮਨੁੱਖਾ ਜੀਵਨ ਹੀ ਆਪਣਾ ਅਸਲ ਮੌਕਾ ਹੈ (ਜਦੋਂ ਪ੍ਰਭੂ ਨੂੰ ਯਾਦ ਕੀਤਾ ਜਾ ਸਕਦਾ ਹੈ)


ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ  

Mā▫i▫ā moh rang laptānā. ||1|| rahā▫o.  

ਰੰਗਿ = ਰੰਗ ਵਿਚ, ਲਗਨ ਵਿਚ। ਲਪਟਾਨਾ = ਮਸਤ ਰਹਿੰਦਾ ਹੈ ॥੧॥
(ਮੂਰਖ ਮਨੁੱਖ) ਮਾਇਆ ਦੇ ਮੋਹ ਦੀ ਲਗਨ ਵਿਚ ਮਸਤ ਰਹਿੰਦਾ ਹੈ ॥੧॥ ਰਹਾਉ॥


ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ  

Lobẖ lahar ka▫o bigas fūl baiṯẖā.  

ਬਿਗਸਿ = ਖ਼ੁਸ ਹੋ ਕੇ। ਫੂਲਿ ਬੈਠਾ = ਫੁੱਲ ਫੁੱਲ ਬੈਠਦਾ ਹੈ।
(ਅੰਦਰ ਉੱਠ ਰਹੀ) ਲੋਭ ਦੀ ਲਹਿਰ ਦੇ ਕਾਰਨ (ਮਾਇਕ ਲਾਭ ਦੀ ਆਸ ਤੇ) ਖ਼ੁਸ਼ ਹੋ ਕੇ ਫੁੱਲ ਫੁੱਲ ਬੈਠਦਾ ਹੈ,


ਸਾਧ ਜਨਾ ਕਾ ਦਰਸੁ ਡੀਠਾ ॥੨॥  

Sāḏẖ janā kā ḏaras na dīṯẖā. ||2||  

xxx॥੨॥
ਕਦੇ ਸੰਤ ਜਨਾਂ ਦਾ ਦਰਸਨ (ਭੀ) ਨਹੀਂ ਕਰਦਾ ॥੨॥


ਕਬਹੂ ਸਮਝੈ ਅਗਿਆਨੁ ਗਵਾਰਾ  

Kabhū na samjẖai agi▫ān gavārā.  

ਅਗਿਆਨੁ = ਆਤਮਕ ਜੀਵਨ ਦੀ ਸੂਝ ਤੋਂ ਸੱਖਣਾ। ਗਵਾਰਾ = ਮੂਰਖ।
ਆਤਮਕ ਜੀਵਨ ਦੀ ਸੂਝ ਤੋਂ ਸੱਖਣਾ ਮੂਰਖ ਮਨੁੱਖ (ਆਪਣੇ ਅਸਲ ਭਲੇ ਦੀ ਗੱਲ) ਕਦੇ ਭੀ ਨਹੀਂ ਸਮਝਦਾ,


ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ  

Bahur bahur lapti▫o janjārā. ||1|| rahā▫o.  

ਬਹੁਰਿ ਬਹੁਰਿ = ਮੁੜ ਮੁੜ। ਜੰਜਾਰਾ = ਜੰਜਾਲਾਂ ਵਿਚ, ਧੰਧਿਆਂ ਵਿਚ ॥੧॥
ਮੁੜ ਮੁੜ (ਮਾਇਆ ਦੇ) ਧੰਧਿਆਂ ਵਿਚ ਰੁੱਝਾ ਰਹਿੰਦਾ ਹੈ ॥੧॥ ਰਹਾਉ॥


ਬਿਖੈ ਨਾਦ ਕਰਨ ਸੁਣਿ ਭੀਨਾ  

Bikẖai nāḏ karan suṇ bẖīnā.  

ਬਿਖੈ ਨਾਦ = ਵਿਸ਼ੇ-ਵਿਕਾਰਾਂ ਵਾਲੇ ਗੀਤ। ਕਰਨ = ਕੰਨਾਂ ਨਾਲ। ਸੁਣਿ = ਸੁਣ ਕੇ। ਭੀਨਾ = ਖ਼ੁਸ਼ ਹੁੰਦਾ ਹੈ।
(ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ) ਵਿਸ਼ੇ-ਵਿਕਾਰਾਂ ਦੇ ਗੀਤ ਕੰਨੀਂ ਸੁਣ ਕੇ ਖ਼ੁਸ਼ ਹੁੰਦਾ ਹੈ।


ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥  

Har jas sunaṯ ālas man kīnā. ||3||  

ਸੁਨਤ = ਸੁਣਦਿਆਂ, ਸੁਣਨੋਂ। ਮਨਿ = ਮਨ ਵਿਚ ॥੩॥
ਪਰ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਨੋਂ ਮਨ ਵਿਚ ਆਲਸ ਕਰਦਾ ਹੈ ॥੩॥


ਦ੍ਰਿਸਟਿ ਨਾਹੀ ਰੇ ਪੇਖਤ ਅੰਧੇ  

Ḏarisat nāhī re pekẖaṯ anḏẖe.  

ਰੇ ਅੰਧੇ = ਹੇ ਅੰਨ੍ਹੇ!
ਹੇ ਅੰਨ੍ਹੇ! ਤੂੰ ਅੱਖਾਂ ਨਾਲ (ਕਿਉਂ) ਨਹੀਂ ਵੇਖਦਾ,


ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ  

Cẖẖod jāhi jẖūṯẖe sabẖ ḏẖanḏẖe. ||1|| rahā▫o.  

ਜਾਹਿ = ਜਾਵੇਂਗਾ। ਸਭਿ = ਸਾਰੇ ॥੧॥
ਕਿ ਇਹ ਸਾਰੇ (ਦੁਨੀਆ ਵਾਲੇ) ਧੰਧੇ ਛੱਡ ਕੇ (ਆਖ਼ਰ ਇਥੋਂ) ਚਲਾ ਜਾਏਂਗਾ? ॥੧॥ ਰਹਾਉ॥


ਕਹੁ ਨਾਨਕ ਪ੍ਰਭ ਬਖਸ ਕਰੀਜੈ  

Kaho Nānak parabẖ bakẖas karījai.  

ਪ੍ਰਭ = ਹੇ ਪ੍ਰਭੂ! ਬਖਸ = ਕਿਰਪਾ, ਮੇਹਰ।
ਨਾਨਕ ਆਖਦਾ ਹੈ ਕਿ ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ।


        


© SriGranth.org, a Sri Guru Granth Sahib resource, all rights reserved.
See Acknowledgements & Credits