Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ  

सचा साहु सचे वणजारे ओथै कूड़े ना टिकंनि ॥  

Sacẖā sāhu sacẖe vaṇjāre othai kūṛe na tikann.  

True is the Banker, and True are His traders. The false ones cannot remain there.  

ਵਣਜਾਰੇ = ਵਣਜ ਕਰਨ ਵਾਲੇ। ਓਥੈ = ਉਸ ਸ਼ਾਹ ਦੇ ਦਰਬਾਰ ਵਿਚ। ਕੂੜੇ = ਮਾਇਆ ਨਾਲ ਹੀ ਪਿਆਰ ਕਰਨ ਵਾਲੇ। ਟਿਕੰਨਿ = ਟਿਕ ਸਕਦੇ।
(ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ।


ਓਨਾ ਸਚੁ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥  

ओना सचु न भावई दुख ही माहि पचंनि ॥१८॥  

Onā sacẖ na bẖāv▫ī ḏukẖ hī māhi pacẖann. ||18||  

They do not love the Truth - they are consumed by their pain. ||18||  

ਨ ਭਾਵਈ = ਨ ਭਾਵੈ, ਪਸੰਦ ਨਹੀਂ ਆਉਂਦਾ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਪਚੰਨਿ = ਖ਼ੁਆਰ ਹੁੰਦੇ ਹਨ ॥੧੮॥
ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ ॥੧੮॥


ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ  

हउमै मैला जगु फिरै मरि जमै वारो वार ॥  

Ha▫umai mailā jag firai mar jammai vāro vār.  

The world wanders around in the filth of egotism; it dies, and is re-born, over and again.  

ਮੈਲਾ = ਮੈਲੇ ਮਨ ਵਾਲਾ। ਵਾਰੋ ਵਾਰ = ਮੁੜ ਮੁੜ।
ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ,


ਪਇਐ ਕਿਰਤਿ ਕਮਾਵਣਾ ਕੋਇ ਮੇਟਣਹਾਰ ॥੧੯॥  

पइऐ किरति कमावणा कोइ न मेटणहार ॥१९॥  

Pa▫i▫ai kiraṯ kamāvaṇā ko▫e na metaṇhār. ||19||  

He acts in accordance with the karma of his past actions, which no one can erase. ||19||  

ਪਇਐ ਕਿਰਤਿ = ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ॥੧੯॥
ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ ॥੧੯॥


ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ  

संता संगति मिलि रहै ता सचि लगै पिआरु ॥  

Sanṯā sangaṯ mil rahai ṯā sacẖ lagai pi▫ār.  

But if he joins the Society of the Saints, then he comes to embrace love for the Truth.  

ਸਚਿ = ਸਦਾ-ਥਿਰ ਪ੍ਰਭੂ ਵਿਚ।
ਜੇ ਮਨੁੱਖ ਸਾਧ ਸੰਗਤ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ।


ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥  

सचु सलाही सचु मनि दरि सचै सचिआरु ॥२०॥  

Sacẖ salāhī sacẖ man ḏar sacẖai sacẖiār. ||20||  

Praising the True Lord with a truthful mind, he becomes true in the Court of the True Lord. ||20||  

ਸਲਾਹੀ = ਸਾਲਾਹਿ, ਸਿਫ਼ਤ-ਸਾਲਾਹ ਕਰ। ਮਨਿ = ਮਨ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰੁ = ਸੁਰਖ਼-ਰੂ ॥੨੦॥
ਤੂੰ (ਸਾਧ ਸੰਗਤ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ ॥੨੦॥


ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ  

गुर पूरे पूरी मति है अहिनिसि नामु धिआइ ॥  

Gur pūre pūrī maṯ hai ahinis nām ḏẖi▫ā▫e.  

The Teachings of the Perfect Guru are perfect; meditate on the Naam, the Name of the Lord, day and night.  

ਪੂਰੀ = ਉਕਾਈ-ਹੀਣ। ਅਹਿ = ਦਿਨ। ਨਿਸਿ = ਰਾਤ।
ਪੂਰੇ ਗੁਰੂ ਦੀ ਮੱਤ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮੱਤ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ,


ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥  

हउमै मेरा वड रोगु है विचहु ठाकि रहाइ ॥२१॥  

Ha▫umai merā vad rog hai vicẖahu ṯẖāk rahā▫e. ||21||  

Egotism and self-conceit are terrible diseases; tranquility and stillness come from within. ||21||  

ਠਾਕਿ ਰਹਾਇ = ਰੋਕ ਕੇ ਰੱਖਦਾ ਹੈ ॥੨੧॥
ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ ॥੨੧॥


ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ  

गुरु सालाही आपणा निवि निवि लागा पाइ ॥  

Gur sālāhī āpṇā niv niv lāgā pā▫e.  

I praise my Guru; bowing down to Him again and again, I fall at His Feet.  

ਸਾਲਾਹੀ = ਸਾਲਾਹੀਂ, ਮੈਂ ਸਿਫ਼ਤ-ਸਾਲਾਹ ਕਰਾਂ। ਨਿਵਿ = ਨਿਊਂ ਕੇ। ਲਾਗਾ = ਲਾਗਾਂ, ਮੈਂ ਲੱਗਾਂ। ਪਾਇ = ਪੈਰੀਂ।
(ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ,


ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥  

तनु मनु सउपी आगै धरी विचहु आपु गवाइ ॥२२॥  

Ŧan man sa▫upī āgai ḏẖarī vicẖahu āp gavā▫e. ||22||  

I place my body and mind in offering unto Him, eradicating self-conceit from within. ||22||  

ਸਉਪੀ = ਸਉਪੀਂ, ਮੈਂ ਸਉਂਪ ਦਿਆਂ। ਧਰੀ = ਧਰੀਂ, ਮੈਂ ਧਰ ਦਿਆਂ। ਆਪੁ = ਆਪਾ-ਭਾਵ। ਗਵਾਇ = ਦੂਰ ਕਰ ਕੇ ॥੨੨॥
ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ ॥੨੨॥


ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ  

खिंचोताणि विगुचीऐ एकसु सिउ लिव लाइ ॥  

Kẖincẖoṯāṇ vigucẖī▫ai ekas si▫o liv lā▫e.  

Indecision leads to ruin; focus your attention on the One Lord.  

ਖਿੰਚੋਤਾਣਿ = ਖਿੰਚੋਤਾਣ ਵਿਚ, ਡਾਂਵਾਂ-ਡੋਲ ਹਾਲਤ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਲਿਵ ਲਾਇ = ਪਿਆਰ ਜੋੜ।
ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤ ਜੋੜੀ ਰੱਖ।


ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥  

हउमै मेरा छडि तू ता सचि रहै समाइ ॥२३॥  

Ha▫umai merā cẖẖad ṯū ṯā sacẖ rahai samā▫e. ||23||  

Renounce egotism and self-conceit, and remain merged in Truth. ||23||  

ਮੇਰਾ = ਮਮਤਾ। ਸਚਿ = ਸਦਾ-ਥਿਰ ਪ੍ਰਭੂ ਵਿਚ ॥੨੩॥
ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ॥੨੩॥


ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ  

सतिगुर नो मिले सि भाइरा सचै सबदि लगंनि ॥  

Saṯgur no mile sė bẖā▫irā sacẖai sabaḏ lagann.  

Those who meet with the True Guru are my Siblings of Destiny; they are committed to the True Word of the Shabad.  

ਨੇ = ਨੂੰ। ਸਿ = ਉਹ ਮਨੁੱਖ {ਸੇ=ਬਹੁ-ਬਚਨ}। ਭਾਇਰਾ = (ਮੇਰੇ) ਭਰਾ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ। ਲਗੰਨਿ = ਲੱਗਦੇ ਹਨ, ਚਿੱਤ ਜੋੜਦੇ ਹਨ।
(ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ।


ਸਚਿ ਮਿਲੇ ਸੇ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥  

सचि मिले से न विछुड़हि दरि सचै दिसंनि ॥२४॥  

Sacẖ mile se na vicẖẖuṛėh ḏar sacẖai ḏisann. ||24||  

Those who merge with the True Lord shall not be separated again; they are judged to be True in the Court of the Lord. ||24||  

ਸਚਿ = ਸਦਾ-ਥਿਰ ਪ੍ਰਭੂ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ ॥੨੪॥
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ ॥੨੪॥


ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ  

से भाई से सजणा जो सचा सेवंनि ॥  

Se bẖā▫ī se sajṇā jo sacẖā sevann.  

They are my Siblings of Destiny, and they are my friends, who serve the True Lord.  

ਸੇ = ਉਹ ਮਨੁੱਖ {ਬਹੁ-ਵਚਨ}। ਸੇਵੰਨਿ = ਸਿਮਰਦੇ ਹਨ।
ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ।


ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥  

अवगण विकणि पल्हरनि गुण की साझ करंन्हि ॥२५॥  

Avgaṇ vikaṇ pulĥran guṇ kī sājẖ karaʼnniĥ. ||25||  

They sell off their sins and demerits like straw, and enter into the partnership of virtue. ||25||  

ਵਿਕਣਿ = ਵਿਕਣ ਨਾਲ। ਅਵਗਣ ਵਿਕਣਿ = ਅਉਗਣਾਂ ਦੇ ਵਿਕ ਜਾਣ ਨਾਲ। ਪਲ੍ਹ੍ਹਰਨਿ = ਪਲ੍ਹਰਦੇ ਹਨ, ਪ੍ਰਫੁਲਤ ਹੁੰਦੇ ਹਨ ॥੨੫॥
(ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ ॥੨੫॥


ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ  

गुण की साझ सुखु ऊपजै सची भगति करेनि ॥  

Guṇ kī sājẖ sukẖ ūpjai sacẖī bẖagaṯ karen.  

In the partnership of virtue, peace wells up, and they perform true devotional worship service.  

ਸਚੀ ਭਗਤਿ = ਸਦਾ ਕਾਇਮ ਰਹਿਣ ਵਾਲੀ ਹਰਿ-ਭਗਤੀ। ਕਰੰਨ੍ਹ੍ਹਿ = ਕਰਦੇ ਹਨ।
ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ।


ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥  

सचु वणंजहि गुर सबद सिउ लाहा नामु लएनि ॥२६॥  

Sacẖ vaṇaʼnjahi gur sabaḏ si▫o lāhā nām la▫en. ||26||  

They deal in Truth, through the Word of the Guru's Shabad, and they earn the profit of the Naam. ||26||  

ਵਣੰਜਹਿ = ਵਿਹਾਝਦੇ ਹਨ। ਸਿਉ = ਨਾਲ, ਦੀ ਰਾਹੀਂ। ਲਾਹਾ = ਲਾਭ। ਲਏਨਿ = ਲੈਂਦੇ ਹਨ ॥੨੬॥
ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ ॥੨੬॥


ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਚਲਦਿਆ ਨਾਲਿ  

सुइना रुपा पाप करि करि संचीऐ चलै न चलदिआ नालि ॥  

Su▫inā rupā pāp kar kar sancẖī▫ai cẖalai na cẖalḏi▫ā nāl.  

Gold and silver may be earned by committing sins, but they will not go with you when you die.  

ਰੁਪਾ = ਚਾਂਦੀ। ਸੰਚੀਐ = ਇਕੱਠਾ ਕਰੀਦਾ ਹੈ।
(ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ।


ਵਿਣੁ ਨਾਵੈ ਨਾਲਿ ਚਲਸੀ ਸਭ ਮੁਠੀ ਜਮਕਾਲਿ ॥੨੭॥  

विणु नावै नालि न चलसी सभ मुठी जमकालि ॥२७॥  

viṇ nāvai nāl na cẖalsī sabẖ muṯẖī jamkāl. ||27||  

Nothing will go with you in the end, except the Name; all are plundered by the Messenger of Death. ||27||  

ਨ ਚਲਸੀ = ਨਹੀਂ ਚੱਲੇਗਾ। ਸਭ = ਸਾਰੀ ਲੁਕਾਈ। ਮੁਠੀ = ਲੁੱਟ ਲਈ। ਜਮਕਾਲਿ = ਜਮ-ਕਾਲ ਨੇ, ਮੌਤ ਨੇ, ਆਤਮਕ ਮੌਤ ਨੇ ॥੨੭॥
ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ॥੨੭॥


ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ  

मन का तोसा हरि नामु है हिरदै रखहु सम्हालि ॥  

Man kā ṯosā har nām hai hirḏai rakẖahu samĥāl.  

The Lord's Name is the nourishment of the mind; cherish it, and preserve it carefully within your heart.  

ਤੋਸਾ = ਰਸਤੇ ਦਾ ਖ਼ਰਚ। ਸਮ੍ਹ੍ਹਾਲਿ = ਸੰਭਾਲ ਕੇ।
ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ।


ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥  

एहु खरचु अखुटु है गुरमुखि निबहै नालि ॥२८॥  

Ėhu kẖaracẖ akẖut hai gurmukẖ nibhai nāl. ||28||  

This nourishment is inexhaustible; it is always with the Gurmukhs. ||28||  

ਅਖੁਟੁ = ਕਦੇ ਨਾਹ ਮੁੱਕਣ ਵਾਲਾ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ ॥੨੮॥
ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ ॥੨੮॥


ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ  

ए मन मूलहु भुलिआ जासहि पति गवाइ ॥  

Ė man mūlhu bẖuli▫ā jāsėh paṯ gavā▫e.  

O mind, if you forget the Primal Lord, you shall depart, having lost your honor.  

ਮੂਲਹੁ = ਮੂਲ ਤੋਂ, ਪਰਮਾਤਮਾ ਤੋਂ। ਜਾਸਹਿ = ਜਾਵੇਂਗਾ। ਪਤਿ = ਇੱਜ਼ਤ। ਗਵਾਇ = ਗਵਾ ਕੇ।
ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ।


ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥  

इहु जगतु मोहि दूजै विआपिआ गुरमती सचु धिआइ ॥२९॥  

Ih jagaṯ mohi ḏūjai vi▫āpi▫ā gurmaṯī sacẖ ḏẖi▫ā▫e. ||29||  

This world is engrossed in the love of duality; follow the Guru's Teachings, and meditate on the True Lord. ||29||  

ਮੋਹ = ਮੋਹ ਵਿਚ। ਮੋਹਿ ਦੂਜੇ = ਦੂਜੇ ਦੇ ਮੋਹ ਵਿਚ, ਮਾਇਆ ਦੇ ਮੋਹ ਵਿਚ। ਵਿਆਖਿਆ = ਫਸਿਆ ਹੋਇਆ ਹੈ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ॥੨੯॥
ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮੱਤ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ ॥੨੯॥


ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਜਾਇ  

हरि की कीमति ना पवै हरि जसु लिखणु न जाइ ॥  

Har kī kīmaṯ na pavai har jas likẖaṇ na jā▫e.  

The Lord's value cannot be estimated; the Lord's Praises cannot be written down.  

ਜਸੁ = ਸੋਭਾ, ਵਡਿਆਈ।
ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।


ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥  

गुर कै सबदि मनु तनु रपै हरि सिउ रहै समाइ ॥३०॥  

Gur kai sabaḏ man ṯan rapai har si▫o rahai samā▫e. ||30||  

When one's mind and body are attuned to the Word of the Guru's Shabad, one remains merged in the Lord. ||30||  

ਕੈ ਸਬਦਿ = ਦੇ ਸ਼ਬਦਿ ਵਿਚ। ਸਿਉ = ਨਾਲ ॥੩੦॥
ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੩੦॥


ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ  

सो सहु मेरा रंगुला रंगे सहजि सुभाइ ॥  

So saho merā rangulā range sahj subẖā▫e.  

My Husband Lord is playful; He has imbued me with His Love, with natural ease.  

ਸਹੁ = ਸ਼ਹੁ, ਖਸਮ-ਪ੍ਰਭੂ। ਰੰਗੁਲਾ = ਰੰਗੀਲਾ, ਆਨੰਦ-ਸਰੂਪ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।
ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ।


ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥  

कामणि रंगु ता चड़ै जा पिर कै अंकि समाइ ॥३१॥  

Kāmaṇ rang ṯā cẖaṛai jā pir kai ank samā▫e. ||31||  

The soul-bride is imbued with His Love, when her Husband Lord merges her into His Being. ||31||  

ਕਾਮਣਿ = ਜੀਵ-ਇਸਤ੍ਰੀ। ਰੰਗੁ = ਪ੍ਰੇਮ ਰੰਗ। ਤਾ = ਤਾਂ, ਤਦੋਂ। ਜਾ = ਜਾਂ, ਜਦੋਂ। ਕੈ ਅੰਕਿ = ਦੀ ਗੋਦ ਵਿਚ, ਦੇ ਚਰਨਾਂ ਵਿਚ ॥੩੧॥
ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ ॥੩੧॥


ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ  

चिरी विछुंने भी मिलनि जो सतिगुरु सेवंनि ॥  

Cẖirī vicẖẖune bẖī milan jo saṯgur sevann.  

Even those who have been separated for so very long, are reunited with Him, when they serve the True Guru.  

ਮਿਲਨਿ = ਮਿਲ ਪੈਂਦੇ ਹਨ। ਸੇਵੰਨਿ = ਸਰਨ ਪੈਂਦੇ ਹਨ।
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ।


ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥  

अंतरि नव निधि नामु है खानि खरचनि न निखुटई हरि गुण सहजि रवंनि ॥३२॥  

Anṯar nav niḏẖ nām hai kẖān kẖarcẖan na nikẖuta▫ī har guṇ sahj ravann. ||32||  

The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. ||32||  

ਅੰਤਰਿ = (ਹਰੇਕ ਦੇ) ਅੰਦਰ। ਨਵਨਿਧਿ = ਧਰਤੀ ਦੇ ਸਾਰੇ ਨੌ ਖ਼ਜ਼ਾਨੇ। ਖਾਨਿ = ਖਾਂਦੇ ਹਨ। ਖਰਚਨਿ = ਖ਼ਰਚਦੇ ਹਨ। ਰਵੰਨਿ = ਸਿਮਰਦੇ ਹਨ ॥੩੨॥
ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ॥੩੨॥


ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ  

ना ओइ जनमहि ना मरहि ना ओइ दुख सहंनि ॥  

Nā o▫e janmėh nā marėh nā o▫e ḏukẖ sahann.  

They are not born, and they do not die; they do not suffer in pain.  

ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ}। ਸਹੰਨਿ = ਸਹਿੰਦੇ ਹਨ।
(ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ।


ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥  

गुरि राखे से उबरे हरि सिउ केल करंनि ॥३३॥  

Gur rākẖe se ubre har si▫o kel karann. ||33||  

Those who are protected by the Guru are saved. They celebrate with the Lord. ||33||  

ਗੁਰਿ = ਗੁਰੂ ਨੇ। ਉਬਰੇ = (ਜਨਮ ਮਰਨ ਦੇ ਗੇੜ ਵਿਚੋਂ) ਬਚ ਗਏ। ਸਿਉ = ਨਾਲ। ਕੇਲ = ਆਨੰਦ ॥੩੩॥
ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ ॥੩੩॥


ਸਜਣ ਮਿਲੇ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ  

सजण मिले न विछुड़हि जि अनदिनु मिले रहंनि ॥  

Sajaṇ mile na vicẖẖuṛėh jė an▫ḏin mile rahann.  

Those who are united with the Lord, the True Friend, are not separated again; night and day, they remain blended with Him.  

ਜਿ = ਜੇਹੜੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनां}।
ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ।


ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥  

इसु जग महि विरले जाणीअहि नानक सचु लहंनि ॥३४॥१॥३॥  

Is jag mėh virle jāṇī▫ahi Nānak sacẖ lahann. ||34||1||3||  

In this world, only a rare few are known, O Nanak, to have obtained the True Lord. ||34||1||3||  

ਜਾਣੀਅਹਿ = ਜਾਣੇ ਜਾਂਦੇ ਹਨ। ਸਚੁ = ਸਦਾ-ਥਿਰ ਪ੍ਰਭੂ। ਲਹੰਨਿ = ਲੈਂਦੇ ਹਨ, ਮੇਲ ਪ੍ਰਾਪਤ ਕਰਦੇ ਹਨ ॥੩੪॥੧॥੩॥
ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ ॥੩੪॥੧॥੩॥


ਸੂਹੀ ਮਹਲਾ  

सूही महला ३ ॥  

Sūhī mėhlā 3.  

Soohee, Third Mehl:  

xxx
xxx


ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ  

हरि जी सूखमु अगमु है कितु बिधि मिलिआ जाइ ॥  

Har jī sūkẖam agam hai kiṯ biḏẖ mili▫ā jā▫e.  

The Dear Lord is subtle and inaccessible; how can we ever meet Him?  

ਸੂਖਮੁ = {सुक्ष्म} ਬਹੁਤ ਬਾਰੀਕ, ਅਦ੍ਰਿਸ਼ਟ। ਅਗਮ = {अगम्य} ਅਪਹੁੰਚ। ਕਿਤੁ ਬਿਧਿ = ਕਿਸ ਤਰੀਕੇ ਨਾਲ?
ਪਰਮਾਤਮਾ ਅਦ੍ਰਿਸ਼ਟ ਹੈ ਅਪਹੁੰਚ ਹੈ, (ਫਿਰ) ਉਸ ਨੂੰ ਕਿਸ ਤਰੀਕੇ ਨਾਲ ਮਿਲਿਆ ਜਾ ਸਕਦਾ ਹੈ?


ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥  

गुर कै सबदि भ्रमु कटीऐ अचिंतु वसै मनि आइ ॥१॥  

Gur kai sabaḏ bẖaram katī▫ai acẖinṯ vasai man ā▫e. ||1||  

Through the Word of the Guru's Shabad, doubt is dispelled, and the Carefree Lord comes to abide in the mind. ||1||  

ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਅਚਿੰਤੁ = ਸਾਡੀਆਂ ਸੋਚਾਂ ਵਿਚਾਰਾਂ ਤੋਂ ਬਿਨਾ ਹੀ, ਸਹਜ ਸੁਭਾਇ। ਮਨਿ = ਮਨ ਵਿਚ। ਆਇ = ਆ ਕੇ ॥੧॥
ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰੋਂ ਉਸ ਦੇ ਮਨ ਦੀ) ਭਟਕਣਾ ਕੱਟੀ ਜਾਂਦੀ ਹੈ, ਤਦੋਂ ਪਰਮਾਤਮਾ ਸਹਜ ਸੁਭਾਇ (ਆਪ ਹੀ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ॥੧॥


ਗੁਰਮੁਖਿ ਹਰਿ ਹਰਿ ਨਾਮੁ ਜਪੰਨਿ  

गुरमुखि हरि हरि नामु जपंनि ॥  

Gurmukẖ har har nām japann.  

The Gurmukhs chant the Name of the Lord, Har, Har.  

ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ।
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦੇ ਹਨ।


        


© SriGranth.org, a Sri Guru Granth Sahib resource, all rights reserved.
See Acknowledgements & Credits