Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ  

Your Light is in everyone; through it, You are known. Through love, You are easily met.  

ਜਾਤਾ = ਪਛਾਣਿਆ। ਤੂ ਸੋਈ = ਤੈਨੂੰ ਹੀ। ਭਾਇ = ਪ੍ਰੇਮ ਦੀ ਰਾਹੀਂ। ਭਾਉ = ਪ੍ਰੇਮ।
ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ।


ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥  

O Nanak, I am a sacrifice to my Friend; He has come home to meet with those who are true. ||1||  

ਸਾਚਿ = ਸਦਾ-ਥਿਰ ਨਾਮ ਵਿਚ ਜੁੜਿਆਂ। ਘਰਿ = ਹਿਰਦੇ ਵਿਚ। ਆਏ = ਆਇ, ਆ ਕੇ ॥੧॥
ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ ॥੧॥


ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ  

When her Friend comes to her home, the bride is very pleased.  

ਘਰਿ = ਘਰ ਵਿਚ, ਹਿਰਦੇ ਵਿਚ। ਆਇਅੜੇ ਸਾਜਨਾ = ਪਿਆਰੇ ਸੱਜਣ ਜੀ ਆਏ, ਪਿਆਰੇ ਸੱਜਣ-ਪ੍ਰਭੂ ਜੀ ਪ੍ਰਗਟ ਹੋਏ। ਤਾ = ਤਦੋਂ। ਧਨ = ਜੀਵ-ਇਸਤ੍ਰੀ। ਖਰੀ = ਬਹੁਤ। ਸਰਸੀ = ਸ-ਰਸੀ, ਖ਼ੁਸ਼, ਪ੍ਰਸੰਨ।
ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ।


ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ  

She is fascinated with the True Word of the Lord's Shabad; gazing upon her Lord and Master, she is filled with joy.  

ਹਰਿ ਮੋਹਿਅੜੀ ਸਾਚ ਸਬਦਿ = ਸਾਚ ਹਰਿ ਸਬਦਿ ਮੋਹਿਅੜੀ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਨੇ ਖਿੱਚ ਪਾਈ।
ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ।


ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ  

She is filled with virtuous joy, and is totally pleased, when she is ravished and enjoyed by her Lord, and imbued with His Love.  

ਰਹੰਸੀ = ਇਕਾਗਰ-ਚਿਤ, ਅਡੋਲ-ਚਿਤ। ਸੰਗਿ = ਨਾਲ। ਜਾ = ਜਦੋਂ। ਰਾਵੀ = ਮਾਣਿਆ, ਆਪਣੇ ਨਾਲ ਜੋੜ ਲਿਆ। ਰੰਗਿ ਰਾਤੈ = ਪ੍ਰੇਮ ਵਿਚ ਰੱਤੇ ਪ੍ਰਭੂ ਨੇ।
ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ।


ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ  

Her faults and demerits are eradicated, and she roofs her home with virtue, through the Perfect Lord, the Architect of Destiny.  

ਮਾਰਿ = ਮਾਰ ਕੇ। ਗੁਣੀ = ਗੁਣਾਂ ਨਾਲ। ਘਰੁ = ਹਿਰਦਾ। ਛਾਇਆ = ਢੱਕ ਦਿੱਤਾ, ਭਰਪੂਰ ਕਰ ਦਿੱਤਾ। ਪੁਰਖਿ = ਪੁਰਖ ਨੇ। ਬਿਧਾਤੈ = ਵਿਧਾਤੇ ਨੇ, ਸਿਰਜਣਹਾਰ ਨੇ।
ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ।


ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ  

Conquering the thieves, she dwells as the mistress of her home, and administers justice wisely.  

ਤਸਕਰ = ਕਾਮਾਦਿਕ ਚੋਰ। ਪੰਚਾਇਣਿ = ਪੰਚਾਇਣ ਵਿਚ। ਪੰਚਾਇਣੁ = {ਪੰਚ-ਅਯਨ। ਪੰਚ = ਸਾਧ ਸੰਗਤ। ਅਯਨ = ਘਰ} ਸਾਧ ਸੰਗਤ ਜਿਸ ਦਾ ਘਰ ਹੈ, ਜੋ ਸਾਧ ਸੰਗਤ ਵਿਚ ਵੱਸਦਾ ਹੈ, ਪਰਮਾਤਮਾ। ਵੀਚਾਰੇ = ਵੀਚਾਰਿ, ਪੂਰੀ ਵਿਚਾਰ ਨਾਲ। ਅਦਲੁ = ਨਿਆਂ।
ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ।


ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥  

O Nanak, through the Lord's Name, she is emancipated; through the Guru's Teachings, she meets her Beloved. ||2||  

ਨਿਸਤਾਰਾ = ਪਾਰ-ਉਤਾਰਾ। ਮਿਲਹਿ ਪਿਆਰੇ = ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ ॥੨॥
ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ ॥੨॥


ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ  

The young bride has found her Husband Lord; her hopes and desires are fulfilled.  

ਵਰੁ = ਖਸਮ-ਪ੍ਰਭੂ। ਪਾਇਅੜਾ = ਲੱਭ ਲਿਆ। ਬਾਲੜੀਏ = ਜਿਸ ਜੀਵ-ਇਸਤ੍ਰੀ ਨੇ। ਮਨਸਾ = ਇੱਛਾ {मनीषा}।
ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ)।


ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ  

She enjoys and ravishes her Husband Lord, and blends into the Word of the Shabad, pervading and permeating everywhere; the Lord is not far away.  

ਪਿਰਿ = ਪਿਰ ਨੇ, ਖਸਮ ਨੇ। ਰਾਵਿਅੜੀ = ਆਪਣੇ ਚਰਨਾਂ ਵਿਚ ਜੋੜ ਲਈ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਵਿ ਰਹਿਆ = ਸਭ ਥਾਈਂ ਵਿਆਪਕ (ਦਿੱਸਦਾ ਹੈ)।
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ।


ਪ੍ਰਭੁ ਦੂਰਿ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ  

God is not far away; He is in each and every heart. All are His brides.  

ਘਟਿ ਘਟਿ = ਹਰੇਕ ਘਟ ਵਿਚ। ਸਬਾਈ ਨਾਰਿ = ਸਾਰੀਆਂ ਜੀਵ-ਇਸਤ੍ਰੀਆਂ।
ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ।


ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ  

He Himself is the Enjoyer, He Himself ravishes and enjoys; this is His glorious greatness.  

ਰਸੀਆ = ਆਨੰਦ ਦਾ ਮਾਲਕ, ਆਨੰਦ ਦਾ ਸੋਮਾ। ਵਡਿਆਈ = ਰਜ਼ਾ।
ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ।


ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ  

He is imperishable, immovable, invaluable and infinite. The True Lord is obtained through the Perfect Guru.  

ਗੁਰਿ = ਗੁਰੂ ਦੀ ਰਾਹੀਂ। ਸਚੁ = ਸਦਾ-ਥਿਰ ਰਹਿਣ ਵਾਲਾ।
ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ।


ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥  

O Nanak, He Himself unites in Union; by His Glance of Grace, He lovingly attunes them to Himself. ||3||  

ਜੋਗ ਸਜੋਗੀ = ਮਿਲਾਪ ਦਾ ਢੋ ਢੁਕਾਣ ਵਾਲਾ, ਜੋਗ ਦਾ ਸੰਜੋਗ ਬਣਾਣ ਵਾਲਾ ॥੩॥
ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤ ਜੋੜਦਾ ਹੈ ॥੩॥


ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ  

My Husband Lord dwells in the loftiest balcony; He is the Supreme Lord of the three worlds.  

ਪਿਰੁ = ਖਸਮ-ਪ੍ਰਭੂ। ਉਚੜੀ = ਸੋਹਣੀ ਉੱਚੀ। ਉਚੜੀਐ = ਸੋਹਣੀ ਉੱਚੀ ਵਿਚ। ਮਾੜੀ = ਮਹਲ। ਮਾੜੜੀ = ਸੋਹਣਾ ਮਹਲ। ਮਾੜੜੀਐ = ਸੋਹਣੇ ਮਹਲ ਵਿਚ। ਤਿਹੁ ਲੋਆ = ਤਿੰਨਾਂ ਲੋਕਾਂ ਦਾ। ਸਿਰਤਾਜਾ = ਸਿਰ ਦਾ ਤਾਜ, ਖਸਮ।
ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ।


ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ  

I am amazed, gazing upon His glorious excellence; the unstruck sound current of the Shabad vibrates and resonates.  

ਹਉ = ਮੈਂ। ਬਿਖਮ = ਹੈਰਾਨ। ਅਨਹਦ = ਇਕ-ਰਸ, ਬਿਨਾ ਵਜਾਏ ਵੱਜਣ ਵਾਲਾ। ਸਬਦ = ਨਾਦ, ਜੀਵਨ-ਰੌ। ਅਗਾਜਾ = ਚੌਹੀਂ ਪਾਸੀਂ ਗੱਜਦਾ।
ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ।


ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ  

I contemplate the Shabad, and perform sublime deeds; I am blessed with the insignia, the banner of the Lord's Name.  

ਵੀਚਾਰੀ = ਵਿਚਾਰਨ ਵਾਲਾ। ਕਰਣੀ = ਆਚਰਨ। ਸਾਰੀ = ਸ੍ਰੇਸ਼ਟ। ਨੀਸਾਣੋ = ਨੀਸਾਣੁ, ਪਰਵਾਨਾ, ਰਾਹਦਾਰੀ।
ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ)


ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ  

Without the Naam, the Name of the Lord, the false find no place of rest; only the jewel of the Naam brings acceptance and renown.  

ਠਾਹਰ = ਥਾਂ, ਟਿਕਾਣਾ। ਪਰਵਾਣੋ = ਪਰਵਾਣੁ, ਕਬੂਲ।
ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ।


ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ  

Perfect is my honor, perfect is my intellect and password. I shall not have to come or go.  

ਪਤਿ = ਇੱਜ਼ਤ। ਪੂਰੀ = ਜਿਸ ਵਿਚ ਕੋਈ ਉਕਾਈ ਨਾਹ ਹੋਵੇ। ਪਰਵਾਨਾ = ਹੁਕਮ।
ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।


ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥  

O Nanak, the Gurmukh understands her own self; she becomes like her Imperishable Lord God. ||4||1||3||  

ਆਪੁ = ਆਪਣੇ ਆਪ ਨੂੰ, ਆਪਣੇ ਜੀਵਨ ਨੂੰ ॥੪॥੧॥੩॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ ॥੪॥੧॥੩॥


ਸਤਿਗੁਰ ਪ੍ਰਸਾਦਿ  

One Universal Creator God. By The Grace Of The True Guru:  

xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


ਰਾਗੁ ਸੂਹੀ ਛੰਤ ਮਹਲਾ ਘਰੁ  

Raag Soohee, Chhant, First Mehl, Fourth House:  

xxx
ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।


ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ  

The One who created the world, watches over it; He enjoins the people of the world to their tasks.  

ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ-ਭੱਜ ਵਿਚ।
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।


ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ  

Your gifts, O Lord, illuminate the heart, and the moon casts its light on the body.  

ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ।
(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)।


ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ  

The moon glows, by the Lord's gift, and the darkness of suffering is taken away.  

ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ।
ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ।


ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ  

The marriage party of virtue looks beautiful with the Groom; He chooses His enticing bride with care.  

ਸੋਹੈ = ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ-ਇਸਤ੍ਰੀ ਨੇ।
ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।


ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ  

The wedding is performed with glorious splendor; He has arrived, accompanied by the vibrations of the Panch Shabad, the Five Primal Sounds.  

ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।
ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।


ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥  

The One who created the world, watches over it; He enjoins the people of the world to their tasks. ||1||  

xxx॥੧॥
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ॥੧॥


ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ  

I am a sacrifice to my pure friends, the immaculate Saints.  

ਹਉ = ਮੈਂ। ਅਵਰੀਤਾ = {अवृत} ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ।
ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ,


ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ  

This body is attached to them, and we have shared our minds.  

ਜਿਨ ਸਿਉ ਗਾਡਿਆ = ਜਿਨ੍ਹਾਂ ਨਾਲ ਮਿਲਾਇਆ ਹੈ। ਤਨੁ = ਸਰੀਰ। ਮਨੁ ਲੀਅੜਾ ਦੀਤਾ = ਜਿਨ੍ਹਾਂ ਦਾ ਮਨ ਲਿਆ ਹੈ ਤੇ ਜਿਨ੍ਹਾਂ ਨੂੰ ਆਪਣਾ ਮਨ ਦਿੱਤਾ ਹੈ, ਜਿਨ੍ਹਾਂ ਨਾਲ ਦਿਲ ਦੀ ਸਾਂਝ ਪਾਈ ਹੈ।
ਜਿਨ੍ਹਾਂ ਦੀ ਸੰਗਤ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ।


ਲੀਆ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ  

We have shared our minds - how could I forget those friends?  

ਮਾਨੁ = ਮਨ। ਵੀਸਰਹਿ = ਭੁੱਲ ਜਾਣ।
ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ।


ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ  

Seeing them brings joy to my heart; I keep them clasped to my soul.  

ਦਿਸਿ ਆਇਆ = ਦੀਦਾਰ ਕੀਤਿਆਂ। ਹੋਹਿ ਰਲੀਆ = ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ। ਜੀਅ ਸੇਤੀ = ਜਿੰਦ ਨਾਲ। ਗਹਿ ਰਹਹਿ = ਫੜ ਰੱਖਦੇ ਹਨ, ਲਾ ਰੱਖਦੇ ਹਨ।
ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ)।


ਸਗਲ ਗੁਣ ਅਵਗਣੁ ਕੋਈ ਹੋਹਿ ਨੀਤਾ ਨੀਤਾ  

They have all virtues and merits, forever and ever; they have no demerits or faults at all.  

ਸਗਲ = ਸਾਰੇ। ਨੀਤਾ ਨੀਤਾ = ਨਿੱਤ ਹੀ ਨਿੱਤ, ਸਦਾ ਹੀ।
ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।


ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥  

I am a sacrifice to my pure friends, the immaculate Saints. ||2||  

xxx॥੨॥
ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ ॥੨॥


ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ  

One who has a basket of fragrant virtues, should enjoy its fragrance.  

ਵਾਸ = {वासु = to make fragrant ਸੁਗੰਧਿਤ ਕਰਨਾ} ਸੁਗੰਧੀ, ਖ਼ੁਸ਼ਬੂ। ਵਾਸੁਲਾ = ਸੁਗੰਧੀ ਦੇਣ ਵਾਲੀਆਂ ਚੀਜ਼ਾਂ ਦਾ ਡੱਬਾ। ਕਢਿ = ਕੱਢ ਕੇ। ਲਈਜੈ = ਲੈਣੀ ਚਾਹੀਦੀ ਹੈ।
(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।


ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ  

If my friends have virtues, I will share in them.  

ਸਾਜਨਾ ਮਿਲਿ = ਗੁਰਮੁਖਾਂ ਨਾਲ ਮਿਲ ਕੇ। ਸਾਝ = ਗੁਣਾਂ ਦੀ ਸਾਂਝ। ਕਰੀਜੈ = ਕਰਨੀ ਚਾਹੀਦੀ ਹੈ।
ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ।


        


© SriGranth.org, a Sri Guru Granth Sahib resource, all rights reserved.
See Acknowledgements & Credits