Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥  

Kar kirpā mohi sāḏẖsang ḏījai. ||4||  

ਕਰਿ = ਕਰ ਕੇ। ਮੋਹਿ = ਮੈਨੂੰ। ਸੰਗੁ = ਸਾਥ ॥੪॥
ਕਿਰਪਾ ਕਰ ਕੇ ਮੈਨੂੰ ਗੁਰਮੁਖਾਂ ਦੀ ਸੰਗਤ ਬਖ਼ਸ਼ ॥੪॥


ਤਉ ਕਿਛੁ ਪਾਈਐ ਜਉ ਹੋਈਐ ਰੇਨਾ  

Ŧa▫o kicẖẖ pā▫ī▫ai ja▫o ho▫ī▫ai renā.  

ਤਉ = ਤਦੋਂ। ਜਉ = ਜਦੋਂ। ਰੇਨਾ = ਚਰਨ-ਧੂੜ।
(ਸਾਧ ਸੰਗਤ ਵਿਚੋਂ ਭੀ) ਤਦੋਂ ਹੀ ਕੁਝ ਹਾਸਲ ਕਰ ਸਕੀਦਾ ਹੈ, ਜਦੋਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਬਣ ਜਾਈਏ।


ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥  

Jisahi bujẖā▫e ṯis nām lainā. ||1|| rahā▫o. ||2||8||  

ਜਿਸਹਿ = ਜਿਸ ਨੂੰ {ਲਫ਼ਜ਼ 'ਜਿਸੁ' ਦਾ ੁ ਕ੍ਰਿਆ-ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ} ॥੧॥੨॥੮॥
ਜਿਸ ਮਨੁੱਖ ਨੂੰ ਪਰਮਾਤਮਾ (ਚਰਨ-ਧੂੜ ਹੋਣ ਦੀ) ਸੂਝ ਬਖ਼ਸ਼ਦਾ ਹੈ, ਓਹ (ਸਾਧ ਸੰਗਤ ਵਿਚ ਟਿਕ ਕੇ ਓਸ ਦਾ) ਨਾਮ ਸਿਮਰਦਾ ਹੈ।੧।ਰਹਾਉ॥੧॥ ਰਹਾਉ॥੨॥੮॥


ਸੂਹੀ ਮਹਲਾ  

Sūhī mėhlā 5.  

xxx
xxx


ਘਰ ਮਹਿ ਠਾਕੁਰੁ ਨਦਰਿ ਆਵੈ  

Gẖar mėh ṯẖākur naḏar na āvai.  

ਘਰ ਮਹਿ = ਹਿਰਦੇ-ਘਰ ਵਿਚ।
(ਸਾਕਤ ਨੂੰ ਆਪਣੇ) ਹਿਰਦੇ-ਘਰ ਵਿਚ ਮਾਲਕ-ਪ੍ਰਭੂ (ਵੱਸਦਾ) ਨਹੀਂ ਦਿੱਸਦਾ,


ਗਲ ਮਹਿ ਪਾਹਣੁ ਲੈ ਲਟਕਾਵੈ ॥੧॥  

Gal mėh pāhaṇ lai latkāvai. ||1||  

ਪਾਹਣੁ = ਪੱਥਰ, ਪੱਥਰ ਦੀ ਮੂਰਤੀ ॥੧॥
ਪੱਥਰ (ਦੀ ਮੂਰਤੀ) ਲੈ ਕੇ ਆਪਣੇ ਗਲ ਵਿਚ ਲਟਕਾਈ ਫਿਰਦਾ ਹੈ ॥੧॥


ਭਰਮੇ ਭੂਲਾ ਸਾਕਤੁ ਫਿਰਤਾ  

Bẖarme bẖūlā sākaṯ firṯā.  

ਭਰਮੇ = ਭਟਕਣਾ ਵਿਚ (ਪੈ ਕੇ)। ਸਾਕਤੁ = ਪਰਮਾਤਮਾ ਨਾਲੋਂ ਟੁੱਟਾ ਹੋਇਆ।
ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਤੁਰਿਆ ਫਿਰਦਾ ਹੈ।


ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ  

Nīr birolai kẖap kẖap marṯā. ||1|| rahā▫o.  

ਨੀਰੁ = ਪਾਣੀ। ਬਿਰੋਲੈ = ਰਿੜਕਦਾ ਹੈ। ਖਪਿ ਖਪਿ = ਵਿਅਰਥ ਮੇਹਨਤ ਕਰ ਕੇ। ਮਰਤਾ = ਆਤਮਕ ਮੌਤ ਸਹੇੜਦਾ ਹੈ ॥੧॥
(ਮੂਰਤੀ ਪੂਜਾ ਕਰ ਕੇ) ਪਾਣੀ (ਹੀ) ਰਿੜਕਦਾ ਹੈ, ਇਹ ਵਿਅਰਥ ਮੇਹਨਤ ਕਰ ਕੇ ਆਤਮਕ ਮੌਤ ਸਹੇੜਦਾ ਰਹਿੰਦਾ ਹੈ ॥੧॥ ਰਹਾਉ॥


ਜਿਸੁ ਪਾਹਣ ਕਉ ਠਾਕੁਰੁ ਕਹਤਾ  

Jis pāhaṇ ka▫o ṯẖākur kahṯā.  

ਕਉ = ਨੂੰ। ਕਹਤਾ = ਆਖਦਾ ਹੈ।
ਸਾਕਤ ਮਨੁੱਖ ਜਿਸ ਪੱਥਰ ਨੂੰ ਪਰਮਾਤਮਾ ਆਖਦਾ (ਸਮਝਦਾ) ਰਹਿੰਦਾ ਹੈ,


ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥  

Oh pāhaṇ lai us ka▫o dubṯā. ||2||  

xxx॥੨॥
ਉਹ ਪੱਥਰ (ਆਪਣੇ) ਉਸ (ਪੁਜਾਰੀ) ਨੂੰ ਭੀ ਲੈ ਕੇ (ਪਾਣੀ ਵਿਚ) ਡੁੱਬ ਜਾਂਦਾ ਹੈ ॥੨॥


ਗੁਨਹਗਾਰ ਲੂਣ ਹਰਾਮੀ  

Gunahgār lūṇ harāmī.  

ਗੁਨਹਗਾਰ = ਹੇ ਗੁਨਹਗਾਰ! ਹੇ ਪਾਪੀ! ਲੂਣ ਹਰਾਮੀ = ਹੇ ਅਕਿਰਤਘਣ!
ਹੇ ਪਾਪੀ! ਹੇ ਅਕਿਰਤਘਣ!


ਪਾਹਣ ਨਾਵ ਪਾਰਗਿਰਾਮੀ ॥੩॥  

Pāhaṇ nāv na pārgiramī. ||3||  

ਨਾਵ = ਬੇੜੀ। ਪਾਰ ਗਿਰਾਮੀ = ਪਾਰ ਲੰਘਾਣ ਵਾਲੀ ॥੩॥
ਪੱਥਰ ਦੀ ਬੇੜੀ (ਨਦੀ ਤੋਂ) ਪਾਰ ਨਹੀਂ ਲੰਘ ਸਕਦੀ (ਪੱਥਰ ਦੀ ਮੂਰਤੀ ਦੀ ਪੂਜਾ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਾ ਸਕਦੀ) ॥੩॥


ਗੁਰ ਮਿਲਿ ਨਾਨਕ ਠਾਕੁਰੁ ਜਾਤਾ  

Gur mil Nānak ṯẖākur jāṯā.  

ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਾਤਾ = ਸਾਂਝ ਪਾਈ।
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਮਾਲਕ-ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੈ,


ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥  

Jal thal mahī▫al pūran biḏẖāṯā. ||4||3||9||  

ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਆਕਾਸ਼ ਵਿਚ। ਬਿਧਾਤਾ = ਰਚਣਹਾਰ ਕਰਤਾਰ ॥੪॥੩॥੯॥
ਉਸ ਨੂੰ ਉਹ ਕਰਤਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ॥੪॥੩॥੯॥


ਸੂਹੀ ਮਹਲਾ  

Sūhī mėhlā 5.  

xxx
xxx


ਲਾਲਨੁ ਰਾਵਿਆ ਕਵਨ ਗਤੀ ਰੀ  

Lālan rāvi▫ā kavan gaṯī rī.  

ਲਾਲਨੁ = ਸੋਹਣਾ ਲਾਲ। ਰਾਵਿਆ = ਮਿਲਾਪ ਦਾ ਆਨੰਦ ਮਾਣਿਆ। ਕਵਨ ਗਤੀ = ਕਵਨ ਗਤਿ, ਕਿਸ ਤਰੀਕੇ ਨਾਲ? ਰੀ = ਹੇ ਸਖੀ!
ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ?


ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥  

Sakẖī baṯāvhu mujẖėh maṯī rī. ||1||  

ਮੁਝਹਿ = ਮੈਨੂੰ ਹੀ। ਮਤੀ = ਮੱਤ, ਅਕਲ ॥੧॥
ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ ॥੧॥


ਸੂਹਬ ਸੂਹਬ ਸੂਹਵੀ  

Sūhab sūhab sūhvī.  

ਸੂਹਬ = ਸੂਹੇ ਰੰਗ ਵਾਲੀਏ।
ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ,


ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ  

Apne parīṯam kai rang raṯī. ||1|| rahā▫o.  

ਕੈ ਰੰਗਿ = ਦੇ ਪ੍ਰੇਮ-ਰੰਗ ਵਿਚ। ਰਤੀ = ਰੰਗੀ ਹੋਈ ॥੧॥
ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ ॥੧॥ ਰਹਾਉ॥


ਪਾਵ ਮਲੋਵਉ ਸੰਗਿ ਨੈਨ ਭਤੀਰੀ  

Pāv malova▫o sang nain bẖaṯīrī.  

ਪਾਵ = {ਲਫ਼ਜ਼ 'ਪਾਉ' ਤੋਂ ਬਹੁ-ਵਚਨ} ਦੋਵੇਂ ਪੈਰ। ਮਲੋਵਉ = ਮਲੋਵਉਂ, ਮੈਂ ਮਲਾਂਗੀ। ਸੰਗਿ = ਨਾਲ। ਨੈਨ ਭਤੀਰੀ = ਧੀਰੀ, ਪੁਤਲੀ।
ਹੇ ਸਖੀ! (ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ,


ਜਹਾ ਪਠਾਵਹੁ ਜਾਂਉ ਤਤੀ ਰੀ ॥੨॥  

Jahā paṯẖāvhu jāʼn▫o ṯaṯī rī. ||2||  

ਪਠਾਵਹੁ = ਤੂੰ ਭੇਜੇਂ। ਜਾਉ = ਜਾਉਂ, ਮੈਂ ਜਾਵਾਂ। ਤਤੀ = ਤੱਤ੍ਰ ਹੀ, ਉਥੇ ਹੀ ॥੨॥
ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ ॥੨॥


ਜਪ ਤਪ ਸੰਜਮ ਦੇਉ ਜਤੀ ਰੀ  

Jap ṯap sanjam ḏe▫o jaṯī rī.  

ਦੇਉ = ਦੇਉਂ, ਮੈਂ ਦੇ ਦਿਆਂ। ਜਤੀ = ਜਤ।
ਹੇ ਸਖੀ! ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ,


ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥  

Ik nimakẖ milāvhu mohi parānpaṯī rī. ||3||  

ਨਿਮਖ = ਅੱਖ ਝਮਕਣ ਜਿਤਨਾ ਸਮਾ {निमेष}। ਮੋਹਿ = ਮੈਨੂੰ ॥੩॥
ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ ॥੩॥


ਮਾਣੁ ਤਾਣੁ ਅਹੰਬੁਧਿ ਹਤੀ ਰੀ  

Māṇ ṯāṇ ahaʼn▫buḏẖ haṯī rī.  

ਅਹੰਬੁਧਿ = ਅਹੰਕਾਰ ਵਾਲੀ ਮੱਤ। ਹਤੀ = ਨਾਸ਼ ਕੀਤੀ।
ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈ, ਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ,


ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥  

Sā Nānak sohāgvaṯī rī. ||4||4||10||  

ਸਾ = ਉਸ {ਇਸਤ੍ਰੀ ਲਿੰਗ}। ਸੋਹਾਗਵਤੀ = ਖਸਮ ਵਾਲੀ ॥੪॥੪॥੧੦॥
ਹੇ ਨਾਨਕ! ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ ॥੪॥੪॥੧੦॥


ਸੂਹੀ ਮਹਲਾ  

Sūhī mėhlā 5.  

xxx
xxx


ਤੂੰ ਜੀਵਨੁ ਤੂੰ ਪ੍ਰਾਨ ਅਧਾਰਾ  

Ŧūʼn jīvan ṯūʼn parān aḏẖārā.  

ਜੀਵਨੁ = ਜ਼ਿੰਦਗੀ, ਜਿੰਦ। ਅਧਾਰਾ = ਆਸਰਾ।
ਹੇ ਪ੍ਰਭੂ! ਤੂੰ ਹੀ ਮੇਰੀ ਜਿੰਦ ਹੈਂ, ਤੂੰ ਹੀ ਮੇਰੀ ਜਿੰਦ ਦਾ ਸਹਾਰਾ ਹੈਂ।


ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥  

Ŧujẖ hī pekẖ pekẖ man sāḏẖārā. ||1||  

ਪੇਖਿ = ਵੇਖ ਕੇ। ਸਾਧਾਰਾ = ਆਸਰਾ ਫੜਦਾ ਹੈ ॥੧॥
ਤੈਨੂੰ ਹੀ ਵੇਖ ਕੇ ਮੇਰਾ ਮਨ ਧੀਰਜ ਫੜਦਾ ਹੈ ॥੧॥


ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ  

Ŧūʼn sājan ṯūʼn parīṯam merā.  

xxx
ਹੇ ਪ੍ਰਭੂ! ਤੂੰ ਹੀ ਮੇਰਾ ਸੱਜਣ ਹੈਂ ਤੂੰ ਹੀ ਮੇਰਾ ਪਿਆਰਾ ਹੈਂ,


ਚਿਤਹਿ ਬਿਸਰਹਿ ਕਾਹੂ ਬੇਰਾ ॥੧॥ ਰਹਾਉ  

Cẖiṯėh na bisrahi kāhū berā. ||1|| rahā▫o.  

ਚਿਤਹਿ = ਚਿੱਤ ਵਿਚੋਂ। ਕਾਹੂ ਬੇਰਾ = ਕਿਸੇ ਭੀ ਵੇਲੇ ॥੧॥
(ਮੇਹਰ ਕਰ) ਕਿਸੇ ਭੀ ਵੇਲੇ ਮਨ ਤੋਂ ਨਾਹ ਵਿੱਸਰ ॥੧॥ ਰਹਾਉ॥


ਬੈ ਖਰੀਦੁ ਹਉ ਦਾਸਰੋ ਤੇਰਾ  

Bai kẖarīḏ ha▫o ḏāsro ṯerā.  

ਬੈ ਖਰੀਦੁ = ਮੁੱਲ ਲਿਆ ਹੋਇਆ। ਹਉ = ਮੈਂ। ਦਾਸਰੋ = ਨਿਮਾਣਾ ਦਾਸ।
ਹੇ ਪ੍ਰਭੂ! ਮੈਂ ਮੁੱਲ ਖ਼ਰੀਦਿਆ ਹੋਇਆ ਤੇਰਾ ਨਿਮਾਣਾ ਜਿਹਾ ਸੇਵਕ ਹਾਂ,


ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥  

Ŧūʼn bẖāro ṯẖākur guṇī gaherā. ||2||  

ਭਾਰੋ = ਵੱਡਾ। ਗੁਣੀ = ਗੁਣਾਂ ਦਾ ਮਾਲਕ। ਗਹੇਰਾ = ਡੂੰਘਾ, ਡੂੰਘੇ ਜਿਗਰੇ ਵਾਲਾ ॥੨॥
ਤੂੰ ਮੇਰਾ ਵੱਡਾ ਮਾਲਕ ਹੈਂ, ਤੂੰ ਸਾਰੇ ਗੁਣਾਂ ਨਾਲ ਭਰਪੂਰ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ॥੨॥


ਕੋਟਿ ਦਾਸ ਜਾ ਕੈ ਦਰਬਾਰੇ  

Kot ḏās jā kai ḏarbāre.  

ਕੋਟਿ = ਕ੍ਰੋੜਾਂ। ਕੈ ਦਰਬਾਰੇ = ਦੇ ਦਰਬਾਰ ਵਿਚ।
ਉਹ ਪ੍ਰਭੂ ਐਸਾ ਹੈ ਕਿ ਕ੍ਰੋੜਾਂ ਸੇਵਕ ਉਸ ਦੇ ਦਰ ਤੇ (ਡਿੱਗੇ ਰਹਿੰਦੇ ਹਨ)


ਨਿਮਖ ਨਿਮਖ ਵਸੈ ਤਿਨ੍ਹ੍ਹ ਨਾਲੇ ॥੩॥  

Nimakẖ nimakẖ vasai ṯinĥ nāle. ||3||  

ਨਿਮਖ ਨਿਮਖ = ਹਰ ਵੇਲੇ। ਨਿਮਖ = {निमेष} ਅੱਖ ਝਮਕਣ ਜਿਤਨਾ ਸਮਾ ॥੩॥
ਉਹ ਹਰ ਵੇਲੇ ਉਹਨਾਂ ਦੇ ਨਾਲ ਵੱਸਦਾ ਹੈ ॥੩॥


ਹਉ ਕਿਛੁ ਨਾਹੀ ਸਭੁ ਕਿਛੁ ਤੇਰਾ  

Ha▫o kicẖẖ nāhī sabẖ kicẖẖ ṯerā.  

xxx
(ਹੇ ਪ੍ਰਭੂ!) ਮੇਰੀ ਆਪਣੀ ਪਾਂਇਆਂ ਕੁਝ ਭੀ ਨਹੀਂ, (ਮੇਰੇ ਪਾਸ ਜੋ ਕੁਝ ਭੀ ਹੈ) ਸਭ ਕੁਝ ਤੇਰਾ ਬਖ਼ਸ਼ਿਆ ਹੋਇਆ ਹੈ।


ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥  

Oṯ poṯ Nānak sang baserā. ||4||5||11||  

ਓਤਿ ਪੋਤਿ = ਤਾਣੇ ਪੇਟੇ ਵਾਂਗ। ਓਤ = ਉਣਿਆ ਹੋਇਆ। ਪੋਤ = ਪ੍ਰੋਤਾ ਹੋਇਆ। ਸੰਗਿ = ਨਾਲ ॥੪॥੫॥੧੧॥
ਹੇ ਨਾਨਕ! ਤਾਣੇ ਪੇਟੇ ਵਾਂਗ ਤੂੰ ਹੀ ਮੇਰੇ ਨਾਲ ਵੱਸਦਾ ਹੈਂ ॥੪॥੫॥੧੧॥


ਸੂਹੀ ਮਹਲਾ  

Sūhī mėhlā 5.  

xxx
xxx


ਸੂਖ ਮਹਲ ਜਾ ਕੇ ਊਚ ਦੁਆਰੇ  

Sūkẖ mahal jā ke ūcẖ ḏu▫āre.  

ਜਾ ਕੇ = ਜਿਸ ਪਰਮਾਤਮਾ ਦੇ।
ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ, ਤੇ ਜਿਸ ਦੇ ਦਰਵਾਜ਼ੇ ਉੱਚੇ ਹਨ (ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ)


ਤਾ ਮਹਿ ਵਾਸਹਿ ਭਗਤ ਪਿਆਰੇ ॥੧॥  

Ŧā mėh vāsėh bẖagaṯ pi▫āre. ||1||  

ਤਾ ਮਹਿ = ਉਸ (ਸਹਜ ਅਵਸਥਾ) ਵਿਚ। ਵਾਸਹਿ = ਵੱਸਦੇ ਹਨ ॥੧॥
ਉਸ (ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤ-ਸਾਲਾਹ) ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ (ਹੀ) ਵੱਸਦੇ ਹਨ ॥੧॥


ਸਹਜ ਕਥਾ ਪ੍ਰਭ ਕੀ ਅਤਿ ਮੀਠੀ  

Sahj kathā parabẖ kī aṯ mīṯẖī.  

ਸਹਜ ਕਥਾ = ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤ-ਸਾਲਾਹ। ਅਤਿ = ਬਹੁਤ।
ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤ-ਸਾਲਾਹ ਬੜੀ ਹੀ ਸੁਆਦਲੀ ਹੈ,


ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ  

virlai kāhū neṯarahu dīṯẖī. ||1|| rahā▫o.  

ਵਿਰਲੈ ਕਾਹੂ = ਕਿਸੇ ਵਿਰਲੇ ਨੇ ਹੀ। ਨੇਤ੍ਰਹੁ = ਅੱਖਾਂ ਨਾਲ ॥੧॥
ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ॥੧॥ ਰਹਾਉ॥


ਤਹ ਗੀਤ ਨਾਦ ਅਖਾਰੇ ਸੰਗਾ  

Ŧah gīṯ nāḏ akẖāre sangā.  

ਤਹ = ਉਸ (ਸਹਜ ਕਥਾ) ਵਿਚ। ਅਖਾਰੇ = ਅਖਾੜੇ, ਪਹਿਲਵਾਨਾਂ ਦੇ ਘੁਲਣ ਦੇ ਪਿੜ।
ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤ-ਸਾਲਾਹ ਵਿਚ (ਮਾਨੋ) ਗੀਤ ਤੇ ਰਾਗ ਹੋ ਰਹੇ ਹੁੰਦੇ ਹਨ (ਉਸ ਵਿਚ, ਮਾਨੋ) ਪਿੜ ਬੱਝੇ ਹੁੰਦੇ ਹਨ (ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ)।


ਊਹਾ ਸੰਤ ਕਰਹਿ ਹਰਿ ਰੰਗਾ ॥੨॥  

Ūhā sanṯ karahi har rangā. ||2||  

xxx॥੨॥
ਉਸ ਸਿਫ਼ਤ-ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ॥੨॥


ਤਹ ਮਰਣੁ ਜੀਵਣੁ ਸੋਗੁ ਹਰਖਾ  

Ŧah maraṇ na jīvaṇ sog na harkẖā.  

ਹਰਖਾ = ਖ਼ੁਸ਼ੀ।
ਸਿਫ਼ਤ-ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ।


ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥  

Sācẖ nām kī amriṯ varkẖā. ||3||  

ਸਾਚ = ਸਦਾ-ਥਿਰ ਰਹਿਣ ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ॥੩॥
ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ ॥੩॥


ਗੁਹਜ ਕਥਾ ਇਹ ਗੁਰ ਤੇ ਜਾਣੀ  

Guhaj kathā ih gur ṯe jāṇī.  

ਗੁਹਜ = ਗੂਝ, ਲੁਕੀ ਹੋਈ। ਤੇ = ਤੋਂ, ਪਾਸੋਂ।
(ਸਿਫ਼ਤ-ਸਾਲਾਹ ਬਾਰੇ) ਇਹ ਭੇਤ ਦੀ ਗੱਲ (ਨਾਨਕ ਨੇ) ਗੁਰੂ ਪਾਸੋਂ ਸਮਝੀ ਹੈ,


ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥  

Nānak bolai har har baṇī. ||4||6||12||  

ਨਾਨਕੁ ਬੋਲੈ = ਨਾਨਕ ਬੋਲਦਾ ਹੈ ॥੪॥੬॥੧੨॥
(ਤਾਹੀਏਂ) ਨਾਨਕ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ॥੪॥੬॥੧੨॥


ਸੂਹੀ ਮਹਲਾ  

Sūhī mėhlā 5.  

xxx
xxx


ਜਾ ਕੈ ਦਰਸਿ ਪਾਪ ਕੋਟਿ ਉਤਾਰੇ  

Jā kai ḏaras pāp kot uṯāre.  

ਜਾ ਕੈ ਦਰਸਿ = ਜਿਨ੍ਹਾਂ ਦੇ ਦਰਸਨ ਨਾਲ। ਕੋਟਿ = ਕ੍ਰੋੜਾਂ।
(ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ,


ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥  

Bẖetaṯ sang ih bẖavjal ṯāre. ||1||  

ਭੇਟਤ ਸੰਗਿ = (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ। ਭਵਜਲੁ = ਸੰਸਾਰ-ਸਮੁੰਦਰ ॥੧॥
(ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੧॥


ਓਇ ਸਾਜਨ ਓਇ ਮੀਤ ਪਿਆਰੇ  

O▫e sājan o▫e mīṯ pi▫āre.  

ਓਇ = ਉਹ = {ਲਫ਼ਜ਼ 'ਓਹ' ਤੋਂ ਬਹੁ-ਵਚਨ}।
ਉਹ (ਸੰਤ ਜਨ ਹੀ) ਮੇਰੇ ਸੱਜਣ ਹਨ, ਉਹ (ਹੀ) ਮੇਰੇ ਪਿਆਰੇ ਮਿੱਤਰ ਹਨ,


ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ  

Jo ham ka▫o har nām cẖiṯāre. ||1|| rahā▫o.  

ਹਮ ਕਉ = ਅਸਾਨੂੰ, ਮੈਨੂੰ। ਚਿਤਾਰੇ = ਚੇਤੇ ਕਰਾਂਦੇ ਹਨ ॥੧॥
ਜੇਹੜੇ ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ॥੧॥ ਰਹਾਉ॥


ਜਾ ਕਾ ਸਬਦੁ ਸੁਨਤ ਸੁਖ ਸਾਰੇ  

Jā kā sabaḏ sunaṯ sukẖ sāre.  

ਜਾ ਕਾ ਸਬਦੁ = ਜਿਨ੍ਹਾਂ ਦਾ ਬਚਨ।
(ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ,


ਜਾ ਕੀ ਟਹਲ ਜਮਦੂਤ ਬਿਦਾਰੇ ॥੨॥  

Jā kī tahal jamḏūṯ biḏāre. ||2||  

ਬਿਦਾਰੇ = ਨਾਸ ਹੋ ਜਾਂਦੇ ਹਨ ॥੨॥
ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ ॥੨॥


ਜਾ ਕੀ ਧੀਰਕ ਇਸੁ ਮਨਹਿ ਸਧਾਰੇ  

Jā kī ḏẖīrak is manėh saḏẖāre.  

ਧੀਰਕ = ਧੀਰਜ। ਮਨਹਿ = ਮਨ ਨੂੰ। ਸਧਾਰੇ = ਸਹਾਰਾ ਦੇਂਦੀ ਹੈ।
(ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ,


ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥  

Jā kai simraṇ mukẖ ujlāre. ||3||  

ਜਾ ਕੈ ਸਿਮਰਣਿ = ਜਿਨ੍ਹਾਂ ਦੇ (ਦਿੱਤੇ ਹੋਏ ਹਰਿ-ਨਾਮ ਦੇ) ਸਿਮਰਨ ਨਾਲ। ਉਜਲਾਰੇ = ਉਜਲਾ, ਰੌਸ਼ਨ ॥੩॥
ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ ॥੩॥


ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ  

Parabẖ ke sevak parabẖ āp savāre.  

ਪ੍ਰਭਿ = ਪ੍ਰਭੂ ਨੇ। ਸਵਾਰੇ = ਸੋਹਣੇ ਜੀਵਨ ਵਾਲੇ ਬਣਾਏ ਹਨ।
ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ।


ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥  

Saraṇ Nānak ṯinĥ saḏ balihāre. ||4||7||13||  

ਸਦ = ਸਦਾ ॥੪॥੭॥੧੩॥
ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ ॥੪॥੭॥੧੩॥


        


© SriGranth.org, a Sri Guru Granth Sahib resource, all rights reserved.
See Acknowledgements & Credits