Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਕਰਣਹਾਰ ਕੀ ਸੇਵ ਸਾਧੀ ॥੧॥  

Karanhār kī sev na sāḏẖī. ||1||  

ਸੇਵ = ਭਗਤੀ ॥੧॥
ਤੂੰ ਸਾਨੂੰ ਪੈਦਾ ਕਰਨ ਵਾਲਾ ਹੈਂ, ਅਸੀਂ ਤੇਰੀ ਸੇਵਾ-ਭਗਤੀ ਨਹੀਂ ਕਰਦੇ ॥੧॥


ਪਤਿਤ ਪਾਵਨ ਪ੍ਰਭ ਨਾਮ ਤੁਮਾਰੇ  

Paṯiṯ pāvan parabẖ nām ṯumāre.  

ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ।
ਹੇ ਪ੍ਰਭੂ! ਤੇਰਾ ਨਾਮ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ।


ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ  

Rākẖ leho mohi nirgunī▫āre. ||1|| rahā▫o.  

ਮੋਹਿ = ਮੈਨੂੰ ॥੧॥
ਮੈਨੂੰ ਗੁਣ-ਹੀਨ ਨੂੰ (ਆਪਣਾ ਨਾਮ ਦੇ ਕੇ) ਵਿਕਾਰਾਂ ਤੋਂ ਬਚਾਈ ਰੱਖ ॥੧॥ ਰਹਾਉ॥


ਤੂੰ ਦਾਤਾ ਪ੍ਰਭ ਅੰਤਰਜਾਮੀ  

Ŧūʼn ḏāṯā parabẖ anṯarjāmī.  

ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਦਿਲ ਦੀ ਜਾਣਨ ਵਾਲਾ।
ਹੇ ਪ੍ਰਭੂ! ਤੂੰ ਸਾਨੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਡੇ ਦਿਲ ਦੀ ਜਾਣਨ ਵਾਲਾ ਹੈਂ।


ਕਾਚੀ ਦੇਹ ਮਾਨੁਖ ਅਭਿਮਾਨੀ ॥੨॥  

Kācẖī ḏeh mānukẖ abẖimānī. ||2||  

ਕਾਚੀ ਦੇਹ = ਨਾਸਵੰਤ ਸਰੀਰ ॥੨॥
ਪਰ ਅਸੀਂ ਜੀਵ ਇਸ ਨਾਸਵੰਤ ਸਰੀਰ ਦਾ ਹੀ ਮਾਣ ਕਰਦੇ ਰਹਿੰਦੇ ਹਾਂ (ਤੇ, ਤੈਨੂੰ ਯਾਦ ਨਹੀਂ ਕਰਦੇ) ॥੨॥


ਸੁਆਦ ਬਾਦ ਈਰਖ ਮਦ ਮਾਇਆ  

Su▫āḏ bāḏ īrakẖ maḏ mā▫i▫ā.  

ਬਾਦ = ਝਗੜੇ। ਈਰਖ = ਸਾੜਾ। ਮਦ = ਅਹੰਕਾਰ, ਨਸ਼ਾ।
ਹੇ ਪ੍ਰਭੂ! (ਦੁਨੀਆ ਦੇ ਪਦਾਰਥਾਂ ਦੇ) ਚਸਕੇ, ਝਗੜੇ, ਸਾੜਾ, ਮਾਇਆ ਦਾ ਮਾਣ-


ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥  

In sang lāg raṯan janam gavā▫i▫ā. ||3||  

ਸੰਗਿ = ਨਾਲ ॥੩॥
ਅਸੀਂ ਜੀਵ ਇਹਨਾਂ ਵਿਚ ਹੀ ਲੱਗ ਕੇ ਕੀਮਤੀ ਮਨੁੱਖਾ ਜਨਮ ਨੂੰ ਗਵਾ ਰਹੇ ਹਾਂ ॥੩॥


ਦੁਖ ਭੰਜਨ ਜਗਜੀਵਨ ਹਰਿ ਰਾਇਆ  

Ḏukẖ bẖanjan jagjīvan har rā▫i▫ā.  

ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ!
ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਜਗਤ ਦੇ ਜੀਵਨ! ਹੇ ਪ੍ਰਭੂ ਪਾਤਿਸ਼ਾਹ!


ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥  

Sagal ṯi▫āg Nānak sarṇā▫i▫ā. ||4||13||19||  

ਤਿਆਗਿ = ਤਿਆਗ ਕੇ ॥੪॥੧੩॥੧੯॥
ਹੋਰ ਸਾਰੇ (ਆਸਰੇ ਛੱਡ ਕੇ ਨਾਨਕ ਤੇਰੀ ਸਰਨ ਆਇਆ ਹੈ ॥੪॥੧੩॥੧੯॥


ਸੂਹੀ ਮਹਲਾ  

Sūhī mėhlā 5.  

xxx
xxx


ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ  

Pekẖaṯ cẖākẖaṯ kahī▫aṯ anḏẖā sunī▫aṯ sunī▫ai nāhī.  

ਚਾਖਤ = {चक्ष् = ਵੇਖਣਾ} ਵੇਖਦਾ। ਪੇਖਤ ਚਾਖਤ = ਵੇਖਦਾ ਚਾਖਦਾ। ਸੁਨੀਅਤ = ਸੁਣਦਿਆਂ।
(ਪਰਮਾਤਮਾ ਹਰ ਵੇਲੇ ਮਨੁੱਖ ਦੇ ਅੰਗ-ਸੰਗ ਵੱਸਦਾ ਹੈ, ਪਰ ਮਨੁੱਖ ਉਸ ਨੂੰ ਵੇਖਦਾ ਨਹੀਂ। ਇਸ ਵਾਸਤੇ, ਦੁਨੀਆ ਦੇ ਹੋਰ ਸਾਰੇ ਪਦਾਰਥ) ਵੇਖਦਾ ਚਾਖਦਾ ਹੋਇਆ ਭੀ (ਆਤਮਕ ਜੀਵਨ ਵਲੋਂ) ਅੰਨ੍ਹਾ ਹੀ ਕਿਹਾ ਜਾ ਸਕਦਾ ਹੈ। (ਦੁਨੀਆ ਦੇ ਹੋਰ ਰਾਗ ਨਾਦ) ਸੁਣਦਾ ਹੋਇਆ ਭੀ (ਪਰਮਾਤਮਾ ਦੀ ਸਿਫ਼ਤ-ਸਾਲਾਹ ਨਹੀਂ ਸੁਣ ਰਿਹਾ (ਆਤਮਕ ਜੀਵਨ ਵਲੋਂ ਬੋਲਾ ਹੀ ਹੈ)।


ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥  

Nikat vasaṯ ka▫o jāṇai ḏūre pāpī pāp kamāhī. ||1||  

ਨਿਕਟਿ = ਨੇੜੇ। ਕਮਾਹੀ = ਕਮਾਹਿ, ਕਮਾਂਦੇ ਹਨ ॥੧॥
ਨੇੜੇ ਵੱਸ ਰਹੇ (ਨਾਮ-) ਪਦਾਰਥ ਨੂੰ ਕਿਤੇ ਦੂਰ ਸਮਝਦਾ ਹੈ। ਇਸ ਉਕਾਈ ਦੇ ਕਾਰਨ) ਵਿਕਾਰਾਂ ਵਿਚ ਫਸੇ ਹੋਏ ਮਨੁੱਖ ਵਿਕਾਰ ਹੀ ਕਰਦੇ ਰਹਿੰਦੇ ਹਨ ॥੧॥


ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ  

So kicẖẖ kar jiṯ cẖẖutėh parānī.  

ਜਿਤੁ = ਜਿਸ (ਕੰਮ) ਦੀ ਰਾਹੀਂ। ਛੁਟਹਿ = (ਵਿਕਾਰਾਂ ਤੋਂ) ਬਚ ਸਕੇਂ। ਪਰਾਨੀ = ਹੇ ਪ੍ਰਾਣੀ!
ਹੇ ਪ੍ਰਾਣੀ! ਕੋਈ ਉਹ ਕੰਮ ਕਰ ਜਿਸ ਦੀ ਬਰਕਤਿ ਨਾਲ ਤੂੰ (ਵਿਕਾਰਾਂ ਤੋਂ) ਬਚਿਆ ਰਹਿ ਸਕੇਂ।


ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ  

Har har nām jap amriṯ bānī. ||1|| rahā▫o.  

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ ॥੧॥
ਸਦਾ ਪਰਮਾਤਮਾ ਦਾ ਨਾਮ ਜਪਿਆ ਕਰ। (ਪ੍ਰਭੂ ਦੀ ਸਿਫ਼ਤ-ਸਾਲਾਹ ਦੀ) ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ॥੧॥ ਰਹਾਉ॥


ਘੋਰ ਮਹਲ ਸਦਾ ਰੰਗਿ ਰਾਤਾ  

Gẖor mahal saḏā rang rāṯā.  

ਘੋਰ = ਘੋੜੇ। ਰੰਗਿ = ਪ੍ਰੇਮ ਵਿਚ। ਰਾਤਾ = ਮਸਤ।
ਹੇ ਪ੍ਰਾਣੀ! ਤੂੰ ਸਦਾ ਘੋੜੇ ਮਹਲ-ਮਾੜੀਆਂ ਆਦਿਕ ਦੇ ਪਿਆਰ ਵਿਚ ਮਸਤ ਰਹਿੰਦਾ ਹੈਂ,


ਸੰਗਿ ਤੁਮ੍ਹ੍ਹਾਰੈ ਕਛੂ ਜਾਤਾ ॥੨॥  

Sang ṯumĥārai kacẖẖū na jāṯā. ||2||  

ਸੰਗਿ = ਨਾਲ ॥੨॥
(ਪਰ ਇਹਨਾਂ ਵਿਚੋਂ) ਕੋਈ ਭੀ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ ॥੨॥


ਰਖਹਿ ਪੋਚਾਰਿ ਮਾਟੀ ਕਾ ਭਾਂਡਾ  

Rakẖėh pocẖār mātī kā bẖāʼndā.  

ਪੋਚਾਰਿ = ਪੋਚ ਪਾਚ ਕੇ, ਬਾਹਰੋਂ ਬਣਾ ਕੇ ਸਵਾਰ ਕੇ। ਰਖਹਿ = ਤੂੰ ਰੱਖਦਾ ਹੈਂ।
ਹੇ ਪ੍ਰਾਣੀ! ਤੂੰ ਇਸ ਮਿੱਟੀ ਦੇ ਭਾਂਡੇ (ਸਰੀਰ) ਨੂੰ (ਬਾਹਰੋਂ) ਬਣਾ ਸੰਵਾਰ ਕੇ ਰੱਖਦਾ ਹੈਂ;


ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥  

Aṯ kucẖīl milai jam dāʼndā. ||3||  

ਅਤਿ ਕੁਚੀਲ = ਬਹੁਤ ਹੀ ਗੰਦਾ। ਜਮ ਡਾਂਡਾ = ਜਮ ਦਾ ਡੰਨ ॥੩॥
(ਪਰ ਅੰਦਰੋਂ ਵਿਕਾਰਾਂ ਨਾਲ ਇਹ) ਬਹੁਤ ਗੰਦਾ ਹੋਇਆ ਪਿਆ ਹੈ। (ਇਹੋ ਜਿਹੇ ਜੀਵਨ ਵਾਲੇ ਨੂੰ ਤਾਂ) ਜਮਾਂ ਦੀ ਸਜ਼ਾ ਮਿਲਿਆ ਕਰਦੀ ਹੈ ॥੩॥


ਕਾਮ ਕ੍ਰੋਧਿ ਲੋਭਿ ਮੋਹਿ ਬਾਧਾ  

Kām kroḏẖ lobẖ mohi bāḏẖā.  

ਕ੍ਰੋਧਿ = ਕ੍ਰੋਧ ਵਿਚ। ਬਾਧਾ = ਬੱਝਾ ਹੋਇਆ।
ਹੇ ਪ੍ਰਾਣੀ! ਤੂੰ ਕਾਮ ਕ੍ਰੋਧ ਵਿਚ, ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈਂ।


ਮਹਾ ਗਰਤ ਮਹਿ ਨਿਘਰਤ ਜਾਤਾ ॥੪॥  

Mahā garaṯ mėh nigẖraṯ jāṯā. ||4||  

ਗਰਤ = ਟੋਆ। ਨਿਘਰਤ ਜਾਤਾ = ਧਸਦਾ ਜਾਂਦਾ ਹੈ ॥੪॥
ਵਿਕਾਰਾਂ ਦੇ ਵੱਡੇ ਹੋਏ ਵਿਚ (ਹੋਰ ਹੋਰ) ਖੁੱਭਦਾ ਜਾ ਰਿਹਾ ਹੈਂ ॥੪॥


ਨਾਨਕ ਕੀ ਅਰਦਾਸਿ ਸੁਣੀਜੈ  

Nānak kī arḏās suṇījai.  

xxx
ਹੇ ਮੇਰੇ ਪ੍ਰਭੂ! (ਆਪਣੇ ਦਾਸ) ਨਾਨਕ ਦੀ ਅਰਜ਼ੋਈ ਸੁਣ।


ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥  

Dūbaṯ pāhan parabẖ mere lījai. ||5||14||20||  

ਪਾਹਨ = ਪੱਥਰ। ਪ੍ਰਭ = ਹੇ ਪ੍ਰਭੂ! ॥੫॥੧੪॥੨੦॥
ਅਸਾਂ ਡੁੱਬ ਰਹੇ ਪੱਥਰਾਂ ਨੂੰ ਡੁੱਬਣੋਂ ਬਚਾ ਲੈ ॥੫॥੧੪॥੨੦॥


ਸੂਹੀ ਮਹਲਾ  

Sūhī mėhlā 5.  

xxx
xxx


ਜੀਵਤ ਮਰੈ ਬੁਝੈ ਪ੍ਰਭੁ ਸੋਇ  

Jīvaṯ marai bujẖai parabẖ so▫e.  

ਜੀਵਤ = ਜੀਉਂਦਾ ਹੋਇਆ, ਦੁਨੀਆ ਦੇ ਕੰਮ-ਕਾਰ ਕਰਦਾ ਹੋਇਆ ਹੀ। ਮਰੈ = (ਮੋਹ ਵਲੋਂ) ਮਰਦਾ ਹੈ, ਮੋਹ ਛੱਡ ਦੇਂਦਾ ਹੈ। ਸੋਇ = ਉਹ ਮਨੁੱਖ।
ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ (ਦੁਨੀਆ ਦਾ) ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ।


ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥  

Ŧis jan karam parāpaṯ ho▫e. ||1||  

ਕਰਮਿ = ਬਖ਼ਸ਼ਸ਼ ਨਾਲ ॥੧॥
ਉਸ ਮਨੁੱਖ ਨੂੰ (ਪਰਮਾਤਮਾ ਦੀ) ਕਿਰਪਾ ਨਾਲ (ਪਰਮਾਤਮਾ ਦਾ ਮਿਲਾਪ) ਪ੍ਰਾਪਤ ਹੋ ਜਾਂਦਾ ਹੈ ॥੧॥


ਸੁਣਿ ਸਾਜਨ ਇਉ ਦੁਤਰੁ ਤਰੀਐ  

Suṇ sājan i▫o ḏuṯar ṯarī▫ai.  

ਸਾਜਨ = ਹੇ ਸੱਜਣ! ਇਉ = ਇਸ ਤਰੀਕੇ ਨਾਲ। ਦੁਤਰੁ = {दुस्तर} ਉਹ ਸੰਸਾਰ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ। ਤਰੀਐ = ਪਾਰ ਲੰਘ ਜਾਈਦਾ ਹੈ।
ਹੇ ਸੱਜਣ! (ਮੇਰੀ ਬੇਨਤੀ) ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ (ਕਿ)


ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ  

Mil sāḏẖū har nām ucẖrī▫ai. ||1|| rahā▫o.  

ਮਿਲਿ = ਮਿਲ ਕੇ। ਸਾਧੂ = ਗੁਰੂ ॥੧॥
ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ ॥੧॥ ਰਹਾਉ॥


ਏਕ ਬਿਨਾ ਦੂਜਾ ਨਹੀ ਜਾਨੈ  

Ėk binā ḏūjā nahī jānai.  

ਜਾਨੈ = ਦਿਲੀ ਸਾਂਝ ਪਾਂਦਾ।
ਜੇਹੜਾ ਮਨੁੱਖ ਇਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਂਦਾ,


ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥  

Gẖat gẖat anṯar pārbarahm pacẖẖānai. ||2||  

ਘਟ = ਸਰੀਰ। ਅੰਤਰਿ = ਅੰਦਰ, ਵਿਚ ॥੨॥
ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ ॥੨॥


ਜੋ ਕਿਛੁ ਕਰੈ ਸੋਈ ਭਲ ਮਾਨੈ  

Jo kicẖẖ karai so▫ī bẖal mānai.  

ਭਲ = ਭਲਾ, ਚੰਗਾ।
ਜੋ ਕੁਝ ਭੀ ਪਰਮਾਤਮਾ ਕਰਦਾ ਹੈ ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ (ਦੁਨੀਆ ਵਾਸਤੇ) ਭਲਾ ਮੰਨਦਾ ਹੈ,


ਆਦਿ ਅੰਤ ਕੀ ਕੀਮਤਿ ਜਾਨੈ ॥੩॥  

Āḏ anṯ kī kīmaṯ jānai. ||3||  

ਆਦਿ ਅੰਤ ਕੀ = ਉਸ ਪਰਮਾਤਮਾ ਦੀ ਜੋ ਸ੍ਰਿਸ਼ਟੀ ਦੇ ਸ਼ੁਰੂ ਤੋਂ ਹੀ ਹੈ ਅਤੇ ਸ੍ਰਿਸ਼ਟੀ ਦੇ ਅਖ਼ੀਰ ਤੇ ਭੀ ਰਹੇਗਾ। ਕੀਮਤਿ = ਕਦਰ ॥੩॥
ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ ॥੩॥


ਕਹੁ ਨਾਨਕ ਤਿਸੁ ਜਨ ਬਲਿਹਾਰੀ  

Kaho Nānak ṯis jan balihārī.  

ਬਲਿਹਾਰੀ = ਸਦਕੇ।
ਨਾਨਕ ਆਖਦਾ ਹੈ ਕਿ ਹੇ ਪ੍ਰਭੂ! ਉਸ ਮਨੁੱਖ ਤੋਂ (ਮੈਂ) ਕੁਰਬਾਨ ਜਾਂਦਾ ਹਾਂ,


ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥  

Jā kai hirḏai vasėh murārī. ||4||15||21||  

ਕੈ ਹਿਰਦੈ = ਦੇ ਹਿਰਦੇ ਵਿਚ। ਵਸਹਿ = ਤੂੰ ਵੱਸਦਾ ਹੈਂ। ਮੁਰਾਰੀ = ਹੇ ਪ੍ਰਭੂ! ॥੪॥੧੫॥੨੧॥
ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ (ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈਂ) ॥੪॥੧੫॥੨੧॥


ਸੂਹੀ ਮਹਲਾ  

Sūhī mėhlā 5.  

xxx
xxx


ਗੁਰੁ ਪਰਮੇਸਰੁ ਕਰਣੈਹਾਰੁ  

Gur parmesar karṇaihār.  

ਪਰਮੇਸਰੁ = ਪਰਮ ਈਸ਼੍ਵਰ, ਸਭ ਤੋਂ ਉੱਚਾ ਮਾਲਕ। ਕਰਣੈਹਾਰੁ = ਸਭ ਕੁਝ ਕਰ ਸਕਣ ਵਾਲਾ।
ਹੇ ਮੇਰੇ ਮਨ! ਗੁਰੂ ਉਸ ਪਰਮਾਤਮਾ ਦਾ ਰੂਪ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ ਜੇਹੜਾ ਸਭ ਕੁਝ ਕਰ ਸਕਣ ਵਾਲਾ ਹੈ।


ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥  

Sagal sarisat ka▫o ḏe āḏẖār. ||1||  

ਸਗਲ = ਸਾਰੀ। ਕਉ = ਨੂੰ। ਦੇ = ਦੇਂਦਾ ਹੈ। ਆਧਾਰੁ = ਆਸਰਾ ॥੧॥
ਗੁਰੂ ਸਾਰੀ ਸ੍ਰਿਸ਼ਟੀ ਨੂੰ (ਪਰਮਾਤਮਾ ਦੇ ਨਾਮ ਦਾ) ਆਸਰਾ ਦੇਂਦਾ ਹੈ ॥੧॥


ਗੁਰ ਕੇ ਚਰਣ ਕਮਲ ਮਨ ਧਿਆਇ  

Gur ke cẖaraṇ kamal man ḏẖi▫ā▫e.  

ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਮਨ = ਹੇ ਮਨ!
ਹੇ (ਮੇਰੇ) ਮਨ! (ਸਦਾ) ਗੁਰੂ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਿਆ ਕਰ।


ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ  

Ḏūkẖ ḏaraḏ is ṯan ṯe jā▫e. ||1|| rahā▫o.  

ਤੇ = ਤੋਂ। ਜਾਇ = ਚਲਾ ਜਾਂਦਾ ਹੈ ॥੧॥
(ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਦੇ) ਇਸ ਸਰੀਰ ਤੋਂ ਹਰੇਕ ਕਿਸਮ ਦਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ ॥੧॥ ਰਹਾਉ॥


ਭਵਜਲਿ ਡੂਬਤ ਸਤਿਗੁਰੁ ਕਾਢੈ  

Bẖavjal dūbaṯ saṯgur kādẖai.  

ਭਵਜਲਿ = ਸੰਸਾਰ-ਸਮੁੰਦਰ ਵਿਚ। ਕਾਢੈ = ਕੱਢ ਲੈਂਦਾ ਹੈ।
(ਹੇ ਮਨ! ਗੁਰੂ ਸੰਸਾਰ-ਸਮੁੰਦਰ ਵਿਚ ਡੁਬਦਿਆਂ ਨੂੰ ਬਚਾ ਲੈਂਦਾ ਹੈ,


ਜਨਮ ਜਨਮ ਕਾ ਟੂਟਾ ਗਾਢੈ ॥੨॥  

Janam janam kā tūtā gādẖai. ||2||  

ਟੂਟਾ = (ਪਰਮਾਤਮਾ ਨਾਲੋਂ) ਟੁੱਟਾ ਹੋਇਆ ਮਨੁੱਖ। ਗਾਢੈ = ਗੰਢ ਦੇਂਦਾ ਹੈ, ਪ੍ਰਭੂ ਨਾਲ ਜੋੜ ਦੇਂਦਾ ਹੈ ॥੨॥
ਅਨੇਕਾਂ ਜਨਮਾਂ ਤੋਂ (ਪਰਮਾਤਮਾ ਨਾਲੋਂ) ਟੁੱਟੇ ਹੋਏ ਮਨੁੱਖ ਨੂੰ (ਪਰਮਾਤਮਾ ਨਾਲ) ਜੋੜ ਦੇਂਦਾ ਹੈ ॥੨॥


ਗੁਰ ਕੀ ਸੇਵਾ ਕਰਹੁ ਦਿਨੁ ਰਾਤਿ  

Gur kī sevā karahu ḏin rāṯ.  

xxx
ਦਿਨ ਰਾਤ ਗੁਰੂ ਦੀ (ਦੱਸੀ ਹੋਈ) ਸੇਵਾ ਕਰਿਆ ਕਰੋ।


ਸੂਖ ਸਹਜ ਮਨਿ ਆਵੈ ਸਾਂਤਿ ॥੩॥  

Sūkẖ sahj man āvai sāʼnṯ. ||3||  

ਸੂਖ ਸਹਜ = ਆਤਮਕ ਅਡੋਲਤਾ ਦੇ ਸੁਖ। ਮਨਿ = ਮਨ ਵਿਚ ॥੩॥
(ਜੇਹੜਾ ਮਨੁੱਖ ਸੇਵਾ ਕਰਦਾ ਹੈ ਉਸ ਦੇ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ ॥੩॥


ਸਤਿਗੁਰ ਕੀ ਰੇਣੁ ਵਡਭਾਗੀ ਪਾਵੈ  

Saṯgur kī reṇ vadbẖāgī pāvai.  

ਰੇਣੁ = ਚਰਨ-ਧੂੜ। ਵਡਭਾਗੀ = ਵੱਡੇ ਭਾਗਾਂ ਵਾਲਾ ਮਨੁੱਖ।
ਕੋਈ ਵੱਡੇ ਭਾਗਾਂ ਵਾਲਾ ਮਨੁੱਖ ਗੁਰੂ ਦੀ ਚਰਨ-ਧੂੜ ਹਾਸਲ ਕਰਦਾ ਹੈ।


ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥  

Nānak gur ka▫o saḏ bal jāvai. ||4||16||22||  

ਨਾਨਕ = ਹੇ ਨਾਨਕ! ਸਦ = ਸਦਾ। ਬਲਿ = ਸਦਕੇ ॥੪॥੧੬॥੨੨॥
ਹੇ ਨਾਨਕ! (ਫਿਰ ਉਹ ਮਨੁੱਖ) ਗੁਰੂ ਤੋਂ ਸਦਾ ਸਦਕੇ ਜਾਂਦਾ ਹੈ ॥੪॥੧੬॥੨੨॥


ਸੂਹੀ ਮਹਲਾ  

Sūhī mėhlā 5.  

xxx
xxx


ਗੁਰ ਅਪੁਨੇ ਊਪਰਿ ਬਲਿ ਜਾਈਐ  

Gur apune ūpar bal jā▫ī▫ai.  

ਬਲਿ ਜਾਈਐ = ਕੁਰਬਾਨ ਹੋਣਾ ਚਾਹੀਦਾ ਹੈ।
ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ,


ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥  

Āṯẖ pahar har har jas gā▫ī▫ai. ||1||  

ਗਾਈਐ = ਗਾਣਾ ਚਾਹੀਦਾ ਹੈ। ਜਸੁ = ਸਿਫ਼ਤ-ਸਾਲਾਹ (ਦਾ ਗੀਤ) ॥੧॥
(ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ ॥੧॥


ਸਿਮਰਉ ਸੋ ਪ੍ਰਭੁ ਅਪਨਾ ਸੁਆਮੀ  

Simra▫o so parabẖ apnā su▫āmī.  

ਸਿਮਰਉ = ਸਿਮਰਉਂ, ਮੈਂ ਸਿਮਰਦਾ ਹਾਂ। ਸੁਆਮੀ = ਮਾਲਕ।
(ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ,


ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ  

Sagal gẖatā kā anṯarjāmī. ||1|| rahā▫o.  

ਸਗਲ = ਸਾਰੇ। ਅੰਤਰਜਾਮੀ = ਅੰਦਰ ਦੀ ਜਾਣਨ ਵਾਲਾ ॥੧॥
ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ॥੧॥ ਰਹਾਉ॥


ਚਰਣ ਕਮਲ ਸਿਉ ਲਾਗੀ ਪ੍ਰੀਤਿ  

Cẖaraṇ kamal si▫o lāgī parīṯ.  

ਸਿਉ = ਨਾਲ।
(ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ।


ਸਾਚੀ ਪੂਰਨ ਨਿਰਮਲ ਰੀਤਿ ॥੨॥  

Sācẖī pūran nirmal rīṯ. ||2||  

ਸਾਚੀ = ਸਦਾ ਕਾਇਮ ਰਹਿਣ ਵਾਲੀ। ਪੂਰਨ = ਮੁਕੰਮਲ। ਰੀਤਿ = ਜੀਵਨ-ਜੁਗਤਿ ॥੨॥
(ਗੁਰ-ਚਰਨਾਂ ਦੀ ਪ੍ਰੀਤ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ ॥੨॥


ਸੰਤ ਪ੍ਰਸਾਦਿ ਵਸੈ ਮਨ ਮਾਹੀ  

Sanṯ parsāḏ vasai man māhī.  

ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਮਾਹੀ = ਮਾਹਿ, ਵਿਚ।
ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ,


ਜਨਮ ਜਨਮ ਕੇ ਕਿਲਵਿਖ ਜਾਹੀ ॥੩॥  

Janam janam ke kilvikẖ jāhī. ||3||  

ਕਿਲਵਿਖ = ਪਾਪ। ਜਾਹੀ = ਜਾਹਿ, ਦੂਰ ਹੋ ਜਾਂਦੇ ਹਨ ॥੩॥
(ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ ॥੩॥


ਕਰਿ ਕਿਰਪਾ ਪ੍ਰਭ ਦੀਨ ਦਇਆਲਾ  

Kar kirpā parabẖ ḏīn ḏa▫i▫ālā.  

ਪ੍ਰਭ = ਹੇ ਪ੍ਰਭੂ! ਦੀਨ = ਕੰਗਾਲ।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ।


ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥  

Nānak māgai sanṯ ravālā. ||4||17||23||  

ਨਾਨਕੁ ਮਾਗੈ = ਨਾਨਕ ਮੰਗਦਾ ਹੈ। ਰਵਾਲਾ = ਚਰਨ-ਧੂੜ ॥੪॥੧੭॥੨੩॥
(ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੧੭॥੨੩॥


        


© SriGranth.org, a Sri Guru Granth Sahib resource, all rights reserved.
See Acknowledgements & Credits