Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ  

Anṯ kāl pacẖẖuṯāsī anḏẖule jā jam pakaṛ cẖalā▫i▫ā.  

At the last moment, you repent-you are so blind!-when the Messenger of Death seizes you and carries you away.  

ਜਮਿ = ਜਮ ਨੇ।
ਹੇ ਮਾਇਆ ਦੇ ਮੋਹ ਵਿੱਚ ਅੰਨ੍ਹੇ ਹੋਏ ਜੀਵ! ਜਦੋਂ ਜਮ ਨੇ ਫੜ ਕੇ ਤੈਨੂੰ ਅੱਗੇ ਲਾ ਲਿਆ, ਤਦੋਂ ਅਖ਼ੀਰਲੇ ਵੇਲੇ ਤੂੰ ਪਛੁਤਾਏਂਗਾ।


ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ  

Sabẖ kicẖẖ apunā kar kar rākẖi▫ā kẖin mėh bẖa▫i▫ā parā▫i▫ā.  

You kept all your things for yourself, but in an instant, they are all lost.  

xxx
ਤੂੰ ਹਰੇਕ ਚੀਜ਼ ਆਪਣੀ ਬਣਾ ਬਣਾ ਕੇ ਸਾਂਭਦਾ ਗਿਆ, ਉਹ ਸਭ ਕੁਝ ਇਕ ਖਿਨ ਵਿੱਚ ਪਰਾਇਆ ਮਾਲ ਹੋ ਜਾਇਗਾ।


ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ  

Buḏẖ visarjī ga▫ī si▫āṇap kar avgaṇ pacẖẖuṯā▫e.  

Your intellect left you, your wisdom departed, and now you repent for the evil deeds you committed.  

ਵਿਸਰਜੀ = ਦੂਰ ਹੋ ਗਈ।
(ਮਾਇਆ ਦੇ ਮੋਹ ਵਿੱਚ ਫਸ ਕੇ ਜੀਵ ਦੀ) ਅਕਲ ਮਾਰੀ ਜਾਂਦੀ ਹੈ, ਸਿਆਣਪ ਗੁੰਮ ਹੋ ਜਾਂਦੀ ਹੈ, ਮੰਦੇ ਕੰਮ ਕਰ ਕਰ (ਆਖ਼ਰ ਅੰਤ ਵੇਲੇ) ਪਛੁਤਾਂਦਾ ਹੈ।


ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥  

Kaho Nānak parāṇī ṯījai pahrai parabẖ cẖeṯahu liv lā▫e. ||3||  

Says Nanak, O mortal, in the third watch of the night, let your consciousness be lovingly focused on God. ||3||  

xxx॥੩॥
ਹੇ ਨਾਨਕ! ਆਖ ਕਿ ਹੇ ਜੀਵ! (ਜ਼ਿੰਦਗੀ ਦੀ ਰਾਤ ਦੇ) ਤੀਜੇ ਪਹਰ (ਸਿਰ ਉੱਤੇ ਧੌਲੇ ਆ ਗਏ ਹਨ, ਤਾਂ ਪ੍ਰਭੂ-ਚਰਨਾਂ ਵਿਚ) ਸੁਰਤ ਜੋੜ ਕੇ ਸਿਮਰਨ ਕਰ ॥੩॥


ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ  

Cẖa▫uthai pahrai raiṇ kai vaṇjāri▫ā miṯrā biraḏẖ bẖa▫i▫ā ṯan kẖīṇ.  

In the fourth watch of the night, O my merchant friend, your body grows old and weak.  

ਬਿਰਧਿ = ਬੁੱਢਾ। ਖੀਣੁ = ਕਮਜ਼ੋਰ, ਲਿੱਸਾ।
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ! (ਜ਼ਿੰਦਗੀ ਦੀ) ਰਾਤ ਦੇ ਚੌਥੇ ਪਹਰ (ਜੀਵ) ਬੁੱਢਾ ਹੋ ਜਾਂਦਾ ਹੈ, (ਉਸ ਦਾ) ਸਰੀਰ ਕਮਜ਼ੋਰ ਹੋ ਜਾਂਦਾ ਹੈ।


ਅਖੀ ਅੰਧੁ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਵੈਣ  

Akẖī anḏẖ na ḏīs▫ī vaṇjāri▫ā miṯrā kannī suṇai na vaiṇ.  

Your eyes go blind, and cannot see, O my merchant friend, and your ears do not hear any words.  

ਅੰਧੁ = ਹਨੇਰਾ, ਅੰਨ੍ਹਾ-ਪਨ। ਵੈਣ = ਬਚਨ, ਬੋਲ।
ਹੇ ਵਣਜਾਰੇ ਮਿਤ੍ਰ! ਅੱਖਾਂ ਅੱਗੇ ਹਨੇਰਾ ਆ ਜਾਂਦਾ ਹੈ, (ਅੱਖੀਂ ਠੀਕ) ਨਹੀਂ ਦਿੱਸਦਾ, ਕੰਨਾਂ ਨਾਲ ਬੋਲ (ਚੰਗੀ ਤਰ੍ਹਾਂ) ਨਹੀਂ ਸੁਣ ਸਕਦਾ।


ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ  

Akẖī anḏẖ jībẖ ras nāhī rahe parāka▫o ṯāṇā.  

Your eyes go blind, and your tongue is unable to taste; you live only with the help of others.  

ਰਸੁ = ਸਆਦ। ਪਰਾਕਉ = {प्राकम} ਬਲ। ਤਾਣ = ਤਾਕਤ।
ਅੱਖਾਂ ਤੋਂ ਅੰਨ੍ਹਾ ਹੋ ਜਾਂਦਾ ਹੈ, ਜੀਭ ਵਿਚ ਸੁਆਦ (ਦੀ ਤਾਕਤ) ਨਹੀਂ ਰਹਿੰਦੀ, ਉੱਦਮ ਤੇ ਤਾਕਤ ਰਹਿ ਜਾਂਦੇ ਸਨ।


ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ  

Guṇ anṯar nāhī ki▫o sukẖ pāvai manmukẖ āvaṇ jāṇā.  

With no virtue within, how can you find peace? The self-willed manmukh comes and goes in reincarnation.  

ਅੰਤਰਿ = (ਹਿਰਦੇ) ਵਿਚ।
ਆਪਣੇ ਹਿਰਦੇ ਵਿਚ ਕਦੇ ਪਰਮਾਤਮਾ ਦੇ ਗੁਣ ਨਹੀਂ ਵਸਾਏ, ਹੁਣ ਸੁਖ ਕਿਥੋਂ ਮਿਲੇ? ਮਨ ਦੇ ਮੁਰੀਦ ਨੂੰ ਜਨਮ ਮਰਨ ਦਾ ਗੇੜ ਪੈ ਜਾਂਦਾ ਹੈ।


ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ  

Kẖaṛ pakī kuṛ bẖajai binsai ā▫e cẖalai ki▫ā māṇ.  

When the crop of life has matured, it bends, breaks and perishes; why take pride in that which comes and goes?  

ਖੜੁ = (ਕਣਕ ਆਦਿਕ ਦਾ) ਨਾੜ। ਕੁੜਿ = ਕੁੜਕ ਕੇ।
(ਜਿਵੇਂ) ਪੱਕੀ ਹੋਈ ਫ਼ਸਲ ਦਾ ਨਾੜ ਕੁੜਕ ਕੇ ਟੁੱਟ ਜਾਂਦਾ ਹੈ (ਤਿਵੇਂ ਬੁਢੇਪਾ ਆਉਣ ਤੇ ਸਰੀਰ) ਨਾਸ ਹੋ ਜਾਂਦਾ ਹੈ, (ਜੀਵ ਜਗਤ ਤੇ) ਆ ਕੇ (ਆਖ਼ਰ ਇੱਥੋਂ) ਤੁਰ ਪੈਂਦਾ ਹੈ (ਇਸ ਸਰੀਰ ਦਾ) ਮਾਣ ਕਰਨਾ ਵਿਆਰਥ ਹੈ।


ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥  

Kaho Nānak parāṇī cẖa▫uthai pahrai gurmukẖ sabaḏ pacẖẖāṇ. ||4||  

Says Nanak, O mortal, in the fourth watch of the night, the Gurmukh recognizes the Word of the Shabad. ||4||  

xxx॥੪॥
ਹੇ ਨਾਨਕ! ਆਖ ਕਿ ਹੇ-ਪ੍ਰਾਣੀ! (ਜ਼ਿੰਦਗੀ ਦੀ ਰਾਤ ਦੇ) ਚੌਥੇ ਪਹਰ (ਤੂੰ ਬੁੱਢਾ ਹੋ ਗਿਆ ਹੈਂ, ਹੁਣ) ਗੁਰੂ ਦੇ ਸ਼ਬਦ ਨੂੰ ਪਛਾਣ (ਗੁਰ-ਸ਼ਬਦ ਨਾਲ ਡੂੰਘੀ ਸਾਂਝ ਪਾ) ॥੪॥


ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ  

Oṛak ā▫i▫ā ṯin sāhi▫ā vaṇjāri▫ā miṯrā jar jarvāṇā kann.  

Your breath comes to its end, O my merchant friend, and your shoulders are weighed down by the tyrant of old age.  

ਓੜਕੁ = ਅਖ਼ਰੀਲਾ ਸਮਾ। ਤਿਨ ਸਾਹਿਆ = ਉਹਨਾਂ ਸੁਆਸਾਂ ਦਾ। ਜਰੁ = ਬੁਢੇਪਾ। ਜਰਵਾਣਾ = ਬਲੀ। ਕੰਨਿ = ਕੰਧੇ ਉੱਤੇ, ਮੋਢੇ ਉੱਤੇ।
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ! (ਜੀਵ ਨੂੰ ਉਮਰ ਦੇ ਜਿਤਨੇ ਸੁਆਸ ਮਿਲੇ ਸਨ, ਆਖ਼ਿਰ) ਉਹਨਾਂ ਸੁਆਸਾਂ ਦਾ ਅਖ਼ੀਰ ਆ ਗਿਆ, ਬਲੀ ਬੁਢੇਪਾ ਮੋਢੇ ਉੱਤੇ (ਨੱਚਣ ਲੱਗ ਪਿਆ)।


ਇਕ ਰਤੀ ਗੁਣ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ  

Ik raṯī guṇ na samāṇi▫ā vaṇjāri▫ā miṯrā avgaṇ kẖaṛsan bann.  

Not one iota of virtue came into you, O my merchant friend; bound and gagged by evil, you are driven along.  

ਬੰਨਿ = ਬੰਨ੍ਹ ਕੇ, ਇਕੱਠੇ ਕਰ ਕੇ।
ਹੇ ਵਣਜਾਰੇ ਮਿਤ੍ਰ! ਜਿਸ ਦੇ ਹਿਰਦੇ ਵਿਚ ਰਤਾ ਭੀ ਗੁਣ ਨਾਹ ਟਿਕੇ, ਉਸ ਨੂੰ (ਉਸ ਦੇ ਆਪਣੇ ਹੀ ਕੀਤੇ ਹੋਏ) ਔਗੁਣ ਬੰਨ੍ਹ ਕੇ ਲੈ ਤੁਰਦੇ ਹਨ।


ਗੁਣ ਸੰਜਮਿ ਜਾਵੈ ਚੋਟ ਖਾਵੈ ਨਾ ਤਿਸੁ ਜੰਮਣੁ ਮਰਣਾ  

Guṇ sanjam jāvai cẖot na kẖāvai nā ṯis jamaṇ marṇā.  

One who departs with virtue and self-discipline is not struck down, and is not consigned to the cycle of birth and death.  

xxx
ਜੇਹੜਾ ਜੀਵ (ਇੱਥੋਂ ਆਤਮਕ) ਗੁਣਾਂ ਦੇ ਸੰਜਮ (ਦੀ ਸਹਾਇਤਾ) ਨਾਲ ਜਾਂਦਾ ਹੈ, ਉਹ (ਜਮਰਾਜ ਦੀ) ਚੋਟ ਨਹੀਂ ਸਹਾਰਦਾ, ਉਸ ਨੂੰ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ।


ਕਾਲੁ ਜਾਲੁ ਜਮੁ ਜੋਹਿ ਸਾਕੈ ਭਾਇ ਭਗਤਿ ਭੈ ਤਰਣਾ  

Kāl jāl jam johi na sākai bẖā▫e bẖagaṯ bẖai ṯarṇā.  

The Messenger of Death and his trap cannot touch him; through loving devotional worship, he crosses over the ocean of fear.  

ਜੋਹਿ ਨ ਸਾਕੈ = ਤੱਕ ਨਹੀਂ ਸਕਦਾ।
ਜਮ ਦਾ ਜਾਲ ਮੌਤ ਦਾ ਡਰ ਉਸ ਵਲ ਤੱਕ ਭੀ ਨਹੀਂ ਸਕਦਾ। ਪਰਮਾਤਮਾ ਦੇ ਪ੍ਰੇਮ ਦੀ ਬਰਕਤਿ ਨਾਲ ਪਰਮਾਤਮਾ ਦੀ ਭਗਤੀ ਨਾਲ ਉਹ (ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਤੋਂ ਪਾਰ ਲੰਘ ਜਾਂਦਾ ਹੈ।


ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ  

Paṯ seṯī jāvai sahj samāvai sagle ḏūkẖ mitāvai.  

He departs with honor, and merges in intuitive peace and poise; all his pains depart.  

ਪਤਿ ਸੇਤੀ = ਇੱਜ਼ਤ ਨਾਲ। ਸਹਜਿ = ਸਹਜ ਵਿਚ, ਅਡੋਲ ਅਵਸਥਾ ਵਿਚ।
ਉਹ ਇਥੋਂ ਇੱਜ਼ਤ ਨਾਲ ਜਾਂਦਾ ਹੈ, ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਉਹ ਆਪਣੇ ਸਾਰੇ ਦੁੱਖ-ਕਲੇਸ਼ ਦੂਰ ਕਰ ਲੈਂਦਾ ਹੈ।


ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥  

Kaho Nānak parāṇī gurmukẖ cẖẖūtai sācẖe ṯe paṯ pāvai. ||5||2||  

Says Nanak, when the mortal becomes Gurmukh, he is saved and honored by the True Lord. ||5||2||  

ਸਾਚੇ ਤੇ = ਸਾਚੇ ਤੋਂ, ਸਦਾ-ਥਿਰ ਪ੍ਰਭੂ (ਦੇ ਦਰ) ਤੋਂ। ਪਤਿ = ਇੱਜ਼ਤ ॥੫॥੨॥
ਹੇ ਨਾਨਕ! ਜੇਹੜਾ ਜੀਵ ਗੁਰੂ ਦੀ ਸਰਨ ਪੈਂਦਾ ਹੈ ਉਹ (ਸੰਸਾਰ-ਸਮੁੰਦਰ ਦੇ ਸਾਰੇ ਡਰਾਂ ਤੋਂ) ਬਚ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੋਂ ਇੱਜ਼ਤ ਪ੍ਰਾਪਤ ਕਰਦਾ ਹੈ ॥੫॥੨॥


ਸਿਰੀਰਾਗੁ ਮਹਲਾ  

Sirīrāg mėhlā 4.  

Siree Raag, Fourth Mehl:  

xxx
xxx


ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ  

Pahilai pahrai raiṇ kai vaṇjāri▫ā miṯrā har pā▫i▫ā uḏar manjẖār.  

In the first watch of the night, O my merchant friend, the Lord places you in the womb.  

ਰੈਣਿ = ਰਾਤ, ਜ਼ਿੰਦਗੀ-ਰੂਪ ਰਾਤ। ਪਹਿਲੈ ਪਹਰੈ = ਪਹਿਲੇ ਪਹਰ ਵਿਚ। ਵਣਜਾਰਿਆ ਮ੍ਰਿਤਾ = ਹਰੀ ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ! ਉਦਰ ਮੰਝਾਰਿ = (ਮਾਂ ਦੇ) ਪੇਟ ਵਿਚ। ਸਮਾਰਿ = ਸਮਾਰੈ, ਸੰਭਲਦਾ ਹੈ। ਅਗਨੀ = ਮਾਂ ਦੇ ਪੇਟ ਦੀ ਅੱਗ।
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ! (ਜ਼ਿੰਦਗੀ ਦੀ) ਰਾਤ ਦੇ ਪਹਿਲੇ ਪਹਰ ਵਿਚ ਪਰਮਾਤਮਾ (ਜੀਵ ਨੂੰ) ਮਾਂ ਦੇ ਪੇਟ ਵਿਚ ਨਿਵਾਸ ਦੇਂਦਾ ਹੈ।


ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ  

Har ḏẖi▫āvai har ucẖrai vaṇjāri▫ā miṯrā har har nām samār.  

You meditate on the Lord, and chant the Lord's Name, O my merchant friend. You contemplate the Name of the Lord, Har, Har.  

xxx
(ਮਾਂ ਦੇ ਪੇਟ ਵਿਚ ਜੀਵ), ਹੇ ਵਣਜਾਰੇ ਜੀਵ-ਮਿਤ੍ਰ! ਪਰਮਾਤਮਾ ਦਾ ਧਿਆਨ ਧਰਦਾ ਹੈ ਪਰਮਾਤਮਾ ਦਾ ਨਾਮ ਉਚਾਰਦਾ ਹੈ, ਤੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖਦਾ ਹੈ।


ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ  

Har har nām jape ārāḏẖe vicẖ agnī har jap jīvi▫ā.  

Chanting the Name of the Lord, Har, Har, and meditating on it within the fire of the womb, your life is sustained by dwelling on the Naam.  

ਜਪਿ = ਜਪ ਕੇ। ਜੀਵਿਆ = ਜੀੳਂੂਦਾ ਰਿਹਾ।
(ਮਾਂ ਦੇ ਪੇਟ ਵਿਚ ਜੀਵ) ਪਰਮਾਤਮਾ ਦਾ ਨਾਮ ਜਪਦਾ ਹੈ ਆਰਾਧਦਾ ਹੈ, ਹਰਿ-ਨਾਮ ਜਪ ਕੇ ਅੱਗ ਵਿਚ ਜੀਉਂਦਾ ਰਹਿੰਦਾ ਹੈ।


ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ  

Bāhar janam bẖa▫i▫ā mukẖ lāgā sarse piṯā māṯ thīvi▫ā.  

You are born and you come out, and your mother and father are delighted to see your face.  

ਮੁਖਿ ਲਾਗਾ = (ਮਾਂ ਪਿਉ ਦੇ) ਮੂੰਹ ਲੱਗਾ, ਮਾਂ ਪਿਉ ਨੂੰ ਦਿੱਸਿਆ। ਸਰਸੇ = ਪ੍ਰਸੰਨ {ਸ-ਰਸ}। ਥੀਵਿਆ = ਹੋਏ।
(ਮਾਂ ਦੇ ਪੇਟ ਤੋਂ) ਬਾਹਰ (ਆ ਕੇ) ਜਨਮ ਲੈਂਦਾ ਹੈ (ਮਾਂ ਪਿਉ ਦੇ) ਮੂੰਹ ਲੱਗਦਾ ਹੈ, ਮਾਂ ਪਿਉ ਖ਼ੁਸ਼ ਹੁੰਦੇ ਹਨ।


ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ  

Jis kī vasaṯ ṯis cẖeṯahu parāṇī kar hirḏai gurmukẖ bīcẖār.  

Remember the One, O mortal, to whom the child belongs. As Gurmukh, reflect upon Him within your heart.  

ਜਿਸ ਕੀ ਵਸਤੁ = ਜਿਸ (ਪਰਮਾਤਮਾ) ਦੀ ਦਿੱਤੀ ਹੋਈ ਇਹ ਚੀਜ਼ (ਇਹ ਬਾਲਕ)। ਕਰਿ ਬੀਚਾਰਿ = ਵਿਚਾਰ ਕਰ ਕੇ।
ਹੇ ਪ੍ਰਾਣੀਹੋ! ਜਿਸ ਪਰਮਾਤਮਾ ਦਾ ਭੇਜਿਆ ਹੋਇਆ ਇਹ ਬਾਲਕ ਜੰਮਿਆ ਹੈ, ਉਸ ਦਾ ਧਿਆਨ ਧਰੋ, ਗੁਰੂ ਦੀ ਰਾਹੀਂ ਆਪਣੇ ਹਿਰਦੇ ਵਿਚ (ਉਸ ਦੇ ਗੁਣਾਂ ਦਾ) ਵਿਚਾਰ ਕਰੋ।


ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥  

Kaho Nānak parāṇī pahilai pahrai har japī▫ai kirpā ḏẖār. ||1||  

Says Nanak, O mortal, in the first watch of the night, dwell upon the Lord, who shall shower you with His Grace. ||1||  

ਕਿਰਪਾ ਧਾਰਿ = (ਜੇ) ਕਿਰਪਾ ਧਾਰੇ ॥੧॥
ਹੇ ਨਾਨਕ! ਆਖ ਕਿ ਹੇ ਪ੍ਰਾਣੀ! ਜੇ ਪਰਮਾਤਮਾ ਮਿਹਰ ਕਰੇ ਤਾਂ (ਜ਼ਿੰਦਗੀ ਦੀ ਰਾਤ ਦੇ) ਪਹਿਲੇ ਪਹਰ ਵਿਚ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ ॥੧॥


ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ  

Ḏūjai pahrai raiṇ kai vaṇjāri▫ā miṯrā man lāgā ḏūjai bẖā▫e.  

In the second watch of the night, O my merchant friend, the mind is attached to the love of duality.  

ਦੂਜੈ ਭਾਇ = ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ।
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ! (ਜ਼ਿੰਦਗੀ ਦੀ ਰਾਤ ਦੇ) ਦੂਜੇ ਪਹਰ ਵਿਚ (ਜੀਵ ਦਾ) ਮਨ (ਪਰਮਾਤਮਾ ਨੂੰ ਭੁਲਾ ਕੇ) ਹੋਰ ਦੇ ਪਿਆਰ ਵਿਚ ਲੱਗ ਜਾਂਦਾ ਹੈ।


ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ  

Merā merā kar pālī▫ai vaṇjāri▫ā miṯrā le māṯ piṯā gal lā▫e.  

Mother and father hug you close in their embrace, claiming, "He is mine, he is mine"; so is the child brought up, O my merchant friend.  

ਕਰਿ = ਕਰ ਕੇ, ਆਖ ਆਖ ਕੇ। ਪਾਲੀਐ = ਪਾਲਿਆ ਜਾਂਦਾ ਹੈ। ਗਲਿ = ਗਲ ਵਿਚ, ਗਲ ਨਾਲ। ਲੇ = ਲੈ ਕੇ।
ਹੇ ਵਣਜਾਰੇ ਮਿਤ੍ਰ। (ਇਹ) ਮੇਰਾ (ਪੁਤ੍ਰ ਹੈ, ਇਹ) ਮੇਰਾ (ਪੁਤ੍ਰ ਹੈ, ਇਹ) ਆਖ ਆਖ ਕੇ (ਬਾਲਕ) ਪਾਲਿਆ ਜਾਂਦਾ ਹੈ। ਮਾਂ ਪਿਉ ਫੜ ਕੇ ਗਲ ਨਾਲ ਲਾਂਦੇ ਹਨ।


ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ  

Lāvai māṯ piṯā saḏā gal seṯī man jāṇai kẖat kẖavā▫e.  

Your mother and father constantly hug you close in their embrace; in their minds, they believe that you will provide for them and support them.  

ਸੇਤੀ = ਨਾਲ। ਮਨਿ = ਮਨ ਵਿਚ। ਖਟਿ = ਖੱਟ ਕੇ, ਕਮਾ ਕੇ।
ਮਾਂ ਮੁੜ ਮੁੜ ਗਲ ਨਾਲ ਲਾਂਦੀ ਹੈ, ਪਿਉ ਮੁੜ ਮੁੜ ਗਲ ਨਾਲ ਲਾਂਦਾ ਹੈ। ਮਾਂ ਆਪਣੇ ਮਨ ਵਿਚ ਸਮਝਦੀ ਹੈ, ਪਿਉ ਆਪਣੇ ਮਨ ਵਿਚ ਸਮਝਦਾ ਹੈ ਕਿ (ਸਾਨੂੰ) ਖੱਟ ਕਮਾ ਕੇ ਖਵਾਇਗਾ।


ਜੋ ਦੇਵੈ ਤਿਸੈ ਜਾਣੈ ਮੂੜਾ ਦਿਤੇ ਨੋ ਲਪਟਾਏ  

Jo ḏevai ṯisai na jāṇai mūṛā ḏiṯe no laptā▫e.  

The fool does not know the One who gives; instead, he clings to the gift.  

ਮੂੜਾ = ਮੂਰਖ ਜੀਵ। ਦਿਤੇ ਨੋ ਲਪਟਾਏ = ਪਰਮਾਤਮਾ ਦੀ ਦਿੱਤੀ ਹੋਈ ਦਾਤ ਨੂੰ ਚੰਬੜਦਾ ਹੈ, ਪ੍ਰਭੂ ਦੀ ਦਿੱਤੀ ਦਾਤ ਨਾਲ ਮੋਹ ਕਰਦਾ ਹੈ।
ਮੂਰਖ (ਮਨੁੱਖ) ਉਸ ਪਰਮਾਤਮਾ ਨੂੰ ਨਹੀਂ ਪਛਾਣਦਾ (ਨਹੀਂ ਯਾਦ ਕਰਦਾ) ਜੇਹੜਾ (ਪੁਤ੍ਰ ਧਨ ਆਦਿਕ) ਦੇਂਦਾ ਹੈ, ਪਰਮਾਤਮਾ ਦੇ ਦਿੱਤੇ ਹੋਏ (ਪੁਤ੍ਰ ਧਨ ਆਦਿਕ) ਨਾਲ ਮੋਹ ਕਰਦਾ ਹੈ।


ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ  

Ko▫ī gurmukẖ hovai so karai vīcẖār har ḏẖi▫āvai man liv lā▫e.  

Rare is the Gurmukh who reflects upon, meditates upon, and within his mind, is lovingly attached to the Lord.  

ਲਿਵ ਲਾਇ = ਸੁਰਤ ਜੋੜ ਕੇ।
ਜੇਹੜਾ ਕੋਈ (ਵਡ-ਭਾਗੀ ਮਨੁੱਖ) ਗੁਰੂ ਦੀ ਸਰਨ ਪੈਂਦਾ ਹੈ ਉਹ (ਇਸ ਅਸਲੀਅਤ ਦੀ) ਵਿਚਾਰ ਕਰਦਾ ਹੈ, ਤੇ ਸੁਰਤ ਜੋੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ।


ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਕਬਹੂੰ ਖਾਇ ॥੨॥  

Kaho Nānak ḏūjai pahrai parāṇī ṯis kāl na kabahūʼn kẖā▫e. ||2||  

Says Nanak, in the second watch of the night, O mortal, death never devours you. ||2||  

ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ ॥੨॥
ਹੇ ਨਾਨਕ! (ਜ਼ਿੰਦਗੀ ਦੀ ਰਾਤ ਦੇ) ਦੂਜੇ ਪਹਰ ਵਿਚ (ਜੇਹੜਾ) ਪ੍ਰਾਣੀ (ਪਰਮਾਤਮਾ ਦਾ ਧਿਆਨ ਧਰਦਾ ਹੈ, ਉਸ ਨੂੰ) ਆਤਮਕ ਮੌਤ ਕਦੇ ਭੀ ਨਹੀਂ ਖਾਂਦੀ ॥੨॥


ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ  

Ŧījai pahrai raiṇ kai vaṇjāri▫ā miṯrā man lagā āl janjāl.  

In the third watch of the night, O my merchant friend, your mind is entangled in worldly and household affairs.  

ਆਲਿ = {आलय} ਘਰ ਵਿਚ, ਘਰ (ਦੇ ਮੋਹ) ਵਿਚ। ਜੰਜਾਲਿ = ਜੰਜਾਲ ਵਿਚ, ਦੁਨੀਆ ਦੇ ਝੰਬੇਲੇ ਵਿਚ।
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ ਮਿਤ੍ਰ! (ਜ਼ਿੰਦਗੀ ਦੀ ਰਾਤ ਦੇ) ਤੀਜੇ ਪਹਰ ਵਿਚ (ਮਨੁੱਖ ਦਾ) ਮਨ ਘਰ ਦੇ ਮੋਹ ਵਿਚ ਲੱਗ ਜਾਂਦਾ ਹੈ, ਦੁਨੀਆ ਦੇ ਧੰਧਿਆਂ ਦੇ ਮੋਹ ਵਿਚ ਫਸ ਜਾਂਦਾ ਹੈ।


ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਸਮਾਲਿ  

Ḏẖan cẖiṯvai ḏẖan sancẖvai vaṇjāri▫ā miṯrā har nāmā har na samāl.  

You think of wealth, and gather wealth, O my merchant friend, but you do not contemplate the Lord or the Lord's Name.  

ਚਿਤਵੈ = ਚਿਤਾਰਦਾ ਹੈ। ਸੰਚਵੈ = ਇਕੱਠਾ ਕਰਦਾ ਹੈ, ਜੋੜਦਾ ਹੈ। ਨ ਸਮਾਲਿ = ਨ ਸਮਾਲੇ, ਨਹੀਂ ਯਾਦ ਕਰਦਾ।
ਮਨੁੱਖ ਧਨ (ਹੀ) ਚਿਤਾਰਦਾ ਹੈ ਧਨ (ਹੀ) ਇਕੱਠਾ ਕਰਦਾ ਹੈ, ਤੇ ਪਰਮਾਤਮਾ ਦਾ ਨਾਮ ਕਦੇ ਭੀ ਹਿਰਦੇ ਵਿਚ ਨਹੀਂ ਵਸਾਂਦਾ।


ਹਰਿ ਨਾਮਾ ਹਰਿ ਹਰਿ ਕਦੇ ਸਮਾਲੈ ਜਿ ਹੋਵੈ ਅੰਤਿ ਸਖਾਈ  

Har nāmā har har kaḏe na samālai jė hovai anṯ sakẖā▫ī.  

You never dwell upon the Name of the Lord, Har, Har, who will be your only Helper and Support in the end.  

ਜਿ = ਜੇਹੜਾ। ਅੰਤਿ = ਆਖ਼ਰ ਵਿਚ। ਸਖਾਈ = ਸਹਾਈ, ਮਿੱਤਰ।
(ਮੋਹ ਵਿਚ ਫਸ ਕੇ ਮਨੁੱਖ) ਕਦੇ ਭੀ ਪਰਮਾਤਮਾ ਦਾ ਉਹ ਨਾਮ ਆਪਣੇ ਹਿਰਦੇ ਵਿਚ ਨਹੀਂ ਵਸਾਂਦਾ ਜੇਹੜਾ ਅਖ਼ੀਰ ਵੇਲੇ ਸਾਥੀ ਬਣਦਾ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits