Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸੂਹੀ ਮਹਲਾ  

Sūhī mėhlā 5.  

xxx
xxx


ਦਰਸਨੁ ਦੇਖਿ ਜੀਵਾ ਗੁਰ ਤੇਰਾ  

Ḏarsan ḏekẖ jīvā gur ṯerā.  

ਦੇਖਿ = ਵੇਖ ਕੇ। ਜੀਵਾ = ਜੀਵਾਂ, ਮੈਂ ਜੀਉ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਗੁਰ = ਹੇ ਗੁਰੂ!
ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ।


ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥  

Pūran karam ho▫e parabẖ merā. ||1||  

ਕਰਮੁ = ਬਖ਼ਸ਼ਸ਼। ਪ੍ਰਭ ਮੇਰਾ = ਹੇ ਮੇਰੇ ਪ੍ਰਭੂ! ॥੧॥
ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ॥੧॥


ਇਹ ਬੇਨੰਤੀ ਸੁਣਿ ਪ੍ਰਭ ਮੇਰੇ  

Ih benanṯī suṇ parabẖ mere.  

ਪ੍ਰਭ = ਹੇ ਪ੍ਰਭੂ!
ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ,


ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ  

Ḏėh nām kar apṇe cẖere. ||1|| rahā▫o.  

ਕਰਿ = ਬਣਾ ਕੇ। ਚੇਰੇ = ਸੇਵਕ ॥੧॥
(ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼ ॥੧॥ ਰਹਾਉ॥


ਅਪਣੀ ਸਰਣਿ ਰਾਖੁ ਪ੍ਰਭ ਦਾਤੇ  

Apṇī saraṇ rākẖ parabẖ ḏāṯe.  

ਦਾਤੇ = ਹੇ ਸਭ ਦਾਤਾਂ ਦੇਣ ਵਾਲੇ!
ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ।


ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥  

Gur parsāḏ kinai virlai jāṯe. ||2||  

ਗੁਰ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਕਿਨੈ ਵਿਰਲੈ = ਕਿਸੇ ਮਨੁੱਖ ਨੇ। ਜਾਤੇ = ਡੂੰਘੀ ਸਾਂਝ ਪਾਈ ਹੈ ॥੨॥
ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ॥੨॥


ਸੁਨਹੁ ਬਿਨਉ ਪ੍ਰਭ ਮੇਰੇ ਮੀਤਾ  

Sunhu bin▫o parabẖ mere mīṯā.  

ਬਿਨਉ = {विनय} ਬੇਨਤੀ। ਮੀਤਾ = ਹੇ ਮਿੱਤਰ!
ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ,


ਚਰਣ ਕਮਲ ਵਸਹਿ ਮੇਰੈ ਚੀਤਾ ॥੩॥  

Cẖaraṇ kamal vasėh merai cẖīṯā. ||3||  

ਵਸਹਿ = ਵੱਸ ਪੈਣਾ। ਮੇਰੈ ਚੀਤਾ = ਮੇਰੇ ਚਿੱਤ ਵਿਚ ॥੩॥
(ਮੇਹਰ ਕਰ! ਤੇਰੇ) ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ ॥੩॥


ਨਾਨਕੁ ਏਕ ਕਰੈ ਅਰਦਾਸਿ  

Nānak ek karai arḏās.  

ਨਾਨਕੁ ਕਰੈ = ਨਾਨਕ ਕਰਦਾ ਹੈ। ਅਰਦਾਸਿ = ਬੇਨਤੀ।
(ਤੇਰਾ ਸੇਵਕ) ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ,


ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥  

visar nāhī pūran guṇṯās. ||4||18||24||  

ਗੁਣ ਤਾਸਿ = ਹੇ ਗੁਣਾਂ ਦੇ ਖ਼ਜ਼ਾਨੇ! ॥੪॥੧੮॥੨੪॥
ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ ॥੪॥੧੮॥੨੪॥


ਸੂਹੀ ਮਹਲਾ  

Sūhī mėhlā 5.  

xxx
xxx


ਮੀਤੁ ਸਾਜਨੁ ਸੁਤ ਬੰਧਪ ਭਾਈ  

Mīṯ sājan suṯ banḏẖap bẖā▫ī.  

ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਭਾਈ = ਭਰਾ।
ਪਰਮਾਤਮਾ ਹੀ ਮੇਰਾ ਮਿੱਤਰ ਹੈ, ਸੱਜਣ ਹੈ, ਪਰਮਾਤਮਾ ਹੀ (ਮੇਰੇ ਵਾਸਤੇ) ਪੁੱਤਰ ਰਿਸ਼ਤੇਦਾਰ ਭਰਾ ਹੈ।


ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥  

Jaṯ kaṯ pekẖa▫o har sang sahā▫ī. ||1||  

ਜਤ ਕਤ = ਜਿਧਰ ਕਿਧਰ। ਪੇਖਉ = ਪੇਖਉਂ, ਵੇਖਦਾ ਹਾਂ। ਸੰਗਿ = ਨਾਲ। ਸਹਾਈ = ਮਦਦਗਾਰ ॥੧॥
ਮੈਂ ਜਿਧਰ ਕਿਧਰ ਵੇਖਦਾ ਹਾਂ, ਪਰਮਾਤਮਾ ਮੇਰੇ ਨਾਲ ਮਦਦਗਾਰ ਹੈ ॥੧॥


ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ  

Jaṯ merī paṯ merī ḏẖan har nām.  

ਜਤਿ = ਜਾਤਿ। ਪਤਿ = ਇੱਜ਼ਤ।
ਪਰਮਾਤਮਾ ਦਾ ਨਾਮ ਮੇਰੀ (ਉੱਚੀ) ਜਾਤਿ ਹੈ, ਮੇਰੀ ਇੱਜ਼ਤ ਹੈ, ਮੇਰਾ ਧਨ ਹੈ।


ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ  

Sūkẖ sahj ānanḏ bisrām. ||1|| rahā▫o.  

ਬਿਸਰਾਮ = ਸ਼ਾਂਤੀ ॥੧॥
(ਇਸ ਦੀ ਬਰਕਤਿ ਨਾਲ ਮੇਰੇ ਅੰਦਰ) ਆਨੰਦ ਹੈ ਸ਼ਾਂਤੀ ਹੈ, ਆਤਮਕ ਅਡੋਲਤਾ ਦੇ ਸੁਖ ਹਨ ॥੧॥ ਰਹਾਉ॥


ਪਾਰਬ੍ਰਹਮੁ ਜਪਿ ਪਹਿਰਿ ਸਨਾਹ  

Pārbarahm jap pahir sanāh.  

ਜਪਿ = ਜਪਿਆ ਕਰ। ਪਹਿਰਿ = ਪਹਿਨੀ ਰੱਖ। ਸਨਾਹ = {संनाह} ਸੰਜੋਅ।
(ਸਦਾ) ਪਰਮਾਤਮਾ (ਦਾ ਨਾਮ) ਜਪਿਆ ਕਰ, (ਹਰਿ-ਨਾਮ ਦੀ) ਸੰਜੋਅ ਪਹਿਨੀ ਰੱਖ।


ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥  

Kot āvaḏẖ ṯis beḏẖaṯ nāhi. ||2||  

ਕੋਟਿ = ਕ੍ਰੋੜਾਂ। ਆਵਧ = {आयुध} ਹਥਿਆਰ। ਤਿਸੁ = ਉਸ (ਸਨਾਹ) ਨੂੰ। ਬੇਧਤ = ਵਿੰਨ੍ਹਦੇ ॥੨॥
ਇਸ (ਸੰਜੋਅ) ਨੂੰ (ਕਾਮਾਦਿਕ) ਕ੍ਰੋੜਾਂ ਹਥਿਆਰ ਵਿੰਨ੍ਹ ਨਹੀਂ ਸਕਦੇ ॥੨॥


ਹਰਿ ਚਰਨ ਸਰਣ ਗੜ ਕੋਟ ਹਮਾਰੈ  

Har cẖaran saraṇ gaṛ kot hamārai.  

ਗੜ = ਕਿਲ੍ਹੇ। ਕੋਟ = ਕਿਲ੍ਹੇ। ਹਮਾਰੈ = ਮੇਰੇ ਵਾਸਤੇ।
ਮੇਰੇ ਵਾਸਤੇ (ਤਾਂ) ਪਰਮਾਤਮਾ ਦੇ ਚਰਨਾਂ ਦੀ ਸਰਨ ਅਨੇਕਾਂ ਕਿਲ੍ਹੇ ਹੈ।


ਕਾਲੁ ਕੰਟਕੁ ਜਮੁ ਤਿਸੁ ਬਿਦਾਰੈ ॥੩॥  

Kāl kantak jam ṯis na biḏārai. ||3||  

ਕੰਟਕੁ = ਕੰਡਾ (ਦੁਖਦਾਈ)। ਬਿਦਾਰੈ = ਨਾਸ ਕਰਦਾ ॥੩॥
ਇਸ (ਕਿਲ੍ਹੇ) ਨੂੰ ਦੁਖਦਾਈ ਮੌਤ (ਦਾ ਡਰ) ਨਾਸ ਨਹੀਂ ਕਰ ਸਕਦਾ ॥੩॥


ਨਾਨਕ ਦਾਸ ਸਦਾ ਬਲਿਹਾਰੀ  

Nānak ḏās saḏā balihārī.  

xxx
ਹੇ ਨਾਨਕ-ਦਾਸ! ਮੈਂ ਪ੍ਰਭੂ ਦੇ ਸੇਵਕਾਂ ਸੰਤਾਂ ਤੋਂ ਸਦਾ ਸਦਕੇ ਜਾਂਦਾ ਹਾਂ


ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥  

Sevak sanṯ rājā rām murārī. ||4||19||25||  

ਰਾਜਾ ਰਾਮ = ਹੇ ਪ੍ਰਭੂ ਪਾਤਿਸ਼ਾਹ। ਮੁਰਾਰੀ = {ਮੁਰ-ਅਰਿ} ਪ੍ਰਭੂ ॥੪॥੧੯॥੨੫॥
ਹੇ ਪ੍ਰਭੂ-ਪਾਤਿਸ਼ਾਹ! ਹੇ ਮੁਰਾਰੀ! (ਜਿਨ੍ਹਾਂ ਦੀ ਸੰਗਤ ਵਿਚ ਤੇਰਾ ਨਾਮ ਪ੍ਰਾਪਤ ਹੁੰਦਾ ਹੈ) ॥੪॥੧੯॥੨੫॥


ਸੂਹੀ ਮਹਲਾ  

Sūhī mėhlā 5.  

xxx
xxx


ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ  

Guṇ gopāl parabẖ ke niṯ gāhā.  

ਗਾਹਾ = ਗਾਵੀਏ।
ਹੇ ਸਹੇਲੀਏ! ਗੋਪਾਲ ਪ੍ਰਭੂ ਦੇ ਗੁਣ ਸਦਾ ਗਾਂਦੇ ਰਹੀਏ।


ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥  

Anaḏ binoḏ mangal sukẖ ṯāhā. ||1||  

ਬਿਨੋਦ = ਖ਼ੁਸ਼ੀ। ਤਾਹਾ = ਉਹਨਾਂ ਨੂੰ ॥੧॥
(ਜੇਹੜੇ ਗਾਂਦੇ ਹਨ) ਉਹਨਾਂ ਨੂੰ ਸੁਖ ਆਨੰਦ ਚਾਉ ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ ॥੧॥


ਚਲੁ ਸਖੀਏ ਪ੍ਰਭੁ ਰਾਵਣ ਜਾਹਾ  

Cẖal sakẖī▫e parabẖ rāvaṇ jāhā.  

ਸਖੀਏ = ਹੇ ਸਹੇਲੀਏ! ਰਾਵਣ ਜਾਹਾ = ਸਿਮਰਨ ਵਾਸਤੇ ਚੱਲੀਏ।
ਹੇ ਸਹੇਲੀਏ! ਉੱਠ, ਪ੍ਰਭੂ ਦਾ ਸਿਮਰਨ ਕਰਨ ਚੱਲੀਏ,


ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ  

Sāḏẖ janā kī cẖarṇī pāhā. ||1|| rahā▫o.  

ਪਾਹਾ = ਪਈਏ ॥੧॥
ਸੰਤ ਜਨਾਂ ਦੇ ਚਰਨਾਂ ਵਿਚ ਜਾ ਪਈਏ ॥੧॥ ਰਹਾਉ॥


ਕਰਿ ਬੇਨਤੀ ਜਨ ਧੂਰਿ ਬਾਛਾਹਾ  

Kar benṯī jan ḏẖūr bācẖẖāhā.  

ਬਾਛਾਹਾ = ਮੰਗੀਏ।
ਹੇ ਸਹੇਲੀਏ! (ਪ੍ਰਭੂ ਅੱਗੇ) ਬੇਨਤੀ ਕਰ ਕੇ (ਉਸ ਪਾਸੋਂ) ਸੰਤ ਜਨਾਂ ਦੀ ਚਰਨ-ਧੂੜ ਮੰਗੀਏ,


ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥  

Janam janam ke kilvikẖ lāhāʼn. ||2||  

ਕਿਲਵਿਖ = ਪਾਪ। ਲਾਹਾਂ = ਦੂਰ ਕਰ ਲਈਏ ॥੨॥
(ਅਤੇ ਆਪਣੇ) ਅਨੇਕਾਂ ਜਨਮਾਂ ਦੇ ਪਾਪ ਦੂਰ ਕਰ ਲਈਏ ॥੨॥


ਮਨੁ ਤਨੁ ਪ੍ਰਾਣ ਜੀਉ ਅਰਪਾਹਾ  

Man ṯan parāṇ jī▫o arpāhā.  

ਅਰਪਾਹਾ = ਭੇਟਾ ਕਰ ਦੇਈਏ।
ਹੇ ਸਹੇਲੀਏ! ਆਪਣਾ ਮਨ ਤਨ ਜਿੰਦ ਜਾਨ ਭੇਟਾ ਕਰ ਦੇਈਏ।


ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥  

Har simar simar mān moh katāhāʼn. ||3||  

ਮਾਨੁ = ਅਹੰਕਾਰ। ਕਟਾਹਾਂ = ਕੱਟ ਲਈਏ ॥੩॥
ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ (ਆਪਣੇ ਅੰਦਰੋਂ) ਅਹੰਕਾਰ ਤੇ ਮੋਹ ਦੂਰ ਕਰ ਲਈਏ ॥੩॥


ਦੀਨ ਦਇਆਲ ਕਰਹੁ ਉਤਸਾਹਾ  

Ḏīn ḏa▫i▫āl karahu uṯsāhā.  

ਉਤਸਾਹੁ = ਚਾਉ।
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਹਰੀ! (ਮੇਰੇ ਅੰਦਰ) ਚਾਉ ਪੈਦਾ ਕਰ (ਕਿ)


ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥  

Nānak ḏās har saraṇ samāhā. ||4||20||26||  

ਸਮਾਹਾ = ਲੀਨ ਹੋ ਜਾਈਏ ॥੪॥੨੦॥੨੬॥
ਹੇ ਨਾਨਕ! ਮੈਂ ਪ੍ਰਭੂ ਦੇ ਦਾਸਾਂ ਦੀ ਸਰਨ ਪਿਆ ਰਹਾਂ ॥੪॥੨੦॥੨੬॥


ਸੂਹੀ ਮਹਲਾ  

Sūhī mėhlā 5.  

xxx
xxx


ਬੈਕੁੰਠ ਨਗਰੁ ਜਹਾ ਸੰਤ ਵਾਸਾ  

Baikunṯẖ nagar jahā sanṯ vāsā.  

ਬੈਕੁੰਠ = ਵਿਸ਼ਨੂ ਦਾ ਸ੍ਵਰਗ।
ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ।


ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥  

Parabẖ cẖaraṇ kamal riḏ māhi nivāsā. ||1||  

ਰਿਦ = ਹਿਰਦਾ ॥੧॥
(ਸੰਤ ਜਨਾਂ ਦੀ ਸੰਗਤ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ॥੧॥


ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ  

Suṇ man ṯan ṯujẖ sukẖ ḏikẖlāva▫o.  

ਦਿਖਲਾਵਉ = ਦਿਖਲਾਵਉਂ, ਮੈਂ ਵਿਖਾਵਾਂ।
(ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ।


ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ  

Har anik binjan ṯujẖ bẖog bẖuncẖāva▫o. ||1|| rahā▫o.  

ਬਿੰਜਨ = ਸੁਆਦਲੇ ਭੋਜਨ। ਭੁੰਚਾਵਉ = ਭੁੰਚਾਵਉਂ, ਮੈਂ ਖਿਲਾਵਾਂ ॥੧॥
ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ॥੧॥ ਰਹਾਉ॥


ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ  

Amriṯ nām bẖuncẖ man māhī.  

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਭੁੰਚੁ = ਖਾਹ।
(ਸਾਧ ਸੰਗਤ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ,


ਅਚਰਜ ਸਾਦ ਤਾ ਕੇ ਬਰਨੇ ਜਾਹੀ ॥੨॥  

Acẖraj sāḏ ṯā ke barne na jāhī. ||2||  

ਸੁਦ = ਸੁਆਦ ॥੨॥
ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ॥੨॥


ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ  

Lobẖ mū▫ā ṯarisnā bujẖ thākī.  

ਬੁਝਿ ਥਾਕੀ = ਮਿਟ ਕੇ ਰਹਿ ਜਾਂਦੀ ਹੈ।
(ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ,


ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥  

Pārbarahm kī saraṇ jan ṯākī. ||3||  

ਤਾਕੀ = ਤੱਕੀ।॥੩॥
ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ ॥੩॥


ਜਨਮ ਜਨਮ ਕੇ ਭੈ ਮੋਹ ਨਿਵਾਰੇ  

Janam janam ke bẖai moh nivāre.  

ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਨਿਵਾਰੇ = ਦੂਰ ਕਰ ਦੇਂਦਾ ਹੈ।
ਪ੍ਰਭੂ ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।


ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥  

Nānak ḏās parabẖ kirpā ḏẖāre. ||4||21||27||  

xxx॥੪॥੨੧॥੨੭॥
ਹੇ ਨਾਨਕ! ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ ॥੪॥੨੧॥੨੭॥


ਸੂਹੀ ਮਹਲਾ  

Sūhī mėhlā 5.  

xxx
xxx


ਅਨਿਕ ਬੀਂਗ ਦਾਸ ਕੇ ਪਰਹਰਿਆ  

Anik bīʼng ḏās ke parhari▫ā.  

ਬੀਂਗ = ਵਿੰਗ, ਵਲ-ਛਲ, ਉਕਾਈਆਂ। ਪਰਹਰਿਆ = ਦੂਰ ਕਰ ਦਿੱਤੇ।
ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ,


ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥  

Kar kirpā parabẖ apnā kari▫ā. ||1||  

ਕਰਿ = ਕਰ ਕੇ। ਪ੍ਰਭਿ = ਪ੍ਰਭੂ ਨੇ। ਕਰਿਆ = ਬਣਾ ਲਿਆ ॥੧॥
ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ॥੧॥


ਤੁਮਹਿ ਛਡਾਇ ਲੀਓ ਜਨੁ ਅਪਨਾ  

Ŧumėh cẖẖadā▫e lī▫o jan apnā.  

ਤੁਮਹਿ = ਤੂੰ ਆਪ ਹੀ। ਜਨੁ = ਸੇਵਕ।
ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਉਸ ਮੋਹ ਜਾਲ ਵਿਚੋਂ) ਆਪ ਕੱਢ ਲਿਆ,


ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ  

Urajẖ pari▫o jāl jag supnā. ||1|| rahā▫o.  

ਉਰਝਿ ਪਰਿਓ = ਉਲਝ ਪਿਆ ਸੀ ॥੧॥
ਜੋ ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ॥੧॥ ਰਹਾਉ॥


ਪਰਬਤ ਦੋਖ ਮਹਾ ਬਿਕਰਾਲਾ  

Parbaṯ ḏokẖ mahā bikrālā.  

ਪਰਬਤ ਦੋਖ = ਪਹਾੜ ਜੇਡੇ ਐਬ। ਬਿਕਰਾਲਾ = ਡਰਾਉਣੇ।
(ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ-


ਖਿਨ ਮਹਿ ਦੂਰਿ ਕੀਏ ਦਇਆਲਾ ॥੨॥  

Kẖin mėh ḏūr kī▫e ḏa▫i▫ālā. ||2||  

xxx॥੨॥
ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ॥੨॥


ਸੋਗ ਰੋਗ ਬਿਪਤਿ ਅਤਿ ਭਾਰੀ  

Sog rog bipaṯ aṯ bẖārī.  

ਸੋਗ = ਗ਼ਮ।
(ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ-


ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥  

Ḏūr bẖa▫ī jap nām murārī. ||3||  

ਜਪਿ = ਜਪ ਕੇ ॥੩॥
ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ॥੩॥


ਦ੍ਰਿਸਟਿ ਧਾਰਿ ਲੀਨੋ ਲੜਿ ਲਾਇ  

Ḏarisat ḏẖār līno laṛ lā▫e.  

ਦ੍ਰਿਸਟਿ = (ਕਿਰਪਾ ਦੀ) ਨਜ਼ਰ। ਧਾਰਿ = ਕਰ ਕੇ। ਲੜਿ = ਲੜ ਨਾਲ।
ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਮਨੁੱਖ ਨੂੰ ਆਪਣੇ ਲੜ ਲਾ ਲਿਆ,


        


© SriGranth.org, a Sri Guru Granth Sahib resource, all rights reserved.
See Acknowledgements & Credits